Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 636-637
ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥
ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥ ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥ ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥ ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥ ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥ ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥ ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥ ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥ ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥ ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥ ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥ ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥ ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥ ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥ ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥ ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥
ਅਰਥ: ਹੇ ਮੇਰੇ ਪ੍ਰੀਤਮ ਪ੍ਰਭੂ! ਤੂੰ ਮੇਰਾ ਕਰਤਾਰ ਹੈਂ, ਮੈਨੂੰ ਪੈਦਾ ਕਰ ਕੇ (ਹੁਣ ਤੂੰ ਹੀ) ਮੇਰੀ ਸੰਭਾਲ ਕਰ (ਤੇ ਮੈਨੂੰ ਵਿਕਾਰਾਂ ਤੋਂ ਬਚਾ) । ਮੈਂ ਪਾਪੀ ਹਾਂ, ਪਖੰਡੀ ਹਾਂ। ਹੇ ਪਿਆਰੇ! ਮੇਰੇ ਮਨ ਵਿਚ ਮੇਰੇ ਤਨ ਵਿਚ ਆਪਣੇ ਨਾਮ ਦੀ ਮਹੱਤਤਾ (ਪੈਦਾ ਕਰ) ।੧।ਰਹਾਉ। ਹੇ ਪ੍ਰਭੂ! ਤੂੰ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਣ ਵਾਲਾ ਹੈਂ, ਤੂੰ ਪਵਿਤ੍ਰ-ਸਰੂਪ ਹੈਂ। (ਪਰ ਵਿਕਾਰਾਂ ਦੇ ਕਾਰਨ) ਸਾਡਾ ਜੀਵਾਂ ਦਾ ਮਨ ਪਵਿਤ੍ਰ ਨਹੀਂ ਹੈ। ਅਸੀ ਪਾਪੀ ਹਾਂ, ਗੁਣ-ਹੀਣ ਹਾਂ। ਹੇ ਪ੍ਰਭੂ! ਪਵਿਤ੍ਰਤਾ ਦਾ) ਉਹ ਗੁਣ ਤੇਰੇ ਪਾਸੋਂ ਹੀ ਮਿਲ ਸਕਦਾ ਹੈ।੧। ਹੇ ਪ੍ਰਭੂ! ਜੀਵ ਦਾ) ਚਿੱਤ ਆਤਮਕ ਮੌਤ ਲਿਆਉਣ ਵਾਲੀ ਮਾਇਆ ਵਿਚ ਮੋਹਿਆ ਰਹਿੰਦਾ ਹੈ (ਮਾਇਆ ਰੁਚੀ ਵਾਲੀ) ਸਿਆਣਪ ਨਾਲ ਆਪਣੀ ਇੱਜ਼ਤ ਗਵਾ ਲੈਂਦਾ ਹੈ। ਪਰ ਜੇ ਗੁਰੂ ਦਾ (ਦਿੱਤਾ) ਗਿਆਨ ਜੀਵ (ਦੇ ਮਨ ਵਿਚ) ਟਿਕ ਜਾਏ ਤਾਂ ਇਸ ਦੇ ਚਿੱਤ ਵਿਚ ਠਾਕੁਰ ਵੱਸ ਪੈਂਦਾ ਹੈ, ਤਾਂ ਜੀਵ ਸਦਾ-ਥਿਰ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ।੨। ਹੇ ਭਾਈ! ਪਰਮਾਤਮਾ ਸੁੰਦਰ-ਸਰੂਪ ਹੈ, ਉਸ ਨੂੰ (ਮਾਨੋ ਪਿਆਰ ਦਾ) ਗੂੜ੍ਹਾ ਲਾਲ ਰੰਗ ਚੜ੍ਹਿਆ ਰਹਿੰਦਾ ਹੈ, ਉਸ ਸੁੰਦਰ ਪ੍ਰਭੂ ਨੂੰ ਸਦਾ ਸਿਮਰਨਾ ਚਾਹੀਦਾ ਹੈ। ਜੇ ਜੀਵ ਦਾ ਮਨ ਉਸ ਪਰਮਾਤਮਾ ਨਾਲ ਪ੍ਰੇਮ ਕਰੇ, ਤਾਂ, ਹੇ ਭਾਈ! ਉਸ ਦੇ ਅੰਦਰ ਉਸ ਦੇ ਹਿਰਦੇ ਵਿਚ ਉਹ ਸਦਾ-ਥਿਰ ਤੇ ਅਭੁੱਲ ਪ੍ਰਭੂ (ਪਰਗਟ ਹੋ ਜਾਂਦਾ ਹੈ) ।੩। ਹੇ ਪ੍ਰਭੂ! ਪਾਤਾਲਾਂ ਵਿਚ ਆਕਾਸ਼ ਵਿਚ ਹਰ ਥਾਂ (ਤੇ) ਹਰੇਕ ਦੇ ਹਿਰਦੇ ਵਿਚ ਤੂੰ ਮੌਜੂਦ ਹੈਂ, ਆਪਣੇ ਗੁਣਾਂ ਦੀ ਜਾਣ-ਪਛਾਣ (ਗੁਰੂ ਦੀ ਰਾਹੀਂ) ਤੂੰ (ਜੀਵਾਂ ਨੂੰ) ਆਪ ਹੀ ਦੇਂਦਾ ਹੈਂ। ਜੇ (ਜੀਵ ਨੂੰ) ਗੁਰੂ ਮਿਲ ਪਏ, ਤਾਂ (ਪ੍ਰਭੂ ਦੇ ਗੁਣਾਂ ਦੀ ਬਰਕਤਿ ਨਾਲ) ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ, ਤੇ ਉਸ ਦੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਂਦਾ ਹੈ।੪। ਹੇ ਭਾਈ! ਜੇ ਪਾਣੀ ਨਾਲ ਮਲ ਮਲ ਕੇ ਸਰੀਰ ਨੂੰ ਮਾਂਜੀਏ ਤਾਂ ਭੀ ਸਰੀਰ ਮੈਲਾ ਹੀ ਰਹਿੰਦਾ ਹੈ। ਪਰ ਜੇ ਪਰਮਾਤਮਾ ਦੇ ਗਿਆਨ (-ਰੂਪ ਜਲ ਵਿਚ) ਪਰਮਾਤਮਾ ਦੇ ਨਾਮ (-ਅੰਮ੍ਰਿਤ) ਵਿਚ ਇਸ਼ਨਾਨ ਕਰੀਏ, ਤਾਂ ਮਨ ਭੀ ਪਵਿਤ੍ਰ ਤੇ ਸਰੀਰ ਭੀ ਪਵਿਤ੍ਰ ਹੋ ਜਾਂਦਾ ਹੈ।੫। ਹੇ ਭਾਈ! ਜੇ ਦੇਵੀ ਦੇਵਤਿਆਂ ਦੀਆਂ ਪੱਥਰ ਆਦਿਕ ਦੀਆਂ ਮੂਰਤੀਆਂ ਦੀ ਪੂਜਾ ਕਰੀਏ, ਤਾਂ ਇਹ ਕੁਝ ਭੀ ਨਹੀਂ ਦੇ ਸਕਦੇ, ਮੈਂ ਇਹਨਾਂ ਪਾਸੋਂ ਕੁਝ ਭੀ ਨਹੀਂ ਮੰਗਦਾ। ਪੱਥਰ ਨੂੰ ਪਾਣੀ ਨਾਲ ਧੋਂਦੇ ਰਹੀਏ, ਤਾਂ ਭੀ ਉਹ (ਪੱਥਰ ਦੇ ਬਣਾਏ ਹੋਏ ਦੇਵੀ ਦੇਵਤੇ) ਪਾਣੀ ਵਿਚ ਡੁੱਬ ਜਾਂਦੇ ਹਨ (ਆਪਣੇ ਪੁਜਾਰੀਆਂ ਨੂੰ ਉਹ ਕਿਵੇਂ ਸੰਸਾਰ-ਸਮੁੰਦਰ ਤੋਂ ਤਾਰ ਸਕਦੇ ਹਨ?।੬। ਪਰਮਾਤਮਾ ਦੀ ਹਸਤੀ ਬਿਆਨ ਤੋਂ ਪਰੇ ਹੈ ਬਿਆਨ ਨਹੀਂ ਕੀਤੀ ਜਾ ਸਕਦੀ। ਹੇ ਭਾਈ! ਗੁਰੂ ਤੋਂ ਬਿਨਾ ਜਗਤ (ਵਿਕਾਰਾਂ ਵਿਚ) ਡੁੱਬਦਾ ਹੈ ਤੇ ਆਪਣੀ ਇੱਜ਼ਤ ਗਵਾਂਦਾ ਹੈ। (ਪਰ ਜੀਵਾਂ ਦੇ ਕੀਹ ਵੱਸ?) ਵਡਿਆਈਆਂ ਪਰਮਾਤਮਾ ਦੇ ਆਪਣੇ ਹੱਥ ਵਿਚ ਹਨ। ਜੋ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਦੇਂਦਾ ਹੈ।੭। ਜੇਹੜੀ ਜੀਵ-ਇਸਤ੍ਰੀ, ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ) ਮਿੱਠੇ ਬੋਲ ਬੋਲਦੀ ਹੈ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੀ ਹੈ ਪਤੀ-ਪ੍ਰਭੂ ਦੇ ਪ੍ਰੇਮ ਵਿਚ (ਮਗਨ ਰਹਿੰਦੀ ਹੈ) , ਉਹ ਪ੍ਰਭੂ-ਪ੍ਰੇਮ ਵਿਚ ਵਿੱਝੀ ਹੋਈ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਵਿਚ ਟਿਕੀ ਰਹਿੰਦੀ ਹੈ, ਉਹ ਬਹੁਤ ਪ੍ਰੇਮ ਕਰ ਕੇ ਪ੍ਰਭੂ ਦੇ ਨਾਮ ਵਿਚ ਜੁੜੀ ਰਹਿੰਦੀ ਹੈ।੮। ਹੇ ਭਾਈ! ਹਰੇਕ ਜੀਵ ਮਾਇਆ ਦੀ ਅਪਣੱਤ ਦੀਆਂ ਗੱਲਾਂ ਹੀ ਕਰਦਾ ਹੈ, ਪਰ ਜੇਹੜਾ ਮਨੁੱਖ ਗੁਰੂ ਪਾਸੋਂ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ਉਹ ਸਿਆਣਾ ਹੋ ਜਾਂਦਾ ਹੈ (ਉਹ ਮਾਇਆ-ਮੋਹ ਦੇ ਥਾਂ ਪਰਮਾਤਮਾ ਦੀ ਯਾਦ ਵਿਚ ਜੁੜਦਾ ਹੈ) । ਜੇਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ ਵਿਚ ਵਿੱਝਦੇ ਹਨ ਉਹ (ਮਾਇਆ ਦੇ ਮੋਹ ਵਿਚ ਡੁੱਬਣ ਤੋਂ, ਵਿਕਾਰਾਂ ਵਿਚ ਫਸਣ ਤੋਂ) ਬਚ ਜਾਂਦੇ ਹਨ। ਗੁਰੂ ਦਾ ਸ਼ਬਦ ਉਹਨਾਂ ਪਾਸ ਸਦਾ ਟਿਕਿਆ ਰਹਿਣ ਵਾਲਾ ਪਰਵਾਨਾ ਹੈ।੯। ਹੇ ਭਾਈ! ਜੇ ਬਹੁਤ ਸਾਰਾ ਬਾਲਣ ਇਕੱਠਾ ਕਰ ਲਈਏ, ਤੇ ਉਸ ਵਿਚ ਰਤਾ ਕੁ ਅੱਗ ਪਾ ਦੇਈਏ (ਤਾਂ ਉਹ ਸਾਰਾ ਬਾਲਣ ਸੜ ਕੇ ਸੁਆਹ ਹੋ ਜਾਂਦਾ ਹੈ) । ਇਸੇ ਤਰ੍ਹਾਂ, ਹੇ ਨਾਨਕ! ਜੇ ਪਰਮਾਤਮਾ ਦਾ ਨਾਮ ਘੜੀ ਪਲ ਵਾਸਤੇ ਭੀ ਮਨੁੱਖ ਦੇ ਮਨ ਵਿਚ ਵੱਸ ਪਏ (ਤਾਂ ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਤੇ) ਸਹਿਜੇ ਹੀ ਉਸ ਦਾ ਮਿਲਾਪ (ਪਰਮਾਤਮਾ ਦੇ ਚਰਨਾਂ ਵਿਚ) ਹੋ ਜਾਂਦਾ ਹੈ।੧੦।੪।
सोरठि महला १ पहिला दुतुकी ॥
तू गुणदातौ निरमलो भाई निरमलु ना मनु होइ ॥ हम अपराधी निरगुणे भाई तुझ ही ते गुणु सोइ ॥१॥ मेरे प्रीतमा तू करता करि वेखु ॥ हउ पापी पाखंडीआ भाई मनि तनि नाम विसेखु ॥ रहाउ ॥ बिखु माइआ चितु मोहिआ भाई चतुराई पति खोइ ॥ चित महि ठाकुरु सचि वसै भाई जे गुर गिआनु समोइ ॥२॥ रूड़ौ रूड़ौ आखीऐ भाई रूड़ौ लाल चलूलु ॥ जे मनु हरि सिउ बैरागीऐ भाई दरि घरि साचु अभूलु ॥३॥ पाताली आकासि तू भाई घरि घरि तू गुण गिआनु ॥ गुर मिलिऐ सुखु पाइआ भाई चूका मनहु गुमानु ॥४॥ जलि मलि काइआ माजीऐ भाई भी मैला तनु होइ ॥ गिआनि महा रसि नाईऐ भाई मनु तनु निरमलु होइ ॥५॥ देवी देवा पूजीऐ भाई किआ मागउ किआ देहि ॥ पाहणु नीरि पखालीऐ भाई जल महि बूडहि तेहि ॥६॥ गुर बिनु अलखु न लखीऐ भाई जगु बूडै पति खोइ ॥ मेरे ठाकुर हाथि वडाईआ भाई जै भावै तै देइ ॥७॥ बईअरि बोलै मीठुली भाई साचु कहै पिर भाइ ॥ बिरहै बेधी सचि वसी भाई अधिक रही हरि नाइ ॥८॥ सभु को आखै आपणा भाई गुर ते बुझै सुजानु ॥ जो बीधे से ऊबरे भाई सबदु सचा नीसानु ॥९॥ ईधनु अधिक सकेलीऐ भाई पावकु रंचक पाइ ॥ खिनु पलु नामु रिदै वसै भाई नानक मिलणु सुभाइ ॥१०॥४॥
अर्थ: हे मेरे प्रीतम प्रभू! तू मेरा करतार है, मुझे पैदा करके (अब तू ही) मेरी संभाल कर (और मुझे विकारों से बचा)। मैं पापी हूँ, पाखण्डी हूँ। हे प्यारे! मेरे मन में मेरे तन में अपने नाम की महत्वता (पैदा कर)।1। रहाउ। हे प्रभू! तू (जीवों को अपने) गुणों की दाति देने वाला है, तू पवित्र स्वरूप है। (पर विकारों के कारण) हम जीवों का मन पवित्र नहीं है। हम पापी हैं, गुण हीन हैं। हे प्रभू! (पवित्रता का) वह गुण तेरी ओर से ही मिल सकता है।1। हे प्रभू! (जीव का) चिक्त आत्मिक मौत लाने वाली माया में ही मोहा रहता है (माया से प्रेरित) समझदारी के कारण अपनी इज्जत गवा लेता है। पर, अगर गुरू का (दिया हुआ) ज्ञान जीव (के मन में) ठहर जाए तो इसकी स्मृति में ठाकुर का निवास हो जाता है, तो जीव सदा-स्थिर प्रभू में जुड़ा रहता है।2। हे भाई! परमात्मा सुंदर स्वरूप है, उसको (जैसे, प्यार का) गाढ़ा लाल रंग चढ़ा रहता है, उस सुंदर प्रभू को सदा सिमरना चाहिए। यदि जीव का मन उस परमात्मा से प्रेम करे, तो, हे भाई! उसके अंदर उसके दिल में वह सदा-स्थिर व अटल प्रभू (प्रकट हो जाता है)।3। हे प्रभू! पातालों में आकाशों में हर जगह (पर) हरेक के दिल में तू मौजूद है, अपने गुणों की जान-पहचान (गुणों के द्वारा) तू (जीवों को) खुद ही देता है। अगर (जीवों को) गुरू मिल जाए, तो (प्रभू के गुणों की बरकति से) उन्हें आत्मिक आनंद प्राप्त हो जाता है।4। हे भाई! अगर पानी से मल-मल के शरीर को मांजें तो भी शरीर मैला ही रहता है। पर अगर परमात्मा के ज्ञान (-रूपी जल में) परमात्मा के नाम (-अमृत) में स्नान करें, तो मन भी पवित्र और शरीर भी पवित्र हो जाता है।5। हे भाई! अगर देवी-देवताओं आदि की पत्थर आदि मूर्तियों की पूजा करें, तो ये कुछ भी नहीं दे सकते, मैं इनसे कुछ भी नहीं माँगता। पत्थर को पानी से धोते रहें, तो भी वह (पत्थर के बनाए हुए देवी-देवते) पानी में डूब जाते हैं (अपने पूजने वालों को) वे कैसे संसार समुंद्र से पार लंघा सकते हैं?।6। परमात्मा की हस्ती बयान से परे है बयान नहीं की जा सकती। हे भाई! गुरू के बिना जगत (विकारों में) डूबाता है और अपना सम्मान गवाता है। (पर, जीवों के भी क्या वश?) आदर-मान परमात्मा के अपने हाथ में हैं। जो उसको अच्छा लगता है उसे देता है।7। जो जीव-स्त्री, हे भाई! (परमात्मा की सिफत सालाह के) मीठे बोल बोलती है सदा-स्थिर प्रभू का सिमरन करती है पति-प्रभू के प्रेम में (मगन) रहती है, वह प्रभू-प्रेम में बेधी हुई जीव-स्त्री सदा-स्थिर प्रभू में टिकी रहती है, वह बहुत प्रेम कर के प्रभू के नाम में जुड़ी रहती है।8। हे भाई! हरेक जीव माया के अपनत्व की बातें ही करता है, पर जो मनुष्य गुरू से (जीवों का सही रास्ता) समझता है वह समझदार हो जाता है (वह माया-मोह की जगह परमात्मा की याद में जुड़ता है)। जो मनुष्य परमात्मा के प्रेम से भेदे जाते हैं वह (वे माया के मोह में डूबने से, विकारों में फसने से) बच जाते हैं। गुरू का शबद उनके पास सदा टिका रहने वाला परवाना है।9। हे भाई! अगर बहुत सारा ईधन इकट्ठा कर लें, और उसमें थोड़ी चिंगारी (आग) डाल दें (तो वह सारा ईधन जल के राख हो जाता है)। इसी तरह, हे नानक! अगर परमात्मा का नाम घड़ी-पल के लिए भी मनुष्य के हृदय में बस जाए (तो उसके सारे पाप नाश हो जाते हैं, और) सहज ही उसका मिलाप (परमात्मा के चरणों में) हो जाता है।10।4।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibToday Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Dhan Shri Guru Granth Sahib JI Maharaj
hukamnama patna sahib, takht shri harimandar ji patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji
Dates When this Mukhwaak Comes Again
19 January 2025