Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 777
Mukhwaak In Punjabi
ਸੂਹੀ ਮਹਲਾ ੫ ॥
ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ ਹਰਿ ਆਪੇ ਲਏ ਮਿਲਾਇ ਕਿਉ ਵੇਛੋੜਾ ਥੀਵਈ ਬਲਿ ਰਾਮ ਜੀਉ ॥ ਜਿਸ ਨੋ ਤੇਰੀ ਟੇਕ ਸੋ ਸਦਾ ਸਦ ਜੀਵਈ ਬਲਿ ਰਾਮ ਜੀਉ ॥ ਤੇਰੀ ਟੇਕ ਤੁਝੈ ਤੇ ਪਾਈ ਸਾਚੇ ਸਿਰਜਣਹਾਰਾ ॥ ਜਿਸ ਤੇ ਖਾਲੀ ਕੋਈ ਨਾਹੀ ਐਸਾ ਪ੍ਰਭੂ ਹਮਾਰਾ ॥ ਸੰਤ ਜਨਾ ਮਿਲਿ ਮੰਗਲੁ ਗਾਇਆ ਦਿਨੁ ਰੈਨਿ ਆਸ ਤੁਮ੍ਹ੍ਹਾਰੀ ॥ ਸਫਲੁ ਦਰਸੁ ਭੇਟਿਆ ਗੁਰੁ ਪੂਰਾ ਨਾਨਕ ਸਦ ਬਲਿਹਾਰੀ ॥੨॥ ਸੰਮ੍ਹ੍ਹਲਿਆ ਸਚੁ ਥਾਨੁ ਮਾਨੁ ਮਹਤੁ ਸਚੁ ਪਾਇਆ ਬਲਿ ਰਾਮ ਜੀਉ ॥ ਸਤਿਗੁਰੁ ਮਿਲਿਆ ਦਇਆਲੁ ਗੁਣ ਅਬਿਨਾਸੀ ਗਾਇਆ ਬਲਿ ਰਾਮ ਜੀਉ ॥ ਗੁਣ ਗੋਵਿੰਦ ਗਾਉ ਨਿਤ ਨਿਤ ਪ੍ਰਾਣ ਪ੍ਰੀਤਮ ਸੁਆਮੀਆ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਮਿਲੇ ਅੰਤਰਜਾਮੀਆ ॥ ਸਤੁ ਸੰਤੋਖੁ ਵਜਹਿ ਵਾਜੇ ਅਨਹਦਾ ਝੁਣਕਾਰੇ ॥ ਸੁਣਿ ਭੈ ਬਿਨਾਸੇ ਸਗਲ ਨਾਨਕ ਪ੍ਰਭ ਪੁਰਖ ਕਰਣੈਹਾਰੇ ॥੩॥ ਉਪਜਿਆ ਤਤੁ ਗਿਆਨੁ ਸਾਹੁਰੈ ਪੇਈਐ ਇਕੁ ਹਰਿ ਬਲਿ ਰਾਮ ਜੀਉ ॥ ਬ੍ਰਹਮੈ ਬ੍ਰਹਮੁ ਮਿਲਿਆ ਕੋਇ ਨ ਸਾਕੈ ਭਿੰਨ ਕਰਿ ਬਲਿ ਰਾਮ ਜੀਉ ॥ ਬਿਸਮੁ ਪੇਖੈ ਬਿਸਮੁ ਸੁਣੀਐ ਬਿਸਮਾਦੁ ਨਦਰੀ ਆਇਆ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਘਟਿ ਘਟਿ ਰਹਿਆ ਸਮਾਇਆ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਇਆ ਕੀਮਤਿ ਕਹਣੁ ਨ ਜਾਏ ॥ ਜਿਸ ਕੇ ਚਲਤ ਨ ਜਾਹੀ ਲਖਣੇ ਨਾਨਕ ਤਿਸਹਿ ਧਿਆਏ ॥੪॥੨॥
Meaning In Punjabi
ਅਰਥ: ਹੇ ਭਾਈ! ਮੈਂ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ (ਉਸ ਦੀ ਮਿਹਰ ਨਾਲ) ਗੁਰੂ ਨੇ ਮਿਹਰਵਾਨ ਹੋ ਕੇ ਮੈਨੂੰ ਉਸ ਦੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ। ਮੈਂ ਉਸ ਪ੍ਰਭੂ ਤੋਂ ਕੁਰਬਾਨ ਹਾਂ, ਉਸ ਦੇ ਘਰ ਵਿਚ ਹਰੇਕ ਪਦਾਰਥ ਮੌਜੂਦ ਹੈ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਉਸ ਦੇ ਘਰ ਵਿਚ) ਖ਼ਜ਼ਾਨੇ ਭਰੇ ਪਏ ਹਨ। ਹੇ ਭਾਈ! ਮੇਰਾ ਪ੍ਰਭੂ-ਪਿਤਾ ਬੜੀਆਂ ਤਾਕਤਾਂ ਦਾ ਮਾਲਕ ਹੈ, ਉਹ ਪ੍ਰਭੂ ਹਰੇਕ ਸਬਬ ਬਣਾ ਸਕਣ ਵਾਲਾ ਹੈ। (ਉਹ ਐਸਾ ਹੈ) ਜਿਸ ਦਾ ਨਾਮ ਸਿਮਰਦਿਆਂ ਕੋਈ ਦੁੱਖ ਪੋਹ ਨਹੀਂ ਸਕਦਾ, (ਉਸ ਦਾ ਨਾਮ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ। ਹੇ ਭਾਈ! ਜਗਤ ਦੇ ਸ਼ੁਰੂ ਤੋਂ ਹੀ (ਉਹ ਪ੍ਰਭੂ ਆਪਣੇ) ਭਗਤਾਂ ਦਾ ਰਾਖਾ (ਚਲਿਆ ਆ ਰਿਹਾ) ਹੈ। ਉਸ ਦੀ ਸਿਫ਼ਤਿ-ਸਾਲਾਹ ਕਰ ਕਰ ਕੇ ਮੈਂ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਹੇ ਨਾਨਕ! (ਆਖ-ਹੇ ਭਾਈ! ਉਸ ਦਾ) ਨਾਮ ਮਿੱਠਾ ਹੈ, (ਸਭ ਰਸਾਂ ਨਾਲੋਂ) ਵੱਡਾ ਰਸ ਹੈ ਮੈਂ ਤਾਂ ਹਰ ਵੇਲੇ (ਉਹ ਨਾਮ ਰਸ ਆਪਣੇ) ਮਨ ਦੀ ਰਾਹੀਂ ਗਿਆਨ-ਇੰਦ੍ਰਿਆਂ ਦੀ ਰਾਹੀਂ ਪੀਂਦਾ ਰਹਿੰਦਾ ਹਾਂ।੧। ਹੇ ਭਾਈ! ਮੈਂ ਸੋਹਣੇ ਪ੍ਰਭੂ ਤੋਂ ਸਦਕੇ ਜਾਂਦਾ ਹਾਂ, (ਜਿਸ ਮਨੁੱਖ ਨੂੰ) ਉਹ ਆਪ ਹੀ (ਆਪਣੇ ਚਰਨਾਂ ਨਾਲ) ਜੋੜਦਾ ਹੈ (ਉਸ ਮਨੁੱਖ ਨੂੰ ਪ੍ਰਭੂ ਨਾਲੋਂ) ਫਿਰ ਕਦੇ ਵਿਛੋੜਾ ਨਹੀਂ ਹੁੰਦਾ। ਹੇ ਰਾਮ! ਮੈਂ ਤੈਥੋਂ ਕੁਰਬਾਨ ਹਾਂ। ਜਿਸ ਮਨੁੱਖ ਨੂੰ ਤੇਰਾ ਸਹਾਰਾ ਮਿਲ ਜਾਂਦਾ ਹੈ, ਉਹ ਸਦਾ ਹੀ ਆਤਮਕ ਜੀਵਨ ਹਾਸਲ ਕਰੀ ਰੱਖਦਾ ਹੈ। ਪਰ, ਹੇ ਸਦਾ ਕਾਇਮ ਰਹਿਣ ਵਾਲੇ ਅਤੇ ਸਭ ਦੇ ਪੈਦਾ ਕਰਨ ਵਾਲੇ! ਤੇਰਾ ਆਸਰਾ ਮਿਲਦਾ ਭੀ ਤੇਰੇ ਹੀ ਪਾਸੋਂ ਹੈ। ਤੂੰ ਇਹੋ ਜਿਹਾ ਸਾਡਾ ਮਾਲਕ ਹੈਂ, ਜਿਸ (ਦੇ ਦਰ) ਤੋਂ ਕਦੇ ਕੋਈ ਖ਼ਾਲੀ (ਬੇ-ਮੁਰਾਦ) ਨਹੀਂ ਜਾਂਦਾ। ਹੇ ਪ੍ਰਭੂ! ਤੇਰੇ ਸੰਤ ਜਨ ਮਿਲ ਕੇ (ਸਦਾ ਤੇਰੀ) ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ, (ਉਹਨਾਂ ਨੂੰ) ਦਿਨ ਰਾਤ ਤੇਰੀ (ਸਹਾਇਤਾ ਦੀ) ਹੀ ਆਸ ਰਹਿੰਦੀ ਹੈ। ਹੇ ਨਾਨਕ! ਆਖ-ਹੇ ਪ੍ਰਭੂ!) ਮੈਂ ਤੈਥੋਂ ਸਦਾ ਸਦਕੇ ਹਾਂ (ਤੇਰੀ ਹੀ ਮਿਹਰ ਨਾਲ ਉਹ) ਪੂਰਾ ਗੁਰੂ ਮਿਲਦਾ ਹੈ ਜਿਸ ਦਾ ਦੀਦਾਰ ਹਰੇਕ ਮੁਰਾਦ ਪੂਰੀ ਕਰਨ ਵਾਲਾ ਹੈ।੨। ਹੇ ਭਾਈ! ਮੈਂ ਪ੍ਰਭੂ ਜੀ ਤੋਂ ਸਦਕੇ ਜਾਂਦਾ ਹਾਂ। (ਪ੍ਰਭੂ ਦੀ ਮਿਹਰ ਨਾਲ ਜਿਸ ਨੂੰ) ਦਇਆ ਦਾ ਸੋਮਾ ਗੁਰੂ ਮਿਲ ਪਿਆ, ਉਸ ਨੇ ਅਬਿਨਾਸੀ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਉਸ ਨੇ ਸਦਾ-ਥਿਰ ਪ੍ਰਭੂ ਦਾ ਦਰ ਮੱਲ ਲਿਆ, ਉਸ ਨੂੰ ਸਦਾ-ਥਿਰ ਪ੍ਰਭੂ ਮਿਲ ਪਿਆ, (ਉਸ ਨੂੰ ਪ੍ਰਭੂ ਦੇ ਦਰ ਤੋਂ) ਮਾਣ ਮਿਲਿਆ, ਵਡਿਆਈ ਮਿਲੀ। ਹੇ ਭਾਈ! ਜਿੰਦ ਦੇ ਮਾਲਕ ਪ੍ਰੀਤਮ ਪ੍ਰਭੂ ਦੇ ਗੁਣ ਸਦਾ ਹੀ ਗਾਇਆ ਕਰੋ, (ਜਿਹੜਾ ਮਨੁੱਖ ਗੁਣ ਗਾਂਦਾ ਹੈ, ਉਸ ਦੇ ਵਾਸਤੇ ਜ਼ਿੰਦਗੀ ਦੇ) ਸੋਹਣੇ ਦਿਹਾੜੇ ਆਏ ਰਹਿੰਦੇ ਹਨ, ਉਸ ਨੂੰ ਪ੍ਰਭੂ ਜੀ ਆਪਣੇ ਗਲ ਨਾਲ ਲਾਈ ਰੱਖਦੇ ਹਨ, ਸਭ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ ਜੀ ਉਸ ਨੂੰ ਮਿਲ ਪੈਂਦੇ ਹਨ। (ਉਸ ਮਨੁੱਖ ਦੇ ਅੰਦਰ) ਉੱਚਾ ਆਚਰਨ ਅਤੇ ਸੰਤੋਖ (ਹਰ ਵੇਲੇ ਆਪਣਾ ਪੂਰਾ ਪ੍ਰਭਾਵ ਪਾਈ ਰੱਖਦੇ ਹਨ, ਮਾਨੋ, ਸਤ ਸੰਤੋਖ ਦੇ ਅੰਦਰ) ਵਾਜੇ ਵੱਜ ਰਹੇ ਹਨ, (ਸਤ ਸੰਤੋਖ ਦੀ ਉਸ ਦੇ ਅੰਦਰ) ਇਕ-ਰਸ ਮਿੱਠੀ ਲੈ ਬਣੀ ਰਹਿੰਦੀ ਹੈ। ਹੇ ਨਾਨਕ! ਸਭ ਕੁਝ ਕਰਨ ਦੀ ਸਮਰਥਾ ਵਾਲੇ ਪ੍ਰਭੂ ਅਕਾਲ ਪੁਰਖ ਦੇ ਗੁਣ ਸੁਣ ਕੇ (ਮਨੁੱਖ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ।੩। ਹੇ ਭਾਈ! ਮੈਂ ਪ੍ਰਭੂ ਜੀ ਤੋਂ ਸਦਕੇ ਜਾਂਦਾ ਹਾਂ। (ਜਿਹੜਾ ਮਨੁੱਖ ਉਸ ਪ੍ਰਭੂ ਨੂੰ ਸਦਾ ਸਿਮਰਦਾ ਹੈ, ਉਸ ਦੇ ਅੰਦਰ) ਅਸਲ ਆਤਮਕ ਜੀਵਨ ਦੀ ਸੂਝ ਪੈਦਾ ਹੋ ਜਾਂਦੀ ਹੈ, (ਉਸ ਨੂੰ) ਇਸ ਲੋਕ ਤੇ ਪਰਲੋਕ ਵਿਚ ਉਹੀ ਪਰਮਾਤਮਾ ਦਿੱਸਦਾ ਹੈ। ਉਸ ਜੀਵ ਨੂੰ ਪਰਮਾਤਮਾ (ਇਉਂ) ਮਿਲ ਪੈਂਦਾ ਹੈ ਕਿ ਕੋਈ (ਪਰਮਾਤਮਾ ਨਾਲੋਂ ਉਸ ਦਾ) ਨਿਖੇੜਾ ਨਹੀਂ ਕਰ ਸਕਦਾ। (ਉਹ ਮਨੁੱਖ ਹਰ ਥਾਂ) ਉਸ ਅਸਚਰਜ-ਰੂਪ ਪ੍ਰਭੂ ਨੂੰ ਵੇਖਦਾ ਹੈ, (ਉਹੀ ਹਰ ਥਾਂ ਬੋਲਦਾ ਉਸ ਨੂੰ) ਸੁਣੀਦਾ ਹੈ, ਹਰ ਥਾਂ ਉਹੀ ਉਸ ਨੂੰ ਦਿੱਸਦਾ ਹੈ। ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਪਰਮਾਤਮਾ ਹੀ ਉਸ ਨੂੰ ਵਿਆਪਕ ਦਿੱਸਦਾ ਹੈ) । ਹੇ ਨਾਨਕ! ਆਖ-ਹੇ ਭਾਈ!) ਜਿਸ ਪਰਮਾਤਮਾ ਦੇ ਚੋਜ-ਤਮਾਸ਼ੇ ਬਿਆਨ ਨਹੀਂ ਕੀਤੇ ਜਾ ਸਕਦੇ, (ਜਿਹੜਾ ਮਨੁੱਖ ਸਦਾ) ਉਸ ਦਾ ਹੀ ਧਿਆਨ ਧਰਦਾ ਹੈ, ਉਸ ਮਨੁੱਖ ਦੀ ਉੱਚੀ ਹੋ ਚੁਕੀ ਆਤਮਕ ਅਵਸਥਾ ਦਾ ਮੁੱਲ ਨਹੀਂ ਪੈ ਸਕਦਾ, (ਕਿਉਂਕਿ) ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਹੈ (ਸਿਮਰਨ ਦੀ ਬਰਕਤਿ ਨਾਲ) ਉਸ ਵਿਚ (ਹਰ ਵੇਲੇ) ਲੀਨ ਰਹਿੰਦਾ ਹੈ।੪।੨।
Mukhwaak In Hindi
सूही महला ५ ॥
हरि चरण कमल की टेक सतिगुरि दिती तुसि कै बलि राम जीउ ॥ हरि अम्रिति भरे भंडार सभु किछु है घरि तिस कै बलि राम जीउ ॥ बाबुलु मेरा वड समरथा करण कारण प्रभु हारा ॥ जिसु सिमरत दुखु कोई न लागै भउजलु पारि उतारा ॥ आदि जुगादि भगतन का राखा उसतति करि करि जीवा ॥ नानक नामु महा रसु मीठा अनदिनु मनि तनि पीवा ॥१॥ हरि आपे लए मिलाइ किउ वेछोड़ा थीवई बलि राम जीउ ॥ जिस नो तेरी टेक सो सदा सद जीवई बलि राम जीउ ॥ तेरी टेक तुझै ते पाई साचे सिरजणहारा ॥ जिस ते खाली कोई नाही ऐसा प्रभू हमारा ॥ संत जना मिलि मंगलु गाइआ दिनु रैनि आस तुम्हारी ॥ सफलु दरसु भेटिआ गुरु पूरा नानक सद बलिहारी ॥२॥ सम्हलिआ सचु थानु मानु महतु सचु पाइआ बलि राम जीउ ॥ सतिगुरु मिलिआ दइआलु गुण अबिनासी गाइआ बलि राम जीउ ॥ गुण गोविंद गाउ नित नित प्राण प्रीतम सुआमीआ ॥ सुभ दिवस आए गहि कंठि लाए मिले अंतरजामीआ ॥ सतु संतोखु वजहि वाजे अनहदा झुणकारे ॥ सुणि भै बिनासे सगल नानक प्रभ पुरख करणैहारे ॥३॥ उपजिआ ततु गिआनु साहुरै पेईऐ इकु हरि बलि राम जीउ ॥ ब्रहमै ब्रहमु मिलिआ कोइ न साकै भिंन करि बलि राम जीउ ॥ बिसमु पेखै बिसमु सुणीऐ बिसमादु नदरी आइआ ॥ जलि थलि महीअलि पूरन सुआमी घटि घटि रहिआ समाइआ ॥ जिस ते उपजिआ तिसु माहि समाइआ कीमति कहणु न जाए ॥ जिस के चलत न जाही लखणे नानक तिसहि धिआए ॥४॥२॥
Mukhwaak Meaning In Hindi
अर्थ: हे भाई! मैं सुंदर प्रभू से सदके जाता हूँ (उसकी मेहर से) गुरू ने मेहरवान हो के मुझे उसके सुंदर चरणों का आसरा दिया है। मैं उस प्रभू से कुर्बान हूँ, उसके घर में हरेक पदार्थ मौजूद है, आत्मिक जीवन देने वाले नाम-जल से (उसके घर में) खजाने भरे पड़े हैं। हे भाई! मेरा प्रभू-पति बड़ी ताकतों का मालिक है, वह प्रभू हरेक सबब बना सकने वाला है। (वह ऐसा है) जिसका नाम सिमरने से कोई दुख छू नहीं सकता, (उसका नाम) संसार-समुंद्र से पार लंघा देता है। हे भाई! जगत के आरम्भ से ही (वह प्रभू अपने) भक्तों का रखवाला (चला आ रहा) है। उसकी सिफत सालाह कर कर के मैं आत्मिक जीवन हसिल कर रहा हूँ। हे नानक! (कह– हे भाई! उसका) नाम मीठा है, (सब रसों से) बड़ा रस है मैं तो हर वक्त (वह नाम-रस अपने) मन के द्वारा ज्ञानेन्द्रियों के द्वारा पीता रहता हूँ।1। हे भाई! मैं सुंदर प्रभू से सदके जाता हूँ, (जिस मनुष्य को) वह स्वयं ही (अपने चरणों से) जोड़ता है (उस मनुष्य का प्रभू से) फिर कभी वियोग नहीं होता। हे राम! मैं तेरे से कुर्बान हूँ। जिस मनुष्य को तेरा सहारा मिल जाता है, वह सदा ही आत्मिक जीवन हासिल किए रखता है। पर, हे सदा कायम रहने वाले और सब को पैदा करने वाले! तेरा आसरा मिलता भी तेरे पास ही से है। तू ऐसा हमारा मालिक है, जिस (के दर) से कोई खाली (बेमुराद) नहीं जाता। हे प्रभू! तेरे संत जन मिल के (सदा तेरी) सिफत सालाह के गीत गाते हैं, (उनको) दिन-रात तेरी (सहायता की) ही आशा रहती है। हे नानक! (कह– हे प्रभू!) मैं तुझसे सदा सदके जाता हॅूँ (तेरी ही मेहर से वह) पूरा गुरू मिलता है जिसका दीदार हरेक मुराद पूरी करने वाला है।2। हे भाई! मैं प्रभू जी से सदके जाता हूँ। (प्रभू की मेहर से जिसको) दया का श्रोत गुरू मिल गया, उसने अविनाशी प्रभू के गुण गाने आरम्भ कर दिए, उसने सदा-स्थिर प्रभू के दर पर कब्जा कर लिया, उसको सदा-स्थिर प्रभू मिल गया, (उसको प्रभू के दर से) सम्मान मिला, उपमा मिली। हे भाई! जिंद के मालिक प्रीतम प्रभू के गुण सदा ही गाया करो, (जो मनुष्य गुण गाता है उसके वास्ते जिंदगी के) सुंदर दिन आए रहते हैं, उसको प्रभू जी अपने गले से लगाए रहते हैं, सबके दिल की जानने वाले प्रभू उससे मिल जाते हैं। (उस मनुष्य के अंदर) उच्च आचरण और संतोष (हर वक्त अपना पूरा प्रभाव डाले रखते हैं, मानो, सत्-संतोख के अंदर) बाजे बज रहे हैं, (सत्-संतोख की उसके अंदर) एक रस मीठी लय बनी रहती है। हे नानक! सब कुछ करने की समर्था रखने वाले प्रभू अकाल पुरूख के गुण गा-गा के सारे डर नाश हो जाते हैं।3। हे भाई! मैं प्रभू जी से सदके जाता हूँ। (जो मनुष्य उस प्रभू को सदा सिमरता है, उसके अंदर) असल आत्मिक जीवन की सूझ पैदा हो जाती है, (उसको) इस लोक में और परलोक में वही परमात्मा दिखाई देता है। उस जीव को परमात्मा (ऐसे) मिल जाता है कि कोई (भी परमात्मा से उसको) जुदा नहीं कर सकता। (वह मनुष्य हर जगह) उस आश्चर्य-रूप प्रभू को देखता है, (वही हर जगह बोलता हुआ उसे) सुनाई देता है, हर जगह वही उसे दिखता है। पानी में, धरती पर, आकाश में परमात्मा ही उसको व्यापक दिखता है। हे नानक! (कह– हे भाई!) जिस परमात्मा के करिश्मे-तमाशे बयान नहीं किए जा सकते, (जो मनुष्य सदा) उसका ही ध्यान धरता है, उस मनुष्य की ऊँची हो चुकी आत्मिक अवस्था का मूल्य नहीं डाला जा सकता, (क्योंकि) जिस परमात्मा से वह पैदा हुआ है (सिमरन की बरकति से) उसमें (हर वक्त) लीन रहता है।4।2।
www.shrimuktsarsahib.com
hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
Bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English
hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi