ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥
ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥

Shabad Punjabi Hindi & English Lyrics

Ang 201 Dhan Shri Guru Granth Sahib JI Maharaj

ਗਉੜੀ ਮਹਲਾ ੫ ॥ ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥ ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥ ਦੁਸਟ ਦੂਤ ਪਰਮੇਸਰਿ ਮਾਰੇ ॥ ਜਨ ਕੀ ਪੈਜ ਰਖੀ ਕਰਤਾਰੇ ॥੧॥ ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥ ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥ ਨਿਰਭਉ ਹੋਇ ਭਜਹੁ ਭਗਵਾਨ ॥ ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥ ਸਰਣਿ ਪਰੇ ਪ੍ਰਭ ਅੰਤਰਜਾਮੀ ॥ ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥

ਅਰਥ: ਹੇ ਪਿਆਰੇ ਭਗਤ ਜਨੋ! ਆਪਣੇ ਹਿਰਦੇ ਵਿਚ ਇਹ ਪੂਰੀ ਸਰਧਾ ਬਣਾਓ, ਕਿ ਸਤਿਗੁਰੂ ਨੇ ਸਾਡੇ ਸਾਰੇ ਕਾਰਜ ਸਵਾਰ ਦਿੱਤੇ ਹਨ (ਕਿ ਸਤਿਗੁਰੂ ਸਰਨ ਪਿਆਂ ਦੇ ਕਾਰਜ ਸਿਰੇ ਚਾੜ੍ਹ ਦੇਂਦਾ ਹੈ) ।1। ਰਹਾਉ। (ਹੇ ਸੰਤ ਜਨੋ! ਇਹ ਨਿਸ਼ਚਾ ਧਾਰੋ ਕਿ ਜੇਹੜਾ ਮਨੁੱਖ ਹੋਰ ਆਸਰੇ ਛੱਡ ਕੇ ਪਰਮੇਸਰ ਦਾ ਆਸਰਾ ਤੱਕਦਾ ਹੈ) ਪਰਮੇਸਰ ਨੇ ਉਸ ਦੇ ਦੋਖੀ ਵੈਰੀ ਸਭ ਮੁਕਾ ਦਿੱਤੇ ਹਨ, ਕਰਤਾਰ ਨੇ ਆਪਣੇ ਸੇਵਕ ਦੀ ਇੱਜ਼ਤ ਜ਼ਰੂਰ ਰੱਖੀ ਹੈ।1। (ਹੇ ਸੰਤ ਜਨੋ! ਪਰਮੇਸਰ ਨੇ ਆਪਣੇ ਸੇਵਕਾਂ ਨੂੰ) ਦੁਨੀਆ ਦੇ ਸ਼ਾਹਾਂ ਬਾਦਸ਼ਾਹਾਂ ਵਲੋਂ ਬੇ-ਮੁਥਾਜ ਕਰ ਦਿੱਤਾ ਹੈ, ਪਰਮੇਸਰ ਦੇ ਸੇਵਕ ਆਤਮਕ ਜੀਵਨ ਦੇਣ ਵਾਲਾ ਪਰਮੇਸਰ ਦਾ ਸਭ ਰਸਾਂ ਤੋਂ ਮਿੱਠਾ ਨਾਮ-ਰਸ ਪੀਂਦੇ ਰਹਿੰਦੇ ਹਨ।2। (ਹੇ ਪਿਆਰੇ ਭਗਤ-ਜਨੋ! ਪਰਮਾਤਮਾ ਨੇ ਤੁਹਾਡੇ ਉਤੇ) ਨਾਮ ਦੀ ਬਖ਼ਸ਼ਸ਼ ਕੀਤੀ ਹੈ, ਤੁਸੀ ਸਾਧ ਸੰਗਤਿ ਵਿਚ ਮਿਲ ਕੇ ਨਿਡਰ ਹੋ ਕੇ ਭਗਵਾਨ ਦਾ ਨਾਮ ਸਿਮਰਦੇ ਰਹੋ।3। ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ–) ਹੇ ਅੰਤਰਜਾਮੀ ਪ੍ਰਭੂ! ਹੇ ਸੁਆਮੀ ਪ੍ਰਭੂ! ਮੈਂ ਤੇਰੀ ਸਰਨ ਪਿਆ ਹਾਂ, ਮੈਂ ਤੇਰਾ ਆਸਰਾ ਲਿਆ ਹੈ (ਮੈਨੂੰ ਆਪਣੇ ਨਾਮਿ ਦੀ ਦਾਤਿ ਬਖ਼ਸ਼) ।4। 108।

गउड़ी महला ५ ॥
थिरु घरि बैसहु हरि जन पिआरे ॥ सतिगुरि तुमरे काज सवारे ॥१॥ रहाउ ॥ दुसट दूत परमेसरि मारे ॥ जन की पैज रखी करतारे ॥१॥ बादिसाह साह सभ वसि करि दीने ॥ अम्रित नाम महा रस पीने ॥२॥ निरभउ होइ भजहु भगवान ॥ साधसंगति मिलि कीनो दानु ॥३॥ सरणि परे प्रभ अंतरजामी ॥ नानक ओट पकरी प्रभ सुआमी ॥४॥१०८॥

अर्थ: हे प्यारे भक्त जनों! अपने हृदय में ये पूरी श्रद्धा बनाओ, कि सतिगुरू ने हमारे कारज सवार दिए हैं (कि सत्गुरू शरण पड़ने वालों के कार्य सवार देता है)।1। रहाउ। (हे संत जनों! ये निश्चय धारो कि जो मनुष्य और आसरे छोड़ के परमेश्वर का आसरा ताकता है), परमेश्वर ने उसके दोखी-वैरी सब समाप्त कर दिए हैं, करतार ने अपने सेवक की इज्जत जरूर रखी है।1। (हे संत जनों परमेश्वर ने अपने सेवकों को) दुनिया के शाहों-बादशाहों से बे-मुहताज (आजाद) कर दिया है। परमेश्वर के सेवक आत्मिक जीवन देने वाला परमेश्वर का सब रसों से मीठा नाम-रस पीते रहते हैं।2। (हे प्यारे भक्त जनों! परमेश्वर ने तुम्हारे ऊपर) नाम की बख्शिश की है, तुम साध-संगति में मिल के निडर हो के भगवान का नाम सिमरते रहो।3। हे नानक! (प्रभू दर पर अरदास कर और कह–) हे अंतरजामी प्रभू! हे स्वामी प्रभू! मैं तेरी शरण पड़ा हूँ, मैंने तेरा आसरा लिया है (मुझे अपने नाम की दाति बख्श)।4।108।

gauRee mahalaa panjavaa || thir ghar baisahu har jan piaare || satigur tumare kaaj savaare ||1|| rahaau || dhusaT dhoot paramesar maare || jan kee paij rakhee karataare ||1|| baadhisaeh saeh sabh vas kar dheene || a(n)mirat naam mahaa ras peene ||2|| nirabhau hoi bhajahu bhagavaan || saadhasa(n)gat mil keeno dhaan ||3|| saran pare prabh a(n)tarajaamee || naanak oT pakaree prabh suaamee ||4||108||

Gauree, Fifth Mehla: Remain steady in the home of your own self, O beloved servant of the Lord. The True Guru shall resolve all your affairs. ||1||Pause|| The Transcendent Lord has struck down the wicked and the evil. The Creator has preserved the honor of His servant. ||1|| The kings and emperors are all under his power; he drinks deeply of the most sublime essence of the Ambrosial Naam. ||2|| Meditate fearlessly on the Lord God. Joining the Saadh Sangat, the Company of the Holy, this gift is given. ||3|| Nanak has entered the Sanctuary of God, the Inner-knower, the Searcher of hearts; he grasps the Support of God, his Lord and Master. ||4||108||