Hukamnama Sahib
Hukamnama Sahib

Ang 765

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ੍ਹ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ 

ਅਰਥ: ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) । ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧। ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ। ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ) । ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ। ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨। (ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ। (ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। (ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ। (ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ। (ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ।੩। (ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ। (ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ।੪।੧।੪।

ੴ सतिगुर प्रसादि ॥ रागु सूही छंत महला १ घरु ४ ॥ जिनि कीआ तिनि देखिआ जगु धंधड़ै लाइआ ॥ दानि तेरै घटि चानणा तनि चंदु दीपाइआ ॥ चंदो दीपाइआ दानि हरि कै दुखु अंधेरा उठि गइआ ॥ गुण जंञ लाड़े नालि सोहै परखि मोहणीऐ लइआ ॥ वीवाहु होआ सोभ सेती पंच सबदी आइआ ॥ जिनि कीआ तिनि देखिआ जगु धंधड़ै लाइआ ॥१॥ हउ बलिहारी साजना मीता अवरीता ॥ इहु तनु जिन सिउ गाडिआ मनु लीअड़ा दीता ॥ लीआ त दीआ मानु जिन्ह सिउ से सजन किउ वीसरहि ॥ जिन्ह दिसि आइआ होहि रलीआ जीअ सेती गहि रहहि ॥ सगल गुण अवगणु न कोई होहि नीता नीता ॥ हउ बलिहारी साजना मीता अवरीता ॥२॥ गुणा का होवै वासुला कढि वासु लईजै ॥ जे गुण होवन्हि साजना मिलि साझ करीजै ॥ साझ करीजै गुणह केरी छोडि अवगण चलीऐ ॥ पहिरे पट्मबर करि अड्मबर आपणा पिड़ु मलीऐ ॥ जिथै जाइ बहीऐ भला कहीऐ झोलि अम्रितु पीजै ॥ गुणा का होवै वासुला कढि वासु लईजै ॥३॥ आपि करे किसु आखीऐ होरु करे न कोई ॥ आखण ता कउ जाईऐ जे भूलड़ा होई ॥ जे होइ भूला जाइ कहीऐ आपि करता किउ भुलै ॥ सुणे देखे बाझु कहिऐ दानु अणमंगिआ दिवै ॥ दानु देइ दाता जगि बिधाता नानका सचु सोई ॥ आपि करे किसु आखीऐ होरु करे न कोई ॥४॥१॥४॥ 

अर्थ: जिस प्रभू ने ये जगत पैदा किया है उसी ने ही इसकी संभाल की हुई है, उसी ने ही इसको माया की दौड़-भाग में लगाया हुआ है। (पर, हे प्रभू!) तेरी बख्शिश से (किसी सौभाग्य भरे) हृदय में तेरी ज्योति का प्रकाश होता है, (किसी सौभाग्यशाली) शरीर में चाँद चमकता है (तेरे नाम की शीतलता हिल्लौरे देती है)। प्रभू की बख्शिश से जिस हृदय में (प्रभू नाम की) शीतलता चमक मारती है उस हृदय में से (अज्ञानता का) अंधकार और दुख-कलेश दूर हो जाता है। जैसे बारात दूल्हे के साथ ही फबती है, वैसे ही जीव-स्त्री के गुण (भी) तभी अच्छे लगते हैं जब प्रभू-पति हृदय में बसता हो। जिस जीव-स्त्री ने अपने जीवन को प्रभू की सिफत सालाह से सुंदर बना लिया है, उस ने इसकी कद्र समझ के प्रभू को अपने हृदय में बसा लिया है। उसका प्रभू-पति से मिलाप हो जाता है, (लोक-परलोक में) उसे शोभा भी मिलती है, एक-रस आत्मिक आनंद का दाता प्रभू उसके हृदय में प्रकट हो जाता है। जिस प्रभू ने ये जगत पैदा किया है वही इसकी संभाल करता है, उसने इसको माया की दौड़-भाग में लगाया हुआ है।1। मैं उन सज्जनों-मित्रों से सदके जाता हॅूँ जिन पर माया का पर्दा नहीं पड़ा जिनकी संगति करके मैंने उनके साथ दिली सांझ डाली है। जिन गुरमुखों के साथ दिली सांझ पड़ सके वे सज्जन कभी भी भूलने नहीं चाहिए। उनका दर्शन करने से आत्मिक खुशियाँ पैदा होती हैं, वह सज्जन (अपने सत्संगियों को अपनी) जान की तरह रखते हैं (जिंद से भी ज्यादा प्यारा समझते हैं)। उनमें सारे ही गुण होते हें, अवगुण उनके नजदीक नहीं फटकते। मैं सदके हूँ उन सज्जन-मित्रों के जिन पर माया अपना असर ना कर सकी।2। (अगर किसी मनुष्य के पास सुगंधि देने वाली वस्तुओं से भरा डिब्बा हो, उस डब्बे का लाभ उसे तब ही है जब वह उस डब्बे को खोल के उससे सुगंधि ले। गुरमुखों की संगति गुणों का डब्बा है) यदि किसी को गुणों का डब्बा मिल जाए, तो वह डब्बा खोल के (डब्बे के भीतर की) सुगंधि लेनी चाहिए। (हे भाई!) अगर तू चाहता है कि तेरे अंदर (भी) गुण पैदा हों, तो गुरमुखों को मिल के उनके साथ गुणों की सांझ करनी चाहिए। (गुरमुखों से) गुणों की सांझ करनी चाहिए, इस तरह (अंदर से) अवगुण त्याग के जीवन-यात्रा पर चला जा सकता है, सबसे प्रेम भरा बर्ताव करके भलाई के सुंदर उद्यम करके विकारों से मुकाबला और जीवन-युद्ध को जीता जा सकता है। (गुरमुखों की संगति की बरकति से फिर) जहाँ भी जा के बैठें भलाई की बात ही की जा सकती है, और बुरी ओर से हट के आत्मिक जीवन देने वाला नाम-जल पीया जा सकता है। (हे भाई!) अगर किसी को गुणों का डब्बा मिल जाए तो वह डब्बा खोल के (डब्बे की) सुगंधि लेनी चाहिए। (जगत में अनेकों ही जीव गुण कमा रहे हैं, अनेकों ही अवगुण कमा रहे हैं। ये परमात्मा की अपनी ही रची हुई खेल है) परमात्मा स्वयं ही (ये सब कुछ) कर रहा है, उसके बिना और कोई नहीं कर सकता, (तभी तो) किसी और के पास (इसके संबंध में) कोई गिला-शिकवा आदि नहीं किया जा सकता। (फिर जो कुछ वह प्रभू करता है ठीक करता है) वह टूटा हुआ नहीं हैं, इस वास्ते (किसी कमी के बारे में) उसे कुछ कहने की आवश्यक्ता ही नहीं पड़ती। अगर वह टूटा हुआ (व भटका हुआ) हो तो जा के कुछ कहें भी, पर स्वयं करतार कोई भूल नहीं कर सकता। वह सब जीवों की अरदासें सुनता है वह सब जीवों के किए कर्मों को देखता है, माँगे बिना ही सबको दान देता है। हे नानक! वह सृजनहार ही सदा-स्थिर रहने वाला है। वह सब कुछ स्वयं ही करता है, कोई और (उससे आकी हो के) कुछ नहीं कर सकता। किसी और के पास जा के कोई गिला नहीं किया जा सकता।4।1।4।