Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 621
Mukhwaak In Punjabi
ਸੋਰਠਿ ਮਹਲਾ ੫ ॥
ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥
Meaning In Punjabi
ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ। (ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧। (ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ। ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩। ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।
Mukhwaak In Hindi
सोरठि महला ५ ॥
गुरि पूरै किरपा धारी ॥ प्रभि पूरी लोच हमारी ॥ करि इसनानु ग्रिहि आए ॥ अनद मंगल सुख पाए ॥१॥ संतहु राम नामि निसतरीऐ ॥ ऊठत बैठत हरि हरि धिआईऐ अनदिनु सुक्रितु करीऐ ॥१॥ रहाउ ॥ संत का मारगु धरम की पउड़ी को वडभागी पाए ॥ कोटि जनम के किलबिख नासे हरि चरणी चितु लाए ॥२॥ उसतति करहु सदा प्रभ अपने जिनि पूरी कल राखी ॥ जीअ जंत सभि भए पवित्रा सतिगुर की सचु साखी ॥३॥ बिघन बिनासन सभि दुख नासन सतिगुरि नामु द्रिड़ाइआ ॥ खोए पाप भए सभि पावन जन नानक सुखि घरि आइआ ॥४॥३॥५३॥
Mukhwaak Meaning In Hindi
अर्थ: हे संत जनो! परमात्मा के नाम में (जुड़ने से ही संसार समुंद्र से) पार लांघा जा सकता है। (इस वास्ते) उठते-बैठते हर वक्त नाम सिमरन करना चाहिए, (हरी-नाम सिमरन की ये) नेक कमाई हर समय करनी चाहिए।1। रहाउ। (हे संत जनो! जब से) पूरे गुरू ने मेहर की है, प्रभू ने हमारी (नाम सिमरन की) तमन्ना पूरी कर दी है। (नाम सिमरन की बरकति से) आत्मिक स्नान करके हम अंतरात्मे टिके रहते हैं। आत्मिक आनंद आत्मिक खुशियां आत्मिक सुख भोग रहे हैं।1। (हे संत जनो! सिमरन करना ही मनुष्य के लिए) गुरू का (बताया हुआ सही) रास्ता है, (सिमरन ही) धर्म की सीढ़ी है (जिसके द्वारा मनुष्य प्रभू-चरनों में पहुँच सकता है, पर) कोई दुर्लभ भाग्यशाली ही (ये सीढ़ी) पाता है। जो मनुष्य (सिमरन के द्वारा) परमात्मा के चरणों में चिक्त जोड़ता है, उसके करोड़ों जन्मों के पाप नाश हो जाते हैं। हे संत जनो! जिस परमात्मा ने (सारे संसार में अपनी) पूरी सक्ता टिका रखी है, उसकी सिफत सालाह सदा करते रहा करो। हे भाई! वह सारे ही प्राणी स्वच्छ जीवन वाले बन जाते हैं, जो सदा-स्थिर हरी-नाम सिमरन वाली गुरू की शिक्षा को ग्रहण करते हैं।3। हे नानक! (कह– जीवन के राह में से सारी) रुकावटें दूर करने वाला, सारे दुख नाश करने वाला हरि-नाम गुरू ने जिस लोगों के दिल में दृढ़ कर दिया, उनके सारे पाप नाश हो जाते हैं, वह सारे पवित्र जीवन वाले बन जाते हैं, वह आत्मिक आनंद से अंतरात्मे टिके रहते हैं।4।3।53।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
02 December 2024
03 December 2024