Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 776
Mukhwaak In Punjabi
ਸੂਹੀ ਮਹਲਾ ੪ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥ ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥ ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥ ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥
Meaning In Punjabi
ਹੇ ਸੰਤ ਜਨੋ! ਮੈਨੂੰ ਪਿਆਰਾ ਗੁਰੂ ਮਿਲ ਪਿਆ ਹੈ (ਉਸ ਦੀ ਮਿਹਰ ਨਾਲ) ਮੇਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ । (ਗੁਰੂ) ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਰਿਹਾ ਹੈ, ਮੈਂ ਆਪਣਾ ਮਨ ਆਪਣਾ ਤਨ ਗੁਰੂ ਦੇ ਅੱਗੇ ਭੇਟ ਧਰਦਾ ਹਾਂ । ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਮਹਾ ਪੁਰਖ ਹੈ, ਗੁਰੂ ਨੂੰ ਸ਼ਾਬਾਸ਼ । ਗੁਰੂ ਮੈਨੂੰ ਪਰਮਾਤਮਾ ਦੀ ਦੱਸ ਪਾ ਰਿਹਾ ਹੈ । ਹੇ ਦਾਸ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਵੱਡੇ ਭਾਗਾਂ ਨਾਲ ਮਿਲ ਪੈਂਦਾ ਹੈ, (ਉਹ ਮਨੁੱਖ ਪਰਮਾਤਮਾ ਦੇ) ਨਾਮ ਵਿਚ ਜੁੜ ਕੇ ਆਤਮਕ ਆਨੰਦ ਨਾਲ ਭਰਪੂਰ ਹੋ ਜਾਂਦੇ ਹਨ ।੧ । ਹੇ ਸੰਤ ਜਨੋ! (ਜਦੋਂ ਦਾ) ਪਿਆਰਾ ਗੁਰੂ ਸੱਜਣ ਮੈਨੂੰ ਮਿਲਿਆ ਹੈ, ਮੈਂ (ਉਸ ਪਾਸੋਂ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਪੁੱਛਦੀ ਰਹਿੰਦੀ ਹਾਂ, (ਅਤੇ ਪ੍ਰਭੂ-ਪਤੀ ਨੂੰ ਭੀ ਆਖਦੀ ਰਹਿੰਦੀ ਹਾਂ—) ਹੇ ਪ੍ਰਭੂ ਪਤੀ! ਗੁਰੂ ਦੇ ਸ਼ਬਦ ਦੀ ਰਾਹੀਂ ਮੈਨੂੰ ਚਿਰਾਂ ਦੀ ਵਿੱਛੁੜੀ ਹੋਈ ਨੂੰ ਆ ਮਿਲ, ਮੇਰੇ (ਹਿਰਦੇ-) ਘਰ ਵਿਚ ਆ ਵੱਸ । ਹੇ ਪ੍ਰਭੂ! ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਪ) ਮਰਦੀ ਹੈ, (ਤਿਵੇਂ) ਤੈਥੋਂ ਬਿਨਾ ਮੈਂ ਬਹੁਤ ਉਦਾਸ ਰਹਿੰਦੀ ਹਾਂ । ਹੇ ਦਾਸ ਨਾਨਕ! ਜਿਹੜੇ ਮਨੁੱਖਾਂ ਨੇ ਵੱਡੇ ਭਾਗਾਂ ਨਾਲ ਪਰਮਾਤਮਾ ਦਾ ਸਿਮਰਨ ਕੀਤਾ, ਉਹ ਪਰਮਾਤਮਾ ਦੇ ਨਾਮ ਵਿਚ (ਹੀ) ਲੀਨ ਹੋ ਗਏ ।੨ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, (ਉਸ ਦਾ) ਮਨ ਦਸੀਂ ਪਾਸੀਂ ਦੌੜ ਦੌੜ ਕੇ ਭਟਕਦਾ ਰਹਿੰਦਾ ਹੈ । (ਆਪਣੇ ਮਨ ਦਾ ਮੁਰੀਦ ਮਨੁੱਖ ਆਪਣੇ) ਮਨ ਵਿਚ ਸਦਾ (ਮਾਇਆ ਦੀਆਂ) ਆਸਾਂ ਚਿਤਾਰਦਾ ਰਹਿੰਦਾ ਹੈ, (ਉਸ ਦੇ) ਮਨ ਨੂੰ (ਮਾਇਆ ਦੀ) ਤ੍ਰਿਸ਼ਨਾ (ਮਾਇਆ ਦੀ) ਭੁੱਖ ਚੰਬੜੀ ਰਹਿੰਦੀ ਹੈ । ਬੇਅੰਤ ਧਨ ਧਰਤੀ ਵਿਚ ਦੱਬ ਰੱਖਦਾ ਹੈ, ਫਿਰ ਭੀ ਆਤਮਕ ਮੌਤ ਲਿਆਉਣ ਵਾਲੀ ਹੋਰ ਮਾਇਆ-ਜ਼ਹਿਰ ਦੀ ਭਾਲ ਕਰਦਾ ਫਿਰਦਾ ਹੈ । ਹੇ ਦਾਸ ਨਾਨਕ! (ਆਖ—ਹੇ ਭਾਈ!) ਤੂੰ ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ । ਨਾਮ ਤੋਂ ਖੁੰਝ ਕੇ ਮਨੁੱਖ (ਤ੍ਰਿਸ਼ਨਾ ਦੀ ਅੱਗ ਵਿਚ) ਸੜ ਸੜ ਕੇ ਆਤਮਕ ਮੌਤ ਹੀ ਸਹੇੜੀ ਰੱਖਦਾ ਹੈ ।੩ । ਹੇ ਭਾਈ! ਪਿਆਰੇ ਸੋਹਣੇ ਗੁਰੂ ਨੂੰ ਮਿਲ ਕੇ ਮੇਰਾ ਮਨ ਪ੍ਰੇਮ ਦੇ ਤੀਰਾਂ ਨਾਲ ਵਿੱਝ ਗਿਆ ਹੈ, ਆਸਾ ਚਿੰਤਾ ਵਾਲੀ ਸੂਝ-ਬੂਝ ਮੇਰੇ ਹਿਰਦੇ ਵਿਚੋਂ ਭੁੱਲ ਗਈ ਹੈ, ਮੈਂ ਆਪਣੇ ਮਨ ਦੀ ਆਸਾ ਤੇ ਚਿੰਤਾ ਵਿਸਾਰ ਚੁਕਾ ਹਾਂ । (ਹੁਣ) ਮੇਰੇ ਅੰਦਰ ਪ੍ਰੇਮ ਦੀ ਚੋਭ ਟਿਕੀ ਰਹਿੰਦੀ ਹੈ, ਗੁਰੂ ਦਾ ਦਰਸ਼ਨ ਕਰ ਕੇ ਮੇਰਾ ਮਨ ਧੀਰਜ ਵਾਲਾ ਹੋ ਗਿਆ ਹੈ । ਹੇ ਦਾਸ ਨਾਨਕ! (ਹੁਣ ਇਉਂ ਅਰਦਾਸ ਕਰਿਆ ਕਰ—) ਹੇ ਪ੍ਰਭੂ! ਮੇਰੇ ਚੰਗੇ ਭਾਗਾਂ ਨੂੰ ਮੈਨੂੰ ਆ ਮਿਲ—ਮੈਂ ਤੈਥੋਂ ਹਰ ਵੇਲੇ ਸਦਕੇ ਕੁਰਬਾਨ ਜਾਂਦਾ ਹਾਂ ।੪।੧।੫ ।
Mukhwaak In Hindi
सूही महला ४ घरु ५ ੴ सतिगुर प्रसादि ॥
गुरु संत जनो पिआरा मै मिलिआ मेरी त्रिसना बुझि गईआसे ॥ हउ मनु तनु देवा सतिगुरै मै मेले प्रभ गुणतासे ॥ धनु धंनु गुरू वड पुरखु है मै दसे हरि साबासे ॥ वडभागी हरि पाइआ जन नानक नामि विगासे ॥१॥ गुरु सजणु पिआरा मै मिलिआ हरि मारगु पंथु दसाहा ॥ घरि आवहु चिरी विछुंनिआ मिलु सबदि गुरू प्रभ नाहा ॥ हउ तुझु बाझहु खरी उडीणीआ जिउ जल बिनु मीनु मराहा ॥ वडभागी हरि धिआइआ जन नानक नामि समाहा ॥२॥ मनु दह दिसि चलि चलि भरमिआ मनमुखु भरमि भुलाइआ ॥ नित आसा मनि चितवै मन त्रिसना भुख लगाइआ ॥ अनता धनु धरि दबिआ फिरि बिखु भालण गइआ ॥ जन नानक नामु सलाहि तू बिनु नावै पचि पचि मुइआ ॥३॥ गुरु सुंदरु मोहनु पाइ करे हरि प्रेम बाणी मनु मारिआ ॥ मेरै हिरदै सुधि बुधि विसरि गई मन आसा चिंत विसारिआ ॥ मै अंतरि वेदन प्रेम की गुर देखत मनु साधारिआ ॥ वडभागी प्रभ आइ मिलु जनु नानकु खिनु खिनु वारिआ ॥४॥१॥५॥
Mukhwaak Meaning In Hindi
अर्थ: हे संत जनो! (जबका) प्यारा गुरू सज्जन मुझे मिला है, मैं (उससे) परमात्मा (के मिलाप) का रास्ता पूछती रहती हूँ, (और प्रभू-पति को भी कहती रहती हूँ-) हे प्रभू-पति! गुरू के शबद के द्वारा मुझ चिरों से विछुड़ी हुई को आ के मिल, मेरे (हृदय-) घर में आ के बस। हे प्रभू! जैसे पानी के बिना मछली (तड़प) के मरती है, (वैसे ही) तेरे बिना मैं बहुत उदास रहती हूँ। हे दास नानक! जिन मनुष्यों ने बहुत भाग्यों से परमात्मा का सिमरन किया, वे परमात्मा के नाम में (ही) लीन हो गए।2। हे भाई! अपने मन के पीछे चलने वाला मनुष्य (माया की) भटकना में पड़ कर गलत रास्ते पर पड़ा रहता है, (उसका) मन दसों-दिशाओं में दौड़-दौड़ के भटकता रहता है। (अपने मन का मुरीद मनुष्य अपने) मन में सदा (माया की) आशाएं चितारता रहता है, (उसके) मन को (माया की) तृष्णा (माया की) भूख चिपकी रहती है। बेअंत धन धरती में दबा के रखता है, फिर भी आत्मिक मौत लाने वाली और माया-जहर की तलाश करता फिरता है। हे दास नानक! (कह– हे भाई!) तू परमात्मा का नाम जपता रहा कर। नाम से टूट के मनुष्य (तृष्णा की आग में) जल-जल के आत्मिक मौत सहेड़े रखता है।3। हे भाई! प्यारे सुंदर गुरू को मिल के मेरा मन प्रेम के तीरों से भेदा जा चुका है, आशा-चिंता वाली समझ मेरे हृदय में से भूल गई है, मैं अपने मन की आशा और चिंता विसार चुका हॅूँ। (अब) मेरे अंदर प्रेम की चुभन बनी रहती है, गुरू के दर्शन करके मेरा मन धैर्यवान हो गया है। हे दास नानक! (अब यूँ अरदास किया कर-) हे प्रभू! मेरे अच्छे भाग्यों को मुझे आ के मिल- मैं तुझसे हर वक्त कुर्बान जाता हूँ।4।1।5।
Gur Sant Jano Pyara Mai Mileya
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
Dhan Shri Guru Granth Sahib JI Maharaj
hukamnama patna sahib, takht shri harimandar ji patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji
DATES WHEN THIS MUKHWAK COMES
28 July 2025