Ang 595
ਸੋਰਠਿ ਮਹਲਾ ੧ ਘਰੁ ੧ ॥
ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥
ਅਰਥ: ਹੇ ਭਾਈ! ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ (ਇਹ ਹਰੇਕ ਨੂੰ ਪਤਾ ਹੈ ਫਿਰ ਭੀ) ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਕੋਈ ਵਿਰਲਾ ਮਨੁੱਖ ਸਮਝਦਾ ਹੈ (ਕਿ ਸਦਾ ਨਾਲ ਨਿਭਣ ਵਾਲਾ ਧਨ ਹੋਰ ਹੈ) ।੧।ਰਹਾਉ। (ਹੇ ਭਾਈ! ਸਦਾ ਨਾਲ ਨਿਭਣ ਵਾਲਾ ਧਨ ਕਮਾਣ ਲਈ) ਮਨ ਨੂੰ ਹਾਲੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਸਮਝ, ਮੇਹਨਤ (ਨਾਮ ਫ਼ਸਲ ਵਾਸਤੇ) ਪਾਣੀ ਹੈ, (ਇਹ ਆਪਣਾ) ਸਰੀਰ (ਹੀ) ਪੈਲੀ ਹੈ। (ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, (ਬੀ ਬੀਜ ਕੇ ਉਸ ਨੂੰ ਪੰਛੀਆ ਤੋਂ ਬਚਾਣ ਲਈ ਸੁਹਾਗਾ ਫੇਰਨਾ ਜ਼ਰੂਰੀ ਹੈ, ਇਸੇ ਤਰ੍ਹਾਂ ਜੇ ਸੰਤੋਖ ਵਾਲਾ ਜੀਵਨ ਨਹੀਂ, ਤਾਂ ਮਾਇਆ ਦੀ ਤ੍ਰਿਸ਼ਨਾ ਨਾਮ-ਬੀਜ ਨੂੰ ਮੁਕਾ ਦੇਵੇਗੀ) ਸੰਤੋਖ (ਨਾਮ-ਬੀਜ ਨੂੰ ਤ੍ਰਿਸ਼ਨਾ-ਪੰਛੀਆਂ ਤੋਂ ਬਚਾਣ ਲਈ) ਸੁਹਾਗਾ ਹੈ, ਸਾਦਾ ਜੀਵਨ (ਨਾਮ-ਫ਼ਸਲ ਦੀ ਰਾਖੀ ਕਰਨ ਲਈ) ਰਾਖਾ ਹੈ। (ਹੇ ਭਾਈ! ਇਹ ਵਾਹੀ ਕੀਤਿਆਂ ਸਰੀਰ-ਪੈਲੀ ਵਿਚ) ਪਰਮਾਤਮਾ ਦੀ ਮੇਹਰ ਨਾਲ ਪ੍ਰੇਮ ਪੈਦਾ ਹੋਵੇਗਾ। ਵੇਖ, (ਜਿਨ੍ਹਾਂ ਇਹ ਵਾਹੀ ਕੀਤੀ) ਉਹ ਹਿਰਦੇ (ਨਾਮ-ਧਨ ਨਾਲ) ਧਨਾਢ ਹੋ ਗਏ।੧। (ਹੇ ਭਾਈ!) ਉਮਰ ਦੇ ਹਰੇਕ ਸੁਆਸ ਨੂੰ ਖੱਟੀ ਬਣਾ, ਇਸ ਹੱਟੀ ਵਿਚ ਸਦਾ-ਥਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ। ਆਪਣੀ ਸੁਰਤਿ ਤੇ ਵਿਚਾਰ-ਮੰਡਲ ਨੂੰ ਭਾਂਡਿਆਂ ਦੀ ਕਤਾਰ ਬਣਾ, ਇਸ ਭਾਂਡਸਾਲ ਵਿਚ ਇਸ ਹਰੀ-ਨਾਮ ਸੌਦੇ ਨੂੰ ਪਾ। ਇਹ ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ ਕਰ। ਇਸ ਵਣਜ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ।੨। (ਹੇ ਭਾਈ! ਸੌਦਾਗਰਾਂ ਵਾਂਗ ਹਰੀ-ਨਾਮ ਦਾ ਸੌਦਾਗਰ ਬਣ) ਧਰਮ-ਪੁਸਤਕਾਂ (ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ, (ਜ਼ਿੰਦਗੀ ਦੇ ਸਫ਼ਰ ਵਿਚ ਭੀ ਖ਼ਰਚ ਦੀ ਲੋੜ ਹੈ) ਚੰਗੇ ਗੁਣਾਂ ਨੂੰ ਜੀਵਨ-ਸਫ਼ਰ ਦਾ ਖ਼ਰਚ ਬਣਾ। ਹੇ ਮਨ! ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਹ ਪਾਈਂ। ਇਸ ਵਪਾਰ ਨਾਲ ਜੇ ਤੂੰ ਪਰਮਾਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ ਵਿਚ ਥਾਂ ਲੱਭ ਲਏਂਗਾ।੩। (ਹੇ ਭਾਈ! ਨੌਕਰ ਰੋਜ਼ੀ ਕਮਾਣ ਲਈ ਮੇਹਨਤ ਨਾਲ ਮਾਲਕ ਦੀ ਸੇਵਾ ਕਰਦਾ ਹੈ, ਤੂੰ ਭੀ) ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ (ਜਿਵੇਂ ਨੌਕਰ ਆਪਣੇ ਮਾਲਕ ਦੇ ਹੁਕਮ ਨੂੰ ਭੁਲਾਂਦਾ ਨਹੀਂ ਤੂੰ ਭੀ) ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ ਪੱਕਾ ਕਰ ਰੱਖ, ਇਹੀ ਹੈ ਉਸ ਦੀ ਸੇਵਾ। ਵਿਕਾਰਾਂ ਨੂੰ (ਆਪਣੇ ਨੇੜੇ ਆਉਣੋਂ) ਰੋਕ ਦੇ, ਇਹ ਹੈ ਪਰਮਾਤਮਾ ਦੀ ਨੌਕਰੀ ਵਾਸਤੇ ਦੌੜ-ਭੱਜ। (ਜੇ ਇਹ ਉੱਦਮ ਕਰੇਂਗਾ) ਤਾਂ ਹਰ ਕੋਈ ਤੈਨੂੰ ਸ਼ਾਬਾਸ਼ੇ ਆਖੇਗਾ। ਹੇ ਨਾਨਕ! ਇਹ ਨੌਕਰੀ ਕੀਤਿਆਂ ਪਰਮਾਤਮਾ ਤੈਨੂੰ ਮੇਹਰ ਦੀ ਨਜ਼ਰ ਨਾਲ ਵੇਖੇਗਾ, ਤੇਰੀ ਜਿੰਦ ਉਤੇ ਚੌ-ਗੁਣਾਂ ਆਤਮਕ ਰੂਪ ਚੜ੍ਹੇਗਾ।੪।੨।
सोरठि महला १ घरु १ ॥
मनु हाली किरसाणी करणी सरमु पाणी तनु खेतु ॥ नामु बीजु संतोखु सुहागा रखु गरीबी वेसु ॥ भाउ करम करि जमसी से घर भागठ देखु ॥१॥ बाबा माइआ साथि न होइ ॥ इनि माइआ जगु मोहिआ विरला बूझै कोइ ॥ रहाउ ॥ हाणु हटु करि आरजा सचु नामु करि वथु ॥ सुरति सोच करि भांडसाल तिसु विचि तिस नो रखु ॥ वणजारिआ सिउ वणजु करि लै लाहा मन हसु ॥२॥ सुणि सासत सउदागरी सतु घोड़े लै चलु ॥ खरचु बंनु चंगिआईआ मतु मन जाणहि कलु ॥ निरंकार कै देसि जाहि ता सुखि लहहि महलु ॥३॥ लाइ चितु करि चाकरी मंनि नामु करि कमु ॥ बंनु बदीआ करि धावणी ता को आखै धंनु ॥ नानक वेखै नदरि करि चड़ै चवगण वंनु ॥४॥२
अर्थ: हे भाई! (यहाँ से चलने के वक्त) माया जीव के साथ नहीं जाती (ये हरेक को पता है फिर भी) इस माया ने सारे जगत को अपने वश में किया हुआ है। कोई विरला मनुष्य समझता है (कि सदा साथ निभने वाला धन और है)।1। रहाउ। (हे भाई! सदा साथ निभने वाला धन कमाने के लिए) मन को किसान (जैसा उद्यमी) बना, ऊँचे आचरण को खेती समझ, मेहनत (नाम के फसल के लिए) पानी है, (ये अपना) शरीर (ही) जमीन है। (इस जमीन में) परमात्मा का नाम बीज, (बीज बो के उसे पक्षियों से बचाने के लिए सोहागा फेरना जरूरी है, इसी तरह अगर संतोष वाला जीवन नहीं, तो माया की तृष्णा नाम-बीज को समाप्त कर देगी) संतोष (नाम-बीज को तृष्णा-पक्षियों से बचाने के लिए) सुहागा है, सादा जीवन (नाम-फसल की रक्षा करने के लिए) रखवाला है। (हे भाई! ऐसी किसानी करने से शरीर-भूमि में) परमात्मा की मेहर से प्रेम पैदा होगा। देख, (जिन्होंने ऐसी खेती की) उनके हृदय (नाम-धन से) धनाढ हो गऐ।1। (हे भाई!) उम्र की हरेक सांस को कमाई बना, इस दुकान में सदा-स्थिर रहने वाला हरी का नाम सौदा बना। अपनी सुरति के विचार-मण्डल को बर्तनों की कतार बना, इस बर्तनों की कतार में (बर्तनशाला में) हरी-नाम सौदे को डाल। ये नाम-वाणज्य करने वाले सत्संगियों से मिल के तू भी हरी नाम का व्यापार कर। इस व्यापार से कमाई होगी मन का खिलना।2। (हे भाई! सौदागरों की तरह हरी-नाम का सौदागर बन) धर्म-पुस्तकों (का उपदेश) सुना कर, ये हरी-नाम की सौदागिरी है, (सौदागरी का माल असबाब लादने के लिए) उच्च आचरण वाले घोड़े बना के चल, (जिंदगी के सफर में भी खर्च की जरूरत है) अच्छे गुणों को जीवन-यात्रा का खर्च बना। हे मन! (इस व्यापार के उद्यम को) कल पर ना डालना। इस व्यापार से अगर तू परमात्मा के देश में (परमात्मा के चरणों में) टिक जाएं, तो आत्मिक सुख में जगह तलाश लेगा।3। (हे भाई! नौकर रोजी कमाने के लिए मेहनत से मालिक की सेवा करता है, तू भी) पूरे ध्यान से (प्रभू मालिक की) नौकरी कर (जैसे नौकर अपने मालिक के हुकम को भुलाता नहीं, तू भी) परमात्मा मालिक के नाम को मन में पक्का करके रख, यही है उसकी सेवा। विकारों को (अपने नजदीक आने से) रोक दे, ये है परमात्मा की नौकरी की दौड़-भाग। (यदि ये उद्यम करेगा) तो हर कोई तुझे साबाशी देगा। हे नानक! ऐसी नौकरी करने से परमात्मा तुझे मेहर की नजर से देखेगा, तेरी जीवात्मा पर चौगुना आत्मिक-रूप चढ़ेगा।4।2।