Ang 749
ਸੂਹੀ ਮਹਲਾ ੫ ॥
ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ) । ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ।੧।ਰਹਾਉ। ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ।੧। ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ।੨। ਹੇ ਪ੍ਰਭੂ! ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ। ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ।੩। ਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰਮ ਦੀ ਭੀ ਮੈਨੂੰ ਸੂਝ ਨਹੀਂ ਸੀ। ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ।੪।੧੦।੫੭।
सूही महला ५ ॥
जिस के सिर ऊपरि तूं सुआमी सो दुखु कैसा पावै ॥ बोलि न जाणै माइआ मदि माता मरणा चीति न आवै ॥१॥ मेरे राम राइ तूं संता का संत तेरे ॥ तेरे सेवक कउ भउ किछु नाही जमु नही आवै नेरे ॥१॥ रहाउ ॥ जो तेरै रंगि राते सुआमी तिन्ह का जनम मरण दुखु नासा ॥ तेरी बखस न मेटै कोई सतिगुर का दिलासा ॥२॥ नामु धिआइनि सुख फल पाइनि आठ पहर आराधहि ॥ तेरी सरणि तेरै भरवासै पंच दुसट लै साधहि ॥३॥ गिआनु धिआनु किछु करमु न जाणा सार न जाणा तेरी ॥ सभ ते वडा सतिगुरु नानकु जिनि कल राखी मेरी ॥४॥१०॥५७॥
अर्थ: हे मेरे प्रभू पातशाह! तू (अपने) संतो का (रखवाला) है, (तेरे) संत तेरे (आसरे रहते हैं)। हे प्रभू! तेरे सेवक को कोई डर छू नहीं सकता, मौत का डर उसके नजदीक नहीं फटकता।1। रहाउ। हे मेरे मालिक प्रभू! जिस मनुष्य के सिर पर तू (हाथ रखे) उसे कोई दुख नहीं व्यापता। वह मनुष्य माया के नशे में मस्त हो के तो बोलना ही नहीं जानता, मौत का सहिम भी उसके चिक्त में पैदा नहीं होता।1। हे मेरे मालिक! जो मनुष्य तेरे प्रेम-रंग में रंगे रहते हैं, उनके पैदा होने-मरने (के चक्रों) के दुख दूर हो जाते हैं, उन्हें गुरू द्वारा (दिया हुआ ये) भरोसा (हमेशा याद रहता है कि उनके ऊपर हुई) तेरी कृपा को कोई मिटा नहीं सकता।2। हे प्रभू! (तेरे संत तेरा) नाम सिमरते रहते हैं, आत्मिक आनंद भोगते रहते हैं, आठों पहर तेरी आराधना करते हैं। तेरी शरण में आ के, तेरे आसरे रह के वह (कामादिक) पाँचों वैरियों को पकड़ कर बस में कर लेते हैं।3। हे मेरे मालिक प्रभू! मैं (भी) तेरी (कृपा की) कद्र नहीं था जानता, मुझे आत्मिक जीवन की समझ नहीं थी, तेरे चरणों में सुरति टिकानी भी नहीं जानता था, किसी अन्य धार्मिक कर्म की भी मुझे सूझ नहीं थी। पर (तेरी मेहर से) मुझे सबसे बड़ा गुरू नानक मिल गया, जिसने मेरी लाज रख ली (और मुझे तेरे चरणों में जोड़ दिया)।4।10।57।