Daily Mukhwak From Takht Shri Patna Sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 676

ਧਨਾਸਰੀ ਮਹਲਾ ੫ ॥
ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥


ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ।੩।੩।੨੧।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri Guru Granth Sahib JI Maharaj