Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 761-762
Mukhwaak In Punjabi
ਸੂਹੀ ਮਹਲਾ ੫ ॥
ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
Meaning In Punjabi
ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈ। ਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈ।੧।ਰਹਾਉ। ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨ। ਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ।੧। ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇ। ਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ।੨। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨ। ਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ।੩। ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ। ਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ।੪। (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨ। ਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ।੫। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ।੬। ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ।੭। ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂ। ਮੈਨੂੰ ਆਪਣਾ ਨਾਮ ਬਖ਼ਸ਼। ਮੈਂ ਤੈਨੂੰ ਕਦੇ ਨਾਹ ਭੁਲਾਵਾਂ।੮।੨।੫।
Mukhwaak In Hindi
सूही महला ५ ॥
सिम्रिति बेद पुराण पुकारनि पोथीआ ॥ नाम बिना सभि कूड़ु गाल्ही होछीआ ॥१॥ नामु निधानु अपारु भगता मनि वसै ॥ जनम मरण मोहु दुखु साधू संगि नसै ॥१॥ रहाउ ॥ मोहि बादि अहंकारि सरपर रुंनिआ ॥ सुखु न पाइन्हि मूलि नाम विछुंनिआ ॥२॥ मेरी मेरी धारि बंधनि बंधिआ ॥ नरकि सुरगि अवतार माइआ धंधिआ ॥३॥ सोधत सोधत सोधि ततु बीचारिआ ॥ नाम बिना सुखु नाहि सरपर हारिआ ॥४॥ आवहि जाहि अनेक मरि मरि जनमते ॥ बिनु बूझे सभु वादि जोनी भरमते ॥५॥ जिन्ह कउ भए दइआल तिन्ह साधू संगु भइआ ॥ अम्रितु हरि का नामु तिन्ही जनी जपि लइआ ॥६॥ खोजहि कोटि असंख बहुतु अनंत के ॥ जिसु बुझाए आपि नेड़ा तिसु हे ॥७॥ विसरु नाही दातार आपणा नामु देहु ॥ गुण गावा दिनु राति नानक चाउ एहु ॥८॥२॥५॥१६॥
Mukhwaak Meaning In Hindi
अर्थ: हे भाई! परमात्मा के नाम का बेअंत खजाना (परमात्मा के) भक्तों के हृदय में बसता है। गुरू की संगति में (नाम जपने से) जनम-मरण के दुख और मोह आदि हरेक कलेश दूर हो जाते हैं।1। रहाउ। हे भाई! जो मनुष्य वेद-पुराण-स्मृतियाँ आदि पुस्तकें पढ़ कर (नाम को किनारे छोड़ के कर्म काण्ड आदि के उपदेश) ऊँचे स्वरों में सुनाते फिरते हैं, वे लोग थोथी बातें करते हैं। परमात्मा के नाम के बिना झूठा प्रचार ही ये सारे लोग करते हैं।1। हे भाई! प्रभू के नाम से विछुड़े हुए मनुष्य कभी भी आत्मिक आनंद नहीं पाते। वह मनुष्य माया के मोह में, शास्त्रार्थ में, अहंकार में फंस के अवश्य दुखी होते हैं।2। हे भाई! (परमात्मा के नाम से टूट के) माया की ममता का विचार मन में टिका के मोह के बँधन में बँधे रहते हैं। निरी माया के झमेलों के कारण वे लोग दुख-सुख भोगते रहते हैं।3। हे भाई! अच्छी तरह पड़ताल करके निर्णय करके हम इस सच्चाई पर पहुँचे हैं कि परमात्मा के नाम के बिना आत्मिक आनंद नहीं मिल सकता। नाम से टूटे रहने वाले अवश्य ही (मनुष्य जन्म की बाजी) हार के जाते हैं।4। (परमात्मा के नाम से टूट के) अनेकों प्राणी (बार-बार) पैदा होते मरते हैं। आत्मिक मौत सहेड़-सहेड़ के बार-बार जन्म लेते रहते हैं। (आत्मिक जीवन की) सूझ के बिना उनका सारा ही उद्यम व्यर्थ रहता है, वे अनेकों जूनियों में भटकते रहते हैं।5। हे भाई! जिन मनुष्यों पर परमात्मा दयावान होता है उन्हें गुरू की संगति प्राप्त होती है, वह मनुष्य आत्मिक जीवन देने वाला हरी-नाम जपते रहते हैं।6। हे भाई! करोड़ों, अनगिनत, बेअंत, अनेकों ही प्राणी (परमात्मा की) तलाश करते हैं, पर परमात्मा स्वयं जिस मनुष्य को सूझ बख्शता है, उस मनुष्य को प्रभू की समीपता मिल जाती है।7। हे नानक! (प्रभू चरणों में अरदास कर और कह–) हे दातार! मेरे अंदर ये तमन्ना है कि मैं दिन-रात तेरे गुण गाता रहूँ। मुझे अपना नाम बख्श। मैं तुझे कभी ना भुलाऊँ।8।2।5।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib
Dhan Shri Guru Granth Sahib JI Maharaj