Nitnem

ਜਪੁਜੀ ਸਾਹਿਬ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

॥ ਜਪੁ ॥
ਆਦਿ ਸਚੁ ਜੁਗਾਦਿ ਸਚੁ ॥
ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥

ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥

ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥
ਗਾਵੈ ਕੋ ਦਾਤਿ ਜਾਣੈ ਨੀਸਾਣੁ ॥
ਗਾਵੈ ਕੋ ਗੁਣ ਵਡਿਆਈਆ ਚਾਰ ॥
ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥
ਗਾਵੈ ਕੋ ਸਾਜਿ ਕਰੇ ਤਨੁ ਖੇਹ ॥
ਗਾਵੈ ਕੋ ਜੀਅ ਲੈ ਫਿਰਿ ਦੇਹ॥
ਗਾਵੈ ਕੋ ਜਾਪੈ ਦਿਸੈ ਦੂਰਿ ॥
ਗਾਵੈ ਕੋ ਵੇਖੈ ਹਾਦਰਾ ਹਦੂਰਿ ॥
ਕਥਨਾ ਕਥੀ ਨ ਆਵੈ ਤੋਟਿ ॥
ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥
ਦੇਦਾ ਦੇ ਲੈਦੇ ਥਕਿ ਪਾਹਿ॥
ਜੁਗਾ ਜੁਗੰਤਰਿ ਖਾਹੀ ਖਾਹਿ ॥
ਹੁਕਮੀ ਹੁਕਮੁ ਚਲਾਏ ਰਾਹੁ ॥
ਨਾਨਕ ਵਿਗਸੈ ਵੇਪਰਵਾਹੁ ॥੩॥

ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥
ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥
ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥
ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥
ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥
ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥
ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥

ਥਾਪਿਆ ਨ ਜਾਇ ਕੀਤਾ ਨ ਹੋਇ ॥
ਆਪੇ ਆਪਿ ਨਿਰੰਜਨੁ ਸੋਇ ॥
ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
ਨਾਨਕ ਗਾਵੀਐ ਗੁਣੀ ਨਿਧਾਨੁ ॥
ਗਾਵੀਐ ਸੁਣੀਐ ਮਨਿ ਰਖੀਐ ਭਾਉ ॥
ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥
ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥
ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥
ਗੁਰਾ ਇਕ ਦੇਹਿ ਬੁਝਾਈ ॥
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੫॥

ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥
ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥
ਗੁਰਾ ਇਕ ਦੇਹਿ ਬੁਝਾਈ ॥
ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥੬॥

ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥
ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥
ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥
ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥
ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥
ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥੭॥

ਸੁਣਿਐ ਸਿਧ ਪੀਰ ਸੁਰਿ ਨਾਥ ॥
ਸੁਣਿਐ ਧਰਤਿ ਧਵਲ ਆਕਾਸ ॥
ਸੁਣਿਐ ਦੀਪ ਲੋਅ ਪਾਤਾਲ ॥
ਸੁਣਿਐ ਪੋਹਿ ਨ ਸਕੈ ਕਾਲੁ ॥
ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੂਖ ਪਾਪ ਕਾ ਨਾਸੁ ॥੮॥

ਸੁਣਿਐ ਈਸਰੁ ਬਰਮਾ ਇੰਦੁ ॥
ਸੁਣਿਐ ਮੁਖਿ ਸਾਲਾਹਣ ਮੰਦੁ ॥
ਸੁਣਿਐ ਜੋਗ ਜੁਗਤਿ ਤਨਿ ਭੇਦ ॥
ਸੁਣਿਐ ਸਾਸਤ ਸਿਮ੍ਰਿਤਿ ਵੇਦ ॥
ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੂਖ ਪਾਪ ਕਾ ਨਾਸੁ ॥੯॥

ਸੁਣਿਐ ਸਤੁ ਸੰਤੋਖੁ ਗਿਆਨੁ ॥
ਸੁਣਿਐ ਅਠਸਠਿ ਕਾ ਇਸਨਾਨੁ ॥
ਸੁਣਿਐ ਪੜਿ ਪੜਿ ਪਾਵਹਿ ਮਾਨੁ ॥
ਸੁਣਿਐ ਲਾਗੈ ਸਹਜਿ ਧਿਆਨੁ ॥
ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੂਖ ਪਾਪ ਕਾ ਨਾਸੁ ॥੧੦॥

ਸੁਣਿਐ ਸਰਾ ਗੁਣਾ ਕੇ ਗਾਹ ॥
ਸੁਣਿਐ ਸੇਖ ਪੀਰ ਪਾਤਿਸਾਹ ॥
ਸੁਣਿਐ ਅੰਧੇ ਪਾਵਹਿ ਰਾਹੁ ॥
ਸੁਣਿਐ ਹਾਥ ਹੋਵੈ ਅਸਗਾਹੁ ॥
ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੂਖ ਪਾਪ ਕਾ ਨਾਸੁ ॥੧੧॥

ਮੰਨੇ ਕੀ ਗਤਿ ਕਹੀ ਨ ਜਾਇ ॥
ਜੇ ਕੋ ਕਹੈ ਪਿਛੈ ਪਛੁਤਾਇ ॥
ਕਾਗਦਿ ਕਲਮ ਨ ਲਿਖਣਹਾਰੁ ॥
ਮੰਨੇ ਕਾ ਬਹਿ ਕਰਨਿ ਵੀਚਾਰੁ ॥
ਐਸਾ ਨਾਮੁ ਨਿਰੰਜਨੁ ਹੋਇ ॥
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥

ਮੰਨੈ ਸੁਰਤਿ ਹੋਵੈ ਮਨਿ ਬੁਧਿ ॥
ਮੰਨੈ ਸਗਲ ਭਵਣ ਕੀ ਸੁਧਿ ॥
ਮੰਨੈ ਮੁਹਿ ਚੋਟਾ ਨਾ ਖਾਇ ॥
ਮੰਨੈ ਜਮ ਕੈ ਸਾਥਿ ਨ ਜਾਇ ॥
ਐਸਾ ਨਾਮੁ ਨਿਰੰਜਨੁ ਹੋਇ ॥
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥

ਮੰਨੈ ਮਾਰਗਿ ਠਾਕ ਨ ਪਾਇ ॥
ਮੰਨੈ ਪਤਿ ਸਿਉ ਪਰਗਟੁ ਜਾਇ ॥
ਮੰਨੈ ਮਗੁ ਨ ਚਲੈ ਪੰਥੁ ॥
ਮੰਨੈ ਧਰਮ ਸੇਤੀ ਸਨਬੰਧੁ ॥
ਐਸਾ ਨਾਮੁ ਨਿਰੰਜਨੁ ਹੋਇ ॥
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥

ਮੰਨੈ ਪਾਵਹਿ ਮੋਖੁ ਦੁਆਰੁ ॥
ਮੰਨੈ ਪਰਵਾਰੈ ਸਾਧਾਰੁ ॥
ਮੰਨੈ ਤਰੈ ਤਾਰੇ ਗੁਰੁ ਸਿਖ ॥
ਮੰਨੈ ਨਾਨਕ ਭਵਹਿ ਨ ਭਿਖ ॥
ਐਸਾ ਨਾਮੁ ਨਿਰੰਜਨੁ ਹੋਇ ॥
ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥

ਪੰਚ ਪਰਵਾਣ ਪੰਚ ਪਰਧਾਨੁ ॥
ਪੰਚੇ ਪਾਵਹਿ ਦਰਗਹਿ ਮਾਨੁ ॥
ਪੰਚੇ ਸੋਹਹਿ ਦਰਿ ਰਾਜਾਨੁ ॥
ਪੰਚਾ ਕਾ ਗੁਰੁ ਏਕੁ ਧਿਆਨੁ ॥
ਜੇ ਕੋ ਕਹੈ ਕਰੈ ਵੀਚਾਰੁ ॥
ਕਰਤੇ ਕੈ ਕਰਣੈ ਨਾਹੀ ਸੁਮਾਰੁ ॥
ਧੌਲੁ ਧਰਮੁ ਦਇਆ ਕਾ ਪੂਤੁ ॥
ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥
ਜੇ ਕੋ ਬੁਝੈ ਹੋਵੈ ਸਚਿਆਰੁ ॥
ਧਵਲੈ ਉਪਰਿ ਕੇਤਾ ਭਾਰੁ ॥
ਧਰਤੀ ਹੋਰੁ ਪਰੈ ਹੋਰੁ ਹੋਰੁ ॥
ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥
ਜੀਅ ਜਾਤਿ ਰੰਗਾ ਕੇ ਨਾਵ ॥
ਸਭਨਾ ਲਿਖਿਆ ਵੁੜੀ ਕਲਾਮ ॥
ਏਹੁ ਲੇਖਾ ਲਿਖਿ ਜਾਣੈ ਕੋਇ ॥
ਲੇਖਾ ਲਿਖਿਆ ਕੇਤਾ ਹੋਇ ॥
ਕੇਤਾ ਤਾਣੁ ਸੁਆਲਿਹੁ ਰੂਪੁ ॥
ਕੇਤੀ ਦਾਤਿ ਜਾਣੈ ਕੌਣੁ ਕੂਤੁ ॥
ਕੀਤਾ ਪਸਾਉ ਏਕੋ ਕਵਾਉ ॥
ਤਿਸ ਤੇ ਹੋਏ ਲਖ ਦਰੀਆਉ ॥
ਕੁਦਰਤਿ ਕਵਣ ਕਹਾ ਵੀਚਾਰੁ ॥
ਵਾਰਿਆ ਨ ਜਾਵਾ ਏਕ ਵਾਰ ॥
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਤੂ ਸਦਾ ਸਲਾਮਤਿ ਨਿਰੰਕਾਰ ॥੧੬॥

ਅਸੰਖ ਜਪ ਅਸੰਖ ਭਾਉ ॥
ਅਸੰਖ ਪੂਜਾ ਅਸੰਖ ਤਪ ਤਾਉ ॥
ਅਸੰਖ ਗਰੰਥ ਮੁਖਿ ਵੇਦ ਪਾਠ ॥
ਅਸੰਖ ਜੋਗ ਮਨਿ ਰਹਹਿ ਉਦਾਸ ॥
ਅਸੰਖ ਭਗਤ ਗੁਣ ਗਿਆਨ ਵੀਚਾਰ ॥
ਅਸੰਖ ਸਤੀ ਅਸੰਖ ਦਾਤਾਰ ॥
ਅਸੰਖ ਸੂਰ ਮੁਹ ਭਖ ਸਾਰ ॥
ਅਸੰਖ ਮੋਨਿ ਲਿਵ ਲਾਇ ਤਾਰ ॥
ਕੁਦਰਤਿ ਕਵਣ ਕਹਾ ਵੀਚਾਰੁ ॥
ਵਾਰਿਆ ਨ ਜਾਵਾ ਏਕ ਵਾਰ ॥
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਤੂ ਸਦਾ ਸਲਾਮਤਿ ਨਿਰੰਕਾਰ ॥੧੭॥

ਅਸੰਖ ਮੂਰਖ ਅੰਧ ਘੋਰ ॥
ਅਸੰਖ ਚੋਰ ਹਰਾਮਖੋਰ ॥
ਅਸੰਖ ਅਮਰ ਕਰਿ ਜਾਹਿ ਜੋਰ ॥
ਅਸੰਖ ਗਲਵਢ ਹਤਿਆ ਕਮਾਹਿ ॥
ਅਸੰਖ ਪਾਪੀ ਪਾਪੁ ਕਰਿ ਜਾਹਿ ॥
ਅਸੰਖ ਕੂੜਿਆਰ ਕੂੜੇ ਫਿਰਾਹਿ ॥
ਅਸੰਖ ਮਲੇਛ ਮਲੁ ਭਖਿ ਖਾਹਿ ॥
ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥
ਨਾਨਕੁ ਨੀਚੁ ਕਹੈ ਵੀਚਾਰੁ ॥
ਵਾਰਿਆ ਨ ਜਾਵਾ ਏਕ ਵਾਰ ॥
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਤੂ ਸਦਾ ਸਲਾਮਤਿ ਨਿਰੰਕਾਰ ॥੧੮॥

ਅਸੰਖ ਨਾਵ ਅਸੰਖ ਥਾਵ ॥
ਅਗੰਮ ਅਗੰਮ ਅਸੰਖ ਲੋਅ ॥
ਅਸੰਖ ਕਹਹਿ ਸਿਰਿ ਭਾਰੁ ਹੋਇ ॥
ਅਖਰੀ ਨਾਮੁ ਅਖਰੀ ਸਾਲਾਹ ॥
ਅਖਰੀ ਗਿਆਨੁ ਗੀਤ ਗੁਣ ਗਾਹ ॥
ਅਖਰੀ ਲਿਖਣੁ ਬੋਲਣੁ ਬਾਣਿ ॥
ਅਖਰਾ ਸਿਰਿ ਸੰਜੋਗੁ ਵਖਾਣਿ ॥
ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥
ਜਿਵ ਫੁਰਮਾਏ ਤਿਵ ਤਿਵ ਪਾਹਿ ॥
ਜੇਤਾ ਕੀਤਾ ਤੇਤਾ ਨਾਉ ॥
ਵਿਣੁ ਨਾਵੈ ਨਾਹੀ ਕੋ ਥਾਉ ॥
ਕੁਦਰਤਿ ਕਵਣ ਕਹਾ ਵੀਚਾਰੁ ॥
ਵਾਰਿਆ ਨ ਜਾਵਾ ਏਕ ਵਾਰ ॥
ਜੋ ਤੁਧੁ ਭਾਵੈ ਸਾਈ ਭਲੀ ਕਾਰ ॥
ਤੂ ਸਦਾ ਸਲਾਮਤਿ ਨਿਰੰਕਾਰ ॥੧੯॥

ਭਰੀਐ ਹਥੁ ਪੈਰੁ ਤਨੁ ਦੇਹ ॥
ਪਾਣੀ ਧੋਤੈ ਉਤਰਸੁ ਖੇਹ ॥
ਮੂਤ ਪਲੀਤੀ ਕਪੜੁ ਹੋਇ ॥
ਦੇ ਸਾਬੂਣੁ ਲਈਐ ਓਹੁ ਧੋਇ ॥
ਭਰੀਐ ਮਤਿ ਪਾਪਾ ਕੈ ਸੰਗਿ ॥
ਓਹੁ ਧੋਪੈ ਨਾਵੈ ਕੈ ਰੰਗਿ ॥
ਪੁੰਨੀ ਪਾਪੀ ਆਖਣੁ ਨਾਹਿ ॥
ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥
ਆਪੇ ਬੀਜਿ ਆਪੇ ਹੀ ਖਾਹੁ ॥
ਨਾਨਕ ਹੁਕਮੀ ਆਵਹੁ ਜਾਹੁ ॥੨੦॥

ਤੀਰਥੁ ਤਪੁ ਦਇਆ ਦਤੁ ਦਾਨੁ ॥
ਜੇ ਕੋ ਪਾਵੈ ਤਿਲ ਕਾ ਮਾਨੁ ॥
ਸੁਣਿਆ ਮੰਨਿਆ ਮਨਿ ਕੀਤਾ ਭਾਉ ॥
ਅੰਤਰਗਤਿ ਤੀਰਥਿ ਮਲਿ ਨਾਉ ॥
ਸਭਿ ਗੁਣ ਤੇਰੇ ਮੈ ਨਾਹੀ ਕੋਇ ॥
ਵਿਣੁ ਗੁਣ ਕੀਤੇ ਭਗਤਿ ਨ ਹੋਇ ॥
ਸੁਅਸਤਿ ਆਥਿ ਬਾਣੀ ਬਰਮਾਉ ॥
ਸਤਿ ਸੁਹਾਣੁ ਸਦਾ ਮਨਿ ਚਾਉ ॥
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥
ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥
ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥
ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥
ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥
ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥
ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥
ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥

ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥
ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥
ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥
ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥
ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥੨੨॥

ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥
ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥
ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥
ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥੨੩॥

ਅੰਤੁ ਨ ਸਿਫਤੀ ਕਹਣਿ ਨ ਅੰਤੁ ॥
ਅੰਤੁ ਨ ਕਰਣੈ ਦੇਣਿ ਨ ਅੰਤੁ ॥
ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥
ਅੰਤੁ ਨ ਜਾਪੈ ਕਿਆ ਮਨਿ ਮੰਤੁ ॥
ਅੰਤੁ ਨ ਜਾਪੈ ਕੀਤਾ ਆਕਾਰੁ ॥
ਅੰਤੁ ਨ ਜਾਪੈ ਪਾਰਾਵਾਰੁ ॥
ਅੰਤ ਕਾਰਣਿ ਕੇਤੇ ਬਿਲਲਾਹਿ ॥
ਤਾ ਕੇ ਅੰਤ ਨ ਪਾਏ ਜਾਹਿ ॥
ਏਹੁ ਅੰਤੁ ਨ ਜਾਣੈ ਕੋਇ ॥
ਬਹੁਤਾ ਕਹੀਐ ਬਹੁਤਾ ਹੋਇ ॥
ਵਡਾ ਸਾਹਿਬੁ ਊਚਾ ਥਾਉ ॥
ਊਚੇ ਉਪਰਿ ਊਚਾ ਨਾਉ ॥
ਏਵਡੁ ਊਚਾ ਹੋਵੈ ਕੋਇ ॥
ਤਿਸੁ ਊਚੇ ਕਉ ਜਾਣੈ ਸੋਇ ॥
ਜੇਵਡੁ ਆਪਿ ਜਾਣੈ ਆਪਿ ਆਪਿ ॥
ਨਾਨਕ ਨਦਰੀ ਕਰਮੀ ਦਾਤਿ ॥੨੪॥

ਬਹੁਤਾ ਕਰਮੁ ਲਿਖਿਆ ਨਾ ਜਾਇ ॥
ਵਡਾ ਦਾਤਾ ਤਿਲੁ ਨ ਤਮਾਇ ॥
ਕੇਤੇ ਮੰਗਹਿ ਜੋਧ ਅਪਾਰ ॥
ਕੇਤਿਆ ਗਣਤ ਨਹੀ ਵੀਚਾਰੁ ॥
ਕੇਤੇ ਖਪਿ ਤੁਟਹਿ ਵੇਕਾਰ ॥
ਕੇਤੇ ਲੈ ਲੈ ਮੁਕਰੁ ਪਾਹਿ ॥
ਕੇਤੇ ਮੂਰਖ ਖਾਹੀ ਖਾਹਿ ॥
ਕੇਤਿਆ ਦੂਖ ਭੂਖ ਸਦ ਮਾਰ ॥
ਏਹਿ ਭਿ ਦਾਤਿ ਤੇਰੀ ਦਾਤਾਰ ॥
ਬੰਦਿ ਖਲਾਸੀ ਭਾਣੈ ਹੋਇ ॥
ਹੋਰੁ ਆਖਿ ਨ ਸਕੈ ਕੋਇ ॥
ਜੇ ਕੋ ਖਾਇਕੁ ਆਖਣਿ ਪਾਇ ॥
ਓਹੁ ਜਾਣੈ ਜੇਤੀਆ ਮੁਹਿ ਖਾਇ ॥
ਆਪੇ ਜਾਣੈ ਆਪੇ ਦੇਇ ॥
ਆਖਹਿ ਸਿ ਭਿ ਕੇਈ ਕੇਇ ॥
ਜਿਸ ਨੋ ਬਖਸੇ ਸਿਫਤਿ ਸਾਲਾਹ ॥
ਨਾਨਕ ਪਾਤਿਸਾਹੀ ਪਾਤਿਸਾਹੁ ॥੨੫॥

ਅਮੁਲ ਗੁਣ ਅਮੁਲ ਵਾਪਾਰ ॥
ਅਮੁਲ ਵਾਪਾਰੀਏ ਅਮੁਲ ਭੰਡਾਰ ॥
ਅਮੁਲ ਆਵਹਿ ਅਮੁਲ ਲੈ ਜਾਹਿ ॥
ਅਮੁਲ ਭਾਇ ਅਮੁਲਾ ਸਮਾਹਿ ॥
ਅਮੁਲੁ ਧਰਮੁ ਅਮੁਲੁ ਦੀਬਾਣੁ ॥
ਅਮੁਲੁ ਤੁਲੁ ਅਮੁਲੁ ਪਰਵਾਣੁ ॥
ਅਮੁਲੁ ਬਖਸੀਸ ਅਮੁਲੁ ਨੀਸਾਣੁ ॥
ਅਮੁਲੁ ਕਰਮੁ ਅਮੁਲੁ ਫੁਰਮਾਣੁ ॥
ਅਮੁਲੋ ਅਮੁਲੁ ਆਖਿਆ ਨ ਜਾਇ ॥
ਆਖਿ ਆਖਿ ਰਹੇ ਲਿਵ ਲਾਇ ॥
ਆਖਹਿ ਵੇਦ ਪਾਠ ਪੁਰਾਣ ॥
ਆਖਹਿ ਪੜੇ ਕਰਹਿ ਵਖਿਆਣ ॥
ਆਖਹਿ ਬਰਮੇ ਆਖਹਿ ਇੰਦ ॥
ਆਖਹਿ ਗੋਪੀ ਤੈ ਗੋਵਿੰਦ ॥
ਆਖਹਿ ਈਸਰ ਆਖਹਿ ਸਿਧ ॥
ਆਖਹਿ ਕੇਤੇ ਕੀਤੇ ਬੁਧ ॥
ਆਖਹਿ ਦਾਨਵ ਆਖਹਿ ਦੇਵ ॥
ਆਖਹਿ ਸੁਰਿ ਨਰ ਮੁਨਿ ਜਨ ਸੇਵ ॥
ਕੇਤੇ ਆਖਹਿ ਆਖਣਿ ਪਾਹਿ ॥
ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
ਏਤੇ ਕੀਤੇ ਹੋਰਿ ਕਰੇਹਿ ॥
ਤਾ ਆਖਿ ਨ ਸਕਹਿ ਕੇਈ ਕੇਇ ॥
ਜੇਵਡੁ ਭਾਵੈ ਤੇਵਡੁ ਹੋਇ ॥
ਨਾਨਕ ਜਾਣੈ ਸਾਚਾ ਸੋਇ ॥
ਜੇ ਕੋ ਆਖੈ ਬੋਲੁਵਿਗਾੜੁ ॥
ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥੨੬॥

ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥
ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥
ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥
ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥
ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥
ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥
ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥
ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥੨੭॥

ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੮॥

ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥
ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥
ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੨੯॥

ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥
ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥
ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥
ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੦॥

ਆਸਣੁ ਲੋਇ ਲੋਇ ਭੰਡਾਰ ॥
ਜੋ ਕਿਛੁ ਪਾਇਆ ਸੁ ਏਕਾ ਵਾਰ ॥
ਕਰਿ ਕਰਿ ਵੇਖੈ ਸਿਰਜਣਹਾਰੁ ॥
ਨਾਨਕ ਸਚੇ ਕੀ ਸਾਚੀ ਕਾਰ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥੩੧॥

ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥
ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥
ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥
ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥੩੨॥

ਆਖਣਿ ਜੋਰੁ ਚੁਪੈ ਨਹ ਜੋਰੁ ॥
ਜੋਰੁ ਨ ਮੰਗਣਿ ਦੇਣਿ ਨ ਜੋਰੁ ॥
ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥
ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥
ਜੋਰੁ ਨ ਜੁਗਤੀ ਛੁਟੈ ਸੰਸਾਰੁ ॥
ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥
ਨਾਨਕ ਉਤਮੁ ਨੀਚੁ ਨ ਕੋਇ ॥੩੩॥

ਰਾਤੀ ਰੁਤੀ ਥਿਤੀ ਵਾਰ ॥
ਪਵਣ ਪਾਣੀ ਅਗਨੀ ਪਾਤਾਲ ॥
ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥
ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥
ਤਿਨ ਕੇ ਨਾਮ ਅਨੇਕ ਅਨੰਤ ॥
ਕਰਮੀ ਕਰਮੀ ਹੋਇ ਵੀਚਾਰੁ ॥
ਸਚਾ ਆਪਿ ਸਚਾ ਦਰਬਾਰੁ ॥
ਤਿਥੈ ਸੋਹਨਿ ਪੰਚ ਪਰਵਾਣੁ ॥
ਨਦਰੀ ਕਰਮਿ ਪਵੈ ਨੀਸਾਣੁ ॥
ਕਚ ਪਕਾਈ ਓਥੈ ਪਾਇ ॥
ਨਾਨਕ ਗਇਆ ਜਾਪੈ ਜਾਇ ॥੩੪॥

ਧਰਮ ਖੰਡ ਕਾ ਏਹੋ ਧਰਮੁ ॥
ਗਿਆਨ ਖੰਡ ਕਾ ਆਖਹੁ ਕਰਮੁ ॥
ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥
ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥
ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥
ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥
ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥
ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥
ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥
ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥੩੫॥

ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥
ਤਿਥੈ ਨਾਦ ਬਿਨੋਦ ਕੋਡ ਅਨੰਦੁ ॥
ਸਰਮ ਖੰਡ ਕੀ ਬਾਣੀ ਰੂਪੁ ॥
ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
ਤਾ ਕੀਆ ਗਲਾ ਕਥੀਆ ਨਾ ਜਾਹਿ ॥
ਜੇ ਕੋ ਕਹੈ ਪਿਛੈ ਪਛੁਤਾਇ ॥
ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥
ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥੩੬॥

ਕਰਮ ਖੰਡ ਕੀ ਬਾਣੀ ਜੋਰੁ ॥
ਤਿਥੈ ਹੋਰੁ ਨ ਕੋਈ ਹੋਰੁ ॥
ਤਿਥੈ ਜੋਧ ਮਹਾਬਲ ਸੂਰ ॥
ਤਿਨ ਮਹਿ ਰਾਮੁ ਰਹਿਆ ਭਰਪੂਰ ॥
ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥
ਤਾ ਕੇ ਰੂਪ ਨ ਕਥਨੇ ਜਾਹਿ ॥
ਨਾ ਓਹਿ ਮਰਹਿ ਨ ਠਾਗੇ ਜਾਹਿ ॥
ਜਿਨ ਕੈ ਰਾਮੁ ਵਸੈ ਮਨ ਮਾਹਿ ॥
ਤਿਥੈ ਭਗਤ ਵਸਹਿ ਕੇ ਲੋਅ ॥
ਕਰਹਿ ਅਨੰਦੁ ਸਚਾ ਮਨਿ ਸੋਇ ॥
ਸਚ ਖੰਡਿ ਵਸੈ ਨਿਰੰਕਾਰੁ ॥
ਕਰਿ ਕਰਿ ਵੇਖੈ ਨਦਰਿ ਨਿਹਾਲ ॥
ਤਿਥੈ ਖੰਡ ਮੰਡਲ ਵਰਭੰਡ ॥
ਜੇ ਕੋ ਕਥੈ ਤ ਅੰਤ ਨ ਅੰਤ ॥
ਤਿਥੈ ਲੋਅ ਲੋਅ ਆਕਾਰ ॥
ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥
ਵੇਖੈ ਵਿਗਸੈ ਕਰਿ ਵੀਚਾਰੁ ॥
ਨਾਨਕ ਕਥਨਾ ਕਰੜਾ ਸਾਰੁ ॥੩੭॥

ਜਤੁ ਪਾਹਾਰਾ ਧੀਰਜੁ ਸੁਨਿਆਰੁ ॥
ਅਹਰਣਿ ਮਤਿ ਵੇਦੁ ਹਥੀਆਰੁ ॥
ਭਉ ਖਲਾ ਅਗਨਿ ਤਪ ਤਾਉ ॥
ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥
ਘੜੀਐ ਸਬਦੁ ਸਚੀ ਟਕਸਾਲ ॥
ਜਿਨ ਕਉ ਨਦਰਿ ਕਰਮੁ ਤਿਨ ਕਾਰ ॥
ਨਾਨਕ ਨਦਰੀ ਨਦਰਿ ਨਿਹਾਲ ॥੩੮॥

ਸਲੋਕੁ ॥
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

Jaap Sahib

ਸ੍ਰੀ ਵਾਹਿਗੁਰੂ ਜੀ ਕੀ ਫਤਹ ॥
ਜਾਪੁ ॥
ਸ੍ਰੀ ਮੁਖਵਾਕ ਪਾਤਸਾਹੀ ੧੦ ॥
ਛਪੈ ਛੰਦ ॥ ਤ੍ਵਪ੍ਰਸਾਦਿ ॥

ਚਕ੍ਰ ਚਿਹਨ ਅਰੁ ਬਰਨ ਜਾਤਿ ਅਰੁ ਪਾਤਿ ਨਹਿਨ ਜਿਹ ॥
ਰੂਪ ਰੰਗ ਅਰੁ ਰੇਖ ਭੇਖ ਕੋਊ ਕਹਿ ਨ ਸਕਤਿ ਕਿਹ ॥
ਅਚਲ ਮੂਰਤਿ ਅਨਭਵ ਪ੍ਰਕਾਸ ਅਮਿਤੋਜ ਕਹਿਜੈ ॥
ਕੋਟਿ ਇੰਦ੍ਰ ਇੰਦ੍ਰਾਣਿ ਸਾਹੁ ਸਾਹਾਣਿ ਗਣਿਜੈ ॥
ਤ੍ਰਿਭਵਣ ਮਹੀਪ ਸੁਰ ਨਰ ਅਸੁਰ ਨੇਤਿ ਨੇਤਿ ਬਨ ਤ੍ਰਿਣ ਕਹਤ ॥
ਤ੍ਵ ਸਰਬ ਨਾਮ ਕਥੈ ਕਵਨ ਕਰਮ ਨਾਮ ਬਰਣਤ ਸੁਮਤਿ ॥੧॥

ਭੁਜੰਗ ਪ੍ਰਯਾਤ ਛੰਦ ॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਕ੍ਰਿਪਾਲੇ ॥
ਨਮਸਤ੍ਵੰ ਅਰੂਪੇ ॥ਨਮਸਤ੍ਵੰ ਅਨੂਪੇ ॥੧॥੨॥
ਨਮਸਤੰ ਅਭੇਖੇ ॥ ਨਮਸਤੰ ਅਲੇਖੇ ॥
ਨਮਸਤੰ ਅਕਾਏ ॥ ਨਮਸਤੰ ਅਜਾਏ ॥੨॥੩॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥
ਨਮਸਤੰ ਅਨਾਮੇ ॥ ਨਮਸਤੰ ਅਠਾਮੇ ॥੩॥੪॥
ਨਮਸਤੰ ਅਕਰਮੰ ॥ ਨਮਸਤੰ ਅਧਰਮੰ ॥
ਨਮਸਤੰ ਅਨਾਮੰ ॥ ਨਮਸਤੰ ਅਧਾਮੰ ॥੪॥੫॥
ਨਮਸਤੰ ਅਜੀਤੇ ॥ ਨਮਸਤੰ ਅਭੀਤੇ ॥
ਨਮਸਤੰ ਅਬਾਹੇ ॥ ਨਮਸਤੰ ਅਢਾਹੇ ॥੫॥੬॥
ਨਮਸਤੰ ਅਨੀਲੇ ॥ ਨਮਸਤੰ ਅਨਾਦੇ ॥
ਨਮਸਤੰ ਅਛੇਦੇ ॥ ਨਮਸਤੰ ਅਗਾਧੇ ॥੬॥੭॥
ਨਮਸਤੰ ਅਗੰਜੇ ॥ ਨਮਸਤੰ ਅਭੰਜੇ ॥
ਨਮਸਤੰ ਉਦਾਰੇ ॥ ਨਮਸਤੰ ਅਪਾਰੇ ॥੭॥੮॥
ਨਮਸਤੰ ਸੁ ਏਕੈ ॥ ਨਮਸਤੰ ਅਨੇਕੈ ॥
ਨਮਸਤੰ ਅਭੂਤੇ ॥ ਨਮਸਤੰ ਅਜੂਪੇ ॥੮॥੯॥
ਨਮਸਤੰ ਨ੍ਰਿਕਰਮੇ ॥ ਨਮਸਤੰ ਨ੍ਰਿਭਰਮੇ ॥
ਨਮਸਤੰ ਨ੍ਰਿਦੇਸੇ ॥ ਨਮਸਤੰ ਨ੍ਰਿਭੇਸੇ ॥੯॥੧੦॥
ਨਮਸਤੰ ਨ੍ਰਿਨਾਮੇ ॥ ਨਮਸਤੰ ਨ੍ਰਿਕਾਮੇ ॥
ਨਮਸਤੰ ਨ੍ਰਿਧਾਤੇ ॥ ਨਮਸਤੰ ਨ੍ਰਿਘਾਤੇ ॥੧੦॥੧੧॥
ਨਮਸਤੰ ਨ੍ਰਿਧੂਤੇ ॥ ਨਮਸਤੰ ਅਭੂਤੇ ॥
ਨਮਸਤੰ ਅਲੋਕੇ ॥ ਨਮਸਤੰ ਅਸੋਕੇ ॥੧੧॥੧੨॥
ਨਮਸਤੰ ਨ੍ਰਿਤਾਪੇ ॥ ਨਮਸਤੰ ਅਥਾਪੇ ॥
ਨਮਸਤੰ ਤ੍ਰਿਮਾਨੇ ॥ ਨਮਸਤੰ ਨਿਧਾਨੇ ॥੧੨॥੧੩॥
ਨਮਸਤੰ ਅਗਾਹੇ ॥ ਨਮਸਤੰ ਅਬਾਹੇ ॥
ਨਮਸਤੰ ਤ੍ਰਿਬਰਗੇ ॥ ਨਮਸਤੰ ਅਸਰਗੇ ॥੧੩॥੧੪॥
ਨਮਸਤੰ ਪ੍ਰਭੋਗੇ ॥ ਨਮਸਤੰ ਸੁਜੋਗੇ ॥
ਨਮਸਤੰ ਅਰੰਗੇ ॥ ਨਮਸਤੰ ਅਭੰਗੇ ॥੧੪॥੧੫॥
ਨਮਸਤੰ ਅਗੰਮੇ ॥ ਨਮਸਤਸਤੁ ਰੰਮੇ ॥
ਨਮਸਤੰ ਜਲਾਸਰੇ ॥ ਨਮਸਤੰ ਨਿਰਾਸਰੇ ॥੧੫॥੧੬॥
ਨਮਸਤੰ ਅਜਾਤੇ ॥ ਨਮਸਤੰ ਅਪਾਤੇ ॥
ਨਮਸਤੰ ਅਮਜਬੇ ॥ ਨਮਸਤਸਤੁ ਅਜਬੇ ॥੧੬॥੧੭॥
ਅਦੇਸੰ ਅਦੇਸੇ ॥ ਨਮਸਤੰ ਅਭੇਸੇ ॥
ਨਮਸਤੰ ਨ੍ਰਿਧਾਮੇ ॥ ਨਮਸਤੰ ਨ੍ਰਿਬਾਮੇ ॥੧੭॥੧੮॥
ਨਮੋ ਸਰਬ ਕਾਲੇ ॥ ਨਮੋ ਸਰਬ ਦਿਆਲੇ ॥
ਨਮੋ ਸਰਬ ਰੂਪੇ ॥ ਨਮੋ ਸਰਬ ਭੂਪੇ ॥੧੮॥੧੯॥
ਨਮੋ ਸਰਬ ਖਾਪੇ ॥ ਨਮੋ ਸਰਬ ਥਾਪੇ ॥
ਨਮੋ ਸਰਬ ਕਾਲੇ ॥ ਨਮੋ ਸਰਬ ਪਾਲੇ ॥੧੯॥੨੦॥
ਨਮਸਤਸਤੁ ਦੇਵੈ ॥ ਨਮਸਤੰ ਅਭੇਵੈ ॥
ਨਮਸਤੰ ਅਜਨਮੇ ॥ਨਮਸਤੰ ਸੁਬਨਮੇ ॥੨੦॥੨੧॥
ਨਮੋ ਸਰਬ ਗਉਨੇ ॥ ਨਮੋ ਸਰਬ ਭਉਨੇ ॥
ਨਮੋ ਸਰਬ ਰੰਗੇ ॥ ਨਮੋ ਸਰਬ ਭੰਗੇ ॥੨੧॥੨੨॥
ਨਮੋ ਕਾਲੇ ਕਾਲੇ ॥ ਨਮਸਤਸਤੁ ਦਿਆਲੇ ॥
ਨਮਸਤੰ ਅਬਰਨੇ ॥ ਨਮਸਤੰ ਅਮਰਨੇ ॥੨੨॥੨੩॥
ਨਮਸਤੰ ਜਰਾਰੰ ॥ ਨਮਸਤੰ ਕ੍ਰਿਤਾਰੰ ॥
ਨਮੋ ਸਰਬ ਧੰਧੇ ॥ ਨਮੋ ਸਤ ਅਬੰਧੇ ॥੨੩॥੨੪॥
ਨਮਸਤੰ ਨ੍ਰਿਸਾਕੇ ॥ ਨਮਸਤੰ ਨ੍ਰਿਬਾਕੇ ॥
ਨਮਸਤੰ ਰਹੀਮੇ ॥ ਨਮਸਤੰ ਕਰੀਮੇ ॥੨੪॥੨੫॥
ਨਮਸਤੰ ਅਨੰਤੇ ॥ ਨਮਸਤੰ ਮਹੰਤੇ ॥
ਨਮਸਤਸਤੁ ਰਾਗੇ ॥ ਨਮਸਤੰ ਸੁਹਾਗੇ ॥੨੫॥੨੬॥
ਨਮੋ ਸਰਬ ਸੋਖੰ ॥ ਨਮੋ ਸਰਬ ਪੋਖੰ ॥
ਨਮੋ ਸਰਬ ਕਰਤਾ ॥ ਨਮੋ ਸਰਬ ਹਰਤਾ ॥੨੬॥੨੭॥
ਨਮੋ ਜੋਗ ਜੋਗੇ ॥ ਨਮੋ ਭੋਗ ਭੋਗੇ ॥
ਨਮੋ ਸਰਬ ਦਿਆਲੇ ॥ ਨਮੋ ਸਰਬ ਪਾਲੇ ॥੨੭॥੨੮॥

ਚਾਚਰੀ ਛੰਦ ॥ ਤ੍ਵਪ੍ਰਸਾਦਿ ॥
ਅਰੂਪ ਹੈਂ ॥ ਅਨੂਪ ਹੈਂ ॥ ਅਜੂ ਹੈਂ ॥ ਅਭੂ ਹੈਂ ॥੧॥੨੯॥
ਅਲੇਖ ਹੈਂ ॥ਅਭੇਖ ਹੈਂ ॥ ਅਨਾਮ ਹੈਂ ॥ ਅਕਾਮ ਹੈਂ ॥੨॥੩੦॥
ਅਧੇ ਹੈਂ ॥ ਅਭੇ ਹੈਂ ॥ ਅਜੀਤ ਹੈਂ ॥ ਅਭੀਤ ਹੈਂ ॥੩॥੩੧॥
ਤ੍ਰਿਮਾਨ ਹੈਂ ॥ ਨਿਧਾਨ ਹੈਂ ॥ ਤ੍ਰਿਬਰਗ ਹੈਂ ॥ ਅਸਰਗ ਹੈਂ ॥੪॥੩੨॥
ਅਨੀਲ ਹੈਂ ॥ ਅਨਾਦਿ ਹੈਂ ॥ ਅਜੇ ਹੈਂ ॥ ਅਜਾਦਿ ਹੈਂ ॥੫॥੩੩॥
ਅਜਨਮ ਹੈਂ ॥ ਅਬਰਨ ਹੈਂ ॥ ਅਭੂਤ ਹੈਂ ॥ ਅਭਰਨ ਹੈਂ ॥੬॥੩੪॥
ਅਗੰਜ ਹੈਂ ॥ ਅਭੰਜ ਹੈਂ ॥ ਅਝੂਝ ਹੈਂ ॥ ਅਝੰਝ ਹੈਂ ॥੭॥੩੫॥
ਅਮੀਕ ਹੈਂ ॥ ਰਫੀਕ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੮॥੩੬॥
ਨ੍ਰਿਬੂਝ ਹੈਂ ॥ ਅਸੂਝ ਹੈਂ ॥ ਅਕਾਲ ਹੈਂ ॥ ਅਜਾਲ ਹੈਂ ॥੯॥੩੭॥
ਅਲਾਹ ਹੈਂ ॥ ਅਜਾਹ ਹੈਂ ॥ ਅਨੰਤ ਹੈਂ ॥ ਮਹੰਤ ਹੈਂ ॥੧੦॥੩੮॥
ਅਲੀਕ ਹੈਂ ॥ ਨ੍ਰਿਸ੍ਰੀਕ ਹੈਂ ॥ ਨ੍ਰਿਲੰਭ ਹੈਂ ॥ ਅਸੰਭ ਹੈਂ ॥੧੧॥੩੯॥
ਅਗੰਮ ਹੈਂ ॥ ਅਜੰਮ ਹੈਂ ॥ ਅਭੂਤ ਹੈਂ ॥ਅਛੂਤ ਹੈਂ ॥੧੨॥੪੦॥
ਅਲੋਕ ਹੈਂ ॥ ਅਸੋਕ ਹੈਂ ॥ ਅਕਰਮ ਹੈਂ ॥ ਅਭਰਮ ਹੈਂ ॥੧੩॥੪੧॥
ਅਜੀਤ ਹੈਂ ॥ ਅਭੀਤ ਹੈਂ ॥ ਅਬਾਹ ਹੈਂ ॥ ਅਗਾਹ ਹੈਂ ॥੧੪॥੪੨॥
ਅਮਾਨ ਹੈਂ ॥ ਨਿਧਾਨ ਹੈਂ ॥ ਅਨੇਕ ਹੈਂ ॥ ਫਿਰਿ ਏਕ ਹੈਂ ॥੧੫॥੪੩॥

ਭੁਜੰਗ ਪ੍ਰਯਾਤ ਛੰਦ ॥ ਨਮੋ ਸਰਬ ਮਾਨੇ ॥
ਸਮਸਤੀ ਨਿਧਾਨੇ ॥ ਨਮੋ ਦੇਵ ਦੇਵੇ ॥ ਅਭੇਖੀ ਅਭੇਵੇ ॥੧॥੪੪॥
ਨਮੋ ਕਾਲ ਕਾਲੇ ॥ ਨਮੋ ਸਰਬ ਪਾਲੇ ॥
ਨਮੋ ਸਰਬ ਗਉਣੇ ॥ ਨਮੋ ਸਰਬ ਭਉਣੇ ॥੨॥੪੫॥
ਅਨੰਗੀ ਅਨਾਥੇ ॥ ਨ੍ਰਿਸੰਗੀ ਪ੍ਰਮਾਥੇ ॥
ਨਮੋ ਭਾਨ ਭਾਨੇ ॥ ਨਮੋ ਮਾਨ ਮਾਨੇ ॥੩॥੪੬॥
ਨਮੋ ਚੰਦ੍ਰੇ ਚੰਦ੍ਰੇ ॥ ਨਮੋ ਭਾਨ ਭਾਨੇ ॥
ਨਮੋ ਗੀਤ ਗੀਤੇ ॥ ਨਮੋ ਤਾਨ ਤਾਨੇ ॥੪॥੪੭॥
ਨਮੋ ਨ੍ਰਿਤ ਨ੍ਰਿਤੇ ॥ ਨਮੋ ਨਾਦ ਨਾਦੇ ॥
ਨਮੋ ਪਾਨ ਪਾਨੇ ॥ ਨਮੋ ਬਾਦ ਬਾਦੇ ॥੫॥੪੮॥
ਅਨੰਗੀ ਅਨਾਮੇ ॥ ਸਮਸਤੀ ਸਰੂਪੇ ॥
ਪ੍ਰਭੰਗੀ ਪ੍ਰਮਾਥੇ ॥ ਸਮਸਤੀ ਬਿਭੂਤੇ ॥੬॥੪੯॥
ਕਲੰਕੰ ਬਿਨਾ ਨੇਹਕਲੰਕੀ ਸਰੂਪੇ ॥
ਨਮੋ ਰਾਜ ਰਾਜੇਸ੍ਵਰੰ ਪਰਮ ਰੂਪੇ ॥੭॥੫੦॥
ਨਮੋ ਜੋਗ ਜੋਗੇਸ੍ਵਰੰ ਪਰਮ ਸਿਧੇ ॥
ਨਮੋ ਰਾਜ ਰਾਜੇਸ੍ਵਰੰ ਪਰਮ ਬ੍ਰਿਧੇ ॥੮॥੫੧॥
ਨਮੋ ਸਸਤ੍ਰ ਪਾਣੇ ॥ ਨਮੋ ਅਸਤ੍ਰ ਮਾਣੇ ॥
ਨਮੋ ਪਰਮ ਗਿਆਤਾ ॥ ਨਮੋ ਲੋਕ ਮਾਤਾ ॥੯॥੫੨॥
ਅਭੇਖੀ ਅਭਰਮੀ ਅਭੋਗੀ ਅਭੁਗਤੇ ॥
ਨਮੋ ਜੋਗ ਜੋਗੇਸ੍ਵਰੰ ਪਰਮ ਜੁਗਤੇ ॥੧੦॥੫੩॥
ਨਮੋ ਨਿਤ ਨਾਰਾਇਣੇ ਕ੍ਰੂਰ ਕਰਮੇ ॥
ਨਮੋ ਪ੍ਰੇਤ ਅਪ੍ਰੇਤ ਦੇਵੇ ਸੁਧਰਮੇ ॥੧੧॥੫੪॥
ਨਮੋ ਰੋਗ ਹਰਤਾ ॥ ਨੋਮ ਰਾਗ ਰੂਪੇ ॥
ਨਮੋ ਸਾਹ ਸਾਹੰ ॥ ਨਮੋ ਭੂਪ ਭੂਪੇ ॥੧੨॥੫੫॥
ਨਮੋ ਦਾਨੇ ਦਾਨੇ ॥ ਨਮੋ ਮਾਨ ਮਾਨੇ ॥
ਨਮੋ ਰੋਗ ਰੋਗੇ ॥ ਨਮਸਤੰ ਸਨਾਨੇ ॥੧੩॥੫੬॥
ਨਮੋ ਮੰਤ੍ਰ ਮੰਤ੍ਰੰ ॥ ਨਮੋ ਜੰਤ੍ਰ ਜੰਤ੍ਰੰ ॥
ਨਮੋ ਇਸਟੇ ਇਸਟੇ ॥ ਨਮੋ ਤੰਤ੍ਰ ਤੰਤ੍ਰੰ ॥੧੪॥੫੭॥
ਸਦਾ ਸਚਿਦਾਨੰਦ ਸਰਬੰ ਪ੍ਰਣਾਸੀ ॥
ਅਨੂਪੇ ਅਰੂਪੇ ਸਮਸਤੁਲ ਨਿਵਾਸੀ ॥੧੫॥੫੮॥
ਸਦਾ ਸਿਧਿਦਾ ਬੁਧਿਦਾ ਬ੍ਰਿਧਿ ਕਰਤਾ ॥
ਅਧੋ ਉਰਧ ਅਰਧੰ ਅਘੰ ਓਘ ਹਰਤਾ ॥੧੬॥੫੯॥
ਪਰੰ ਪਰਮ ਪਰਮੇਸ੍ਵਰੰ ਪ੍ਰੋਛਪਾਲੰ ॥
ਸਦਾ ਸਰਬਦਾ ਸਿਧਿ ਦਾਤਾ ਦਿਆਲੰ ॥੧੭॥੬੦॥
ਅਛੇਦੀ ਅਭੇਦੀ ਅਨਾਮੰ ਅਕਾਮੰ ॥
ਸਮਸਤੋ ਪਰਾਜੀ ਸਮਸਤਸਤੁ ਧਾਮੰ ॥੧੮॥੬੧॥
ਤੇਰਾ ਜੋਰੁ ॥ ਚਾਚਰੀ ਛੰਦ ॥ ਜਲੇ ਹੈਂ ॥
ਥਲੇ ਹੈਂ ॥ ਅਭੀਤ ਹੈਂ ॥ ਅਭੇ ਹੈਂ ॥੧॥੬੨॥
ਪ੍ਰਭੂ ਹੈਂ ॥ ਅਜੂ ਹੈਂ ॥ ਅਦੇਸ ਹੈਂ ॥ ਅਭੇਸ ਹੈਂ ॥੨॥੬੩॥

ਭੁਜੰਗ ਪ੍ਰਯਾਤ ਛੰਦ ॥ ਤ੍ਵਪ੍ਰਸਾਦਿ ॥
ਅਗਾਧੇ ਅਬਾਧੇ ॥ ਅਨੰਦੀ ਸਰੂਪੇ ॥
ਨਮੋ ਸਰਬ ਮਾਨੇ ॥ ਸਮਸਤੀ ਨਿਧਾਨੇ ॥੧॥੬੪॥
ਨਮਸਤ੍ਵੰ ਨ੍ਰਿਨਾਥੇ ॥ ਨਮਸਤ੍ਵੰ ਪ੍ਰਮਾਥੇ ॥
ਨਮਸਤ੍ਵੰ ਅਗੰਜੇ ॥ ਨਮਸਤ੍ਵੰ ਅਭੰਜੇ ॥੨॥੬੫॥
ਨਮਸਤ੍ਵੰ ਅਕਾਲੇ ॥ ਨਮਸਤ੍ਵੰ ਅਪਾਲੇ ॥
ਨਮੋ ਸਰਬ ਦੇਸੇ ॥ ਨਮੋ ਸਰਬ ਭੇਸੇ ॥੩॥੬੬॥
ਨਮੋ ਰਾਜ ਰਾਜੇ ॥ ਨਮੋ ਸਾਜ ਸਾਜੇ ॥
ਨਮੋ ਸਾਹ ਸਾਹੇ ॥ ਨਮੋ ਮਾਹ ਮਾਹੇ ॥੪॥੬੭॥
ਨਮੋ ਗੀਤ ਗੀਤੇ ॥ ਨਮੋ ਪ੍ਰੀਤਿ ਪ੍ਰੀਤੇ ॥
ਨਮੋ ਰੋਖ ਰੋਖੇ ॥ ਨਮੋ ਸੋਖ ਸੋਖੇ ॥੫॥੬੮॥
ਨਮੋ ਸਰਬ ਰੋਗੇ ॥ ਨਮੋ ਸਰਬ ਭੋਗੇ ॥
ਨਮੋ ਸਰਬ ਜੀਤੰ ॥ ਨਮੋ ਸਰਬ ਭੀਤੰ ॥੬॥੬੯॥
ਨਮੋ ਸਰਬ ਗਿਆਨੰ ॥ ਨਮੋ ਪਰਮ ਤਾਨੰ ॥
ਨਮੋ ਸਰਬ ਮੰਤ੍ਰੰ ॥ ਨਮੋ ਸਰਬ ਜੰਤ੍ਰੰ ॥੭॥੭੦॥
ਨਮੋ ਸਰਬ ਦ੍ਰਿਸੰ ॥ ਨਮੋ ਸਰਬ ਕ੍ਰਿਸੰ ॥
ਨਮੋ ਸਰਬ ਰੰਗੇ ॥ ਤ੍ਰਿਭੰਗੀ ਅਨੰਗੇ ॥੮॥੭੧॥
ਨਮੋ ਜੀਵ ਜੀਵੰ ॥ ਨਮੋ ਬੀਜ ਬੀਜੇ ॥
ਅਖਿਜੇ ਅਭਿਜੇ ॥ ਸਮਸਤੰ ਪ੍ਰਸਿਜੇ ॥੯॥੭੨॥
ਕ੍ਰਿਪਾਲੰ ਸਰੂਪੇ ॥ ਕੁਕਰਮੰ ਪ੍ਰਣਾਸੀ ॥
ਸਦਾ ਸਰਬਦਾ ਰਿਧਿ ਸਿਧੰ ਨਿਵਾਸੀ ॥੧੦॥੭੩॥

ਚਰਪਟ ਛੰਦ ॥ ਤ੍ਵਪ੍ਰਸਾਦਿ ॥
ਅੰਮ੍ਰਿਤ ਕਰਮੇ ॥ ਅੰਬ੍ਰਿਤ ਧਰਮੇ ॥
ਅਖਿਲ ਜੋਗੇ ॥ ਅਚਲ ਭੋਗੇ ॥੧॥੭੪॥
ਅਚਲ ਰਾਜੇ ॥ ਅਟਲ ਸਾਜੇ ॥
ਅਖਲ ਧਰਮੰ ॥ ਅਲਖ ਕਰਮੰ ॥੨॥੭੫॥
ਸਰਬੰ ਦਾਤਾ ॥ ਸਰਬੰ ਗਿਆਤਾ ॥
ਸਰਬੰ ਭਾਨੇ ॥ ਸਰਬੰ ਮਾਨੇ ॥੩॥੭੬॥
ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥
ਸਰਬੰ ਭੁਗਤਾ ॥ ਸਰਬੰ ਜੁਗਤਾ ॥੪॥੭੭॥
ਸਰਬੰ ਦੇਵੰ ॥ ਸਰਬੰ ਭੇਵੰ ॥
ਸਰਬੰ ਕਾਲੇ ॥ ਸਰਬੰ ਪਾਲੇ ॥੫॥੭੮॥

ਰੂਆਲ ਛੰਦ ॥ ਤ੍ਵਪ੍ਰਸਾਦਿ ॥
ਆਦਿ ਰੂਪ ਅਨਾਦਿ ਮੂਰਤਿ ਅਜੋਨਿ ਪੁਰਖ ਅਪਾਰ ॥
ਸਰਬ ਮਾਨ ਤ੍ਰਿਮਾਨ ਦੇਵ ਅਭੇਵ ਆਦਿ ਉਦਾਰ ॥
ਸਰਬ ਪਾਲਕ ਸਰਬ ਘਾਲਕ ਸਰਬ ਕੋ ਪੁਨਿ ਕਾਲ ॥
ਜਤ੍ਰ ਤਤ੍ਰ ਬਿਰਾਜਹੀ ਅਵਧੂਤ ਰੂਪ ਰਿਸਾਲ ॥੧॥੭੯॥
ਨਾਮ ਠਾਮ ਨ ਜਾਤਿ ਜਾਕਰ ਰੂਪ ਰੰਗ ਨ ਰੇਖ ॥
ਆਦਿ ਪੁਰਖ ਉਦਾਰ ਮੂਰਤਿ ਅਜੋਨਿ ਆਦਿ ਅਸੇਖ ॥
ਦੇਸ ਅਉਰ ਨ ਭੇਸ ਜਾਕਰ ਰੂਪ ਰੇਖ ਨ ਰਾਗ ॥
ਜਤ੍ਰ ਤਤ੍ਰ ਦਿਸਾ ਵਿਸਾ ਹੁਇ ਫੈਲਿਓ ਅਨੁਰਾਗ ॥੨॥੮੦॥
ਨਾਮ ਕਾਮ ਬਿਹੀਨ ਪੇਖਤ ਧਾਮ ਹੂੰ ਨਹਿ ਜਾਹਿ ॥
ਸਰਬ ਮਾਨ ਸਰਬਤ੍ਰ ਮਾਨ ਸਦੈਵ ਮਾਨਤ ਤਾਹਿ ॥
ਏਕ ਮੂਰਤਿ ਅਨੇਕ ਦਰਸਨ ਕੀਨ ਰੂਪ ਅਨੇਕ ॥
ਖੇਲ ਖੇਲਿ ਅਖੇਲ ਖੇਲਨ ਅੰਤ ਕੋ ਫਿਰਿ ਏਕ ॥੩॥੮੧॥
ਦੇਵ ਭੇਵ ਨ ਜਾਨਹੀ ਜਿਹ ਬੇਦ ਅਉਰ ਕਤੇਬ ॥
ਰੂਪ ਰੰਗ ਨ ਜਾਤਿ ਪਾਤਿ ਸੁ ਜਾਨਈ ਕਿਹ ਜੇਬ ॥
ਤਾਤ ਮਾਤ ਨ ਜਾਤ ਜਾ ਕਰ ਜਨਮ ਮਰਨ ਬਿਹੀਨ ॥
ਚਕ੍ਰ ਬਕ੍ਰ ਫਿਰੈ ਚਤ੍ਰ ਚਕਿ ਮਾਨਹੀ ਪੁਰ ਤੀਨ ॥੪॥੮੨॥
ਲੋਕ ਚਉਦਹ ਕੇ ਬਿਖੈ ਜਗ ਜਾਪਹੀ ਜਿਹ ਜਾਪੁ ॥
ਆਦਿ ਦੇਵ ਅਨਾਦਿ ਮੂਰਤਿ ਥਾਪਿਓ ਸਬੈ ਜਿਹ ਥਾਪੁ ॥
ਪਰਮ ਰੂਪ ਪੁਨੀਤ ਮੂਰਤਿ ਪੂਰਨ ਪੁਰਖੁ ਅਪਾਰ ॥
ਸਰਬ ਬਿਸ੍ਵ ਰਚਿਓ ਸੁਯੰਭਵ ਗੜਨ ਭੰਜਨ ਹਾਰ ॥੫॥੮੩॥
ਕਾਲ ਹੀਨ ਕਲਾ ਸੰਜੁਗਤਿ ਅਕਾਲ ਪੁਰਖ ਅਦੇਸ ॥
ਧਰਮ ਧਾਮ ਸੁ ਭਰਮ ਰਹਤ ਅਭੂਤ ਅਲਖ ਅਭੇਸ ॥
ਅੰਗ ਰਾਗ ਨ ਰੰਗ ਜਾ ਕਹਿ ਜਾਤਿ ਪਾਤਿ ਨ ਨਾਮ ॥
ਗਰਬ ਗੰਜਨ ਦੁਸਟ ਭੰਜਨ ਮੁਕਤ ਦਾਇਕ ਕਾਮ ॥੬॥੮੪॥
ਆਪ ਰੂਪ ਅਮੀਕ ਅਨਉਸਤਤਿ ਏਕ ਪੁਰਖੁ ਅਵਧੂਤ ॥
ਗਰਬ ਗੰਜਨ ਸਰਬ ਭੰਜਨ ਆਦਿ ਰੂਪ ਅਸੂਤ ॥
ਅੰਗ ਹੀਨ ਅਭੰਗ ਅਨਾਤਮ ਏਕ ਪੁਰਖੁ ਅਪਾਰ ॥
ਸਰਬ ਲਾਇਕ ਸਰਬ ਘਾਇਕ ਸਰਬ ਕੋ ਪ੍ਰਤਿਪਾਰ ॥੭॥੮੫॥
ਸਰਬ ਗੰਤਾ ਸਰਬ ਹੰਤਾ ਸਰਬ ਤੇ ਅਨਭੇਖ ॥
ਸਰਬ ਸਾਸਤ੍ਰ ਨ ਜਾਨਹੀ ਜਿਹ ਰੂਪ ਰੰਗੁ ਅਰੁ ਰੇਖ ॥
ਪਰਮ ਬੇਦ ਪੁਰਾਣ ਜਾਕਹਿ ਨੇਤਿ ਭਾਖਤ ਨਿਤ ॥
ਕੋਟਿ ਸਿੰਮ੍ਰਿਤਿ ਪੁਰਾਨ ਸਾਸਤ੍ਰ ਨ ਆਵਈ ਵਹੁ ਚਿਤਿ ॥੮॥੮੬॥

ਮਧੁਭਾਰ ਛੰਦ ॥ ਤ੍ਵਪ੍ਰਸਾਦਿ ॥
ਗੁਨ ਗਨ ਉਦਾਰ ॥ ਮਹਿਮਾ ਅਪਾਰ ॥
ਆਸਨ ਅਭੰਗ ॥ ਉਪਮਾ ਅਨੰਗ ॥੧॥੮੭॥
ਅਨਭਉ ਪ੍ਰਕਾਸ ॥ ਨਿਸ ਦਿਨ ਅਨਾਸ ॥
ਆਜਾਨੁ ਬਾਹੁ ॥ ਸਾਹਾਨੁ ਸਾਹੁ ॥੨॥੮੮॥
ਰਾਜਾਨ ਰਾਜ ॥ ਭਾਨਾਨ ਭਾਨੁ ॥
ਦੇਵਾਨ ਦੇਵ ॥ ਉਪਮਾ ਮਹਾਨ ॥੩॥੮੯॥
ਇੰਦ੍ਰਾਨ ਇੰਦ੍ਰ ॥ ਬਾਲਾਨ ਬਾਲ ॥
ਰੰਕਾਨ ਰੰਕ ॥ ਕਾਲਾਨ ਕਾਲ ॥੪॥੯੦॥
ਅਨਭੂਤ ਅੰਗ ॥ ਆਭਾ ਅਭੰਗ ॥
ਗਤਿ ਮਿਤਿ ਅਪਾਰ ॥ ਗੁਨ ਗਨ ਉਦਾਰ ॥੫॥੯੧॥
ਮੁਨਿ ਗਨ ਪ੍ਰਨਾਮ ॥ ਨਿਰਭੈ ਨ੍ਰਿਕਾਮ ॥
ਅਤਿ ਦੁਤਿ ਪ੍ਰਚੰਡ ॥ ਮਿਤਿ ਗਤਿ ਅਖੰਡ ॥੬॥੯੨॥
ਆਲਿਸ੍ਯ ਕਰਮ ॥ ਆਦ੍ਰਿਸ੍ਯ ਧਰਮ ॥
ਸਰਬਾ ਭਰਣਾਢ੍ਯ ॥ ਅਨਡੰਡ ਬਾਢ੍ਯ ॥੭॥੯੩॥

ਚਾਚਰੀ ਛੰਦ ॥ ਤ੍ਵਪ੍ਰਸਾਦਿ ॥
ਗੁਬਿੰਦੇ ॥ ਮੁਕੰਦੇ ॥ ਉਦਾਰੇ ॥ ਅਪਾਰੇ ॥੧॥੯੪॥
ਹਰੀਅੰ ॥ ਕਰੀਅੰ ॥ ਨ੍ਰਿਨਾਮੇ ॥ ਅਕਾਮੇ ॥੨॥੯੫॥

ਭੁਜੰਗ ਪ੍ਰਯਾਤ ਛੰਦ ॥
ਚਤ੍ਰ ਚਕ੍ਰ ਕਰਤਾ ॥ ਚਤ੍ਰ ਚਕ੍ਰ ਹਰਤਾ ॥
ਚਤ੍ਰ ਚਕ੍ਰ ਦਾਨੇ ॥ ਚਤ੍ਰ ਚਕ੍ਰ ਜਾਨੇ ॥੧॥੯੬॥
ਚਤ੍ਰ ਚਕ੍ਰ ਵਰਤੀ ॥ ਚਤ੍ਰ ਚਕ੍ਰ ਭਰਤੀ ॥
ਚਤ੍ਰ ਚਕ੍ਰ ਪਾਲੇ ॥ ਚਤ੍ਰ ਚਕ੍ਰ ਕਾਲੇ ॥੨॥੯੭॥
ਚਤ੍ਰ ਚਕ੍ਰ ਪਾਸੇ ॥ ਚਤ੍ਰ ਚਕ੍ਰ ਵਾਸੇ ॥
ਚਤ੍ਰ ਚਕ੍ਰ ਮਾਨ੍ਯੈ ॥ ਚਤ੍ਰ ਚਕ੍ਰ ਦਾਨ੍ਯੈ ॥੩॥੯੮॥

ਚਾਚਰੀ ਛੰਦ ॥
ਨ ਸਤ੍ਰੈ ॥ ਨ ਮਿਤ੍ਰੈ ॥ ਨ ਭਰਮੰ ॥ ਨ ਭਿਤ੍ਰੈ ॥੧॥੯੯॥
ਨ ਕਰਮੰ ॥ ਨ ਕਾਏ ॥ ਅਜਨਮੰ ॥ ਅਜਾਏ ॥੨॥੧੦੦॥
ਨ ਚਿਤ੍ਰੈ ॥ ਨ ਮਿਤ੍ਰੈ ॥ ਪਰੇ ਹੈ ॥ ਪਵਿਤ੍ਰੈ ॥੩॥੧੦੧॥
ਪ੍ਰਿਥੀਸੈ ॥ ਅਦੀਸੈ ॥ ਅਦ੍ਰਿਸੈ ॥ ਅਕ੍ਰਿਸੈ ॥੪॥੧੦੨॥

ਭਗਵਤੀ ਛੰਦ ॥ ਤ੍ਵਪ੍ਰਸਾਦਿ ਕਥਤੇ ॥
ਕਿ ਆਛਿਜ ਦੇਸੈ ॥ ਕਿ ਆਭਿਜ ਭੇਸੈ ॥
ਕਿ ਆਗੰਜ ਕਰਮੈ ॥ ਕਿ ਆਭੰਜ ਭਰਮੈ ॥੧॥੧੦੩॥
ਕਿ ਆਭਿਜ ਲੋਕੈ ॥ ਕਿ ਆਦਿਤ ਸੋਕੈ ॥
ਕਿ ਅਵਧੂਤ ਬਰਨੈ ॥ ਕਿ ਬਿਭੂਤ ਕਰਨੈ ॥੨॥੧੦੪॥
ਕਿ ਰਾਜੰ ਪ੍ਰਭਾ ਹੈਂ ॥ ਕਿ ਧਰਮ ਧੁਜਾ ਹੈਂ ॥
ਕਿ ਆਸੋਕ ਬਰਨੈ ॥ ਕਿ ਸਰਬਾ ਅਭਰਨੈ ॥੩॥੧੦੫॥
ਕਿ ਜਗਤੰ ਕ੍ਰਿਤੀ ਹੈਂ ॥ ਕਿ ਛਤ੍ਰੰ ਛਤ੍ਰੀ ਹੈਂ ॥
ਕਿ ਬ੍ਰਹਮੰ ਸਰੂਪੈ ॥ ਕਿ ਅਨਭਉ ਅਨੂਪੈ ॥੪॥੧੦੬॥
ਕਿ ਆਦਿ ਅਦੇਵ ਹੈਂ ॥ ਕਿ ਆਪਿ ਅਭੇਵ ਹੈਂ ॥
ਕਿ ਚਿਤ੍ਰੰ ਬਿਹੀਨੈ ॥ ਕਿ ਏਕੈ ਅਧੀਨੈ ॥੫॥੧੦੭॥
ਕਿ ਰੋਜੀ ਰਜਾਕੈ ॥ ਰਹੀਮੈ ਰਿਹਾਕੈ ॥
ਕਿ ਪਾਕ ਬਿਐਬ ਹੈਂ ॥ ਕਿ ਗੈਬੁਲ ਗੈਬ ਹੈਂ ॥੬॥੧੦੮॥
ਕਿ ਅਫਵੁਲ ਗੁਨਾਹ ਹੈਂ ॥ ਕਿ ਸਾਹਾਨ ਸਾਹ ਹੈਂ ॥
ਕਿ ਕਾਰਨ ਕੁਨਿੰਦ ਹੈਂ ॥ ਕਿ ਰੋਜੀ ਦਿਹਿੰਦ ਹੈਂ ॥੭॥੧੦੯॥
ਕਿ ਰਾਜਕ ਰਹੀਮ ਹੈਂ ॥ ਕਿ ਕਰਮੰ ਕਰੀਮ ਹੈਂ ॥
ਕਿ ਸਰਬੰ ਕਲੀ ਹੈਂ ॥ ਕਿ ਸਰਬੰ ਦਲੀ ਹੈਂ ॥੮॥੧੧੦॥
ਕਿ ਸਰਬਤ੍ਰ ਮਾਨਿਯੈ ॥ ਕਿ ਸਰਬਤ੍ਰ ਦਾਨਿਯੈ ॥
ਕਿ ਸਰਬਤ੍ਰ ਗਉਨੈ ॥ ਕਿ ਸਰਬਤ੍ਰ ਭਉਨੈ ॥੯॥੧੧੧॥
ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥
ਕਿ ਸਰਬਤ੍ਰ ਰਾਜੈ ॥ਕਿ ਸਰਬਤ੍ਰ ਸਾਜੈ ॥੧੦॥੧੧੨॥
ਕਿ ਸਰਬਤ੍ਰ ਦੀਨੈ ॥ ਕਿ ਸਰਬਤ੍ਰ ਲੀਨੈ ॥
ਕਿ ਸਰਬਤ੍ਰ ਜਾਹੋ ॥ ਕਿ ਸਰਬਤ੍ਰ ਭਾਹੋ ॥੧੧॥੧੧੩॥
ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥
ਕਿ ਸਰਬਤ੍ਰ ਕਾਲੈ ॥ ਕਿ ਸਰਬਤ੍ਰ ਪਾਲੈ ॥੧੨॥੧੧੪॥
ਕਿ ਸਰਬਤ੍ਰ ਹੰਤਾ ॥ ਕਿ ਸਰਬਤ੍ਰ ਗੰਤਾ ॥
ਕਿ ਸਰਬਤ੍ਰ ਭੇਖੀ ॥ ਕਿ ਸਰਬਤ੍ਰ ਪੇਖੀ ॥੧੩॥੧੧੫॥
ਕਿ ਸਰਬਤ੍ਰ ਕਾਜੈ ॥ ਕਿ ਸਰਬਤ੍ਰ ਰਾਜੈ ॥
ਕਿ ਸਰਬਤ੍ਰ ਸੋਖੈ ॥ ਕਿ ਸਰਬਤ੍ਰ ਪੋਖੈ ॥੧੪॥੧੧੬॥
ਕਿ ਸਰਬਤ੍ਰ ਤ੍ਰਾਣੈ ॥ ਕਿ ਸਰਬਤ੍ਰ ਪ੍ਰਾਣੈ ॥
ਕਿ ਸਰਬਤ੍ਰ ਦੇਸੈ ॥ ਕਿ ਸਰਬਤ੍ਰ ਭੇਸੈ ॥੧੫॥੧੧੭॥
ਕਿ ਸਰਬਤ੍ਰ ਮਾਨਿਯੈ ॥ ਸਦੈਵੰ ਪ੍ਰਧਾਨਿਯੈ ॥
ਕਿ ਸਰਬਤ੍ਰ ਜਾਪਿਯੈ ॥ ਕਿ ਸਰਬਤ੍ਰ ਥਾਪਿਯੈ ॥੧੬॥੧੧੮॥
ਕਿ ਸਰਬਤ੍ਰ ਭਾਨੈ ॥ ਕਿ ਸਰਬਤ੍ਰ ਮਾਨੈ ॥
ਕਿ ਸਰਬਤ੍ਰ ਇੰਦ੍ਰੈ ॥ ਕਿ ਸਰਬਤ੍ਰ ਚੰਦ੍ਰੈ ॥੧੭॥੧੧੯॥
ਕਿ ਸਰਬੰ ਕਲੀਮੈ ॥ ਕਿ ਪਰਮੰ ਫਹੀਮੈ ॥
ਕਿ ਆਕਿਲ ਅਲਾਮੈ ॥ ਕਿ ਸਾਹਿਬ ਕਲਾਮੈ ॥੧੮॥੧੨੦॥
ਕਿ ਹੁਸਨਲ ਵਜੂ ਹੈਂ ॥ ਤਮਾਮੁਲ ਰੁਜੂ ਹੈਂ ॥
ਹਮੇਸੁਲ ਸਲਾਮੈ ॥ ਸਲੀਖਤ ਮੁਦਾਮੈ ॥੧੯॥੧੨੧॥
ਗਨੀਮੁਲ ਸਿਕਸਤੈ ॥ਗਰੀਬੁਲ ਪਰਸਤੈ ॥
ਬਿਲੰਦੁਲ ਮਕਾਨੈ ॥ ਜਮੀਨਲ ਜਮਾਨੈ ॥੨੦॥੧੨੨॥
ਤਮੀਜੁਲ ਤਮਾਮੈ ॥ ਰੁਜੂਅਲ ਨਿਧਾਨੈ ॥
ਹਰੀਫੁਲ ਅਜੀਮੈ ॥ਰਜਾਇਕ ਯਕੀਨੈ ॥੨੧॥੧੨੩॥
ਅਨੇਕੁਲ ਤਰੰਗ ਹੈਂ ॥ ਅਭੇਦ ਹੈਂ ਅਭੰਗ ਹੈਂ ॥
ਅਜੀਜਲ ਨਿਵਾਜ ਹੈਂ ॥ਗਨੀਮੁਲ ਖਿਰਾਜ ਹੈਂ ॥੨੨॥੧੨੪॥
ਨਿਰੁਕਤ ਸਰੂਪ ਹੈਂ ॥ ਤ੍ਰਿਮੁਕਤਿ ਬਿਭੂਤਿ ਹੈਂ ॥
ਪ੍ਰਭੁਗਤਿ ਪ੍ਰਭਾ ਹੈਂ ॥ ਸੁਜੁਗਤਿ ਸੁਧਾ ਹੈਂ ॥੨੩॥੧੨੫॥
ਸਦੈਵੰ ਸਰੂਪ ਹੈਂ ॥ ਅਭੇਦੀ ਅਨੂਪ ਹੈਂ ॥
ਸਮਸਤੋਪਰਾਜ ਹੈਂ ॥ ਸਦਾ ਸਰਬ ਸਾਜ ਹੈਂ ॥੨੪॥੧੨੬॥
ਸਮਸਤੁਲ ਸਲਾਮ ਹੈਂ ॥ ਸਦੈਵੁਲ ਅਕਾਮ ਹੈਂ ॥
ਨ੍ਰਿਬਾਧ ਸਰੂਪ ਹੈਂ ॥ਅਗਾਧ ਅਨੂਪ ਹੈਂ ॥੨੫॥੧੨੭॥
ਓਅੰ ਆਦਿ ਰੂਪੇ ॥ ਅਨਾਦਿ ਸਰੂਪੇ ॥
ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥੨੬॥੧੨੮॥
ਤ੍ਰਿਬਰਗੰ ਤ੍ਰਿਬਾਧੇ ॥ ਅਗੰਜੇ ਅਗਾਧੇ ॥
ਸੁਭੰ ਸਰਬ ਭਾਗੇ ॥ ਸੁ ਸਰਬਾਨੁਰਾਗੇ ॥੨੭॥੧੨੯॥
ਤ੍ਰਿਭੁਗਤ ਸਰੂਪ ਹੈਂ ॥ ਅਛਿਜ ਹੈਂ ਅਛੂਤ ਹੈਂ ॥
ਕਿ ਨਰਕੰ ਪ੍ਰਣਾਸ ਹੈਂ ॥ ਪ੍ਰਿਥੀਉਲ ਪ੍ਰਵਾਸ ਹੈਂ ॥੨੮॥੧੩੦॥
ਨਿਰੁਕਤਿ ਪ੍ਰਭਾ ਹੈਂ ॥ ਸਦੈਵੰ ਸਦਾ ਹੈਂ ॥
ਬਿਭੁਗਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੨੯॥੧੩੧॥
ਨਿਰੁਕਤਿ ਸਦਾ ਹੈਂ ॥ ਬਿਭੁਗਤਿ ਪ੍ਰਭਾ ਹੈਂ ॥
ਅਨਉਕਤਿ ਸਰੂਪ ਹੈਂ ॥ ਪ੍ਰਜੁਗਤਿ ਅਨੂਪ ਹੈਂ ॥੩੦॥੧੩੨॥

ਚਾਚਰੀ ਛੰਦ ॥
ਅਭੰਗ ਹੈਂ ॥ ਅਨੰਗ ਹੈਂ ॥ ਅਭੇਖ ਹੈਂ ॥ ਅਲੇਖ ਹੈਂ ॥੧॥੧੩੩॥
ਅਭਰਮ ਹੈਂ ॥ ਅਕਰਮ ਹੈਂ ॥ ਅਨਾਦਿ ਹੈਂ ॥ ਜੁਗਾਦਿ ਹੈਂ ॥੨॥੧੩੪॥
ਅਜੈ ਹੈਂ ॥ ਅਬੈ ਹੈਂ ॥ ਅਭੂਤ ਹੈਂ ॥ ਅਧੂਤ ਹੈਂ ॥੩॥੧੩੫॥
ਅਨਾਸ ਹੈਂ ॥ ਉਦਾਸ ਹੈਂ ॥ ਅਧੰਧ ਹੈਂ ॥ ਅਬੰਧ ਹੈਂ ॥੪॥੧੩੬॥
ਅਭਗਤ ਹੈਂ ॥ ਬਿਰਕਤ ਹੈਂ ॥ ਅਨਾਸ ਹੈਂ ॥ ਪ੍ਰਕਾਸ ਹੈਂ ॥੫॥੧੩੭॥
ਨਿਚਿੰਤ ਹੈਂ ॥ ਸੁਨਿੰਤ ਹੈਂ ॥ ਅਲਿਖ ਹੈਂ ॥ ਅਦਿਖ ਹੈਂ ॥੬॥੧੩੮॥
ਅਲੇਖ ਹੈਂ ॥ ਅਭੇਖ ਹੈਂ ॥ ਅਢਾਹ ਹੈਂ ॥ਅਗਾਹ ਹੈਂ ॥੭॥੧੩੯॥
ਅਸੰਭ ਹੈਂ ॥ ਅਗੰਭ ਹੈਂ ॥ ਅਨੀਲ ਹੈਂ ॥ ਅਨਾਦਿ ਹੈਂ ॥੮॥੧੪੦॥
ਅਨਿਤ ਹੈਂ ॥ਸੁਨਿਤ ਹੈਂ ॥ ਅਜਾਤ ਹੈਂ ॥ ਅਜਾਦਿ ਹੈਂ ॥੯॥੧੪੧॥

ਚਰਪਟ ਛੰਦ ॥ ਤ੍ਵਪ੍ਰਸਾਦਿ ॥
ਸਰਬੰ ਹੰਤਾ ॥ਸਰਬੰ ਗੰਤਾ ॥
ਸਰਬੰ ਖਿਆਤਾ ॥ ਸਰਬੰ ਗਿਆਤਾ ॥੧॥੧੪੨॥
ਸਰਬੰ ਹਰਤਾ ॥ ਸਰਬੰ ਕਰਤਾ ॥
ਸਰਬੰ ਪ੍ਰਾਣੰ ॥ ਸਰਬੰ ਤ੍ਰਾਣੰ ॥੨॥੧੪੩॥
ਸਰਬੰ ਕਰਮੰ ॥ ਸਰਬੰ ਧਰਮੰ ॥
ਸਰਬੰ ਜੁਗਤਾ ॥ ਸਰਬੰ ਮੁਕਤਾ ॥੩॥੧੪੪॥

ਰਸਾਵਲ ਛੰਦ ॥ ਤ੍ਵਪ੍ਰਸਾਦਿ ॥
ਨਮੋ ਨਰਕ ਨਾਸੇ ॥ ਸਦੈਵੰ ਪ੍ਰਕਾਸੇ ॥
ਅਨੰਗੰ ਸਰੂਪੇ ॥ ਅਭੰਗੰ ਬਿਭੂਤੇ ॥੧॥੧੪੫॥
ਪ੍ਰਮਾਥੰ ਪ੍ਰਮਾਥੇ ॥ ਸਦਾ ਸਰਬ ਸਾਥੇ ॥
ਅਗਾਧ ਸਰੂਪੇ ॥ ਨ੍ਰਿਬਾਧ ਬਿਭੂਤੇ ॥੨॥੧੪੬॥
ਅਨੰਗੀ ਅਨਾਮੇ ॥ ਤ੍ਰਿਭੰਗੀ ਤ੍ਰਿਕਾਮੇ ॥
ਨ੍ਰਿਭੰਗੀ ਸਰੂਪੇ ॥ ਸਰਬੰਗੀ ਅਨੂਪੇ ॥੩॥੧੪੭॥
ਨ ਪੋਤ੍ਰੈ ਨ ਪੁਤ੍ਰੈ ॥ ਨ ਸਤ੍ਰੈ ਨ ਮਿਤ੍ਰੈ ॥
ਨ ਤਾਤੈ ਨ ਮਾਤੈ ॥ ਨ ਜਾਤੈ ਨ ਪਾਤੈ ॥੪॥੧੪੮॥
ਨ੍ਰਿਸਾਕੰ ਸਰੀਕ ਹੈਂ ॥ ਅਮਿਤੋ ਅਮੀਕ ਹੈਂ ॥
ਸਦੈਵੰ ਪ੍ਰਭਾ ਹੈਂ ॥ ਅਜੈ ਹੈਂ ਅਜਾ ਹੈਂ ॥੫॥੧੪੯॥

ਭਗਵਤੀ ਛੰਦ ॥ ਤ੍ਵਪ੍ਰਸਾਦਿ ॥
ਕਿ ਜਾਹਿਰ ਜਹੂਰ ਹੈਂ ॥ ਕਿ ਹਾਜਿਰ ਹਜੂਰ ਹੈਂ ॥
ਹਮੇਸੁਲ ਸਲਾਮ ਹੈਂ ॥ ਸਮਸਤੁਲ ਕਲਾਮ ਹੈਂ ॥੧॥੧੫੦॥
ਕਿ ਸਾਹਿਬ ਦਿਮਾਗ ਹੈਂ ॥ ਕਿ ਹੁਸਨੁਲ ਚਰਾਗ ਹੈਂ ॥
ਕਿ ਕਾਮਲ ਕਰੀਮ ਹੈਂ ॥ ਕਿ ਰਾਜਕ ਰਹੀਮ ਹੈਂ ॥੨॥੧੫੧॥
ਕਿ ਰੋਜੀ ਦਿਹਿੰਦ ਹੈਂ ॥ ਕਿ ਰਾਜਕ ਰਹਿੰਦ ਹੈਂ ॥
ਕਰੀਮੁਲ ਕਮਾਲ ਹੈਂ ॥ ਕਿ ਹੁਸਨੁਲ ਜਮਾਲ ਹੈਂ ॥੩॥੧੫੨॥
ਗਨੀਮੁਲ ਖਿਰਾਜ ਹੈਂ ॥ ਗਰੀਬੁਲ ਨਿਵਾਜ ਹੈਂ ॥
ਹਰੀਫੁਲ ਸਿਕੰਨ ਹੈਂ ॥ ਹਿਰਾਸੁਲ ਫਿਕੰਨ ਹੈਂ ॥੪॥੧੫੩॥
ਕਲੰਕੰ ਪ੍ਰਣਾਸ ਹੈਂ ॥ ਸਮਸਤੁਲ ਨਿਵਾਸ ਹੈਂ ॥
ਅਗੰਜੁਲ ਗਨੀਮ ਹੈਂ ॥ ਰਜਾਇਕ ਰਹੀਮ ਹੈ ॥੫॥੧੫੪॥
ਸਮਸਤੁਲ ਜੁਬਾਂ ਹੈਂ ॥ ਕਿ ਸਾਹਿਬ ਕਿਰਾ ਹੈਂ ॥
ਕਿ ਨਰਕੰ ਪ੍ਰਣਾਸ ਹੈਂ ॥ ਬਹਿਸਤੁਲ ਨਿਵਾਸ ਹੈਂ ॥੬॥੧੫੫॥
ਕਿ ਸਰਬੁਲ ਗਵੰਨ ਹੈਂ ॥ ਹਮੇਸੁਲ ਰਵੰਨ ਹੈ ॥
ਤਮਾਮੁਲ ਤਮੀਜ ਹੈਂ ॥ ਸਮਸਤੁਲ ਅਜੀਜ ਹੈਂ ॥੭॥੧੫੬॥
ਪਰੰ ਪਰਮ ਈਸ ਹੈਂ ॥ ਸਮਸਤੁਲ ਅਦੀਸ ਹੈਂ ॥
ਅਦੇਸੁਲ ਅਲੇਖ ਹੈਂ ॥ ਹਮੇਸੁਲ ਅਭੇਖ ਹੈਂ ॥੮॥੧੫੭॥
ਜਮੀਨੁਲ ਜਮਾਂ ਹੈਂ ॥ ਅਮੀਕੁਲ ਇਮਾਂ ਹੈਂ ॥
ਕਰੀਮੁਲ ਕਮਾਲ ਹੈਂ ॥ ਕਿ ਜੁਰਅਤ ਜਮਾਲ ਹੈਂ ॥੯॥੧੫੮॥
ਕਿ ਅਚਲੰ ਪ੍ਰਕਾਸ ਹੈਂ ॥ ਕਿ ਅਮਿਤੋ ਸੁਬਾਸ ਹੈਂ ॥
ਕਿ ਅਜਬ ਸਰੂਪ ਹੈਂ ॥ ਕਿ ਅਮਿਤੋ ਬਿਭੂਤਿ ਹੈਂ ॥੧੦॥੧੫੯॥
ਕਿ ਅਮਿਤੋ ਪਸਾ ਹੈਂ ॥ ਕਿ ਆਤਮ ਪ੍ਰਭਾ ਹੈਂ ॥
ਕਿ ਅਚਲੰ ਅਨੰਗ ਹੈਂ ॥ ਕਿ ਅਮਿਤੋ ਅਭੰਗ ਹੈਂ ॥੧੧॥੧੬੦॥

ਮਧੁਭਾਰ ਛੰਦ ॥ ਤ੍ਵਪ੍ਰਸਾਦਿ ॥
ਮੁਨਿ ਮਨਿ ਪ੍ਰਨਾਮ ॥ਗੁਨਿ ਗਨ ਮੁਦਾਮ ॥
ਅਰਿ ਬਰ ਅਗੰਜ ॥ ਹਰਿ ਨਰ ਪ੍ਰਭੰਜ ॥੧॥੧੬੧॥
ਅਨ ਗਨ ਪ੍ਰਨਾਮ ॥ ਮੁਨਿ ਮਨਿ ਸਲਾਮ ॥
ਹਰਿ ਨਰ ਅਖੰਡ ॥ਬਰ ਨਰ ਅਮੰਡ ॥੨॥੧੬੨॥
ਅਨਭਵ ਅਨਾਸ ॥ ਮੁਨਿ ਮਨਿ ਪ੍ਰਕਾਸ ॥
ਗੁਨਿ ਗਨ ਪ੍ਰਨਾਮ ॥ ਜਲ ਥਲ ਮੁਦਾਮ ॥੩॥੧੬੩॥
ਅਨਛਿਜ ਅੰਗ ॥ ਆਸਨ ਅਭੰਗ ॥
ਉਪਮਾ ਅਪਾਰ ॥ ਗਤਿ ਮਿਤਿ ਉਦਾਰ ॥੪॥੧੬੪॥
ਜਲ ਥਲ ਅਮੰਡ ॥ਦਿਸ ਵਿਸ ਅਭੰਡ ॥
ਜਲ ਥਲ ਮਹੰਤ ॥ਦਿਸ ਵਿਸ ਬਿਅੰਤ ॥੫॥੧੬੫॥
ਅਨਭਵ ਅਨਾਸ ॥ ਧ੍ਰਿਤ ਧਰ ਧੁਰਾਸ ॥
ਆਜਾਨ ਬਾਹੁ ॥ ਏਕੈ ਸਦਾਹੁ ॥੬॥੧੬੬॥
ਓਅੰਕਾਰ ਆਦਿ ॥ ਕਥਨੀ ਅਨਾਦਿ ॥
ਖਲ ਖੰਡ ਖਿਆਲ ॥ ਗੁਰ ਬਰ ਅਕਾਲ ॥੭॥੧੬੭॥
ਘਰਿ ਘਰਿ ਪ੍ਰਨਾਮ ॥ ਚਿਤ ਚਰਨ ਨਾਮ ॥
ਅਨਛਿਜ ਗਾਤ ॥ ਆਜਿਜ ਨ ਬਾਤ ॥੮॥੧੬੮॥
ਅਨਝੰਝ ਗਾਤ ॥ ਅਨਰੰਜ ਬਾਤ ॥
ਅਨਟੁਟ ਭੰਡਾਰ ॥ ਅਨਠਟ ਅਪਾਰ ॥੯॥੧੬੯॥
ਆਡੀਠ ਧਰਮ ॥ ਅਤਿ ਢੀਠ ਕਰਮ ॥
ਅਨਬ੍ਰਣ ਅਨੰਤ ॥ ਦਾਤਾ ਮਹੰਤ ॥੧੦॥੧੭੦॥

ਹਰਿਬੋਲਮਨਾ ਛੰਦ ॥ ਤ੍ਵਪ੍ਰਸਾਦਿ ॥
ਕਰੁਣਾਲਯ ਹੈਂ ॥ ਅਰਿ ਘਾਲਯ ਹੈਂ ॥
ਖਲ ਖੰਡਨ ਹੈਂ ॥ਮਹਿ ਮੰਡਨ ਹੈਂ ॥੧॥੧੭੧॥
ਜਗਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥
ਕਲਿ ਕਾਰਣ ਹੈਂ ॥ ਸਰਬ ਉਬਾਰਣ ਹੈਂ ॥੨॥੧੭੨॥
ਧ੍ਰਿਤ ਕੇ ਧਰਣ ਹੈਂ ॥ ਜਗ ਕੇ ਕਰਣ ਹੈਂ ॥
ਮਨ ਮਾਨਿਯ ਹੈਂ ॥ਜਗ ਜਾਨਿਯ ਹੈਂ ॥੩॥੧੭੩॥
ਸਰਬੰ ਭਰ ਹੈਂ ॥ ਸਰਬੰ ਕਰ ਹੈਂ ॥
ਸਰਬ ਪਾਸਿਯ ਹੈਂ ॥ ਸਰਬ ਨਾਸਿਯ ਹੈਂ ॥੪॥੧੭੪॥
ਕਰੁਣਾਕਰ ਹੈਂ ॥ ਬਿਸ੍ਵੰਭਰ ਹੈਂ ॥
ਸਰਬੇਸ੍ਵਰ ਹੈਂ ॥ ਜਗਤੇਸ੍ਵਰ ਹੈਂ ॥੫॥੧੭੫॥
ਬ੍ਰਹਮੰਡਸ ਹੈਂ ॥ ਖਲ ਖੰਡਸ ਹੈਂ ॥
ਪਰ ਤੇ ਪਰ ਹੈਂ ॥ ਕਰੁਣਾਕਰ ਹੈਂ ॥੬॥੧੭੬॥
ਅਜਪਾ ਜਪ ਹੈਂ ॥ ਅਥਪਾ ਥਪ ਹੈਂ ॥
ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੭॥੧੭੭॥
ਅਮ੍ਰਿਤਾ ਮ੍ਰਿਤ ਹੈਂ ॥ ਕਰੁਣਾ ਕ੍ਰਿਤ ਹੈਂ ॥
ਅਕ੍ਰਿਤਾ ਕ੍ਰਿਤ ਹੈਂ ॥ ਧਰਣੀ ਧ੍ਰਿਤ ਹੈਂ ॥੮॥੧੭੮॥
ਅਮਿਤੇਸ੍ਵਰ ਹੈਂ ॥ ਪਰਮੇਸ੍ਵਰ ਹੈਂ ॥
ਅਕ੍ਰਿਤਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥੯॥੧੭੯॥
ਅਜਬਾ ਕ੍ਰਿਤ ਹੈਂ ॥ ਅਮ੍ਰਿਤਾ ਮ੍ਰਿਤ ਹੈਂ ॥
ਨਰ ਨਾਇਕ ਹੈਂ ॥ ਖਲ ਘਾਇਕ ਹੈਂ ॥੧੦॥੧੮੦॥
ਬਿਸ੍ਵੰਭਰ ਹੈਂ ॥ ਕਰੁਣਾਲਯ ਹੈਂ ॥
ਨ੍ਰਿਪ ਨਾਇਕ ਹੈਂ ॥ ਸਰਬ ਪਾਇਕ ਹੈਂ ॥੧੧॥੧੮੧॥
ਭਵ ਭੰਜਨ ਹੈਂ ॥ ਅਰਿ ਗੰਜਨ ਹੈਂ ॥
ਰਿਪੁ ਤਾਪਨ ਹੈਂ ॥ ਜਪੁ ਜਾਪਨ ਹੈਂ ॥੧੨॥੧੮੨॥
ਅਕਲੰਕ੍ਰਿਤ ਹੈਂ ॥ ਸਰਬਾ ਕ੍ਰਿਤ ਹੈਂ ॥
ਕਰਤਾ ਕਰ ਹੈਂ ॥ ਹਰਤਾ ਹਰਿ ਹੈਂ ॥੧੩॥੧੮੩॥
ਪਰਮਾਤਮ ਹੈਂ ॥ ਸਰਬਾਤਮ ਹੈਂ ॥
ਆਤਮ ਬਸ ਹੈਂ ॥ਜਸ ਕੇ ਜਸ ਹੈਂ ॥੧੪॥੧੮੪॥

ਭੁਜੰਗ ਪ੍ਰਯਾਤ ਛੰਦ ॥
ਨਮੋ ਸੂਰਜ ਸੂਰਜੇ ਨਮੋ ਚੰਦ੍ਰ ਚੰਦ੍ਰੇ ॥
ਨਮੋ ਰਾਜ ਰਾਜੇ ਨਮੋ ਇੰਦ੍ਰ ਇੰਦ੍ਰੇ ॥
ਨਮੋ ਅੰਧਕਾਰੇ ਨਮੋ ਤੇਜ ਤੇਜੇ ॥
ਨਮੋ ਬ੍ਰਿੰਦ ਬ੍ਰਿੰਦੇ ਨਮੋ ਬੀਜ ਬੀਜੇ ॥੧॥੧੮੫॥
ਨਮੋ ਰਾਜਸੰ ਤਾਮਸੰ ਸਾਂਤਿ ਰੂਪੇ ॥
ਨਮੋ ਪਰਮ ਤਤੰ ਅਤਤੰ ਸਰੂਪੇ ॥
ਨਮੋ ਜੋਗ ਜੋਗੇ ਨਮੋ ਗਿਆਨ ਗਿਆਨੇ ॥
ਨਮੋ ਮੰਤ੍ਰ ਮੰਤ੍ਰੇ ਨਮੋ ਧਿਆਨ ਧਿਆਨੇ ॥੨॥੧੮੬॥
ਨਮੋ ਜੁਧ ਜੁਧੇ ਨਮੋ ਗਿਆਨੇ ਗਿਆਨੇ ॥
ਨਮੋ ਭੋਜ ਭੋਜੇ ਨਮੋ ਪਾਨ ਪਾਨੇ ॥
ਨਮੋ ਕਲਹ ਕਰਤਾ ਨਮੋ ਸਾਂਤਿ ਰੂਪੇ ॥
ਨਮੋ ਇੰਦ੍ਰ ਇੰਦ੍ਰੇ ਅਨਾਦੰ ਬਿਭੂਤੇ ॥੩॥੧੮੭॥
ਕਲੰਕਾਰ ਰੂਪੇ ਅਲੰਕਾਰ ਅਲੰਕੇ ॥
ਨਮੋ ਆਸ ਆਸੇ ਨਮੋ ਬਾਕ ਬੰਕੇ ॥
ਅਭੰਗੀ ਸਰੂਪੇ ਅਨੰਗੀ ਅਨਾਮੇ ॥
ਤ੍ਰਿਭੰਗੀ ਤ੍ਰਿਕਾਲੇ ਅਨੰਗੀ ਅਕਾਮੇ ॥੪॥੧੮੮॥

ਏਕ ਅਛਰੀ ਛੰਦ ॥
ਅਜੈ ॥ ਅਲੈ ॥ ਅਭੈ ॥ ਅਬੈ ॥੧॥੧੮੯॥
ਅਭੂ ॥ ਅਜੂ ॥ ਅਨਾਸ ॥ ਅਕਾਸ ॥੨॥੧੯੦॥
ਅਗੰਜ ॥ ਅਭੰਜ ॥ ਅਲਖ ॥ ਅਭਖ ॥੩॥੧੯੧॥
ਅਕਾਲ ॥ ਦਿਆਲ ॥ ਅਲੇਖ ॥ ਅਭੇਖ ॥੪॥੧੯੨॥
ਅਨਾਮ ॥ ਅਕਾਮ ॥ ਅਗਾਹ ॥ ਅਢਾਹ ॥੫॥੧੯੩॥
ਅਨਾਥੇ ॥ ਪ੍ਰਮਾਥੇ ॥ ਅਜੋਨੀ ॥ ਅਮੋਨੀ ॥੬॥੧੯੪॥
ਨ ਰਾਗੇ ॥ ਨ ਰੰਗੇ ॥ ਨ ਰੂਪੇ ॥ ਨ ਰੇਖੇ ॥੭॥੧੯੫॥
ਅਕਰਮੰ ॥ ਅਭਰਮੰ ॥ ਅਗੰਜੇ ॥ਅਲੇਖੇ ॥੮॥੧੯੬॥

ਭੁਜੰਗ ਪ੍ਰਯਾਤ ਛੰਦ ॥
ਨਮਸਤੁਲ ਪ੍ਰਨਾਮੇ ਸਮਸਤੁਲ ਪ੍ਰਣਾਸੇ ॥
ਅਗੰਜੁਲ ਅਨਾਮੇ ਸਮਸਤੁਲ ਨਿਵਾਸੇ ॥
ਨਿਰਕਾਮੰ ਬਿਭੂਤੇ ਸਮਸਤੁਲ ਸਰੂਪੇ ॥
ਕੁਕਰਮੰ ਪ੍ਰਣਾਸੀ ਸੁਧਰਮੰ ਬਿਭੂਤੇ ॥੧॥੧੯੭॥
ਸਦਾ ਸਚਿਦਾਨੰਦ ਸਤ੍ਰੰ ਪ੍ਰਣਾਸੀ ॥
ਕਰੀਮੁਲ ਕੁਨਿੰਦਾ ਸਮਸਤੁਲ ਨਿਵਾਸੀ ॥
ਅਜਾਇਬ ਬਿਭੂਤੇ ਗਜਾਇਬ ਗਨੀਮੇ ॥
ਹਰੀਅੰ ਕਰੀਅੰ ਕਰੀਮਲੁ ਰਹੀਮੇ ॥੨॥੧੯੮॥
ਚਤ੍ਰ ਚਕ੍ਰ ਵਰਤੀ ਚਤ੍ਰ ਚਕ੍ਰ ਭੁਗਤੇ ॥
ਸੁਯੰਭਵ ਸੁਭੰ ਸਰਬਦਾ ਸਰਬ ਜੁਗਤੇ ॥
ਦੁਕਾਲੰ ਪ੍ਰਣਾਸੀ ਦਿਆਲੰ ਸਰੂਪੇ ॥
ਸਦਾ ਅੰਗ ਸੰਗੇ ਅਭੰਗੰ ਬਿਭੂਤੇ ॥੩॥੧੯੯॥

Twaprasaad Sawayyiye

ਤ੍ਵਪ੍ਰਸਾਦਿ ॥ ਸ੍ਵੈਯੇ ॥

ਸ੍ਰਾਵਗ ਸੁਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰਿ ਜੋਗਿ ਜਤੀ ਕੇ ॥
ਸੂਰ ਸੁਰਾਰਦਨ ਸੁਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥
ਸਾਰੇ ਹੀ ਦੇਸ ਕੋ ਦੇਖਿ ਰਹਿਯੋ ਮਤ ਕੋਊ ਨ ਦੇਖੀਅਤ ਪ੍ਰਾਨ ਪਤੀ ਕੇ ॥
ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂੰ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥੨੧॥

ਮਾਤੇ ਮਤੰਗ ਜਰੇ ਜਰ ਸੰਗਿ ਅਨੂਪ ਉਤੰਗ ਸੁਰੰਗ ਸਵਾਰੇ ॥
ਕੋਟਿ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕੋ ਜਾਤ ਨਿਵਾਰੇ ॥
ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥
ਏਤੇ ਭਏ ਤੋ ਕਹਾ ਭਏ ਭੂਪਤਿ ਅੰਤ ਕੋ ਨਾਗੇ ਹੀ ਪਾਇ ਪਧਾਰੇ ॥੨॥੨੨॥

ਜੀਤ ਫਿਰੇ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥
ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੀ ਹਯ ਰਾਜ ਹਜਾਰੇ ॥
ਭੂਤ ਭਵਿਖ ਭਵਾਨ ਕੇ ਭੂਪਤਿ ਕਉਨ ਗਨੈ ਨਹੀ ਜਾਤ ਬਿਚਾਰੇ ॥
ਸ੍ਰੀਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥੩॥੨੩॥

ਤੀਰਥ ਨ੍ਹਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੇ ॥
ਬੇਦ ਪੁਰਾਨ ਕਤੇਬ ਕੁਰਾਨ ਜਿਮੀਨ ਜਮਾਨ ਸਬਾਨ ਕੇ ਪੇਖੇ ॥
ਪਉਨ ਅਹਾਰ ਜਤੀ ਜਤ ਧਾਰਿ ਸਬੈ ਸੁ ਬਿਚਾਰ ਹਜਾਰਕ ਦੇਖੇ ॥
ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥੨

ਸੁਧ ਸਿਪਾਹ ਦੁਰੰਤ ਦੁਬਾਹ ਸੁ ਸਾਜਿ ਸਨਾਹ ਦੁਰਜਾਨ ਦਲੈਂਗੇ ॥
ਭਾਰੀ ਗੁਮਾਨ ਭਰੇ ਮਨ ਮੈ ਕਰਿ ਪਰਬਤ ਪੰਖ ਹਲੈ ਨ ਹਲੈਂਗੇ ॥
ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥
ਸ੍ਰੀਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗਿ ਜਹਾਨੁ ਨਿਦਾਨ ਚਲੈਂਗੇ ॥੫॥੨੫॥

ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛਯਾ ॥
ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲਯਾ ॥
ਗਾੜੇ ਗੜਾਨ ਕੇ ਤੋੜਨਹਾਰ ਸੁ ਬਾਤਨ ਹੀ ਚਕ ਚਾਰ ਲਵਯਾ ॥
ਸਾਹਿਬੁ ਸ੍ਰੀ ਸਭ ਕੋ ਸਿਰਨਾਇਕ ਜਾਚਕ ਅਨੇਕ ਸੁ ਏਕ ਦਿਵਯਾ ॥੬॥੨੬॥

ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿਖ ਭਵਾਨ ਜਪੈਂਗੇ ॥
ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥
ਪੁੰਨ ਪ੍ਰਤਾਪਨ ਬਾਢਿ ਜੈਤ ਧੁਨਿ ਪਾਪਨ ਕੈ ਬਹੁ ਪੁੰਜ ਖਪੈਂਗੇ ॥
ਸਾਧ ਸਮੂਹ ਪ੍ਰਸੰਨ ਫਿਰੈ ਜਗਿ ਸਤ੍ਰ ਸਭੈ ਅਵਿਲੋਕਿ ਚਪੈਂਗੇ ॥੭॥੨੭॥

ਮਾਨਵ ਇੰਦ੍ਰ ਗਜਿੰਦ੍ਰ ਨਰਾਧਿਪ ਜੌਨ ਤ੍ਰਿਲੋਕ ਕੋ ਰਾਜੁ ਕਰੈਂਗੇ ॥
ਕੋਟਿ ਇਸਨਾਨ ਗਜਾਦਿਕ ਦਾਨਿ ਅਨੇਕ ਸੁਅੰਬਰ ਸਾਜਿ ਬਰੈਂਗੇ ॥
ਬ੍ਰਹਮ ਮਹੇਸੁਰ ਬਿਸਨੁ ਸਚੀਪਤਿ ਅੰਤਿ ਫਸੇ ਜਮ ਫਾਸਿ ਪਰੈਂਗੇ ॥
ਜੇ ਨਰ ਸ੍ਰੀਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰਿ ਨ ਦੇਹ ਧਰੈਂਗੇ ॥੮॥੨੮॥

ਕਹਾ ਭਯੋ ਦੋਊ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧ੍ਯਾਨ ਲਗਾਇਓ ॥
ਨ੍ਹਾਤ ਫਿਰਿਓ ਲੀਏ ਸਾਤ ਸਮੁੰਦ੍ਰਨ ਲੋਕ ਗਇਓ ਪਰਲੋਕ ਗਵਾਇਓ ॥
ਬਾਸੁ ਕੀਓ ਬਿਖਿਆਨ ਸੋ ਬੈਠ ਕੇ ਐਸੇ ਹੀ ਐਸ ਸੁ ਬੈਸ ਬਿਤਾਇਓ ॥
ਸਾਚੁ ਕਹੌ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥੯॥੨੯॥

ਕਾਹੂੰ ਲੈ ਪਾਹਨ ਪੂਜ ਧਰਿਓ ਸਿਰਿ ਕਾਹੂੰ ਲੈ ਲਿੰਗੁ ਗਰੇ ਲਟਕਾਇਓ ॥
ਕਾਹੂੰ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂੰ ਪਛਾਹ ਕੋ ਸੀਸ ਨਿਵਾਇਓ ॥
ਕੋਊ ਬੁਤਾਨ ਕੌ ਪੂਜਤ ਹੈ ਪਸੁ ਕੋਊ ਮ੍ਰਿਤਾਨ ਕੌ ਪੂਜਨ ਧਾਇਓ ॥
ਕੂਰ ਕ੍ਰਿਆ ਉਰਝਿਓ ਸਭ ਹੀ ਜਗੁ ਸ੍ਰੀ ਭਗਵਾਨ ਕੌ ਭੇਦੁ ਨ ਪਾਇਓ ॥੧੦॥੩੦

Choupai Sahib

ਕਬ੍ਯੋ ਬਾਚ ਬੇਨਤੀ ॥
ਚੌਪਈ ॥
ਹਮਰੀ ਕਰੋ ਹਾਥ ਦੈ ਰਛਾ ॥ ਪੂਰਨ ਹੋਇ ਚਿਤ ਕੀ ਇਛਾ ॥
ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥

ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿਖ੍ਯ ਸਭੈ ਕਰਤਾਰਾ ॥੩੭੮॥

ਮੋ ਰਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥

ਤੁਮਹਿ ਛਾਡਿ ਕੋਈ ਅਵਰ ਨ ਧ੍ਯਾਊ ॥ ਜੋ ਬਰ ਚਾਹੌ ਸੁ ਤੁਮ ਤੇ ਪਾਊ ॥
ਸੇਵਕ ਸਿਖ੍ਯ ਹਮਾਰੇ ਤਾਰਿਯਹਿ ॥ ਚੁਨ ਚੁਨ ਸਤ੍ਰੁ ਹਮਾਰੇ ਮਾਰਿਯਹਿ ॥੩੮੦॥

ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰਛਾ ॥੩੮੧॥

ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨਬੰਧੁ ਦੁਸਟਨ ਕੇ ਹੰਤਾ ॥ ਤੁਮ ਹੋ ਪੁਰੀ ਚਤੁਰਦਸ ਕੰਤਾ ॥੩੮੨॥

ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵ ਜੂ ਅਵਤਰਾ ॥
ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥ ਸਕਲ ਕਾਲ ਕਾ ਕੀਯਾ ਤਮਾਸਾ ॥੩੮੩॥

ਜਵਨ ਕਾਲ ਜੋਗੀ ਸਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥
ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੩੮੪॥

ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜਛਨ ਉਪਜਾਯੋ
ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥

ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਿਵਗੁਨ ਸੁਖ ਦੀਯੋ ॥ ਸਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥

ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥੩੮੭॥

ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥

ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥

ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥
ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥੩੯੦॥

ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥ ਆਦਿ ਅਨੀਲ ਅਨਾਦਿ ਅਸੰਭ ॥
ਤਾ ਕਾ ਮੂੜ ਉਚਾਰਤ ਭੇਦਾ ॥ ਜਾ ਕੋ ਭੇਵ ਨ ਪਾਵਤ ਬੇਦਾ ॥੩੯੧॥

ਤਾ ਕੌ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ ਕਛੁ ਭੇਦ ਨ ਜਾਨਤ ॥
ਮਹਾਦੇਵ ਕੌ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥

ਆਪੁ ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੩੯੩॥

ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥੩੯੪॥

ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥
ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥

ਅਬ ਰਛਾ ਮੇਰੀ ਤੁਮ ਕਰੋ ॥ ਸਿਖ੍ਯ ਉਬਾਰਿ ਅਸਿਖ੍ਯ ਸੰਘਰੋ ॥
ਦੁਸਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੩੯੬॥

ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗੁ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥

ਜੋ ਕਲਿ ਕੌ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੈਂ ਤਤਕਾਲਾ ॥੩੯੮॥

ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾ ਕੇ ਤਾਪ ਤਨਕ ਮਹਿ ਹਰਿਹੋ ॥
ਰਿਧਿ ਸਿਧਿ ਘਰ ਮੋ ਸਭ ਹੋਈ ॥ ਦੁਸਟ ਛਾਹ ਛ੍ਵੈ ਸਕੈ ਨ ਕੋਈ ॥੩੯੯॥

ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥੪੦੦॥

ਖੜਗਕੇਤੁ ਮੈ ਸਰਨਿ ਤਿਹਾਰੀ ॥ ਆਪੁ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥ ਦੁਸਟ ਦੋਖ ਤੇ ਲੇਹੁ ਬਚਾਈ ॥੪੦੧॥

Anand Sahib

ਰਾਮਕਲੀ ਮਹਲਾ ੩ ਅਨੰਦੁ
ੴ ਸਤਿਗੁਰ ਪ੍ਰਸਾਦਿ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥੪॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥
ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥
ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥
ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥
ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥
ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥
ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥
ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥

ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥
ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥
ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥
ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥
ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥
ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥

ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥
ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥
ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥
ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥
ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥

ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥
ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥
ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥
ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥
ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥

ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥

ਭਗਤਾ ਕੀ ਚਾਲ ਨਿਰਾਲੀ ॥
ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥
ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥
ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥

ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥
ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥
ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥
ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥
ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥

ਏਹੁ ਸੋਹਿਲਾ ਸਬਦੁ ਸੁਹਾਵਾ ॥
ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥
ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥
ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥
ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥

ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥
ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥
ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥
ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥
ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥

ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥
ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥
ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥
ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥
ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥

ਜੀਅਹੁ ਮੈਲੇ ਬਾਹਰਹੁ ਨਿਰਮਲ ॥
ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥
ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥
ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥
ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ
ਤਿਨੀ ਜਨਮੁ ਜੂਐ ਹਾਰਿਆ ॥੧੯॥

ਜੀਅਹੁ ਨਿਰਮਲ ਬਾਹਰਹੁ ਨਿਰਮਲ ॥
ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥
ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥
ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥
ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥
ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥
ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥
ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥
ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥

ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥
ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥
ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥
ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥
ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥
ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥
ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥
ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥
ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥

ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥
ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥
ਕਹਦੇ ਕਚੇ ਸੁਣਦੇ ਕਚੇ ਕਚੀਬ਼ ਆਖਿ ਵਖਾਣੀ ॥
ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥
ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥
ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥

ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥
ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥
ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥
ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥
ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥

ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥
ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥
ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥
ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥
ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥

ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥
ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥
ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥
ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ
ਬੋਲਹਿ ਅੰਮ੍ਰਿਤ ਬਾਣੀ ॥
ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ
ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥

ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥
ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ
ਆਹਾਰੁ ਪਹੁਚਾਵਏ ॥
ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥
ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥
ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥

ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥
ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥
ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥
ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥
ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥
ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ
ਤਿਨੀ ਵਿਚੇ ਮਾਇਆ ਪਾਇਆ ॥੨੯॥

ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥
ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥
ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥
ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥
ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ
ਜਿਨ ਹਰਿ ਪਲੈ ਪਾਇ ॥੩੦॥

ਹਰਿ ਰਾਸਿ ਮੇਰੀ ਮਨੁ ਵਣਜਾਰਾ ॥
ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥
ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥
ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥
ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥

ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥
ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥
ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥
ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥

ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥
ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥
ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥
ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥
ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ
ਤਾ ਤੂ ਜਗ ਮਹਿ ਆਇਆ ॥੩੩॥

ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥
ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥
ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥
ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥
ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥
ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥

ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥
ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥
ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥
ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥
ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ
ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥

ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥
ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥
ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥
ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥
ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥

ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥
ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥
ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥
ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥
ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥

ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥
ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥
ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥
ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥
ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥

ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥
ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥
ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥
ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥
ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥