Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 799
ਬਿਲਾਵਲੁ ਮਹਲਾ ੪ ॥
ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥
ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਗੁਣ ਯਾਦ ਕਰਦਾ ਰਹੁ। ਜਿਸ ਮਨੁੱਖ ਦੇ ਮੱਥੇ ਉੱਤੇ ਲਿਖੇ ਚੰਗੇ ਭਾਗ ਜਾਗਦੇ ਹਨ ਉਹ ਪ੍ਰਭੂ ਦੇ ਗੁਣ ਗਾਂਦਾ ਹੈ। (ਹੇ ਮਨ! ਤੂੰ ਭੀ) ਸਾਧ ਸੰਗਤਿ ਵਿਚ ਮਿਲ ਕੇ (ਗੁਣ ਗਾ ਅਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘ।੧।ਰਹਾਉ। ਹੇ ਸੰਤ ਜਨੋ! ਹੇ ਭਰਾਵੋ! ਸਾਧ-ਸੰਗਤਿ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ। ਇਸ ਕਲਹ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਮਾਨੋ) ਜਹਾਜ਼ ਹੈ, (ਗੁਰੂ ਇਸ ਜਹਾਜ਼ ਦਾ) ਮਲਾਹ (ਹੈ, ਤੁਸੀ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘੋ।੧। (ਸ਼ਹਿਰਾਂ ਵਿਚ ਖਾਣ ਪੀਣ ਲਈ ਕਈ ਕਿਸਮਾਂ ਦੇ ਸੁਆਦਲੇ ਪਦਾਰਥ ਮਿਲਦੇ ਹਨ। ਮਨੁੱਖਾ) ਸਰੀਰ (ਭੀ, ਮਾਨੋ, ਇਕ ਸ਼ਹਿਰ ਹੈ, ਇਸ) ਸ਼ਹਿਰ ਵਿਚ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਨਾਲੋਂ) ਵਧੀਆ ਸੁਆਦਲਾ ਪਦਾਰਥ ਹੈ। (ਪਰ) ਹੇ ਸੰਤ ਜਨੋ! ਮੈਨੂੰ) ਸਮਝਾਓ ਕਿ ਇਹ ਕਿਵੇਂ ਹਾਸਲ ਹੋਵੇ। (ਸੰਤ ਜਨ ਇਹੀ ਦੱਸਦੇ ਹਨ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ (ਆਤਮਕ ਜੀਵਨ-) ਫਲ ਦੇਣ ਵਾਲਾ ਦਰਸਨ ਕਰੋ, ਗੁਰੂ ਨੂੰ ਮਿਲ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ।੨। ਹੇ ਸੰਤ ਜਨੋ! ਬੇ-ਸ਼ੱਕ ਚੱਖ ਕੇ ਵੇਖ ਲਵੋ, ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰਸ ਸੁਆਦਲਾ ਲੱਗਦਾ ਹੈ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਹੋਰ ਸਾਰੇ ਰਸ ਉਹਨਾਂ ਨੂੰ ਭੁੱਲ ਜਾਂਦੇ ਹਨ।੩। ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਸੁਆਦਲਾ ਪਦਾਰਥ ਹੈ, ਰਸੈਣ ਹੈ, ਸਦਾ ਇਸ ਦਾ ਸੇਵਨ ਕਰਦੇ ਰਹੋ (ਸਦਾ ਇਸ ਨੂੰ ਵਰਤਦੇ ਰਹੋ। ਹੇ ਨਾਨਕ! ਜਗਤ ਵਿਚ ਕੁੱਲ) ਚਾਰ ਪਦਾਰਥ (ਗਿਣੇ ਗਏ ਹਨ, ਨਾਮ-ਰਸੈਣ ਦੀ ਬਰਕਤਿ ਨਾਲ ਇਹ) ਚਾਰੇ ਹੀ ਮਿਲ ਜਾਂਦੇ ਹਨ। (ਇਸ ਵਾਸਤੇ) ਗੁਰੂ ਦੀ ਮਤਿ ਲੈ ਕੇ ਸਦਾ ਹਰਿ-ਨਾਮ ਦਾ ਭਜਨ ਕਰਦੇ ਰਹੋ।੪।੪।
बिलावलु महला ४ ॥
आवहु संत मिलहु मेरे भाई मिलि हरि हरि कथा करहु ॥ हरि हरि नामु बोहिथु है कलजुगि खेवटु गुर सबदि तरहु ॥१॥ मेरे मन हरि गुण हरि उचरहु ॥ मसतकि लिखत लिखे गुन गाए मिलि संगति पारि परहु ॥१॥ रहाउ ॥ काइआ नगर महि राम रसु ऊतमु किउ पाईऐ उपदेसु जन करहु ॥ सतिगुरु सेवि सफल हरि दरसनु मिलि अम्रितु हरि रसु पीअहु ॥२॥ हरि हरि नामु अम्रितु हरि मीठा हरि संतहु चाखि दिखहु ॥ गुरमति हरि रसु मीठा लागा तिन बिसरे सभि बिख रसहु ॥३॥ राम नामु रसु राम रसाइणु हरि सेवहु संत जनहु ॥ चारि पदारथ चारे पाए गुरमति नानक हरि भजहु ॥४॥४॥
अर्थ: हे मेरे मन! सदा परमात्मा के गुण याद करता रह। जिस मनुष्य के माथे पर लिखे अच्छे भाग्य जागते हैं वह प्रभू के गुण गाता है। (हे मन! तू भी) साध-संगति में मिल के (गुण गा और संसार-समुंद्र से) पार लांघ।1। रहाउ। हे संतजनो! हे भाईयो! (साध-संगित में) एक साथ मिल के बैठो, और मिल के सदा प्रभू की सिफत सालाह की बातें करो। इस कलह भरे संसार में परमात्मा का नाम (जैसे) जहाज है, (गुरू इस जहाज का) मल्लाह (है, तुम) गुरू के शबद में जुड़ के (संसार-समुंद्र से) पार लांघो।1। (शहरों में खाने-पीने के लिए कई किस्मों के स्वादिष्ट पदार्थ मिलते हैं। मनुष्य का) शरीर (भी, जैसे, एक शहर है, इस) शहर में परमात्मा का नाम (सब पदार्थों से) उक्तम स्वादिष्ट पदार्थ है। (पर) हे संतजनो! (मुझे) समझाओ कि ये कैसे हासिल हो। (संत जन यही बताते हैं कि गुरू की शरण पड़ कर) परमात्मा का (आत्मिक जीवन-) फल देने वाले दर्शन करो, गुरू को मिल के आत्मिक जीवन देने वाला नाम-जल पीते रहो।2। हे संतजनो! बेशक चख के देख लो, परमात्मा का नाम आत्मिक जीवन देने वाला मीठा जल है। गुरू की शिक्षा पर चल के जिन मनुष्यों को यह नाम-रस स्वादिष्ट लगता है, आत्मिक जीवन को खत्म कर देने वाले और सारे रस उनको भूल जाते हैं।3। हे संत जनो! परमात्मा का नाम स्वादिष्ट पदार्थ है, रसायन है, सदा इसका सेवन करते रहो (इसका प्रयोग हमेशा करते रहो)। हे नानक! (जगत में कुल) चार पदार्थ (गिने गए हैं, नाम-रसायन की बरकति से यह) चारों ही मिल जाते हैं। (इस वास्ते) गुरू की मति ले के हमेशा हरी-नाम का भजन करते रहो।4।4।
www.shrimuktsarsahib.com