Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 698
ਜੈਤਸਰੀ ਮਹਲਾ ੪ ॥
ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥
ਅਰਥ: ਹੇ ਮੇਰੇ ਮਨ! ਸੋਹਣੇ ਪਰਮਾਤਮਾ ਦਾ ਨਾਮ (ਸਦਾ) ਜਪਿਆ ਕਰ। ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਰਮਾਤਮਾ ਦਾ ਪਿਆਰ ਪੈਦਾ ਕਰ ਦਿੱਤਾ ਹੈ, ਹੁਣ ਪਰਮਾਤਮਾ ਮੈਨੂੰ ਜੱਫੀ ਪਾ ਕੇ ਮਿਲ ਪਿਆ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਵੱਡੇ ਭਾਗਾਂ ਨਾਲ ਗੁਰੂ ਦੀ ਸਾਧ ਸੰਗਤਿ ਪ੍ਰਾਪਤ ਕਰ ਲਈ, ਉਸ ਦਾ ਭਟਕਦਾ ਮਨ ਟਿਕ ਗਿਆ। ਉਸ ਦੇ ਅੰਦਰ ਇਕ-ਰਸ ਰੌ ਨਾਲ (ਮਾਨੋ) ਸਦਾ ਵਾਜੇ ਵੱਜਦੇ ਰਹਿੰਦੇ ਹਨ। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਪ੍ਰੇਮ ਨਾਲ (ਪੀ ਪੀ ਕੇ) ਉਹ ਰੱਜ ਜਾਂਦਾ ਹੈ।੧। ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਮਾਇਆ ਦੇ ਮੋਹ ਵਿਚ ਬੱਝੇ ਰਹਿੰਦੇ ਹਨ। ਉਹ ਜ਼ੋਰ ਲਾ ਕੇ (ਆਤਮਕ ਮੌਤ ਲਿਆਉਣ ਵਾਲੀ ਮਾਇਆ) ਜ਼ਹਿਰ ਹੀ ਇਕੱਠੀ ਕਰਦੇ ਰਹਿੰਦੇ ਹਨ। ਉਹ ਮਨੁੱਖ ਉਸ ਮਾਇਆ ਨੂੰ ਪਰਮਾਤਮਾ ਦੇ ਰਾਹ ਤੇ ਖ਼ਰਚ ਨਹੀਂ ਸਕਦੇ, (ਇਸ ਵਾਸਤੇ ਉਹ) ਆਤਮਕ ਮੌਤ ਦਾ ਦੁੱਖ ਆਪਣੇ ਸਿਰ ਉਤੇ ਸਹਾਰਦੇ ਹਨ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਬੜੀ ਸਰਧਾ ਨਾਲ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਕੇ ਆਪਣਾ ਸਰੀਰ ਪਰਮਾਤਮਾ ਦੇ ਅਰਪਣ ਕਰ ਦਿੱਤਾ, ਉਹ ਮਨੁੱਖ ਇਸ ਲੋਕ ਵਿਚ ਪਰਲੋਕ ਵਿਚ ਸੋਭਾ ਖੱਟਦੇ ਹਨ, ਉਹਨਾਂ ਦੇ ਮਨ ਵਿਚ ਪਰਮਾਤਮਾ ਨਾਲ ਗੂੜ੍ਹਾ ਪਿਆਰ ਬਣ ਜਾਂਦਾ ਹੈ।੩। ਹੇ ਹਰੀ! ਹੇ ਪ੍ਰਭੂ! ਮੈਨੂੰ ਗੁਰੂ ਮਿਲਾ, ਮੈਨੂੰ ਗੁਰੂ ਮਿਲਾ, ਮੈਂ ਗੁਰੂ ਦੇ ਸੇਵਕਾਂ ਦਾ ਨਿਮਾਣਾ ਦਾਸ ਹਾਂ। ਹੇ ਦਾਸ ਨਾਨਕ! ਆਖ-) ਜਿਸ ਮਨੁੱਖ ਦੇ ਅੰਦਰ ਗੁਰੂ ਦੇ ਚਰਨਾਂ ਦਾ ਪਿਆਰ ਬਣ ਜਾਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮੂਰਖ ਅਭਿੱਜ ਮਨ ਹਰਾ ਹੋ ਜਾਂਦਾ ਹੈ।੪।੬।
जैतसरी महला ४ ॥
सतसंगति साध पाई वडभागी मनु चलतौ भइओ अरूड़ा ॥ अनहत धुनि वाजहि नित वाजे हरि अम्रित धार रसि लीड़ा ॥१॥ मेरे मन जपि राम नामु हरि रूड़ा ॥ मेरै मनि तनि प्रीति लगाई सतिगुरि हरि मिलिओ लाइ झपीड़ा ॥ रहाउ ॥ साकत बंध भए है माइआ बिखु संचहि लाइ जकीड़ा ॥ हरि कै अरथि खरचि नह साकहि जमकालु सहहि सिरि पीड़ा ॥२॥ जिन हरि अरथि सरीरु लगाइआ गुर साधू बहु सरधा लाइ मुखि धूड़ा ॥ हलति पलति हरि सोभा पावहि हरि रंगु लगा मनि गूड़ा ॥३॥ हरि हरि मेलि मेलि जन साधू हम साध जना का कीड़ा ॥ जन नानक प्रीति लगी पग साध गुर मिलि साधू पाखाणु हरिओ मनु मूड़ा ॥४॥६॥
अर्थ: हे मेरे मन! सुंदर परमात्मा का नाम (सदा) जपा कर। हे भाई! गुरू ने मेरे मन में, मेरे हृदय में परमात्मा का प्यार पैदा कर दिया है, अब परमात्मा मुझे जप्फी डाल के मिल गया है। रहाउ। हे भाई! जिस मनुष्य ने बड़े भाग्यों से गुरू की साध-संगति प्राप्त कर ली, उसका भटकता मन टिक गया। उसके अंदर एक-रस रौंअ से (जैसे) सदा बाजे बजते रहते हैं। आत्मिक जीवन देने वाले नाम-जल की धारा प्रेम से (पी-पी के) वह तृप्त हो जाता है।1। हे भाई! परमात्मा से टूटे हुए मनुष्य माया के मोह में बँधे रहते हैं। वह जोर लगा के (आत्मिक मौत लाने वाली माया) जहर ही इकट्ठी करते रहते हैं। वह मनुष्य उस माया को परमात्मा की राह पर खर्च नहीं कर सकते, (इस वास्ते वे) आत्मिक मौत का दुख अपने सिर पर सहते रहते हैं।2। हे भाई! जिन मनुष्यों ने बड़ी श्रद्धा से गुरू के चरणों की धूड़ अपने माथे पर लगा के अपना शरीर परमात्मा को अर्पित कर दिया, वे मनुष्य इस लोक में परलोक में शोभा कमाते हैं, उनके मन में परमात्मा से गूढ़ा प्यार बन जाता है।3। हे हरी! हे प्रभू! मुझे गुरू मिला, मैं गुरू के सेवकों का निमाणा दास हूँ। हे दास नानक! (कह–) जिस मनुष्य के अंदर गुरू के चरणों का प्यार बन जाता है, गुरू को मिल के उसका मूर्ख पत्थर (की तरह कठोर) मन हरा हो जाता है।4।6।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dhan Shri Guru Granth Sahib JI Maharaj
Dates whe this Mukhwak Comes Again
24 February 2025