Daily Mukhwak From Shri Darbar Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 719

ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥


ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

Daily Mukhwak From Takht Shri  Patna Shri Patna Sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 623


ਸੋਰਠਿ ਮਹਲਾ ੫ ॥
ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥੧॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨ ਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥੧॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥੨॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਨਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥੩॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥੪॥੯॥੫੯॥


ਅਰਥ: ਹੇ ਭਾਈ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ-ਮੰਗੇ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) ।੧।ਰਹਾਉ। (ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ। (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ।੧। ਹੇ ਭਾਈ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ।੨। ਹੇ ਭਾਈ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ। ਪਰਮਾਤਮਾ ਆਪ (ਸਿਫ਼ਤਿ-ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ।੩। (ਪਰ,) ਹੇ ਨਾਨਕ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ) , ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ। ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ।੪।੯।੫੯।


सोरठि महला ५ ॥
गुरि पूरै चरनी लाइआ ॥ हरि संगि सहाई पाइआ ॥ जह जाईऐ तहा सुहेले ॥ करि किरपा प्रभि मेले ॥१॥ हरि गुण गावहु सदा सुभाई ॥ मन चिंदे सगले फल पावहु जीअ कै संगि सहाई ॥१॥ रहाउ ॥ नाराइण प्राण अधारा ॥ हम संत जनां रेनारा ॥ पतित पुनीत करि लीने ॥ करि किरपा हरि जसु दीने ॥२॥ पारब्रहमु करे प्रतिपाला ॥ सद जीअ संगि रखवाला ॥ हरि दिनु रैनि कीरतनु गाईऐ ॥ बहुड़ि न जोनी पाईऐ ॥३॥ जिसु देवै पुरखु बिधाता ॥ हरि रसु तिन ही जाता ॥ जमकंकरु नेड़ि न आइआ ॥ सुखु नानक सरणी पाइआ ॥४॥९॥५९॥


अर्थ: हे भाई! सदा प्यार से परमात्मा के सिफत सालाह के गीत गाते रहा करो। (सिफत सालाह की बरकति से) मन मांगे फल (प्रभू के दर से) प्राप्त करते रहोगे, परमात्मा जीवन के साथ (बसता) साथी (प्रतीत होता रहेगा)।1। रहाउ। (हे भाई जिस मनुष्य को) पूरे गुरू ने (परमात्मा के) चरणों में जोड़ दिया, उसने वह परमात्मा पा लिया जो हर वक्त अंग-संग बसता है, और (जीवन का) मददगार है। (अगर प्रभू चरणों में जुड़े रहें तो) जहाँ भी जाएं, वहीं सुखी रह सकते हैं (पर जिन्हें चरणों में मिलाया है) प्रभू ने (खुद ही) कृपा करके मिलाया है।1। हे भाई! मैं तो संत जनों की धूड़ बना रहता हूँ, (संत जनों की कृपा से) परमात्मा जीवन का आसरा (प्रतीत होता रहता है)। संत जन कृपा करके परमात्मा की सिफत सालाह की दाति देते हैं, (और इस तरह) विकारों में गिरे हुओं को (भी) पवित्र जीवन वाला बना लेते हैं।2। हे भाई! दिन-रात (हर समय) परमात्मा की सिफत सालाह के गीत गाते रहना चाहिए, (सिफत सालाह की बरकति से) दुबारा जनम-मरन का चक्कर नहीं पड़ता। परमात्मा खुद (सिफत सालाह करने वालों की) रक्षा करता है, सदा उनके प्राणों के साथ रक्षक बना रहता है।3। (पर) हे नानक! उस मनुष्य ने ही परमात्मा के नाम का स्वाद समझा है (कद्र जानी है), जिसे सृजनहार सर्व-व्यापक प्रभू खुद (ये दाति) देता है। परमात्मा की शरण पड़ा रह के वह आत्मिक आनंद लेता रहता है। जम दूत भी उसके नजदीक नहीं फटकते।4।9।49।


Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 721

ਤਿਲੰਗ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥


ਅਰਥ: ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ।੧।ਰਹਾਉ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ।੧। (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ।੨। ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ।੩। ਹੇ ਨਾਨਕ! ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ।੪।੧।੩।


तिलंग महला १ घरु ३    ੴ सतिगुर प्रसादि ॥
इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ हंउ कुरबानै जाउ मिहरवाना हंउ कुरबानै जाउ ॥ हंउ कुरबानै जाउ तिना कै लैनि जो तेरा नाउ ॥ लैनि जो तेरा नाउ तिना कै हंउ सद कुरबानै जाउ ॥१॥ रहाउ ॥ काइआ रंङणि जे थीऐ पिआरे पाईऐ नाउ मजीठ ॥ रंङण वाला जे रंङै साहिबु ऐसा रंगु न डीठ ॥२॥ जिन के चोले रतड़े पिआरे कंतु तिना कै पासि ॥ धूड़ि तिना की जे मिलै जी कहु नानक की अरदासि ॥३॥ आपे साजे आपे रंगे आपे नदरि करेइ ॥ नानक कामणि कंतै भावै आपे ही रावेइ ॥४॥१॥३॥ 


अर्थ: हे मेहरवान प्रभू! मैं कुर्बान जाता हूँ मैं सदके जाता हूँ, मैं वारने जाता हूँ उनसे, जो तेरा नाम सिमरते हैं। जो लोग तेरा नाम लेते हैं, मैं उनसे सदा कुर्बान जाता हूँ।1। रहाउ। जिस जीव-स्त्री के इस शरीर को माया (के मोह) की लाग लगी हो, और फिर उसने इसको लालच से रंगा लिया हो, वह जीव-स्त्री पति-प्रभू के चरणों में नहीं पहुँच सकती, क्योंकि (जिंद का) ये चोला (ये शरीर, ये जीवन) पति-प्रभू को पसंद नहीं आता।1। (पर, हाँ!) अगर ये शरीर (लिलारी की) मॅटी बन जाए, और हे सज्जन! इस में मजीठ जैसे पक्के रंग वाला प्रभू का नाम-रंग पाया जाए, फिर मालिक-प्रभू खुद लिलारी (बन के जीव-स्त्री के मन को) रंग (में डुबो) दे, तो ऐसा रंग चढ़ता है जो कभी पहले देखा ना हो।2। हे प्यारे (सज्जन!) जिन जीव-सि्त्रयों के (शरीर-) चोले (जीवन नाम-रंग से) रंगे हुए हैं, पति-प्रभू (सदा) उनके पास (बसता) है। हे सज्जन! नानक की ओर से उनके पास विनती कर, भला नानक को भी उनके चरणों की धूल मिल जाए।3। हे नानक! जिस जीव-स्त्री पर प्रभू खुद मेहर की नजर करता है उसको वह आप ही सँवारता है खुद ही (नाम का) रंग चढ़ाता है, वह जीव-स्त्री पति-प्रभू को प्यारी लगती है, उसको प्रभू खुद ही अपने चरणों में जोड़ता है।4।1।3।

Hukamnama Sahib From Gurdwara  Shri Bangla Sahib,  New Delhi, India


ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 709

ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥


ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧। ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨। ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।


सलोक ॥ दइआ करणं दुख हरणं उचरणं नाम कीरतनह ॥ दइआल पुरख भगवानह नानक लिपत न माइआ ॥१॥ भाहि बलंदड़ी बुझि गई रखंदड़ो प्रभु आपि ॥ जिनि उपाई मेदनी नानक सो प्रभु जापि ॥२॥ पउड़ी ॥ जा प्रभ भए दइआल न बिआपै माइआ ॥ कोटि अघा गए नास हरि इकु धिआइआ ॥ निरमल भए सरीर जन धूरी नाइआ ॥ मन तन भए संतोख पूरन प्रभु पाइआ ॥ तरे कुट्मब संगि लोग कुल सबाइआ ॥१८॥

हे नानक! अगर मनुष्य दयालु सर्व-व्यापक भगवान के नाम की वडिआई करे तो प्रभू मेहर करता है, उसके दुखों का नाश करता है और वह मनुष्य माया के मोह में नहीं फसता।1। हे नानक! जिस प्रभू ने सारी दुनिया रची है उसका सिमरन कर, (सिमरन करने से) वह प्रभू खुद जीव का रखवाला बनता है और उसके अंदर जलती हुई (तृष्णा की) आग बुझ जाती है।2। जब (जीव पर) प्रभू जी मेहरवान हों तो माया जोर नहीं डाल सकती। एक प्रभू को सिमरने से करोड़ों ही पाप नाश हो जाते हैं, सिमरन करने वाले बँदों की चरण-धूड़ में नहाने से शरीर पवित्र हो जाते हैं, (संतों की संगति में) पूर्ण प्रभू मिल जाता है और मन व तन दोनों को संतोष प्राप्त होता है। ऐसे मनुष्यों की संगति में उनके परिवार के लोग और सारी ही कुलों का उद्धार हो जाता है।18।

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
 sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 591

ਸਲੋਕੁ ਮਃ ੩ ॥
ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ ਪੁਰਖ ਹੋਵਹਿ ਜਿਨੀ ਹਉਮੈ ਸਬਦਿ ਜਲਾਈ ॥ ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥ ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ ਸਖਾਈ ਮਿਤ੍ਰੁ ਹਮਾਰਾ ॥ ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥ ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ ਪਲਤਿ ਸਦਾ ਕਰੇ ਨਿਸਤਾਰਾ ॥੧੫॥


ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ; ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ; ਹੇ ਨਾਨਕ! ਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧। ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ; ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ। (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈ; ਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਪਦੇ ਹਨ, ਉਹ ਭੀ ਉਸ ਪੁਰਖ ਦਾ ਰੂਪ ਹੋ ਜਾਂਦੇ ਹਨ! ਉਸ ਅਲੱਖ ਹਰੀ ਦਾ ਕੋਈ ਸ਼ਰੀਕ ਨਹੀਂ, ਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈ; ਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ। (ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫ਼ਤਿ-ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈ; ਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ।੨। ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ। (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ। ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈ; ਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈ; ਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ। ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ।੧੫।


सलोकु मः ३ ॥ बिनु सतिगुर सेवे जगतु मुआ बिरथा जनमु गवाइ ॥ दूजै भाइ अति दुखु लगा मरि जमै आवै जाइ ॥ विसटा अंदरि वासु है फिरि फिरि जूनी पाइ ॥ नानक बिनु नावै जमु मारसी अंति गइआ पछुताइ ॥१॥ मः ३ ॥ इसु जग महि पुरखु एकु है होर सगली नारि सबाई ॥ सभि घट भोगवै अलिपतु रहै अलखु न लखणा जाई ॥ पूरै गुरि वेखालिआ सबदे सोझी पाई ॥ पुरखै सेवहि से पुरख होवहि जिनी हउमै सबदि जलाई ॥ तिस का सरीकु को नही ना को कंटकु वैराई ॥ निहचल राजु है सदा तिसु केरा ना आवै ना जाई ॥ अनदिनु सेवकु सेवा करे हरि सचे के गुण गाई ॥ नानकु वेखि विगसिआ हरि सचे की वडिआई ॥२॥ पउड़ी ॥ जिन कै हरि नामु वसिआ सद हिरदै हरि नामो तिन कंउ रखणहारा ॥ हरि नामु पिता हरि नामो माता हरि नामु सखाई मित्रु हमारा ॥ हरि नावै नालि गला हरि नावै नालि मसलति हरि नामु हमारी करदा नित सारा ॥ हरि नामु हमारी संगति अति पिआरी हरि नामु कुलु हरि नामु परवारा ॥ जन नानक कंउ हरि नामु हरि गुरि दीआ हरि हलति पलति सदा करे निसतारा ॥१५॥


सतिगुरू के बताए राह पर चले बिना मानस जनम व्यर्थ गवा के संसार मुर्दे के समान है; माया के प्यार में बहुत कलेश बना हुआ है और (इसमें ही) मरता है फिर पैदा होता है, आता है फिर जाता है; (जब तक जीता है, इसका विकारों के) गंद में वास रहता है, (मर के) पलट-पलट के जूनियों में पड़ता है; हे नानक! आखिरी समय पछताता हुआ जाता है (क्योंकि उस वक्त याद आता है) कि नाम के बिना जम सजा देगा।1। इस संसार में पति एक परमात्मा ही है, और सारी सृष्टि (उसकी) सि्त्रयां हैं; परमात्मा पति सारे घटों को भोगता है (भाव, सारे शरीरों में व्यापक है) और निर्लिप भी है, इस अलख प्रभू की समझ नहीं पड़ती। (जिस मनुष्य को) पूरे सतिगुरू ने (उस अलख प्रभू के) दर्शन करवा दिए, उसको सतिगुरू के शबद द्वारा समझ पड़ गई; जिन मनुष्यों ने शबद के माध्यम से अहंकार दूर किया है, जो प्रभू पुरुख को जपते हैं, वे भी उस पुरुष का रूप हो जाते हैं। उस अलख हरी का कोई शरीक नहीं, ना ही कोई दुखी करने वाला (काँटा) उस का वैरी है; उसका राज सदा अटल है, ना वह पैदा होता है ना मरता है। (सच्चा) सेवक उस सच्चे हरी की सिफत सालाह करके हर वक्त उसका सिमरन करता है; नानक (भी उस) सच्चे की महिमा देख के प्रसन्न हो रहा है।2। जिन मनुष्यों के दिल में सदैव हरी नाम बसता है, उन्हें रखने वाला हरी का नाम ही होता है। (उन्हें विश्वास हो जाता है कि) हरी का नाम ही हमारा माता-पिता है और नाम ही हमारा सखा और मित्र है। हरी के नाम से ही हमारी बातें, और नाम से ही सलाह हैं; नाम ही सदा हमारी सार लेता है; हरी का नाम ही हमारी प्यारी संगति है, और नाम ही हमारा कुल व परिवार है। दास नानक को भी गुरू ने (उस) हरी का नाम दिया है जो इस लोक में और परलोक में पार उतारा करता है।15।


www.shrimuktsarsahib.com

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib