Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 780
ਸੂਹੀ ਮਹਲਾ ੫ ॥
ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥ ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥ ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥ ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥
ਅਰਥ: ਹੇ ਭਾਈ! ਗੁਰੂ ਮਹਾ ਪੁਰਖ ਹੀ ਮੇਰਾ (ਅਸਲ) ਸੱਜਣ ਹੈ, ਉਸ (ਗੁਰੂ) ਤੋਂ ਬਿਨਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ (ਜੋ ਮੈਨੂੰ ਪਰਮਾਤਮਾ ਦੀ ਸੂਝ ਦੇ ਸਕੇ) । ਹੇ ਭਾਈ! ਗੁਰੂ ਮੈਨੂੰ) ਮਨ ਵਿਚ (ਇਉਂ) ਪਿਆਰਾ ਲੱਗ ਰਿਹਾ ਹੈ (ਜਿਵੇਂ) ਮਾਂ, ਪਿਉ, ਪੁੱਤਰ, ਸਨਬੰਧੀ, ਜਿੰਦ, ਪ੍ਰਾਣ (ਪਿਆਰੇ ਲੱਗਦੇ ਹਨ) । ਹੇ ਭਾਈ! ਗੁਰੂ ਨੇ ਹੀ ਇਹ ਸੂਝ ਬਖ਼ਸ਼ੀ ਹੈ ਕਿ) ਜਿੰਦ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਦਿੱਤਾ ਹੋਇਆ ਹੈ, (ਉਹ ਪਰਮਾਤਮਾ) ਸਾਰੇ ਗੁਣਾਂ ਨਾਲ ਭਰਪੂਰ ਹੈ। (ਗੁਰੂ ਨੇ ਹੀ ਮਤਿ ਦਿੱਤੀ ਹੈ ਕਿ) ਹਰੇਕ ਦੇ ਦਿਲ ਦੀ ਜਾਣਨ ਵਾਲਾ ਮੇਰਾ ਉਹ ਪ੍ਰਭੂ ਸਭ ਥਾਈਂ ਵਿਆਪਕ ਹੈ। ਉਸ ਦੀ ਸਰਨ ਪਿਆਂ ਸਾਰੇ ਸੁਖ ਆਨੰਦ ਮਿਲਦੇ ਹਨ। ਹੇ ਨਾਨਕ! ਆਖ-ਗੁਰੂ ਦੀ ਕਿਰਪਾ ਨਾਲ ਹੀ) ਮੈਂ ਪਰਮਾਤਮਾ ਤੋਂ ਸਦਾ ਹੀ ਸਦਾ ਹੀ ਸਦਾ ਹੀ ਸਦਕੇ ਕੁਰਬਾਨ ਜਾਂਦਾ ਹਾਂ।੧। ਹੇ ਭਾਈ! ਅਜਿਹਾ ਗੁਰੂ ਵੱਡੇ ਭਾਗਾਂ ਨਾਲ ਮਿਲਦਾ ਹੈ, ਜਿਸ ਦੇ ਮਿਲਿਆਂ (ਹਿਰਦੇ ਵਿਚ) ਪਰਮਾਤਮਾ ਦੀ ਸੂਝ ਪੈਣ ਲੱਗ ਪੈਂਦੀ ਹੈ, ਅਨੇਕਾਂ ਜਨਮਾਂ ਦੇ (ਸਾਰੇ) ਪਾਪ ਦੂਰ ਹੋ ਜਾਂਦੇ ਹਨ, ਅਤੇ ਹਰੀ ਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਵਿਚ ਸਦਾ ਇਸ਼ਨਾਨ ਹੁੰਦਾ ਰਹਿੰਦਾ ਹੈ। (ਜਿਸ ਗੁਰੂ ਦੇ ਮਿਲਣ ਨਾਲ) ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਹੋ ਸਕਦਾ ਹੈ, ਪ੍ਰਭੂ ਦਾ ਸਿਮਰਨ ਹੋ ਸਕਦਾ ਹੈ ਅਤੇ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ। ਹੇ ਭਾਈ! ਗੁਰੂ ਦੇ ਚਰਨੀਂ ਲੱਗ ਕੇ ਭਰਮ ਡਰ ਨਾਸ ਹੋ ਜਾਂਦੇ ਹਨ, ਮਨ ਵਿਚ ਚਿਤਾਰਿਆ ਹੋਇਆ ਹਰੇਕ ਫਲ ਪ੍ਰਾਪਤ ਹੋ ਜਾਂਦਾ ਹੈ। (ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਸਦਾ ਪਰਮਾਤਮਾ ਦੇ ਗੁਣ ਗਾਏ ਹਨ; ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੂੰ ਫਿਰ ਕੋਈ ਗ਼ਮ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ ਸਮਝ ਪੈਂਦੀ ਹੈ ਕਿ) ਜਿਸ ਪਰਮਾਤਮਾ ਦਾ ਪੂਰਾ ਪਰਤਾਪ ਹੈ, ਉਹੀ ਜਿੰਦ ਦੇਣ ਵਾਲਾ ਹੈ।੨। ਹੇ ਭਾਈ! ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਸੰਤ ਜਨਾਂ ਦੇ (ਪਿਆਰ ਦੇ) ਵੱਸ ਵਿਚ ਟਿਕਿਆ ਰਹਿੰਦਾ ਹੈ। ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਪੈ ਕੇ ਗੁਰੂ ਦੀ ਸੇਵਾ ਵਿਚ ਲੱਗੇ, ਉਹਨਾਂ ਨੇ ਸਭ ਤੋਂ ਉੱਚੇ ਆਤਮਕ ਦਰਜੇ ਪ੍ਰਾਪਤ ਕਰ ਲਏ। ਹੇ ਭਾਈ! ਜਿਸ ਮਨੁੱਖ ਉੱਤੇ ਪੂਰਨ ਪ੍ਰਭੂ ਨੇ ਮਿਹਰ ਕੀਤੀ, (ਉਸ ਨੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ। ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ, ਉਸ ਦਾ (ਹਰੇਕ) ਡਰ ਦੂਰ ਹੋ ਗਿਆ, ਉਸ ਨੂੰ ਉਹ ਪਰਮਾਤਮਾ ਮਿਲ ਪਿਆ ਜੋ ਇਕ ਆਪ ਹੀ ਆਪ ਹੈ। ਜਿਸ ਪਰਮਾਤਮਾ ਦਾ ਉਹ ਪੈਦਾ ਕੀਤਾ ਹੋਇਆ ਸੀ, ਉਸ ਨੇ ਹੀ (ਉਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲਿਆ, ਉਸ ਮਨੁੱਖ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਇਕ-ਮਿਕ ਹੋ ਗਈ। ਹੇ ਨਾਨਕ! ਨਿਰਲੇਪ ਪ੍ਰਭੂ ਦਾ ਨਾਮ (ਸਦਾ) ਜਪਣਾ ਚਾਹੀਦਾ ਹੈ, (ਜਿਸ ਨੇ) ਗੁਰੂ ਨੂੰ ਮਿਲ ਕੇ (ਨਾਮ ਜਪਿਆ, ਉਸ ਨੇ) ਆਤਮਕ ਆਨੰਦ ਪ੍ਰਾਪਤ ਕਰ ਲਿਆ।੩। ਹੇ ਸੰਤ ਜਨੋ! ਸਦਾ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ, (ਸਿਫ਼ਤਿ-ਸਾਲਾਹ ਦੇ ਪਰਤਾਪ ਨਾਲ) ਹਰੇਕ ਮੁਰਾਦ ਪੂਰੀ ਹੋ ਜਾਂਦੀ ਹੈ। ਜਿਹੜਾ ਪ੍ਰਭੂ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਉਸ ਮਾਲਕ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ। ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਉਸ ਨੇ ਨਾਸ-ਰਹਿਤ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਉਸ ਨੇ ਸਾਰੀਆਂ ਮੁਰਾਦਾਂ ਹਾਸਲ ਕਰ ਲਈਆਂ। ਹੇ ਭਾਈ! ਗੁਰੂ ਦੇ ਚਰਨਾਂ ਵਿਚ ਮਨ ਜੋੜ ਕੇ ਮਨੁੱਖ ਸ਼ਾਂਤੀ ਪ੍ਰਾਪਤ ਕਰਦਾ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਮਾਣਦਾ ਹੈ। ਹੇ ਨਾਨਕ! ਆਖ-(ਹੇ ਭਾਈ!) ਗੁਰੂ ਦੇ ਚਰਨਾਂ ਵਿਚ ਮਨ ਲਾ ਕੇ ਸਾਰੇ ਕੰਮ ਸਫਲ ਜੋ ਜਾਂਦੇ ਹਨ, (ਸਿਮਰਨ ਦੀ ਬਰਕਤਿ ਨਾਲ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਨਾਸ-ਰਹਿਤ ਪਰਮਾਤਮਾ ਹੀ ਹਰੇਕ ਥਾਂ ਵਿਚ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ।੪।੨।੫।
Mukhwaak In Hindi
सूही महला ५ ॥
साजनु पुरखु सतिगुरु मेरा पूरा तिसु बिनु अवरु न जाणा राम ॥ मात पिता भाई सुत बंधप जीअ प्राण मनि भाणा राम ॥ जीउ पिंडु सभु तिस का दीआ सरब गुणा भरपूरे ॥ अंतरजामी सो प्रभु मेरा सरब रहिआ भरपूरे ॥ ता की सरणि सरब सुख पाए होए सरब कलिआणा ॥ सदा सदा प्रभ कउ बलिहारै नानक सद कुरबाणा ॥१॥ ऐसा गुरु वडभागी पाईऐ जितु मिलिऐ प्रभु जापै राम ॥ जनम जनम के किलविख उतरहि हरि संत धूड़ी नित नापै राम ॥ हरि धूड़ी नाईऐ प्रभू धिआईऐ बाहुड़ि जोनि न आईऐ ॥ गुर चरणी लागे भ्रम भउ भागे मनि चिंदिआ फलु पाईऐ ॥ हरि गुण नित गाए नामु धिआए फिरि सोगु नाही संतापै ॥ नानक सो प्रभु जीअ का दाता पूरा जिसु परतापै ॥२॥ हरि हरे हरि गुण निधे हरि संतन कै वसि आए राम ॥ संत चरण गुर सेवा लागे तिनी परम पद पाए राम ॥ परम पदु पाइआ आपु मिटाइआ हरि पूरन किरपा धारी ॥ सफल जनमु होआ भउ भागा हरि भेटिआ एकु मुरारी ॥ जिस का सा तिन ही मेलि लीआ जोती जोति समाइआ ॥ नानक नामु निरंजन जपीऐ मिलि सतिगुर सुखु पाइआ ॥३॥ गाउ मंगलो नित हरि जनहु पुंनी इछ सबाई राम ॥ रंगि रते अपुने सुआमी सेती मरै न आवै जाई राम ॥ अबिनासी पाइआ नामु धिआइआ सगल मनोरथ पाए ॥ सांति सहज आनंद घनेरे गुर चरणी मनु लाए ॥ पूरि रहिआ घटि घटि अबिनासी थान थनंतरि साई ॥ कहु नानक कारज सगले पूरे गुर चरणी मनु लाई ॥४॥२॥५॥
Mukhwaak Meaning In Hindi
अर्थ: हे भाई! गुरू महापुरुष ही मेरा (असल) सज्जन है, उस (गुरू) के बिना मैं किसी और को नहीं जानता (जो मुझे परमात्मा की समझ दे सके)। हे भाई! (गुरू मुझे) मन में (ऐसे) प्यारा लग रहा है (जैसे) माता, पिता, पुत्र, संबंधी, जिंद, प्राण (प्यारे लगते हैं)। हे भाई! (गुरू ने यह समझ बख्शी है कि) जिंद-शरीर सब कुछ उस (परमात्मा) का दिया हुआ है, (वह परमात्मा) सारे गुणों से भरपूर है। (गुरू ने ही मति दी है कि) हरेक के दिल की जानने वाला मेरा वह प्रभू सब जगह व्यापक है। उसकी शरण पड़ने से सारे सुख-आनंद मिलते हैं। हे नानक! (कह– गुरू की कृपा से ही) मैं परमात्मा से सदा ही सदा ही सदा ही सदके कुर्बान जाता हूँ।1। हे भाई! ऐसा गुरू बड़े भाग्यों से मिलता है, जिसके मिलने से (हृदय में) परमात्मा की समझ पड़ने लग जाती है, अनेकों जन्मों के (सारे) पाप दूर हो जाते हैं, और हरी के संत जनों के चरणों की धूड़ में सदा स्नान होता रहता है। (जिस गुरू के मिलने से) प्रभू के संत जनों की चरण-धूड़ में स्नान हो सकता है, प्रभू का सिमरन हो सकता है और दोबारा जन्मों के चक्कर में नहीं पड़ते। हे भाई! गुरू के चरणों में लग के भ्रम-डर नाश हो जाते हैं, मन में चितरे हुए हरेक फल प्राप्त हो जाते हैं। (गुरू की शरण पड़ कर जिस मनुष्य ने) सदा परमात्मा के गुण गाए हैं; परमात्मा का नाम सिमरा है, उसको फिर कोई ग़म कोई दुख-कलेश छू नहीं सकता। हे नानक! (गुरू की कृपा से समझ आ जाती है कि) जिस परमात्मा का पूरा प्रताप है, वही जिंद देने वाला (आत्मिक जीवन देने वाला है)।2। हे भाई! सारे गुणों का खजाना परमात्मा संत जनों के (प्यार के) बस में टिका रहता है। जो मनुष्य संतजनों के चरण पड़ के गुरू की सेवा में लगे, उन्होंने सबसे ऊँचे आत्मिक दर्जे प्राप्त कर लिए। हे भाई! जिस मनुष्य पर पूर्ण प्रभू ने मेहर की, (उसने अपने अंदर से) स्वै भाव दूर कर लिया, उसने सबसे ऊँचा आत्मिक दर्जा हासिल करा लिया। उसकी जिंदगी कामयाब हो गई, उसका (हरेक) डर दूर हो गया, उसको वह परमात्मा मिल गया जो एक स्वयं ही स्वयं है। जिस परमात्मा का वह पैदा किया हुआ था, उसने ही (उसको अपने चरणों में) मिला लिया, उस मनुष्य की जिंद परमात्मा की ज्योति में एक-मेक हो गई। हे नानक! निर्लिप प्रभू का नाम (सदा) जपना चाहिए, (जिसने) गुरू को मिल के (नाम जपा, उसने) आत्मिक आनंद प्राप्त कर लिया।3। हे संत जनो! सदा (परमात्मा की) सिफतसालाह के गीत गाया करो, (सिफत सालाह के प्रताप से) हरेक मुराद पूरी हो जाती है। जो प्रभू कभी जनम-मरन के चक्कर में नहीं आता (सिफतसालाह की बरकति से मनुष्य) उस मालिक के प्रेम-रंग में रंगे रहते हैं। जिस मनुष्य ने परमात्मा का नाम सिमरा उसने नाश-रहित प्रभू का मिलाप हासिल कर लिया, उसने सारी मुरादें हासिल कर लीं। हे भाई! गुरू के चरणों में मन जोड़ के मनुष्य शांति प्राप्त करता है, आत्मिक अडोलता में आनंद लेता है। हे नानक! कह– (हे भाई!) गुरू के चरणों में मन लगा के सारे काम सफल हो जाते हैं, (सिमरन की बरकति से यह निश्चय बन जाता है कि) नाश-रहित परमात्मा ही हरेक जगह में हरेक शरीर में व्याप रहा है।4।2।5।
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates when this Mukhwak Comes Again
23 December 2024
Dhan Shri Guru Granth Sahib JI Maharaj