patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 748


Mukhwaak In Punjabi

ਸੂਹੀ ਮਹਲਾ ੫ ॥
ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥ ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥ ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥ ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥ ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥


Meaning In Punjabi

ਅਰਥ: ਹੇ ਮੇਰੇ ਪ੍ਰਭੂ-ਪਾਤਿਸ਼ਾਹ! ਜੇ ਤੂੰ (ਜੀਵਾਂ ਦੇ) ਚਿੱਤ ਵਿਚ ਆ ਵੱਸੇਂ, ਤਾਂ ਉਹ (ਸੰਸਾਰ-ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ। ਉਹ ਮਨੁੱਖ ਤੇਰਾ ਨਾਮ ਜਪ ਕੇ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦੇ ਹਨ, ਉਹਨਾਂ ਨੂੰ (ਹਰ ਗੱਲੇ) ਤੇਰਾ ਹੀ ਆਸਰਾ ਤੇਰੀ ਸਹਾਇਤਾ ਦਾ ਭਰੋਸਾ ਬਣਿਆ ਰਹਿੰਦਾ ਹੈ।੧।ਰਹਾਉ। ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਰਨ ਆ ਪਏ, ਤੂੰ ਉਹਨਾਂ ਨੂੰ ਆਪਣੇ ਹੱਥ ਦੇ ਕੇ (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ ਬਚਾ ਲਿਆ। ਉਹਨਾਂ ਨੇ ਕਿਸੇ ਹੋਰ ਦੀ ਮਦਦ ਦੀ ਆਸ ਆਪਣੇ ਦਿਲੋਂ ਮੁਕਾ ਦਿੱਤੀ, ਉਹਨਾਂ ਦੇ ਹਿਰਦੇ ਵਿਚ ਤੇਰਾ ਹੀ ਮਾਣ ਤੇਰਾ ਹੀ ਸਹਾਰਾ ਬਣਿਆ ਰਹਿੰਦਾ ਹੈ।੧। ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਉਤੇ ਤੂੰ ਆਪ ਦਇਆਵਾਨ ਹੋ ਗਿਆ, ਤੂੰ ਉਹਨਾਂ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਕੱਢ ਲਿਆ, ਤੂੰ ਉਹਨਾਂ ਦੀ ਸਾਰ ਲੈ ਕੇ, ਉਹਨਾਂ ਦੀ ਸੰਭਾਲ ਕਰ ਕੇ ਉਹਨਾਂ ਨੂੰ ਸਾਰੇ ਸੁਖ ਬਖ਼ਸ਼ੇ। ਹੇ ਭਾਈ! ਪ੍ਰਭੂ ਆਪ ਉਹਨਾਂ ਦੀ ਪਾਲਣਾ ਕਰਦਾ ਹੈ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਆਪਣੀ ਮੇਹਰ ਦੀ ਨਿਗਾਹ ਕਰਦਾ ਹੈ, ਉਹਨਾਂ ਦੇ (ਮੋਹ ਦੇ) ਬੰਧਨ ਕੱਟ ਕੇ ਉਹਨਾਂ ਨੂੰ ਵਿਕਾਰਾਂ ਤੋਂ ਛਡਾ ਲੈਂਦਾ ਹੈ। ਉਹਨਾਂ ਨੂੰ ਆਪ ਹੀ ਆਪਣੀ ਸੇਵਾ-ਭਗਤੀ ਵਿਚ ਜੋੜ ਲੈਂਦਾ ਹੈ। ਹੇ ਭਾਈ! ਪ੍ਰਭੂ ਨੇ ਉਹਨਾਂ ਪਾਸੋਂ ਆਪਣੀ ਭਗਤੀ ਆਪ ਹੀ ਕਰਾ ਲਈ।੩। ਹੇ ਨਾਨਕ! ਸੁਖ ਦੇਣ ਵਾਲੇ ਪ੍ਰਭੂ ਨੇ ਜਿਨ੍ਹਾਂ ਉਤੇ ਦਇਆ ਕੀਤੀ ਉਹਨਾਂ ਨੂੰ ਪੂਰਾ ਗੁਰੂ ਮਿਲ ਪਿਆ, (ਉਹਨਾਂ ਦੇ ਅੰਦਰੋਂ) ਭਟਕਣਾ ਦੂਰ ਹੋ ਗਈ, ਉਹਨਾਂ ਦੇ ਅੰਦਰੋਂ ਮੋਹ ਅਤੇ ਹੋਰ ਸਾਰੇ ਡਰ ਨਾਸ ਹੋ ਗਏ, ਉਹਨਾਂ ਦਾ ਸਾਰਾ ਚਿੰਤਾ-ਝੋਰਾ ਮੁੱਕ ਗਿਆ।੪।੫।੫੨।


Mukhwaak In Hindi

सूही महला ५ ॥
महा अगनि ते तुधु हाथ दे राखे पए तेरी सरणाई ॥ तेरा माणु ताणु रिद अंतरि होर दूजी आस चुकाई ॥१॥ मेरे राम राइ तुधु चिति आइऐ उबरे ॥ तेरी टेक भरवासा तुम्हरा जपि नामु तुम्हारा उधरे ॥१॥ रहाउ ॥ अंध कूप ते काढि लीए तुम्ह आपि भए किरपाला ॥ सारि सम्हालि सरब सुख दीए आपि करे प्रतिपाला ॥२॥ आपणी नदरि करे परमेसरु बंधन काटि छडाए ॥ आपणी भगति प्रभि आपि कराई आपे सेवा लाए ॥३॥ भरमु गइआ भै मोह बिनासे मिटिआ सगल विसूरा ॥ नानक दइआ करी सुखदातै भेटिआ सतिगुरु पूरा ॥४॥५॥५२॥


Mukhwaak Meaning In Hindi

अर्थ: हे मेरे प्रभू पातशाह! अगर तू (जीवों के) चिक्त में आ बसे, तो वह (संसार-समुंद्र में) डूबने से बच जाते हैं। वह मनुष्य तेरा नाम जप के विकारों से खलासी पा लेते हैं, उनको (हर बात के लिए) तेरा ही आसरा तेरी सहायता का भरोसा बना रहता है।1। रहाउ। हे प्रभू! जो मनुष्य तेरी शरण आ पड़े, तूने उन्हें अपना हाथ दे के (तृष्णा की) बड़ी आग में से बचा लिया। उन्होंने किसी और से मदद की आस अपने दिल से खत्म कर दी, उनके हृदय में तेरा ही माण तेरा ही आसरा बना रहता है।1। हे प्रभू! जिन मनुष्यों पर तू खुद दयावान हो गया, तूने उनको (माया के मोह के) अंधेरे कूएँ में से निकाल लिया, तूने उनकी सार ले के, उनकी संभाल करके उन्हें सारे सुख बख्शे। हे भाई! प्रभू खुद ही उनकी पालना करता है।2। हे भाई! जिन मनुष्यों पर परमात्मा अपनी मेहर की निगाह करता है, उनके (मोह के) बँधन काट के उनकों विकारों से छुड़वा लेता है। उनको खुद ही अपनी सेवा-भक्ति में जोड़ लेता है। हे भाई! प्रभू ने उनसे अपनी भक्ति खुद ही करवा ली।3। हे नानक! सुख देने वाले प्रभू ने जिन पर दया की उन्हें पूरा गुरू मिल गया, (उनके अंदर से) भटकना दूर हो गई, उनके अंदर से मोह और अन्य सारे डर नाश हो गए, उनकी सारी चिंता-फिक्र समाप्त हो गई।4।5।52।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

Date When this Mukhwaak Comes Again
18 August 2026

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 687


Mukhwaak In Punjabi


ਧਨਾਸਰੀ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥


Meaning In Punjabi


ਅਰਥ: ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ।੧। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ। ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ।੨। ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ। (ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ।੩। ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ) । ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ। ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ। (ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ।੪।੧।


Mukhwaak In Hindi


धनासरी महला १ छंत
ੴ सतिगुर प्रसादि ॥
तीरथि नावण जाउ तीरथु नामु है ॥ तीरथु सबद बीचारु अंतरि गिआनु है ॥ गुर गिआनु साचा थानु तीरथु दस पुरब सदा दसाहरा ॥ हउ नामु हरि का सदा जाचउ देहु प्रभ धरणीधरा ॥ संसारु रोगी नामु दारू मैलु लागै सच बिना ॥ गुर वाकु निरमलु सदा चानणु नित साचु तीरथु मजना ॥१॥ साचि न लागै मैलु किआ मलु धोईऐ ॥ गुणहि हारु परोइ किस कउ रोईऐ ॥ वीचारि मारै तरै तारै उलटि जोनि न आवए ॥ आपि पारसु परम धिआनी साचु साचे भावए ॥ आनंदु अनदिनु हरखु साचा दूख किलविख परहरे ॥ सचु नामु पाइआ गुरि दिखाइआ मैलु नाही सच मने ॥२॥ संगति मीत मिलापु पूरा नावणो ॥ गावै गावणहारु सबदि सुहावणो ॥ सालाहि साचे मंनि सतिगुरु पुंन दान दइआ मते ॥ पिर संगि भावै सहजि नावै बेणी त संगमु सत सते ॥ आराधि एकंकारु साचा नित देइ चड़ै सवाइआ ॥ गति संगि मीता संतसंगति करि नदरि मेलि मिलाइआ ॥३॥ कहणु कहै सभु कोइ केवडु आखीऐ ॥ हउ मूरखु नीचु अजाणु समझा साखीऐ ॥ सचु गुर की साखी अम्रित भाखी तितु मनु मानिआ मेरा ॥ कूचु करहि आवहि बिखु लादे सबदि सचै गुरु मेरा ॥ आखणि तोटि न भगति भंडारी भरिपुरि रहिआ सोई ॥ नानक साचु कहै बेनंती मनु मांजै सचु सोई ॥४॥१॥


Mukhwaak Meaning In Hindi


अर्थ: मैं (भी) तीर्थों पर स्नान करने जाता हूँ (पर मेरे वास्ते परमात्मा का) नाम (ही) तीर्थ है। गुरू के शबद को विचार-मण्डल में टिकाना (मेरे लिए) तीर्थ है (क्योंकि इसकी बरकति से) मेरे अंदर परमात्मा के साथ गहरी सांझ बनती है। सतिगुरू का दिया हुआ ये ज्ञान मेरे वास्ते सदा कायम रहने वाला तीर्थ-स्थान है, मेरे लिए दसों पवित्र दिन हैं, मेरे लिए गंगा का जन्म-दिन है। मैं तो सदा प्रभू का नाम ही माँगता हूँ और (अरदास करता हूँ-) हे धरती के आसरे प्रभू! (मुझे अपना नाम) दे। जगत (विकारों में) रोगी हुआ पड़ा है, परमात्मा का नाम (इन रोगों का) इलाज है। सदा-स्थिर प्रभू के नाम के बिना (मन को विकारों की) मैल लग जाती है। गुरू का पवित्र शबद (मनुष्य को) सदा (आत्मिक) प्रकाश (देता है, यही) नित्य सदा कायम रहने वाला तीर्थ है, यही तीर्थ स्नान है।1। सदा-स्थिर प्रभू के नाम में जुड़ने से मन को (विकारों की) मैल नहीं लगती, (फिर तीर्थ आदि पर जा के) कोई मैल धोने की आवश्यक्ता नहीं रहती। परमात्मा के गुणों का हार (हृदय में) परो के किसी के आगे पुकार करने की भी जरूरत नहीं रहती। जो मनुष्य गुरू के शबद के विचार द्वारा (अपने मन को विकारों की ओर से) मार लेता है, वह संसार-समुंद्र से पार लांघ जाता है, (औरों को भी) पार लंघा लेता है, वह दोबारा (के चक्कर) में नहीं आता। वह मनुष्य आप पारस बन जाता है, बड़ी ही ऊँची सुरति का मालिक हो जाता है, वह सदा-स्थिर प्रभू का रूप बन जाता है, वह सदा-स्थिर प्रभू को प्यारा लगने लग पड़ता है। उसके अंदर हर वक्त आनंद बना रहता है, सदा-स्थिर रहने वाली खुशी पैदा हो जाती है, वह मनुष्य अपने (सारे) दुख-पाप दूर कर लेता है। जिस मनुष्य ने सदा-स्थिर प्रभू का नाम प्राप्त कर लिया, जिसको गुरू ने (प्रभू) दिखा दिया, उसके सदा-स्थिर नाम जपते मन को कभी विकारों की मैल नहीं लगती।2। साध-संगति में मित्र-प्रभू का मिलाप हो जाना – यही वह तीर्थ-स्नान है जिसमें कोई कमी नहीं रह जाती। जो मनुष्य गुरू के शबद में जुड़ के गाने-योग्य प्रभू (के गुण) गाता है उसका जीवन सुंदर बन जाता है। सतिगुरू को (जीवन-दाता) मान के सदा-स्थिर प्रभू की सिफत सालाह करके मनुष्य की मति दूसरों की सेवा करने वाली सब पर दया करने वाली बन जाती है। (सिफत सालाह की बरकति से मनुष्य) पति-प्रभू की संगति में रह के उसको प्यारा लगने लग जाता है आत्मिक अडोलता में (मानो आत्मिक) स्नान करता है; यही उसके लिए स्वच्छ से स्वच्छ त्रिवेणी संगम (का स्नान) है। (हे भाई!) उस सदा स्थिर रहने वाले एक अकालपुरुख को सिमर, जो सदा (सब जीवों को दातें) देता है और (जिसकी दी हुई दातें दिनो दिन) बढ़ती ही जाती हैं। मित्र-प्रभू की संगति में, गुरू-संत की संगति में आत्मिक अवस्था ऊँची हो जाती है, प्रभू मेहर की नजर करके अपनी संगति में मिला लेता है।3। हरेक जीव (परमात्मा के बारे में) कथन करता है (और कहता है कि परमात्मा बहुत बड़ा है, पर) कोई नहीं बता सकता कि वह कितना बड़ा है। (मैं इतने लायक नहीं कि परमात्मा का स्वरूप बयान कर सकूँ) मैं (तो) मूर्ख हूँ, जीव स्वभाव का हूँ, अंजान हूँ, मैं तो गुरू के उपदेश से ही (कुछ) समझ सकता हूँ (अर्थात, मैं तो उतना कुछ ही मुश्किल से समझ सकता हूँ जितना गुरू अपने शबद से समझाए)। मेरा मन तो उस गुरू-शबद में ही पतीज गया है जो सदा-स्थिर प्रभू की सिफत सालाह करता है और जो आत्मिक जीवन देने वाला है। जो जीव (माया-मोह के) जहर से लदे हुए जगत में आते हैं (गुरू के शबद को विसार के और तीर्थ-स्नान आदि की टेक रख के, उसी जहर से लदे हुए ही जगत से) कूच कर जाते हैं, पर जो मनुष्य सदा-स्थिर प्रभू की सिफत सालाह के शबद में जुड़ते हैं, उनको मेरा गुरू उस जहर के भार से बचा लेता है। (परमात्मा के गुण बेअंत हैं, गुण) बयान करने से खत्म नहीं होते, (परमात्मा की भक्ति के खजाने भरे पड़े हैं, जीवों को भक्ति की दाति बाँटने से) भक्ती के खजानों में कोई कमी नहीं आती, (पर भगती करने से प्रभू की सिफत सालाह करने से मनुष्य को ये यकीन हो जाता है कि) परमात्मा ही हर जगह व्यापक है। हे नानक! जो मनुष्य सदा-स्थिर प्रभू का सिमरन करता है, जो प्रभू-दर पर अरदासें करता है (और इस तरह) अपने मन को विकारों की मैल से साफ कर लेता है उसे हर जगह वह सदा-स्थिर प्रभू ही दिखता है (तीर्थ-स्नानों से यह आत्मिक अवस्था प्राप्त नहीं होती)।4।1।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dhan Shri Guru Granth Sahib JI Maharaj
DATES WHEN THIS MUKHWAK COMES

07 August 2026

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 701


ਜੈਤਸਰੀ ਮਹਲਾ ੫ ॥
ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥


ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱਤੇ ਜਾਣ।੧।ਰਹਾਉ। ਹੇ ਭਾਈ! ਕੋਈ ਵਿਰਲਾ ਮਨੁੱਖ ਪਰਮਾਤਮਾ ਦੀ ਕਿਰਪਾ ਨਾਲ ਆਪਣੇ ਮਨ ਨੂੰ ਸਰੀਰ ਨੂੰ, ਪਵਿਤ੍ਰ ਕਿਆਰਾ ਬਣਾਂਦਾ ਹੈ, ਉਸ ਵਿਚ ਪ੍ਰਭੂ ਦਾ ਨਾਮ-ਜਲ ਚੰਗੀ ਤਰ੍ਹਾਂ ਸਿੰਜਦਾ ਹੈ, ਤੇ, ਵੱਡੀ (ਮੋਹਣੀ) ਮਾਇਆ ਨਾਲੋਂ (ਸੰਬੰਧ) ਤੋੜ ਕੇ ਇਸ (ਨਾਮ-) ਰਸ ਵਿਚ ਮਸਤ ਰਹਿੰਦਾ ਹੈ।੧। ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰਾ ਹੀ ਆਸਰਾ (ਆਪਣੇ ਮਨ ਵਿਚ) ਚਿਤਾਰਦਾ ਰਹਿੰਦਾ ਹਾਂ। ਹੇ ਪ੍ਰਭੂ! ਮੈਂ) ਨਾਨਕ ਦੇ (ਮਾਇਆ ਵਾਲੇ) ਬੰਧਨ ਛੁਡਾ ਕੇ ਮੈਨੂੰ ਆਪਣੇ ਨਾਮ ਦਾ ਸਿਮਰਨ ਦੇਹ, ਮੈਨੂੰ (ਵਿਕਾਰਾਂ ਦੇ ਟਾਕਰੇ ਤੇ) ਨਿਰਭੈਤਾ ਵਾਲੀ ਅਵਸਥਾ ਬਖ਼ਸ਼।੨।੫।੯।


जैतसरी महला ५ ॥
कोई जनु हरि सिउ देवै जोरि ॥ चरन गहउ बकउ सुभ रसना दीजहि प्रान अकोरि ॥१॥ रहाउ ॥ मनु तनु निरमल करत किआरो हरि सिंचै सुधा संजोरि ॥ इआ रस महि मगनु होत किरपा ते महा बिखिआ ते तोरि ॥१॥ आइओ सरणि दीन दुख भंजन चितवउ तुम्हरी ओरि ॥ अभै पदु दानु सिमरनु सुआमी को प्रभ नानक बंधन छोरि ॥२॥५॥९॥


अर्थ: हे भाई! अगर कोई मनुष्य मुझे परमात्मा (के चरणों) से जोड़ दे, तो मैं उसके चरण पकड़ लूँ, मैं जीभ से (उसके धन्यवाद के) मीठे बोल बोलूँ। मेरे ये प्राण उसके आगे भेटा के तौर पर दिए जाएं।1। रहाउ। हे भाई! कोई विरला मनुष्य परमात्मा की कृपा से अपने मन को शरीर को, पवित्र क्यारा बनाता है, उसमें प्रभू का नाम-जल अच्छी तरह सींचता है, और, बड़ी (मोहनी) माया से (संबंध) तोड़ के इस (नाम-) रस में मस्त रहता है।1। हे दीनों के दुख नाश करने वाले! मैं तेरी शरण आया हूँ, मैं तेरा ही आसरा (अपने मन में) चितवता रहता हूँ। हे प्रभू! (मुझ) नानक के (माया वाले) बंधन छुड़वा के मुझे अपने नाम का सिमरन दे, मुझे (विकारों के मुकाबले में) निर्भैता वाली अवस्था दे।2।5।9।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

Dates When this Mukhwaak Comes Again

17 June 2026
29 June 2026
21 July 2026

patna-shabib-ji
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 732


ਸੂਹੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥


ਅਰਥ: ਹੇ ਭਾਈ! ਗੁਰੂ ਨੇ ਮੈਨੂੰ ਹਰਿ-ਨਾਮ ਦੀ ਦਾਤਿ ਦੇ ਕੇ) ਮੇਰੇ ਮਨ ਵਿਚ ਠੰਢ ਪਾ ਦਿੱਤੀ ਹੈ। (ਮੇਰੇ ਅੰਦਰੋਂ) ਇਕ ਛਿਨ ਵਿਚ (ਮਾਇਆ ਦੀ) ਤ੍ਰਿਸ਼ਨਾ ਦੀ ਅੱਗ ਬੁੱਝ ਗਈ ਹੈ। ਗੁਰੂ ਦੇ ਮਿਲਣ ਨਾਲ ਮੇਰੀ ਸਾਰੀ (ਮਾਇਆ ਦੀ) ਭੁੱਖ ਦੂਰ ਹੋ ਗਈ ਹੈ।੧।ਰਹਾਉ। ਹੇ ਭਾਈ! ਗੁਰੂ ਦੀ ਮਤਿ ਲੈ ਕੇ ਮੈਂ ਆਪਣੇ ਸਰੀਰ-ਨਗਰ ਦੀ ਚੰਗੀ ਤਰ੍ਹਾਂ ਖੋਜ ਕੀਤੀ ਹੈ, ਅਤੇ, (ਸਰੀਰ ਦੇ ਵਿਚੋਂ ਹੀ) ਪਰਮਾਤਮਾ ਦਾ ਕੀਮਤੀ ਨਾਮ ਮੈਂ ਲੱਭ ਲਿਆ ਹੈ।੧। ਹੇ ਮੇਰੀ ਮਾਂ! ਹੁਣ ਜਿਉਂ ਜਿਉਂ) ਮੈਂ ਪਰਮਾਤਮਾ ਦੇ ਗੁਣ ਗਾਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਰਿਹਾ ਹੈ। ਦਇਆ ਦੇ ਘਰ ਸਤਿਗੁਰੂ ਨੇ ਮੇਰੇ ਹਿਰਦੇ ਵਿਚ ਪ੍ਰਭੂ ਦੇ ਗੁਣ ਪੱਕੇ ਕਰ ਦਿੱਤੇ ਹਨ, ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ ਹੈ।੨। ਹੇ ਭਾਈ! ਹੁਣ ਮੈਂ ਪਿਆਰੇ ਹਰਿ-ਪ੍ਰਭੂ ਦੀ ਭਾਲ ਕਰਦਾ ਹਾਂ, (ਸਤਸੰਗੀਆਂ ਪਾਸੋਂ) ਭਾਲ ਕਰਾਂਦਾ ਹਾਂ। ਸਾਧ ਸੰਗਤਿ ਵਿਚ ਮਿਲ ਕੇ ਮੈਂ ਪਰਮਾਤਮਾ ਦੇ ਨਾਮ ਦਾ ਸੁਆਦ ਮਾਣਦਾ ਹਾਂ।੩। ਹੇ ਭਾਈ! ਧੁਰ ਦਰਗਾਹ ਤੋਂ (ਜਿਸ ਮਨੁੱਖ ਦੇ) ਮੱਥੇ ਉੱਤੇ ਪ੍ਰਭੂ-ਮਿਲਾਪ ਦਾ ਲਿਖਿਆ ਲੇਖ ਉੱਘੜਦਾ ਹੈ, ਉਸ ਉਤੇ ਗੁਰੂ ਨਾਨਕ ਪ੍ਰਸੰਨ ਹੁੰਦਾ ਹੈ ਅਤੇ, ਉਸ ਨੂੰ ਪਰਮਾਤਮਾ ਮਿਲਾ ਦੇਂਦਾ ਹੈ।੪।੧।੫।


सूही महला ४ घरु २ ੴ सतिगुर प्रसादि ॥
गुरमति नगरी खोजि खोजाई ॥ हरि हरि नामु पदारथु पाई ॥१॥ मेरै मनि हरि हरि सांति वसाई ॥ तिसना अगनि बुझी खिन अंतरि गुरि मिलिऐ सभ भुख गवाई ॥१॥ रहाउ ॥ हरि गुण गावा जीवा मेरी माई ॥ सतिगुरि दइआलि गुण नामु द्रिड़ाई ॥२॥ हउ हरि प्रभु पिआरा ढूढि ढूढाई ॥ सतसंगति मिलि हरि रसु पाई ॥३॥ धुरि मसतकि लेख लिखे हरि पाई ॥ गुरु नानकु तुठा मेलै हरि भाई ॥४॥१॥५॥


अर्थ: हे भाई! (गुरू ने मुझे हरी-नाम की दाति दे के) मेरे मन में ठंड डाल दी है। (मेरे अंदर से) एक छिन में (माया की) तृष्णा की आग बुझ गई है। गुरू के मिलने से मेरी सारी (माया की) भूख दूर हो गई है।1। रहाउ। हे भाई! गुरू की मति ले के मैंने अपने शरीर-नगर की अच्छी तरह खोज की है, और (शरीर में से ही) परमात्मा का कीमती नाम मैंने पा लिया है।1। हे मेरी माँ! (अब ज्यों-ज्यों) मैं परमात्मा के गुण गाता हूँ, मुझे आत्मिक जीवन मिल रहा है। दया के घर सतिगुरू ने मेरे हृदय में प्रभू के गुण पक्के कर दिए हैं, परमात्मा का नाम पक्का कर दिया है।2। हे भाई! अब मैं प्यारे हरी-प्रभू की तलाश करता हूँ, (सत्संगियों से) तलाश करवाता हूँ। साध-संगति में मिल के मैं परमात्मा के नाम का स्वाद लेता हूँ।3। हे भाई! धुर दरगाह से (जिस मनुष्य के) माथे पर प्रभू-मिलाप का लिखा लेख उघड़ता है, उस पर गुरू नानक प्रसन्न होता है और, उसको परमात्मा मिला देता है।4।1।5।


www.shrimuktsarsahib.com


Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

Dates When this Mukhwaak Comes Again
18 July 2026

patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 739

ਸੂਹੀ ਮਹਲਾ ੫ ॥ ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥ ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥ ਓਇ ਸਾਜਨ ਓਇ ਮੀਤ ਪਿਆਰੇ ॥ ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ ਸੁਖ ਸਾਰੇ ॥ ਜਾ ਕੀ ਟਹਲ ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ ਤਿਨ੍ਹ੍ਹ ਸਦ ਬਲਿਹਾਰੇ ॥੪॥੭॥੧੩॥

ਅਰਥ: ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨ, ਉਹ (ਹੀ) ਮੇਰੇ ਪਿਆਰੇ ਮਿੱਤਰ ਹਨ।੧।ਰਹਾਉ। ਹੇ ਭਾਈ! ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕ੍ਰੋੜਾਂ ਪਾਪ ਲਹਿ ਜਾਂਦੇ ਹਨ, (ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੧। ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ।੨। ਹੇ ਭਾਈ! ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈ) ਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ, ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ।੩। ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ। ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈ, ਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ।੪।੭।੧੩।

सूही महला ५ ॥ जा कै दरसि पाप कोटि उतारे ॥ भेटत संगि इहु भवजलु तारे ॥१॥ ओइ साजन ओइ मीत पिआरे ॥ जो हम कउ हरि नामु चितारे ॥१॥ रहाउ ॥ जा का सबदु सुनत सुख सारे ॥ जा की टहल जमदूत बिदारे ॥२॥ जा की धीरक इसु मनहि सधारे ॥ जा कै सिमरणि मुख उजलारे ॥३॥ प्रभ के सेवक प्रभि आपि सवारे ॥ सरणि नानक तिन्ह सद बलिहारे ॥४॥७॥१३॥


अर्थ: हे भाई! जो (संत जन) मुझे परमात्मा का नाम याद करवाते हैं वह (ही) मेरे सज्जन हैं, वह (ही) मेरे प्यारे मित्र हैं।1। रहाउ। हे भाई! (वह संत जन ही मेरे प्यारे मित्र हैं) जिनके दर्शनों से करोड़ों पाप उतर जाते हैं, (जिन के चरणों) को छूने से संसार-समुंदर से पार लांध जाया जाता है।1। हे भाई! (वही हैं मेरे मित्र) जिनके वचन सुन के सारे सुख प्राप्त हो जाते हैं, जिनकी टहल करने से जमदूत (भी) नाश हो जाते हैं।2। हे भाई! (वही हैं मेरे मित्र) जिन के द्वारा (दिया हुआ) धीरज (मेरे) इस मन को सहारा देता है, जिन (के दिए हुए हरी-नाम) के सिमरन से (लोक-परलोक में) मुँह उज्जवल होता है।3। हे नानक! प्रभू ने स्वयं ही अपने सेवकों का जीवन सुंदर बना दिया है। हे भाई! उन सेवकों की शरण पड़ना चाहिए, उन पर से सदा कुर्बान होना चाहिए।4।7।13।

Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
14 July 2026

patna-shabib-ji
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 627


Mukhwaak In Punjabi

ਸੂਹੀ ਮਹਲਾ ੫ ॥
ਮੀਤੁ ਸਾਜਨੁ ਸੁਤ ਬੰਧਪ ਭਾਈ ॥ ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥ ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥ ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥ ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥ ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥ ਹਰਿ ਚਰਨ ਸਰਣ ਗੜ ਕੋਟ ਹਮਾਰੈ ॥ ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥੩॥ ਨਾਨਕ ਦਾਸ ਸਦਾ ਬਲਿਹਾਰੀ ॥ ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥


ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਮੇਰੀ (ਉੱਚੀ) ਜਾਤਿ ਹੈ, ਮੇਰੀ ਇੱਜ਼ਤ ਹੈ, ਮੇਰਾ ਧਨ ਹੈ। (ਇਸ ਦੀ ਬਰਕਤਿ ਨਾਲ ਮੇਰੇ ਅੰਦਰ) ਆਨੰਦ ਹੈ ਸ਼ਾਂਤੀ ਹੈ, ਆਤਮਕ ਅਡੋਲਤਾ ਦੇ ਸੁਖ ਹਨ।੧।ਰਹਾਉ। ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਪਰਮਾਤਮਾ ਮੇਰੇ ਨਾਲ ਮਦਦਗਾਰ ਹੈ। ਪਰਮਾਤਮਾ ਹੀ ਮੇਰਾ ਮਿੱਤਰ ਹੈ, ਸੱਜਣ ਹੈ, ਪਰਮਾਤਮਾ ਹੀ (ਮੇਰੇ ਵਾਸਤੇ) ਪੁੱਤਰ ਰਿਸ਼ਤੇਦਾਰ ਭਰਾ ਹੈ।੧। ਹੇ ਭਾਈ! ਸਦਾ) ਪਰਮਾਤਮਾ (ਦਾ ਨਾਮ) ਜਪਿਆ ਕਰ, (ਹਰਿ-ਨਾਮ ਦੀ) ਸੰਜੋਅ ਪਹਿਨੀ ਰੱਖ। ਇਸ (ਸੰਜੋਅ) ਨੂੰ (ਕਾਮਾਦਿਕ) ਕ੍ਰੋੜਾਂ ਹਥਿਆਰ ਵਿੰਨ੍ਹ ਨਹੀਂ ਸਕਦੇ।੨। ਹੇ ਭਾਈ! ਮੇਰੇ ਵਾਸਤੇ (ਤਾਂ) ਪਰਮਾਤਮਾ ਦੇ ਚਰਨਾਂ ਦੀ ਸਰਨ ਅਨੇਕਾਂ ਕਿਲ੍ਹੇ ਹੈ। ਇਸ (ਕਿਲ੍ਹੇ) ਨੂੰ ਦੁਖਦਾਈ ਮੌਤ (ਦਾ ਡਰ) ਨਾਸ ਨਹੀਂ ਕਰ ਸਕਦਾ।੩। ਹੇ ਨਾਨਕ! ਆਖ-) ਹੇ ਪ੍ਰਭੂ-ਪਾਤਿਸ਼ਾਹ! ਹੇ ਮੁਰਾਰੀ! ਮੈਂ ਤੇਰੇ ਸੇਵਕਾਂ ਸੰਤਾਂ ਤੋਂ ਸਦਾ ਸਦਕੇ ਜਾਂਦਾ ਹਾਂ (ਜਿਨ੍ਹਾਂ ਦੀ ਸੰਗਤਿ ਵਿਚ ਤੇਰਾ ਨਾਮ ਪ੍ਰਾਪਤ ਹੁੰਦਾ ਹੈ) ।੪।੧੯।੨੫।


सूही महला ५ ॥
मीतु साजनु सुत बंधप भाई ॥ जत कत पेखउ हरि संगि सहाई ॥१॥ जति मेरी पति मेरी धनु हरि नामु ॥ सूख सहज आनंद बिसराम ॥१॥ रहाउ ॥ पारब्रहमु जपि पहिरि सनाह ॥ कोटि आवध तिसु बेधत नाहि ॥२॥ हरि चरन सरण गड़ कोट हमारै ॥ कालु कंटकु जमु तिसु न बिदारै ॥३॥ नानक दास सदा बलिहारी ॥ सेवक संत राजा राम मुरारी ॥४॥१९॥२५॥


अर्थ: हे भाई! परमात्मा का नाम मेरी (उच्च) जाति है, मेरी इज्जत है, मेरा धन है। (इसकी वजह से मेरे अंदर) आनंद है, शांति है, आत्मिक अडोलता और सुख हैं।1। रहाउ। हे भाई! मैं जहाँ-कहाँ देखता हूँ, परमात्मा मेरे साथ मददगार है। परमात्मा ही मेरा मित्र है, सज्जन है, परमात्मा ही (मेरे वास्ते) पुत्र रिश्तेदार व भाई है।1। हे भाई! (सदा) परमात्मा (का नाम) जपा कर, (हरी नाम का) संजोअ (कवच) पहने रख। इस (संजोअ) को (कामादिक जैसे) करोड़ो हथियार (भी) नहीं बेध सकते।2। हे भाई! मेरे वास्ते (तो) परमात्मा के चरणों की शरण अनेकों किले हैं। इस (किले) को दुखद मौत (का डर) नाश नहीं कर सकता।3। हे नानक! (कह–) हे प्रभू-पातशाह! हे मुरारी! मैं तेरे सेवकों संतों से सदा सदके जाता हूँ (जिनकी संगति में तेरा नाम प्राप्त होता है)।4।19।25।


www.shrimuktsarsahib.com


Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

DATES WHEN THIS MUKHWAK COMES

03 April 2026

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 572


ਵਡਹੰਸੁ ਮਹਲਾ ੪ ਛੰਤ ੴ ਸਤਿਗੁਰ ਪ੍ਰਸਾਦਿ ॥
ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥ ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥ ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥ ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥ ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥ ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥


ਅਰਥ: ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ (ਆਪਣੇ ਚਰਨਾਂ ਦੀ) ਪ੍ਰੀਤਿ ਪੈਦਾ ਕੀਤੀ ਹੈ। ਗੁਰੂ ਨੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਵਸਾ ਦਿੱਤਾ ਹੈ। (ਗੁਰੂ ਨੇ) ਮੇਰੇ ਮਨ ਵਿਚ (ਉਹ) ਹਰਿ-ਨਾਮ ਵਸਾ ਦਿੱਤਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ। ਵੱਡੇ ਭਾਗਾਂ ਨਾਲ ਮੈਂ ਸਤਿਗੁਰੂ ਦਾ ਦਰਸ਼ਨ ਕਰ ਲਿਆ ਹੈ। ਮੇਰਾ ਗੁਰੂ ਬਹੁਤ ਹੀ ਸਲਾਹੁਣ-ਜੋਗ ਹੈ। ਹੁਣ ਮੈਂ ਉਠਦਾ ਬੈਠਦਾ ਹਰ ਵੇਲੇ ਗੁਰੂ ਦੀ ਦੱਸੀ ਸੇਵਾ ਕਰਦਾ ਹਾਂ ਜਿਸ ਸੇਵਾ ਦੀ ਬਰਕਤਿ ਨਾਲ ਮੈਂ ਆਤਮਕ ਸ਼ਾਂਤੀ ਹਾਸਲ ਕਰ ਲਈ ਹੈ। ਹੇ ਭਾਈ! ਮੇਰੇ ਮਨ ਵਿਚ ਗੁਰੂ ਦਾ ਪਿਆਰ ਪੈਦਾ ਹੋ ਗਿਆ ਹੈ।੧। ਹੇ ਭਾਈ! ਗੁਰੂ ਦਾ ਦਰਸ਼ਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ। ਗੁਰੂ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਕੇ ਟਿਕਾ ਦੇਂਦਾ ਹੈ, (ਉਸ) ਹਰਿ-ਨਾਮ ਨੂੰ ਜਪ ਜਪ ਕੇ ਮੇਰਾ ਮਨ ਖਿੜਿਆ ਰਹਿੰਦਾ ਹੈ। ਪਰਮਾਤਮਾ ਦਾ ਨਾਮ ਜਪ ਜਪ ਕੇ ਮੇਰਾ ਹਿਰਦਾ ਕੌਲ-ਫੁੱਲ ਵਾਂਗ ਖਿੜ ਪੈਂਦਾ ਹੈ, ਹਰਿ-ਨਾਮ ਲੱਭ ਕੇ (ਮੈਨੂੰ ਇਉਂ ਜਾਪਦਾ ਹੈ ਕਿ) ਮੈਂ ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ। ਮੇਰੇ ਅੰਦਰੋਂ ਹਉਮੈ ਰੋਗ ਦੂਰ ਹੋ ਗਿਆ ਹੈ, ਮੇਰਾ ਸਾਰਾ ਦੁੱਖ ਲਹਿ ਗਿਆ ਹੈ, ਹਰਿ-ਨਾਮ ਨੇ ਆਤਮਕ ਅਡੋਲਤਾ ਵਿਚ ਮੇਰੀ ਸੁਰਤਿ ਟਿਕਵੇਂ ਤੌਰ ਤੇ ਜੋੜ ਦਿੱਤੀ ਹੈ। ਹੇ ਭਾਈ! ਇਹ ਹਰਿ-ਨਾਮ (ਜੋ ਮੇਰੇ ਵਾਸਤੇ ਬੜੀ) ਇੱਜ਼ਤ (ਹੈ) , ਮੈਂ ਗੁਰੂ ਪਾਸੋਂ ਹਾਸਲ ਕੀਤਾ ਹੈ, ਗੁਰ-ਦੇਵ (ਦੇ ਚਰਨਾਂ) ਨੂੰ ਛੁਹ ਕੇ ਮੇਰਾ ਮਨ ਆਨੰਦ ਅਨੁਭਵ ਕਰਦਾ ਹੈ। ਹੇ ਭਾਈ! ਗੁਰੂ ਦਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ।੨। ਜੇ ਕੋਈ ਗੁਰਮੁਖ ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ, ਮੈਂ ਆਪਣਾ ਮਨ ਆਪਣਾ ਸਰੀਰ ਉਸ ਦੇ ਹਵਾਲੇ ਕਰ ਦਿਆਂ, ਆਪਣਾ ਸਰੀਰ ਕੱਟ ਕੇ ਉਸ ਨੂੰ ਦੇ ਦਿਆਂ। ਜੇਹੜਾ ਕੋਈ ਗੁਰਮੁਖ ਮੈਨੂੰ ਗੁਰੂ ਦੇ ਬਚਨ ਸੁਣਾਵੇ, ਮੈਂ ਆਪਣਾ ਮਨ ਕੱਟ ਕੇ ਆਪਣਾ ਤਨ ਕੱਟ ਕੇ (ਮਨ ਤੇ ਤਨ ਦੀ ਅਪਣੱਤ ਦਾ ਮੋਹ ਕੱਟ ਕੇ) ਉਸ ਦੇ ਹਵਾਲੇ ਕਰ ਦਿਆਂ। ਮੇਰੇ ਉਤਾਵਲੇ ਹੋ ਰਹੇ ਮਨ ਵਿਚ ਗੁਰੂ ਦੇ ਦਰਸਨ ਦੀ ਤਾਂਘ ਪੈਦਾ ਹੋ ਰਹੀ ਹੈ। ਗੁਰੂ ਨੂੰ ਮਿਲ ਕੇ, ਗੁਰੂ ਦੇ ਦਰਸਨ ਨਾਲ ਮੇਰਾ ਮਨ ਸੁਖ ਅਨੁਭਵ ਕਰਦਾ ਹੈ। ਹੇ ਹਰੀ! ਹੇ ਸੁਖਦਾਤੇ ਹਰੀ! ਮੇਹਰ ਕਰ, ਮੈਨੂੰ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼। (ਮੇਹਰ ਕਰ, ਕੋਈ ਗੁਰਮੁਖਿ ਸੱਜਣ) ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ।੩। ਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ (ਦਿੱਸਦਾ) (ਕਿਉਂਕਿ) ਗੁਰੂ (ਉਸ ਪਰਮਾਤਮਾ ਦੇ ਨਾਮ ਦਾ) ਦਾਨ ਬਖ਼ਸ਼ਦਾ ਹੈ ਜੋ ਸਰਬ-ਵਿਆਪਕ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ। (ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦਾ (ਹਰੇਕ ਕਿਸਮ ਦਾ) ਦੁੱਖ ਭਰਮ ਤੇ ਡਰ ਦੂਰ ਹੋ ਗਿਆ। ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜ ਗਿਆ, ਉਹ ਸੇਵਕ ਭਾਵਨਾ ਦੀ ਰਾਹੀਂ (ਪਰਮਾਤਮਾ ਵਿਚ) ਮਿਲ ਗਿਆ। ਹੇ ਨਾਨਕ! ਆਖ-ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਮਿਲ ਕੇ (ਜੀਵ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ। ਹੇ ਭਾਈ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ ਦਿੱਸਦਾ।੪।੧।


वडहंसु महला ४ छंत ੴ सतिगुर प्रसादि ॥
मेरै मनि मेरै मनि सतिगुरि प्रीति लगाई राम ॥ हरि हरि हरि हरि नामु मेरै मंनि वसाई राम ॥ हरि हरि नामु मेरै मंनि वसाई सभि दूख विसारणहारा ॥ वडभागी गुर दरसनु पाइआ धनु धनु सतिगुरू हमारा ॥ ऊठत बैठत सतिगुरु सेवह जितु सेविऐ सांति पाई ॥ मेरै मनि मेरै मनि सतिगुर प्रीति लगाई ॥१॥ हउ जीवा हउ जीवा सतिगुर देखि सरसे राम ॥ हरि नामो हरि नामु द्रिड़ाए जपि हरि हरि नामु विगसे राम ॥ जपि हरि हरि नामु कमल परगासे हरि नामु नवं निधि पाई ॥ हउमै रोगु गइआ दुखु लाथा हरि सहजि समाधि लगाई ॥ हरि नामु वडाई सतिगुर ते पाई सुखु सतिगुर देव मनु परसे ॥ हउ जीवा हउ जीवा सतिगुर देखि सरसे ॥२॥ कोई आणि कोई आणि मिलावै मेरा सतिगुरु पूरा राम ॥ हउ मनु तनु हउ मनु तनु देवा तिसु काटि सरीरा राम ॥ हउ मनु तनु काटि काटि तिसु देई जो सतिगुर बचन सुणाए ॥ मेरै मनि बैरागु भइआ बैरागी मिलि गुर दरसनि सुखु पाए ॥ हरि हरि क्रिपा करहु सुखदाते देहु सतिगुर चरन हम धूरा ॥ कोई आणि कोई आणि मिलावै मेरा सतिगुरु पूरा ॥३॥ गुर जेवडु गुर जेवडु दाता मै अवरु न कोई राम ॥ हरि दानो हरि दानु देवै हरि पुरखु निरंजनु सोई राम ॥ हरि हरि नामु जिनी आराधिआ तिन का दुखु भरमु भउ भागा ॥ सेवक भाइ मिले वडभागी जिन गुर चरनी मनु लागा ॥ कहु नानक हरि आपि मिलाए मिलि सतिगुर पुरख सुखु होई ॥ गुर जेवडु गुर जेवडु दाता मै अवरु न कोई ॥४॥१॥


Mukhwaak Meaning In Hindi


हे भाई! गुरू ने मेरे मन में (अपने चरणों की) प्रीति पैदा की है। गुरू ने मेरे मन में परमात्मा का नाम बसा दिया है। (गुरू ने) मेरे मन में (वह) हरी-नाम बसा दिया है जो सारे दुख दूर करने की समर्था वाला है। बड़े भाग्यों से मैंने सतिगुरू के दर्शन कर लिए हैं। मेरा गुरू बहुत ही सराहनीय है। अब मैं उठता-बैठता हर वक्त गुरू की बताई हुई सेवा करता हूँ जिस सेवा की बरकति से मैंने आत्मिक शांति हासिल कर ली है। हे भाई! मेरे मन में गुरू का प्यार पैदा हो गया है।1। हे भाई! गुरू के दर्शन करके मुझे आत्मिक जीवन मिल जाता है, (मेरा मन) रस से भर जाता है। गुरू मेरे मन में परमात्मा का नाम पक्का करके टिका देता है, (उस) हरी-नाम को जप-जप के मेरा मन खिला रहता है। परमात्मा का नाम जप-जप के मेरा हृदय कमल फूल की तरह खिल उठता है, हरी-नाम ढूँढ के (मुझे ऐसा प्रतीत होता है कि) मैंने दुनिया के नौ खजाने हासिल कर लिए हैं। मेरे अंदर से अहंकार का रोग दूर हो गया है, मेरा सारा दुख उतर गया है, हरी-नाम ने आत्मिक अडोलता में मेरी सुरति स्थाई तौर पर जोड़ दी है। हे भाई! यह हरी-नाम (जो मेरे वास्ते बड़ी) इज्जत (है), मैंने गुरू से हासिल की है, गुर-देव (के चरणों) को छूह के मेरा मन आनंद का अनुभव करता है। हे भाई! गुरू के दर्शन करके मुझे आत्मिक जीवन मिल जाता है, (मेरा मन आनंद) रस से भर जाता है।2। अगर कोई गुरमुख मुझे पूरा गुरू ला के मिला दे, मैं अपना मन अपना शरीर उसके हवाले कर दूँ, अपना शरीर काट के उसे दे दूँ। जो कोई गुरमुख मुझे गुरू के बचन सुनाए, मैं अपना मन काट के अपना तन काट के (मन और तन के अपनत्व का मोह काट के) उसके हवाले कर दूँ। मेरे उतावले हो रहे मन में गुरू के दर्शनों की तमन्ना पैदा हो रही है। गुरू को मिल के, गुरू के दर्शनों से मेरा मन सुख अनुभव करता है। हे हरी! हे सुखदाते हरी! मेहर कर, मुझे पूरे गुरू के चरणों की धूड़ बख्श। (मेहर कर, कोई गुरमुख सज्जन) मुझे पूरा गुरू ला के मिला दे।3। हे भाई! गुरू के बराबर का दाता मुझे और कोई नहीं (दिखता) (क्योंकि) गुरू (उस परमात्मा के नाम का) दान बख्शता है जो सर्व-व्यापक है और जो माया के प्रभाव से परे है। (गुरू की कृपा से) जिन मनुष्यों ने परमात्मा का नाम सिमरा है, उनका (हरेक किस्म का) दुख, भरम और डर दूर हो गया। जिन भाग्यशाली मनुष्यों का मन गुरू के चरणों में जुड़ गया, वह सेवक भावना के द्वारा (परमात्मा में) मिल गए। हे नानक! कह– परमातमा खुद ही (जीव को अपने साथ) मिलाता है, और, गुरू को मिल के (जीव के अंदर) आत्मिक आनंद पैदा होता है। हे भाई! गुरू के बराबर का दाता मुझे और कोई नहीं दिखता।4।1।


www.shrimuktsarsahib.com


Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

Dates When this Mukhwaak Comes Again
04 July 2024
11 March 2026

patna-shabib-ji
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 551


Mukhwaak In Punjabi


ਸਲੋਕ ਮਃ ੩ ॥
ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥੧॥ ਮਃ ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੋ ਪਿਆਰੁ ॥ ਕੂੜੁ ਕਮਾਵੈ ਕੂੜੁ ਸੰਗ੍ਰਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨਾ ਪਵੈ ਦਰਗਹਿ ਹੋਇ ਖੁਆਰੁ ॥੨॥ ਪਉੜੀ ॥ ਆਪੇ ਖਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੇ ॥ ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ ਆਪਿ ਹੈ ਬੋਹਿਥਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ ਅਵਰੁ ਨ ਦੂਜਾ ਤੁਝੈ ਸਰੇ ॥੯॥


Meaning In Punjabi


ਅਰਥ: ਹੇ ਸ਼ੇਖ਼! ਹਿਰਦੇ ਵਿਚੋਂ ਹਠ ਛੱਡ ਦੇਹ, ਇਹ ਝੱਲ-ਪੁਣਾ ਦੂਰ ਕਰ ਤੇ ਸਤਿਗੁਰੂ ਦਾ ਡਰ ਹਿਰਦੇ ਵਿਚ ਵਸਾ (ਭਾਵ, ਅਦਬ ਵਿਚ ਆ) ਸਤਿਗੁਰੂ ਦੇ ਅਦਬ ਵਿਚ ਰਹਿ ਕੇ ਨਿਰਭਉ ਪ੍ਰਭੂ ਨੂੰ ਲੱਭ ਕੇ ਕਈ ਏਸ ਡਰ ਦੀ ਰਾਹੀਂ ਤਰ ਗਏ ਹਨ। (ਹੇ ਸ਼ੇਖ!) ਆਪਣੇ ਕਰੜੇ ਮਨ ਨੂੰ (ਭਾਵ, ਮਨ ਨੂੰ ਜੋ ਹਠ ਦੇ ਕਾਰਨ ਕਠੋਰ ਹੈ) ਸਤਿਗੁਰੂ ਦੇ ਸ਼ਬਦ ਨਾਲ ਵਿੰਨ੍ਹ ਤਾਂ ਕਿ ਤੇਰੇ ਮਨ ਵਿਚ ਸ਼ਾਂਤੀ ਤੇ ਠੰਡ ਆ ਕੇ ਵੱਸੇ, ਫੇਰ ਇਸ ਵਿਚ (ਭਜਨ ਬੰਦਗੀ ਵਾਲੀ) ਜੋ ਕਾਰ ਕਰੇਂਗਾ, ਮਾਲਕ ਉਸ ਨੂੰ ਕਬੂਲ ਕਰੇਗਾ, ਹੇ ਨਾਨਕ! ਕਿਸੇ ਗਿਆਨ ਵਾਲੇ ਨੂੰ ਜਾ ਕੇ ਪੁੱਛ ਲੈ, ਕਾਮ ਤੇ ਕ੍ਰੋਧ (ਆਦਿਕ ਵਿਕਾਰਾਂ) ਦੇ ਅਧੀਨ ਹੋਇਆਂ ਕਿਸੇ ਨੂੰ ਭੀ ਰੱਬ ਨਹੀਂ ਲੱਭਾ।੧। ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ, ਉਹ (ਮਾਇਆ ਰੂਪ) ਕੂੜ ਕਮਾਉਂਦਾ, ਕੂੜ ਇਕੱਠਾ ਕਰਦਾ ਹੈ ਤੇ ਕੂੜ ਨੂੰ ਹੀ ਆਪਣੀ ਖ਼ੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ) । (ਮਨ ਦੇ ਅਧੀਨ ਹੋਏ ਮਨੁੱਖ) ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖ਼ੀਰ ਵੇਲੇ ਸੁਆਹ ਹੋ ਜਾਂਦਾ ਹੈ (ਭਾਵ, ਸੁਆਹ ਵਾਂਗ ਵਿਅਰਥ ਹੋ ਜਾਂਦਾ ਹੈ) ਉਹ ਆਪਣੇ ਵਲੋਂ ਆਤਮਕ ਕੰਮ ਭੀ ਕਰਦੇ ਹਨ) ਕਰਮ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ (ਭੀ) ਕਰਦੇ ਹਨ (ਪਰ) ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ (ਹੀ) ਰਹਿੰਦਾ ਹੈ। ਹੇ ਨਾਨਕ! ਮਨ ਦੇ ਅਧੀਨ ਹੋਇਆ ਹੋਇਆ ਮਨੁੱਖ ਜੋ ਕੁਝ (ਭੀ) ਕਰਦਾ ਹੈ ਉਹ ਕਬੂਲ ਨਹੀਂ ਹੁੰਦਾ ਤੇ ਪ੍ਰਭੂ ਦੀ ਹਜ਼ੂਰੀ ਵਿੱਚ ਉਹ ਖ਼ੁਆਰ ਹੁੰਦਾ ਹੈ।੨। ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈ; ਆਪ ਹੀ ਸਮੁੰਦਰ ਸਾਗਰ ਹੈ ਤੇ ਉਸ ਨੇ ਆਪ ਹੀ ਇਸ ਵਿਚ (ਸਿਫ਼ਤਿ-ਸਾਲਾਹ ਰੂਪ) ਰਤਨ ਲੁਕਾ ਰੱਖੇ ਹਨ; ਜਿਸ ਤੇ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਸਨਮੁਖ ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈ; ਪ੍ਰਭੂ ਆਪ ਹੀ (ਸੰਸਾਰ) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ, ਆਪ ਹੀ ਸਭ ਕੁਝ ਕਰਦਾ ਕਰਾਉਂਦਾ ਹੈ। ਹੇ ਪ੍ਰਭੂ! ਤੇਰੇ ਜਿਹਾ ਦੂਜਾ ਕੋਈ ਨਹੀਂ।੯।


Mukhwaak In Hindi


सलोक मः ३ ॥
सेखा अंदरहु जोरु छडि तू भउ करि झलु गवाइ ॥ गुर कै भै केते निसतरे भै विचि निरभउ पाइ ॥ मनु कठोरु सबदि भेदि तूं सांति वसै मनि आइ ॥ सांती विचि कार कमावणी सा खसमु पाए थाइ ॥ नानक कामि क्रोधि किनै न पाइओ पुछहु गिआनी जाइ ॥१॥ मः ३ ॥ मनमुख माइआ मोहु है नामि न लगो पिआरु ॥ कूड़ु कमावै कूड़ु संग्रहै कूड़ु करे आहारु ॥ बिखु माइआ धनु संचि मरहि अंते होइ सभु छारु ॥ करम धरम सुच संजम करहि अंतरि लोभु विकारु ॥ नानक जि मनमुखु कमावै सु थाइ ना पवै दरगहि होइ खुआरु ॥२॥ पउड़ी ॥ आपे खाणी आपे बाणी आपे खंड वरभंड करे ॥ आपि समुंदु आपि है सागरु आपे ही विचि रतन धरे ॥ आपि लहाए करे जिसु किरपा जिस नो गुरमुखि करे हरे ॥ आपे भउजलु आपि है बोहिथा आपे खेवटु आपि तरे ॥ आपे करे कराए करता अवरु न दूजा तुझै सरे ॥९॥


Mukhwaak Meaning In Hindi


हे शेख! हृदय में से हठ त्याग दे, ये पागलपन दूर कर और सतिगुरू का डर हृदय में बसा (भाव, अदब में आ) सतिगुरू के अदब में रहके कितने ही पार हो गए, (कितनों ने ही) भय में रह के निर्भय प्रभू को पा लिया। (हे शेख!) अपने कठोर मन को (मन, जो हठ के कारण कठोर है) सतिगुरू के शबद से भेद दे ता कि तेरे मन में शांति और ठंड आ के बसे। फिर इस में (भजन बंदगी वाली) जो कार करेगा, मालिक उसे कबूल करेगा। हे नानक! किसी ज्ञान वाले को जा के पूछ ले, काम और क्रोध (आदि विकारों) के अधीन होने से किसी को भी ईश्वर नहीं मिलता।1। मनमुख का माया में मोह है (इस करके) नाम में उसका प्यार नहीं बनता, वह (माया रूपी) झूठ कमाता, झूठ एकत्र करता है और झूठ को ही अपनी खुराक बनाता है (भाव, जिंदगी का आसरा समझता है)। (मन के अधीन हुए मनुष्य) विष रूपी माया धन को इकट्ठा कर करके खपते मरते हैं, जबकि आखिर में वह सारा धन राख हो जाता है (भाव, राख की तरह व्यर्थ हो जाता है) वे अपनी और से (आत्मिक काम भी करते हैं) कर्म-धर्म-पवित्रता के साधन व और संयम (भी) करते हैं (पर) उनके हृदय में लोभ व विकार (ही) रहता है। हे नानक! मन के अधीन हुआ मनुष्य जो कुछ (भी) करता है वह कबूल नहीं होता और प्रभू की हजूरी में वह ख्वार होता है।2। प्रभू स्वयं ही खाणियां, बोलियां, खण्ड व ब्रहमण्ड बनाता है, स्वयं ही समुंद्र व सागर है और उसने स्वयं ही इस में (सिफत सालाह रूपी) रत्न छुपा के रखे हैं; जिस पर कृपा करता है और जिसको सतिगुरू के सन्मुख करता है, उसे स्वयं ही वह रत्न प्राप्त करवा देता है। प्रभू खुद ही (संसार) समुंद्र है, खुद ही जहाज है, स्वयं ही मल्लाह है और स्वयं ही तैरता है, स्वयं ही सब कुछ करता कराता है। हे प्रभू! तेरे जैसा दूसरा कोई नहीं।9।


www.shrimuktsarsahib.com


Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

Dates When this Mukhwaak Comes Again
10 March 2026

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 726


ਤਿਲੰਗ ਮਹਲਾ ੯ ਕਾਫੀ
ੴ ਸਤਿਗੁਰ ਪ੍ਰਸਾਦਿ ॥
ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥ ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥ ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥ ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥


ਅਰਥ: ਹੇ ਮਨੁੱਖ! ਜੇ ਤੂੰ ਪਰਮਾਤਮਾ ਦਾ ਨਾਮ ਸਿਮਰਨਾ ਹੈ, ਤਾਂ ਦਿਨ ਰਾਤ ਇੱਕ ਕਰ ਕੇ ਸਿਮਰਨਾ ਸ਼ੁਰੂ ਕਰ ਦੇ, (ਕਿਉਂਕਿ) ਜਿਵੇਂ ਤ੍ਰੇੜੇ ਹੋਏ ਘੜੇ ਵਿਚੋਂ ਪਾਣੀ (ਸਹਜੇ ਸਹਜੇ ਨਿਕਲਦਾ ਰਹਿੰਦਾ ਹੈ, ਤਿਵੇਂ ਹੀ) ਇਕ ਇਕ ਛਿਨ ਕਰ ਕੇ ਉਮਰ ਬੀਤਦੀ ਜਾ ਰਹੀ ਹੈ।੧।ਰਹਾਉ। ਹੇ ਮੂਰਖ! ਹੇ ਬੇ-ਸਮਝ! ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਕਿਉਂ ਨਹੀਂ ਗਾਂਦਾ? ਮਾਇਆ ਦੇ ਝੂਠੇ ਲਾਲਚ ਵਿਚ ਫਸ ਕੇ ਤੂੰ ਮੌਤ ਨੂੰ (ਭੀ) ਚੇਤੇ ਨਹੀਂ ਕਰਦਾ।੧। ਪਰ, ਹੇ ਨਾਨਕ! ਆਖ-ਜੇ ਮਨੁੱਖ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦੇਵੇ (ਭਾਵੇਂ ਸਿਮਰਨ-ਹੀਨਤਾ ਵਿਚ ਕਿਤਨੀ ਭੀ ਉਮਰ ਗੁਜ਼ਰ ਚੁਕੀ ਹੋਵੇ) ਫਿਰ ਭੀ ਕੋਈ ਨੁਕਸਾਨ ਨਹੀਂ ਹੁੰਦਾ, (ਕਿਉਂਕਿ) ਉਸ ਪਰਮਾਤਮਾ ਦੇ ਭਜਨ ਦੀ ਬਰਕਤਿ ਨਾਲ ਮਨੁੱਖ ਉਹ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਜਿੱਥੇ ਕੋਈ ਡਰ ਪੋਹ ਨਹੀਂ ਸਕਦਾ।੨।੧।


Mukhwaak In Hindi


तिलंग महला ९ काफी
ੴ सतिगुर प्रसादि ॥
चेतना है तउ चेत लै निसि दिनि मै प्रानी ॥ छिनु छिनु अउध बिहातु है फूटै घट जिउ पानी ॥१॥ रहाउ ॥ हरि गुन काहि न गावही मूरख अगिआना ॥ झूठै लालचि लागि कै नहि मरनु पछाना ॥१॥ अजहू कछु बिगरिओ नही जो प्रभ गुन गावै ॥ कहु नानक तिह भजन ते निरभै पदु पावै ॥२॥१॥


Mukhwaak Meaning In Hindi


अर्थ: हे मनुष्य! अगर तूने परमात्मा का नाम सिमरना है, तो दिन-रात एक करके सिमरना शुरू कर दे, (क्योंकि) जैसे चटके हुए घड़े में से पानी (सहजे-सहजे निकलता रहता है, वैसे ही) एक-एक छिन करके उम्र बीतती जा रही है।1। रहाउ। हे मूर्ख! हे बेसमझ! तू परमात्मा की सिफत सालाह के गीत गाने आरम्भ कर दे (भले ही सिमरन के बग़ैर कितनी ही उम्र बीत चुकी हो) फिर भी कोई नुकसान नहीं होता, (क्योंकि) उस परमात्मा के भजन की बरकति से मनुष्य वह आत्मिक दर्जा प्राप्त कर लेता है, जहाँ कोई डर छू नहीं सकता।2।1।


Today Mukhwak From Janam Asthan Guru Gobind Singh Ji, Hukamnama Sahib Takht Patna Sahib Bihar, Mukhwak Patna Sahib, Mukhwak Guru Gobind Singh Ji, Mukhwak Janam Asthan Guru Gobind Singh Ji, Mukhwak Historical Gurdwara Sahib, Hukamnama Itihasik Gurdwara Sahib Ton, Mukhwak Patna Sahib Ton, Ajj Da Hukamnama, Latest Hukamnama, Daily Hukamnama, Rojana Mukhwak Patna Sahib, Gurdwara Patna Sahib Hukamnama, Hukamnama Sahib Patna Sahib

Dates whe this Mukhwak Comes Again
13 February 2026