ang 865
ਗੋਂਡ ਮਹਲਾ ੫ ॥ ਗੁਰ ਕੇ ਚਰਨ ਕਮਲ ਨਮਸਕਾਰਿ ॥ ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ ॥ ਹੋਇ ਰਹੀਐ ਸਗਲ ਕੀ ਰੀਨਾ ॥ ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥ ਇਨ ਬਿਧਿ ਰਮਹੁ ਗੋਪਾਲ ਗੁੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ਆਠ ਪਹਰ ਹਰਿ ਕੇ ਗੁਣ ਗਾਉ ॥ ਜੀਅ ਪ੍ਰਾਨ ਕੋ ਇਹੈ ਸੁਆਉ ॥ ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ ॥ ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥ ਜਿਨਿ ਤੂੰ ਕੀਆ ਤਿਸ ਕਉ ਜਾਨੁ ॥ ਆਗੈ ਦਰਗਹ ਪਾਵੈ ਮਾਨੁ ॥ ਮਨੁ ਤਨੁ ਨਿਰਮਲ ਹੋਇ ਨਿਹਾਲੁ ॥ ਰਸਨਾ ਨਾਮੁ ਜਪਤ ਗੋਪਾਲ ॥੩॥ ਕਰਿ ਕਿਰਪਾ ਮੇਰੇ ਦੀਨ ਦਇਆਲਾ ॥ ਸਾਧੂ ਕੀ ਮਨੁ ਮੰਗੈ ਰਵਾਲਾ ॥ ਹੋਹੁ ਦਇਆਲ ਦੇਹੁ ਪ੍ਰਭ ਦਾਨੁ ॥ ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥
ਅਰਥ: ਹੇ ਭਾਈ! ਇਸ ਸਰੀਰ ਨੂੰ, ਇਸ ਧਨ ਨੂੰ, ਪ੍ਰਭੂ ਦਾ ਬਖ਼ਸ਼ਿਆ ਹੋਇਆ ਜਾਣੋ, ਇਸ ਜਿੰਦ ਨੂੰ (ਭੀ) ਪ੍ਰਭੂ ਦੀ ਦਿੱਤੀ ਹੋਈ ਸਮਝੋ। ਇਸ ਤਰ੍ਹਾਂ ਸ੍ਰਿਸ਼ਟੀ ਦੇ ਪਾਲਕ ਗੋਬਿੰਦ ਦਾ ਨਾਮ ਜਪਦੇ ਰਹੋ।੧।ਰਹਾਉ। ਹੇ ਭਾਈ! ਆਪਣੇ) ਗੁਰੂ ਦੇ ਚਰਨਾਂ ਉਤੇ ਆਪਣਾ ਸਿਰ ਰੱਖਿਆ ਕਰ। (ਗੁਰੂ ਦੀ ਕਿਰਪਾ ਨਾਲ ਆਪਣੇ) ਇਸ ਸਰੀਰ ਵਿਚੋਂ ਕਾਮ ਅਤੇ ਕ੍ਰੋਧ (ਆਦਿਕ ਵਿਕਾਰਾਂ) ਨੂੰ ਮਾਰ ਮੁਕਾ। ਹੇ ਭਾਈ! ਸਭਨਾਂ ਦੇ ਚਰਨਾਂ ਦੀ ਧੂੜ ਹੋ ਕੇ ਰਹਿਣਾ ਚਾਹੀਦਾ ਹੈ। ਹਰੇਕ ਸਰੀਰ ਵਿਚ ਸਭ ਜੀਵਾਂ ਵਿਚ ਸੋਹਣੇ ਰਾਮ ਨੂੰ ਵੱਸਦਾ ਵੇਖ।੧। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਿਹਾ ਕਰ। ਤੇਰੀ ਜਿੰਦ-ਜਾਨ ਦਾ (ਸੰਸਾਰ ਵਿਚ) ਇਹੀ (ਸਭ ਤੋਂ ਵੱਡਾ) ਮਨੋਰਥ ਹੈ। ਹੇ ਭਾਈ! ਅਹੰਕਾਰ ਦੂਰ ਕਰ ਕੇ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਸਮਝ। ਗੁਰੂ ਦੀ ਕਿਰਪਾ ਨਾਲ ਆਪਣੇ ਮਨ ਨੂੰ ਪਰਮਾਤਮਾ (ਦੇ ਪ੍ਰੇਮ-ਰੰਗ) ਨਾਲ ਰੰਗ ਲੈ।੨। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ ਉਸ ਨਾਲ ਸਾਂਝ ਪਾਈ ਰੱਖ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ, ਉਹ) ਅਗਾਂਹ ਪ੍ਰਭੂ ਦੀ ਹਜ਼ੂਰੀ ਵਿਚ ਆਦਰ ਹਾਸਲ ਕਰਦਾ ਹੈ। ਹੇ ਭਾਈ! ਜੀਭ ਨਾਲ ਪਰਮਾਤਮਾ ਦਾ ਨਾਮ ਜਪਦਿਆਂ ਮਨ ਤਨ ਪਵਿੱਤਰ ਹੋ ਜਾਂਦਾ ਹੈ, ਮਨ ਖਿੜਿਆ ਰਹਿੰਦਾ ਹੈ, ਸਰੀਰ ਭੀ ਖਿੜਿਆ ਰਹਿੰਦਾ ਹੈ।੩। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! (ਮੇਰੇ ਉਤੇ) ਮੇਹਰ ਕਰ। (ਮੇਰਾ) ਮਨ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ। ਹੇ ਪ੍ਰਭੂ! ਨਾਨਕ ਉਤੇ) ਦਇਆਵਾਨ ਹੋ ਅਤੇ ਇਹ ਖ਼ੈਰ ਪਾ ਕਿ (ਤੇਰਾ ਦਾਸ) ਨਾਨਕ, ਹੇ ਪ੍ਰਭੂ! ਤੇਰਾ ਨਾਮ ਜਪ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹੇ।੪।੧੧।੧੩।
गोंड महला ५ ॥ गुर के चरन कमल नमसकारि ॥ कामु क्रोधु इसु तन ते मारि ॥ होइ रहीऐ सगल की रीना ॥ घटि घटि रमईआ सभ महि चीना ॥१॥ इन बिधि रमहु गोपाल गुोबिंदु ॥ तनु धनु प्रभ का प्रभ की जिंदु ॥१॥ रहाउ ॥ आठ पहर हरि के गुण गाउ ॥ जीअ प्रान को इहै सुआउ ॥ तजि अभिमानु जानु प्रभु संगि ॥ साध प्रसादि हरि सिउ मनु रंगि ॥२॥ जिनि तूं कीआ तिस कउ जानु ॥ आगै दरगह पावै मानु ॥ मनु तनु निरमल होइ निहालु ॥ रसना नामु जपत गोपाल ॥३॥ करि किरपा मेरे दीन दइआला ॥ साधू की मनु मंगै रवाला ॥ होहु दइआल देहु प्रभ दानु ॥ नानकु जपि जीवै प्रभ नामु ॥४॥११॥१३॥
अर्थ: हे भाई! इस शरीर को, इस धन को, प्रभू की कृपा समझो, इस प्राण को (भी) प्रभू का ही दिया हुआ समझो। इस तरह सृष्ट के पालक गोबिंद का नाम जपते रहो।1। रहाउ। हे भाई! (अपने) गुरू के चरणों पर अपना सिर रखा करो। (गुरू की कृपा से अपने) इस शरीर में से काम और क्रोध (आदि विकारों) को मार डालो। हे भाई! सबके चरणों की धूल हो के रहना चाहिए। हरेक शरीर में सुंदर राम को बसता देख।1। हे भाई! आठों पहर (हर वक्त) परमात्मा के गुण गाते रहा करो। तेरी जिंद-जान का (संसार में) यही (सबसे बड़ा) उद्देश्य है। अहंकार दूर करके प्रभू को अपने अंग-संग बसता समझ। गुरू की कृपा से अपने मन को परमात्मा (के प्रेम-रंग) से रंग ले।2। हे भाई! जिस परमात्मा ने तुझे पैदा किया है उससे सांझ बनाए रख। (जो मनुष्य ये उद्यम करता है वह) आगे प्रभू की हजूरी में आदर हासिल करता है। हे भाई! जीभ से परमात्मा का नाम जपते हुए मन-तन पवित्र हो जाता है, मन खिला रहता है, शरीर भी प्रफुल्लित रहता है।3। हे दीनों पर दया करने वाले मेरे प्रभू! (मेरे पर) मेहर कर। (मेरा) मन गुरू के चरणों की धूल माँगता है। हे प्रभू (नानक पर) दयावान हो और ये ख़ैर डाल कि (तेरा दास) नानक, हे प्रभू! तेरा नाम जप के आत्मिक जीवन प्राप्त करता रहे।4।11।13।