Daily Mukhwak From Takht Shri Patna Sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 603

ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥


ਅਰਥ: ਹੇ ਪਿਆਰੇ ਪ੍ਰਭੂ ਜੀ! ਮੇਰੇ ਉਤੇ) ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ।ਰਹਾਉ। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।


सोरठि महला ३ ॥
बिनु सतिगुर सेवे बहुता दुखु लागा जुग चारे भरमाई ॥ हम दीन तुम जुगु जुगु दाते सबदे देहि बुझाई ॥१॥ हरि जीउ क्रिपा करहु तुम पिआरे ॥ सतिगुरु दाता मेलि मिलावहु हरि नामु देवहु आधारे ॥ रहाउ ॥ मनसा मारि दुबिधा सहजि समाणी पाइआ नामु अपारा ॥ हरि रसु चाखि मनु निरमलु होआ किलबिख काटणहारा ॥२॥ सबदि मरहु फिरि जीवहु सद ही ता फिरि मरणु न होई ॥ अम्रितु नामु सदा मनि मीठा सबदे पावै कोई ॥३॥ दातै दाति रखी हथि अपणै जिसु भावै तिसु देई ॥ नानक नामि रते सुखु पाइआ दरगह जापहि सेई ॥४॥११॥


अर्थ: हे प्यारे प्रभू जी! (मेरे पर) मेहर कर, तेरे नाम की दाति देने वाला गुरू मुझे मिला, और (मेरी जिंदगी का) सहारा अपना नाम मुझे दे। रहाउ। हे भाई! गुरू की शरण पड़े बिना मनुष्य को बहुत सारे दुख चिपके रहते हैं, मनुष्य सदा ही भटकता फिरता है। हे प्रभू! हम (जीव, तेरे दर के) मंगते हैं, तू सदा ही (हमें) दातें देने वाला है, (मेहर कर, गुरू के) शबद में जोड़ के आत्मिक जीवन की समझ दे।1। (हे भाई! गुरू की शरण पड़ कर जिस मनुष्य ने) बेअंत प्रभू का नाम हासिल कर लिया (नाम की बरकति से) वासना खत्म करके उसकी मानसिक डाँवा डोल हालत आत्मिक अडोलता में लीन हो जाती है। हे भाई! परमात्मा का नाम सारे पाप काटने के समर्थ है (जो मनुष्य नाम प्राप्त कर लेता है) हरी-नाम का स्वाद चख के उसका मन पवित्र हो जाता है।2। हे भाई! गुरू के शबद में जुड़ के (विकारों से) अछोह हो जाओ, फिर सदा के लिए ही आत्मिक जीवन जीते रहोगे, फिर कभी आत्मिक मौत नजदीक नहीं फटकेगी। जो भी मनुष्य गुरू के शबद के द्वारा हरी-नाम प्राप्त कर लेता है उसको ये आत्मिक जीवन देने वाला नाम सदा के लिए मन में मीठा लगने लगता है।3। हे भाई! दातार ने (नाम की ये) दाति अपने हाथ में रखी हुई है, जिसे चाहता है उसे दे देता है। हे नानक! जो मनुष्य प्रभू के नाम-रंग में रंगे जाते हैं, वह (यहाँ) सुख पाते हैं, परमात्मा की हजूरी में भी वही मनुष्य आदर मान पाते हैं।4।11।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri Guru Granth Sahib JI Maharaj