Aasun Prem Umahra Kyu Miliai Har Jaye || Man Tan Pias Darsan Ghani Koi Aan Milavai Maaye ||
Sangrand Mukhwaak Punjabi with Meaning
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥
ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।
Sangrand Mukhwaak Hindi with Meaning
असुनि प्रेम उमाहड़ा किउ मिलीऐ हरि जाइ ॥ मनि तनि पिआस दरसन घणी कोई आणि मिलावै माइ ॥ संत सहाई प्रेम के हउ तिन कै लागा पाइ ॥ विणु प्रभ किउ सुखु पाईऐ दूजी नाही जाइ ॥ जिंन्ही चाखिआ प्रेम रसु से त्रिपति रहे आघाइ ॥ आपु तिआगि बिनती करहि लेहु प्रभू लड़ि लाइ ॥ जो हरि कंति मिलाईआ सि विछुड़ि कतहि न जाइ ॥ प्रभ विणु दूजा को नही नानक हरि सरणाइ ॥ असू सुखी वसंदीआ जिना मइआ हरि राइ ॥८॥
अर्थ: हे मां! (भाद्रों की तपश भरी घुटन गुजरने के बाद) असू (की मीठी मीठी ऋतु) में (मेरे अंदर प्रभू पति के) प्यार का उछाला आ रहा है। (मन तड़फता है कि) किसी ना किसी तरह चल के प्रभू पति को मिलूँ। मेरे मन में मेरे तन में प्रभू के दर्शन की बड़ी प्यास लगी हुई है (चिक्त चाहता है कि) कोई (उस पति को) ला के मेल करा देवे। (ये सुन के कि) संत जन प्रेम बढ़ाने में सहायता किया करते हैं, मैं उनके चरणों में लगी हूँ। (हे माँ!) प्रभू के बगैर सुख आनंद नहीं मिल सकता (क्योंकि सुख आनंद की) और कोई जगह ही नहीं। जिन (भाग्यशालियों) ने प्रभू प्यार का स्वाद (एक बार) चख लिया है (उन्हें माया के स्वाद भूल जाते हैं, माया की ओर से) वे तृप्त हो जाते हैं। स्वै भाव छोड़ के वे सदा अरदासें ही करते रहते हैं– हे प्रभू! हमें अपने साथ जोड़ के रखो। जिस जीव-स्त्री को पति प्रभू ने अपने साथ मिला लिया है, वह (उस मिलाप में से) विछुड़ के अन्य किसी जगह नहीं जाती। (क्योंकि) हे नानक! (उसे निश्चय आ जाता है कि सदीवी सुख के वास्ते) प्रभू की शरण के बिना और कोई जगह नहीं है। वह सदा प्रभू की शरण पड़ी रहती है। असू (की मीठी मीठी ऋतु) में वह जीव सि्त्रयां सुखी बसती हैं, जिनपे परमात्मा की कृपा होती है।8।