Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 728
Mukhwaak In Punjabi
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
Meaning In Punjabi
ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ। (ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।੧। (ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨। (ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩। (ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।
Mukhwaak In Hindi
ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
रागु सूही महला १ चउपदे घरु १
भांडा धोइ बैसि धूपु देवहु तउ दूधै कउ जावहु ॥ दूधु करम फुनि सुरति समाइणु होइ निरास जमावहु ॥१॥ जपहु त एको नामा ॥ अवरि निराफल कामा ॥१॥ रहाउ ॥ इहु मनु ईटी हाथि करहु फुनि नेत्रउ नीद न आवै ॥ रसना नामु जपहु तब मथीऐ इन बिधि अम्रितु पावहु ॥२॥ मनु स्मपटु जितु सत सरि नावणु भावन पाती त्रिपति करे ॥ पूजा प्राण सेवकु जे सेवे इन्ह बिधि साहिबु रवतु रहै ॥३॥ कहदे कहहि कहे कहि जावहि तुम सरि अवरु न कोई ॥ भगति हीणु नानकु जनु ज्मपै हउ सालाही सचा सोई ॥४॥१॥
Mukhwaak Meaning In Hindi
अर्थ: (हे भाई! अगर प्रभू को प्रसन्न करना है) तो सिर्फ प्रभू का नाम ही जपो (सिमरन छोड़ के प्रभू को प्रसन्न करने के) और सारे उद्यम व्यर्थ हैं।1। रहाउ। (मक्खन हासिल करने के लिए हे भाई!) तुम (पहले) बर्तन धो के बैठ के (उस बर्तन को) धूप में धो के तब दूध लेने जाते हो (फिर जाग लगा के उसको जमाते हो। इसी तरह यदि हरी-नाम प्राप्त करना है, तो) हृदय को पवित्र करके मन को रोको – ये इस हृदय-बर्तन को धूप दो। तब दूध लेने जाओ। रोजाना की किरत-कार दूध है, प्रभू-चरनों में (हर वक्त) सुरति जोड़े रखनी (रोजाना के किरत-कार में) जाग लगाना है, (जुड़ी सुरति की बरकति से) दुनिया की आशाओं से ऊपर उठो, इस तरह ये दूध जमाओ (भाव, जुड़ी हुई सुरति की सहायता से रोजाना काम-काज करते हुए भी माया की ओर से उपरामता ही रहेगी)।1। (दूध मथने के वक्त तुम नेत्रे की गिटियाँ हाथ में पकड़ते हो) अपने इस मन को वश में करो (आत्मिक जीवन के लिए इस तरह ये मन-रूप) गीटियाँ हाथ में पकड़ो। माया के मोह की नींद (मन पर) प्रभाव ना डाल सके- ये है नेत्रा। जीभ से परमात्मा का नाम जपो (ज्यों-ज्यों नाम जपोगे) त्यों-त्यों (ये रोजाना काम-काज रूपी दूध) मथता रहेगा, इन तरीकों से (रोजाना काम-काज करते हुए ही) नाम-अमृत प्राप्त कर लोगे।2। (पुजारी मूर्ति को डिब्बे में डालता है, अगर जीव) अपने मन को डब्बा बनाए (उसमें परमात्मा का नाम टिका के रखे) उस नाम के द्वारा साध-संगति सरोवर में स्नान करे, (मन में टिके हुए प्रभू ठाकुर को) श्रद्धा के पत्रों से प्रसन्न करे, अगर जीव सेवक बन के स्वै भाव छोड़ के (अंदर बसते ठाकुर-प्रभू की) सेवा (सिमरन) करे, तो इन तरीकों से वह जीव मालिक प्रभू को सदा मिला रहता है।3। (सिमरन के बिना प्रभू को प्रसन्न करने के अन्य उद्यम) बताने वाले लोग जो अन्य उद्यम बताते हैं, वे बता-बता के जीवन समय व्यर्थ गवा लेते हैं (क्योंकि) हे प्रभू! तेरे सिमरन जैसा और कोई उद्यम नहीं है। (चाहे) नानक (तेरा) दास भक्ति से वंचित (ही है फिर भी ये यही) विनती करता है कि मैं सदा कायम रहने वाले प्रभू की सदा सिफत-सालाह करता रहूँ।4।1।
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English
hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib
Dates When this Mukhwaak Comes Again
13 Spetmber 2024
27 October 2024
01 December 2024