Daily Mukhwak From Takht Shri  Patna Shri Patna Sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 664


ਧਨਾਸਰੀ ਮਹਲਾ ੩ ॥
ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥


ਅਰਥ: ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ) । (ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।੧। ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੨। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।੩। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। (ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ। (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।੪।੨।


धनासरी महला ३ ॥
हरि नामु धनु निरमलु अति अपारा ॥ गुर कै सबदि भरे भंडारा ॥ नाम धन बिनु होर सभ बिखु जाणु ॥ माइआ मोहि जलै अभिमानु ॥१॥ गुरमुखि हरि रसु चाखै कोइ ॥ तिसु सदा अनंदु होवै दिनु राती पूरै भागि परापति होइ ॥ रहाउ ॥ सबदु दीपकु वरतै तिहु लोइ ॥ जो चाखै सो निरमलु होइ ॥ निरमल नामि हउमै मलु धोइ ॥ साची भगति सदा सुखु होइ ॥२॥ जिनि हरि रसु चाखिआ सो हरि जनु लोगु ॥ तिसु सदा हरखु नाही कदे सोगु ॥ आपि मुकतु अवरा मुकतु करावै ॥ हरि नामु जपै हरि ते सुखु पावै ॥३॥ बिनु सतिगुर सभ मुई बिललाइ ॥ अनदिनु दाझहि साति न पाइ ॥ सतिगुरु मिलै सभु त्रिसन बुझाए ॥ नानक नामि सांति सुखु पाए ॥४॥२॥ 


अर्थ: हे भाई! जो भी मनुष्य गुरू की शरण पड़ के परमात्मा के नाम का स्वाद चखता है, उसे दिन रात हर वक्त आत्मिक आनंद मिला रहता है। (पर ये हरी नाम रस) पूरी किस्मत से ही मिलता है। रहाउ। हे भाई! परमात्मा का नाम पवित्र धन है, कभी ना खत्म होने वाला धन है। गुरू के शबद में (जुड़ने से मनुष्य के अंदर इस धन के) खजाने भरे जाते हैं। हे भाई! हरि-नाम धन के बिना और (दुनियावी धन) अहंकार पैदा करता है (दुनियावी धन को एकत्र करने वाला मनुष्य) माया के मोह में जलता रहता है।1। हे भाई! गुरू का शबद (मानो) दीया है, जो सारे संसार में प्रकाश करता है। जो मनुष्य गुरू के शबद को चखता है, वह पवित्र जीवन वाला हो जाता है। (गुरू के शबद द्वारा) पवित्र हरी-नाम में (जुड़ के मनुष्य अपने अंदर से) अहंकार की मैल धो लेता है। सदा-स्थिर प्रभू की भक्ति की बरकति से (मनुष्य के अंदर) सदा आत्मिक आनंद बना रहता है।2। हे भाई! जिस मनुष्य ने परमात्मा का नाम-रस चख लिया, वह परमात्मा का दास बन गया। उसे सदा आनंद प्राप्त रहता है, उसे कोई ग़म नहीं व्यापता। वह मनुष्य खुद (दुखों से विकारों से) बचा रहता है, औरों को भी बचा लेता है। वह (भाग्यशाली) मनुष्य सदा परमात्मा का नाम जपता रहता है, परमात्मा से सुख हासिल करता है।3। हे भाई! गुरू की शरण पड़े बिना सारी लुकाई दुखी हो हो के आत्मिक मौत सहेड़ लेती है। (गुरू से विछुड़ के मनुष्य) हर वक्त (माया के मोह में) जलते रहते हैं। (गुरू की शरण पड़े बिना मनुष्य) शांति हासिल नहीं कर सकता। जिस मनुष्य को गुरू मिल जाता है, गुरू उसकी सारी (माया की) प्यास मिटा देता है। हे नानक! वह मनुष्य हरी-नाम में टिक के शांति और आनंद हासिल कर लेता है।4।2।

www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Today Mukhwak From Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri  Guru Granth Sahib JI Maharaj