Sikhism

ਬਾਰਹ ਮਾਹਾ ਮਾਂਝ ਮਹਲਾ ੫  Ang 133 All sangrand Mukhwaak

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜੈ ਨਾਮੁ ॥ ਹਰਿ ਮੇਲਹੁ ਸੁਆਮੀ ਸੰਗਿ ਪ੍ਰਭ ਜਿਸ ਕਾ ਨਿਹਚਲ ਧਾਮ ॥੧॥ 

ਅਰਥ: ਹੇ ਪ੍ਰਭੂ! ਅਸੀਂ ਆਪਣੇ ਕਰਮਾਂ ਦੀ ਕਮਾਈ ਅਨੁਸਾਰ (ਤੈਥੋਂ) ਵਿੱਛੁੜੇ ਹੋਏ ਹਾਂ (ਤੈਨੂੰ ਵਿਸਾਰੀ ਬੈਠੇ ਹਾਂ) , ਮਿਹਰ ਕਰ ਕੇ ਸਾਨੂੰ ਆਪਣੇ ਨਾਲ ਮਿਲਾਵੋ। (ਮਾਇਆ ਦੇ ਮੋਹ ਵਿਚ ਫਸ ਕੇ) ਚੁਫੇਰੇ ਹਰ ਪਾਸੇ (ਸੁਖਾਂ ਦੀ ਖ਼ਾਤਰ) ਭਟਕਦੇ ਰਹੇ ਹਾਂ, ਹੁਣ, ਹੇ ਪ੍ਰਭੂ! ਥੱਕ ਕੇ ਤੇਰੀ ਸਰਨ ਆਏ ਹਾਂ। (ਜਿਵੇਂ) ਦੁੱਧ ਤੋਂ ਸੱਖਣੀ ਗਾਂ ਕਿਸੇ ਕੰਮ ਨਹੀਂ ਆਉਂਦੀ, (ਜਿਵੇਂ) ਪਾਣੀ ਤੋਂ ਬਿਨਾ ਖੇਤੀ ਸੁੱਕ ਜਾਂਦੀ ਹੈ (ਫ਼ਸਲ ਨਹੀਂ ਪੱਕਦੀ, ਤੇ ਉਸ ਖੇਤੀ ਵਿਚੋਂ) ਧਨ ਦੀ ਕਮਾਈ ਨਹੀਂ ਹੋ ਸਕਦੀ (ਤਿਵੇਂ ਪ੍ਰਭੂ ਦੇ ਨਾਮ ਤੋਂ ਬਿਨਾ ਸਾਡਾ ਜੀਵਨ ਵਿਅਰਥ ਚਲਾ ਜਾਂਦਾ ਹੈ) । ਸੱਜਣ ਖਸਮ-ਪ੍ਰਭੂ ਨੂੰ ਮਿਲਣ ਤੋਂ ਬਿਨਾ ਕਿਸੇ ਹੋਰ ਥਾਂ ਸੁਖ ਭੀ ਨਹੀਂ ਮਿਲਦਾ। (ਸੁਖ ਮਿਲੇ ਭੀ ਕਿਵੇਂ?) ਜਿਸ ਹਿਰਦੇ-ਘਰ ਵਿਚ ਪਤੀ ਪ੍ਰਭੂ ਆ ਵੱਸੇ, ਉਸ ਦੇ ਭਾ ਦੇ (ਵੱਸਦੇ) ਪਿੰਡ ਤੇ ਸ਼ਹਰ ਤੱਪਦੀ ਭੱਠੀ ਵਰਗੇ ਹੁੰਦੇ ਹਨ। (ਇਸਤ੍ਰੀ ਨੂੰ ਪਤੀ ਤੋਂ ਬਿਨਾ) ਸਰੀਰ ਦੇ ਸਾਰੇ ਸ਼ਿੰਗਾਰ ਪਾਨਾਂ ਦੇ ਬੀੜੇ ਤੇ ਹੋਰ ਰਸ (ਆਪਣੇ) ਸਰੀਰ ਸਮੇਤ ਹੀ ਵਿਅਰਥ ਦਿੱਸਦੇ ਹਨ, (ਤਿਵੇਂ) ਮਾਲਕ ਖਸਮ-ਪ੍ਰਭੂ (ਦੀ ਯਾਦ) ਤੋਂ ਬਿਨਾ ਸਾਰੇ ਸੱਜਣ ਮਿਤ੍ਰ ਜਿੰਦ ਦੇ ਵੈਰੀ ਹੋ ਢੁਕਦੇ ਹਨ। (ਤਾਹੀਏਂ) ਨਾਨਕ ਦੀ ਬੇਨਤੀ ਹੈ ਕਿ (ਹੇ ਪ੍ਰਭੂ!) ਕਿਰਪਾ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼। ਹੇ ਹਰੀ! ਆਪਣੇ ਚਰਨਾਂ ਵਿਚ (ਮੈਨੂੰ) ਜੋੜੀ ਰੱਖ, (ਹੋਰ ਸਾਰੇ ਆਸਰੇ-ਪਰਨੇ ਨਾਸਵੰਤ ਹਨ) ਇਕ ਤੇਰਾ ਘਰ ਸਦਾ ਅਟੱਲ ਰਹਿਣ ਵਾਲਾ ਹੈ।1।

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥

ਅਰਥ: ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਣੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ (ਕਿਉਂਕਿ) ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਅਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ (ਮਾਨਸਕ) ਦੁੱਖ ਬਿਆਨ ਨਹੀਂ ਹੋ ਸਕਦਾ। (ਪਰ) ਜਿਨ੍ਹਾਂ ਬੰਦਿਆਂ ਨੇ ਉਸ (ਸਰਬ ਵਿਆਪਕ) ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ। ਨਾਨਕ ਦਾ ਮਨ (ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੀ ਚਰਨੀਂ ਲੱਗਾਂਗਾ।2।

ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥

ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) । ਪਿਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ। ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।

ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥

ਅਰਥ: ਜਿਸ ਹਰੀ ਦੇ ਅੱਗੇ ਸਾਰੇ ਜੀਵ ਸਿਰ ਨਿਵਾਂਦੇ ਹਨ, ਜੇਠ ਦੇ ਮਹੀਨੇ ਵਿਚ ਉਸ ਦੇ ਚਰਨਾਂ ਵਿਚ ਜੁੜਨਾ ਚਾਹੀਦਾ ਹੈ। ਜੇ ਹਰੀ ਸੱਜਣ ਦੇ ਲੜ ਲੱਗੇ ਰਹੀਏ ਤਾਂ ਉਹ ਕਿਸੇ (ਜਮ ਆਦਿਕ) ਨੂੰ ਆਗਿਆ ਨਹੀਂ ਦੇਂਦਾ ਕਿ ਬੰਨ੍ਹ ਕੇ ਅੱਗੇ ਲਾ ਲਏ (ਭਾਵ, ਪ੍ਰਭੂ ਦੇ ਲੜ ਲੱਗਿਆਂ ਜਮਾਂ ਦਾ ਡਰ ਨਹੀਂ ਰਹਿ ਜਾਂਦਾ) । (ਲੋਕ ਹੀਰੇ ਮੋਤੀ ਲਾਲ ਆਦਿਕ ਕੀਮਤੀ ਧਨ ਇਕੱਠਾ ਕਰਨ ਲਈ ਦੌੜ-ਭੱਜ ਕਰਦੇ ਹਨ, ਪਰ ਉਸ ਧਨ ਦੇ ਚੋਰੀ ਹੋ ਜਾਣ ਦਾ ਭੀ ਤੌਖ਼ਲਾ ਰਹਿੰਦਾ ਹੈ) ਪਰਮਾਤਮਾ ਦਾ ਨਾਮ ਹੀਰੇ ਮੋਤੀ ਆਦਿਕ ਐਸਾ ਕੀਮਤਿ ਧਨ ਹੈ ਕਿ ਉਹ ਚੁਰਾਇਆ ਨਹੀਂ ਜਾ ਸਕਦਾ। ਪਰਮਾਤਮਾ ਦੇ ਜਿਤਨੇ ਭੀ ਕੌਤਕ ਹੋ ਰਹੇ ਹਨ, (ਨਾਮ-ਧਨ ਦੀ ਬਰਕਤਿ ਨਾਲ) ਉਹ ਸਾਰੇ ਮਨ ਵਿਚ ਪਿਆਰੇ ਲੱਗਦੇ ਹਨ। (ਇਹ ਭੀ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਤੇ ਉਸ ਦੇ ਪੈਦਾ ਕੀਤੇ ਜੀਵ ਉਹੀ ਕੁਝ ਕਰਦੇ ਹਨ ਜੋ ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ। ਜਿਨ੍ਹਾਂ ਬੰਦਿਆਂ ਨੂੰ ਪ੍ਰਭੂ ਨੇ (ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇ ਕੇ) ਆਪਣਾ ਬਣਾ ਲਿਆ ਹੈ, ਉਹਨਾਂ ਨੂੰ ਹੀ (ਜਗਤ ਵਿਚ) ਸ਼ਾਬਾਸ਼ੇ ਮਿਲਦੀ ਹੈ। (ਪਰ ਪਰਮਾਤਮਾ ਜੀਵਾਂ ਦੇ ਆਪਣੇ ਉੱਦਮ ਨਾਲ ਨਹੀਂ ਮਿਲ ਸਕਦਾ) ਜੇ ਜੀਵਾਂ ਦੇ ਆਪਣੇ ਉੱਦਮ ਨਾਲ ਮਿਲ ਸਕਦਾ ਹੋਵੇ, ਤਾਂ ਜੀਵ ਉਸ ਤੋਂ ਵਿੱਛੁੜ ਕੇ ਦੁਖੀ ਕਿਉਂ ਹੋਣ? ਹੇ ਨਾਨਕ! (ਪ੍ਰਭੂ ਦੇ ਮਿਲਾਪ ਦੇ) ਆਨੰਦ (ਉਹੀ ਬੰਦੇ) ਮਾਣਦੇ ਹਨ, ਜਿਨ੍ਹਾਂ ਨੂੰ ਗੁਰੂ ਦਾ ਸਾਥ ਮਿਲ ਜਾਏ। ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗੇ, ਉਸ ਨੂੰ ਜੇਠ ਮਹੀਨਾ ਸੁਹਾਵਣਾ ਲੱਗਦਾ ਹੈ, ਉਸੇ ਨੂੰ ਪ੍ਰਭੂ-ਮਾਲਕ ਮਿਲਦਾ ਹੈ।4।

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ ਜੇਹਾ ਬੀਜੈ ਸੋ ਲੁਣੈ ਮਥੈ ਜੋ ਲਿਖਿਆਸੁ ॥ ਰੈਣਿ ਵਿਹਾਣੀ ਪਛੁਤਾਣੀ ਉਠਿ ਚਲੀ ਗਈ ਨਿਰਾਸ ॥ ਜਿਨ ਕੌ ਸਾਧੂ ਭੇਟੀਐ ਸੋ ਦਰਗਹ ਹੋਇ ਖਲਾਸੁ ॥ ਕਰਿ ਕਿਰਪਾ ਪ੍ਰਭ ਆਪਣੀ ਤੇਰੇ ਦਰਸਨ ਹੋਇ ਪਿਆਸ ॥ ਪ੍ਰਭ ਤੁਧੁ ਬਿਨੁ ਦੂਜਾ ਕੋ ਨਹੀ ਨਾਨਕ ਕੀ ਅਰਦਾਸਿ ॥ ਆਸਾੜੁ ਸੁਹੰਦਾ ਤਿਸੁ ਲਗੈ ਜਿਸੁ ਮਨਿ ਹਰਿ ਚਰਣ ਨਿਵਾਸ ॥੫

ਅਰਥ: ਹਾੜ ਦਾ ਮਹੀਨਾ ਉਸ ਜੀਵ ਨੂੰ ਤਪਦਾ ਪ੍ਰਤੀਤ ਹੁੰਦਾ ਹੈ (ਉਹ ਬੰਦੇ ਹਾੜ ਦੇ ਮਹੀਨੇ ਵਾਂਗ ਤਪਦੇ-ਕਲਪਦੇ ਰਹਿੰਦੇ ਹਨ) ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ-ਪਤੀ ਨਹੀਂ ਵੱਸਦਾ, ਜੇਹੜੇ ਜਗਤ-ਦੇ-ਸਹਾਰੇ ਪਰਮਾਤਮਾ (ਦਾ ਆਸਰਾ) ਛੱਡ ਕੇ ਬੰਦਿਆਂ ਦੀਆਂ ਆਸਾਂ ਬਣਾਈ ਰੱਖਦੇ ਹਨ। (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੇ ਆਸਰੇ ਰਿਹਾਂ ਖ਼ੁਆਰ ਹੀ ਹੋਈਦਾ ਹੈ, (ਜੋ ਭੀ ਕੋਈ ਹੋਰ ਸਹਾਰਾ ਤੱਕਦਾ ਹੈ) ਉਸ ਦੇ ਗਲ ਵਿਚ ਜਮ ਦੀ ਫਾਹੀ ਪੈਂਦੀ ਹੈ (ਉਸ ਦਾ ਜੀਵਨ ਸਦਾ ਸਹਮ ਵਿਚ ਬੀਤਦਾ ਹੈ) । (ਕੁਦਰਤਿ ਦਾ ਨਿਯਮ ਹੀ ਐਸਾ ਹੈ ਕਿ) ਮਨੁੱਖ ਜੇਹਾ ਬੀਜ ਬੀਜਦਾ ਹੈ, (ਕੀਤੇ ਕਰਮਾਂ ਅਨੁਸਾਰ) ਜੇਹੜਾ ਲੇਖ ਉਸਦੇ ਮੱਥੇ ਉੱਤੇ ਲਿਖਿਆ ਜਾਂਦਾ ਹੈ, ਉਹੋ ਜਿਹਾ ਫਲ ਉਹ ਪ੍ਰਾਪਤ ਕਰਦਾ ਹੈ। (ਜਗਜੀਵਨ ਪੁਰਖ ਨੂੰ ਵਿਸਾਰਨ ਵਾਲੀ ਜੀਵ-ਇਸਤ੍ਰੀ ਦੀ) ਸਾਰੀ ਜ਼ਿੰਦਗੀ ਪਛੁਤਾਵਿਆਂ ਵਿਚ ਹੀ ਗੁਜ਼ਰਦੀ ਹੈ, ਉਹ ਜਗਤ ਤੋਂ ਟੁੱਟੇ ਹੋਏ ਦਿਲ ਨਾਲ ਹੀ ਤੁਰ ਪੈਂਦੀ ਹੈ। ਜਿਨ੍ਹਾਂ ਬੰਦਿਆਂ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ (ਆਦਰ-ਮਾਣ ਪਾਂਦੇ ਹਨ) । ਹੇ ਪ੍ਰਭੂ! (ਤੇਰੇ ਅੱਗੇ) ਨਾਨਕ ਦੀ ਬੇਨਤੀ ਹੈ– ਆਪਣੀ ਮਿਹਰ ਕਰ, (ਮੇਰੇ ਮਨ ਵਿਚ) ਤੇਰੇ ਦਰਸਨ ਦੀ ਤਾਂਘ ਬਣੀ ਰਹੇ, (ਕਿਉਂਕਿ) ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ-ਪਰਨਾ ਨਹੀਂ ਹੈ। ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦੇ ਚਰਨਾਂ ਦਾ ਨਿਵਾਸ ਬਣਿਆ ਰਹੇ, ਉਸ ਨੂੰ (ਤਪਦਾ) ਹਾੜ (ਭੀ) ਸੁਹਾਵਣਾ ਜਾਪਦਾ ਹੈ (ਉਸ ਨੂੰ ਦੁਨੀਆ ਦੇ ਦੁੱਖ-ਕਲੇਸ਼ ਭੀ ਦੁਖੀ ਨਹੀਂ ਕਰ ਸਕਦੇ) ।5।

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ 

ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ (ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ, ਗੁਰੂ ਨੂੰ ਮਿਲ ਕੇ ਉਹ ਮਨੁੱਖ ਉਸ ਬੂੰਦ ਨੂੰ ਪੀਣ ਜੋਗਾ ਹੋ ਪੈਂਦਾ ਹੈ (ਪ੍ਰਭੂ ਦੀ ਵਡਿਆਈ ਦੀਆਂ ਨਿੱਕੀਆਂ ਨਿੱਕੀਆਂ ਗੱਲਾਂ ਭੀ ਉਸ ਨੂੰ ਮਿੱਠੀਆਂ ਲੱਗਦੀਆਂ ਹਨ, ਗੁਰੂ ਨੂੰ ਮਿਲ ਕੇ ਬੜੇ ਸ਼ੌਕ ਨਾਲ ਸੁਣਦਾ ਹੈ) । ਜਿਸ ਪ੍ਰਭੂ ਦੇ ਮੇਲ ਨਾਲ ਸਾਰਾ ਜਗਤ (ਬਨਸਪਤੀ ਆਦਿਕ) ਹਰਿਆ-ਭਰਿਆ ਹੋਇਆ ਹੈ, ਜੋ ਪ੍ਰਭੂ ਸਭ ਕੁਝ ਕਰਨ ਜੋਗਾ ਹੈ ਵਿਆਪਕ ਹੈ ਤੇ ਬੇਅੰਤ ਹੈ, ਉਸ ਨੂੰ ਮਿਲਣ ਵਾਸਤੇ ਮੇਰਾ ਮਨ ਭੀ ਤਾਂਘਦਾ ਹੈ, ਪਰ ਉਹ ਪ੍ਰਭੂ ਆਪ ਹੀ ਆਪਣੀ ਮਿਹਰ ਨਾਲ ਮਿਲਾਣ ਦੇ ਸਮਰੱਥ ਹੈ। ਮੈਂ ਉਹਨਾਂ ਗੁਰਮੁਖ ਸਹੇਲੀਆਂ ਤੋਂ ਸਦਕੇ ਹਾਂ, ਸਦਾ ਕੁਰਬਾਨ ਹਾਂ ਜਿਨ੍ਹਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਨਾਨਕ! (ਬੇਨਤੀ ਕਰ ਤੇ ਆਖ–) ਹੇ ਪ੍ਰਭੂ! ਮੇਰੇ ਉੱਤੇ ਮਿਹਰ ਕਰ, ਤੂੰ ਆਪ ਹੀ ਗੁਰੂ ਦੇ ਸ਼ਬਦ ਦੀ ਰਾਹੀਂ (ਮੇਰੀ ਜਿੰਦ ਨੂੰ) ਸਵਾਰਨ ਜੋਗਾ ਹੈਂ। ਸਾਵਣ ਦਾ ਮਹੀਨਾ ਉਹਨਾਂ ਭਾਗਾਂ ਵਾਲੀਆਂ (ਜੀਵ-ਇਸਤ੍ਰੀਆਂ) ਵਾਸਤੇ (ਖੇੜਾ ਤੇ ਠੰਡ ਲਿਆਉਣ ਵਾਲਾ) ਹੈ ਜਿਨ੍ਹਾਂ ਨੇ ਆਪਣੇ ਹਿਰਦੇ (ਰੂਪ ਗਲ) ਵਿਚ ਪਰਮਾਤਮਾ ਦਾ ਨਾਮ (-ਰੂਪ) ਹਾਰ ਪਾਇਆ ਹੋਇਆ ਹੈ।6।

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ 

ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ 

ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤੇ ਤ੍ਰਾਟਕੇ ਲੰਘਣ ਪਿੱਛੋਂ) ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ (ਮੇਰੇ ਅੰਦਰ ਪ੍ਰਭੂ-ਪਤੀ ਦੇ) ਪਿਆਰ ਦਾ ਉਛਾਲਾ ਆ ਰਿਹਾ ਹੈ (ਮਨ ਤੜਫਦਾ ਹੈ ਕਿ) ਕਿਸੇ ਨਾ ਕਿਸੇ ਤਰ੍ਹਾਂ ਚੱਲ ਕੇ ਪ੍ਰਭੂ-ਪਤੀ ਨੂੰ ਮਿਲਾਂ। ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ। (ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ। (ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ। ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ, ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ– ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ, (ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ। ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ।8।

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥

ਅਰਥ: ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ। ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ। ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ। ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ, (ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ। (ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ। (ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ। (ਨਾਨਕ ਦੀ ਤਾਂ ਇਹੀ ਬੇਨਤੀ ਹੈ–) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ। ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤਿ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ।9।

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥ ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥ ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥

ਅਰਥ: ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ। ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ। ਸਤ-ਸੰਗੀ ਸਹੇਲੀਆਂ ਦੀ ਸੰਗਤਿ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ। ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤਿ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ। ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ। ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ) ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ। ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ। ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ।10।

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥

ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ, (ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ। (ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ। ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।11।

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥

ਅਰਥ: ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ ਹੇ ਭਾਈ!) ਗੁਰਮੁਖਾਂ ਦੀ ਸੰਗਤਿ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ (ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤਿ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤਿ ਵੰਡ, (ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ। (ਸਿਮਰਨ ਦੀ ਬਰਕਤਿ ਨਾਲ) ਕਾਮ ਵਿਚ ਕ੍ਰੋਧ ਵਿਚ ਨਹੀਂ ਫਸੀਦਾ, ਲੋਭ-ਕੁੱਤਾ ਭੀ ਮੁੱਕ ਜਾਂਦਾ ਹੈ (ਲੋਭ, ਜਿਸ ਦੇ ਅਸਰ ਹੇਠ ਮਨੁੱਖ ਕੁੱਤੇ ਵਾਂਗ ਦਰ ਦਰ ਤੇ ਭਟਕਦਾ ਹੈ) । ਇਸ ਸੱਚੇ ਰਸਤੇ ਉੱਤੇ ਤੁਰਿਆਂ ਜਗਤ ਦੀ ਸੋਭਾ ਕਰਦਾ ਹੈ। ਅਠਾਹਠ ਤੀਰਥਾਂ ਦਾ ਇਸ਼ਨਾਨ, ਸਾਰੇ ਪੁੰਨ ਕਰਮ, ਜੀਵਾਂ ਉੱਤੇ ਦਇਆ ਕਰਨੀ ਜੋ ਧਾਰਮਿਕ ਕੰਮ ਮੰਨੀ ਗਈ ਹੈ (ਇਹ ਸਭ ਕੁਝ ਸਿਮਰਨ ਦੇ ਵਿਚ ਹੀ ਆ ਜਾਂਦਾ ਹੈ) । ਪਰਮਾਤਮਾ ਕਿਰਪਾ ਕਰ ਕੇ ਜਿਸ ਮਨੁੱਖ ਨੂੰ (ਸਿਮਰਨ ਦੀ ਦਾਤਿ) ਦੇਂਦਾ ਹੈ, ਉਹ ਮਨੁੱਖ (ਜ਼ਿੰਦਗੀ ਦੇ ਸਹੀ ਰਸਤੇ ਦੀ ਪਛਾਣ ਵਾਲਾ) ਸਿਆਣਾ ਹੋ ਜਾਂਦਾ ਹੈ। ਹੇ ਨਾਨਕ! (ਆਖ–) ਜਿਨ੍ਹਾਂ ਨੂੰ ਪਿਆਰਾ ਪ੍ਰਭੂ ਮਿਲ ਪਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਮਾਘ ਮਹੀਨੇ ਵਿਚ ਸਿਰਫ਼ ਉਹੀ ਸੁੱਚੇ ਬੰਦੇ ਆਖੇ ਜਾਂਦੇ ਹਨ, ਜਿਨ੍ਹਾਂ ਉੱਤੇ ਪੂਰਾ ਸਤਿਗੁਰੂ ਦਇਆਵਾਨ ਹੁੰਦਾ ਹੈ (ਤੇ ਜਿਨ੍ਹਾਂ ਨੂੰ ਸਿਮਰਨ ਦੀ ਦਾਤਿ ਦੇਂਦਾ ਹੈ) ।12।

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥

ਅਰਥ: (ਸਿਆਲੀ ਰੁੱਤ ਦੀ ਕਰੜੀ ਸਰਦੀ ਪਿੱਛੋਂ ਬਹਾਰ ਫਿਰਨ ਤੇ ਫੱਗਣ ਦੇ ਮਹੀਨੇ ਵਿਚ ਲੋਕ ਹੋਲੀਆਂ ਦੇ ਰੰਗ-ਤਮਾਸ਼ਿਆਂ ਦੀ ਰਾਹੀਂ ਖ਼ੁਸ਼ੀਆਂ ਮਨਾਂਦੇ ਹਨ, ਪਰ) ਫੱਗਣ ਵਿਚ (ਉਹਨਾਂ ਜੀਵ-ਇਸਤ੍ਰੀਆਂ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸੱਜਣ-ਹਰੀ ਪਰਤੱਖ ਆ ਵੱਸਦਾ ਹੈ, ਪਰਮਾਤਮਾ ਨਾਲ ਮਿਲਣ ਵਿਚ ਸਹਾਇਤਾ ਕਰਨ ਵਾਲੇ ਸੰਤ ਜਨ ਮਿਹਰ ਕਰ ਕੇ ਉਹਨਾਂ ਨੂੰ ਪ੍ਰਭੂ ਨਾਲ ਜੋੜ ਦੇਂਦੇ ਹਨ, ਉਹਨਾਂ ਦੀ ਹਿਰਦਾ-ਸੇਜ ਸੁੰਦਰ ਬਣ ਜਾਂਦੀ ਹੈ, ਉਹਨਾਂ ਨੂੰ ਸਾਰੇ ਹੀ ਸੁੱਖ ਪ੍ਰਾਪਤ ਹੋ ਜਾਂਦੇ ਹਨ, ਫਿਰ ਦੁੱਖਾਂ ਲਈ (ਉਹਨਾਂ ਦੇ ਹਿਰਦੇ ਵਿਚ) ਕਿਤੇ ਰਤਾ ਥਾਂ ਨਹੀਂ ਰਹਿ ਜਾਂਦੀ। ਉਹਨਾਂ ਵਡ-ਭਾਗਣ ਜੀਵ-ਇਸਤ੍ਰੀਆਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਉਹਨਾਂ ਨੂੰ ਹਰੀ-ਪ੍ਰਭੂ ਖਸਮ ਮਿਲ ਪੈਂਦਾ ਹੈ, ਉਹ ਸਤ-ਸੰਗੀ ਸਹੇਲੀਆਂ ਨਾਲ ਰਲ ਕੇ ਗੋਵਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਅਲਾਪ ਕੇ ਆਤਮਕ ਆਨੰਦ ਪੈਦਾ ਕਰਨ ਵਾਲੀ ਗੁਰਬਾਣੀ ਗਾਂਦੀਆਂ ਹਨ। ਪਰਮਾਤਮਾ ਵਰਗਾ ਕੋਈ ਹੋਰ, ਉਸ ਦੀ ਬਰਾਬਰੀ ਕਰ ਸਕਣ ਵਾਲਾ ਕੋਈ ਦੂਜਾ ਉਹਨਾਂ ਨੂੰ ਕਿਤੇ ਦਿੱਸਦਾ ਹੀ ਨਹੀਂ। ਉਸ ਪਰਮਾਤਮਾ ਨੇ (ਉਹਨਾਂ ਸਤ-ਸੰਗੀਆਂ ਦਾ) ਲੋਕ ਪਰਲੋਕ ਸਵਾਰ ਦਿੱਤਾ ਹੈ, ਉਹਨਾਂ ਨੂੰ (ਆਪਣੇ ਚਰਨਾਂ ਵਿਚ ਲਿਵ-ਲੀਨਤਾ ਵਾਲੀ) ਐਸੀ ਥਾਂ ਬਖ਼ਸ਼ੀ ਹੈ ਜੋ ਕਦੇ ਡੋਲਦੀ ਹੀ ਨਹੀਂ। ਪ੍ਰਭੂ ਨੇ ਸੰਸਾਰ-ਸਮੁੰਦਰ ਤੋਂ ਉਹਨਾਂ ਨੂੰ (ਹੱਥ ਦੇ ਕੇ) ਰੱਖ ਲਿਆ ਹੈ, ਜਨਮਾਂ ਦੇ ਗੇੜ ਵਿਚ ਮੁੜ ਉਹਨਾਂ ਦੀ ਦੌੜ ਭੱਜ ਨਹੀਂ ਹੁੰਦੀ। ਹੇ ਨਾਨਕ! (ਆਖ–) ਸਾਡੀ ਇਕ ਜੀਭ ਹੈ, ਪ੍ਰਭੂ ਦੇ ਅਨੇਕਾਂ ਹੀ ਗੁਣ ਹਨ (ਅਸੀਂ ਉਹਨਾਂ ਨੂੰ ਬਿਆਨ ਕਰਨ ਜੋਗੇ ਨਹੀਂ ਹਾਂ, ਪਰ) ਜੇਹੜੇ ਜੀਵ ਉਸ ਦੀ ਚਰਨੀਂ ਪੈਂਦੇ ਹਨ (ਉਸ ਦਾ ਆਸਰਾ ਤੱਕਦੇ ਹਨ) ਉਹ (ਸੰਸਾਰ-ਸਮੁੰਦਰ ਤੋਂ) ਤਰ ਜਾਂਦੇ ਹਨ। ਫੱਗਣ ਦੇ ਮਹੀਨੇ ਵਿਚ (ਹੋਲੀਆਂ ਆਦਿਕ ਵਿਚੋਂ ਅਨੰਦ ਲੱਭਣ ਦੇ ਥਾਂ) ਸਦਾ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਜਿਸ ਨੂੰ (ਆਪਣੀ ਵਡਿਆਈ ਕਰਾਣ ਦਾ) ਰਤਾ ਭਰ ਭੀ ਲਾਲਚ ਨਹੀਂ ਹੈ (ਇਸ ਵਿਚ ਸਾਡਾ ਹੀ ਭਲਾ ਹੈ) ।13

ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥ ਹਰਿ ਗੁਰੁ ਪੂਰਾ ਆਰਾਧਿਆ ਦਰਗਹ ਸਚਿ ਖਰੇ ॥ ਸਰਬ ਸੁਖਾ ਨਿਧਿ ਚਰਣ ਹਰਿ ਭਉਜਲੁ ਬਿਖਮੁ ਤਰੇ ॥ ਪ੍ਰੇਮ ਭਗਤਿ ਤਿਨ ਪਾਈਆ ਬਿਖਿਆ ਨਾਹਿ ਜਰੇ ॥ ਕੂੜ ਗਏ ਦੁਬਿਧਾ ਨਸੀ ਪੂਰਨ ਸਚਿ ਭਰੇ ॥ ਪਾਰਬ੍ਰਹਮੁ ਪ੍ਰਭੁ ਸੇਵਦੇ ਮਨ ਅੰਦਰਿ ਏਕੁ ਧਰੇ ॥ ਮਾਹ ਦਿਵਸ ਮੂਰਤ ਭਲੇ ਜਿਸ ਕਉ ਨਦਰਿ ਕਰੇ ॥ ਨਾਨਕੁ ਮੰਗੈ ਦਰਸ ਦਾਨੁ ਕਿਰਪਾ ਕਰਹੁ ਹਰੇ ॥੧੪॥੧॥

ਅਰਥ: ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਹਨਾਂ ਦੇ ਸਾਰੇ ਕਾਰਜ ਸਫਲ ਹੋ ਜਾਂਦੇ ਹਨ, ਜਿਨ੍ਹਾਂ ਨੇ ਪ੍ਰਭੂ ਨੂੰ ਪੂਰੇ ਗੁਰੂ ਨੂੰ ਆਰਾਧਿਆ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦੇ ਹਨ। ਪ੍ਰਭੂ ਦੇ ਚਰਨ ਹੀ ਸਾਰੇ ਸੁੱਖਾਂ ਦਾ ਖ਼ਜ਼ਾਨਾ ਹਨ, (ਜਿਹੜੇ ਜੀਵ ਚਰਨੀਂ ਲੱਗਦੇ ਹਨ, ਉਹ) ਔਖੇ ਸੰਸਾਰ-ਸਮੁੰਦਰ ਵਿਚੋਂ (ਸਹੀ-ਸਲਾਮਤ) ਪਾਰ ਲੰਘ ਜਾਂਦੇ ਹਨ, ਉਹਨਾਂ ਨੂੰ ਪ੍ਰਭੂ ਦਾ ਪਿਆਰ ਪ੍ਰਭੂ ਦੀ ਭਗਤੀ ਪ੍ਰਾਪਤ ਹੁੰਦੀ ਹੈ, ਮਾਇਆ ਦੀ ਤ੍ਰਿਸ਼ਨਾ-ਅੱਗ ਵਿਚ ਉਹ ਨਹੀਂ ਸੜਦੇ। ਉਹਨਾਂ ਦੇ ਵਿਅਰਥ ਝੂਠੇ ਲਾਲਚ ਖ਼ਤਮ ਹੋ ਜਾਂਦੇ ਹਨ, ਉਹਨਾਂ ਦੇ ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਉਹ ਮੁਕੰਮਲ ਤੌਰ ਤੇ ਸਦਾ-ਥਿਰ ਹਰੀ ਵਿਚ ਟਿਕੇ ਰਹਿੰਦੇ ਹਨ, ਉਹ ਆਪਣੇ ਮਨ ਵਿਚ ਇਕੋ ਪਰਮ ਜੋਤਿ ਪਰਮਾਤਮਾ ਨੂੰ ਵਸਾ ਕੇ ਸਦਾ ਉਸ ਨੂੰ ਸਿਮਰਦੇ ਹਨ। ਜਿਨ੍ਹਾਂ ਉੱਤੇ ਪ੍ਰਭੂ ਮਿਹਰ ਦੀ ਨਜ਼ਰ ਕਰਦਾ ਹੈ (ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਉਹਨਾਂ ਵਾਸਤੇ ਸਾਰੇ ਮਹੀਨੇ ਸਾਰੇ ਦਿਹਾੜੇ ਸਾਰੇ ਹੀ ਮੁਹੂਰਤ ਸੁਲੱਖਣੇ ਹਨ (ਸੰਗ੍ਰਾਂਦ ਆਦਿਕ ਦੀ ਪਵਿਤ੍ਰਤਾ ਦੇ ਭਰਮ-ਭੁਲੇਖੇ ਉਹਨਾਂ ਨੂੰ ਨਹੀਂ ਪੈਂਦੇ) । ਹੇ ਹਰੀ! (ਮੇਰੇ ਉੱਤੇ) ਮਿਹਰ ਕਰ, ਮੈਂ ਨਾਨਕ (ਤੇਰੇ ਦਰ ਤੋਂ ਤੇਰੇ) ਦੀਦਾਰ ਦੀ ਦਾਤਿ ਮੰਗਦਾ ਹਾਂ।14।

बारह माहा मांझ महला ५ घरु ४

ੴ सतिगुर प्रसादि ॥

किरति करम के वीछुड़े करि किरपा मेलहु राम ॥ चारि कुंट दह दिस भ्रमे थकि आए प्रभ की साम ॥ धेनु दुधै ते बाहरी कितै न आवै काम ॥ जल बिनु साख कुमलावती उपजहि नाही दाम ॥ हरि नाह न मिलीऐ साजनै कत पाईऐ बिसराम ॥ जितु घरि हरि कंतु न प्रगटई भठि नगर से ग्राम ॥ स्रब सीगार त्मबोल रस सणु देही सभ खाम ॥ प्रभ सुआमी कंत विहूणीआ मीत सजण सभि जाम ॥ नानक की बेनंतीआ करि किरपा दीजै नामु ॥ हरि मेलहु सुआमी संगि प्रभ जिस का निहचल धाम ॥१॥


अर्थ: हे प्रभू!हम अपने कर्मों की कमाई के अनुसार (तुझसे) विछुड़े हुए हैं (तुझे बिसारे बैठे हैं), मेहर करके हमें अपने साथ मिलाओ। (माया के मोह में फंस के) चुफेरे हर तरफ (सुखों की खातिर) भटकते रहे हैं। अब, हे प्रभू थक के तेरी शरण आए हैं। (जैसे) दूध से विहीन गाय किसी काम नही आती, (जैसे) पानी के बिना खेती सूख जाती है (फसल नहीं पकती, और उस खेती में से) धन की कमाई नहीं हो सकती (वैसे ही प्रभू के नाम के बिना हमारा जीवन व्यर्थ चला जाता है)। सज्जन पति प्रभू को मिले बगैर किसी और जगह से सुख नहीं मिलता। (सुख मिले भी कैसे?) जिसके हृदय में पति प्रभू आ बसे, उसके लिए तो (बसते) गाँव और शहर तपती भट्ठी जैसे होते हैं। (स्त्री को पति के बिना) शरीर के सारे श्रृंगार, पानों के बीड़े व अन्य रस (अपने) शरीर समेत व्यर्थ ही प्रतीत होते हैं। (वैसे) मालिक प्रभू पति (की याद) के बिना सारे सज्जन मित्र जिंद के वैरी हो जाते हैं। (तभी तो) नानक की बेनती है कि (हे प्रभू!) कृपा करके अपने नाम की दाति बख्श। हे हरी! अपने चरणों में (मुझे) जोड़े रख। (और सारे आसरे उम्मीदें नाशवंत हैं) एक तेरा घर सदा अटॅल रहने वाला है।1।




चेति गोविंदु अराधीऐ होवै अनंदु घणा ॥ संत जना मिलि पाईऐ रसना नामु भणा ॥ जिनि पाइआ प्रभु आपणा आए तिसहि गणा ॥ इकु खिनु तिसु बिनु जीवणा बिरथा जनमु जणा ॥ जलि थलि महीअलि पूरिआ रविआ विचि वणा ॥ सो प्रभु चिति न आवई कितड़ा दुखु गणा ॥ जिनी राविआ सो प्रभू तिंना भागु मणा ॥ हरि दरसन कंउ मनु लोचदा नानक पिआस मना ॥ चेति मिलाए सो प्रभू तिस कै पाइ लगा ॥२॥


अर्थ: चेत में (बसंत ऋतु आती है, हर तरफ खिली फुलवाड़ी मन को आनंद देती है, अगर) परमात्मा को सिमरें (तो सिमरन की बरकति से) बहुत आत्मिक आनंद हो सकता है। पर जीभ से प्रभू का नाम जपने की दाति संत जनों को मिल के ही प्राप्त होती है। उसी को जगत में पैदा हुआ जानो (उसी का जनम सफल समझो) जिस ने (सिमरन की सहायता से) अपने परमात्मा का मिलाप हासिल कर लिया (क्योंकि) परमात्मा की याद के बिना एक छिन मात्र समय गुजारा हुआ भी व्यर्थ बीता जानो। जो प्रभू पानी में, धरती में आकाश में जंगलों में हर जगह व्यापक है। अगर ऐसा प्रभू किसी मनुष्य के हृदय में ना बसे, तो उस मनुष्य का (मानसिक) दुख बयान नहीं हो सकता। (पर) जिन लोगों ने उस (सर्व व्यापक) प्रभू का अपने हृदय में बसाया है, उनके बड़े भाग्य जाग पड़ते हैं। नानक का मन (भी हरी के) दीदार की इच्छा रखता है, नानक के मन में हरी दर्शन की प्यास है। जो मनुष्य मुझे हरी का मिलाप करा दे मैं उसके चरणी लगूंगा।2।




वैसाखि धीरनि किउ वाढीआ जिना प्रेम बिछोहु ॥ हरि साजनु पुरखु विसारि कै लगी माइआ धोहु ॥ पुत्र कलत्र न संगि धना हरि अविनासी ओहु ॥ पलचि पलचि सगली मुई झूठै धंधै मोहु ॥ इकसु हरि के नाम बिनु अगै लईअहि खोहि ॥ दयु विसारि विगुचणा प्रभ बिनु अवरु न कोइ ॥ प्रीतम चरणी जो लगे तिन की निरमल सोइ ॥ नानक की प्रभ बेनती प्रभ मिलहु परापति होइ ॥ वैसाखु सुहावा तां लगै जा संतु भेटै हरि सोइ ॥३॥


अर्थ: (वैसाख वाला दिन हरेक स्त्री मर्द के वास्ते रीझों वाला दिन होता है, पर) वैसाख में उन सि्त्रयों का दिल कैसे स्थिर हो जो पति से विछुड़ी हुई हैं। जिन के अंदर प्यार (का प्रगटावा) नहीं है। (इस तरह उस जीव को धैर्य कैसे आए जिसे) सज्जन प्रभू विसार के सम-मोहनी माया चिपकी हुई है? ना पुत्र, ना स्त्री, ना धन, ना ही कोई मनुष्य साथ निभता है। एक अविनाशी परमात्मा ही असल साथी है। नाशवंत धंधों का मोह (सारी लुकाई को ही) व्याप रहा है (माया के मोह में) बार बार फंस के सारा संसार ही (आत्मिक मौत) मर रहा है। एक परमात्मा के नाम के सिमरन के बिना और जितने भी कर्म यहाँ किए जाते हैं, वह सारे मरने से पहले ही छीन लिए जाते हैं (भाव, उच्च आत्मिक अवस्था का अंग नहीं बन सकते)। प्यार स्वरूपी प्रभू को विसार के खुआरी ही होती है। परमात्मा के बिना जिंद का और कोई साथी नहीं होता। जो लोग प्रभू प्रीतम के चरणों में लगते हैं, उनकी (लोक परलोक में) भली शोभा होती है। हे प्रभू! (तेरे दर पे) मेरी विनती है कि मुझे तेरा जी-भर के मिलाप नसीब हो। (ऋतु फिरने से चारों तरफ वनस्पति भले ही सुहावनी हो जाए, पर) जिंद को वैसाख का महीना तभी सुहावना लग सकता है जब हरी संत प्रभू मिल जाए।3।




हरि जेठि जुड़ंदा लोड़ीऐ जिसु अगै सभि निवंनि ॥ हरि सजण दावणि लगिआ किसै न देई बंनि ॥ माणक मोती नामु प्रभ उन लगै नाही संनि ॥ रंग सभे नाराइणै जेते मनि भावंनि ॥ जो हरि लोड़े सो करे सोई जीअ करंनि ॥ जो प्रभि कीते आपणे सेई कहीअहि धंनि ॥ आपण लीआ जे मिलै विछुड़ि किउ रोवंनि ॥ साधू संगु परापते नानक रंग माणंनि ॥ हरि जेठु रंगीला तिसु धणी जिस कै भागु मथंनि ॥४॥


अर्थ: जिसहरी के आगे सारे ही जीव सिर झुकाते हैं, जेठ के महीने में उस के चरणों में जुड़ना चाहिए। अगर हरी सज्जन से जुड़े रहें तो वह किसी (यम आदि) को आज्ञा नही देता कि बांध के आगे लगा ले (भाव, प्रभू से जुड़ने से जमों का डर नहीं रह जाता)। (लोग हीरे मोती आदि कीमती धन एकत्र करने के लिए दौड़भाग करते हैं, पर उस धन के चोरी हो जाने का भी डर बना रहता है) परमात्मा का नाम हीरे मोती आदि ऐसा कीमती धन है जो चुराया नहीं जा सकता। परमात्मा के जितने भी चमत्कार हो रहे हैं, (नाम धन की बरकति से) वह सारे मन को प्यारे लगते हैं। (ये भी समझ आ जाती है कि) प्रभू स्वयं, और उसके पैदा किए जीव वही कुछ करते हैं जो उस प्रभू को ठीक लगता है। जिन लोगों को प्रभू ने (अपनी सिफत सालाह की दाति दे के ) अपना बना लिया है, उनको ही (जगत में) वाह वाही मिलती है। (पर, परमात्मा जीवों को अपने उद्यम से नहीं मिल सकता) अगर जीवों के अपने उद्यम से मिल सकता होता, तो जीव उससे बिछुड़ के दुखी क्यूँ होते? हे नानक! (प्रभू के मिलाप का) आनंद (वही लोग) लेते हैं, जिन्हें गुरू मिल जाए। जिस मनुष्य के माथे पर भाग्य जागें, उसे जेठ महीना सुहावना लगता है। उसी को प्रभू मालिक मिलता है।4।




आसाड़ु तपंदा तिसु लगै हरि नाहु न जिंना पासि ॥ जगजीवन पुरखु तिआगि कै माणस संदी आस ॥ दुयै भाइ विगुचीऐ गलि पईसु जम की फास ॥ जेहा बीजै सो लुणै मथै जो लिखिआसु ॥ रैणि विहाणी पछुताणी उठि चली गई निरास ॥ जिन कौ साधू भेटीऐ सो दरगह होइ खलासु ॥ करि किरपा प्रभ आपणी तेरे दरसन होइ पिआस ॥ प्रभ तुधु बिनु दूजा को नही नानक की अरदासि ॥ आसाड़ु सुहंदा तिसु लगै जिसु मनि हरि चरण निवास ॥५॥


अर्थ: आसाड़ का महीना उस जीव को तपता प्रतीत होता है (वे लोग आसाढ़ के महीने की तरह तपते कलपते रहते हैं) जिनके हृदय में प्रभू पति नहीं बसता। जो जगत के सहारे परमात्मा (का आसरा) छोड़ के लोगों से आस बनाए रखते हैं। (प्रभू के बिना) किसी और के आसरे रहने से खुआर ही होते हैं (जो भी कोई और सहारे ताकता है) उसके गले में जम की फाही पड़ती है (उसका जीवन सदा सहम में व्यतीत होता है)। (कुदरति का नियम ही ऐसा है कि) मनुष्य जैसा बीज बीजता है। (किए कर्मों अनुसार) जो लेख उसके माथे पर लिखा जाता है, वैसा ही फल वह प्राप्त करता है। (जगजीवन पुरख को विसारने वाली जीव स्त्री की) सारी जिंदगी पछतावों में गुजरती है, वह जगत से टूटे हुए दिल के साथ ही चल पड़ती है। जिन लोगों को गुरू मिल जाता है, वह परमात्मा की हजूरी में सुर्खरू होते हैं (आदर मान पाते हैं)। हे प्रभू! (तेरे आगे) नानक की विनती है– अपनी मेहर कर, (मेरे मन में) तेरे दर्शन की तमन्ना बनी रहे, (क्योंकि) हे प्रभू! तेरे बिना मेरा और कोई आसरा उम्मीद नहीं है। जिस मनुष्य के मन में प्रभू के चरणों का निवास बना रहे, उसे (तपता) आसाढ़ (भी) सुहावना प्रतीत होता है (उसको दुनिया के दुख कलेश भी दुखी नहीं कर सकते)।5।




सावणि सरसी कामणी चरन कमल सिउ पिआरु ॥ मनु तनु रता सच रंगि इको नामु अधारु ॥ बिखिआ रंग कूड़ाविआ दिसनि सभे छारु ॥ हरि अम्रित बूंद सुहावणी मिलि साधू पीवणहारु ॥ वणु तिणु प्रभ संगि मउलिआ सम्रथ पुरख अपारु ॥ हरि मिलणै नो मनु लोचदा करमि मिलावणहारु ॥ जिनी सखीए प्रभु पाइआ हंउ तिन कै सद बलिहार ॥ नानक हरि जी मइआ करि सबदि सवारणहारु ॥ सावणु तिना सुहागणी जिन राम नामु उरि हारु ॥६॥


अर्थ: जैसे सावन में (वर्षा से बनस्पति हरियावली हो जाती है, वैसे ही वह) जीव स्त्री हरियावली हो जाती है (भाव, उस जीव का हृदय खिल जाता है) जिसका प्यार प्रभू के सुहाने चरणों से बन जाता है। उसका मन उसका तन परमात्मा के प्यार में रंगा जाता है। परमात्मा का नाम ही (उसकी जिंदगी का) आसरा बन जाता है। माया के नाश्वंत चमत्कार उसको सारे राख (बेअर्थ) दिखाई देते हैं। (सावन में जैसे बरखा की बूँद सुंदर दिखती है, वैसे ही प्रभू चरणों में प्यार वाले बंदे को) हरी के नाम की आत्मिक जीवन देने वाली बूँद प्यारी लगती है। गुरू को मिल के वह मनुष्य उस बूँद को पीने के काबिल हो जाता है। (प्रभू की वडिआई की छोटी छोटी बातें उसे मीठीं लगने लगती हैं, जिसे वह गुरू को मिल के बड़े शौक से सुनता है)। जिस प्रभू के मेल से सारा जगत (वनस्पति आदि) हरा भरा हुआ है, जो सब कुछ करने योग्य है, व्यापक है और बेअंत है, उसे मिलने की मेरे मन में भी तमन्ना है। पर, वह प्रभू स्वयं ही अपनी मेहर से मिलाने में स्मर्थ है। मैं उन गुरमुख सहेलियों से सदके हूँ। सदा कुर्बान हूँ, जिन्होंने प्रभू का मिलाप हासिल कर लिया है। हे नानक! (विनती कर और कह–) हे प्रभू! मेरे ऊपर मेहर कर, तू स्वयं ही गुरू के शबद के द्वारा (मेरी जिंद को) सँवारने के योग्य है। सावन का महीना उन भाग्यशाली (जीव सि्त्रयों) के लिए (खुशियां और ठण्डक लाने वाला) है जिन्होंने अपने हृदय (रूपी कण्ठ) में परमात्मा का नाम (रूपी) माला पहनी हुई है।6।




भादुइ भरमि भुलाणीआ दूजै लगा हेतु ॥ लख सीगार बणाइआ कारजि नाही केतु ॥ जितु दिनि देह बिनससी तितु वेलै कहसनि प्रेतु ॥ पकड़ि चलाइनि दूत जम किसै न देनी भेतु ॥ छडि खड़ोते खिनै माहि जिन सिउ लगा हेतु ॥ हथ मरोड़ै तनु कपे सिआहहु होआ सेतु ॥ जेहा बीजै सो लुणै करमा संदड़ा खेतु ॥ नानक प्रभ सरणागती चरण बोहिथ प्रभ देतु ॥ से भादुइ नरकि न पाईअहि गुरु रखण वाला हेतु ॥७॥


अर्थ: (जैसे) भादों (के सीलन भरी तपश) में (मनुष्य बहुत घबराता है, वैसे ही) जिस जीव स्त्री का प्यार प्रभू पति के बिना किसी और के साथ लगता है वह भटकन के कारण जीवन के सही रास्ते से टूट जाती है। वह चाहे लाखों हार श्रृंगार करे, (उसके) किसी काम नहीं आते। जिस दिन मनुष्य का शरीर नाश होगा (जब मनुष्य मर जाएगा), उस वक्त (सारे साक संगी) कहेंगे कि ये गुजर गया है। (लाश अपवित्र पड़ी है, इसे जल्दी बाहर ले चलो)। जमदूत (जिंद को) पकड़ के आगे लगा लेते हैं। किसी को (ये) भेद नहीं बताते (कि कहां ले चले हैं)। (जिन) संबंधियों के साथ (सारी उम्र बड़ा) प्यार बना रहता है वह पल में साथ छोड़ बैठते हैं। (मौत आई देख के मनुष्य) बड़ा पछताता है, उसका शरीर तंग होता है, वह काले से सफेद होता है। (घबराहट से एक रंग आता है एक जाता है)। ये शरीर मनुष्य के कर्मों का खेत है। जो कुछ मनुष्य इसमें बीजता है वही फसल काटता है (जैसे कर्म करता है वैसे ही फल पाता है)। हे नानक! जिन का रक्षक व हितेशी गुरू बनता है, वह नर्क में नहीं डाले जाते। (क्योंकि गुरू की कृपा से) वे प्रभू की शरण में आ जाते हैं। गुरू उन्हें प्रभु के चरण रूपी जहाज (में चढ़ा) देता है।7।




असुनि प्रेम उमाहड़ा किउ मिलीऐ हरि जाइ ॥ मनि तनि पिआस दरसन घणी कोई आणि मिलावै माइ ॥ संत सहाई प्रेम के हउ तिन कै लागा पाइ ॥ विणु प्रभ किउ सुखु पाईऐ दूजी नाही जाइ ॥ जिंन्ही चाखिआ प्रेम रसु से त्रिपति रहे आघाइ ॥ आपु तिआगि बिनती करहि लेहु प्रभू लड़ि लाइ ॥ जो हरि कंति मिलाईआ सि विछुड़ि कतहि न जाइ ॥ प्रभ विणु दूजा को नही नानक हरि सरणाइ ॥ असू सुखी वसंदीआ जिना मइआ हरि राइ ॥८॥


अर्थ: हे मां! (भाद्रों की तपश भरी घुटन गुजरने के बाद) असू (की मीठी मीठी ऋतु) में (मेरे अंदर प्रभू पति के) प्यार का उछाला आ रहा है। (मन तड़फता है कि) किसी ना किसी तरह चल के प्रभू पति को मिलूँ। मेरे मन में मेरे तन में प्रभू के दर्शन की बड़ी प्यास लगी हुई है (चिक्त चाहता है कि) कोई (उस पति को) ला के मेल करा देवे। (ये सुन के कि) संत जन प्रेम बढ़ाने में सहायता किया करते हैं, मैं उनके चरणों में लगी हूँ। (हे माँ!) प्रभू के बगैर सुख आनंद नहीं मिल सकता (क्योंकि सुख आनंद की) और कोई जगह ही नहीं। जिन (भाग्यशालियों) ने प्रभू प्यार का स्वाद (एक बार) चख लिया है (उन्हें माया के स्वाद भूल जाते हैं, माया की ओर से) वे तृप्त हो जाते हैं। स्वै भाव छोड़ के वे सदा अरदासें ही करते रहते हैं– हे प्रभू! हमें अपने साथ जोड़ के रखो। जिस जीव-स्त्री को पति प्रभू ने अपने साथ मिला लिया है, वह (उस मिलाप में से) विछुड़ के अन्य किसी जगह नहीं जाती। (क्योंकि) हे नानक! (उसे निश्चय आ जाता है कि सदीवी सुख के वास्ते) प्रभू की शरण के बिना और कोई जगह नहीं है। वह सदा प्रभू की शरण पड़ी रहती है। असू (की मीठी मीठी ऋतु) में वह जीव सि्त्रयां सुखी बसती हैं, जिनपे परमात्मा की कृपा होती है।8।




कतिकि करम कमावणे दोसु न काहू जोगु ॥ परमेसर ते भुलिआं विआपनि सभे रोग ॥ वेमुख होए राम ते लगनि जनम विजोग ॥ खिन महि कउड़े होइ गए जितड़े माइआ भोग ॥ विचु न कोई करि सकै किस थै रोवहि रोज ॥ कीता किछू न होवई लिखिआ धुरि संजोग ॥ वडभागी मेरा प्रभु मिलै तां उतरहि सभि बिओग ॥ नानक कउ प्रभ राखि लेहि मेरे साहिब बंदी मोच ॥ कतिक होवै साधसंगु बिनसहि सभे सोच ॥९॥


अर्थ: कार्तिक (की सुहावनी ऋतु) में (भी अगर प्रभू पति से विछोड़ा रहा तो ये अपने) किए कर्मों का नतीजा है, किसी और के माथे कोई दोश नहीं लगाया जा सकता। परमेश्वर की याद से टूटने से (दुनिया के) सारे दुख कलेश आ चिपकते हैं। जिन्होंने (इस जन्म में) परमात्मा की याद से मुंह मोड़े रखा, उन्हें (फिर) लम्बे विछोड़े पड़ जाते हैं। जिन माया की मौजों (की खातिर प्रभू को भुला दिया था, वह भी) एक पल में दुखदायी हो जाती हैं। (उस दुखी हालत में) कहीं भी नित्य रोने रोने का लाभ नहीं होता, (क्योंकि दुख तो है विछोड़े के कारण, और विछोड़े को दूर) कोई बिचोलापन नही कर सकता। (दुखी जीव की अपनी) कोई पेश नही चलती। (पिछले कर्मों अनुसार) धुर से ही लिखे लेखों की बिधि आ बनती है। (हां!) अगर सौभाग्य से प्रभू (स्वयं) आ मिले, तो बिछोड़े से पैदा हुए सारे दुख मिट जाते हैं। (नानक की तो यही बिनती है–) हे माया के बंधनों से छुड़ाने वाले मेरे मालिक! नानक को (माया के मोह से) बचा ले। कार्तिक (की मजेदार ऋतु) में जिन्हें साध-संगति मिल जाए, उनके (विछोड़े वाली) सारी चिंताएं फिक्रेंसमाप्त हो जाती हैं।9।




मंघिरि माहि सोहंदीआ हरि पिर संगि बैठड़ीआह ॥ तिन की सोभा किआ गणी जि साहिबि मेलड़ीआह ॥ तनु मनु मउलिआ राम सिउ संगि साध सहेलड़ीआह ॥ साध जना ते बाहरी से रहनि इकेलड़ीआह ॥ तिन दुखु न कबहू उतरै से जम कै वसि पड़ीआह ॥ जिनी राविआ प्रभु आपणा से दिसनि नित खड़ीआह ॥ रतन जवेहर लाल हरि कंठि तिना जड़ीआह ॥ नानक बांछै धूड़ि तिन प्रभ सरणी दरि पड़ीआह ॥ मंघिरि प्रभु आराधणा बहुड़ि न जनमड़ीआह ॥१०॥


अर्थ: मंघर (के ठण्डे मीठे) महीने में वह जीव-सि्त्रयां सुंदर लगती हैं, जो हरी पति के साथ बैठी होती हैं। जिन्हें मालिक प्रभू ने अपने साथ मिला लिया, उनकी शोभा बयान नहीं हो सकती। सत्संगी सहेलियों की संगति में प्रभू के साथ (चिक्त जोड़ के) उनका शरीर उनका मन सदा खिला रहता है। पर जो जीव सि्त्रयां सत्संगियों (की संगति) से वंचित रह जाती है, वह एकेली (छुटॅड़) ही रहती हैं (जैसे सड़े हुए तिलों का पौधा खेत में बेआसरा ही रहता है। अकेली बगैर पति जिंद को देख के कामादिक कई वैरी आ के घेर लेते हैं, और) उनका (विकारों से उपजा) दुख कभी उतरता नहीं। वे जमों के वश पड़ी रहती हैं। जिन जीव-सि्त्रयों ने पति प्रभू का साथ भोगा है, वह (विकारों के हमलों से) सदा सावधान दिखती हैं (विकार उन पर चोट नहीं कर सकते, क्योंकि) परमात्मा के गुणानुवाद उनके हृदय में परोए रहते हैं, जैसे हीरे जवाहरात व लालों का हार गले में डाला होता है। नानक उन सत्संगियों के चरणों की धूड़ मांगता है जो प्रभू के दर पर पड़े रहते हैं, जो प्रभू की शरण में रहते हैं। मंघर में परमात्मा का सिमरन करने से दुबारा जनम मरण का चक्र नही पड़ता।10।




पोखि तुखारु न विआपई कंठि मिलिआ हरि नाहु ॥ मनु बेधिआ चरनारबिंद दरसनि लगड़ा साहु ॥ ओट गोविंद गोपाल राइ सेवा सुआमी लाहु ॥ बिखिआ पोहि न सकई मिलि साधू गुण गाहु ॥ जह ते उपजी तह मिली सची प्रीति समाहु ॥ करु गहि लीनी पारब्रहमि बहुड़ि न विछुड़ीआहु ॥ बारि जाउ लख बेरीआ हरि सजणु अगम अगाहु ॥ सरम पई नाराइणै नानक दरि पईआहु ॥ पोखु सुोहंदा सरब सुख जिसु बखसे वेपरवाहु ॥११॥


अर्थ: पोह के महीने जिस जीव स्त्री के गले से (हृदय में) प्रभू पति लगा हुआ हो उसे कक्कर (मन की कठोरता, कोरापन) जोर नहीं डाल सकते। (क्योंकि) उसकी बिरती प्रभू के दीदार की तांघ में जुड़ी रहती है। उसका मन प्रभू के सोहने चरणों में बेधा रहता है। जिस जीव स्त्री ने गोबिंद गोपाल का आसरा लिया है, उसने प्रभू पति की सेवा का लाभ कमाया है। माया उसको छू नहीं सकती। गुरू को मिल के उसने प्रभू की सिफत सालाह में डुबकी लगाई है। जिस परमात्मा से उसने जन्म लिया है, उसी में वह जुड़ी रहती है। उसकी लिव प्रभू की प्रीति में लगी रहती है। पारब्रह्म ने (उसका) हाथ पकड़ कर (उसे अपने चरणों में) जोड़ा हुआ है, वह मुड़ (उसके चरणों से) बिछुड़ती नहीं। (पर) वह सज्जन प्रभू बड़ा अपहुँच है, बड़ा गहरा है, मैं उससे लाखो बार कुर्बान हूँ। हे नानक! (वह बड़ा दयालु है) दर पर गिरने से उस प्रभू को इज्जत रखनी ही पड़ती है। जिस प रवह बेपरवाह प्रभू मेहर करता है, उसे पोह का महीना सुहावना लगता है उसे सारे ही सुख मिल जाते हैं।11।




माघि मजनु संगि साधूआ धूड़ी करि इसनानु ॥ हरि का नामु धिआइ सुणि सभना नो करि दानु ॥ जनम करम मलु उतरै मन ते जाइ गुमानु ॥ कामि करोधि न मोहीऐ बिनसै लोभु सुआनु ॥ सचै मारगि चलदिआ उसतति करे जहानु ॥ अठसठि तीरथ सगल पुंन जीअ दइआ परवानु ॥ जिस नो देवै दइआ करि सोई पुरखु सुजानु ॥ जिना मिलिआ प्रभु आपणा नानक तिन कुरबानु ॥ माघि सुचे से कांढीअहि जिन पूरा गुरु मिहरवानु ॥१२॥


अर्थ: माघ में (माघी वाले दिन लोग प्रयाग आदिक तीर्थों पे स्नान करना बड़ा पुन्य का काम समझते हैं, पर तू हे भाई!) गुरमुखों की संगति में (बैठ, यही है तीर्थों का) स्नान, उनकी चरण धूड़ में स्नान कर (निम्रता भाव से गुरमुखों की संगति कर, वहां) परमात्मा का नाम जप, परमात्मा की सिफत सालाह सुन। और सभी को इस नाम की दाति बाँट। (इस तरह) कई जन्मों के किए कर्मों से पैदा हुई विकारों की मैल (तेरे मन में से) उतर जाएगी। तेरे मन में से अहंकार दूर हो जाएगा। (सिमरन की बरकति से) काम-क्रोध में नहीं फसते। लोभ रूपी कुत्ता भी खत्म हो जाता है (लोभ, जिसके असर तले मनुष्य कुत्ते की तरह दर दर भटकता है)। इस सच्चे रास्ते पर चलने से जगत भी शोभा (उस्तति) करता है। अढ़सठ तीर्थों का स्नान, सारे पुंन्य कर्म, जीवों पे दया करनी जो धार्मिक कर्म माने गए हैं (ये सब कुछ सिमरन में ही आ जाता है)। परमात्मा कृपा करके जिस मनुष्य को (सिमरन की दाति) देता है, वह मनुष्य (जिंदगी के सही रास्ते की पहचान वाला) बुद्धिमान हो जाता है। हे नानक! (कह–) जिन्हें प्यारा प्रभू मिल गया है, मैं उनसे सदके जाता हूँ। माघ महीने में सिर्फ वही स्वच्छ लोग कहे जाते हैं, जिन पर पूरा सतिगुरू दयावान होता है, और जिनको सिमरन की दाति देता है।12।




फलगुणि अनंद उपारजना हरि सजण प्रगटे आइ ॥ संत सहाई राम के करि किरपा दीआ मिलाइ ॥ सेज सुहावी सरब सुख हुणि दुखा नाही जाइ ॥ इछ पुनी वडभागणी वरु पाइआ हरि राइ ॥ मिलि सहीआ मंगलु गावही गीत गोविंद अलाइ ॥ हरि जेहा अवरु न दिसई कोई दूजा लवै न लाइ ॥ हलतु पलतु सवारिओनु निहचल दितीअनु जाइ ॥ संसार सागर ते रखिअनु बहुड़ि न जनमै धाइ ॥ जिहवा एक अनेक गुण तरे नानक चरणी पाइ ॥ फलगुणि नित सलाहीऐ जिस नो तिलु न तमाइ ॥१३॥


अर्थ: (सर्दी की ऋतु की कड़ाके की सर्दी के बाद बहार फिरने पे फागुन के महीने में लोग होली के रंग तमाशों के साथ खुशियां मनाते हैं, पर) फागुन में (उन जीव सि्त्रयों के अंदर) आत्मिक आनंद पैदा होता है, जिनके हृदय में सज्जन हरी प्रत्यक्ष आ बसता है। परमात्मा के साथ मिलने में सहायता करने वाले संत जन मेहर करके उन्हें प्रभू के साथ जोड़ देते हैं। उनकी हृदय सेज सुंदर बन जाती है। उन्हें सारे ही सुख प्राप्त हो जाते हैं। फिर दुखों के लिए (उनके हृदय में) कहीं रत्ती भर जगह भी नहीं रह जाती। उन भाग्यशाली जीव सि्त्रयों की मनोकामना पूरी हो जाती है। उन्हें हरी प्रभू पति मिल जाता है। वह सत्संगी सहेलियों के साथ मिल के गोबिंद की सिफत सालाह के गीत अलाप के आत्मिक आनंद पैदा करने वाली गुरबाणी गाती हैं। परमात्मा जैसा कोई और, उसकी बराबरी कर सकने वाला कोई दूसरा उन्हें कहीं दिखता ही नहीं। उस परमात्मा ने (उन सत्संगियों का) लोक परलोक संवार दिया है, उन्हें (अपने चरणों में लिव लीनता वाली) ऐसी जगह बख्शी है, जो कभी डोलती नहीं। प्रभू ने संसार समुंद्र से उन्हें (हाथ दे के) रख लिया है, जन्मों के चक्र में दुबारा उनकी दौड़ भाग नहीं होती। हे नानक! (कह–) हमारी एक जीभ है, प्रभू के अनेकों ही गुण हैं (हम उन्हें बयान करने के लायक नहीं हैं, पर) जो जीव उसकी चरणों में पड़ते हैं (उसका आसरा ताकते हैं) वह (संसार समुंद्र से) तैर जाते है। फागुन के महीने में (होली आदि में से आनंद ढूँढने की बजाए) सदा उस परमात्मा की सिफत सालाह करनी चाहिए, जिसे (अपनी उपमा कराने का) रत्ती भर भी लालच नहीं है (इसमें हमारा ही भला है)।13।




जिनि जिनि नामु धिआइआ तिन के काज सरे ॥ हरि गुरु पूरा आराधिआ दरगह सचि खरे ॥ सरब सुखा निधि चरण हरि भउजलु बिखमु तरे ॥ प्रेम भगति तिन पाईआ बिखिआ नाहि जरे ॥ कूड़ गए दुबिधा नसी पूरन सचि भरे ॥ पारब्रहमु प्रभु सेवदे मन अंदरि एकु धरे ॥ माह दिवस मूरत भले जिस कउ नदरि करे ॥ नानकु मंगै दरस दानु किरपा करहु हरे ॥१४॥१॥


अर्थ: जिस जिस मनुष्य ने परमात्मा का नाम जपा है, उनके सारे कारज सफल हो जाते हैं। जिन्होंने प्रभू को पूरे गुरू को आराधा है, वह सदा स्थिर रहने वाले प्रभू की हजूरी में सुर्खरू रहते हैं। प्रभू के चरण ही सारे सुखों का खजाना है, (जो जीव चरणों में लगते हैं, वह) मुश्किल संसार समुंद्र से (सही सलामत) पार हो जाते हैं। उन्हें प्रभू का प्यार, प्रभू की भक्ति प्राप्त होती है। माया की तृष्णा की आग में वे नहीं जलते। उनके व्यर्थ झूठे लालच खत्म हो जाते हैं। उनके मन से भटकना दूर हो जाती है। वे मुकम्मल तौर पर सदा स्थिर हरी में टिके रहते हैं। वे अपने मन में एक परम जोति परमात्मा को बसा के सदा उसको सिमरते है। जिनपे प्रभू मेहर की नजर करता है (अपने नाम की दाति देता है) उनके वास्ते सारे महीने, सारे दिन, सारे महूरत बढ़िया हैं (संगरांद आदि की पवित्रता के भरम भुलेखे उन्हें नहीं पड़ते)। हे हरी! मिहर कर, मैं नानक (तेरे दर से तेरे) दीदार की दाति माँगता हूँ।14।