Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 787
ਸਲੋਕੁ ਮਃ ੨ ॥
ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥ ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥ ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥ ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥
ਅਰਥ: ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ; ਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ।੧। ਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨ) ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ।੨। ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ।੩। ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ; ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ।੪। ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ; ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ। ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ; ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ।੭।
सलोकु मः २ ॥
जिनी चलणु जाणिआ से किउ करहि विथार ॥ चलण सार न जाणनी काज सवारणहार ॥१॥ मः २ ॥ राति कारणि धनु संचीऐ भलके चलणु होइ ॥ नानक नालि न चलई फिरि पछुतावा होइ ॥२॥ मः २ ॥ बधा चटी जो भरे ना गुणु ना उपकारु ॥ सेती खुसी सवारीऐ नानक कारजु सारु ॥३॥ मः २ ॥ मनहठि तरफ न जिपई जे बहुता घाले ॥ तरफ जिणै सत भाउ दे जन नानक सबदु वीचारे ॥४॥ पउड़ी ॥ करतै कारणु जिनि कीआ सो जाणै सोई ॥ आपे स्रिसटि उपाईअनु आपे फुनि गोई ॥ जुग चारे सभ भवि थकी किनि कीमति होई ॥ सतिगुरि एकु विखालिआ मनि तनि सुखु होई ॥ गुरमुखि सदा सलाहीऐ करता करे सु होई ॥७॥
अर्थ: वह मनुष्य दुनिया के बड़े पसारे नहीं पसारते (भाव, मन को जगत के धंधों में खिलार देते) जिन्होंने ये समझ लिया है कि यहाँ से चले जाना है; पर निरे दुनिया के काम सुलझाने वाले बंदे (यहाँ से आखिर) चले जाने का ख्याल भी नहीं करते।1। हे नानक! अगर सिर्फ रात के कारण धन इकट्ठा करें तो सवेरे (यहाँ से उठ के) चल पड़ना है (चलने के वक्त वह धन) साथ ना जा सके तो हाथ मलने पड़ने हैं।2। जो मनुष्य कोई काम बेमना हो के (खुशी से ना) करे, तो उसका लाभ ना उसे खुद को ना किसी और को। हे नानक! वही काम सफल हुआ समझो जो खुशी से (मन लगाकर) किया जाए।3। चाहे कितनी ही मेहनत मनुष्य करे, ईश्वर वाला पासा मन के हठ से नही जीता जा सकता, हे दास नानक! वह मनुष्य (यह) पासा जीतता है जो शुभ भावना बरतता है और गुरू के शबद को विचारता है।4। जिस करतार ने यह जगत बनाया है इसकी संभाल करनी वह खुद ही जानता है; उसने खुद ही सृष्टि पैदा की है, और खुद ही फिर नाश करता है। जब से जगत बना है उस समय से लेकर अब तक ध्यान लगा के देखा है किसी भी जीव द्वारा प्रभू की बुजुर्गीयत का मूल्य नहीं पड़ सका (महानता आँकी नहीं जा सकी)। जिस मनुष्य को गुरू ने वह एक प्रभू दिखा दिया है उस के मन में उसके तन में सुख होता है; जो करतार सब कुछ करने में खुद समर्थ है उसकी गुरू के माध्यम से ही सिफत सालाह की जा सकती है।7।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
DATES WHEN THIS MUKHWAK COMES
6 June 2024
08 December 2024