Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 572
Mukhwaak In Punjabi
ਵਡਹੰਸੁ ਮਹਲਾ ੪ ਛੰਤ ੴ ਸਤਿਗੁਰ ਪ੍ਰਸਾਦਿ ॥
ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥
Meaning In Punjabi
ਅਰਥ: ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ (ਆਪਣੇ ਚਰਨਾਂ ਦੀ) ਪ੍ਰੀਤਿ ਪੈਦਾ ਕੀਤੀ ਹੈ। ਗੁਰੂ ਨੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਵਸਾ ਦਿੱਤਾ ਹੈ। (ਗੁਰੂ ਨੇ) ਮੇਰੇ ਮਨ ਵਿਚ (ਉਹ) ਹਰਿ-ਨਾਮ ਵਸਾ ਦਿੱਤਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ। ਵੱਡੇ ਭਾਗਾਂ ਨਾਲ ਮੈਂ ਸਤਿਗੁਰੂ ਦਾ ਦਰਸ਼ਨ ਕਰ ਲਿਆ ਹੈ। ਮੇਰਾ ਗੁਰੂ ਬਹੁਤ ਹੀ ਸਲਾਹੁਣ-ਜੋਗ ਹੈ। ਹੁਣ ਮੈਂ ਉਠਦਾ ਬੈਠਦਾ ਹਰ ਵੇਲੇ ਗੁਰੂ ਦੀ ਦੱਸੀ ਸੇਵਾ ਕਰਦਾ ਹਾਂ ਜਿਸ ਸੇਵਾ ਦੀ ਬਰਕਤਿ ਨਾਲ ਮੈਂ ਆਤਮਕ ਸ਼ਾਂਤੀ ਹਾਸਲ ਕਰ ਲਈ ਹੈ। ਹੇ ਭਾਈ! ਮੇਰੇ ਮਨ ਵਿਚ ਗੁਰੂ ਦਾ ਪਿਆਰ ਪੈਦਾ ਹੋ ਗਿਆ ਹੈ।੧। ਹੇ ਭਾਈ! ਗੁਰੂ ਦਾ ਦਰਸ਼ਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ। ਗੁਰੂ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਕੇ ਟਿਕਾ ਦੇਂਦਾ ਹੈ, (ਉਸ) ਹਰਿ-ਨਾਮ ਨੂੰ ਜਪ ਜਪ ਕੇ ਮੇਰਾ ਮਨ ਖਿੜਿਆ ਰਹਿੰਦਾ ਹੈ। ਪਰਮਾਤਮਾ ਦਾ ਨਾਮ ਜਪ ਜਪ ਕੇ ਮੇਰਾ ਹਿਰਦਾ ਕੌਲ-ਫੁੱਲ ਵਾਂਗ ਖਿੜ ਪੈਂਦਾ ਹੈ, ਹਰਿ-ਨਾਮ ਲੱਭ ਕੇ (ਮੈਨੂੰ ਇਉਂ ਜਾਪਦਾ ਹੈ ਕਿ) ਮੈਂ ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ। ਮੇਰੇ ਅੰਦਰੋਂ ਹਉਮੈ ਰੋਗ ਦੂਰ ਹੋ ਗਿਆ ਹੈ, ਮੇਰਾ ਸਾਰਾ ਦੁੱਖ ਲਹਿ ਗਿਆ ਹੈ, ਹਰਿ-ਨਾਮ ਨੇ ਆਤਮਕ ਅਡੋਲਤਾ ਵਿਚ ਮੇਰੀ ਸੁਰਤਿ ਟਿਕਵੇਂ ਤੌਰ ਤੇ ਜੋੜ ਦਿੱਤੀ ਹੈ। ਹੇ ਭਾਈ! ਇਹ ਹਰਿ-ਨਾਮ (ਜੋ ਮੇਰੇ ਵਾਸਤੇ ਬੜੀ) ਇੱਜ਼ਤ (ਹੈ) , ਮੈਂ ਗੁਰੂ ਪਾਸੋਂ ਹਾਸਲ ਕੀਤਾ ਹੈ, ਗੁਰ-ਦੇਵ (ਦੇ ਚਰਨਾਂ) ਨੂੰ ਛੁਹ ਕੇ ਮੇਰਾ ਮਨ ਆਨੰਦ ਅਨੁਭਵ ਕਰਦਾ ਹੈ। ਹੇ ਭਾਈ! ਗੁਰੂ ਦਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ।੨। ਜੇ ਕੋਈ ਗੁਰਮੁਖ ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ, ਮੈਂ ਆਪਣਾ ਮਨ ਆਪਣਾ ਸਰੀਰ ਉਸ ਦੇ ਹਵਾਲੇ ਕਰ ਦਿਆਂ, ਆਪਣਾ ਸਰੀਰ ਕੱਟ ਕੇ ਉਸ ਨੂੰ ਦੇ ਦਿਆਂ। ਜੇਹੜਾ ਕੋਈ ਗੁਰਮੁਖ ਮੈਨੂੰ ਗੁਰੂ ਦੇ ਬਚਨ ਸੁਣਾਵੇ, ਮੈਂ ਆਪਣਾ ਮਨ ਕੱਟ ਕੇ ਆਪਣਾ ਤਨ ਕੱਟ ਕੇ (ਮਨ ਤੇ ਤਨ ਦੀ ਅਪਣੱਤ ਦਾ ਮੋਹ ਕੱਟ ਕੇ) ਉਸ ਦੇ ਹਵਾਲੇ ਕਰ ਦਿਆਂ। ਮੇਰੇ ਉਤਾਵਲੇ ਹੋ ਰਹੇ ਮਨ ਵਿਚ ਗੁਰੂ ਦੇ ਦਰਸਨ ਦੀ ਤਾਂਘ ਪੈਦਾ ਹੋ ਰਹੀ ਹੈ। ਗੁਰੂ ਨੂੰ ਮਿਲ ਕੇ, ਗੁਰੂ ਦੇ ਦਰਸਨ ਨਾਲ ਮੇਰਾ ਮਨ ਸੁਖ ਅਨੁਭਵ ਕਰਦਾ ਹੈ। ਹੇ ਹਰੀ! ਹੇ ਸੁਖਦਾਤੇ ਹਰੀ! ਮੇਹਰ ਕਰ, ਮੈਨੂੰ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼। (ਮੇਹਰ ਕਰ, ਕੋਈ ਗੁਰਮੁਖਿ ਸੱਜਣ) ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ।੩। ਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ (ਦਿੱਸਦਾ) (ਕਿਉਂਕਿ) ਗੁਰੂ (ਉਸ ਪਰਮਾਤਮਾ ਦੇ ਨਾਮ ਦਾ) ਦਾਨ ਬਖ਼ਸ਼ਦਾ ਹੈ ਜੋ ਸਰਬ-ਵਿਆਪਕ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ। (ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦਾ (ਹਰੇਕ ਕਿਸਮ ਦਾ) ਦੁੱਖ ਭਰਮ ਤੇ ਡਰ ਦੂਰ ਹੋ ਗਿਆ। ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜ ਗਿਆ, ਉਹ ਸੇਵਕ ਭਾਵਨਾ ਦੀ ਰਾਹੀਂ (ਪਰਮਾਤਮਾ ਵਿਚ) ਮਿਲ ਗਿਆ। ਹੇ ਨਾਨਕ! ਆਖ-ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਮਿਲ ਕੇ (ਜੀਵ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ। ਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ ਦਿੱਸਦਾ।੪।੧।
Mukhwaak In Hindi
वडहंसु महला ४ छंत ੴ सतिगुर प्रसादि ॥
मेरै मनि मेरै मनि सतिगुरि प्रीति लगाई राम ॥ हरि हरि हरि हरि नामु मेरै मंनि वसाई राम ॥ हरि हरि नामु मेरै मंनि वसाई सभि दूख विसारणहारा ॥ वडभागी गुर दरसनु पाइआ धनु धनु सतिगुरू हमारा ॥ ऊठत बैठत सतिगुरु सेवह जितु सेविऐ सांति पाई ॥ मेरै मनि मेरै मनि सतिगुर प्रीति लगाई ॥१॥ हउ जीवा हउ जीवा सतिगुर देखि सरसे राम ॥ हरि नामो हरि नामु द्रिड़ाए जपि हरि हरि नामु विगसे राम ॥ जपि हरि हरि नामु कमल परगासे हरि नामु नवं निधि पाई ॥ हउमै रोगु गइआ दुखु लाथा हरि सहजि समाधि लगाई ॥ हरि नामु वडाई सतिगुर ते पाई सुखु सतिगुर देव मनु परसे ॥ हउ जीवा हउ जीवा सतिगुर देखि सरसे ॥२॥ कोई आणि कोई आणि मिलावै मेरा सतिगुरु पूरा राम ॥ हउ मनु तनु हउ मनु तनु देवा तिसु काटि सरीरा राम ॥ हउ मनु तनु काटि काटि तिसु देई जो सतिगुर बचन सुणाए ॥ मेरै मनि बैरागु भइआ बैरागी मिलि गुर दरसनि सुखु पाए ॥ हरि हरि क्रिपा करहु सुखदाते देहु सतिगुर चरन हम धूरा ॥ कोई आणि कोई आणि मिलावै मेरा सतिगुरु पूरा ॥३॥ गुर जेवडु गुर जेवडु दाता मै अवरु न कोई राम ॥ हरि दानो हरि दानु देवै हरि पुरखु निरंजनु सोई राम ॥ हरि हरि नामु जिनी आराधिआ तिन का दुखु भरमु भउ भागा ॥ सेवक भाइ मिले वडभागी जिन गुर चरनी मनु लागा ॥ कहु नानक हरि आपि मिलाए मिलि सतिगुर पुरख सुखु होई ॥ गुर जेवडु गुर जेवडु दाता मै अवरु न कोई ॥४॥१॥
Mukhwaak Meaning In Hindi
हे भाई! गुरू ने मेरे मन में (अपने चरणों की) प्रीति पैदा की है। गुरू ने मेरे मन में परमात्मा का नाम बसा दिया है। (गुरू ने) मेरे मन में (वह) हरी-नाम बसा दिया है जो सारे दुख दूर करने की समर्था वाला है। बड़े भाग्यों से मैंने सतिगुरू के दर्शन कर लिए हैं। मेरा गुरू बहुत ही सराहनीय है। अब मैं उठता-बैठता हर वक्त गुरू की बताई हुई सेवा करता हूँ जिस सेवा की बरकति से मैंने आत्मिक शांति हासिल कर ली है। हे भाई! मेरे मन में गुरू का प्यार पैदा हो गया है।1। हे भाई! गुरू के दर्शन करके मुझे आत्मिक जीवन मिल जाता है, (मेरा मन) रस से भर जाता है। गुरू मेरे मन में परमात्मा का नाम पक्का करके टिका देता है, (उस) हरी-नाम को जप-जप के मेरा मन खिला रहता है। परमात्मा का नाम जप-जप के मेरा हृदय कमल फूल की तरह खिल उठता है, हरी-नाम ढूँढ के (मुझे ऐसा प्रतीत होता है कि) मैंने दुनिया के नौ खजाने हासिल कर लिए हैं। मेरे अंदर से अहंकार का रोग दूर हो गया है, मेरा सारा दुख उतर गया है, हरी-नाम ने आत्मिक अडोलता में मेरी सुरति स्थाई तौर पर जोड़ दी है। हे भाई! यह हरी-नाम (जो मेरे वास्ते बड़ी) इज्जत (है), मैंने गुरू से हासिल की है, गुर-देव (के चरणों) को छूह के मेरा मन आनंद का अनुभव करता है। हे भाई! गुरू के दर्शन करके मुझे आत्मिक जीवन मिल जाता है, (मेरा मन आनंद) रस से भर जाता है।2। अगर कोई गुरमुख मुझे पूरा गुरू ला के मिला दे, मैं अपना मन अपना शरीर उसके हवाले कर दूँ, अपना शरीर काट के उसे दे दूँ। जो कोई गुरमुख मुझे गुरू के बचन सुनाए, मैं अपना मन काट के अपना तन काट के (मन और तन के अपनत्व का मोह काट के) उसके हवाले कर दूँ। मेरे उतावले हो रहे मन में गुरू के दर्शनों की तमन्ना पैदा हो रही है। गुरू को मिल के, गुरू के दर्शनों से मेरा मन सुख अनुभव करता है। हे हरी! हे सुखदाते हरी! मेहर कर, मुझे पूरे गुरू के चरणों की धूड़ बख्श। (मेहर कर, कोई गुरमुख सज्जन) मुझे पूरा गुरू ला के मिला दे।3। हे भाई! गुरू के बराबर का दाता मुझे और कोई नहीं (दिखता) (क्योंकि) गुरू (उस परमात्मा के नाम का) दान बख्शता है जो सर्व-व्यापक है और जो माया के प्रभाव से परे है। (गुरू की कृपा से) जिन मनुष्यों ने परमात्मा का नाम सिमरा है, उनका (हरेक किस्म का) दुख, भरम और डर दूर हो गया। जिन भाग्यशाली मनुष्यों का मन गुरू के चरणों में जुड़ गया, वह सेवक भावना के द्वारा (परमात्मा में) मिल गए। हे नानक! कह– परमातमा खुद ही (जीव को अपने साथ) मिलाता है, और, गुरू को मिल के (जीव के अंदर) आत्मिक आनंद पैदा होता है। हे भाई! गुरू के बराबर का दाता मुझे और कोई नहीं दिखता।4।1।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib
Dhan Shri Guru Granth Sahib JI Maharaj