Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 504


ਗੂਜਰੀ ਮਹਲਾ ੧ ॥
ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨ੍ਹ੍ਹ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥


ਅਰਥ: ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦੀ ਭਗਤੀ ਕਰਦੇ ਹਨ ਜੋ ਪਰਮਾਤਮਾ ਦੀ ਸਰਨ ਆਉਂਦੇ ਹਨ ਉਹਨਾਂ ਨੂੰ ਨਾਹ ਇਹ ਮਾਣ ਹੁੰਦਾ ਹੈ ਕਿ ਅਸੀਂ ਸਭ ਤੋਂ ਉੱਚੀ ਜਾਂ ਵਿਚਕਾਰਲੀ ਜਾਤਿ ਦੇ ਹਾਂ, ਨਾਹ ਇਹ ਸਹਮ ਹੁੰਦਾ ਹੈ ਕਿ ਅਸੀਂ ਨੀਵੀਂ ਜਾਤਿ ਦੇ ਹਾਂ। ਸਿਰਫ਼ ਪ੍ਰਭੂ-ਨਾਮ ਵਿਚ ਰੰਗੇ ਰਹਿਣ ਕਰਕੇ ਉਹ (ਇਸ ਊਚਤਾ ਨੀਚਤਾ ਆਦਿਕ ਵਲੋਂ) ਨਿਰਮੋਹ ਰਹਿੰਦੇ ਹਨ। ਚਿੰਤਾ, ਵਿਛੋੜਾ, ਰੋਗ ਆਦਿਕ ਉਹ ਸਭ ਭੁਲਾ ਚੁਕੇ ਹੁੰਦੇ ਹਨ ॥੧॥ ਹੇ ਭਾਈ! ਪਰਮਾਤਮਾ ਦੀ ਭਗਤੀ ਗੁਰੂ ਦੀ ਮੇਹਰ ਨਾਲ ਹੀ ਹੋ ਸਕਦੀ ਹੈ। ਜਿਸ ਮਨੁੱਖ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਪਵਿਤ੍ਰ ਨਾਮ ਵਸਾ ਲਿਆ ਹੈ, ਉਸ ਨੂੰ ਜਮ ਦੀ ਮੁਥਾਜੀ ਨਹੀਂ ਰਹਿੰਦੀ, ਉਸ ਦੇ ਜ਼ਿੰਮੇ ਪਿਛਲੇ ਕੀਤੇ ਕਰਮਾਂ ਦਾ ਕੋਈ ਅਜੇਹਾ ਬਾਕੀ ਲੇਖਾ ਨਹੀਂ ਰਹਿ ਜਾਂਦਾ ਜਿਸ ਕਰਕੇ ਜਮਰਾਜ ਦਾ ਉਸ ਉਤੇ ਜ਼ੋਰ ਪੈ ਸਕੇ ॥੧॥ ਰਹਾਉ ॥ (ਪਰਮਾਤਮਾ ਦੇ ਭਗਤ) ਪਰਮਾਤਮਾ ਦੀ ਸੰਗਤ ਵਿਚ ਟਿਕ ਕੇ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦੇ ਹਨ (ਉਹ ਇਹੀ ਸਮਝਦੇ ਹਨ ਕਿ) ਸੁਤੇ ਹੀ (ਜਗਤ ਵਿਚ ਉਹੀ ਵਰਤਦਾ ਹੈ) ਜੋ ਉਸ ਪਰਮਾਤਮਾ ਨੂੰ ਭਾਉਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾ ਜਗਤ ਵਿਚ ਜਿਊਣਾ ਉਹਨਾਂ ਨੂੰ ਵਿਅਰਥ ਦਿੱਸਦਾ ਹੈ, ਪਰਮਾਤਮਾ ਦੀ ਭਗਤੀ ਤੋਂ ਬਿਨਾ ਉਹਨਾਂ ਨੂੰ ਇੱਕ ਭੀ ਘੜੀ ਨਿਸਫਲ ਜਾਪਦੀ ਹੈ ॥੨॥ ਹੇ ਮਨ! ਜੇਹੜਾ ਮਨੁੱਖ (ਪਰਮਾਤਮਾ ਦੇ ਭਗਤਾਂ ਵਾਸਤੇ) ਆਪਣੇ ਮਨ ਵਿਚ ਖੋਟ ਰੱਖਦਾ ਹੈ ਤੇ ਉਹਨਾਂ ਦੀ ਨਿੰਦਾ ਕਰਦਾ ਹੈ, ਉਸ ਨੂੰ ਨਾਹ ਘਰ ਵਿਚ ਨਾਹ ਬਾਹਰ ਕਿਤੇ ਭੀ ਆਤਮਕ ਸ਼ਾਂਤੀ ਦੀ ਥਾਂ ਨਹੀਂ ਮਿਲਦੀ ਕਿਉਂਕਿ ਉਸ ਦੀ ਆਪਣੀ ਆਤਮਕ ਅਵਸਥਾ ਠੀਕ ਨਹੀਂ ਹੈ। (ਪਰਮਾਤਮਾ ਆਪਣੇ ਭਗਤਾਂ ਉਤੇ ਸਦਾ ਬਖ਼ਸ਼ਸ਼ਾਂ ਕਰਦਾ ਹੈ) ਜੇ ਨਿੰਦਕ (ਇਹ ਬਖ਼ਸ਼ਸ਼ਾਂ ਵੇਖ ਕੇ) ਖਿੱਝੇ, ਤਾਂ ਭੀ ਪਰਮਾਤਮਾ ਆਪਣੀ ਬਖ਼ਸ਼ਸ਼ ਬੰਦ ਨਹੀਂ ਕਰਦਾ, ਉਹ ਸਗੋਂ ਸਦਾ ਹੀ ਵਧਦੀ ਹੈ ॥੩॥ ਹੇ ਮਨ! (ਪ੍ਰਭੂ ਦੀ ਸਿਫ਼ਤ-ਸਾਲਾਹ) ਗੁਰੂ ਦੀ ਦਿੱਤੀ ਹੋਈ ਦਾਤ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ; ਠਾਕੁਰ-ਪ੍ਰਭੂ ਨੇ ਆਪ ਹੀ ਇਹ (ਨਾਮ ਦੀ) ਦਾਤ ਦਿਵਾਈ ਹੁੰਦੀ ਹੈ। ਜਿਨ੍ਹਾਂ ਨਿੰਦਕਾਂ ਨੂੰ (ਭਗਤ ਜਨਾਂ ਨੂੰ ਦਿੱਤੀ ਹੋਈ) ਗੁਰੂ ਦੀ ਦਾਤ ਪਸੰਦ ਨਹੀਂ ਆਉਂਦੀ (ਤੇ ਉਹ ਭਗਤਾਂ ਦੀ ਨਿੰਦਾ ਕਰਦੇ ਹਨ) ਨਿੰਦਾ ਦੇ ਕਾਰਨ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ (ਦਿੱਸਦੇ ਹਨ) ॥੪॥ ਹੇ ਮਨ! ਜੇਹੜੇ ਮਨੁੱਖ (ਪ੍ਰਭੂ ਦੀ) ਸਰਨ ਪੈਂਦੇ ਹਨ, ਪ੍ਰਭੂ ਮੇਹਰ ਕਰ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਰਤਾ ਭਰ ਭੀ ਢਿੱਲ ਨਹੀਂ ਕਰਦਾ। ਉਹ ਪ੍ਰਭੂ ਆਤਮਕ ਆਨੰਦ ਦਾ ਸੋਮਾ ਹੈ, ਸਭ ਤੋਂ ਵੱਡਾ ਨਾਥ ਹੈ, ਗੁਰੂ (ਸਰਨ ਪਏ ਮਨੁੱਖ ਨੂੰ) ਪਰਮਾਤਮਾ ਦੇ ਮੇਲ ਵਿਚ ਮਿਲਾ ਦੇਂਦਾ ਹੈ ॥੫॥ ਹੇ ਮਨ! ਪਰਮਾਤਮਾ ਦਇਆ ਦਾ ਸੋਮਾ ਹੈ (ਸਭ ਜੀਵਾਂ ਉਤੇ) ਸਦਾ ਦਇਆ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਉਸ ਨੂੰ ਸਿਮਰਦਾ ਹੈ, ਪ੍ਰਭੂ ਉਸ ਦੀ ਭਟਕਣਾ ਮਿਟਾ ਦੇਂਦਾ ਹੈ। ਜਿਵੇਂ (ਲੋਹਾ ਆਦਿਕ) ਧਾਤ ਪਾਰਸ ਨੂੰ ਛੁਹ ਕੇ ਸੋਨਾ ਬਣ ਜਾਂਦੀ ਹੈ ਤਿਵੇਂ ਸਾਧ ਸੰਗਤ ਵਿਚ ਭੀ ਇਹੀ ਬਰਕਤਿ ਹੈ ॥੬॥ ਪਰਮਾਤਮਾ (ਮਾਨੋ) ਪਵਿਤ੍ਰ ਜਲ ਹੈ, ਜੇਹੜਾ ਮਨੁਖ (ਇਸ ਪਵਿਤ੍ਰ ਜਲ ਵਿਚ) ਇਸ਼ਨਾਨ ਕਰਨ ਜੋਗਾ ਬਣ ਜਾਂਦਾ ਹੈ ਤੇ ਜਿਸ ਨੂੰ ਸਤਿਗੁਰੂ ਪਿਆਰਾ ਲੱਗਦਾ ਹੈ ਉਹ (ਇਸ ਪਵਿਤ੍ਰ ਜਲ ਵਿਚ) ਚੁੱਭੀ ਲਾਂਦਾ ਹੈ। ਸਾਧ ਸੰਗਤ ਵਿਚ ਰਹਿ ਕੇ ਉਸ ਨੂੰ ਮੁੜ ਮੁੜ ਜਨਮ ਨਹੀਂ ਹੁੰਦਾ, (ਕਿਉਂਕਿ ਗੁਰੂ) ਉਸ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ॥੭॥ ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਅਪਹੁੰਚ ਹੈਂ। ਤੂੰ (ਮਾਨੋ) ਇਕ ਸ੍ਰੇਸ਼ਟ ਰੁੱਖ ਹੈਂ ਜਿਸ ਦੇ ਆਸਰੇ ਰਹਿਣ ਵਾਲੇ ਅਸੀਂ ਸਾਰੇ ਜੀਵ ਪੰਛੀ ਹਾਂ। ਹੇ ਨਿਰੰਜਨ ਪ੍ਰਭੂ! ਮੈਨੂੰ ਨਾਨਕ ਨੂੰ ਆਪਣਾ ਨਾਮ ਬਖ਼ਸ਼, ਤਾਂ ਕਿ ਮੈਂ ਸਦਾ ਹੀ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ ॥੮॥੪॥


गूजरी महला १ ॥
ऐ जी ना हम उतम नीच न मधिम हरि सरणागति हरि के लोग ॥ नाम रते केवल बैरागी सोग बिजोग बिसरजित रोग ॥१॥ भाई रे गुर किरपा ते भगति ठाकुर की ॥ सतिगुर वाकि हिरदै हरि निरमलु ना जम काणि न जम की बाकी ॥१॥ रहाउ ॥ हरि गुण रसन रवहि प्रभ संगे जो तिसु भावै सहजि हरी ॥ बिनु हरि नाम ब्रिथा जगि जीवनु हरि बिनु निहफल मेक घरी ॥२॥ ऐ जी खोटे ठउर नाही घरि बाहरि निंदक गति नही काई ॥ रोसु करै प्रभु बखस न मेटै नित नित चड़ै सवाई ॥३॥ ऐ जी गुर की दाति न मेटै कोई मेरै ठाकुरि आपि दिवाई ॥ निंदक नर काले मुख निंदा जिन्ह गुर की दाति न भाई ॥४॥ ऐ जी सरणि परे प्रभु बखसि मिलावै बिलम न अधूआ राई ॥ आनद मूलु नाथु सिरि नाथा सतिगुरु मेलि मिलाई ॥५॥ ऐ जी सदा दइआलु दइआ करि रविआ गुरमति भ्रमनि चुकाई ॥ पारसु भेटि कंचनु धातु होई सतसंगति की वडिआई ॥६॥ हरि जलु निरमलु मनु इसनानी मजनु सतिगुरु भाई ॥ पुनरपि जनमु नाही जन संगति जोती जोति मिलाई ॥७॥ तूं वड पुरखु अगम तरोवरु हम पंखी तुझ माही ॥ नानक नामु निरंजन दीजै जुगि जुगि सबदि सलाही ॥८॥४॥


अर्थ: हे भाई! जो मनुष्य परमात्मा की भगती करते हैं जो परमात्मा की श़रण आते हैं उनको ना यह मान होता है कि हम सब से ऊँची या मध्यम जाति के हैं, ना यह सहम होता है कि हम नीची जाति के हैं। सिर्फ प्रभू-नाम में रंगे रहने करके वह (इस ऊचता नीचता आदि की तरफ से) निरमोह रहते हैं। चिंता, विछोड़ा, रोग आदि वह सब भुला चुके होते हैं ॥१॥ हे भाई! परमात्मा की भगती गुरू की मेहर से ही हो सकती है। जिस मनुष्य ने सतिगुरू के श़ब्द के द्वारा अपने हृदय में परमात्मा का पवित्र नाम वसा लिया है, उस को यम की मोहताजी नहीं रहती, उस के जिम्मे पिछले किए कर्मो का कोई ऐसा बाकी लेखा नहीं रह जाता जिस कारण यमराज का उस पर ज़ोर पड़ सके ॥१॥ रहाउ ॥ (परमात्मा के भगत) परमात्मा की संगत में टिक कर अपनी जीभ से परमात्मा के गुण गाते हैं (वह यही समझते हैं कि) सोए हुए ही (जगत में वही वरतता है) जो उस परमात्मा को अच्छा लगता है। परमात्मा के नाम के बिना जगत में जीना उनको व्यर्थ दिखता है, परमात्मा की भगती के बिना उनको एक भी पल असफल जापता है ॥२॥ हे मन! जो मनुष्य (परमात्मा के भगतों के लिए) अपने मन में खोट रखता है और उनकी निंदा करता है, उनको ना घर में ना बाहर कहीं भी आत्मिक शांति की जगह नहीं मिलती क्योंकि उस की अपनी आत्मिक अवस्था ठीक नहीं है। (परमात्मा अपने भगतों पर सदा बख़्श़श़ा करता है) अगर निंदक (यह बख़्श़श़ा देख कर) खिझे, तों भी परमात्मा अपनी बख़्श़श़ बंद नहीं करता, वह बल्कि सदा ही बढ़ती है ॥३॥ हे मन! (प्रभू की सिफ़त-सलाह) गुरू की दी हुई दात है, इस को कोई मिटा नहीं सकता; ठाकुर-प्रभू ने आप ही यह (नाम की) दात दिलाई होती है। जिन निंदकों को (भगत जनों को दी हुई) गुरू की दात पसंद नहीं आती (और वह भगतों की निंदा करते हैं) निंदा के कारण उन निंदकों के मुँह काले (दिखते हैं) ॥४॥ हे मन! जो मनुष्य (प्रभू की) श़रण पड़ते हैं, प्रभू मेहर कर के उनको अपने चरणों में जोड़ लेता है, पल भर भी देरी नहीं करता। वह प्रभू आत्मिक आनंद का स्रोत है, सब से बड़ा नाथ है, गुरू (श़रण पड़े मनुष्य को) परमात्मा के संघ में मिला देता है ॥५॥ हे मन! परमात्मा दया का स्रोत है (सभी जीवों पर) सदा दया करता है। जो मनुष्य गुरू की शिक्षा ले कर उस को सिमरता है, प्रभू उस की भटकना मिटा देता है। जैसे (लोहा आदि) धात पारस को छू कर सोना बन जाती है वैसे ही साध संगत में भी यही बरकत है ॥६॥ परमात्मा (मानों) पवित्र जल है, जो मनुष्य (इस पवित्र जल में) स्नान करने योग्य बन जाता है और जिस को सतिगुरू प्यारा लगता है वह (इस पवित्र जल में) डुबकी लगाता है। साध संगत में रह कर उस का बार-बार जन्म नहीं होता, (क्योंकि गुरू) उस की ज्योत प्रभू की ज्योत में मिला देता है ॥७॥ हे प्रभू! तूँ सबसे बड़ा हैं, तूँ सर्व-व्यापक हैं, तूँ अपहुँच हैं। तूँ (मानों) एक श्रेष्ठ वृक्ष है जिस के आसरे रहने वाले हम सभी जीव पंछी हैं। हे निरंजन प्रभू! मुझे नानक को अपना नाम बख़्श़, ताकि मैं सदा ही गुरू के श़ब्द में (जुड़ कर) तेरी सिफ़त-सलाह करता रहूँ ॥८॥४॥


Goojree Mahalaa 1 ||
Ai Jee Naa Ham Utam Neech N Madhhim Har Sarnaagat Har Ke Log || Naam Rate Keval Bairaagee Sog Bijog Bisarjit Rog ||1|| Bhaaee Re Gur Kirpaa Te Bhagat Thaakur Kee || Satgur Vaak Hirdai Har Nirmal Naa Jam Kaan N Jam Kee Baakee ||1|| Rahaau || Har Gun Rasan Raveh Prabh Sange Jo Tis Bhaavai Sehaj Haree || Bin Har Naam Brithhaa Jag Jeevan Har Bin Nehfal Mek Gharee ||2|| Ai Jee Khotte Thaur Naahee Ghar Baahar Nindak Gat Nahee Kaaee || Ros Karai Prabh Bakhas N Mettai Nit Nit Charrai Savaaee ||3|| Ai Jee Gur Kee Daat N Mettai Koee Merai Thaakur Aap Divaaee || Nindak Nar Kaale Mukh Nindaa Jinh Gur Kee Daat N Bhaaee ||4|| Ai Jee Saran Pare Prabh Bakhas Milaavai Bilam N Adhhooaa Raaee || Aanad Mool Naathh Sir Naathhaa Satgur Mel Milaaee ||5|| Ai Jee Sadaa Daeaal Daeaa Kar Raveaa Gurmat Bhraman Chukaaee || Paaras Bhett Kanchan Dhhaat Hoee Satsangat Kee Vaddeaaee ||6|| Har Jal Nirmal Man Isnaanee Majan Satgur Bhaaee || Punrap Janam Naahee Jan Sangat Jotee Jot Milaaee ||7|| Toô Vadd Purakh Aganm Tarovar Ham Pankhee Tujh Maahee || Naanak Naam Niranjan Deejai Jug Jug Shabad Salaahee ||8||4||


Meaning: O Dear One, I am not high or low or in the middle. I am the Lord’s slave, and I seek the Lord’s Sanctuary. Imbued with the Naam, the Name of the Lord, I am detached from the world; I have forgotten sorrow, separation and disease. ||1|| O Siblings of Destiny, by Guru’s Grace, I perform devotional worship to my Lord and Master. One whose heart is filled with the Hymns of the True Guru, obtains the Pure Lord. He is not under the power of the Messenger of Death, nor does he owe Death anything. ||1|| Pause || He chants the Glorious Praises of the Lord with his tongue, and abides with God; he does whatever pleases the Lord. Without the Lord’s Name, life passes in vain in the world, and every moment is useless. ||2|| The false have no place of rest, either inside or outside; the slanderer does not find salvation. Even if one is resentful, God does not withhold His blessings; day by day, they increase. ||3|| No one can take away the Guru’s gifts; my Lord and Master Himself has given them. The black-faced slanderers, with slander in their mouths, do not appreciate the Guru’s gifts. ||4|| God forgives and blends with Himself those who take to His Sanctuary; He does not delay for an instant. He is the source of bliss, the Greatest Lord; through the True Guru, we are united in His Union. ||5|| Through His Kindness, the Kind Lord pervades us; through Guru’s Teachings, our wanderings cease. Touching the philosopher’s stone, metal is transformed into gold. Such is the glorious greatness of the Society of the Saints. ||6|| The Lord is the immaculate water; the mind is the bather, and the True Guru is the bath attendant, O Siblings of Destiny. That humble being who joins the Sat Sangat shall not be consigned to reincarnation again; his light merges into the Light. ||7|| You are the Great Primal Lord, the infinite tree of life; I am a bird perched on Your branches. Grant to Nanak the Immaculate Naam; throughout the ages, he sings the Praises of the Shabad. ||8||4||


hukamnama,
hukamnama from amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib, live darbar sahib, live from sri darbar sahib, sri darbar sahib live, live gurbani sri darbar sahib, harmandar sahib, harmandar sahib live, harmandir sahib, harmandir sahib live, sri harmandir sahib, manji sahib katha, hukamnama sahib, sri darbar sahib, sri amritsar sahib, sgpc amritsar, sgpc sri amritsar, sgpc latest, sgpc news, sgpc, shiromani gurdwara parbandhak committee, shiromani gurdwara, sikh saharan, sikh sargarmiyan, waheguru ji, amritsar live, news updates

Date When this Mukhwaak Comes Again
14 October 2025

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 673


ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾੑਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥


ਅਰਥ: (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ॥੧॥ ਰਹਾਉ ॥ ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ॥੨॥ ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ॥੩॥ ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਹੇ ਨਾਨਕ ਜੀ! ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ॥੪॥੧੦॥


धनासरी महला ५ ॥
पानी पखा पीसउ संत आगै गुण गोविंद जसु गाई ॥ सासि सासि मनु नामु सम्हारै इहु बिस्राम निधि पाई ॥१॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥१॥ रहाउ ॥ तुम्हरी क्रिपा ते मोहु मानु छूटै बिनसि जाइ भरमाई ॥ अनद रूपु रविओ सभ मधे जत कत पेखउ जाई ॥२॥ तुम्ह दइआल किरपाल क्रिपा निधि पतित पावन गोसाई ॥ कोटि सूख आनंद राज पाए मुख ते निमख बुलाई ॥३॥ जाप ताप भगति सा पूरी जो प्रभ कै मनि भाई ॥ नामु जपत त्रिसना सभ बुझी है नानक त्रिपति अघाई ॥४॥१०॥


अर्थ: (हे प्रभु! कृपा कर) मैं (तेरे) संतों की सेवा में (रह के, उनके लिए) पानी (ढोता रहूँ, उनको) पंखा (झलता रहूँ, उनके लिए आटा) पीसता रहूँ, और, हे गोबिंद! तेरी सिफत सलाह तेरे सुन गाता रहूँ। मेरे मन प्रतेक साँस के साथ (तेरा) नाम याद करता रहे, मैं तेरा यह नाम प्राप्त कर लूँ जो सुख शांति का खज़ाना है ॥१॥ हे मेरे खसम-प्रभु! (मेरे ऊपर) दया कर। हे मेरे ठाकुर! मुझे ऐसी अक्ल दो कि मैं सदा ही तेरा नाम सिमरता रहूँ ॥१॥ रहाउ ॥ हे प्रभु! तेरी कृपा से (मेरे अंदर से) माया का मोह ख़त्म हो जाए, अहंकार दूर हो जाए, मेरी भटकना का नास हो जाए, मैं जहाँ जहाँ जा के देखूँ सब में मुझे तूँ आनंद-सरूप ही वसता दिखे ॥२॥ हे धरती के खसम! तूँ दयाल हैं, कृपाल हैं, तूँ दया का खज़ाना हैं, तूँ विकारियों को पवित्र करने वाले हैं। जब मैं आँख झमकण जितने समय के लिए मुँहों तेरा नाम उचारता हूँ, मुझे इस तरह जापता है कि मैं राज-भाग के करोड़ों सुख आनन्द प्रापत कर लिए हैं ॥३॥ वही जाप ताप वही भगती पूरन मानों, जो परमात्मा के मन में पसंद आती है। हे नानक जी! परमात्मा का नाम जपिया सारी त्रिसना खत्म हो जाती है, (माया वाले पदार्थों से) पूरन तौर से संतुस्टी हो जाती है ॥४॥१०॥


Dhhanaasaree Mahalaa 5 ||
Paanee Pakhaa Peesau Sant Aagai Gun Govind Jas Gaaee || Saas Saas Man Naam Samhaarai Ihu Bisraam Nidhh Paaee ||1|| Tumh Karhu Daeaa Mere Saaee || Aisee Mat Deejai Mere Thaakur Sadaa Sadaa Tudhh Dhhiaaee ||1|| Rahaau || Tumharee Kirpaa Te Mohu Maan Shhoottai Binas Jaae Bharmaaee || Anad Roop Raveo Sabh Madhhe Jat Kat Pekhau Jaaee ||2|| Tumh Daeaal Kirpaal Kirpaa Nidhh Patit Paavan Gosaaee || Kott Sookh Aanand Raaj Paae Mukh Te Nimakh Bulaaee ||3|| Jaap Taap Bhagat Saa Pooree Jo Prabh Kai Man Bhaaee || Naam Japat Trisnaa Sabh Bujhee Hai Naanak Tripat Aghaaee ||4||10||



Meaning: I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. ||1|| Have pity on me, O my Lord and Master. Bless me with such understanding, O my Lord and Master, that I may forever and ever meditate on You. ||1|| Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. ||2|| You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. ||3|| That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; O Nanak Ji is satisfied and fulfilled. ||4||10||


hukamnama,
hukamnama from amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib, live darbar sahib, live from sri darbar sahib, sri darbar sahib live, live gurbani sri darbar sahib, harmandar sahib, harmandar sahib live, harmandir sahib, harmandir sahib live, sri harmandir sahib, manji sahib katha, hukamnama sahib, sri darbar sahib, sri amritsar sahib, sgpc amritsar, sgpc sri amritsar, sgpc latest, sgpc news, sgpc, shiromani gurdwara parbandhak committee, shiromani gurdwara, sikh saharan, sikh sargarmiyan, waheguru ji, amritsar live, news updates

Date When this Mukhwaak Comes Again
30 August 2024
07 May 2025
13 October 2025