Daily Mukhwak From Takht Shri Patna Sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 735

ਸੋਰਠਿ ਮਹਲਾ ੫ ॥
ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ ਧਿਆਇਆ ॥੧॥ ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ ਨਾਨਕ ਸਾਚਿ ਪਤੀਨੇ ॥੨॥੩॥੬੭॥


ਅਰਥ: ਹੇ ਸੰਤ ਜਨੋ! ਵੇਖੋ) ਆਪਣੇ ਗੁਰੂ ਦੀ ਉੱਚੀ ਆਤਮਕ ਅਵਸਥਾ। (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ। ਗੁਰੂ ਦੀ ਇਹ ਉਦਾਰਤਾ ਦਿਨੋ ਦਿਨ ਵਧਦੀ ਚਲੀ ਜਾਂਦੀ ਹੈ।ਰਹਾਉ। ਹੇ ਸੰਤ ਜਨੋ! ਜਿਸ ਮਨੁੱਖ ਨੇ ਆਪਣੇ ਗੁਰੂ ਨੂੰ (ਆਪਣੇ) ਹਿਰਦੇ ਵਿਚ ਵਸਾ ਲਿਆ, ਉਸ ਨੇ ਸਾਰੇ (ਆਤਮਕ) ਖ਼ਜ਼ਾਨੇ ਸਾਰੇ ਆਨੰਦ ਪ੍ਰਾਪਤ ਕਰ ਲਏ। ਗੁਰੂ ਨੇ ਉਸ ਮਨੁੱਖ ਨੂੰ ਅਗਾਂਹ ਆਉਣ ਵਾਲੇ ਜੀਵਨ-ਰਾਹ ਵਿਚ ਸੁੱਖ ਬਖ਼ਸ਼ ਦਿੱਤਾ, ਬੀਤੇ ਸਮੇ ਵਿਚ ਭੀ ਗੁਰੂ ਨੇ ਉਸ ਨੂੰ ਸੁਖ ਆਨੰਦ ਬਖ਼ਸ਼ਿਆ।੧। ਹੇ ਸੰਤ ਜਨੋ! ਜੇਹੜੇ ਭੀ ਜੀਵ ਗੁਰੂ ਦੀ ਸ਼ਰਨ ਪੈਂਦੇ ਹਨ ਉਹ) ਸਾਰੇ ਹੀ ਜੀਵ ਦਇਆ-ਭਰਪੂਰ (ਹਿਰਦੇ ਵਾਲੇ) ਹੋ ਜਾਂਦੇ ਹਨ, ਪ੍ਰਭੂ ਉਹਨਾਂ ਨੂੰ ਆਪਣੇ ਬਣਾ ਲੈਂਦਾ ਹੈ। ਹੇ ਨਾਨਕ! ਅੰਦਰ ਪੈਦਾ ਹੋ ਚੁਕੀ) ਆਤਮਕ ਅਡੋਲਤਾ ਤੇ ਪ੍ਰੀਤਿ ਦੇ ਕਾਰਨ ਉਹਨਾਂ ਨੂੰ ਸ੍ਰਿਸ਼ਟੀ ਦਾ ਪਾਲਕ-ਪ੍ਰਭੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਮਗਨ ਰਹਿੰਦੇ ਹਨ।੨।੩।੬੭।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri Guru Granth Sahib JI Maharaj