Daily Mukhwak From Gurdwara Bangla Sahib New Delhi
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 660

ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥

ਅਰਥ: (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ।੧। (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ।੧।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ।੨। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।੧।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ।੩। ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ।੧।ਰਹਾਉ। (ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ।੪। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ।੧।ਰਹਾਉ।

धनासरी महला १ घरु १ चउपदे
ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
जीउ डरतु है आपणा कै सिउ करी पुकार ॥ दूख विसारणु सेविआ सदा सदा दातारु ॥१॥ साहिबु मेरा नीत नवा सदा सदा दातारु ॥१॥ रहाउ ॥ अनदिनु साहिबु सेवीऐ अंति छडाए सोइ ॥ सुणि सुणि मेरी कामणी पारि उतारा होइ ॥२॥ दइआल तेरै नामि तरा ॥ सद कुरबाणै जाउ ॥१॥ रहाउ ॥ सरबं साचा एकु है दूजा नाही कोइ ॥ ता की सेवा सो करे जा कउ नदरि करे ॥३॥ तुधु बाझु पिआरे केव रहा ॥ सा वडिआई देहि जितु नामि तेरे लागि रहां ॥ दूजा नाही कोइ जिसु आगै पिआरे जाइ कहा ॥१॥ रहाउ ॥ सेवी साहिबु आपणा अवरु न जाचंउ कोइ ॥ नानकु ता का दासु है बिंद बिंद चुख चुख होइ ॥४॥ साहिब तेरे नाम विटहु बिंद बिंद चुख चुख होइ ॥१॥ रहाउ ॥४॥१॥

अर्थ: (जगत दुखों का समुंद्र है, इन दुखों को देख के) मेरी जीवात्मा काँपती है (परमात्मा के बिना और कोई बचाने वाला दिखाई नहीं देता) जिसके पास मैं मिन्नतें करूँ। (सो, अन्य आसरे छोड़ के) मैं दुखों के नाश करने वाले प्रभू को ही सिमरता हूँ, वह सदा ही बख्शिशें करने वाला है।1। (फिर वह) मेरा मालिक सदा बख्शिशें करता रहता है (पर वह मेरी रोज के तरले सुन के उकताता नहीं, बख्शिशों में) नित्य यूँ है जैसे पहली बार ही बख्शिशें करने लगा है।1। रहाउ। हे मेरी जिंदे! हर रोज उस मालिक को ही याद करना चाहिए (दुखों में से) आखिर वह ही बचाता है। हे जिंदे! ध्यान से सुन (उस मालिक का आसरा लेने से ही दुख के समुंद्र में से) पार लांघा जा सकता है।2। हे दयालु प्रभू! मैं तुझसे सदा सदके जाता हूँ (मेहर कर, अपना नाम दे, ता कि) तेरे नाम के द्वारा मैं (दुखों के इस समुंद्र में से) पार लांघ सकूँ।1। रहाउ। सदा कायम रहने वाला परमात्मा ही सब जगह मौजूद है, उसके बिना और कोई नहीं। जिस जीव पर वह मेहर की निगाह करता है, वह उसका सिमरन करता है।3। हे प्यारे (प्रभू!) तेरी याद के बिना मैं व्याकुल हो जाता हूँ। मुझे वह कोई बड़ी दाति दे, जिस सदका मैं तेरे नाम में जुड़ा रहूँ। हे प्यारे! तेरे बिना और कोई ऐसा नहीं हैं, जिसके पास जा के मैं ये आरजू कर सकूँ।1। रहाउ। (दुखों के इस सागर में से तैरने के लिए) मैं अपने मालिक प्रभू को ही याद करता हूँ, किसी और से मैं यह माँग नहीं माँगता। नानक (अपने) उस (मालिक) का ही सेवक है, उस मालिक से ही खिन खिन सदके होता है।4। हे मेरे मालिक! मैं तेरे नाम से छिन-छिन कुर्बान जाता हूँ।1। रहाउ।

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
 sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib