Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 754
ਸੂਹੀ ਮਹਲਾ ੩ ॥
ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥ ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥ ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥
ਅਰਥ: ਹੇ ਭਾਈ! ਪੂਰੇ ਗੁਰੂ ਦੀ ਬਾਣੀ ਧੰਨ ਹੈ ਧੰਨ ਹੈ। ਇਹ ਬਾਣੀ ਪੂਰੇ ਗੁਰੂ ਦੇ ਹਿਰਦੇ ਵਿਚੋਂ ਪੈਦਾ ਹੁੰਦੀ ਹੈ, ਅਤੇ (ਜੇਹੜਾ ਮਨੁੱਖ ਇਸ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਕਰ ਦੇਂਦੀ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਬਾਣੀ ਦੀ ਬਰਕਤਿ ਨਾਲ) ਜਿਸ ਕਾਂਇਆਂ ਵਿਚ ਪ੍ਰਭੂ-ਪਤੀ ਆ ਵੱਸਦਾ ਹੈ, ਉਹ ਕਾਂਇਆਂ-ਇਸਤ੍ਰੀ ਬਹੁਤ ਸੁੰਦਰ ਬਣ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਵਸਾਂਦੀ ਹੈ, ਸਦਾ-ਥਿਰ ਪ੍ਰਭੂ-ਪਤੀ ਦੇ ਮਿਲਾਪ ਦੇ ਕਾਰਨ ਉਹ ਸਦਾ ਲਈ ਸੁਹਾਗ ਭਾਗ ਵਾਲੀ ਬਣ ਜਾਂਦੀ ਹੈ। ਹੇ ਭਾਈ! ਬਾਣੀ ਦੀ ਬਰਕਤਿ ਨਾਲ ਜੇਹੜਾ ਮਨੁੱਖ) ਆਪਣੇ ਅੰਦਰੋਂ ਹਉਮੈ ਸਾੜ ਲੈਂਦਾ ਹੈ, ਉਹ ਸਦਾ ਵਾਸਤੇ ਪਰਮਾਤਮਾ ਦੀ ਭਗਤੀ ਦੇ ਰੰਗ ਵਿਚ ਰੰਗਿਆ ਜਾਂਦਾ ਹੈ।੧। ਹੇ ਭਾਈ! ਖੰਡਾਂ ਮੰਡਲਾਂ ਪਾਤਾਲਾਂ (ਸਾਰੇ ਜਗਤ) ਦਾ ਹਰੇਕ ਸੁਖ ਉਸ ਸਰੀਰ ਦੇ ਅੰਦਰ ਆ ਵੱਸਦਾ ਹੈ, ਜਿਸ ਸਰੀਰ ਵਿਚ ਜਗਤ ਦਾ ਜੀਵਨ ਉਹ ਦਾਤਾਰ-ਪ੍ਰਭੂ ਪਰਗਟ ਹੋ ਜਾਂਦਾ ਹੈ ਜੋ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਦੀ ਕਾਂਇਆਂ-ਇਸਤ੍ਰੀ ਸਦਾ ਸੁਖੀ ਰਹਿੰਦੀ ਹੈ।੨। ਹੇ ਭਾਈ! ਇਸ ਸਰੀਰ ਵਿਚ ਪ੍ਰਭੂ ਆਪ ਹੀ ਵੱਸਦਾ ਹੈ, ਪਰ ਉਹ ਅਦ੍ਰਿਸ਼ਟ ਹੈ (ਸਧਾਰਨ ਤੌਰ ਤੇ) ਵੇਖਿਆ ਨਹੀਂ ਜਾ ਸਕਦਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ (ਇਹ ਭੇਤ) ਨਹੀਂ ਸਮਝਦਾ, (ਉਸ ਪ੍ਰਭੂ ਨੂੰ) ਬਾਹਰ (ਜੰਗਲ ਆਦਿਕ ਵਿਚ) ਲੱਭਣ ਤੁਰ ਪੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ (ਕਿਉਂਕਿ ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਆ ਪਿਆ) ਗੁਰੂ ਨੇ (ਉਸ ਨੂੰ) ਅਦ੍ਰਿਸ਼ਟ ਪਰਮਾਤਮਾ (ਉਸ ਦੇ ਅੰਦਰ ਵੱਸਦਾ) ਵਿਖਾ ਦਿੱਤਾ।੩। ਹੇ ਭਾਈ! ਪਰਮਾਤਮਾ ਦੀ ਭਗਤੀ (ਮਾਨੋ) ਰਤਨ ਪਦਾਰਥ ਹੈ (ਇਹਨਾਂ ਰਤਨਾਂ ਪਦਾਰਥਾਂ ਦੇ) ਖ਼ਜ਼ਾਨੇ ਇਸ ਮਨੁੱਖ ਸਰੀਰ ਵਿਚ ਭਰੇ ਪਏ ਹਨ। ਇਸ ਸਰੀਰ ਦੇ ਅੰਦਰ ਹੀ (ਮਾਨੋ) ਸਾਰੀ ਧਰਤੀ ਦੇ ਹੱਟ ਬਾਜ਼ਾਰ ਤੇ ਸ਼ਹਰ (ਵੱਸ ਰਹੇ ਹਨ। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਅੰਦਰ ਹੀ ਨਾਮ ਧਨ ਵਿਹਾਝਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਇਸ ਸਰੀਰ ਦੇ ਵਿਚੋਂ ਹੀ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ਜੇਹੜਾ (ਮਾਨੋ ਧਰਤੀ ਦੇ) ਨੌ ਹੀ ਖ਼ਜ਼ਾਨੇ ਹੈ।੪। ਹੇ ਭਾਈ! ਇਸ ਮਨੁੱਖਾ ਸਰੀਰ ਵਿਚ ਨਾਮ-ਰਤਨ ਦੀ ਪਰਖ ਕਰਨ ਵਾਲਾ ਪ੍ਰਭੂ ਆਪ ਹੀ ਵੱਸਦਾ ਹੈ, ਉਹ ਆਪ ਪਰਖ ਕਰ ਕੇ ਨਾਮ-ਰਤਨ ਦੀ ਪਰਖ ਦੀ ਜਾਚ ਸਿਖਾਂਦਾ ਹੈ, (ਜਿਸ ਮਨੁੱਖ ਨੂੰ ਜਾਚ ਦੇਂਦਾ ਹੈ, ਉਸ ਦਾ) ਇਹ ਮਨ (ਮਾਨੋ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ ਬਣ ਜਾਂਦਾ ਹੈ। ਇਤਨਾ ਕੀਮਤੀ ਬਣ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪੈ ਸਕਦਾ। (ਉਸ ਮਨੁੱਖ ਨੂੰ ਸਮਝ ਪੈ ਜਾਂਦੀ ਹੈ ਕਿ ਪਰਮਾਤਮਾ ਦਾ) ਨਾਮ ਕਿਸੇ (ਦੁਨੀਆਵੀ) ਕੀਮਤ ਨਾਲ ਨਹੀਂ ਮਿਲ ਸਕਦਾ। ਸਤਿਗੁਰੂ ਦੀ ਬਾਣੀ ਦੀ ਵਿਚਾਰ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਮਿਲਦਾ ਹੈ।੫। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਪਰਮਾਤਮਾ ਦੇ ਨਾਮ ਦੀ ਪ੍ਰਾਪਤੀ ਵਾਸਤੇ) ਆਪਣੇ ਸਰੀਰ ਨੂੰ ਹੀ ਖੋਜਦਾ ਹੈ। ਬਾਕੀ ਦੀ ਲੁਕਾਈ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ। ਪਰਮਾਤਮਾ ਆਪ ਜਿਸ ਮਨੁੱਖ ਨੂੰ (ਆਪਣੇ ਨਾਮ ਦੀ ਦਾਤਿ) ਦੇਂਦਾ ਹੈ, ਉਹੀ ਮਨੁੱਖ ਪ੍ਰਾਪਤ ਕਰਦਾ ਹੈ। ਕੋਈ ਭੀ ਮਨੁੱਖ (ਗੁਰੂ ਦੀ ਸਰਨ ਤੋਂ ਬਿਨਾ) ਹੋਰ ਕੋਈ ਸਿਆਣਪ ਨਹੀਂ ਕਰ ਸਕਦਾ (ਜਿਸ ਨਾਲ ਨਾਮ ਪ੍ਰਾਪਤ ਕਰ ਸਕੇ। ਗੁਰੂ ਦੀ ਕਿਰਪਾ ਨਾਲ ਹੀ ਨਾਮ ਪ੍ਰਾਪਤ ਹੁੰਦਾ ਹੈ। ਜਿਸ ਨੂੰ ਪ੍ਰਾਪਤ ਹੁੰਦਾ ਹੈ ਉਸ ਦੇ ਸਰੀਰ ਵਿਚ ਪਰਮਾਤਮਾ ਦਾ ਡਰ-ਅਦਬ ਅਤੇ ਪਿਆਰ ਆ ਵੱਸਦਾ ਹੈ।੬। ਹੇ ਭਾਈ! ਇਸ ਸਰੀਰ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ, ਜਿਸ ਤੋਂ ਬ੍ਰਹਮਾ, ਬਿਸ਼ਨ, ਸ਼ਿਵ ਅਤੇ ਹੋਰ ਸਾਰੀ ਸ੍ਰਿਸ਼ਟੀ ਦੀ ਉਤਪਤੀ ਹੋਈ ਹੈ। ਸਦਾ-ਥਿਰ ਪ੍ਰਭੂ ਨੇ (ਇਹ ਜਗਤ) ਆਪਣਾ ਇਕ ਤਮਾਸ਼ਾ ਰਚਿਆ ਹੋਇਆ ਹੈ ਇਹ ਜੰਮਣ ਮਰਨ ਇਕ ਖਿਲਾਰਾ ਖਿਲਾਰ ਦਿੱਤਾ ਹੈ। ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਇਹ ਅਸਲੀਅਤ) ਵਿਖਾ ਦਿੱਤੀ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਮਨੁੱਖ ਦਾ ਪਾਰ-ਉਤਾਰਾ ਹੋ ਗਿਆ।੭। ਹੇ ਭਾਈ! ਉਹੀ ਸਰੀਰ ਸਫਲ ਹੈ ਜੇਹੜਾ ਗੁਰੂ ਦੀ ਸਰਨ ਪੈਂਦਾ ਹੈ। ਉਸ ਸਰੀਰ ਨੂੰ ਸਦਾ-ਥਿਰ ਰਹਿਣ ਵਾਲੇ ਕਰਤਾਰ ਨੇ ਆਪ ਸੋਹਣਾ ਬਣਾ ਦਿੱਤਾ। ਪਰਮਾਤਮਾ ਦੇ ਨਾਮ ਤੋਂ ਬਿਨਾ ਪਰਮਾਤਮਾ ਦੇ ਦਰ ਤੇ ਖਲੋਣਾ ਨਹੀਂ ਮਿਲਦਾ। ਤਦੋਂ (ਅਜੇਹੇ ਮਨੁੱਖ ਨੂੰ) ਜਮਰਾਜ ਖ਼ੁਆਰ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਸ ਨੂੰ ਆਪਣਾ ਸਦਾ-ਥਿਰ ਨਾਮ ਬਖ਼ਸ਼ਦਾ ਹੈ (ਇਹੀ ਉਸ ਵਾਸਤੇ ਸਭ ਤੋਂ ਵੱਡੀ) ਇੱਜ਼ਤ ਹੈ।੮।੨।
सूही महला ३ ॥
काइआ कामणि अति सुआल्हिउ पिरु वसै जिसु नाले ॥ पिर सचे ते सदा सुहागणि गुर का सबदु सम्हाले ॥ हरि की भगति सदा रंगि राता हउमै विचहु जाले ॥१॥ वाहु वाहु पूरे गुर की बाणी ॥ पूरे गुर ते उपजी साचि समाणी ॥१॥ रहाउ ॥ काइआ अंदरि सभु किछु वसै खंड मंडल पाताला ॥ काइआ अंदरि जगजीवन दाता वसै सभना करे प्रतिपाला ॥ काइआ कामणि सदा सुहेली गुरमुखि नामु सम्हाला ॥२॥ काइआ अंदरि आपे वसै अलखु न लखिआ जाई ॥ मनमुखु मुगधु बूझै नाही बाहरि भालणि जाई ॥ सतिगुरु सेवे सदा सुखु पाए सतिगुरि अलखु दिता लखाई ॥३॥ काइआ अंदरि रतन पदारथ भगति भरे भंडारा ॥ इसु काइआ अंदरि नउ खंड प्रिथमी हाट पटण बाजारा ॥ इसु काइआ अंदरि नामु नउ निधि पाईऐ गुर कै सबदि वीचारा ॥४॥ काइआ अंदरि तोलि तुलावै आपे तोलणहारा ॥ इहु मनु रतनु जवाहर माणकु तिस का मोलु अफारा ॥ मोलि कित ही नामु पाईऐ नाही नामु पाईऐ गुर बीचारा ॥५॥ गुरमुखि होवै सु काइआ खोजै होर सभ भरमि भुलाई ॥ जिस नो देइ सोई जनु पावै होर किआ को करे चतुराई ॥ काइआ अंदरि भउ भाउ वसै गुर परसादी पाई ॥६॥ काइआ अंदरि ब्रहमा बिसनु महेसा सभ ओपति जितु संसारा ॥ सचै आपणा खेलु रचाइआ आवा गउणु पासारा ॥ पूरै सतिगुरि आपि दिखाइआ सचि नामि निसतारा ॥७॥ सा काइआ जो सतिगुरु सेवै सचै आपि सवारी ॥ विणु नावै दरि ढोई नाही ता जमु करे खुआरी ॥ नानक सचु वडिआई पाए जिस नो हरि किरपा धारी ॥८॥२॥
अर्थ: हे भाई! पूरे गुरू की बाणी धन्य धन्य है। ये बाणी पूरे गुरू के हृदय में से पैदा होती है, और (जो मनुष्य इसको अपने हृदय में बसाता है उसको) सदा-स्थिर रहने वाले परमात्मा में लीन कर देती है।1। रहाउ। हे भाई! (गुरू की बाणी की बरकति से) जिस काया में प्रभू-पति आ बसता है, वह काया-स्त्री बहुत सुंदर बन जाती है। जो जीव-स्त्री गुरू के शबद को अपने हृदय में बसाती है, सदा-स्थिर प्रभू-पति के मिलाप के कारण वह सदा के लिए सोहाग भाग वाली बन जाती है। हे भाई! (बाणी की बरकति से जो मनुष्य) अपने अंदर से अहंकार को जला लेता है, वह सदा के लिए परमात्मा की भक्ति के रंग में रंगा जाता है।1। हे भाई! खण्डों-मण्डलों-पातालों (सारे जगत) का हरेक सुख उस शरीर के अंदर आ बसता है, जिस शरीर में जगत का जीवन वह दातार-प्रभू प्रकट हो जाता है जो सारे जीवों की पालना करता है। जो मनुष्य गुरू की शरण पड़ के परमात्मा का नाम अपने दिल में बसाता है उसकी काया-स्त्री सदा सुखी रहती है।2। हे भाई! इस शरीर में प्रभू आप ही बसता है, पर वह अदृश्य है (साधारण तौर पर) देखा नहीं जा सकता। अपने मन के पीछे चलने वाला मूर्ख मनुष्य (ये भेद) नहीं समझता, (उस प्रभू को) बाहर (जंगल आदि में) तलाशने के लिए चल पड़ता है। जो मनुष्य गुरू की शरण आ पड़ता है, वह सदा आत्मिक आनंद पाता है (क्योंकि जो भी मनुष्य गुरू की शरण आ पड़ा) गुरू ने (उसको) अदृश्य परमात्मा (उसके अंदर बसता) दिखा दिया।3। हे भाई! परमात्मा की भक्ति (जैसे) रत्न-पदार्थ है (इन रत्न-पदार्थों के) खजाने इस मनुष्य शरीर में भरे पड़े हैं। इस शरीर के अंदर ही (जैसे) सारी धरती के हाट-बाजार और शहर (बस रहे हैं। गुरू की बाणी की बरकति से मनुष्य अंदर ही नाम-धन का व्यापार करता है)। गुरू के शबद के माध्यम से विचार कर के इस शरीर में से ही परमात्मा का नाम प्राप्त हो जाता है। जो (जैसे धरती के) नौ ही खजाने हैं।4। हे भाई! जिस मानव शरीर में नाम-रत्न की परख करने वाला प्रभू स्वयं ही बसता है, वह स्वयं परख करके नाम-रत्न की परख की जाच सिखाता है, (जिस मनुष्य को जाच देता है, उसका) ये मन (जैसे) रतन-जवाहर-मोती (जैसा कीमती बन जाता है कि) उसका मूल्य नहीं पड़ सकता। (उस मनुष्य को समझ पड़ जाती है कि परमात्मा का) नाम किसी (दुनियावी) कीमत से नहीं मिल सकता। सतिगुरू की बाणी की विचार की बरकति से परमात्मा का नाम मिलता है।5। हे भाई! जो मनुष्य गुरू की शरण पड़ता है वह (परमात्मा के नाम की प्राप्ति के वास्ते) अपने शरीर को ही खोजता है। बाकी की दुनिया भटकना में पड़ कर गलत राह पर पड़ी रहती है। परमात्मा खुद जिस मनुष्य को (अपने नाम की दाति) देता है, वही मनुष्य प्राप्त करता है। कोई भी मनुष्य (गुरू की शरण के बिना) और कोई समझदारी नहीं कर सकता (जिससे नाम प्राप्त कर सके)। गुरू की कृपा से ही नाम प्राप्त होता है। जिसे प्राप्त होता है उसके शरीर में परमात्मा का डर-अदब और प्यार आ बसता है।6। हे भाई! इस शरीर में वह परमात्मा बस रहा है, जिससे ब्रहमा-विष्णु-शिव और सारी सृष्टि की उत्पक्ति हुई है। सदा-स्थिर प्रभू ने (ये जगत) अपना एक तमाश रचा हुआ है ये पैदा होने व मरने का एक पसारा पसार दिया है। जिस मनुष्य को पूरे गुरू ने (ये अस्लियत) दिखा दी, सदा-स्थिर प्रभू के नाम में जुड़ के उस मनुष्य का पार उतारा हो गया।7। हे भाई! वही शरीर सफल है जो गुरू की शरण पड़ता है। उस शरीर को सदा-स्थिर रहने वाले करतार ने स्वयं सुंदर बना दिया। परमात्मा के नाम के बिना परमात्मा के दर पर खड़ा होना भी नसीब नहीं होता। तब (ऐसे मनुष्य को) जमराज दुखी करता है। हे नानक! जिस मनुष्य पर परमात्मा स्वयं कृपा करता है, उसको अपना सदा-स्थिर नाम बख्शता है (यही उसके वास्ते सबसे बड़ी) इज्जत है।8।2।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib
Dhan Shri Guru Granth Sahib JI Maharaj