Daily Mukhwak From  Takht  Shri  Patna Sahib
Daily Mukhwak From  Takht  Shri  Patna Sahib

Hukamnama Sahib From  Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 738


ਸੂਹੀ ਮਹਲਾ ੫ ॥
ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥ ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥ ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ੍ਹ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥ ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥ ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥


ਅਰਥ: ਹੇ ਚੋਜੀ ਲਾਲ! ਹੇ ਪ੍ਰੀਤਮ! ਹੇ ਮਨ ਨੂੰ ਮੋਹ ਲੈਣ ਵਾਲੇ! ਅਸੀ ਜੀਵ ਤੇਰੇ ਦਰਸਨ ਤੋਂ ਕੁਰਬਾਨ ਹਾਂ।੧।ਰਹਾਉ। ਮੈਂ ਗੁਣ-ਹੀਨ ਦੇ ਹੇ ਦਾਤਾਰ! ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ? (ਮੈਂ ਤਾਂ ਤੇਰਾ ਮੁੱਲ-ਖ਼ਰੀਦਿਆ ਸੇਵਕ ਹਾਂ) ਮੁੱਲ-ਖ਼ਰੀਦਿਆ ਨੌਕਰ ਕੋਈ ਚਲਾਕੀ ਦੀ ਗੱਲ ਨਹੀਂ ਕਰ ਸਕਦਾ। (ਹੇ ਦਾਤਾਰ! ਮੇਰਾ) ਇਹ ਸਰੀਰ ਤੇ ਮੇਰੀ ਇਹ ਜਿੰਦ ਸਭ ਤੇਰੇ ਹੀ ਦਿੱਤੇ ਹੋਏ ਹਨ।੧। (ਹੇ ਦਾਤਾਰ!) ਤੂੰ ਮਾਲਕ ਹੈਂ, ਦਾਤਾਂ ਦੇਣ ਵਾਲਾ ਹੈਂ, ਮੈਂ (ਤੇਰੇ ਦਰ ਤੇ) ਕੰਗਾਲ ਮੰਗਤਾ ਹਾਂ, ਤੂੰ ਸਦਾ ਹੀ ਤੂੰ ਸਦਾ ਹੀ ਮੇਰੇ ਉਤੇ ਮੇਹਰਬਾਨੀਆਂ ਕਰਦਾ ਹੈਂ। ਹੇ ਮੇਰੇ ਅਪਹੁੰਚ ਅਤੇ ਬੇਅੰਤ ਮਾਲਕ! ਕੋਈ ਐਸਾ ਕੰਮ ਨਹੀਂ ਜੋ (ਤੇਰੀ ਮਦਦ ਤੋਂ ਬਿਨਾ) ਮੈਥੋਂ ਹੋ ਸਕੇ।੨। ਹੇ ਪ੍ਰਭੂ! ਮੈਂ ਤੇਰੀ ਕੇਹੜੀ ਸੇਵਾ ਕਰਾਂ? ਮੈਂ ਕੀਹ ਆਖ ਕੇ ਤੈਨੂੰ ਖ਼ੁਸ਼ ਕਰਾਂ? ਮੈਂ ਕਿਸ ਤਰ੍ਹਾਂ ਤੇਰਾ ਦੀਦਾਰ ਹਾਸਲ ਕਰਾਂ? ਤੇਰੀ ਹਸਤੀ ਦਾ ਮਾਪ ਨਹੀਂ ਲੱਭ ਸਕਦਾ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ। ਮੇਰਾ ਮਨ ਸਦਾ ਤੇਰੇ ਚਰਨਾਂ ਵਿਚ ਪਏ ਰਹਿਣ ਨੂੰ ਤਰਸਦਾ ਹੈ।੩। ਹੇ ਪ੍ਰਭੂ! ਮੈਂ ਢੀਠ ਹੋ ਕੇ (ਮੁੜ ਮੁੜ, ਤੇਰੇ ਦਰ ਤੋਂ) ਮੰਗਦਾ ਹਾਂ, ਮੈਨੂੰ ਇਹ ਦਾਨ ਮਿਲ ਜਾਏ ਕਿ ਮੇਰੇ ਮੱਥੇ ਉਤੇ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਲੱਗਦੀ ਰਹੇ। ਹੇ ਨਾਨਕ! ਆਖ-) ਜਿਸ ਦਾਸ ਉਤੇ ਗੁਰੂ ਨੇ ਮੇਹਰ ਕਰ ਦਿੱਤੀ, ਪ੍ਰਭੂ ਨੇ (ਉਸ ਨੂੰ ਆਪਣੇ) ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ।੪।੬।


सूही महला ५ ॥
किआ गुण तेरे सारि सम्हाली मोहि निरगुन के दातारे ॥ बै खरीदु किआ करे चतुराई इहु जीउ पिंडु सभु थारे ॥१॥ लाल रंगीले प्रीतम मनमोहन तेरे दरसन कउ हम बारे ॥१॥ रहाउ ॥ प्रभु दाता मोहि दीनु भेखारी तुम्ह सदा सदा उपकारे ॥ सो किछु नाही जि मै ते होवै मेरे ठाकुर अगम अपारे ॥२॥ किआ सेव कमावउ किआ कहि रीझावउ बिधि कितु पावउ दरसारे ॥ मिति नही पाईऐ अंतु न लहीऐ मनु तरसै चरनारे ॥३॥ पावउ दानु ढीठु होइ मागउ मुखि लागै संत रेनारे ॥ जन नानक कउ गुरि किरपा धारी प्रभि हाथ देइ निसतारे ॥४॥६॥


अर्थ: हे चोजी लाल! हे प्रीतम! हे मन को मोह लेने वाले! हम जीव तेरे दर्शनों को कुर्बान हैं।1। रहाउ। मुझ गुणहीन के हे दातार! मैं तेरे कौन-कौन से गुण याद कर-कर के अपने दिल में बसाऊँ? (मैं तो तेरा मूल्य खरीदा हुआ सेवक हूँ) मूल्य खरीदा हुआ नौकर कोई चालाकी भरी बात नहीं कर सकता। (हे दातार!् मेरा) ये शरीर और मेरी ये जिंद सब तेरे ही दिए हुए हैं।1। (हे दातार!) तू मालिक है, दातें देने वाला है, मैं (तेरे दर पर) कंगाल मंगता हूँ, तू सदा ही, तू हमेशा ही मेरे ऊपर मेहरवानियाँ करता है। हे मेरे अपहुँच और बेअंत मालिक! कोई ऐसा काम नहीं जो (बग़ैर तेरी मदद के) मुझसे हो सके।2। हे प्रभू! मैं तेरी कौन सी सेवा करूं? मैं क्या कह के तुझे प्रसन्न करूँ? मैं किस तरह तेरे दीदार हासिल करूँ? तेरी हस्ती का नाप नहीं पाया जा सकता, तेरे गुणों का अंत नहीं पाया जा सकता। मेरा मन सदा तेरे चरणों में पड़े रहने को तरसता है।3। हे प्रभू! मैं ढीठ हो के (बार-बार तेरे दर से) माँगता हूँ, मुझे ये दान मिल जाए कि मेरे माथे पर तेरे संत जनों के चरणों की धूल लगती रहे। हे नानक! (कह–) जिस दास पर गुरू ने मेहर कर दी, प्रभू ने (उसको अपना) हाथ दे के (संसार-समुंद्र से) पार लंघा लिया।4।6।


Today Mukhwak From  Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibToday Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Dhan Shri  Guru Granth Sahib JI Maharaj

hukamnama patna sahib, takht shri harimandar ji  patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji

Dates When this Mukhwaak Comes Again
05 November 2024

Dhan Shri Guru Granth Sahib JI Maharaj