ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥
ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥

Ang 790

ਸਲੋਕ ਮਃ ੧ ॥
ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥ ਮਃ ੧ ॥ ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥ ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥ ਨਾਨਕ ਜਿਨੑੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥ ਪਉੜੀ ॥ ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥ ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥

ਅਰਥ: ਚੋਰਾਂ, ਲੁੱਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ੍ਰਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈ; ਰੱਬ ਦੀ ਸਿਫ਼ਤਿ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ। (ਸਮਝਾਇਆਂ ਭੀ ਸਮਝਦੇ ਨਹੀਂ, ਜਿਵੇਂ) ਖੋਤੇ ਨੂੰ ਜੇ ਚੰਦਨ ਨਾਲ ਮਲੀਏ ਤਾਂ ਭੀ ਉਸ ਦੀ ਵਰਤੋਂ ਵਿਹਾਰ ਸੁਆਹ ਨਾਲ ਹੀ ਹੁੰਦੀ ਹੈ (ਪਿਛਲੇ ਕੀਤੇ ਕਰਮਾਂ ਦਾ ਗੇੜ ਇਸ ਮੰਦੇ ਰਾਹ ਤੋਂ ਹਟਣ ਨਹੀਂ ਦੇਂਦਾ) । ਹੇ ਨਾਨਕ! “ਕੂੜ” (ਦਾ ਸੂਤਰ) ਕੱਤਣ ਨਾਲ “ਕੂੜ” ਦਾ ਹੀ ਤਾਣਾ ਚਾਹੀਦਾ ਹੈ, “ਕੂੜ” ਦਾ ਹੀ ਕੱਪੜਾ ਕੱਛੀਦਾ ਹੈ ਤੇ ਪਹਿਨੀਦਾ ਹੈ (ਇਸ “ਕੂੜ”-ਰੂਪ ਪੁਸ਼ਾਕ ਦੇ ਕਾਰਨ “ਕੂੜ” ਹੀ ਵਡਿਆਈ ਮਿਲਦੀ ਹੈ (ਭਾਵ, “ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ”) ।੧। (ਮੁੱਲਾਂ) ਬਾਂਗ ਦੇ ਕੇ, (ਫ਼ਕੀਰ) ਤੂਤੀ ਵਜਾ ਕੇ, (ਜੋਗੀ) ਸਿੰਙੀ ਵਜਾ ਕੇ, (ਮਿਰਾਸੀ) ਕਲਾਣ ਕਰ ਕੇ (ਲੋਕਾਂ ਦੇ ਦਰ ਤੋਂ ਮੰਗਦੇ ਹਨ) ; (ਸੰਸਾਰ ਵਿਚ ਇਸ ਤਰ੍ਹਾਂ ਦੇ) ਕਈ ਮੰਗਤੇ ਤੇ ਕਈ ਦਾਤੇ ਹਨ, ਪਰ ਮੈਨੂੰ ਤੇਰਾ ਨਾਮ ਹੀ ਚਾਹੀਦਾ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਪ੍ਰਭੂ ਦਾ ਨਾਮ ਸੁਣ ਕੇ ਉਸ ਵਿਚ ਮਨ ਨੂੰ ਜੋੜ ਲਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ।੨। ਮਾਇਆ ਦਾ ਮੋਹ ਨਿਰੋਲ ਇਕ ਛਲ ਹੈ, (ਆਖ਼ਰ) ਛਲ ਹੀ (ਸਾਬਤ) ਹੁੰਦਾ ਹੈ, ਪਰ ਪ੍ਰਭੂ ਨੇ (ਮਾਇਆ ਦੇ ਮੋਹ ਵਿਚ ਜੀਵ ਫਸਾ ਕੇ) ‘ਹਉਮੈ’ ਦਾ ਗੇੜ ਪੈਦਾ ਕਰ ਦਿੱਤਾ ਹੈ ਇਸ ਗੇੜ ਵਿਚ (ਪੈ ਕੇ) ਜਗਤ ਦੁਖੀ ਹੋ ਰਿਹਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਸ ਦਾ ਇਹ ਝੰਬੇਲਾ ਪ੍ਰਭੂ ਨੇ ਆਪ ਮੁਕਾ ਦਿੱਤਾ ਹੈ, ਉਸ ਨੂੰ ਇਕ ਪ੍ਰਭੂ ਹੀ ਵਿਆਪਕ ਦਿੱਸਦਾ ਹੈ; ਗੁਰਮੁਖ ਹਰ ਥਾਂ ਪਰਮਾਤਮਾ ਨੂੰ ਹੀ ਪਛਾਣਦਾ ਹੈ ਤੇ ਇਸ ਤਰ੍ਹਾਂ ਇਸ ਸੰਸਾਰ ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ; ਉਸ ਦੀ ਆਤਮਾ ਪਰਮਾਤਮਾ ਵਿਚ ਲੀਨ ਹੁੰਦੀ ਰਹਿੰਦੀ ਹੈ ਉਹ ਪ੍ਰਭੂ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ।੪।

सलोक मः १ ॥
चोरा जारा रंडीआ कुटणीआ दीबाणु ॥ वेदीना की दोसती वेदीना का खाणु ॥ सिफती सार न जाणनी सदा वसै सैतानु ॥ गदहु चंदनि खउलीऐ भी साहू सिउ पाणु ॥ नानक कूड़ै कतिऐ कूड़ा तणीऐ ताणु ॥ कूड़ा कपड़ु कछीऐ कूड़ा पैनणु माणु ॥१॥ मः १ ॥ बांगा बुरगू सिंङीआ नाले मिली कलाण ॥ इकि दाते इकि मंगते नामु तेरा परवाणु ॥ नानक जिन्ही सुणि कै मंनिआ हउ तिना विटहु कुरबाणु ॥२॥ पउड़ी ॥ माइआ मोहु सभु कूड़ु है कूड़ो होइ गइआ ॥ हउमै झगड़ा पाइओनु झगड़ै जगु मुइआ ॥ गुरमुखि झगड़ु चुकाइओनु इको रवि रहिआ ॥ सभु आतम रामु पछाणिआ भउजलु तरि गइआ ॥ जोति समाणी जोति विचि हरि नामि समइआ ॥१४॥

अर्थ: चोरों, लुच्चे लोगों, व्यभचारी औरतों और दल्लों का आपस में उठना बैठना होता है, इन अधर्मियों की आपस में मित्रता और खाने पीने की सांझ होती है; ईश्वर की सिफत सालाह करने की इन्हें समझ ही नहीं होती, (इनके मन में जैसे) सदा शैतान बसता है। (समझते हुए भी नहीं समझते, जैसे) गधे को अगर चंदन भी लेप दें तब उसका बरतन-व्यवहार गर्द और राख से ही होता है (पिछले किए कर्मों के चक्कर इस गलत रास्ते से हटने नहीं देते)। हे नानक! ‘कूड़’ (झूठा, छल, भ्रम) (सूत्र) कातने के लिए ‘झूठ’ का ही ताना चाहिए, (और उससे) ‘झूठ’ का ही कपड़ा काता जाएगा और पहना जाएगा (इस ‘झूठ’ रूपी पोषाक के कारण ‘झूठी’ ही महिमा मिलती है, भाव, ‘खतिअहु जंमे खते करनि त खतिआ विचि पाहि’)।1। (मुल्ला) बांग दे के, (फक़ीर) तूती बजा के, (जोगी) सिंगी बजा के, (मरासी) कलाण करके (लोगों के दर पर माँगते हैं); (संसार में इस तरह के) कई मंगते और कई दाते हैं, पर मुझे तेरा नाम ही चाहिए। हे नानक! जिन लोगों ने प्रभू का नाम सुन के उसमें मन को जोड़ लिया है, मैं उनसे सदके जाता हूँ।2। माया का मोह निरोल एक छल है, (आखिर) छल ही (साबित) होता है, पर प्रभू ने (माया के मोह में जीव फसा के) ‘अहंकार’ का चक्र पैदा कर दिया है इस चक्कर में (पड़ कर) जगत दुखी हो रहा है। जो मनुष्य गुरू के सन्मुख है उसका ये झमेला प्रभू ने खुद समाप्त कर दिया है, उसको एक प्रभू ही व्यापक दिखाई देता है। गुरमुख हर जगह एक परमात्मा को ही पहचानता है और इस तरह इस संसार-समुंद्र से पार लांघ जाता है; उसकी आत्मा परमात्मा में लीन हुई रहती है वह प्रभू के नाम में जुड़ा रहता है।4।