ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥

Ang 779

ਰਾਗੁ ਸੂਹੀ ਛੰਤ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥ ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥


ਅਰਥ: ਹੇ (ਮੇਰੇ) ਰਾਮ! ਤੂੰ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਮੇਰੇ ਵਰਗੀਆਂ (ਤੇਰੇ ਦਰ ਤੇ) ਅਨੇਕਾਂ ਦਾਸੀਆਂ ਹਨ। ਹੇ ਰਾਮ! ਤੂੰ ਸਮੁੰਦਰ ਹੈਂ। ਤੂੰ ਰਤਨਾਂ ਦੀ ਖਾਣ ਹੈਂ। ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ। ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ) , (ਮੇਰੇ ਉੱਤੇ) ਮਿਹਰ ਕਰ। ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ। ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, (ਸਭ ਦੇ) ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ। ਹੇ ਨਾਨਕ! ਆਖ-) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ। ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ।੧। ਹੇ ਪ੍ਰਭੂ! ਤੂੰ ਇਕ (ਅਣਮੁੱਲਾ) ਮੋਤੀ ਹੈਂ, ਤੂੰ ਅਥਾਹ (ਸਮੁੰਦਰ) ਹੈਂ, ਤੂੰ ਬੜੇ ਵੱਡੇ ਜਿਗਰੇ ਵਾਲਾ ਹੈਂ, ਤੂੰ (ਸਾਡਾ) ਖਸਮ ਹੈਂ, ਅਸੀ ਜੀਵ ਤੇਰੀਆਂ ਵਹੁਟੀਆਂ ਹਾਂ। ਤੂੰ ਬੇਅੰਤ ਵੱਡਾ ਹੈਂ, ਤੂੰ ਬੇਅੰਤ ਉੱਚਾ ਹੈਂ। ਮੈਂ ਬਹੁਤ ਹੀ ਛੋਟੀ ਜਿਹੀ ਹਸਤੀ ਵਾਲੀ ਹਾਂ। ਹੇ ਭਾਈ! ਮੇਰੀ ਕੁਝ ਭੀ ਪਾਂਇਆਂ ਨਹੀਂ ਹੈ, ਇਕ ਤੂੰ ਹੀ ਤੂੰ ਹੈਂ, ਤੂੰ ਆਪ ਹੀ ਆਪ ਸਭ ਕੁਝ ਜਾਣਨ ਵਾਲਾ ਹੈਂ। ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਵਾਸਤੇ ਮਿਲੀ ਤੇਰੀ ਅੰਮ੍ਰਿਤ ਦ੍ਰਿਸ਼ਟੀ ਨਾਲ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ (ਇਉਂ ਹੁੰਦਾ ਹੈ ਜਿਵੇਂ) ਮੈਂ ਸਾਰੇ ਰੰਗ ਰਸ ਮਾਣ ਲਏ ਹਨ। ਮੈਂ ਤੇਰੇ ਚਰਨਾਂ ਦੀ ਸਰਨ ਲਈ ਹੈ, ਮੈਂ ਤੇਰੇ ਦਾਸਾਂ ਦੀ ਦਾਸੀ ਹਾਂ (ਆਤਮਕ ਜੀਵਨ ਦੇਣ ਵਾਲੀ ਤੇਰੀ ਨਿਗਾਹ ਦੀ ਬਰਕਤਿ ਨਾਲ) ਜਦੋਂ ਮੇਰਾ ਮਨ ਖਿੜ ਆਉਂਦਾ ਹੈ, ਮੇਰਾ ਸਰੀਰ (ਭੀ) ਹਰਾ-ਭਰਾ ਹੋ ਜਾਂਦਾ ਹੈ। ਹੇ ਨਾਨਕ! ਆਖ-ਹੇ ਭਾਈ!) ਮਾਲਕ-ਪ੍ਰਭੂ ਸਭ ਜੀਵਾਂ ਵਿਚ ਸਮਾ ਰਿਹਾ ਹੈ, ਉਹ (ਹਰ ਵੇਲੇ ਹਰ ਥਾਂ) ਆਪਣੀ ਮਰਜ਼ੀ ਕਰਦਾ ਹੈ।੨। ਹੇ ਰਾਮ! ਮੇਰਾ ਮਾਣ ਤੇਰੇ ਉੱਤੇ ਹੀ ਹੈ, ਤੂੰ ਹੀ ਮੇਰਾ ਆਸਰਾ ਹੈਂ। (ਜਿਹੜੀ ਭੀ ਕੋਈ) ਸੂਝ, ਅਕਲ, ਸਿਆਣਪ (ਮੇਰੇ ਅੰਦਰ ਹੈ, ਉਹ) ਤੇਰੀ (ਬਖ਼ਸ਼ੀ ਹੋਈ ਹੈ) ਜੋ ਕੁਝ ਤੂੰ ਮੈਨੂੰ ਸਮਝਾਂਦਾ ਹੈਂ, ਉਹੀ ਮੈਂ ਸਮਝਦਾ ਹਾਂ। ਹੇ ਭਾਈ! ਉਹੀ ਮਨੁੱਖ (ਸਹੀ ਜੀਵਨ ਨੂੰ) ਸਮਝਦਾ ਪਛਾਣਦਾ ਹੈ, ਜਿਸ ਉਤੇ ਸਿਰਜਣਹਾਰ ਦੀ ਮਿਹਰ ਦੀ ਨਿਗਾਹ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਅਨੇਕਾਂ ਹੋਰ ਹੋਰ ਰਸਤਿਆਂ ਵਿਚ ਪੈ ਕੇ (ਸਹੀ ਜੀਵਨ ਵਲੋਂ) ਖੁੰਝੀ ਰਹਿੰਦੀ ਹੈ, ਮਾਇਆ ਦੀਆਂ ਫਾਹੀਆਂ ਵਿਚ ਫਸੀ ਰਹਿੰਦੀ ਹੈ। ਜਿਹੜੀ ਜੀਵ-ਇਸਤ੍ਰੀ ਮਾਲਕ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਗੁਣਾਂ ਵਾਲੀ ਹੋ ਜਾਂਦੀ ਹੈ, ਉਸ ਨੇ ਹੀ ਸਾਰੇ ਆਤਮਕ ਆਨੰਦ ਮਾਣੇ ਹਨ। ਹੇ ਠਾਕੁਰ! ਨਾਨਕ ਦਾ ਸਹਾਰਾ ਤੂੰ ਹੀ ਹੈਂ, ਨਾਨਕ ਦਾ ਮਾਣ ਤੂੰ ਹੀ ਹੈਂ।੩। ਹੇ ਪ੍ਰਭੂ! ਮੇਰੇ ਵਾਸਤੇ ਤੂੰ ਪਹਾੜ (ਜੇਡਾ) ਓਲ੍ਹਾ ਹੈਂ, ਮੈਂ ਤੈਥੋਂ ਸਦਕੇ ਕੁਰਬਾਨ ਜਾਂਦੀ ਹਾਂ। ਮੈਂ ਤੈਥੋਂ ਲੱਖਾਂ ਵਾਰੀ ਸਦਕੇ ਜਾਂਦੀ ਹਾਂ, ਜਿਸ ਨੇ (ਮੇਰੇ ਅੰਦਰੋਂ) ਭਟਕਣਾ ਵਾਲੀ ਵਿੱਥ ਮਿਟਾ ਦਿੱਤੀ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਦਾ ਮਨ ਮਾਲਕ-ਪ੍ਰਭੂ ਨਾਲ ਗਿੱਝ ਜਾਂਦਾ ਹੈ, ਉਹ ਸਾਰੇ ਵਿਕਾਰ ਤਿਆਗ ਦੇਂਦੀ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਵਾਲੇ) ਹਨੇਰੇ ਦੂਰ ਹੋ ਜਾਂਦੇ ਹਨ। (ਜੇਹੜੀ ਜੀਵ-ਇਸਤ੍ਰੀ) ਪ੍ਰਭੂ ਨੂੰ ਚੰਗੀ ਲੱਗਣ ਲੱਗ ਪੈਂਦੀ ਹੈ, ਉਹ (ਦੁਨੀਆ ਵਲੋਂ) ਬੇ-ਮੁਥਾਜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪ੍ਰਭੂ-ਦਰ ਤੇ ਕਬੂਲ ਹੋ ਜਾਂਦੀ ਹੈ। ਉਸ ਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੋ ਜਾਂਦੀ ਹੈ, ਭਾਰੇ ਤੋਲ ਵਾਲੀ ਹੋ ਜਾਂਦੀ ਹੈ, ਉਸ ਵਾਸਤੇ ਉਹ ਦਰਵਾਜ਼ਾ ਖੁਲ੍ਹ ਜਾਂਦਾ ਹੈ ਜਿੱਥੇ ਉਸ ਨੂੰ ਵਿਕਾਰਾਂ ਵਲੋਂ ਖ਼ਲਾਸੀ ਮਿਲ ਜਾਂਦੀ ਹੈ ਅਤੇ ਸਹੀ ਜੀਵਨ ਦੀ ਜਾਚ ਆ ਜਾਂਦੀ ਹੈ। ਹੇ ਨਾਨਕ! ਜਦੋਂ ਤੋਂ ਉਹ ਪ੍ਰਭੂ ਮੇਰਾ ਸਹਾਰਾ ਬਣ ਗਿਆ ਹੈ, ਮੈਂ (ਵਿਕਾਰਾਂ ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਗਈ ਹਾਂ।੪।੧।੪।


रागु सूही छंत महला ५ घरु ३
ੴ सतिगुर प्रसादि ॥
तू ठाकुरो बैरागरो मै जेही घण चेरी राम ॥ तूं सागरो रतनागरो हउ सार न जाणा तेरी राम ॥ सार न जाणा तू वड दाणा करि मिहरमति सांई ॥ किरपा कीजै सा मति दीजै आठ पहर तुधु धिआई ॥ गरबु न कीजै रेण होवीजै ता गति जीअरे तेरी ॥ सभ ऊपरि नानक का ठाकुरु मै जेही घण चेरी राम ॥१॥ तुम्ह गउहर अति गहिर ग्मभीरा तुम पिर हम बहुरीआ राम ॥ तुम वडे वडे वड ऊचे हउ इतनीक लहुरीआ राम ॥ हउ किछु नाही एको तूहै आपे आपि सुजाना ॥ अम्रित द्रिसटि निमख प्रभ जीवा सरब रंग रस माना ॥ चरणह सरनी दासह दासी मनि मउलै तनु हरीआ ॥ नानक ठाकुरु सरब समाणा आपन भावन करीआ ॥२॥ तुझु ऊपरि मेरा है माणा तूहै मेरा ताणा राम ॥ सुरति मति चतुराई तेरी तू जाणाइहि जाणा राम ॥ सोई जाणै सोई पछाणै जा कउ नदरि सिरंदे ॥ मनमुखि भूली बहुती राही फाथी माइआ फंदे ॥ ठाकुर भाणी सा गुणवंती तिन ही सभ रंग माणा ॥ नानक की धर तूहै ठाकुर तू नानक का माणा ॥३॥ हउ वारी वंञा घोली वंञा तू परबतु मेरा ओल्हा राम ॥ हउ बलि जाई लख लख लख बरीआ जिनि भ्रमु परदा खोल्हा राम ॥ मिटे अंधारे तजे बिकारे ठाकुर सिउ मनु माना ॥ प्रभ जी भाणी भई निकाणी सफल जनमु परवाना ॥ भई अमोली भारा तोली मुकति जुगति दरु खोल्हा ॥ कहु नानक हउ निरभउ होई सो प्रभु मेरा ओल्हा ॥४॥१॥४॥


अर्थ: हे (मेरे) राम! तू (सब जीवों का) मालिक है, तेरे पर माया अपना प्रभाव नहीं डाल सकती। मेरे जैसी (तेरे दर पे) अनेकों दासियाँ हैं। हे राम! तू समुंद्र है। तू रत्नों की खान है। हे प्रभू! मैं तेरी कद्र नहीं समझ सकी। हे मेरे मालिक! मैं (तेरे गुणों की) कद्र नहीं जानती, तू बड़ा समझदार है (सब कुछ जानने वाला है), (मेरे पर) मेहर कर। कृपा कर, मुझे ऐसी समझ बख्श कि आठों पहर मैं तेरा सिमरन करती रहूँ। हे जिंदे! अहंकार नहीं करना चाहिए, (सबके) चरणों की धूड़ बने रहना चाहिए, तब ही तेरी उच्च आत्मिक अवस्था बन सकेगी। हे नानक! (कह–) मेरा मालिक प्रभू सबके सिर पर है। मेरे जैसी (उसके दर पे) अनेकों दासियां हैं।1। हे प्रभू! तू एक (अनमोल) मोती है, तू अथाह (समुंद्र) है, तू बहुत बड़े जिगरे वाला है, तू (हमारा) पति है, हम जीव तेरी पत्नियाँ हैं। तू बेअंत बड़ा है, तू बेअंत ऊँचा है। मैं बहुत ही छोटी सी हस्ती वाली हूँ। हे भाई! मेरी कुछ भी पाया नहीं है, एक तू ही तू है, तू खुद ही खुद सब कुछ जानने वाला है। हे प्रभू! आँख झपकने जितने समय के लिए मिली तेरी अमृत-दृष्टि से मुझे आत्मिक जीवन मिल जाता है (ऐसे होता है जैसे) मैंने सारे रंग-रस भोग लिए हैं। मैंने तेरे चरणों की शरण ली है, मैं तेरे दासों की दासी हूँ (आत्मिक जीवन देने वाली तेरी निगाह की बरकति से) जब मेरा मन खिल उठता है, मेरा शरीर (भी) हरा-भरा हो जाता है। हे नानक! (कह– हे भाई!) मालिक-प्रभू सब जीवों में समा रहा है, वह (हर वक्त हर जगह) अपनी मर्जी करता है।2। हे राम! मेरा माण तेरे ऊपर ही है, तू ही मेरा आरसरा है। (जो भी कोई) सूझ, बुद्धि, समझदारी (मेरे अंदर है, वह) तेरी (ही बख्शी हुई है) जो कुछ तू मुझे समझाता है, वही मैं समझता हूँ। हे भाई! वही मनुष्य (सही जीवन को) समझता-पहचानता है, जिस पर सृजनहार की मेहर की निगाह होती है। अपने मन के पीछे चलने वाली जीव-स्त्री अनेकों और रास्तों पर चल-चल के (सही जीवन-राह से) भटकी रहती है, माया के जंजाल में फसी रहती है। जो जीव-स्त्री मालिक-प्रभू को अच्छी लगती है, वह गुणवान हो जाती है, उसने ही सारे आत्मिक आनंद भोगे हैं। हे ठाकुर! नानक का सहारा तू ही है, नानक का माण (भी) तू ही है।3। हे प्रभू! मेरे लिए (तो) तू पहाड़ (के समान) ओट है, मैं तुझसे लाखों बार सदके जाती हॅूँ, जिसने (मेरे अंदर से) भटकना वाली दूरी मिटा दी है। हे भाई! जिस जीव-स्त्री का मन मालिक-प्रभू के साथ पतीज जाता है, वह सारे विकार त्याग देती है। (उसके अंदर से माया के मोह वाले) अंधेरे दूर हो जाते हैं। (जो जीव-स्त्री) प्रभू को अच्छी लगने लग जाती है, वह (दुनिया की ओर से) बे-मुथाज हो जाती है, उसकी जिंदगी कामयाब हो जाती है, वह प्रभू दर पर कबूल हो जाती है। उसकी जिंदगी बहुत ही कीमती हो जाती है, भार वाले तोल वाली हो जाती है, उसके लिए वह दरवाजा खुल जाता है जहाँ उसको विकारों से खलासी मिल जाती है और सही जीवन की जाच आ जाती है। हे नानक! जब से वह प्रभू मेरा सहारा बन गया है, मैं (विकारों, माया के हमलों की ओर से) निडर हो गई हूँ।4।1।4।