Rehras Sahib

ਰਹਰਾਸਿ ਸਾਹਿਬ

ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥
ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥
ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥

ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥
ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥
ਬਲਿਹਾਰੀ ਕੁਦਰਤਿ ਵਸਿਆ ॥ ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥

ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥
ਤੂੰ ਸਚਾ ਸਾਹਿਬੁ ਸਿਫਤਿ ਸੁਆਲ੍ਹ੍ਹਿਉ ਜਿਨਿ ਕੀਤੀ ਸੋ ਪਾਰਿ ਪਇਆ ॥
ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥

ਸੋ ਦਰੁ ਰਾਗੁ ਆਸਾ ਮਹਲਾ ੧ ੴ ਸਤਿਗੁਰ ਪ੍ਰਸਾਦਿ ॥
ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥

ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥
ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥
ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥
ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥
ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥

ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥
ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥
ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥

ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥

ਆਸਾ ਮਹਲਾ ੧ ॥
ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥

ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥

ਆਸਾ ਮਹਲਾ ੧ ॥
ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥
ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥
ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥
ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥
ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥

ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥
ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥
ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥
ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥

ਰਾਗੁ ਗੂਜਰੀ ਮਹਲਾ ੪ ॥
ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥
ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥
ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥

ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥
ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥
ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥
ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥
ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥
ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

ਰਾਗੁ ਗੂਜਰੀ ਮਹਲਾ ੫ ॥
ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥
ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥
ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥
ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥

ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥
ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥
ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥
ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥
ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥
ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

ਰਾਗੁ ਆਸਾ ਮਹਲਾ ੪ ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥
ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥
ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥
ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥
ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥
ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥
ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥
ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥
ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥
ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥

ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥
ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥
ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥
ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥
ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥

ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥
ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥
ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥
ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥
ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥
ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥
ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥
ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥
ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥

ਆਸਾ ਮਹਲਾ ੪ ॥
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥
ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥
ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥
ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥

ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥

ਆਸਾ ਮਹਲਾ ੧ ॥
ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

ਆਸਾ ਮਹਲਾ ੫ ॥
ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥
ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥
ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥
ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥
ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

ੴ ਸ੍ਰੀ ਵਾਹਿਗੁਰੂ ਜੀ ਕੀ ਫ਼ਤਹ ॥ ਪਾਤਿਸਾਹੀ੧੦॥ ਕਬਯੋ ਬਾਚ ਬੇਨਤੀ ॥ ਚੌਪਈ ॥
ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥
ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੧॥
ਹਮਰੇ ਦੁਸ਼ਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥
ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੨॥

ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥
ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩॥
ਤੁਮਹਿ ਛਾਡਿ ਕੋਈ ਅਵਰ ਨ ਧਯਾਊਂ ॥ ਜੋ ਬਰ ਚਹੋਂ ਸੁ ਤੁਮਤੇ ਪਾਊਂ ॥
ਸੇਵਕ ਸਿੱਖਯ ਹਮਾਰੇ ਤਾਰਿਯਹਿ ॥ ਚੁਨ ਚੁਨ ਸ਼ੱਤ੍ਰੁ ਹਮਾਰੇ ਮਾਰਿਯਹਿ ॥੪॥

ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਤ੍ਰਾਸ ਨਿਵਰਿਯੈ ॥
ਹੂਜੋ ਸਦਾ ਹਮਾਰੇ ਪੱਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰੱਛਾ ॥੫॥
ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥
ਦੀਨਬੰਧੁ ਦੁਸ਼ਟਨ ਕੇ ਹੰਤਾ ॥ ਤੁਮਹੋ ਪੁਰੀ ਚਤੁਰਦਸ ਕੰਤਾ ॥੬॥

ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸ਼ਿਵਜੂ ਅਵਤਰਾ ॥
ਕਾਲ ਪਾਇ ਕਰਿ ਬਿਸ਼ਨ ਪ੍ਰਕਾਸ਼ਾ ॥ ਸਕਲ ਕਾਲ ਕਾ ਕੀਯਾ ਤਮਾਸ਼ਾ ॥੭॥
ਜਵਨ ਕਾਲ ਜੋਗੀ ਸ਼ਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥
ਜਵਨ ਕਾਲ ਸਭ ਲੋਕ ਸਵਾਰਾ ॥ ਨਮਸ਼ਕਾਰ ਹੈ ਤਾਹਿ ਹਮਾਰਾ ॥੮॥

ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜੱਛਨ ਉਪਜਾਯੋ ॥
ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੯॥
ਨਮਸ਼ਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥
ਸਿਵਕਨ ਕੋ ਸਵਗੁਨ ਸੁਖ ਦੀਯੋ ॥ ਸ਼ੱਤ੍ਰੁਨ ਕੋ ਪਲ ਮੋ ਬਧ ਕੀਯੋ ॥੧੦॥

ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥
ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸ਼ਟਿ ਕਰਿ ਫੂਲਾ ॥੧੧॥
ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥
ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥੧੨॥

ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥
ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੧੩॥
ਜੇਤੇ ਬਦਨ ਸ੍ਰਿਸ਼ਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥
ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥੧੪॥

ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥ ਆਦਿ ਅਨੀਲ ਅਨਾਦਿ ਅਸੰਭ ॥
ਤਾਕਾ ਮੂੜ੍ਹ ਉਚਾਰਤ ਭੇਦਾ ॥ ਜਾਕੋ ਭੇਵ ਨ ਪਾਵਤ ਬੇਦਾ ॥੧੫॥
ਤਾਕੌ ਕਰਿ ਪਾਹਨ ਅਨੁਮਾਨਤ ॥ ਮਹਾਂ ਮੂੜ੍ਹ ਕਛੁ ਭੇਦ ਨ ਜਾਨਤ ॥
ਮਹਾਂਦੇਵ ਕੌ ਕਹਤ ਸਦਾ ਸ਼ਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੧੬॥

ਆਪੁ ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥
ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੧੭॥
ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀਂ ਭੂਪਾ ॥
ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥੧੮॥

ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਯੋ ਸ਼ੰਕਰ ਇਕੈਠਾ ॥
ਸਿਗਰੀ ਸ੍ਰਿਸ਼ਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੧੯॥
ਅਬ ਰੱਛਾ ਮੇਰੀ ਤੁਮ ਕਰੋ ॥ ਸਿੱਖਯ ਉਬਾਰਿ ਅਸਿੱਖਯ ਸੱਘਰੋ ॥
ਦੁਸ਼ਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੨੦॥

ਜੇ ਅਸਿਧੁਜ ਤਵ ਸ਼ਰਨੀ ਪਰੇ ॥ ਤਿਨ ਕੇ ਦੁਸ਼ਟ ਦੁਖਿਤ ਹ੍ਵੈ ਮਰੇ ॥
ਪੁਰਖ ਜਵਨ ਪਗੁ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੨੧॥
ਜੋ ਕਲਿ ਕੌ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥
ਰੱਛਾ ਹੋਇ ਤਾਹਿ ਸਭ ਕਾਲਾ ॥ ਦੁਸ਼ਟ ਅਰਿਸ਼ਟ ਟਰੇ ਤਤਕਾਲਾ ॥੨੨॥

ਕ੍ਰਿਪਾ ਦ੍ਰਿਸ਼ਾਟਿ ਤਨ ਜਾਹਿ ਨਿਹਰਿਹੋ ॥ ਤਾਕੇ ਤਾਪ ਤਨਕ ਮਹਿ ਹਰਿਹੋ ॥
ਰਿੱਧਿ ਸਿੱਧਿ ਘਰ ਮੋਂ ਸਭ ਹੋਈ ॥ ਦੁਸ਼ਟ ਛਾਹ ਛ੍ਵੈ ਸਕੈ ਨ ਕੋਈ ॥੨੩॥
ਏਕ ਬਾਰ ਜਿਨ ਤੁਮੈਂ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸ਼ਟ ਦੋਖ ਤੇ ਰਹਾ ॥੨੪॥

ਖੜਗ ਕੇਤ ਮੈਂ ਸ਼ਰਨਿ ਤਿਹਾਰੀ ॥ ਆਪ ਹਾਥ ਦੈ ਲੇਹੁ ਉਬਾਰੀ ॥
ਸਰਬ ਠੌਰ ਮੋ ਹੋਹੁ ਸਹਾਈ ॥ ਦੁਸ਼ਟ ਦੋਖ ਤੇ ਲੇਹੁ ਬਚਾਈ ॥੨੫॥

ਸ੍ਵੈਯਾ ॥
ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥
ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥
ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥
ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੧॥

ਦੋਹਰਾ ॥
ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥
ਬਾਂਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥
ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

ਸਾਚਾ ਨਾਮੁ ਮੇਰਾ ਆਧਾਰੋ ॥
ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
ਸਾਚਾ ਨਾਮੁ ਮੇਰਾ ਆਧਾਰੋ ॥੪॥

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥
ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥
ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥
ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥
ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥
ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

ਮੁੰਦਾਵਣੀ ਮਹਲਾ ੫ ॥
ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥
ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥
ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥
ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥
ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥

ਸਲੋਕ ਮਹਲਾ ੫ ॥
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥

ਪਉੜੀ ॥
ਤਿਥੈ ਤੂ ਸਮਰਥੁ ਜਿਥੈ ਕੋਇ ਨਾਹਿ ॥ ਓਥੈ ਤੇਰੀ ਰਖ ਅਗਨੀ ਉਦਰ ਮਾਹਿ ॥
ਸੁਣਿ ਕੈ ਜਮ ਕੇ ਦੂਤ ਨਾਇ ਤੇਰੈ ਛਡਿ ਜਾਹਿ ॥ ਭਉਜਲੁ ਬਿਖਮੁ ਅਸਗਾਹੁ ਗੁਰ ਸਬਦੀ ਪਾਰਿ ਪਾਹਿ ॥
ਜਿਨ ਕਉ ਲਗੀ ਪਿਆਸ ਅੰਮ੍ਰਿਤੁ ਸੇਇ ਖਾਹਿ ॥ ਕਲਿ ਮਹਿ ਏਹੋ ਪੁੰਨੁ ਗੁਣ ਗੋਵਿੰਦ ਗਾਹਿ ॥
ਸਭਸੈ ਨੋ ਕਿਰਪਾਲੁ ਸਮ੍ਹ੍ਹਾਲੇ ਸਾਹਿ ਸਾਹਿ ॥ ਬਿਰਥਾ ਕੋਇ ਨ ਜਾਇ ਜਿ ਆਵੈ ਤੁਧੁ ਆਹਿ ॥੯॥

ਸਲੋਕੁ ਮਃ ੫ ॥
ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥ ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥
ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥
ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥

ਮਃ ੫ ॥
ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥
ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥ ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥
ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥
ਜਿਸੁ ਸਿਮਰਤ ਸੁਖੁ ਹੋਇ ਸਗਲੇ ਦੂਖ ਜਾਹਿ ॥੨॥

ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਿਹ ॥