Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 647
ਸਲੋਕੁ ਮਃ ੩ ॥
ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥ ਮਃ ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥ ਨਾਨਕ ਕੁਲ ਉਧਾਰਹਿ ਆਪਣਾ ਦਰਗਹ ਪਾਵਹਿ ਮਾਣੁ ॥੨॥ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੂ ਮੇਲਾਈਆ ॥ ਇਕਿ ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰ ਸਿਖਾ ਇਕੋ ਪਿਆਰੁ ਗੁਰ ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੂ ਜੀਵਾਈਆ ॥੧੪॥
ਅਰਥ: ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ। ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧। (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ।੨। ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ ‘ਗੁਰੂ, ਗੁਰੂ’ ਆਖੋ, ‘ਗੁਰੂ, ਗੁਰੂ’ ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।
सलोकु मः ३ ॥
हसती सिरि जिउ अंकसु है अहरणि जिउ सिरु देइ ॥ मनु तनु आगै राखि कै ऊभी सेव करेइ ॥ इउ गुरमुखि आपु निवारीऐ सभु राजु स्रिसटि का लेइ ॥ नानक गुरमुखि बुझीऐ जा आपे नदरि करेइ ॥१॥ मः ३ ॥ जिन गुरमुखि नामु धिआइआ आए ते परवाणु ॥ नानक कुल उधारहि आपणा दरगह पावहि माणु ॥२॥ पउड़ी ॥ गुरमुखि सखीआ सिख गुरू मेलाईआ ॥ इकि सेवक गुर पासि इकि गुरि कारै लाईआ ॥ जिना गुरु पिआरा मनि चिति तिना भाउ गुरू देवाईआ ॥ गुर सिखा इको पिआरु गुर मिता पुता भाईआ ॥ गुरु सतिगुरु बोलहु सभि गुरु आखि गुरू जीवाईआ ॥१४॥
अर्थ: जैसे हाथी के सिर कुंडा है और जैसे अहरण (वदान के नीचे) सिर देती है, वैसे ही शरीर और मन (सतिगुरू को) अर्पण करके सावधान हो के सेवा करो; सतिगुरू के सन्मुख होने से मनुष्य इस तरह स्वैभाव गवाता है और, मानो, सारी सृष्टि का राज ले लेता है। हे नानक! जब हरी खुद कृपा भरी नजर करता है तब सतिगुरू के सन्मुख हो के ये समझ आती है।1। (संसार में) आए वह मनुष्य कबूल हैं जिन्होंने सतिगुरू के बताए राह पर चल कर नाम सिमरा है; हे नानक! वह मनुष्य अपना कुल तार लेते हैं और खुद दरगाह में आदर पाते हैं।2। सतिगुरू ने गुरमुख सिख (रूप) सहेलियां (आपस में) मिलाई हैं; उनमें से कई सतिगुरू के पास सेवा करती हैं, कईयों को सतिगुरू ने (और) कामों में लगाया हुआ है; जिनके मन में प्यारा गुरू बसता है, सतिगुरू उनको अपना प्यार बख्शता है, सतिगुरू का अपने सिखों मित्रों पुत्रों और भाईयों से एक जैसा ही प्यार होता है। (हे सिख सहेलियो!) सारे ही ‘गुरू गुरू’ कहो, ‘गुरू गुरू’ कहने से गुरू आत्मिक जीवन दे देता है।14।
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib
Dhan Shri Guru Granth Sahib JI Maharaj