Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 446
ਆਸਾ ਮਹਲਾ ੪ ॥
ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥ ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥ ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥ ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥ ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥ ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥ ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥ ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥ ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥ ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥ ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥ ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥ ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥ ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥ ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥ ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥
ਅਰਥ: (ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।1। (ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ, ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ। (ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਦਾ ਹੈ, ਅਸੀਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ਅਸੀਂ ਉਹਨਾਂ ਦੇ ਹਰ ਵੇਲੇ ਪੈਰ ਧੋਂਦੇ ਹਾਂ। (ਹੇ ਭਾਈ!) ਜਿਨ੍ਹਾਂ ਨੂੰ ਪਰਮਾਤਮਾ ਪਿਆਰਾ ਲੱਗਾ, ਉਹਨਾਂ ਸਭ ਤੋਂ ਉੱਚਾ ਆਤਮਕ ਆਨੰਦ ਮਾਣਿਆ, ਉਹਨਾਂ ਦੇ ਮੂੰਹ ਉਤੇ ਚੰਗੇ ਭਾਗਾਂ ਦੀ ਸੁੰਦਰ ਮਣੀ ਚਮਕ ਪਈ। ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਪਰਮਾਤਮਾ ਦੇ ਗੁਣਾਂ ਦਾ ਪਰਮਾਤਮਾ ਦੇ ਨਾਮ ਦਾ ਹਾਰ ਆਪਣੇ ਹਿਰਦੇ ਵਿਚ ਸਾਂਭਦਾ ਹੈ ਆਪਣੇ ਗਲ ਵਿਚ ਪਾਂਦਾ ਹੈ ਉਹ ਸਾਰੀ ਲੁਕਾਈ ਨੂੰ ਇਕ (ਪਿਆਰ-) ਨਿਗਾਹ ਨਾਲ ਇਕੋ ਜਿਹਾ ਸਮਝ ਕੇ ਵੇਖਦਾ ਹੈ, ਉਹ ਹਰ ਥਾਂ ਸਰਬ-ਵਿਆਪਕ ਪਰਮਾਤਮਾ ਨੂੰ ਵੱਸਦਾ ਪਛਾਣਦਾ ਹੈ। (ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਹਨ ਉਹ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਮਨੁੱਖ ਜਗਤ ਵਿਚ ਸ੍ਰੇਸ਼ਟ ਗਿਣੇ ਜਾਂਦੇ ਹਨ ਇੱਜ਼ਤ ਵਾਲੇ ਸਮਝੇ ਜਾਂਦੇ ਹਨ।2। (ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ। ਉਹ ਮਨੁੱਖ ਜਿਉਂ ਜਿਉਂ ਪਰਮਾਤਮਾ ਦਾ ਨਾਮ ਆਰਾਧਦਾ ਹੈ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਉਸ ਦਾ ਹਿਰਦਾ) ਖਿੜ ਆਉਂਦਾ ਹੈ ਉਸ ਨੂੰ ਕਿਤੇ ਭੀ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ। ਉਸ ਨੂੰ ਕਿਤੇ ਭੀ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ, ਉਹ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਲ ਪੀਂਦਾ ਰਹਿੰਦਾ ਹੈ। ਜੇਹੜਾ ਮਨੁੱਖ ਇਹ ਨਾਮ-ਅੰਮ੍ਰਿਤ ਪੀਂਦਾ ਹੈ ਉਹੀ ਆਪਣੀ ਆਤਮਕ ਦਸ਼ਾ ਨੂੰ ਜਾਣਦਾ ਹੈ (ਬਿਆਨ ਨਹੀਂ ਕੀਤੀ ਜਾ ਸਕਦੀ) । ਉਹ ਮਨੁੱਖ ਹਰ ਵੇਲੇ ਪੂਰੇ ਗੁਰੂ ਦਾ ਧੰਨਵਾਦ ਕਰਦਾ ਹੈ ਕਿਉਂਕਿ ਗੁਰੂ ਦੀ ਰਾਹੀਂ ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ ਗੁਰੂ ਦੀ ਸੰਗਤਿ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਨਾਲ ਡੂੰਘੀ ਸਾਂਝ ਪਾਂਦਾ ਹੈ। ਉਹ ਮਨੁੱਖ ਸਦਾ ਹਰਿ-ਨਾਮ ਹੀ ਸਿਮਰਦਾ ਹੈ ਹਰਿ-ਨਾਮ ਹੀ ਆਰਾਧਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਨੂੰ ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗਦੀ। (ਹੇ ਭਾਈ!) ਹਰਿ-ਨਾਮ ਦੇ ਰਸ ਨਾਲ ਰਸੀ ਹੋਈ ਸਾਧ-ਸੰਗਤਿ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਪਿਆਰੀ ਲੱਗਦੀ ਹੈ ਉਸ ਨੂੰ ਸੰਗਤਿ ਵਿਚ ਹਰਿ-ਨਾਮ ਦਾ ਸੁਆਦ ਪ੍ਰਾਪਤ ਹੁੰਦਾ ਹੈ।3। ਅਰਥ: ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ। ਹੇ ਹਰੀ! ਅਸੀਂ (ਮਾਇਆ ਦੇ) ਮੋਹ ਦੇ ਚਿੱਕੜ ਵਿਚ ਫਸੇ ਹੋਏ ਹਾਂ, ਆਤਮਕ ਜੀਵਨ ਵਲੋਂ ਅਸੀਂ ਡਿੱਗਦੇ ਜਾ ਰਹੇ ਹਾਂ, ਹੇ ਪ੍ਰਭੂ! ਸਾਨੂੰ ਆਪਣੀ ਬਾਂਹ ਫੜਾ। (ਹੇ ਭਾਈ! ਜਿਸ ਮਨੁੱਖ ਨੂੰ) ਪ੍ਰਭੂ ਨੇ ਆਪਣੀ ਬਾਂਹ ਫੜਾ ਦਿੱਤੀ ਉਸ ਨੇ ਸ੍ਰੇਸ਼ਟ ਮਤਿ ਪ੍ਰਾਪਤ ਕਰ ਲਈ, ਉਹ ਮਨੁੱਖ ਗੁਰੂ ਦੀ ਸਰਨ ਜਾ ਪਿਆ, ਉਹ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਰਿ-ਨਾਮ ਸਿਮਰਨ ਲੱਗ ਪਿਆ, ਉਸ ਦੇ ਮੂੰਹ ਉਤੇ ਉਸ ਦੇ ਮੱਥੇ ਉੱਤੇ ਚੰਗਾ ਭਾਗ ਜਾਗ ਪਿਆ। ਹੇ ਦਾਸ ਨਾਨਕ! (ਆਖ–) ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਹਰੀ! ਹੇ ਪ੍ਰਭੂ! ਮੇਹਰ ਕਰ, ਸਾਨੂੰ ਕਠੋਰ-ਦਿਲਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ, ਗੁਰੂ ਦੇ ਸ਼ਬਦ ਵਿਚ ਜੋੜ ਕੇ, ਆਪਣੇ ਪ੍ਰੇਮ ਵਿਚ ਜੋੜ ਕੇ ਸਾਨੂੰ (ਮੋਹ ਦੇ ਚਿੱਕੜ ਵਿਚੋਂ) ਕੱਢ ਲੈ।4।5।12।
आसा महला ४ ॥ हरि कीरति मनि भाई परम गति पाई हरि मनि तनि मीठ लगान जीउ ॥ हरि हरि रसु पाइआ गुरमति हरि धिआइआ धुरि मसतकि भाग पुरान जीउ ॥ धुरि मसतकि भागु हरि नामि सुहागु हरि नामै हरि गुण गाइआ ॥ मसतकि मणी प्रीति बहु प्रगटी हरि नामै हरि सोहाइआ ॥ जोती जोति मिली प्रभु पाइआ मिलि सतिगुर मनूआ मान जीउ ॥ हरि कीरति मनि भाई परम गति पाई हरि मनि तनि मीठ लगान जीउ ॥१॥ हरि हरि जसु गाइआ परम पदु पाइआ ते ऊतम जन परधान जीउ ॥ तिन्ह हम चरण सरेवह खिनु खिनु पग धोवह जिन हरि मीठ लगान जीउ ॥ हरि मीठा लाइआ परम सुख पाइआ मुखि भागा रती चारे ॥ गुरमति हरि गाइआ हरि हारु उरि पाइआ हरि नामा कंठि धारे ॥ सभ एक द्रिसटि समतु करि देखै सभु आतम रामु पछान जीउ ॥ हरि हरि जसु गाइआ परम पदु पाइआ ते ऊतम जन परधान जीउ ॥२॥ सतसंगति मनि भाई हरि रसन रसाई विचि संगति हरि रसु होइ जीउ ॥ हरि हरि आराधिआ गुर सबदि विगासिआ बीजा अवरु न कोइ जीउ ॥ अवरु न कोइ हरि अम्रितु सोइ जिनि पीआ सो बिधि जाणै ॥ धनु धंनु गुरू पूरा प्रभु पाइआ लगि संगति नामु पछाणै ॥ नामो सेवि नामो आराधै बिनु नामै अवरु न कोइ जीउ ॥ सतसंगति मनि भाई हरि रसन रसाई विचि संगति हरि रसु होइ जीउ ॥३॥ हरि दइआ प्रभ धारहु पाखण हम तारहु कढि लेवहु सबदि सुभाइ जीउ ॥ मोह चीकड़ि फाथे निघरत हम जाते हरि बांह प्रभू पकराइ जीउ ॥ प्रभि बांह पकराई ऊतम मति पाई गुर चरणी जनु लागा ॥ हरि हरि नामु जपिआ आराधिआ मुखि मसतकि भागु सभागा ॥ जन नानक हरि किरपा धारी मनि हरि हरि मीठा लाइ जीउ ॥ हरि दइआ प्रभ धारहु पाखण हम तारहु कढि लेवहु सबदि सुभाइ जीउ ॥४॥५॥१२॥
अर्थ: (हे भाई! जिस मनुष्य के) मन को परमात्मा की सिफत सालाह प्यारी लग गई, उसने सबसे ऊँची आत्मिक अवस्था हासिल कर ली, उसके मन में हृदय में प्रभू प्यारा लगने लगा। जिस मनुष्य ने गुरू की मति ले के परमात्मा का सिमरन किया, परमात्मा के नाम का स्वाद चखा, उसके माथे पे धुर दरगाह से लिखे हुए पूर्बले भाग्य जाग उठे। उसके माथे पे धुर दरगाह से लिखे लेख अंकुरित हो गए, हरि-नाम में जुड़ के उसने पति-प्रभू को पा लिया, वह सदा हरि-नाम में जुड़ा रहता है, वह सदा ही हरी के गुण गाता रहता है। उसके माथे पे प्रभू चरणों के प्रीति की मणि चमक उठती है। उसकी सुरति प्रभू की ज्योति में मिल जाती है, वह प्रभू को मिल पड़ता है, गुरू को मिल के उसका मन (परमात्मा की याद में) लीन हो जाता है। (हे भाई!) जिस मनुष्य के मन को परमात्मा की सिफत सालाह अच्छी लगने लग जाती है, उसने सबसे उच्च आत्मिक अवस्था हासिल कर ली, उसके मन में उसके हृदय में प्रभू प्यारा लगने लग जाता है।1। (हे भाई!) जो लोग परमात्मा के सिफत सालाह के गीत गाते हैं, वे सबसे ऊँचा आत्मिक दर्जा हासिल कर लेते हैं, वे मनुष्य जगत में श्रेष्ठ गिने जाते हैं इज्जत वाले समझे जाते हैं। (हे भाई!) जिन मनुष्यों को परमात्मा प्यारा लगता है, हम उनके चरणों की सेवा करते हैं हम उनके हर वक्त पैर धोते हैं। (हे भाई!) जिन्हें परमात्मा प्यारा लगा, उन्होंने सबसे उच्च आनंद पाया, उनके मुंह पे अच्छे भाग्यों की सुंदर मणि चमक उठी। हे भाई! जो मनुष्य गुरू की मति ले के परमात्मा की सिफत सालाह करता है, परमात्मा के गुणों का परमात्मा के हार को अपने हृदय में संभालता है अपने गले में डालता है वह सारी दुनिया को एक (प्यार-) भरी निगाह से एक जैसा ही समझ के देखता है, वह हर जगह सर्व-व्यापक परमात्मा को ही बसता पहचानता है। (हे भाई!) जो मनुष्य परमात्मा के सिफत सालाह के गीत गाते हैं वे सबसे ऊँचा आत्मिक दर्जा हासिल कर लेते हैं, वे मनुष्य जगत में श्रेष्ठ गिने जाते हैं इज्जत वाले समझे जाते हैं।2। (हे भाई!) हरि नाम के रस से रसी हुई साध-संगति जिस मनुष्य को अपने मन में प्यारी लगती है उसे संगति में हरि नाम का स्वाद प्राप्त होता है। वह मनुष्य ज्यों-ज्यों परमात्मा का नाम आराधता है गुरू के शबद की बरकति से (उसका हृदय) खिल उठता है, उसे कहीं भी एक परमात्मा के सिवा और कोई नजर नहीं आता। उसे कहीं भी प्रभू के बिना और कोई नहीं दिखता, वह सदा आत्मिक जीवन देने वाले हरि-नाम का जल पीता रहता है। जो मनुष्य ये नाम-अमृत पीता है वही अपनी आत्मिक दशा को जानता है (बयान नहीं की जा सकती)। वह मनुष्य हर समय पूरे गुरू का धन्यवाद करता है क्योंकि गुरू के द्वारा ही वह परमात्मा को मिल सका है। गुरू की संगति की शरण पड़ के वह परमात्मा के साथ गहरी सांझ डाल लेता है। वह मनुष्य सदा हरी-नाम ही सिमरता है हरि-नाम ही आराधता है। परमात्मा के नाम के बिना उसे कोई और चीज प्यारी नहीं लगती। (हे भाई!) हरि-नाम के रस से रसी हुई साध-संगति जिस मनुष्य को अपने मन में प्यारी लगती है उसे संगति में हरि-नाम का स्वाद प्राप्त होता है।3। हे हरी! हे प्रभू! मेहर कर, हम पत्थर-दिलों को (संसार समुंदर से) पार लंघा ले, गुरू के शबद में जोड़ के अपने प्रेम में जोड़ के हमें (मोह के कीचड़ में से) निकाल ले। हे हरी! हम (माया के) मोह के कीचड़ में फसे हुए हैं, हमारा आत्मिक जीवन निघरता जा रहा है। हे प्रभू! हमें अपनी बाँह पकड़ा। (हे भाई! जिस मनुष्य को) प्रभू ने अपने बाँह पकड़ा दी उसने श्रेष्ठ मति पा ली, वह मनुष्य गुरू की शरण जा पड़ा, वह मनुष्य हर समय गुरू का नाम जपने लगा, हरि-नाम सिमरने लग पड़ा, उसके मुंह पे उसके माथे पे सौभाग्य जाग गए। हे दास नानक! (कह–) जिस मनुष्य पे प्रभू ने मेहर की उसके मन को परमात्मा का नाम मधुर लगने लगता है। हे हरी! हे प्रभू! मेहर कर, हम कठोर दिलों को (संसार-समुंदर से) पार लंघा ले, गुरू के शबद में जोड़ के, अपने प्रेम में जोड़ के हमें (मोह के कीचड़ में से) निकाल ले।4।5।12।
aasaa mahalaa chauthhaa || har keerat man bhaiee param gat paiee har man tan meeTh lagaan jeeau || har har ras paiaa gurmat har dhiaaiaa dhur masatak bhaag puraan jeeau || dhur masatak bhaag har naam suhaag har naamai har gun gaiaa || masatak manee preet bahu pragaTee har naamai har sohaiaa || jotee jot milee prabh paiaa mil satigur manooaa maan jeeau || har keerat man bhaiee param gat paiee har man tan meeTh lagaan jeeau ||1|| har har jas gaiaa param padh paiaa te uootam jan paradhaan jeeau || tin(h) ham charan sareveh khin khin pag dhoveh jin har meeTh lagaan jeeau || har meeThaa laiaa param sukh paiaa mukh bhaagaa ratee chaare || gurmat har gaiaa har haar ur paiaa har naamaa ka(n)Th dhaare || sabh ek dhirasaT samat kar dhekhai sabh aatam raam pachhaan jeeau || har har jas gaiaa param padh paiaa te uootam jan paradhaan jeeau ||2|| satasa(n)gat man bhaiee har rasan rasaiee vich sa(n)gat har ras hoi jeeau || har har aaraadhiaa gur sabadh vigaasiaa beejaa avar na koi jeeau || avar na koi har a(n)mrit soi jin peeaa so bidh jaanai || dhan dha(n)n guroo pooraa prabh paiaa lag sa(n)gat naam pachhaanai || naamo sev naamo aaraadhai bin naamai avar na koi jeeau || satasa(n)gat man bhaiee har rasan rasaiee vich sa(n)gat har ras hoi jeeau ||3|| har dhiaa prabh dhaarahu paakhan ham taarahu kadd levahu sabadh subhai jeeau || moh cheekaR faathe nigharat ham jaate har baa(n)h prabhoo pakarai jeeau || prabh baa(n)h pakaraiee uootam mat paiee gur charanee jan laagaa || har har naam japiaa aaraadhiaa mukh masatak bhaag sabhaagaa || jan naanak har kirapaa dhaaree man har har meeThaa lai jeeau || har dhiaa prabh dhaarahu paakhan ham taarahu kadd levahu sabadh subhai jeeau ||4||5||12||
Meaning:
Aasaa, Fourth Mehl: One whose mind is pleased with the Kirtan of the Lord’s Praises, attains the supreme status; the Lord seems so sweet to her mind and body. She obtains the sublime essence of the Lord, Har, Har; through the Guru’s Teachings, she meditates on the Lord, and the destiny written on her forehead is fulfilled. By that high destiny written on her forehead, she chants the Name of the Lord, her Husband, and through the Name of the Lord, she sings the Lord’s Glorious Praises. The jewel of immense love sparkles on her forehead, and she is adorned with the Name of the Lord, Har, Har. Her light blends with the Supreme Light, and she obtains God; meeting the True Guru, her mind is satisfied. One whose mind is pleased with the Kirtan of the Lord’s Praises, attains the supreme status; the Lord seems sweet to her mind and body. ||1|| Those who sing the Praises of the Lord, Har, Har, obtain the supreme status; they are the most exalted and acclaimed people. I bow at their feet; each and every moment, I wash the feet of those, unto whom the Lord seems sweet. The Lord seems sweet to them, and they obtain the supreme status; their faces are radiant and beautiful with good fortune. Under Guru’s Instruction, they sing the Lord’s Name, and wear the garland of the Lord’s Name around their necks; they keep the Lord’s Name in their throats. They look upon all with equality, and recognize the Supreme Soul, the Lord, pervading among all. Those who sing the Praises of the Lord, Har, Har, obtain the supreme status; they are the most exalted and acclaimed people. ||2|| One whose mind is pleased with the Sat Sangat, the True Congregation, savors the sublime essence of the Lord; in the Sangat, is this essence of the Lord. He meditates in adoration upon the Lord, Har, Har, and through the Word of the Guru’s Shabad, he blossoms forth. He plants no other seed. There is no Nectar, other than the Lord’s Ambrosial Nectar. One who drinks it in, knows the way. Hail, hail to the Perfect Guru; through Him, God is found. Joining the Sangat, the Naam is understood. I serve the Naam, and I meditate on the Naam. Without the Naam, there is no other at all. One whose mind is pleased with the Sat Sangat, savors the sublime essence of the Lord; in the Sangat, is this essence of the Lord. ||3|| O Lord God, shower Your Mercy upon me; I am just a stone. Please, carry me across, and lift me up with ease, through the Word of the Shabad. I am stuck in the swamp of emotional attachment, and I am sinking. O Lord God, please, take me by the arm. God took me by the arm, and I obtained the highest understanding; as His slave, I grasped the Guru’s feet chant and meditate in adoration upon the Name of the Lord, Har, Har, according to the good destiny written upon my forehead. The Lord has showered His Mercy upon servant Nanak, and the Name of the Lord, Har, Har, seems so sweet to his mind. O Lord God, shower Your Mercy upon me; I am just a stone. Please, carry me across, and lift me up with ease, through the Word of the Shabad. ||4||5||12||
🪯🙏🌹 ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥🌹🙏
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
live from sri darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib,hukamnama darbar sahib,hukamnama sri darbar sahib today,aj da hukamnama darbar sahib,hukamnam darbar sahib today,hukamnama sri darbar sahib amritsar,hukamnama sahib,swer da hukamnama sahib,today hukamnama sri harmandir sahib