Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 769
ਸੂਹੀ ਮਹਲਾ ੩ ॥
ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀਵ-ਇਸਤ੍ਰੀ ਭਾਵੇਂ ਚੌਹਾਂ ਜੁਗਾਂ ਵਿਚ ਭਟਕਦੀ ਫਿਰੇ। ਉਸ ਪ੍ਰਭੂ-ਪਤੀ ਦਾ ਹੁਕਮ ਅਟੱਲ ਹੈ (ਕਿ ਗੁਰੂ ਦੀ ਰਾਹੀਂ ਹੀ ਉਸ ਦਾ ਮਿਲਾਪ ਪ੍ਰਾਪਤ ਹੁੰਦਾ ਹੈ) । ਉਸ ਤੋਂ ਬਿਨਾ ਕੋਈ ਹੋਰ ਉਸ ਦੀ ਬਰਾਬਰੀ ਦਾ ਨਹੀਂ (ਜੋ ਇਸ ਹੁਕਮ ਨੂੰ ਬਦਲਾਅ ਸਕੇ) । ਹੇ ਭਾਈ! ਉਸ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ। ਉਹ ਪ੍ਰਭੂ ਆਪ ਹੀ ਸਦਾ ਕਾਇਮ ਰਹਿਣ ਵਾਲਾ ਹੈ। ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਉਸ ਇੱਕ ਨਾਲ ਹੀ ਡੂੰਘੀ ਸਾਂਝ ਬਣਾਂਦੀ ਹੈ। ਜਦੋਂ ਗੁਰੂ ਦੀ ਮਤਿ ਉਤੇ ਤੁਰ ਕੇ ਜੀਵ-ਇਸਤ੍ਰੀ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ, ਤਦੋਂ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ। ਹੇ ਭਾਈ! ਜਦੋਂ ਗੁਰੂ ਮਿਲਦਾ ਹੈ ਤਦੋਂ ਹੀ ਪ੍ਰਭੂ ਦੀ ਪ੍ਰਾਪਤੀ ਹੁੰਦੀ ਹੈ (ਗੁਰੂ ਹੀ ਪ੍ਰਭੂ ਦਾ ਨਾਮ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵਸਾਂਦਾ ਹੈ, ਤੇ ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਨਹੀਂ ਹੁੰਦੀ। ਹੇ ਨਾਨਕ! ਜੇ ਮਨ ਪ੍ਰਭੂ ਦੀ ਯਾਦ ਵਿਚ ਗਿੱਝ ਜਾਏ, ਤਾਂ ਜੀਵ-ਇਸਤ੍ਰੀ ਪ੍ਰਭੂ ਦਾ ਮਿਲਾਪ ਮਾਣਦੀ ਹੈ, ਉਸ ਦੇ ਹਿਰਦੇ ਵਿਚ ਆਨੰਦ ਪੈਦਾ ਹੋਇਆ ਰਹਿੰਦਾ ਹੈ।੧। ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਕਾਰ ਕਰਿਆ ਕਰ, (ਇਸ ਤਰ੍ਹਾਂ ਤੂੰ ਪ੍ਰਭੂ-ਪਤੀ ਨੂੰ ਪ੍ਰਾਪਤ ਕਰ ਲਏਂਗੀ। ਤੂੰ ਸਦਾ ਵਾਸਤੇ ਖਸਮ-ਵਾਲੀ ਹੋ ਜਾਏਂਗੀ, ਫਿਰ ਕਦੇ ਪ੍ਰਭੂ-ਪਤੀ ਨਾਲੋਂ ਵਿਛੋੜਾ ਨਹੀਂ ਹੋਏਗਾ! ਕੋਈ ਵਿਰਲੀ ਜੀਵ-ਇਸਤ੍ਰੀ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਇਹ ਗੱਲ ਸਮਝਦੀ ਹੈ (ਕਿ ਗੁਰੂ ਦੀ ਰਾਹੀਂ ਪ੍ਰਭੂ ਨਾਲ ਮਿਲਾਪ ਹੋਇਆਂ) ਫਿਰ ਉਸ ਤੋਂ ਕਦੇ ਵਿਛੋੜਾ ਨਹੀਂ ਹੁੰਦਾ। ਉਹ ਜੀਵ-ਇਸਤ੍ਰੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਪ੍ਰਭੂ ਨਾਲ ਸਾਂਝ ਕਾਇਮ ਰੱਖਦੀ ਹੈ। ਉਹ ਜੀਵ-ਇਸਤ੍ਰੀ (ਪ੍ਰਭੂ-ਸਿਮਰਨ ਦੀ) ਕਰਨ-ਜੋਗ ਕਾਰ ਕਰਦੀ ਰਹਿੰਦੀ ਹੈ, ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੀ ਹੈ, ਆਪਣੇ ਹਿਰਦੇ ਵਿਚ ਇਕ ਪ੍ਰਭੂ ਨਾਲ ਜੀਵ-ਇਸਤ੍ਰੀ ਪਛਾਣ ਪਾਈ ਰੱਖਦੀ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ ਦਿਨ ਰਾਤ ਆਪਣੇ ਪ੍ਰਭੂ ਦਾ ਨਾਮ ਸਿਮਰਦੀ ਰਹਿੰਦੀ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸਦਾ ਕਾਇਮ ਰਹਿਣ ਵਾਲੀ ਇੱਜ਼ਤ ਮਿਲਦੀ ਹੈ। ਉਹ ਜੀਵ-ਇਸਤ੍ਰੀ ਆਪਣੇ ਉਸ ਪ੍ਰਭੂ-ਪਤੀ ਨੂੰ ਹਰ ਵੇਲੇ ਯਾਦ ਕਰਦੀ ਹੈ ਜੋ ਹਰ ਥਾਂ ਵਿਆਪਕ ਹੈ।੨। ਹੇ ਅੰਞਾਣ ਜਿੰਦੇ! ਗੁਰੂ ਦੀ ਦੱਸੀ ਹੋਈ ਕਾਰ ਕਰਿਆ ਕਰ। ਗੁਰੂ ਪ੍ਰਭੂ-ਪਤੀ ਨਾਲ ਮਿਲਾ ਦੇਂਦਾ ਹੈ। ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਹ ਪਿਆਰੇ ਪ੍ਰਭੂ ਨੂੰ ਮਿਲ ਕੇ ਆਤਮਕ ਆਨੰਦ ਮਾਣਦੀ ਹੈ। ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, ਉਹ ਸਦਾ-ਥਿਰ ਪ੍ਰਭੂ ਉਸ ਨੂੰ ਸਭ ਥਾਵਾਂ ਵਿਚ ਵੱਸਦਾ ਦਿੱਸਦਾ ਹੈ। ਉਹ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦੀ ਹੈ, ਇਹੀ ਸਦਾ ਕਾਇਮ ਰਹਿਣ ਵਾਲਾ (ਆਤਮਕ) ਸਿੰਗਾਰ ਉਹ ਦਿਨ ਰਾਤ ਕਰੀ ਰੱਖਦੀ ਹੈ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਜੀਵ-ਇਸਤ੍ਰੀ ਸਾਰੇ ਸੁਖ ਦੇਣ ਵਾਲੇ ਪ੍ਰਭੂ ਨਾਲ ਸਾਂਝ ਪਾਂਦੀ ਹੈ, ਉਸ ਨੂੰ ਆਪਣੇ ਗਲ ਨਾਲ ਲਾਈ ਰੱਖਦੀ ਹੈ (ਗਲੇ ਵਿਚ ਪ੍ਰੋ ਲੈਂਦੀ ਹੈ, ਹਰ ਵੇਲੇ ਉਸ ਦਾ ਜਾਪ ਕਰਦੀ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦਾ ਮਹਲ ਲੱਭ ਲੈਂਦੀ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਉਹ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ।੩। ਹੇ ਭਾਈ! ਜਿਸ ਅੰਞਾਣ ਜੀਵ-ਇਸਤ੍ਰੀ ਨੂੰ ਧੁਰ ਦਰਗਾਹ ਤੋਂ ਮਿਲਾਪ ਦਾ ਲੇਖ ਪ੍ਰਾਪਤ ਹੋਇਆ, ਉਸ ਨੂੰ ਪ੍ਰਭੂ ਨੇ ਆਪ ਆਪਣੇ ਚਰਨਾਂ ਵਿਚ ਜੋੜ ਲਿਆ। ਉਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਇਹ ਚਾਨਣ ਹੋ ਗਿਆ ਕਿ ਪਰਮਾਤਮਾ ਸਭ ਥਾਈਂ ਮੌਜੂਦ ਹੈ। ਸਭ ਥਾਈਂ ਵਿਆਪਕ ਹੋ ਰਹੇ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਨੇ ਆਪਣੇ ਮਨ ਵਿਚ ਵਸਾ ਲਿਆ, ਪਿਛਲੇ ਜਨਮ ਵਿਚ ਲਿਖਿਆ ਲੇਖ (ਉਸ ਦੇ ਮੱਥੇ ਉਤੇ) ਉੱਘੜ ਪਿਆ। ਉਹ ਜੀਵ-ਇਸਤ੍ਰੀ ਪਿਆਰੇ ਪ੍ਰਭੂ ਨੂੰ ਚੰਗੀ ਲੱਗਣ ਲੱਗ ਪਈ, ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਗਿਆ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਨੂੰ ਉਸ ਨੇ (ਆਪਣੇ ਜੀਵਨ ਦਾ) ਸੁਹਜ ਬਣਾ ਲਿਆ। ਜੇਹੜੀ ਜੀਵ ਇਸਤ੍ਰੀ ਗੁਰੂ ਦੀ ਮਤਿ ਲੈ ਕੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦੀ ਹੈ, ਉਹ ਪਵਿਤ੍ਰ ਜੀਵਨ ਵਾਲੀ ਬਣ ਜਾਂਦੀ ਹੈ। ਹੇ ਨਾਨਕ! ਆਖ-) ਕਰਤਾਰ ਨੇ ਆਪ ਉਸ ਨੂੰ ਨਾਲ ਮਿਲਾ ਲਿਆ, ਉਸ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਜੋ ਉਸ ਦੇ ਵਾਸਤੇ ਸ੍ਰਿਸ਼ਟੀ ਦੇ ਨੌ ਹੀ ਖ਼ਜ਼ਾਨੇ ਹੈ।੪।੩।੪।
सूही महला ३ ॥
जुग चारे धन जे भवै बिनु सतिगुर सोहागु न होई राम ॥ निहचलु राजु सदा हरि केरा तिसु बिनु अवरु न कोई राम ॥ तिसु बिनु अवरु न कोई सदा सचु सोई गुरमुखि एको जाणिआ ॥ धन पिर मेलावा होआ गुरमती मनु मानिआ ॥ सतिगुरु मिलिआ ता हरि पाइआ बिनु हरि नावै मुकति न होई ॥ नानक कामणि कंतै रावे मनि मानिऐ सुखु होई ॥१॥ सतिगुरु सेवि धन बालड़ीए हरि वरु पावहि सोई राम ॥ सदा होवहि सोहागणी फिरि मैला वेसु न होई राम ॥ फिरि मैला वेसु न होई गुरमुखि बूझै कोई हउमै मारि पछाणिआ ॥ करणी कार कमावै सबदि समावै अंतरि एको जाणिआ ॥ गुरमुखि प्रभु रावे दिनु राती आपणा साची सोभा होई ॥ नानक कामणि पिरु रावे आपणा रवि रहिआ प्रभु सोई ॥२॥ गुर की कार करे धन बालड़ीए हरि वरु देइ मिलाए राम ॥ हरि कै रंगि रती है कामणि मिलि प्रीतम सुखु पाए राम ॥ मिलि प्रीतम सुखु पाए सचि समाए सचु वरतै सभ थाई ॥ सचा सीगारु करे दिनु राती कामणि सचि समाई ॥ हरि सुखदाता सबदि पछाता कामणि लइआ कंठि लाए ॥ नानक महली महलु पछाणै गुरमती हरि पाए ॥३॥ सा धन बाली धुरि मेली मेरै प्रभि आपि मिलाई राम ॥ गुरमती घटि चानणु होआ प्रभु रवि रहिआ सभ थाई राम ॥ प्रभु रवि रहिआ सभ थाई मंनि वसाई पूरबि लिखिआ पाइआ ॥ सेज सुखाली मेरे प्रभ भाणी सचु सीगारु बणाइआ ॥ कामणि निरमल हउमै मलु खोई गुरमति सचि समाई ॥ नानक आपि मिलाई करतै नामु नवै निधि पाई ॥४॥३॥४॥
अर्थ: हे भाई! (युग चाहे कोई भी हो) गुरू (की शरण पड़े) बिना पति प्रभू का मिलाप नहीं होता, जीव-स्त्री चाहे चारों युगों में भटकती फिरे। उस प्रभू-पति का हुकम अटल है (कि गुरू के द्वारा ही उसका मिलाप प्राप्त होता है)। उसके बिना कोई और उसकी बराबरी का नहीं (जो इस हुकम को बदलवा सके)। हे भाई! जिस प्रभू के बिना उस जैसा और कोई नहीं। वह प्रभू स्वयं ही सदा कायम रहने वाला है। गुरू के सन्मुख रहने वाली जीव-स्त्री उस एक के साथ गहरी सांझ बनाती है। जब गुरू की मति पर चल के जीव-स्त्री का मन (परमात्म की याद में) रीझ जाता है, तब जीव-स्त्री का प्रभू-पति से मिलाप हो जाता है। हे भाई! जब गुरू मिलता है तब ही प्रभू की प्राप्ति होती है (गुरू ही) प्रभू का नाम जीव-स्त्री के हृदय में बसाता है, और परमात्मा के नाम के बिना (माया के बँधनों से) खलासी नहीं होती। हे नानक! अगर मन प्रभू की याद में रीझ जाए, तो जीव-स्त्री प्रभू के मिलाप का आनंद भोगती है, उसके हृदय में आनंद पैदा हुआ रहता है।1। सतिगुरु सेवि धन बालड़ीए हरि वरु पावहि सोई राम ॥ सदा होवहि सोहागणी फिरि मैला वेसु न होई राम ॥ फिरि मैला वेसु न होई गुरमुखि बूझै कोई हउमै मारि पछाणिआ ॥ करणी कार कमावै सबदि समावै अंतरि एको जाणिआ ॥ गुरमुखि प्रभु रावे दिनु राती आपणा साची सोभा होई ॥ नानक कामणि पिरु रावे आपणा रवि रहिआ प्रभु सोई ॥२॥ हे अंजान जीवात्मा! गुरु के बताए हुए काम किया कर, (इस तरह) तू प्रभु-पति को प्राप्त कर लेगी। तू सदा के लिए पति वाली (सोहागनि) हो जाएगी, फिर कभी प्रभु-पति से विछोड़ा नहीं होगा। कोई विरली जीव-स्त्री ही गुरु के बताए हुए मार्ग पर चल के इस बात को समझती है (कि गुरु के द्वारा प्रभु से मिलाप होने पर) फिर उससे कभी विछोड़ा नहीं होता। वह जीव-स्त्री (अपने अंदर से) अहंकार दूर करके प्रभु से सांझ कायम रखती है। वह जीव-स्त्री (प्रभु स्मरण का) करने-योग्य कार्य करती रहती है, गुरु के शब्द में लीन रहती है, अपने हृदय में एक प्रभु के साथ जीव-स्त्री पहचान बनाए रखती है। हे नानक! गुरु के सन्मुख रहने वाली जीव-स्त्री दिन-रात अपने प्रभु का नाम सिमरती रहती है, (लोक-परलोक में) उसको सदा कायम रहने वाली इज्जत मिलती है। वह जीव-स्त्री अपने उस प्रभु-पति को हर वक्त याद करती है जो हर जगह व्यापक है।2। हे अंजान जिंदे! गुरु का बताया हुआ काम किया कर। गुरु प्रभु-पति के साथ मिला देता है। जो जीव-स्त्री प्रभु के प्रेम-रंग में रंगी जाती है, वह प्यारे प्रभु को मिल के आत्मिक आनंद पाती है। प्रभु प्रीतम को मिल के वह आत्मिक आनंद भोगती है, सदा स्थिर प्रभु में लीन रहती है, वह सदा स्थिर प्रभु उसे हर जगह बसता दिखाई देता है। वह जीव-स्त्री सदा-स्थिर प्रभु की याद में मस्त रहती है, यही सदा कायम रहने वाला (आत्मिक) श्रंृगार दिन-रात वह किए रखती है। गुरु के शब्द में जुड़ के वह जीव-स्त्री सारे सुख देने वाले प्रभु के साथ सांझ डालती है, उसको अपने गले से लगाए रखती है (गले में परोए रखती है, हर वक्त उसका जाप करती है)। हे नानक! वह जीव-स्त्री मालिक प्रभु का महल ढूँढ लेती है, गुरु की मति पर चल के वह प्रभु-पति का मिलाप प्राप्त कर लेती है।3। हे भाई! जिस अंजान जीव-स्त्री को धुर दरगाह से मिलाप के लेख प्राप्त हुआ, उसको प्रभु ने स्वयं अपने चरणों से जोड़ लिया। उस जीव-स्त्री के हृदय में ये रौशनी हो गई कि परमात्मा हर जगह मौजूद है। सब जगह व्यापक प्रभु को उस जीव-स्त्री ने अपने मन में बसा लिया, पिछले जन्म के लिखे लेख (उसके माथे पर) उघड़ आए। वह जीव-स्त्री प्यारे प्रभु को अच्छी लगने लग पड़ी, उसकी हृदय-सेज आनंद-भरपूर हो गई, सदा-स्थिर प्रभु के नाम स्मरण को उसने (अपने जीवन का) श्रृंगार बना लिया। जो जीव-स्त्री गुरु की मति ले के सदा-स्थिर प्रभु के नाम में लीन हो जाती है, वह (अपने अंदर से) अहंकार की मैल दूर कर लेती है, वह पवित्र जीवन वाली बन जाती है। हे नानक! (कह:) कर्तार ने स्वयं उसे अपने साथ मिला लिया, उसने परमात्मा का नाम प्राप्त कर लिया, जो उसके लिए सृष्टि के नौ खजानों के तूल्य है।4।3।4।
hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,
darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc 2023, sgpc 2024, sgpc 2025, 2026
DATES WHEN THIS MUKHWAK COMES
23 September 2025