ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥

Ang 579

ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹ੍ਹਾਲੇਹਾਂ ॥ ਸਾਹਿਬੁ ਸਮ੍ਹ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

ਅਰਥ: ਹੇ ਸਹੇਲੀਹੋ! ਹੇ ਸਤਸੰਗੀ ਸੱਜਣੋ!) ਆਓ, ਰਲ ਕੇ ਬੈਠੀਏ ਤੇ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰੀਏ। ਆਓ, ਪ੍ਰਭੂ ਤੋਂ ਆਪਣੇ ਵਿਛੋੜੇ ਦਾ ਮੁੜ ਮੁੜ ਅਫ਼ਸੋਸ ਨਾਲ ਚੇਤਾ ਕਰੀਏ, (ਉਹ ਵਿਛੋੜਾ ਦੂਰ ਕਰਨ ਲਈ) ਮਾਲਕ-ਪ੍ਰਭੂ ਨੂੰ ਯਾਦ ਕਰੀਏ। ਆਓ, ਅਸੀ ਮਾਲਕ ਨੂੰ ਹਿਰਦੇ ਵਿਚ ਵਸਾਈਏ, ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ) । ਅਸਾਂ ਭੀ (ਆਖ਼ਿਰ) ਉਸ ਪਰਲੋਕ ਵਿਚ ਜਾਣਾ ਹੈ (ਜਿਥੇ ਅਨੇਕਾਂ ਜਾ ਚੁਕੇ ਹਨ) । (ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ ਲਈ ਹੈ, ਉਸੇ ਦੀ ਰਜ਼ਾ ਹੋਈ ਹੈ। ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ, (ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ। (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜ਼ੋਰ ਨਹੀਂ ਚੜ੍ਹ ਸਕਦਾ। (ਇਸ ਵਾਸਤੇ) ਹੇ ਸਹੇਲੀਹੋ! ਆਓ, ਰਲ ਕੇ ਬੈਠੀਏ ਤੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰੀਏ।੧। ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀ) ਜੇ ਕੋਈ ਮਨੁੱਖ ਉਸ ਤਰੀਕੇ ਨਾਲ (ਜਿਊ ਕੇ) ਮਰਨਾ ਜਾਣਦਾ ਹੋਵੇ। (ਉਹ ਤਰੀਕਾ ਇਹ ਹੈ ਕਿ) ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ) ਰਸਤਾ ਸੌਖਾ ਹੋ ਜਾਏ (ਸਿਮਰਨ ਦੀ ਬਰਕਤਿ ਨਾਲ) ਸੌਖੇ ਜੀਵਨ-ਰਸਤੇ ਤੁਰੋਗੇ ਤਾਂ ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਹੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ। ਜੇ ਪ੍ਰਭੂ ਦੇ ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ, ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ, ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ। (ਜੇਹੜਾ ਜੀਵ ਇਹ ਭੇਟਾ ਲੈ ਕੇ ਜਾਂਦਾ ਹੈ ਉਹ) ਪ੍ਰੇਮ ਨਾਲ ਆਤਮਕ ਆਨੰਦ ਮਾਣਦਾ ਹੈ। ਹੇ ਲੋਕੋ! ਮੌਤ ਨੂੰ ਮਾੜਾ ਨਾਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ) ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ।੨। ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ। ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਥਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ। ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ, ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ, ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ। (ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ। ਜੇਹੜੇ ਮਨੁੱਖ (ਜੀਊਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ, ਉਹਨਾਂ ਦਾ ਮਰਨਾ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ।੩। ਹੇ ਨਾਨਕ! ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ। ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ। ਪ੍ਰਭੂ ਆਪਣੀ ਰਚੀ ਰਚਨਾ ਦਾ ਖ਼ਿਆਲ ਰੱਖਦਾ ਹੈ, ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ। ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ) । ਜਿਸ ਪ੍ਰਭੂ ਨੇ ਇਹ ਜਗਤ-ਰਚਨਾ ਕੀਤੀ ਹੋਈ ਹੈ ਉਹੀ ਇਸ ਦੀਆਂ ਲੋੜਾਂ ਜਾਣਦਾ ਹੈ। ਉਸ ਪ੍ਰਭੂ ਦਾ ਸਰੂਪ ਬੇਅੰਤ ਹੈ। ਹੇ ਨਾਨਕ! ਆਖ-) ਹੇ ਭਾਈ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ।੪।੨।

वडहंसु महला १ ॥ आवहु मिलहु सहेलीहो सचड़ा नामु लएहां ॥ रोवह बिरहा तन का आपणा साहिबु सम्हालेहां ॥ साहिबु सम्हालिह पंथु निहालिह असा भि ओथै जाणा ॥ जिस का कीआ तिन ही लीआ होआ तिसै का भाणा ॥ जो तिनि करि पाइआ सु आगै आइआ असी कि हुकमु करेहा ॥ आवहु मिलहु सहेलीहो सचड़ा नामु लएहा ॥१॥ मरणु न मंदा लोका आखीऐ जे मरि जाणै ऐसा कोइ ॥ सेविहु साहिबु सम्रथु आपणा पंथु सुहेला आगै होइ ॥ पंथि सुहेलै जावहु तां फलु पावहु आगै मिलै वडाई ॥ भेटै सिउ जावहु सचि समावहु तां पति लेखै पाई ॥ महली जाइ पावहु खसमै भावहु रंग सिउ रलीआ माणै ॥ मरणु न मंदा लोका आखीऐ जे कोई मरि जाणै ॥२॥ मरणु मुणसा सूरिआ हकु है जो होइ मरनि परवाणो ॥ सूरे सेई आगै आखीअहि दरगह पावहि साची माणो ॥ दरगह माणु पावहि पति सिउ जावहि आगै दूखु न लागै ॥ करि एकु धिआवहि तां फलु पावहि जितु सेविऐ भउ भागै ॥ ऊचा नही कहणा मन महि रहणा आपे जाणै जाणो ॥ मरणु मुणसां सूरिआ हकु है जो होइ मरहि परवाणो ॥३॥ नानक किस नो बाबा रोईऐ बाजी है इहु संसारो ॥ कीता वेखै साहिबु आपणा कुदरति करे बीचारो ॥ कुदरति बीचारे धारण धारे जिनि कीआ सो जाणै ॥ आपे वेखै आपे बूझै आपे हुकमु पछाणै ॥ जिनि किछु कीआ सोई जाणै ता का रूपु अपारो ॥ नानक किस नो बाबा रोईऐ बाजी है इहु संसारो ॥४॥२॥

अर्थ: हे सहेलियो! (हे सत्संगी सज्जनों!) आओ, मिल के बैठें और परमात्मा का सदा स्थिर रहने वाला नाम सिमरें। आओ, प्रभू से अपने विछोड़े का बारंबार अफसोस से चेता करें, (वह वियोग दूर करने के लिए) मालिक प्रभू को याद करें। आओ, हम मालिक को दिल में बसाएं, और उस रास्ते को देखें (जिस रास्ते सब जा रहे हैं)। हमने भी (आखिर) उस परलोक में जाना है (जहाँ अनेकों जा चुके हैं)। (किसी के मरने पर रोना व्यर्थ है) जिस प्रभू का ये पैदा किया हुआ था, उसने जीवात्मा वापस ले ली है, उसकी की रजा हुई है। यहाँ जगत में जीव ने जो कुछ किया, (मरने पर) उसके आगे आ जाता है। (इस ईश्वरीय नियम के आगे) हमारा कोई जोर नहीं चल सकता। (इस वास्ते) हे सहेलियो! आओ, मिल के बैठें और सदा स्थिर रहने वाले प्रभू का नाम सिमरें।1। हे लोगो! मौत को बुरा ना कहो (मौत अच्छी है, पर तब ही) अगर कोई मनुष्य उस तरीके से (जी के) मरना जानता हो। (वह तरीका ये है कि) अपने सर्व-शक्तिमान मालिक को सिमरो, (ताकि जीवन के सफर में) रास्ता आसान हो जाए (सिमरन की बरकति से) आसान जीवन-राह पर चलोगे तो इसका फल भी मिलेगा प्रभू की हजूरी में सम्मान मिलेगा। अगर प्रभू के नाम की भेटा ले के जाओगे तो उस सदा स्थिर प्रभू में एक-रूप हो जाओगे, किए कर्मों के हिसाब के समय इज्जत मिलेगी, प्रभू की हजूरी में स्थान प्राप्त करोगे, और पति-प्रभू को अच्छे लगोगे। (जो जीव ये भेटा ले के जाता है वह) प्रेम से आत्मिक आनंद लेता है। हे लोगो! मौत को बुरा ना कहो (पर इस बात को वही समझता है) जो इस तरह मरना जानता हो।2। जो मनुष्य (जीते जी ही प्रभू की नजरों में) कबूल हो के मरते हैं वे शूरवीर हैं उनका मरना भी (लोक-परलोक में) सराहा जाता है। प्रभू की हजूरी में वही बंदे सूरमे कहे जाते हैं, वही बंदे सदा स्थिर प्रभू की दरगाह में आदर पाते हैं। वे दरगाह में सम्मान पाते हैं, सम्मान से (यहाँ से) जाते हैं और आगे परलोक में उन्हें कोई दुख नहीं व्यप्तता। वे लोग परमात्मा को (हर जगह) व्यापक समझ के सिमरते हैं, उस प्रभू के दर से फल प्राप्त करते हैं जिसका सिमरन करने से (हरेक किस्म का) डर दूर हो जाता है। (हे भाई!) अहंकार के बोल नहीं बोलने चाहिए, अपने आप को काबू में रखना चाहिए, वह अंतरजामी प्रभू हरेक के दिल की खुद ही जानता है। जो मनुष्य (जीते जी ही प्रभू की नजरों में) कबूल हो के मरते हैं वे शूरवीर है, उनका मरना (लोक-परलोक में) सराहा जाता है।3। हे नानक! (कह–) हे भाई! ये जगत एक खेल है (खेल बनती-बिगड़ती ही रहती है) किसी के मरने पर रोना व्यर्थ है। मालिक प्रभू अपने पैदा किए जगत की स्वयं ही संभाल करता है, अपनी रची हुई रचना का खुद ही ध्यान रखता है। प्रभू अपनी रची रचना का ख्याल रखता है, इसको आसरा सहारा देता है, जिसने जगत रचा है वही इसकी जरूरतें भी जानता है। प्रभू स्वयं ही सबके किए कर्मों को देखता है, खुद ही सबके दिलों की समझता है, खुद ही अपने हुकम को पहचानता है (कि कैसे ये हुकम जगत में बरता जाना है)। जिस प्रभू ने ये जगत-रचना की हुई है वही इसकी जरूरतें (भी) जानता है। उस प्रभू का स्वरूप बेअंत है। हे नानक! (कह–) हे भाई! ये जगत एक खेल है (यहाँ जो घड़ा गया है उसने टूटना भी है) किसी के मरने पर रोना व्यर्थ है।4।2।