Daily Mukhwak From Takht Shri Patna Sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 606


ਸੋਰਠਿ ਮਹਲਾ ੪ ॥
ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥


ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ। ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ। ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ। ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ।੧। ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ। ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ। ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ।੨। ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ। ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ। ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ।੩। ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੇਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ! ਆਖ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ।੪।੫।


सोरठि महला ४ ॥
आपे स्रिसटि उपाइदा पिआरा करि सूरजु चंदु चानाणु ॥ आपि निताणिआ ताणु है पिआरा आपि निमाणिआ माणु ॥ आपि दइआ करि रखदा पिआरा आपे सुघड़ु सुजाणु ॥१॥ मेरे मन जपि राम नामु नीसाणु ॥ सतसंगति मिलि धिआइ तू हरि हरि बहुड़ि न आवण जाणु ॥ रहाउ ॥ आपे ही गुण वरतदा पिआरा आपे ही परवाणु ॥ आपे बखस कराइदा पिआरा आपे सचु नीसाणु ॥ आपे हुकमि वरतदा पिआरा आपे ही फुरमाणु ॥२॥ आपे भगति भंडार है पिआरा आपे देवै दाणु ॥ आपे सेव कराइदा पिआरा आपि दिवावै माणु ॥ आपे ताड़ी लाइदा पिआरा आपे गुणी निधानु ॥३॥ आपे वडा आपि है पिआरा आपे ही परधाणु ॥ आपे कीमति पाइदा पिआरा आपे तुलु परवाणु ॥ आपे अतुलु तुलाइदा पिआरा जन नानक सद कुरबाणु ॥४॥५॥


अर्थ: हे मेरे मन! परमात्मा का नाम सिमरा कर। (नाम ही जीवन-यात्रा के लिए) राहदारी है। हे भाई! साध-संगति में मिल के तू परमात्मा का ध्यान धरा कर, (ध्यान की बरकति से) दुबारा जनम-मरन का चक्कर नहीं रहेगा। रहाउ। हे भाई! वह प्यारा प्रभू खुद ही सृष्टि पैदा करता है, और (सुष्टि को) रौशन करने के लिए सूर्य चंद्रमा बनाता है। प्रभू खुद ही निआसरों का आसरा है, जिन्हें कोई आदर-मान नहीं देता उनको आदर-मान देने वाला है। वह प्यारा प्रभू सुंदर आत्मिक घाड़त वाला है, सबके दिल की जानने वाला है, वह मेहर करके आप सबकी रक्षा करता है।1। हे भाई! वह प्यारा प्रभू खुद ही (जीवों को अपने) गुणों की दाति देता है, खुद ही जीवों को अपनी हजूरी में कबूल करता है। प्रभू खुद ही सब पर बख्शिश करता है, वह खुद ही (जीवों के लिए) सदा कायम रहने वाला प्रकाश-स्तम्भ है। वह प्यारा प्रभू खुद ही (जीवों को) हुकम में चलाता है, खुद ही हर जगह हुकम चलाता है।2। हे भाई! वह प्यारा प्रभू (अपनी) भक्ति के खजानों वाला है, खुद ही (जीवों को अपनी भक्ति की) दाति देता है। प्रभू खुद ही (जीवों से) सेवा-भक्ति करवाता है, और खुद ही (सेवा-भक्ति करने वालों को जगत से) आदर दिलवाता है। वह प्रभू खुद ही गुणों का खजाना है, और खुद ही (अपने गुणों में) समाधि लगाता है।3। हे भाई! वह प्रभू प्यारा आप ही सबसे बड़ा है और जाना-माना है। वह खुद ही (अपना) तौल और पैमाना बरत के (अपने पैदा किए हुए जीवों का) मूल्य डालता है। वह प्रभू आप अतुल्य है (उसकी बुजुर्गी की पैमाइश नहीं हो सकती) वह (जीवों के जीवन सदा) तौलता है। हे दास नानक! (कह–) मैं सदा उससे सदके जाता हूँ।4।5।

www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri Guru Granth Sahib JI Maharaj