Daily Mukhwak From Takht Shri Patna Sahib
Daily Mukhwak From Takht Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 558


ਵਡਹੰਸੁ ਮਹਲਾ ੧ ਘਰੁ ੨ ॥
ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥


ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ) । (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ) । ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ? ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ (ਫਿਰ ਭੀ) ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ (ਤਾਂ ਇਹਨਾਂ ਸਿੰਗਾਰਾਂ ਦਾ ਕੀਹ ਲਾਭ?, ਫਿਰ) ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇ, ਪਲੰਘ ਦੀਆਂ ਹੀਆਂ ਭੀ ਭੰਨ ਦੇ ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇ ਕਿਉਂਕਿ ਨਾਹ ਇਹਨਾਂ ਬਾਹਾਂ ਨੂੰ ਸਜਾਣ ਵਾਲਾ ਮਨਿਆਰ ਹੀ ਤੇਰਾ ਕੁਝ ਸਵਾਰ ਸਕਿਆ, ਨਾਹ ਹੀ ਉਸ ਦੀਆਂ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ। ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ। (ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ਼ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ) । (ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ) ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ। ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ। (ਪ੍ਰਭੂ-ਪਤੀ ਤੋਂ ਵਿਛੁੜ ਕੇ) ਮੈਂ ਇਤਨੀ ਦੁਖੀ ਹੋ ਰਹੀ ਹਾਂ (ਕਿ) ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ (ਮੇਰੀ ਦੁਖੀ ਹਾਲਤ ਤੇ) ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ (ਜੋ ਮੇਰੀ ਖ਼ਲਾਸੀ ਨਹੀਂ ਕਰਦਾ) , ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ। (ਹੇ ਪਤੀ!) ਮੈਨੂੰ ਤੂੰ ਸੁਪਨੇ ਵਿਚ ਮਿਲਿਆ (ਸੁਪਨਾ ਮੁੱਕਿਆ, ਤੇ ਤੂੰ) ਫਿਰ ਚਲਾ ਗਿਆ, (ਵਿਛੋੜੇ ਦੇ ਦੁੱਖ ਵਿਚ) ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ (ਨਿਮਾਣੀ) ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ (ਗ਼ਰੀਬ) ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ (ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ-) ਹੇ ਭਾਗਾਂ ਵਾਲੀ ਸੋਹਣੀ ਨੀਂਦ! ਤੂੰ (ਮੇਰੇ ਕੋਲ ਆ) ਸ਼ਾਇਦ (ਤੇਰੀ ਰਾਹੀਂ ਹੀ) ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ। ਹੇ ਨਾਨਕ! ਪ੍ਰਭੂ-ਦਰ ਤੇ) ਆਖ-ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੂੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕੇਹੜੀ ਭੇਟ ਧਰਾਂ! ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ (ਭਾਵ,) ਆਪਾ-ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ। ਜਦੋਂ ਸਾਡਾ ਪ੍ਰਭੂ-ਪਤੀ (ਸਾਡੀ ਮੂਰਖਤਾ ਦੇ ਕਾਰਨ) ਸਾਥੋਂ ਓਪਰਾ ਹੋ ਜਾਏ (ਤਾਂ ਉਸ ਨੂੰ ਮੁੜ ਆਪਣਾ ਬਨਾਣ ਲਈ ਇਹੀ ਇਕ ਤਰੀਕਾ ਹੈ ਕਿ) ਅਸੀ ਆਪਾ-ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ।੧।੩।


वडहंसु महला १ घरु २ ॥
मोरी रुण झुण लाइआ भैणे सावणु आइआ ॥ तेरे मुंध कटारे जेवडा तिनि लोभी लोभ लुभाइआ ॥ तेरे दरसन विटहु खंनीऐ वंञा तेरे नाम विटहु कुरबाणो ॥ जा तू ता मै माणु कीआ है तुधु बिनु केहा मेरा माणो ॥ चूड़ा भंनु पलंघ सिउ मुंधे सणु बाही सणु बाहा ॥ एते वेस करेदीए मुंधे सहु रातो अवराहा ॥ ना मनीआरु न चूड़ीआ ना से वंगुड़ीआहा ॥ जो सह कंठि न लगीआ जलनु सि बाहड़ीआहा ॥ सभि सहीआ सहु रावणि गईआ हउ दाधी कै दरि जावा ॥ अमाली हउ खरी सुचजी तै सह एकि न भावा ॥ माठि गुंदाईं पटीआ भरीऐ माग संधूरे ॥ अगै गई न मंनीआ मरउ विसूरि विसूरे ॥ मै रोवंदी सभु जगु रुना रुंनड़े वणहु पंखेरू ॥ इकु न रुना मेरे तन का बिरहा जिनि हउ पिरहु विछोड़ी ॥ सुपनै आइआ भी गइआ मै जलु भरिआ रोइ ॥ आइ न सका तुझ कनि पिआरे भेजि न सका कोइ ॥ आउ सभागी नीदड़ीए मतु सहु देखा सोइ ॥ तै साहिब की बात जि आखै कहु नानक किआ दीजै ॥ सीसु वढे करि बैसणु दीजै विणु सिर सेव करीजै ॥ किउ न मरीजै जीअड़ा न दीजै जा सहु भइआ विडाणा ॥१॥३॥


अर्थ: हे बहन! सावन (का महीना) आ गया है (सावन की काली घटाएं देख के सुहाने) मोरों ने मीठे गीत आरम्भ कर दिए हैं (और नाचना शुरू कर दिया हैं)। (हे प्रभू!) तेरी ये सोहानी कुदरत मुझ जीव-स्त्री के लिए, जैसे, कटार है (जो मेरे अंदर विरहा की चोट कर रही है), फाही है, इसने मुझे तेरे दीदार की प्रेमिका को मोह लिया है (और मुझे तेरे चरणों की तरफ खींचती जा रही है)। (हे प्रभू!) तेरे इस सोहाने स्वरूप से जो अब दिख रहा है मैं सदके हूँ मैं सदके हूँ (तेरा ये स्वरूप मुझे तेरा नाम याद करा रहा है, और) मैं तेरे नाम से कुर्बान हूँ। (हे प्रभू!) चुँकि तू (इस कुदरत में मुझे दिख रहा है) मैंने ये कहने का हौसला किया है (कि तेरी ये कुदरति सुहावनी है)। अगर कुदरति में तू ही ना दिखे तो ये कहने में क्या स्वाद रह जाए कि कुदरति सुहानी है? अर्थ: हे भोली स्त्री! (तूने पति को मिलने के लिए अपनी बाँहों में चूड़ा डाला, व और भी कई श्रृंगार किए, पर) हे इतने सारे श्रृंगार करने वाली नारी! अगर तेरा पति (फिर भी) औरों से ही प्यार करता रहा (तो इतने सारे श्रृंगारों के क्या लाभ? फिर) पलंघ से मार-मार के अपना चूड़ा तोड़ दे, पलंघ की बाहियां ही तोड़ डाल और अपनी सजाई हुई बाँहें ही तोड़ डाल क्योंकि ना उन बाँहों को सजाने वाला मनियार ही तेरा कुछ सवार सका, ना ही उसकी दी हुई चूड़ियाँ और कंगन किसी काम आए। जल जाएं वे (सजी हुई) बाँहें जो पति के गले से ना लग सकीं। (भाव, अगर जीव-स्त्री सारी उम्र धार्मिक भेष करने में ही गुजार दे, इसको धर्मोपदेश देने वाला भी अगर बाहरी भेष की तरफ ही उसे प्रेरित करता रहे, तो ये सारे उद्यम व्यर्थ चले गए। क्योंकि, धार्मिक वेश-भूसा से ईश्वर को प्रसन्न नहीं किया जा सकता। उससे तो सिर्फ आत्मिक मिलाप ही हो सकता है)। (प्रभू-चरणों में जुड़ने वाली) सारी सहेलियाँ (तो) प्रभू पति को प्रसन्न करने के यतन कर रही हैं (पर, मैं जो निरे दिखावे के ही धर्म-वेष करती रही) मैं कर्म जली किसके दर पर जाऊँ? हे सखी! मैं (इन धर्म-भेषों पर ही टेक रख के) अपनी ओर से तो बड़ी अच्छी करतूत वाली बनी बैठी हूँ। पर, (हे) प्रभू पति! किसी एक भी गुण के कारण मैं तुझे पसंद नहीं आ रही। मैं सवार-सवार के चोटियाँ गूँदती हूँ, मेरी पटियों के चीर में सिंदूर भी भरा जाता है, पर तेरी हजूरी में मैं फिर भी प्रवान नहीं हो रही, (इस वास्ते) झुर झुर के मर रही हूँ। (प्रभू-पति से विछुड़ के) मैं इतनी दुखी हो रही हूँ (कि) सारा जगत मेरे पर तरस कर रहा है, जंगल के पक्षी भी (मेरी दुखी हालत पर) तरस कर रहे हैं। सिर्फ ये मेरे अंदर का विछोड़ा ही है जो तरस नहीं करता (जो मेरी खलासी नहीं करता), इसने मुझे प्रभू-पति से विछोड़ा हुआ है। (हे पति!) मुझे तू सपने में मिला (सपना खत्म हुआ, और तू) फिर चला गया, (विछोड़े के दुख में) मैं आूंसू भर के रोई। हे प्यारे! मैं (निमाणी) तेरे पास पहुँच नहीं सकती, मैं (गरीब) किसी को तेरे पास भेज नहीं सकती (जो मेरी हालत तुझे बताए। नींद के आगे ही तरले करती हूँ-) हे सौभाग्यशाली सुंदर नींद! तू (मेरे पास आ) शायद (तेरे द्वारा ही) मैं अपने पति-प्रभू का दीदार कर सकूँ। हे नानक! (प्रभू-दर पर) कह– हे मेरे मालिक! अगर कोई गुरमुखि मुझे तेरी कोई बात सुनाए तो मैं उसके आगे कौन सी भेटा रखूँ! अपना सिर काट के मैं उसके बैठने के लिए आसन बना दूँ (भाव,) स्वै भाव दूर करके मैं उसकी सेवा करूँ। जब हमारा प्रभू-पति (हमारी मूर्खता के कारण) हमसे अलग हो जाए (तो उसे दुबारा अपना बनाने के लिए यही एक तरीका है कि) हम स्वैभाव मार दें, और अपनी जिंद उस पर सदके कर दें।1।3।


www.shrimuktsarsahib.com


Today Mukhwak From  Janam Asthan Guru Gobind Singh Ji
Hukamnama Sahib
 Takht  Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibToday Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Dhan Shri  Guru Granth Sahib JI Maharaj

hukamnama patna sahib, takht shri harimandar ji  patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji