Hukamnama Sahib
ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 789
Mukhwaak In Punjabi
ਸਲੋਕ ਮਃ ੧ ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥ ਮਃ ੧ ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸੇ ਵੰਨ ॥ ਦਿਹੁ ਬਗਾ ਤਪੈ ਘਣਾ ਕਾਲਿਆ ਕਾਲੇ ਵੰਨ ॥ ਅੰਧੇ ਅਕਲੀ ਬਾਹਰੇ ਮੂਰਖ ਅੰਧ ਗਿਆਨੁ ॥ ਨਾਨਕ ਨਦਰੀ ਬਾਹਰੇ ਕਬਹਿ ਨ ਪਾਵਹਿ ਮਾਨੁ ॥੨॥ ਪਉੜੀ ॥ ਕਾਇਆ ਕੋਟੁ ਰਚਾਇਆ ਹਰਿ ਸਚੈ ਆਪੇ ॥ ਇਕਿ ਦੂਜੈ ਭਾਇ ਖੁਆਇਅਨੁ ਹਉਮੈ ਵਿਚਿ ਵਿਆਪੇ ॥ ਇਹੁ ਮਾਨਸ ਜਨਮੁ ਦੁਲੰਭੁ ਸਾ ਮਨਮੁਖ ਸੰਤਾਪੇ ॥ ਜਿਸੁ ਆਪਿ ਬੁਝਾਏ ਸੋ ਬੁਝਸੀ ਜਿਸੁ ਸਤਿਗੁਰੁ ਥਾਪੇ ॥ ਸਭੁ ਜਗੁ ਖੇਲੁ ਰਚਾਇਓਨੁ ਸਭ ਵਰਤੈ ਆਪੇ ॥੧੩॥
Meaning In Punjabi
ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨ, ਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ। ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ) , ਵਪਾਰ ਹੋਣ ਲੱਗ ਪਿਆ। ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ। (ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ) , ਹੇ ਨਾਨਕ! ਸ਼ਾਹ-ਪ੍ਰਭੂ ਦੇ ਹੱਟ ਤੇ) ‘ਨਾਮ’ ਨਫ਼ਾ ਹੀ ਕਬੂਲ ਹੁੰਦਾ ਹੈ। ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ।੧। ਰਾਤਾਂ ਕਾਲੀਆਂ ਹੁੰਦੀਆਂ ਹਨ (ਪਰ) ਚਿੱਟੀਆਂ ਚੀਜ਼ਾਂ ਦੇ ਉਹੀ ਚਿੱਟੇ ਰੰਗ ਹੀ ਰਹਿੰਦੇ ਹਨ (ਰਾਤ ਦੀ ਕਾਲਖ ਦਾ ਅਸਰ ਉਹਨਾਂ ਤੇ ਨਹੀਂ ਪੈਂਦਾ) , ਦਿਨ ਚਿੱਟਾ ਹੁੰਦਾ ਹੈ, ਚੰਗਾ ਤਕੜਾ ਚਮਕਦਾ ਹੈ, ਪਰ ਕਾਲੇ ਪਦਾਰਥਾਂ ਦੇ ਰੰਗ ਕਾਲੇ ਹੀ ਰਹਿੰਦੇ ਹਨ (ਦਿਨ ਦੀ ਰੌਸ਼ਨੀ ਦਾ ਅਸਰ ਇਹਨਾਂ ਕਾਲੀਆਂ ਚੀਜ਼ਾਂ ਤੇ ਨਹੀਂ ਪੈਂਦਾ) । (ਏਸੇ ਤਰ੍ਹਾਂ) ਜੋ ਮਨੁੱਖ ਅੰਨ੍ਹੇ ਮੂਰਖ ਅਕਲ-ਹੀਣ ਹਨ ਉਹਨਾਂ ਦੀ ਅੰਨ੍ਹੀ ਹੀ ਮਤਿ ਰਹਿੰਦੀ ਹੈ; ਹੇ ਨਾਨਕ! ਜਿਨ੍ਹਾਂ ਉਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਹੀਂ ਹੋਈ ਉਹਨਾਂ ਨੂੰ ਕਦੇ (‘ਨਾਮ’ ਦੀ ਪ੍ਰਾਪਤੀ ਦਾ) ਮਾਣ ਨਹੀਂ ਮਿਲਦਾ।੨। ਇਹ ਮਨੁੱਖਾ-ਸਰੀਰ (ਮਾਨੋ,) ਕਿਲ੍ਹਾ ਹੈ ਜੋ ਸੱਚੇ ਪ੍ਰਭੂ ਨੇ ਆਪ ਬਣਾਇਆ ਹੈ, (ਪਰ ਇਸ ਕਿਲ੍ਹੇ ਵਿਚ ਰਹਿੰਦੇ ਹੋਏ ਭੀ) ਕਈ ਜੀਵ ਮਾਇਆ ਦੇ ਮੋਹ ਵਿਚ ਪਾ ਕੇ ਉਸ ਨੇ ਆਪ ਹੀ ਕੁਰਾਹੇ ਪਾ ਦਿੱਤੇ ਹਨ, ਉਹ (ਵਿਚਾਰੇ) ਹਉਮੈ ਵਿਚ ਫਸੇ ਪਏ ਹਨ। ਇਹ ਮਨੁੱਖਾ ਸਰੀਰ ਬੜੀ ਮੁਸ਼ਕਲ ਨਾਲ ਲੱਭਾ ਸੀ, ਪਰ ਮਨ ਦੇ ਪਿੱਛੇ ਤੁਰ ਕੇ ਜੀਵ ਦੁਖੀ ਹੋ ਰਹੇ ਹਨ; (ਇਹ ਸਰੀਰ ਪ੍ਰਾਪਤ ਕਰ ਕੇ ਕੀਹ ਕਰਨਾ ਸੀ) ਇਹ ਸਮਝ ਉਸ ਨੂੰ ਆਉਂਦੀ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ੇ ਤੇ ਸਤਿਗੁਰੂ ਥਾਪਣਾ ਦੇਵੇ। (ਪਰ ਕਿਸੇ ਨੂੰ ਨਿੰਦਿਆ ਭੀ ਨਹੀਂ ਜਾ ਸਕਦਾ) ਇਹ ਸਾਰਾ ਜਗਤ ਉਸ ਪ੍ਰਭੂ ਨੇ ਇਕ ਖੇਡ ਬਣਾਈ ਹੈ ਤੇ ਇਸ ਵਿਚ ਹਰ ਥਾਂ ਆਪ ਹੀ ਮੌਜੂਦ ਹੈ।੧੩।
Mukhwaak In Hindi
सलोक मः १ ॥ दुइ दीवे चउदह हटनाले ॥ जेते जीअ तेते वणजारे ॥ खुल्हे हट होआ वापारु ॥ जो पहुचै सो चलणहारु ॥ धरमु दलालु पाए नीसाणु ॥ नानक नामु लाहा परवाणु ॥ घरि आए वजी वाधाई ॥ सच नाम की मिली वडिआई ॥१॥ मः १ ॥ राती होवनि कालीआ सुपेदा से वंन ॥ दिहु बगा तपै घणा कालिआ काले वंन ॥ अंधे अकली बाहरे मूरख अंध गिआनु ॥ नानक नदरी बाहरे कबहि न पावहि मानु ॥२॥ पउड़ी ॥ काइआ कोटु रचाइआ हरि सचै आपे ॥ इकि दूजै भाइ खुआइअनु हउमै विचि विआपे ॥ इहु मानस जनमु दुल्मभु सा मनमुख संतापे ॥ जिसु आपि बुझाए सो बुझसी जिसु सतिगुरु थापे ॥ सभु जगु खेलु रचाइओनु सभ वरतै आपे ॥१३॥
Mukhwaak Meaning In Hindi
अर्थ: जगत-रूपी शहर में चाँद और सूरज, जैसे दो दीप जग रहे हैं, और चौदह लोक (इस जगत-शहर के, जैसे) बाजार हैं, सारे जीव (इस शहर के) व्यापारी हैं। जब दुकान खुल गई (जगत-रचना हुई), व्यापार होने लगा। जो जो व्यापारी यहाँ आता है वह मुसाफिर ही होता है। (हरेक जीव-व्यापारी के करणी-रूपी सौदे पर) धर्म-रूपी दलाल निशान लगाए जाता है (कि इसका सौदा खरा है अथवा खोटा), हे नानक! (शाह-प्रभू की हाट पर) ‘नाम’ नफा ही कबूल होता है। जो (ये नफा कमा के) हजूरी में पहुँचता है उसको लाली चढ़ती है और सच्चे नाम की (प्राप्ति का) उसको महातम (वडिआई) मिलता है।1। रातें काली होती हैं (पर) सफेद चीजों के वही सफेद रंग ही रहते हैं (रात की कालिख का असर उन पर नहीं पड़ता), दिन सफेद होता है, अच्छा खासा चमकता है, पर काले पदार्थों के रंग काले ही रहते हैं (दिन की रौशनी का असर इन काली चीजों पर नहीं पड़ता)। (इसी तरह) जो मनुष्य अंधे मूर्ख बुद्धि-हीन हैं उनकी अंधी ही मति रहती है। हे नानक! जिन पर प्रभू की मेहर की नजर नहीं हुई उनको कभी (‘नाम’ की प्राप्ति का) सम्मान नहीं मिलता।2। ये मानस-देही (मानो) किला है जो सच्चे प्रभू ने खुद बनाया है, (पर इस किले में रहते हुए भी) कई जीवों को माया के मोह में डाल के उसने स्वयं कुमार्ग पर डाल दिए हैं, वे (बिचारे) अहंकार में फंसे पड़े हैं। ये मानस-शरीर बड़ी मुश्किल से मिला था, पर मन के पीछे चल के जीव दुखी हो रहे हैं, (ये शरीर प्राप्त करके क्या करना था) ये समझ उसी को आती है जिसको प्रभू स्वयं समझ बख्शे और सतिगुरू हौसला (पीठ थप-थपाए) दे। (पर इस अधोगति के लिए किसी को निंदा भी नहीं जा सकता क्योंकि) ये सारा जगत-खेल तो उस प्रभू ने ही बनाया है और इसमें हर जगह स्वयं ही मौजूद है।13।
www.shrimuktsarsahib.com