Shabad Lyrics Punjabi And Hindi
Ang 383
ਆਸਾ ਮਹਲਾ ੫ ॥ ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥ ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥ ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥ ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥ ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸੋੁਹੇਲਾ ॥੪॥੯॥੪੮॥
ਅਰਥ: (ਹੇ ਭਾਈ!) ਮੇਰਾ ਸਤਿਗੁਰੂ ਸਦਾ ਹੀ ਦਇਆਵਾਨ ਰਹਿੰਦਾ ਹੈ ਉਸ ਨੇ ਮੈਨੂੰ (ਆਤਮਕ ਜੀਵਨ ਦੇ ਸਰਮਾਏ ਵਲੋਂ) ਕੰਗਾਲ ਨੂੰ (ਆਤਮਕ ਮੌਤ ਲਿਆਉਣ ਵਾਲੇ ਰੋਗ ਤੋਂ) ਬਚਾ ਲਿਆ। (ਸਤਿਗੁਰੂ ਨੇ) ਮੇਰੇ ਮੂੰਹ ਵਿਚ ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪਾਇਆ (ਮੇਰਾ ਵਿਕਾਰਾਂ ਦਾ) ਰੋਗ ਕੱਟਿਆ ਗਿਆ, ਮੈਨੂੰ ਬੜਾ ਆਤਮਕ ਆਨੰਦ ਪ੍ਰਾਪਤ ਹੋਇਆ।1। ਰਹਾਉ। ਜੋ ਬਖ਼ਸ਼ਸ਼ ਮੇਰੇ ਉਤੇ ਹੋਈ ਹੈ ਧੁਰੋਂ ਹੀ ਹੋਈ ਹੈ– ਇਸ ਤੋਂ ਬਿਨਾ ਜੀਵ ਹੋਰ ਕੀ ਗਿਆਨ ਸਮਝ ਸਕਦਾ ਹੈ? ਮੇਰੀਆਂ ਅਨੇਕਾਂ ਭੁੱਲਾਂ ਚੁੱਕਾਂ ਵੇਖ ਕੇ ਭੀ ਪਾਰਬ੍ਰਹਮ ਭਗਵਾਨ ਨੇ ਮੈਨੂੰ ਆਪਣੇ ਬਾਲਕ ਨੂੰ ਬਖ਼ਸ਼ ਲਿਆ ਹੈ।1। (ਹੇ ਭਾਈ!) ਗੁਰੂ ਨੇ ਮੇਰੇ ਅਨੇਕਾਂ ਪਾਪ ਦੂਰ ਕਰ ਦਿੱਤੇ ਹਨ, ਮੇਰੇ (ਮਾਇਆ ਦੇ ਮੋਹ ਦੇ) ਬੰਧਨ ਕੱਟ ਦਿੱਤੇ ਹਨ ਮੈਂ (ਮੋਹ ਦੇ ਬੰਧਨਾਂ ਤੋਂ) ਸੁਤੰਤਰ ਹੋ ਗਿਆ ਹਾਂ। ਗੁਰੂ ਨੇ ਮੇਰੀ ਬਾਂਹ ਫੜ ਕੇ ਮੈਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਵਿਚੋਂ ਕੱਢ ਲਿਆ ਹੈ।2। (ਹੇ ਭਾਈ! ਵਿਕਾਰਾਂ ਤੋਂ) ਬਚਾ ਸਕਣ ਦੀ ਤਾਕਤ ਰੱਖਣ ਵਾਲੇ ਪਰਮਾਤਮਾ ਨੇ (ਮੈਨੂੰ ਵਿਕਾਰਾਂ ਤੋਂ) ਬਚਾ ਲਿਆ ਹੈ, ਹੁਣ (ਮਾਇਆ ਦੇ ਹੱਲਿਆਂ ਵਲੋਂ) ਬੇ-ਫ਼ਿਕਰ ਹਾਂ (ਇਸ ਪਾਸੇ ਵਲੋਂ) ਮੇਰਾ ਹਰੇਕ ਕਿਸਮ ਦਾ ਡਰ-ਖ਼ਤਰਾ ਮੁੱਕ ਗਿਆ ਹੈ। ਹੇ ਮੇਰੇ ਪ੍ਰਭੂ! ਤੇਰੀ ਅਜੇਹੀ ਬਖ਼ਸ਼ਸ਼ ਮੇਰੇ ਉੱਤੇ ਹੋਈ ਹੈ ਕਿ ਮੇਰੇ (ਆਤਮਕ ਜੀਵਨ ਦੇ) ਸਾਰੇ ਹੀ ਕਾਰਜ ਸਿਰੇ ਚੜ੍ਹ ਗਏ ਹਨ।3। ਹੇ ਨਾਨਕ! (ਆਖ– ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਮਾਲਕ-ਪ੍ਰਭੂ ਦਾ ਮੇਰੇ ਮਨ ਵਿਚ ਮਿਲਾਪ ਹੋ ਗਿਆ ਹੈ (ਜਦੋਂ ਦਾ ਗੁਰੂ ਦੀ ਕਿਰਪਾ ਨਾਲ) ਮੈਂ (ਉਸ ਦੀ) ਸਰਨ ਪਿਆ ਹਾਂ ਮੈਂ ਸੌਖਾ ਹੋ ਗਿਆ ਹਾਂ।4।9। 48।
आसा महला ५ ॥ आगै ही ते सभु किछु हूआ अवरु कि जाणै गिआना ॥ भूल चूक अपना बारिकु बखसिआ पारब्रहम भगवाना ॥१॥ सतिगुरु मेरा सदा दइआला मोहि दीन कउ राखि लीआ ॥ काटिआ रोगु महा सुखु पाइआ हरि अम्रितु मुखि नामु दीआ ॥१॥ रहाउ ॥ अनिक पाप मेरे परहरिआ बंधन काटे मुकत भए ॥ अंध कूप महा घोर ते बाह पकरि गुरि काढि लीए ॥२॥ निरभउ भए सगल भउ मिटिआ राखे राखनहारे ॥ ऐसी दाति तेरी प्रभ मेरे कारज सगल सवारे ॥३॥ गुण निधान साहिब मनि मेला ॥ सरणि पइआ नानक सुोहेला ॥४॥९॥४८॥
अर्थ: (हे भाई!) मेरा सतिगुरू सदा ही दयावान रहता है उसने मुझे (आत्मिक जीवन के सरमाए से) कंगाल को (आत्मिक मौत लाने वाले रोग से) बचा लिया। (सतिगुरू ने) मेरे मुंह में परमात्मा का आत्मिक जीवन देने वाला नाम-जल डाला (मेरा विकारों का) रोग काटा गया, मुझे बड़ा आत्मिक आनंद प्राप्त हुआ।1। रहाउ। जो बख्शिश मेरे ऊपर हुई है धुर से ही हुई है– इसके बिना जीव और क्या ज्ञान समझ सकता है? मेरी अनेकों भूलें-चूकें देख के भी पारब्रहम भगवान ने मुझे अपने बालक को बख्श लिया है।1। (हे भाई!) गुरू ने मेरे अनेकों पाप दूर कर दिए हैं, मेरे (माया के मोह के) बंधन काट दिए हैं, मैं (मोह के बंधनों से) स्वतंत्र हो गया हूँ। गुरू ने मेरी बाँह पकड़ के मुझे (माया के मोह के) घोर अंधकार में से निकाल लिया है।2। (हे भाई! विकारों से) बचा सकने की ताकत रखने वाले परमात्मा ने (मुझे विकारों से) बचा लिया है, अब (माया के हमलों से) बे-फिक्र हूँ। (इस ओर से) मेरा हरेक किस्म का डर-खतरा समाप्त हो गया है। हे मेरे प्रभू! तेरी ऐसी बख्शिश मेरे ऊपर हुई है कि मेरे (आत्मिक जीवन के) सारे ही कारज सफल हो गए हैं।3। हे नानक! (कह– हे भाई!) गुणों के खजाने मालिक-प्रभू का मेरे मन में मिलाप हो गया है (जब का गुरू की कृपा से) मैं (उसकी) शरण पड़ा हूँ मैं निष्चिंत हो गया हूँ।4।9।48।