Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 611
Mukhwaak In Punjabi
ਸੋਰਠਿ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥ ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥ ਸੁਣਿ ਮੀਤਾ ਧੂਰੀ ਕਉ ਬਲਿ ਜਾਈ ॥ ਇਹੁ ਮਨੁ ਤੇਰਾ ਭਾਈ ॥ ਰਹਾਉ ॥ ਪਾਵ ਮਲੋਵਾ ਮਲਿ ਮਲਿ ਧੋਵਾ ਇਹੁ ਮਨੁ ਤੈ ਕੂ ਦੇਸਾ ॥ ਸੁਣਿ ਮੀਤਾ ਹਉ ਤੇਰੀ ਸਰਣਾਈ ਆਇਆ ਪ੍ਰਭ ਮਿਲਉ ਦੇਹੁ ਉਪਦੇਸਾ ॥੨॥ ਮਾਨੁ ਨ ਕੀਜੈ ਸਰਣਿ ਪਰੀਜੈ ਕਰੈ ਸੁ ਭਲਾ ਮਨਾਈਐ ॥ ਸੁਣਿ ਮੀਤਾ ਜੀਉ ਪਿੰਡੁ ਸਭੁ ਤਨੁ ਅਰਪੀਜੈ ਇਉ ਦਰਸਨੁ ਹਰਿ ਜੀਉ ਪਾਈਐ ॥੩॥ ਭਇਓ ਅਨੁਗ੍ਰਹੁ ਪ੍ਰਸਾਦਿ ਸੰਤਨ ਕੈ ਹਰਿ ਨਾਮਾ ਹੈ ਮੀਠਾ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਸਭੁ ਅਕੁਲ ਨਿਰੰਜਨੁ ਡੀਠਾ ॥੪॥੧॥੧੨॥
Meaning In Punjabi
ਅਰਥ: ਹੇ ਮਿੱਤਰ! ਮੇਰੀ ਬੇਨਤੀ) ਸੁਣ। ਮੈਂ (ਤੇਰੇ ਚਰਨਾਂ ਦੀ) ਧੂੜ ਤੋਂ ਕੁਰਬਾਨ ਜਾਂਦਾ ਹਾਂ। ਹੇ ਭਰਾ! ਮੈਂ ਆਪਣਾ) ਇਹ ਮਨ ਤੇਰਾ (ਆਗਿਆਕਾਰ ਬਣਾਣ ਨੂੰ ਤਿਆਰ ਹਾਂ) ।ਰਹਾਉ। ਹੇ ਮਿੱਤਰ! ਸਾਡਾ) ਇਕੋ ਹੀ ਪ੍ਰਭੂ-ਪਿਤਾ ਹੈ, ਅਸੀ ਇਕੋ ਪ੍ਰਭੂ-ਪਿਤਾ ਦੇ ਬੱਚੇ ਹਾਂ, (ਫਿਰ,) ਤੂੰ ਮੇਰਾ ਗੁਰਭਾਈ (ਭੀ) ਹੈਂ। ਮੈਨੂੰ ਪਰਮਾਤਮਾ ਦਾ ਦਰਸਨ ਕਰਾ ਦੇਹ। ਮੇਰੀ ਜਿੰਦ ਤੈਥੋਂ ਮੁੜ ਮੁੜ ਸਦਕੇ ਜਾਇਆ ਕਰੇਗੀ।੧। ਹੇ ਮਿੱਤਰ! ਮੈਂ (ਤੇਰੇ ਦੋਵੇਂ) ਪੈਰ ਮਲਾਂਗਾ, (ਇਹਨਾਂ ਨੂੰ) ਮਲ ਮਲ ਕੇ ਧੋਵਾਂਗਾ, ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ। ਹੇ ਮਿੱਤਰ! (ਮੇਰੀ ਬੇਨਤੀ) ਸੁਣ। ਮੈਂ ਤੇਰੀ ਸ਼ਰਨ ਆਇਆ ਹਾਂ। ਮੈਨੂੰ (ਅਜੇਹਾ) ਉਪਦੇਸ਼ ਦੇਹ (ਕਿ) ਮੈਂ ਪ੍ਰਭੂ ਨੂੰ ਮਿਲ ਸਕਾਂ।੨। {ਨੋਟ: ਗੁਰਮੁਖਿ ਪ੍ਰਭੂ-ਮਿਲਾਪ ਦੀ ਜੁਗਤਿ ਦੱਸਦਾ ਹੈ} ਹੇ ਮਿੱਤਰ! ਸੁਣ। (ਕਿਸੇ ਕਿਸਮ ਦਾ) ਅਹੰਕਾਰ ਨਹੀਂ ਕਰਨਾ ਚਾਹੀਦਾ, ਪ੍ਰਭੂ ਦੀ ਸ਼ਰਨ ਪਏ ਰਹਿਣਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰ ਰਿਹਾ ਹੈ, ਉਸ ਨੂੰ ਭਲਾ ਕਰ ਕੇ ਮੰਨਣਾ ਚਾਹੀਦਾ ਹੈ। ਇਹ ਜਿੰਦ ਤੇ ਇਹ ਸਰੀਰ ਸਭ ਕੁਝ ਉਸ ਦੀ ਭੇਟ ਕਰ ਦੇਣਾ ਚਾਹੀਦਾ ਹੈ। ਇਸ ਤਰ੍ਹਾਂ ਪਰਮਾਤਮਾ ਨੂੰ ਲੱਭ ਲਈਦਾ ਹੈ।੩। ਹੇ ਮਿੱਤਰ! ਸੰਤ ਜਨਾਂ ਦੀ ਕਿਰਪਾ ਨਾਲ (ਜਿਸ ਮਨੁੱਖ ਉਤੇ ਪ੍ਰਭੂ ਦੀ) ਮੇਹਰ ਹੋਵੇ ਉਸ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। (ਹੇ ਮਿੱਤਰ!) ਦਾਸ ਨਾਨਕ ਉੱਤੇ ਗੁਰੂ ਨੇ ਕਿਰਪਾ ਕੀਤੀ ਤਾਂ (ਨਾਨਕ ਨੂੰ) ਹਰ ਥਾਂ ਉਹ ਪ੍ਰਭੂ ਦਿੱਸਣ ਲੱਗ ਪਿਆ, ਜਿਸ ਦੀ ਕੋਈ ਖ਼ਾਸ ਕੁਲ ਨਹੀਂ, ਤੇ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ।੪।੧।੧੨।
Mukhwaak In Hindi
सोरठि महला ५ घरु २ चउपदे ੴ सतिगुर प्रसादि ॥
एकु पिता एकस के हम बारिक तू मेरा गुर हाई ॥ सुणि मीता जीउ हमारा बलि बलि जासी हरि दरसनु देहु दिखाई ॥१॥ सुणि मीता धूरी कउ बलि जाई ॥ इहु मनु तेरा भाई ॥ रहाउ ॥ पाव मलोवा मलि मलि धोवा इहु मनु तै कू देसा ॥ सुणि मीता हउ तेरी सरणाई आइआ प्रभ मिलउ देहु उपदेसा ॥२॥ मानु न कीजै सरणि परीजै करै सु भला मनाईऐ ॥ सुणि मीता जीउ पिंडु सभु तनु अरपीजै इउ दरसनु हरि जीउ पाईऐ ॥३॥ भइओ अनुग्रहु प्रसादि संतन कै हरि नामा है मीठा ॥ जन नानक कउ गुरि किरपा धारी सभु अकुल निरंजनु डीठा ॥४॥१॥१२॥
Mukhwaak Meaning In Hindi
अर्थ: हे मित्र! (मेरी विनती) सुन। मैं (तेरे चरणों की) धूड़ से कुर्बान जाता हूँ। हे भाई! (मैं अपना) ये मन तेरा (आज्ञाकारी बनाने को तैयार हूँ)। रहाउ। हे मित्र! (हमारा) एक ही प्रभू पिता है, हम एक ही प्रभू-पिता के बच्चे हैं, (फिर,) तू मेरा गुरभाई (भी) है। मुझे परमात्मा के दर्शन करवा दे। मेरे प्राण तुझसे बारंबार सदके जाया करेंगे।1। हे मित्र! मैं (तेरे दोनों) पैर मलूँगा, (इनको) मल-मल के धोऊँगा, मैं अपना ये मन तेरे हवाले कर दूँगा। हे मित्र! (मेरी विनती) सुन। मैं तेरी शरण आया हूँ। मुझे (ऐसा) उपदेश दे (कि) मैं प्रभू को मिल सकूँ।2। (नोट: गुरमुख मिलाप की युक्ति बताता है) हे मित्र! सुन। (किसी किस्म का) अहंकार नहीं करना चाहिए। जो कुछ परमात्मा कर रहा है, उसे भला करके मानना चाहिए। ये जिंद और ये शरीर सब कुछ उसकी भेट कर देना चाहिए। इस तरह परमात्मा को पा लिया जाता है।3। हे मित्र! संत जनों की कृपा से (जिस मनुष्य पर प्रभू की) मेहर हो उसे परमात्मा का नाम प्यारा लगने लग जाता है। (हे मित्र!) दास नानक पर गुरू ने कृपा की तो (नानक को) हर जगह वह प्रभू दिखाई देने लगा, जिसका कोई विशेष कुल नहीं, जो माया के प्रभाव से परे है।4।1।12।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Dhan Shri Guru Granth Sahib JI Maharaj
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib