Daily Mukhwak From  Takht Shri  Patna Sahib
Daily Mukhwak From  Takht Shri  Patna Sahib

Hukamnama Sahib From  Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 793


Mukhwaak In Punjabi

ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ
ੴ ਸਤਿਗੁਰ ਪ੍ਰਸਾਦਿ ॥
ਸਹ ਕੀ ਸਾਰ ਸੁਹਾਗਨਿ ਜਾਨੈ ॥ ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥ ਤਨੁ ਮਨੁ ਦੇਇ ਨ ਅੰਤਰੁ ਰਾਖੈ ॥ ਅਵਰਾ ਦੇਖਿ ਨ ਸੁਨੈ ਅਭਾਖੈ ॥੧॥ ਸੋ ਕਤ ਜਾਨੈ ਪੀਰ ਪਰਾਈ ॥ ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥ਦੁਖੀ ਦੁਹਾਗਨਿ ਦੁਇ ਪਖ ਹੀਨੀ ॥ ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥ ਪੁਰ ਸਲਾਤ ਕਾ ਪੰਥੁ ਦੁਹੇਲਾ ॥ ਸੰਗਿ ਨ ਸਾਥੀ ਗਵਨੁ ਇਕੇਲਾ ॥੨॥ ਦੁਖੀਆ ਦਰਦਵੰਦੁ ਦਰਿ ਆਇਆ ॥ ਬਹੁਤੁ ਪਿਆਸ ਜਬਾਬੁ ਨ ਪਾਇਆ ॥ ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥ ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥ ਸੂਹੀ ॥ ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮ੍ਹ੍ਹਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥ ਸੂਹੀ ॥ ਊਚੇ ਮੰਦਰ ਸਾਲ ਰਸੋਈ ॥ ਏਕ ਘਰੀ ਫੁਨਿ ਰਹਨੁ ਨ ਹੋਈ ॥੧॥ ਇਹੁ ਤਨੁ ਐਸਾ ਜੈਸੇ ਘਾਸ ਕੀ ਟਾਟੀ ॥ ਜਲਿ ਗਇਓ ਘਾਸੁ ਰਲਿ ਗਇਓ ਮਾਟੀ ॥੧॥ ਰਹਾਉ ॥ਭਾਈ ਬੰਧ ਕੁਟੰਬ ਸਹੇਰਾ ॥ ਓਇ ਭੀ ਲਾਗੇ ਕਾਢੁ ਸਵੇਰਾ ॥੨॥ ਘਰ ਕੀ ਨਾਰਿ ਉਰਹਿ ਤਨ ਲਾਗੀ ॥ ਉਹ ਤਉ ਭੂਤੁ ਭੂਤੁ ਕਰਿ ਭਾਗੀ ॥੩॥ ਕਹਿ ਰਵਿਦਾਸ ਸਭੈ ਜਗੁ ਲੂਟਿਆ ॥ ਹਮ ਤਉ ਏਕ ਰਾਮੁ ਕਹਿ ਛੂਟਿਆ ॥੪॥੩॥ 


Meaning In Punjabi

ਅਰਥ: ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਤੋਂ ਵਿਛੋੜੇ ਦਾ ਸੱਲ ਨਹੀਂ ਉੱਠਿਆ, ਉਹ ਹੋਰਨਾਂ (ਗੁਰਮੁਖਿ ਸੁਹਾਗਣਾਂ) ਦੇ ਦਿਲ ਦੀ (ਇਹ) ਪੀੜ ਕਿਵੇਂ ਸਮਝ ਸਕਦੀ ਹੈ?।੧।ਰਹਾਉ। ਖਸਮ-ਪ੍ਰਭੂ (ਦੇ ਮਿਲਾਪ) ਦੀ ਕਦਰ ਖਸਮ ਨਾਲ ਪਿਆਰ ਕਰਨ ਵਾਲੀ ਹੀ ਜਾਣਦੀ ਹੈ, ਉਹ ਅਹੰਕਾਰ ਛੱਡ ਕੇ (ਪ੍ਰਭੂ-ਚਰਨਾਂ ਵਿਚ ਜੁੜ ਕੇ ਉਸ ਮਿਲਾਪ ਦਾ) ਸੁਖ-ਆਨੰਦ ਮਾਣਦੀ ਹੈ, ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ, ਪ੍ਰਭੂ-ਪਤੀ ਨਾਲੋਂ (ਕੋਈ) ਵਿੱਥ ਨਹੀਂ ਰੱਖਦੀ; ਨਾਂਹ ਕਿਸੇ ਹੋਰ ਦਾ ਆਸਰਾ ਤੱਕਦੀ ਹੈ, ਤੇ ਨਾਹ ਕਿਸੇ ਦੀ ਮੰਦ ਪ੍ਰੇਰਨਾ ਸੁਣਦੀ ਹੈ।੧। ਪਰ ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਦੀ ਬੰਦਗੀ ਇੱਕ-ਰਸ ਨਹੀਂ ਕੀਤੀ, ਉਹ ਛੁੱਟੜ ਦੁਖੀ ਰਹਿੰਦੀ ਹੈ, ਸਹੁਰੇ ਪੇਕੇ (ਲੋਕ ਪਰਲੋਕ) ਦੋਹਾਂ ਥਾਵਾਂ ਤੋਂ ਵਾਂਜੀ ਰਹਿੰਦੀ ਹੈ; ਜੀਵਨ ਦਾ ਇਹ ਰਸਤਾ (ਜੋ) ਪੁਰਸਲਾਤ (ਸਮਾਨ ਹੈ, ਉਸ ਲਈ) ਬੜਾ ਔਖਾ ਹੋ ਜਾਂਦਾ ਹੈ, (ਇਥੇ ਦੁੱਖਾਂ ਵਿਚ) ਕੋਈ ਸੰਗੀ ਕੋਈ ਸਾਥੀ ਨਹੀਂ ਬਣਦਾ, (ਜੀਵਨ-ਸਫ਼ਰ ਦਾ) ਸਾਰਾ ਪੈਂਡਾ ਇਕੱਲਿਆਂ ਹੀ (ਲੰਘਣਾ ਪੈਂਦਾ ਹੈ) ।੨। ਹੇ ਪ੍ਰਭੂ! ਮੈਂ ਦੁਖੀ ਮੈਂ ਦਰਦਵੰਦਾ ਤੇਰੇ ਦਰ ਤੇ ਆਇਆ ਹਾਂ, ਮੈਨੂੰ ਤੇਰੇ ਦਰਸਨ ਦੀ ਬੜੀ ਤਾਂਘ ਹੈ (ਪਰ ਤੇਰੇ ਦਰ ਤੋਂ) ਕੋਈ ਉੱਤਰ ਨਹੀਂ ਮਿਲਦਾ। ਰਵਿਦਾਸ ਆਖਦਾ ਹੈ-ਹੇ ਪ੍ਰਭੂ! ਮੈਂ ਤੇਰੀ ਸ਼ਰਨ ਆਇਆ ਹਾਂ, ਜਿਵੇਂ ਭੀ ਹੋ ਸਕੇ, ਤਿਵੇਂ ਮੇਰੀ ਹਾਲਤ ਸਵਾਰ ਦੇਹ।੩। ਅਰਥ: (ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ) , (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ; ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ) ।੧। ਹੇ ਅੰਞਾਣ! ਹੋਸ਼ ਕਰ। ਤੂੰ ਕਿਉਂ ਸੌਂ ਰਿਹਾ ਹੈਂ? ਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ।੧।ਰਹਾਉ। (ਤੂੰ ਹਰ ਵੇਲੇ ਰਿਜ਼ਕ ਦੇ ਹੀ ਫ਼ਿਕਰ ਵਿਚ ਰਹਿੰਦਾ ਹੈਂ, ਵੇਖ) ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ, ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ। ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ) -ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ, ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ।੨। ਉਮਰ ਮੁੱਕਣ ਤੇ ਆ ਰਹੀ ਹੈ, ਪਰ ਤੂੰ ਆਪਣਾ ਰਾਹ ਸੁਚੱਜਾ ਨਹੀਂ ਬਣਾਇਆ; ਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ। ਰਵਿਦਾਸ ਆਖਦਾ ਹੈ-ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ, ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ।੩।੨। ਅਰਥ: (ਜੇ) ਉੱਚੇ ਉੱਚੇ ਪੱਕੇ ਘਰ ਤੇ ਰਸੋਈ-ਖ਼ਾਨੇ ਹੋਣ (ਤਾਂ ਭੀ ਕੀਹ ਹੋਇਆ?) ਮੌਤ ਆਇਆਂ (ਇਹਨਾਂ ਵਿਚ) ਇਕ ਘੜੀ ਭੀ (ਵਧੀਕ) ਖਲੋਣਾ ਨਹੀਂ ਮਿਲਦਾ।੧। (ਪੱਕੇ ਘਰ ਆਦਿਕ ਤਾਂ ਕਿਤੇ ਰਹੇ) ਇਹ ਸਰੀਰ (ਭੀ) ਘਾਹ ਦੇ ਛੱਪਰ ਵਾਂਗ ਹੀ ਹੈ, ਘਾਹ ਸੜ ਜਾਂਦਾ ਹੈ, ਤੇ ਮਿੱਟੀ ਵਿਚ ਰਲ ਜਾਂਦਾ ਹੈ (ਇਹੀ ਹਾਲ ਸਰੀਰ ਦਾ ਹੁੰਦਾ ਹੈ) ।੧।ਰਹਾਉ। (ਜਦੋਂ ਮਨੁੱਖ ਮਰ ਜਾਂਦਾ ਹੈ ਤਾਂ) ਰਿਸ਼ਤੇਦਾਰ, ਪਰਵਾਰ, ਸੱਜਣ ਸਾਥੀ-ਇਹ ਸਾਰੇ ਹੀ ਆਖਣ ਲੱਗ ਪੈਂਦੇ ਹਨ ਕਿ ਇਸ ਨੂੰ ਹੁਣ ਛੇਤੀ ਬਾਹਰ ਕੱਢੋ।੨। ਆਪਣੀ ਵਹੁਟੀ (ਭੀ) ਜੋ ਸਦਾ (ਮਨੁੱਖ) ਦੇ ਨਾਲ ਲੱਗੀ ਰਹਿੰਦੀ ਸੀ, ਇਹ ਆਖ ਕੇ ਪਰੇ ਹਟ ਜਾਂਦੀ ਹੈ ਇਹ ਤਾਂ ਹੁਣ ਮਰ ਗਿਆ ਹੈ, ਮਰ ਗਿਆ।੩। ਰਵਿਦਾਸ ਆਖਦਾ ਹੈ-ਸਾਰਾ ਜਗਤ ਹੀ (ਸਰੀਰ ਨੂੰ, ਜਾਇਦਾਦ ਨੂੰ, ਸੰਬੰਧੀਆਂ ਨੂੰ ਆਪਣਾ ਸਮਝ ਕੇ) ਠੱਗਿਆ ਜਾ ਰਿਹਾ ਹੈ, ਪਰ ਮੈਂ ਇਕ ਪਰਮਾਤਮਾ ਦਾ ਨਾਮ ਸਿਮਰ ਕੇ (ਇਸ ਠੱਗੀ ਤੋਂ) ਬਚਿਆ ਹਾਂ।੪।੩।


Mukhwaak In Hindi

रागु सूही बाणी स्री रविदास जीउ की    
ੴ सतिगुर प्रसादि ॥
सह की सार सुहागनि जानै ॥ तजि अभिमानु सुख रलीआ मानै ॥ तनु मनु देइ न अंतरु राखै ॥ अवरा देखि न सुनै अभाखै ॥१॥ सो कत जानै पीर पराई ॥ जा कै अंतरि दरदु न पाई ॥१॥ रहाउ ॥ दुखी दुहागनि दुइ पख हीनी ॥ जिनि नाह निरंतरि भगति न कीनी ॥ पुर सलात का पंथु दुहेला ॥ संगि न साथी गवनु इकेला ॥२॥ दुखीआ दरदवंदु दरि आइआ ॥ बहुतु पिआस जबाबु न पाइआ ॥ कहि रविदास सरनि प्रभ तेरी ॥ जिउ जानहु तिउ करु गति मेरी ॥३॥१॥ सूही ॥ जो दिन आवहि सो दिन जाही ॥ करना कूचु रहनु थिरु नाही ॥ संगु चलत है हम भी चलना ॥ दूरि गवनु सिर ऊपरि मरना ॥१॥ किआ तू सोइआ जागु इआना ॥ तै जीवनु जगि सचु करि जाना ॥१॥ रहाउ ॥ जिनि जीउ दीआ सु रिजकु अ्मबरावै ॥ सभ घट भीतरि हाटु चलावै ॥ करि बंदिगी छाडि मै मेरा ॥ हिरदै नामु सम्हारि सवेरा ॥२॥ जनमु सिरानो पंथु न सवारा ॥ सांझ परी दह दिस अंधिआरा ॥ कहि रविदास निदानि दिवाने ॥ चेतसि नाही दुनीआ फन खाने ॥३॥२॥ सूही ॥ ऊचे मंदर साल रसोई ॥ एक घरी फुनि रहनु न होई ॥१॥ इहु तनु ऐसा जैसे घास की टाटी ॥ जलि गइओ घासु रलि गइओ माटी ॥१॥ रहाउ ॥ भाई बंध कुट्मब सहेरा ॥ ओइ भी लागे काढु सवेरा ॥२॥ घर की नारि उरहि तन लागी ॥ उह तउ भूतु भूतु करि भागी ॥३॥ कहि रविदास सभै जगु लूटिआ ॥ हम तउ एक रामु कहि छूटिआ ॥४॥३॥


Mukhwaak Meaning In Hindi

अर्थ: जिस जीव-स्त्री के हृदय में प्रभू से विछोड़े का शूल नहीं उठा, वह औरों (गुरमुख सुहागनों) के दिल की (इस) पीड़ा को कैसे समझ सकती है?।1। रहाउ। पति-प्रभू (के मिलाप) की कद्र पति से प्यार करने वाली ही जानती है, वह अहंकार छोड़ के (प्रभू-चरनों में जुड़ के उस मिलाप का) सुख-आनंद भोगती है, अपना तन-मन प्रभू पति के हवाले कर देती है, प्रभू-पति से (कोई) दूरी नहीं रखती, ना किसी और का आसरा देखती है, और ना ही किसी की बुरी प्रेरणा सुनती है।1। पर जिस जीव-स्त्री ने पति-प्रभू की बंदगी एक-रस नहीं की, वह छुटड़ दुखी रहती है, ससुराल-पेके (लोक-परलोक) दोनों जगहों से वंचित रहती है; जीवन का ये रास्ता (जो) पुरसलात (के समान है, उसके लिए) बड़ा मुश्किल हो जाता है, (यहाँ दुखों में) कोई संगी-साथी नहीं बनता, (जीवन-सफर का) सारा रास्ता ही अकेले (लांघना पड़ता) है।2। हे प्रभू! मैं दुखी मैं दर्दवंद तेरे दर पर आया हूँ, मुझे तेरे दर्शनों की बहुत तमन्ना है (पर तेरे दर से) कोई उक्तर नहीं मिलता। रविदास कहता है– हे प्रभू! मैं तेरी शरण आया हॅूँ, जैसे भी बने, वैसे मेरी हालत सवार दे ॥३॥१॥ (मनुष्य की जिंदगी में) जो जो दिन आते हैं, वह दिन (असल में साथ-साथ) गुजरते जाते हैं (भाव, उम्र में से कम होते जाते हैं), (यहाँ से हरेक ने) कूच कर जाना है (किसी की भी यहाँ) सदा ही रिहायश नहीं है। हमारा साथ चलता जा रहा है, हमने भी (यहाँ से) चले जाना है; ये दूर की यात्रा है और मौत सिर पर खड़ी है (पता नहीं कौन से वक्त आ जाए)।1। हे अंजान! होश कर! तू क्यों सो रहा है? तू जगत में इस जीवन को सदा कायम रहने वाला समझ बैठा है।1। रहाउ। (तू हर वक्त रिजक की ही फिक्र में रहता है, देख) जिस प्रभू ने जिंद दी है, वह रिजक भी पहुँचाता है, सारे शरीरों में बैठा हुआ वह स्वयं रिजक के आहर पैदा कर रहा है। मैं (इतना बड़ा हॅूँ) मेरी (इतनी मल्कियत है) – छोड़ ये बातें, प्रभू की बंदगी कर, अब वक्त रहते उसका नाम अपने दिल में संभाल।2। उम्र बीतने पर आ रही है, पर तूने अपना राह सही नहीं बनाया; शाम पड़ रही है, हर तरफ अंधकार ही अंधकार छाने वाला है। रविदास कहता है– हे कमले मनुष्य! तू प्रभू को याद नहीं करता, दुनिया (जिससे तू मन जोड़े बैठा है) अंत में नाश हो जाने वाली है।3।2। अर्थ: (अगर) ऊँचे-ऊँचे पक्के घर व रसोईखाने हों (तो भी क्या हुआ?) मौत आने से (इनमें) एक घड़ी भी (ज्यादा) रहने को नहीं मिलता।1। (पक्के घर आदि तो कहाँ रहे) ये शरीर (भी) घास के छप्पर की तरह ही है, घास जल जाती है, और मिट्टी में मिल जाती है (यही हाल शरीर का होता है)।1। रहाउ। (जब मनुष्य मर जाता है तब) रिश्तेदार, परिवार, सज्जन, साथी – ये सभी कहने लग जाते हैं कि इसे अब जल्दी बाहर निकालो।2। अपनी पत्नी (भी) जो सदा (मनुष्य) के साथ लगी रहती थी, ये कह के परे हट जाती है ये तो अब मर गया है, मर गया।3। रविदास कहता है– सारा जगत ही (शरीर को, जायदाद को, संबन्धियों को अपना समझ के) ठगा जा रहा है, पर मैं एक परमात्मा का नाम सिमर के (इस ठगी से) बचा हूँ।4।3।


Today Mukhwak From Janam Asthan Guru Gobind Singh Ji
Hukamnama Sahib
Takht  Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,  sri patna sahib,patna sahib live today,patna sahib gurudwara live,gurudwara patna sahib,katha sri  guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

14 November 2024