Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 781


Mukhwaak In Punjabi


ਸੂਹੀ ਮਹਲਾ ੫ ॥
ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥


Meaning In Punjabi


ਅਰਥ: ਹੇ ਭਾਈ! ਮਨੁੱਖ ਦਾ ਇਹ ਸਰੀਰ-) ਘਰ ਪਰਮਾਤਮਾ ਨੇ ਨਾਮ ਜਪਣ ਲਈ ਬਣਾਇਆ ਹੈ, (ਇਸ ਘਰ ਵਿਚ) ਸੰਤ-ਜਨ ਭਗਤ-ਜਨ (ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਆਪਣੇ ਮਾਲਕ-ਪ੍ਰਭੂ (ਦਾ ਨਾਮ) ਹਰ ਵੇਲੇ ਸਿਮਰ ਸਿਮਰ ਕੇ (ਸੰਤ ਜਨ ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰਾ ਲੈਂਦੇ ਹਨ। ਹੇ ਭਾਈ! ਇਸ ਸਰੀਰ-ਘਰ ਵਿਚ ਸੰਤ ਜਨਾਂ ਨੇ) ਪਰਮਾਤਮਾ ਦੀ ਪਵਿੱਤਰ ਸਿਫ਼ਤਿ-ਸਾਲਾਹ ਦੀ ਬਾਣੀ ਗਾ ਕੇ, ਪਰਮਾਤਮਾ ਦੇ ਗੁਣ ਗਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ। (ਇਸ ਸਰੀਰ-ਘਰ ਵਿਚ ਸੰਤ-ਜਨਾਂ ਨੇ) ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤਿ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ। ਹੇ ਦਾਸ ਨਾਨਕ! ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ (ਉਸ ਦੇ ਸਰੀਰ-ਘਰ ਵਿਚ ਉਹ) ਸ਼ੁਭ ਸੰਜੋਗ ਆ ਬਣਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੁਹੂਰਤ ਆ ਬਣਦਾ ਹੈ ਜਦੋਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀ) ਕਦੇ ਨਾਹ ਹਿੱਲਣ ਵਾਲੀ ਨੀਂਹ ਰੱਖੀ ਜਾਂਦੀ ਹੈ (ਤੇ, ਜਿਸ ਦੇ ਅੰਦਰ ਇਹ ਨੀਂਹ ਰੱਖੀ ਜਾਂਦੀ ਹੈ, ਉਸ ਦੇ ਅੰਦਰ) ਤਕੜੀ ਆਤਮਕ ਤਾਕਤ ਪੈਦਾ ਹੋ ਜਾਂਦੀ ਹੈ। ਹੇ ਭਾਈ! ਸਿਫ਼ਤਿ-ਸਾਲਾਹ ਦੀ ‘ਅਬਿਚਲ ਨੀਵ’ ਦੀ ਬਰਕਤਿ ਨਾਲ ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ (ਉਸ ਦੇ ਸਰੀਰ-ਮੰਦਰ ਵਿਚ ਆਤਮਕ) ਆਨੰਦ ਦੇ ਸਦਾ (ਮਾਨੋ,) ਵਾਜੇ ਵੱਜਦੇ ਰਹਿੰਦੇ ਹਨ, (ਉਸ ਦੇ ਸਰਰਿ-ਘਰ ਵਿਚੋਂ) ਸਾਰੇ ਭਰਮ ਡਰ ਝੂਠ ਨਾਸ ਹੋ ਜਾਂਦੇ ਹਨ, ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਹਰਿ-ਨਾਮ ਸਿਮਰਨਾ (ਉਸ ਮਨੁੱਖ ਦਾ) ਸ਼੍ਰੇਸ਼ਟ ਕਰਤੱਬ ਬਣ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਉਹ ਮਨੁੱਖ ਸਦਾ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ (ਪਿਆਰਾ) ਬਣਾ ਲਿਆ, ਸਾਰੇ ਸੁਖ ਉਸ ਦੇ ਅੰਦਰ ਆ ਇਕੱਠੇ ਹੋਏ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦੇ (ਹਿਰਦੇ-) ਘਰ ਵਿਚ (ਮਾਨੋ, ਧਰਤੀ ਦੇ) ਨੌ ਹੀ ਖ਼ਜ਼ਾਨਿਆਂ ਦੇ ਭੰਡਾਰੇ ਭਰ ਜਾਂਦੇ ਹਨ। ਹੇ ਨਾਨਕ! ਜਿਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ, ਉਸ ਨੂੰ ਪਰਮਾਤਮਾ ਕਦੇ ਨਹੀਂ ਭੁੱਲਦਾ।੨। ਹੇ ਭਾਈ! ਪ੍ਰਭੂ-ਪਾਤਿਸ਼ਾਹ ਨੇ (ਜਿਸ ਮਨੁੱਖ ਦੇ ਸਿਰ ਉਤੇ) ਆਪਣਾ ਹੱਥ ਰੱਖਿਆ, (ਉਸ ਦੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਨਾਸ ਹੋ ਗਈ, (ਉਸ ਦੇ ਅੰਦਰੋਂ) ਦੁੱਖਾਂ ਦਾ ਵਿਕਾਰਾਂ ਦਾ ਅੱਡਾ ਹੀ ਢਹਿ ਗਿਆ, ਉਸ ਮਨੁੱਖ ਦਾ ਜੀਵਨ-ਮਨੋਰਥ ਕਾਮਯਾਬ ਹੋ ਗਿਆ। ਹਰੀ ਪ੍ਰਭੂ ਨੇ ਹੁਕਮ ਦੇ ਦਿੱਤਾ (ਤੇ, ਉਸ ਮਨੁੱਖ ਦੇ ਅੰਦਰੋਂ ਮਾਇਆ) ਬਲਾ (ਦਾ ਪ੍ਰਭਾਵ) ਮੁੱਕ ਗਿਆ, ਸਦਾ-ਥਿਰ ਹਰਿ-ਨਾਮ ਸਿਮਰਨ ਦਾ ਧਰਮ ਪੁੰਨ (ਉਸ ਦੇ ਅੰਦਰ) ਵਧਣਾ ਸ਼ੁਰੂ ਹੋ ਗਿਆ। ਹੇ ਭਾਈ! ਸੁੱਤਿਆਂ ਬੈਠਿਆਂ ਖਲੋਤਿਆਂ (ਹਰ ਵੇਲੇ) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਦਾਸ ਨਾਨਕ! (ਜਿਹੜਾ ਮਨੁੱਖ ਧਿਆਨ ਧਰਦਾ ਹੈ, ਉਸ ਨੂੰ) ਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸੁਖਾਂ ਦਾ ਸਮੁੰਦਰ ਪ੍ਰਭੂ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ (ਹਰ ਥਾਂ ਵਿਆਪਕ ਦਿੱਸਦਾ ਹੈ) , ਉਹ ਮਨੁੱਖ ਪ੍ਰਭੂ ਦੀ ਸਰਨ ਹੀ ਪਿਆ ਰਹਿੰਦਾ ਹੈ, ਉਸ (ਪ੍ਰਭੂ) ਤੋਂ ਬਿਨਾ ਉਸ ਨੂੰ ਕੋਈ ਹੋਰ ਆਸਰਾ ਨਹੀਂ ਦਿੱਸਦਾ।੩। ਹੇ ਭਾਈ! ਜਦੋਂ ਦੇ) ਪ੍ਰਭੂ-ਪਾਤਿਸ਼ਾਹ ਦੇ ਚਰਨ ਪਰਸੇ ਹਨ, ਮੇਰਾ ਸਰੀਰ ਮੇਰਾ ਹਿਰਦਾ (ਸਭ ਕੁਝ) ਸੋਹਣਾ (ਸੋਹਣੀ ਆਤਮਕ ਰੰਗਣ ਵਾਲਾ) ਬਣ ਗਿਆ ਹੈ (ਜਦੋਂ ਤੋਂ) ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ ਹਨ, ਮੇਰਾ ਮਨ ਸੋਹਣਾ (ਸੋਹਣੇ ਸੰਸਕਾਰਾਂ ਵਾਲਾ) ਹੋ ਗਿਆ ਹੈ, ਮੇਰੇ ਸਾਰੇ ਮਿੱਤਰ (ਸਾਰੇ ਗਿਆਨ-ਇੰਦ੍ਰੇ) ਆਤਮਕ ਜੀਵਨ ਵਾਲੇ ਬਣ ਗਏ ਹਨ। ਹੇ ਭਾਈ! ਪ੍ਰਭੂ ਦੇ ਗੁਣ ਗਾ ਕੇ ਸਦਾ-ਥਿਰ ਹਰੀ ਦਾ ਨਾਮ ਸਿਮਰ ਕੇ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹ (ਮਾਇਆ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਉਹਨਾਂ ਦੇ ਅੰਦਰ ਉਤਸ਼ਾਹ-ਭਰਿਆ ਆਤਮਕ ਜੀਵਨ ਬਣਿਆ ਰਹਿੰਦਾ ਹੈ। ਹੇ ਭਾਈ! ਸੁਖਾਂ ਦੇ ਦਾਤੇ ਮਾਲਕ-ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮਿਹਰ ਦੀ ਨਿਗਾਹ ਕੀਤੀ, (ਉਸ ਦਾ ਉਸ ਨੇ) ਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦਿੱਤਾ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਜਿਸ (ਪਰਮਾਤਮਾ) ਨੇ ਇਹ ਜਿੰਦ ਤੇ ਇਹ ਸਰੀਰ ਟਿਕਾ ਰੱਖਿਆ ਹੈ, ਉਸ ਦਾ ਨਾਮ ਸਦਾ ਜਪਣਾ ਚਾਹੀਦਾ ਹੈ।੪।੪।੭।


Mukhwaak In Hindi


सूही महला ५ ॥
हरि जपे हरि मंदरु साजिआ संत भगत गुण गावहि राम ॥ सिमरि सिमरि सुआमी प्रभु अपना सगले पाप तजावहि राम ॥ हरि गुण गाइ परम पदु पाइआ प्रभ की ऊतम बाणी ॥ सहज कथा प्रभ की अति मीठी कथी अकथ कहाणी ॥ भला संजोगु मूरतु पलु साचा अबिचल नीव रखाई ॥ जन नानक प्रभ भए दइआला सरब कला बणि आई ॥१॥ आनंदा वजहि नित वाजे पारब्रहमु मनि वूठा राम ॥ गुरमुखे सचु करणी सारी बिनसे भ्रम भै झूठा राम ॥ अनहद बाणी गुरमुखि वखाणी जसु सुणि सुणि मनु तनु हरिआ ॥ सरब सुखा तिस ही बणि आए जो प्रभि अपना करिआ ॥ घर महि नव निधि भरे भंडारा राम नामि रंगु लागा ॥ नानक जन प्रभु कदे न विसरै पूरन जा के भागा ॥२॥ छाइआ प्रभि छत्रपति कीन्ही सगली तपति बिनासी राम ॥ दूख पाप का डेरा ढाठा कारजु आइआ रासी राम ॥ हरि प्रभि फुरमाइआ मिटी बलाइआ साचु धरमु पुंनु फलिआ ॥ सो प्रभु अपुना सदा धिआईऐ सोवत बैसत खलिआ ॥ गुण निधान सुख सागर सुआमी जलि थलि महीअलि सोई ॥ जन नानक प्रभ की सरणाई तिसु बिनु अवरु न कोई ॥३॥ मेरा घरु बनिआ बनु तालु बनिआ प्रभ परसे हरि राइआ राम ॥ मेरा मनु सोहिआ मीत साजन सरसे गुण मंगल हरि गाइआ राम ॥ गुण गाइ प्रभू धिआइ साचा सगल इछा पाईआ ॥ गुर चरण लागे सदा जागे मनि वजीआ वाधाईआ ॥ करी नदरि सुआमी सुखह गामी हलतु पलतु सवारिआ ॥ बिनवंति नानक नित नामु जपीऐ जीउ पिंडु जिनि धारिआ ॥४॥४॥७॥


Mukhwaak Meaning In Hindi


अर्थ: हे भाई! (मनुष्य का ये शरीर-) घर परमात्मा ने नाम जपने के लिए बनाया है, (इस घर में) संत जन भक्त जन (परमात्मा के) गुण गाते रहते हैं। अपने मालिक प्रभू (का नाम) हर वक्त सिमर-सिमर के (संत जन अपने अंदर से) सारे पाप दूर कर लेते हैं। हे भाई! (इस शरीर घर में संत-जनों ने) परमात्मा की पवित्र सिफत सालाह की बाणी गा के, परमात्मा के गुण गा के सबसे उच्च आत्मिक दर्जा प्राप्त किया है। (इस शरीर-घर में संत-जनों ने) उस परमात्मा की सिफत सालाह की है जिसका सही स्वरूप बयान नहीं किया जा सकता, उस प्रभू की अत्यंत मीठी सिफत सालाह की है जो आत्मिक अडोलता पैदा करती है। हे दास नानक! (जिस मनुष्य पर) प्रभू जी दयावान होते हैं (उसके शरीर-घर में वह) शुभ संजोग आ बनता है, वह सदा कायम रहने वाला महूरत आ बनता है जब (परमात्मा के सिफत सालाह करने की) कभी ना हिलने वाली नींव रखी जाती है (और, जिस के अंदर ये नींव रखी जाती है, उसके अंदर) मजबूत आत्मिक शक्ति पैदा हो जाती है। हे भाई! (सिफत सालाह की ‘अविचल नींव’ की बरकति से जिस मनुष्य के) मन में परमात्मा आ बसता है (उसके शरीर-मन्दिर में आत्मिक) आनंद के सदैव (मानो) बाजे बजते रहते हैं, (उसके शरीर-घर में से) सारे भ्रम-डर झूठ नाश हो जाते हैं, गुरू के सन्मुख रह के सदा-स्थिर हरी-नाम सिमरना (उस मनुष्य का) श्रेष्ठ कर्तव्य बन जाता है। हे भाई! गुरू के सन्मुख रहने वाला वह मनुष्य सदा एक-रस सिफत सालाह की बाणी उचारता रहता है, परमात्मा की सिफत सालाह सुन-सुन के उसका मन उसका तन आत्मिक जीवन वाला हो जाता है। हे भाई! जिस मनुष्य को परमात्मा ने अपना (प्यारा) बना लिया, सारे सुख उसके अंदर आ एकत्र हुए। हे भाई! परमात्मा के नाम में जिस मनुष्य का प्यार बन जाता है, उसके (हृदय-) घर में (मानो, धरती के) सारे खजाने और भण्डार भर जाते हैं। हे नानक! जिस दास के पूरे भाग्य जाग पड़ते हैं, उसको परमात्मा कभी नहीं भूलता।2। हे भाई! प्रभू पातशाह ने (जिस मनुष्य के सिर पर) अपना हाथ रखा, (उसके अंदर से विकारों की) सारी जलन नाश हो गई, (उसके अंदर से) दुखों का विकारों का अड्डा ही गिर गया, उस मनुष्य का जीवन-मनोरथ कामयाब हो गया। हरी-प्रभू ने हुकम दे दिया (और, उस मनुष्य के अंदर से माया) बला (का प्रभाव) खत्म हो गया, सदा स्थिर हरी-नाम सिमरन का परम पून्य (उसके अंदर) बढ़ना शुरू हो गया। हे भाई! सोते हुए बैठे हुए और खड़े हुए (हर वक्त) उस परमात्मा का ध्यान धरना चाहिए। हे दास नानक! (जो मनुष्य ध्यान धरता है, उस को) वह गुणों के खजाने प्रभू सुखों का समुंद्र प्रभू, पानी में, धरती में, आकाश में (हर जगह व्यापक) दिखता है, वह मनुष्य प्रभू की शरण में पड़ा रहता है, उस (प्रभू) के बिना उसको कोई अन्य आसरा नहीं दिखता।3। हे भाई! (जब से) प्रभू-पातशाह के चरन परसे हैं, मेरा शरीर मेरा हृदय (सब कुछ) सुंदर (सुंदर आत्मिक रंगत वाला) बन गया है (जब से) मैंने परमात्मा की सिफत सालाह के गीत गाने शुरू किए हैं, मेरा मन सुंदर (सोहणे संस्कारों वाला) हो गया है, मेरे सारे मित्र (सारी ज्ञानेन्द्रियां) आत्मिक जीवन वाली बन गई हैं। हे भाई! प्रभू के गुण गा के सदा-स्थिर हरी का नाम सिमर के सारी इच्छाएं पूरी हो जाती हैं। जो मनुष्य गुरू की चरणी लगते हैं, वे (माया के हमलों की ओर से) सदा सचेत रहते हैं, उनके अंदर उत्साह-भरा आत्मिक जीवन बना रहता है। हे भाई! सुखों के दाते मालिक-प्रभू ने (जिस मनुष्य पर) मेहर की निगाह की, (उसका उसने) ये लोक और परलोक दोनों सुंदर बना दिए। नानक विनती करता है– हे भाई! जिस (परमात्मा) ने यह जिंद और यह शरीर टिका के रखे हैं, उसका नाम सदा जपना चाहिए।4।4।7।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
Bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi