patna-shabib-ji
Daily Mukhwak From Takht Shri  Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 795


Mukhwaak In Punjabi


ਬਿਲਾਵਲੁ ਮਹਲਾ ੧ ॥
ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ ਨਾਮੁ ਪਰਵਾਣੁ ॥੧॥ ਐਸਾ ਨਾਮੁ ਨਿਰੰਜਨ ਦੇਉ ॥ ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥ ਮਾਇਆ ਮੋਹੁ ਧਰਕਟੀ ਨਾਰਿ ॥ ਭੂੰਡੀ ਕਾਮਣਿ ਕਾਮਣਿਆਰਿ ॥ ਰਾਜੁ ਰੂਪੁ ਝੂਠਾ ਦਿਨ ਚਾਰਿ ॥ ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥ ਚਖਿ ਛੋਡੀ ਸਹਸਾ ਨਹੀ ਕੋਇ ॥ ਬਾਪੁ ਦਿਸੈ ਵੇਜਾਤਿ ਨ ਹੋਇ ॥ ਏਕੇ ਕਉ ਨਾਹੀ ਭਉ ਕੋਇ ॥ ਕਰਤਾ ਕਰੇ ਕਰਾਵੈ ਸੋਇ ॥੩॥ ਸਬਦਿ ਮੁਏ ਮਨੁ ਮਨ ਤੇ ਮਾਰਿਆ ॥ ਠਾਕਿ ਰਹੇ ਮਨੁ ਸਾਚੈ ਧਾਰਿਆ ॥ ਅਵਰੁ ਨ ਸੂਝੈ ਗੁਰ ਕਉ ਵਾਰਿਆ ॥ ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥ 


Meaning In Punjabi


ਅਰਥ: ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ। ਭਾਵ, ਤੇਰਾ ਨਾਮ ਭੀ ਮਾਇਆ ਦੇ ਮੋਹ ਤੋਂ ਬਚਾਂਦਾ ਹੈ) । ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ। ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ) ।੧।ਰਹਾਉ। (ਜਿਸ ਮਨੁੱਖ ਨੂੰ ਨਾਮ ਦੀ ਦਾਤਿ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ) , ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ। ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ।੧। (ਨਾਮ ਜਪਣ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿ) ਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ, ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ (ਪਰ ਇਹਨਾਂ ਦੇ ਅਸਰ ਹੇਠ ਮਨੁੱਖ ਜਹਾਲਤ ਦੇ ਹਨੇਰੇ ਵਿਚ ਜੀਵਨ ਵਿਚ ਜੀਵਨ-ਠੇਡੇ ਖਾਂਦਾ ਫਿਰਦਾ ਹੈ। ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ।੨। (ਇਹ ਗੱਲ ਚੰਗੀ ਤਰ੍ਹਾਂ) ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ਕਿ ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ (ਜੋ ਮਨੁੱਖ ਆਪਣੇ ਸਿਰ ਉਤੇ ਪਿਤਾ-ਪ੍ਰਭੂ ਨੂੰ ਰਾਖਾ ਮੰਨਦਾ ਹੈ ਉਹ ਵਿਕਾਰਾਂ ਵਲ ਨਹੀਂ ਪਰਤਦਾ) । ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ (ਕਿਉਂਕਿ ਉਸ ਨੂੰ) ਯਕੀਨ ਬਣਿਆ ਰਹਿੰਦਾ ਹੈ ਕਿ) ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ।੩। ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ। ਮੈਂ ਗੁਰੂ ਤੋਂ ਸਦਕੇ ਹਾਂ, ਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ (ਜੋ ਮਨ ਨੂੰ ਪ੍ਰਭੂ ਵਿਚ ਜੋੜਨ ਲਈ ਸਹਾਇਤਾ ਕਰੇ) । ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ।੪।੩।


Mukhwaak In Hindi


बिलावलु महला १ ॥
आपे सबदु आपे नीसानु ॥ आपे सुरता आपे जानु ॥ आपे करि करि वेखै ताणु ॥ तू दाता नामु परवाणु ॥१॥ ऐसा नामु निरंजन देउ ॥ हउ जाचिकु तू अलख अभेउ ॥१॥ रहाउ ॥ माइआ मोहु धरकटी नारि ॥ भूंडी कामणि कामणिआरि ॥ राजु रूपु झूठा दिन चारि ॥ नामु मिलै चानणु अंधिआरि ॥२॥ चखि छोडी सहसा नही कोइ ॥ बापु दिसै वेजाति न होइ ॥ एके कउ नाही भउ कोइ ॥ करता करे करावै सोइ ॥३॥ सबदि मुए मनु मन ते मारिआ ॥ ठाकि रहे मनु साचै धारिआ ॥ अवरु न सूझै गुर कउ वारिआ ॥ नानक नामि रते निसतारिआ ॥४॥३॥


Mukhwaak Meaning In Hindi


अर्थ: हे माया के प्रभाव-रहित प्रकाश-रूप प्रभू! तेरा नाम भी एैसा ही है (जैसा तू खुद है। भाव, तेरा नाम भी माया के मोह से बचाता है)। हे प्रभू! तेरा कोई खास चिन्ह-चक्र नहीं मिल सकता, तेरा भेद नहीं पाया जा सकता। मैं (तेरे दर पर) मंगता हूँ (और तुझसे तेरे नाम की दाति माँगता हूँ)।1। रहाउ। (जिस मनुष्य को नाम की दाति मिल जाती है उसे यह यकीन बन जाता है कि प्रभू) स्वयं ही सिफत-सालाह है (भाव, जहाँ उसकी सिफत-सालाह होती है वहाँ वह मौजूद है), स्वयं ही (जीव के लिए जीवन-यात्रा में) राहदारी है, प्रभू खुद ही (जीवों की अरदासें) सुनने वाला है, खुद ही (जीवों के दुख-दर्द) जानने वाला है। प्रभू स्वयं ही जगत-रचना रच के खुद ही अपना (यह) बल देख रहा है। हे प्रभू! तू (जीवों को सबि दातें) देने वाला है, (जिसको तू अपना नाम बख्शता है, वह तेरे दर पर) कबूल हो जाता है।1। (नाम जपने वाले को ये समझ आ जाती है कि) माया का मोह एक व्यभिचारिन स्त्री के तुल्य है, माया एक टूणे करने वाली बुरी स्त्री के समान है, दुनियाँ की हकूमतें और सुंदरता नाशवंत हैं, थोड़े ही दिन रहने वाले हैं (पर इनके असर तले मनुष्य जहालत के अंधकार में जीवन में ठोकरें खाता फिरता है)। जिस मनुष्य को प्रभू का नाम मिल जाता है, उसको (माया के मोह के) अंधेरे में रोशनी मिल जाती है।2। (ये बात अच्छी तरह) परख के देख ली है, जिसमें कोई शक नहीं कि जिसका पिता प्रत्यक्ष दिखता हो वह बुरे असल वाला नहीं कहलवाता (कि वह पिता के अलावा किसी और की औलाद है) (जो मनुष्य अपने सिर पर पिता-प्रभू को रखवाला मानता है वह विकारों की ओर नहीं पलटता)। एक प्रभू-पिता वाले को (किसी और से) कोई डर नहीं रहता (क्योंकि उसको यकीन बना रहता है कि) वह परमात्मा ही सब कुछ करता है और (जीवों से) करवाता है।3। जो मनुष्य गुरू के शबद में जुड़ के स्वैभाव को खत्म कर देते हैं अपने मन को मायावी फुरनों से रोक लेते हैं, वे विकारों की ओर से रुके रहते हैं क्योंकि सच्चा करतार उनके मन को (अपने नाम का) आसरा देता है। मैं गुरू से सदके हूँ, उसके बिना कोई और ऐसा नहीं (जो मन को प्रभू में जोड़ने में सहायक हो)। हे नानक! प्रभू-नाम में रंगे हुए लोगों को प्रभू (संसार-समुंद्र से) पार लंघा लेता है।4।3।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
 Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

DATES WHEN THIS MUKHWAK COMES

17 September 2024
17 November 2024

Shri Darbar Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 830


ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ
ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥


ਅਰਥ: ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧। (ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨। ਹੇ ਭੈਣ! ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮।


रागु बिलावलु महला ५ घरु १३ पड़ताल
ੴ सतिगुर प्रसादि ॥
मोहन नीद न आवै हावै हार कजर बसत्र अभरन कीने ॥ उडीनी उडीनी उडीनी ॥ कब घरि आवै री ॥१॥ रहाउ ॥ सरनि सुहागनि चरन सीसु धरि ॥ लालनु मोहि मिलावहु ॥ कब घरि आवै री ॥१॥ सुनहु सहेरी मिलन बात कहउ सगरो अहं मिटावहु तउ घर ही लालनु पावहु ॥ तब रस मंगल गुन गावहु ॥ आनद रूप धिआवहु ॥ नानकु दुआरै आइओ ॥ तउ मै लालनु पाइओ री ॥२॥ मोहन रूपु दिखावै ॥ अब मोहि नीद सुहावै ॥ सभ मेरी तिखा बुझानी ॥ अब मै सहजि समानी ॥ मीठी पिरहि कहानी ॥ मोहनु लालनु पाइओ री ॥ रहाउ दूजा ॥१॥१२८॥


अर्थ: हे मोहन प्रभू! (जैसे पति से विछुड़ी हुई स्त्री चाहे जैसे भी) हार, काजल, कपड़े, गहने पहनती है (पर विछोड़े के कारण) आहें भरती (उसे) नींद नहीं आती, (पति के इन्तजार में वह) हर वक्त उदास रहती है, (और सहेली से पूछती है-) हे बहन! (मेरा पति) कब घर आएगा? (इसी तरह, हे मोहन! तुझसे विछुड़ के मुझे शांति नहीं आती)।1। रहाउ। हे मोहन प्रभू! मैं गुरमुख सोहागिन की शरण पड़ती हूँ, उसके चरणों पे (अपना) सिर धर के (पूछती हूँ-) हे बहन! मुझे सोहाना लाल मिला दे (बता, वह) कब मेरे हृदय-घर में आएगा।1। (सोहागिन कहती है-) हे सहेली! सुन, मैं तुझे मोहन-प्रभू मिलन की बात सुनाती हूँ। तू (अपने अंदर से) सारा अहंकार दूर कर दे। तब तू अपने हृदय-घर में उस सोहणे लाल को पा लेगी। (हृदय-घर में उसके दर्शन करके) फिर तू खुशी-आनंद पैदा करने वाले हरी-गुण गाया करना जो सिर्फ आनंद ही आनंद रूप है। हे बहन! नानक (भी उस गुरू के) दर पर आ गया है, (गुरू के दर पर आ के) मैंने (नानक के हृदय-घर में ही) सोहणा लाल पा लिया है।2। हे बहन! (अब) मोहन प्रभू मुझे दर्शन दे रहे हैं, अब (माया के मोह की ओर से पैदा हुई) उपरामता मुझे मीठी लग रही है, मेरी सारी माया की तृष्णा मिट गई है। अब मैं आत्मिक अडोलता में टिक गई हूँ। प्रभू-पति की सिफत-सालाह की बातें मुझे प्यारी लग रही हैं। हे बहन! अब मैंने सोहणा लाल मोहन पा लिया है। रहाउ दूजा।1।128।


Raag bilaaval mahalaa panjavaa ghar tayrvaa paRataal
ikOankaar satigur prasaad ||
mohan needh na aavai haavai haar kajar basatr abharan keene || auddeenee uddeenee uddeenee || kab ghar aavai ree ||1|| rahaau || saran suhaagan charan sees dhar || laalan moh milaavahu || kab ghar aavai ree ||1|| sunahu saheree milan baat kahau sagaro aha(n) miTaavahu tau ghar hee laalan paavahu || tab ras ma(n)gal gun gaavahu || aanadh roop dhiaavahu || naanak dhuaarai aaio || tau mai laalan paio ree ||2|| mohan roop dhikhaavai || ab moh needh suhaavai || sabh meree tikhaa bujhaanee || ab mai sahaj samaanee || meeThee pireh kahaanee || mohan laalan paio ree || rahaau dhoojaa ||1||128||


Raag Bilaaval, Fifth Mehl, Thirteenth House, Partaal: One Universal Creator God. By The Grace Of The True Guru: O Enticing Lord, I cannot sleep; I sigh. I am adorned with necklaces, gowns, ornaments and make-up. I am sad, sad and depressed. When will You come home? ||1||Pause|| I seek the Sanctuary of the happy soul-brides; I place my head upon their feet. Unite me with my Beloved. When will He come to my home? ||1|| Listen, my companions: tell me how to meet Him. Eradicate all egotism, and then you shall find your Beloved Lord within the home of your heart. Then, in delight, you shall sing the songs of joy and praise. Meditate on the Lord, the embodiment of bliss. O Nanak, I came to the Lord’s Door, and then, I found my Beloved. ||2|| The Enticing Lord has revealed His form to me, and now, sleep seems sweet to me. My thirst is totally quenched, and now, I am absorbed in celestial bliss. How sweet is the story of my Husband Lord. I have found my Beloved, Enticing Lord. ||Second Pause||1||128||


www.shrimuktsarsahib.com


hukamnama,
hukamnama from Amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri  Darbar Sahib

Hukamnama | Sri Darbar Sahib | Hukamnama Sri  Darbar Sahib Today |
ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 644

ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥


ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ ਜੀ! (ਆਖੋ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ ਜੀ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ॥੨॥ ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ॥੬॥


सलोकु मः ३ ॥
सतिगुर की सेवा सफलु है जे को करे चितु लाइ ॥ मनि चिंदिआ फलु पावणा हउमै विचहु जाइ ॥ बंधन तोड़ै मुकति होइ सचे रहै समाइ ॥ इसु जग महि नामु अलभु है गुरमुखि वसै मनि आइ ॥ नानक जो गुरु सेवहि आपणा हउ तिन बलिहारै जाउ ॥१॥ मः ३ ॥ मनमुख मंनु अजितु है दूजै लगै जाइ ॥ तिस नो सुखु सुपनै नही दुखे दुखि विहाइ ॥ घरि घरि पड़ि पड़ि पंडित थके सिध समाधि लगाइ ॥ इहु मनु वसि न आवई थके करम कमाइ ॥ भेखधारी भेख करि थके अठिसठि तीरथ नाइ ॥ मन की सार न जाणनी हउमै भरमि भुलाइ ॥ गुर परसादी भउ पइआ वडभागि वसिआ मनि आइ ॥ भै पइऐ मनु वसि होआ हउमै सबदि जलाइ ॥ सचि रते से निरमले जोती जोति मिलाइ ॥ सतिगुरि मिलिऐ नाउ पाइआ नानक सुखि समाइ ॥२॥ पउड़ी ॥ एह भूपति राणे रंग दिन चारि सुहावणा ॥ एहु माइआ रंगु कसु्मभ खिन महि लहि जावणा ॥ चलदिआ नालि न चलै सिरि पाप लै जावणा ॥ जां पकड़ि चलाइआ कालि तां खरा डरावणा ॥ ओह वेला हथि न आवै फिरि पछुतावणा ॥६॥


अर्थ: अगर कोई मनुष्य चित लगा कर सेवा करे, तो सतिगुरू की (बताई) सेवा जरूर फल लगाती है; मन-इच्छत फल मिलता है, अहंकार मन में से दूर होता है; (गुरू की बताई कार माया के) बंधनों को तोड़ती है (बंधनों से) खलासी हो जाती है और सच्चे हरी में मनुष्य समाया रहता है। इस संसार में हरी का नाम दुर्लभ है, सतिगुरू के सनमुख मनुष्य के मन में आ कर वसता है; हे नानक जी! (कहो-) मैं सदके हूँ उन से जो अपने सतिगुरू की बताई कार करते हैं ॥१॥ मनमुख का मन उस के काबू से बाहर है, क्योंकि वह माया में जा कर लगा हुआ है; (नतीजा यह कि) उस को सपने में भी सुख नहीं मिलता, (उस की उम्र) सदा दुख में ही गुज़रती है। अनेकों पंडित लोग पढ़ पढ़ कर और सिध समाधियाँ लगा लगा कर थक गए हैं, कई कर्म कर के थक गए हैं; (पढ़ने से और समाधियों से) यह मन काबू नहीं आता। भेख करने वाले मनुष्य (भावार्थ, साधू लोग) कई भेख कर के और अठाहठ तीरर्थों पर नहा कर थक गए हैं; हउमै और भ्रम में भुले होया को मन की सोझी नहीं आई। बड़े भाग्य से सतिगुरू की कृपा द्वारा प्रभू का डर पैदा होता है और प्रभू मन में आ कर वसता है। (हरी का) डर पैदा होने से ही, और हउमै सतिगुरू के श़ब्द से जला कर ही मन वस में आता है। जो मनुष्य ज्योती-प्रभू में अपनी बिरती मिला कर सच्चे में रंगे गए हैं, वह निर्मल हो गए हैं; (पर) हे नानक जी! सतिगुरू के मिलने पर ही नाम मिलता है और सुख में लीन हो जाते हैं ॥२॥ राजों और राणों के यह रंग चार दिनों (भावार्थ, थोड़े समय) के लिए शोभनीय होते हैं; माया का यह रंग कसुंभे का रंग है (भावार्थ कसुंभे की तरह खिन में उत्तर जाता है), थोड़े समय में लह जाता है, (संसार से) चलने के समय माया साथ नहीं जाती, (पर इस के कारण किए) पाप अपने सिर पर लै जाते हैं। जब जम-काल ने पकड़ कर आगे ला लिया, तो (जीव) बहुत भय-भीत होता है; (मनुष्य-जन्म वाला) वह समय फिर मिलता नहीं, इस लिए पछताता है ॥६॥


Salok Ma 3 ||
Satgur Kee Sevaa Safal Hai Jae Ko Kare Chit Laae || Man Chindeaa Fal Paavnaa Haumai Vichahu Jaae || Bandhhan Torrai Mukat Hoe Sache Rahai Samaae || Is Jag Meh Naam Alabh Hai Gurmukh Vasai Man Aae || Naanak Jo Gur Seveh Aapnaa Hau Tin Balehaarai Jaau ||1|| Ma 3 || Manmukh Mann Ajit Hai Doojai Lagai Jaae || Tis No Sukh Supnai Nahee Dukhe Dukh Vihaae || Ghar Ghar Parr Parr Panddit Thhake Sidhh Samaadhh Lagaae || Ehu Man Vas N Aavee Thhake Karam Kamaae || Bhekhdhhaaree Bhekh Kar Thhake Athsath Teerathh Naae || Man Kee Saar N Jaananee Haumai Bharam Bhulaae || Gur Parsaadee Bhau Paeaa Vaddbhaag Vasea Man Aae || Bhai Paeai Man Vas Hoaa Haumai Shabad Jalaae || Sach Rate Se Nirmale Jotee Jot Milaae || Satgur Mileai Naau Paaeaa Naanak Sukh Samaae ||2|| Paurree || Eh Bhoopat Raane Rang Din Chaar Suhaavnaa || Ehu Maaeaa Rang Kasumbh Khin Meh Leh Jaavnaa || Chaldeaa Naal N Chalai Sir Paap Lai Jaavnaa || Jaå Pakarr Chalaaeaa Kaal Taå Kharaa Ddaraavnaa || Oh Velaa Hathh N Aavai Fir Pashhutaavnaa ||6||


Meaning: Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak Ji, I am a sacrifice to one who serves his True Guru. ||1|| Third Mahalaa: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak Ji, he is absorbed in peace. ||2|| Pauree: The pleasures of kings and emperors are pleasing, but they last for only a few days. These pleasures of Maya are like the color of the safflower, which wears off in a moment. They do not go with him when he departs; instead, he carries the load of sins upon his head. When death seizes him, and marches him away, then he looks absolutely hideous. That lost opportunity will not come into his hands again, and in the end, he regrets and repents. ||6||


🪯🌹🙏ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ II 🙏🌹🪯

hukamnama,
hukamnama from  amritsar today,
hukamnama sri  Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

Shri-Darbar-Sahib
Daily Mukhwak From Shri Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ  ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 815


ਬਿਲਾਵਲੁ ਮਹਲਾ ੫ ॥
ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥



ਅਰਥ: ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ) । (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ।੧।(ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥ ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ॥੩॥ ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ ॥੪॥੨੭॥੫੭॥



बिलावलु महला ५ ॥

बंधन काटै सो प्रभू जा कै कल हाथ ॥ अवर करम नही छूटीऐ राखहु हरि नाथ ॥१॥ तउ सरणागति माधवे पूरन दइआल ॥ छूटि जाइ संसार ते राखै गोपाल ॥१॥ रहाउ ॥ आसा भरम बिकार मोह इन महि लोभाना ॥ झूठु समग्री मनि वसी पारब्रहमु न जाना ॥२॥ परम जोति पूरन पुरख सभि जीअ तुम्हारे ॥ जिउ तू राखहि तिउ रहा प्रभ अगम अपारे ॥३॥ करण कारण समरथ प्रभ देहि अपना नाउ ॥ नानक तरीऐ साधसंगि हरि हरि गुण गाउ ॥४॥२७॥५७॥


अर्थ: हे माया के पति प्रभू! हे (सारे गुणों से) भरपूर प्रभू! हे दया के श्रोत प्रभू! (मैं) तेरी शरण आया (हूँ, मेरी संसार के मोह से रक्षा कर)। (हे भाई!) सृष्टि के पालक प्रभू (जिस मनुष्य की) रक्षा करता है, वह मनुष्य संसार के मोह से बच जाता है ॥१॥ हे भाई! जिस प्रभू के हाथों में (हरेक) ताकत है वह प्रभू (शरण पड़े मनुष्य के माया के सारे) बंधन काट देता है। (हे भाई! प्रभू की शरण पड़े बिना) अन्य कामों के करने से (इन बंधनों से) खलासी नहीं मिल सकती (बस! हर वक्त यह अरदास करो-) हे हरी! हे नाथ! हमारी रक्षा कर ॥१॥ रहाउ ॥ (हे भाई! दुर्भाग्यशाली जीव) दुनियावी आशाएं-वहिम-विकार-माया का मोह -इनमें ही फसा रहता है। जो माया, के साथ आखिर तक साथ नहीं निभना, वही इसके मन में टिकी रहती है, (कभी भी यह) परमात्मा के साथ सांझ नहीं डालता ॥२॥ हे सबसे ऊँचे प्रकाश के श्रोत! हे सब गुणों से भरपूर प्रभू! हे सर्व-व्यापक प्रभू! (हम) सारे जीव तेरे ही पैदा किए हुए हैं। हे अपहुँच और बेअंत प्रभू! जैसे तू ही हमें रखता है, मैं उसी तरह ही रह सकता हूँ (माया के बँधनों से तू ही मुझे बचा सकता है) ॥३॥ हे नानक! (कह-) हे जगत के रचनहार प्रभू! हे सब कुछ कर सकने वाले प्रभू! (मुझे) अपना नाम बख्श। (हे भाई!) साध-संगति में टिक के सदा परमात्मा की सिफत-सालाह के गीत गाया कर, (इसी तरह ही संसार-समुंद्र से) पार लांघा जा सकता है ॥४॥२७॥५७॥


Bilaaval Mahalaa Panjavaa || Ba(N)Dhan Kaatai So Prabhoo Jaa Kai Kal Haath || Avar Karam Nahee Chhooteeaai Raakhahu Har Naath ||1|| Tau Saranaagat Maadhave Pooran Dhiaal || Chhoot Jai Sa(N)Saar Te Raakhai Gopaal ||1|| Rahaau || Aasaa Bharam Bikaar Moh In Meh Lobhaanaa || Jhooth Samagree Man Vasee Paarabraham Na Jaanaa ||2|| Param Jot Pooran Purakh Sabh Jeea Tum(H)Aare || Jiau Too Raakheh Tiau Rahaa Prabh Agam Apaare ||3|| Karan Kaaran Samarath Prabh Dheh Apanaa Naau || Naanak Tareeaai Saadhasa(N)G Har Har Gun Gaau ||4||27||57||



Bilaaval, Fifth Mehl: God breaks the bonds which hold us; He holds all power in His hands. No other actions will bring release; save me, O my Lord and Master. ||1|| I have entered Your Sanctuary, O Perfect Lord of Mercy. Those whom You preserve and protect, O Lord of the Universe, are saved from the trap of the world. ||1||Pause|| Hope, doubt, corruption and emotional attachment – in these, he is engrossed. The false material world abides in his mind, and he does not understand the Supreme Lord God. ||2|| O Perfect Lord of Supreme Light, all beings belong to You. As You keep us, we live, O infinite, inaccessible God. ||3|| Cause of causes, All-powerful Lord God, please bless me with Your Name. Nanak is carried across in the Saadh Sangat, the Company of the Holy, singing the Glorious Praises of the Lord, Har, Har. ||4||27||57||


www.shrimuktsarsahib.com


hukamnama,
hukamnama from amritsar today,
hukamnama sri  darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama  darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,

live from sri  darbar sahib,darbar sahib,live darbar sahib,live gurbani sri darbar sahib,live from sri harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 562

Mukhwaak In Punjabi


ਵਡਹੰਸੁ ਮਹਲਾ ੫ ਘਰੁ ੧    
ੴ ਸਤਿਗੁਰ ਪ੍ਰਸਾਦਿ ॥
ਅਤਿ ਊਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥ ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥ ਲਾਖ ਭਗਤ ਜਾ ਕਉ ਆਰਾਧਹਿ ॥ ਲਾਖ ਤਪੀਸਰ ਤਪੁ ਹੀ ਸਾਧਹਿ ॥ ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ ॥੨॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥ ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥੩॥ ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂੰਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥


Meaning In Punjabi


ਅਰਥ: ਹੇ ਭਾਈ! ਉਹ ਕੈਸਾ ਸੋਹਣਾ ਸਮਾ ਹੁੰਦਾ ਹੈ! ਉਹ ਕੈਸੀ ਸੋਹਣੀ ਘੜੀ ਹੁੰਦੀ ਹੈ, ਜਦੋਂ ਪਰਮਾਤਮਾ ਦਾ ਮਿਲਾਪ ਹੋ ਜਾਂਦਾ ਹੈ।੧।ਰਹਾਉ। ਹੇ ਭਾਈ! ਪਰਮਾਤਮਾ ਦਾ ਦਰਬਾਰ ਬਹੁਤ ਹੀ ਉੱਚਾ ਹੈ, ਉਸ ਦੇ ਪਾਰਲੇ ਉਰਲੇ ਬੰਨੇ ਦਾ ਕੁਝ ਅੰਤ ਨਹੀਂ ਪੈ ਸਕਦਾ। ਮਨੁੱਖ ਲੱਖਾਂ ਵਾਰੀ ਜਤਨ ਕਰੇ ਕ੍ਰੋੜਾਂ ਵਾਰੀ ਜਤਨ ਕਰੇ, (ਪਰ ਆਪਣੇ ਜਤਨਾਂ ਨਾਲ) ਪਰਮਾਤਮਾ ਦੀ ਹਜ਼ੂਰੀ ਰਤਾ ਭਰ ਭੀ ਹਾਸਲ ਨਹੀਂ ਕਰ ਸਕਦਾ।੧। ਹੇ ਭਾਈ! ਲੱਖਾਂ ਹੀ ਭਗਤ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, (ਜਿਸ ਦੇ ਮਿਲਾਪ ਦੀ ਖ਼ਾਤਰ) ਲੱਖਾਂ ਹੀ ਵੱਡੇ ਵੱਡੇ ਤਪੀ ਤਪ ਕਰਦੇ ਰਹਿੰਦੇ ਹਨ, ਲੱਖਾਂ ਹੀ ਵੱਡੇ ਵੱਡੇ ਜੋਗੀ ਜੋਗ-ਸਾਧਨ ਕਰਦੇ ਰਹਿੰਦੇ ਹਨ, ਲੱਖਾਂ ਹੀ ਵੱਡੇ ਵੱਡੇ ਭੋਗੀ (ਜਿਸ ਦੇ ਦਿੱਤੇ) ਪਦਾਰਥ ਭੋਗਦੇ ਰਹਿੰਦੇ ਹਨ (ਉਸ ਦਾ ਅੰਤ ਕੋਈ ਨਹੀਂ ਪਾ ਸਕਿਆ) ।੨। ਹੇ ਪ੍ਰਭੂ! ਤੂੰ ਹਰੇਕ ਸਰੀਰ ਵਿਚ ਵੱਸਦਾ ਹੈਂ, ਪਰ ਬਹੁਤ ਥੋੜੇ ਮਨੁੱਖ (ਇਸ ਭੇਤ ਨੂੰ) ਜਾਣਦੇ ਹਨ (ਕਿਉਂਕਿ ਜੀਵਾਂ ਦੇ ਅੰਦਰ ਤੇਰੇ ਨਾਲੋਂ ਵਿੱਥ ਬਣੀ ਰਹਿੰਦੀ ਹੈ) ਕੋਈ ਵਿਰਲਾ ਹੀ ਗੁਰਮੁਖਿ ਹੁੰਦਾ ਹੈ ਜੇਹੜਾ (ਉਸ) ਵਿੱਥ ਨੂੰ ਦੂਰ ਕਰਦਾ ਹੈ। ਮੈਂ ਉਸ ਗੁਰਮੁਖ ਦੇ ਅੱਗੇ ਆਪਣੀ ਜਿੰਦ ਭੇਟਾ ਕਰਨ ਨੂੰ ਤਿਆਰ ਹਾਂ, ਮੈਂ ਜਤਨ ਕਰਦਾ ਹਾਂ ਕਿ ਉਹ ਗੁਰਮੁਖ ਮੇਰੇ ਉਤੇ ਦਇਆਵਾਨ ਹੋਵੇ।੩। ਹੇ ਭਾਈ! ਭਾਲ ਕਰਦਾ ਕਰਦਾ ਮੈਂ ਗੁਰੂ ਦੇ ਪਾਸ ਪਹੁੰਚਿਆ, (ਗੁਰੂ ਨੇ) ਮੇਰਾ ਸਾਰਾ ਦੁੱਖ ਤੇ ਭਰਮ ਦੂਰ ਕਰ ਦਿੱਤਾ। (ਗੁਰੂ ਦੀ ਕਿਰਪਾ ਨਾਲ ਪ੍ਰਭੂ ਨੇ ਮੈਨੂੰ) ਆਪਣੀ ਹਜ਼ੂਰੀ ਵਿਚ ਸੱਦ ਲਿਆ (ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ, ਤੇ,) ਮੈਂ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ। ਹੇ ਨਾਨਕ! ਆਖ-ਮੇਰਾ ਪ੍ਰਭੂ ਸਭ ਤੋਂ ਉੱਚਾ ਹੈ।੪।੧।


Mukhwaak In Hindi


वडहंसु महला ५ घरु १    
ੴ सतिगुर प्रसादि ॥
अति ऊचा ता का दरबारा ॥ अंतु नाही किछु पारावारा ॥ कोटि कोटि कोटि लख धावै ॥ इकु तिलु ता का महलु न पावै ॥१॥ सुहावी कउणु सु वेला जितु प्रभ मेला ॥१॥ रहाउ ॥ लाख भगत जा कउ आराधहि ॥ लाख तपीसर तपु ही साधहि ॥ लाख जोगीसर करते जोगा ॥ लाख भोगीसर भोगहि भोगा ॥२॥ घटि घटि वसहि जाणहि थोरा ॥ है कोई साजणु परदा तोरा ॥ करउ जतन जे होइ मिहरवाना ॥ ता कउ देई जीउ कुरबाना ॥३॥ फिरत फिरत संतन पहि आइआ ॥ दूख भ्रमु हमारा सगल मिटाइआ ॥ महलि बुलाइआ प्रभ अम्रितु भूंचा ॥ कहु नानक प्रभु मेरा ऊचा ॥४॥१॥


Mukhwaak Meaning In Hindi


अर्थ: हे भाई! वह कैसा सुंदर समय होता है! वह कैसी सुंदर घड़ी होती है, जब परमात्मा से मिलाप हो जाता है।1। रहाउ। हे भाई! परमात्मा का दरबार बहुत ही ऊँचा है, उसके इस पार उस पार के किनारों का कोई अंत ही नहीं लगाया जा सकता। मनुष्य लाखों बार करोड़ों बार यत्न करे, (पर अपने प्रयत्नों से) परमात्मा की हजूरी रक्ती भर भी हासिल नहीं कर सकता।1। हे भाई! लाखों ही भक्त जिस परमात्मा की आराधना करते हैं, (जिसके मिलाप की खातिर) लाखों ही बड़े-बड़े तपी तप करते रहते हैं, लाखों ही बड़े बड़े भोगी (जिसके दिए हुए) पदार्थ भोगते हैं (उसका अंत कोई नहीं पा सका)।2। हे प्रभू! तू हरेक शरीर में बसता है, पर बहुत ही थोड़े मनुष्य (इस भेद को) जानते हैं (क्योंकि जीवों के अंदर तेरे से दूरी बढ़ानी रहती है) कोई दुर्लभ ही गुरमुख होता है जो (उस) दूरी को दूर करता है। मैं उस गुरमुख के आगे अपनी जिंद भेटा करने को तैयार हूँ, मैं प्रयत्न करता हूँ कि वह गुरमुख मेरे पर दयावान हो।3। हे भाई! तलाश करता करता मैं गुरू के पास पहुँचा, (गुरू ने) मेरा सारा दुख और भरम दूर कर दिया। (गुरू की कृपा से प्रभू ने मुझे) अपनी हजूरी में बुला लिया (मुझे अपने चरणों में जोड़ लिया, और) मैंने प्रभू का आत्मिक जीवन देने वाला नाम-रस (अमृत) पीया। हे नानक! कह– मेरा प्रभू सबसे ऊँचा है।4।1।


Vaddaha(n)s Mahalaa Panjavaa
Ghar Pehilaa
Ik Oankaar Satigur Prasaad ||
at uoochaa taa kaa dharabaaraa || a(n)t naahee kichh paaraavaaraa || koT koT koT lakh dhaavai || eik til taa kaa mahal na paavai ||1|| suhaavee kaunu su velaa jit prabh melaa ||1|| rahaau || laakh bhagat jaa kau aaraadheh || laakh tapeesar tap hee saadheh || laakh jogeesar karate jogaa || laakh bhogeesar bhogeh bhogaa ||2|| ghaT ghaT vaseh jaaneh thoraa || hai koiee saajan paradhaa toraa || karau jatan je hoi miharavaanaa || taa kau dheiee jeeau kurabaanaa ||3|| firat firat sa(n)tan peh aaiaa || dhookh bhram hamaaraa sagal miTaiaa || mahal bulaiaa prabh a(n)mrit bhoo(n)chaa || kahu naanak prabh meraa uoochaa ||4||1||


Sorat’h, Fifth Mehla: The Perfect Guru has made me perfect. God is totally pervading and permeating everywhere. With joy and pleasure, I take my purifying bath. I am a sacrifice to the Supreme Lord God. ||1|| I enshrine the lotus feet of the Guru within my heart. Not even the tiniest obstacle blocks my way; all my affairs are resolved. ||1||Pause|| Meeting with the Holy Saints, my evil-mindedness was eradicated. All the sinners are purified. Bathing in the sacred pool of Guru Ram Das, all the sins one has committed are washed away. ||2|| So sing forever the Glorious Praises of the Lord of the Universe; joining the Saadh Sangat, the Company of the Holy, meditate on Him. The fruits of your mind’s desires are obtained by meditating on the Perfect Guru within your heart. ||3|| The Guru, the Lord of the World, is blissful; chanting, meditating on the Lord of supreme bliss, He lives. Servant Nanak meditates on the Naam, the Name of the Lord. God has confirmed His innate nature. ||4||10||60||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Gurdwara Bangla Sahib
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib,  New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 663

Mukhwaak In Punjabi



ਧਨਾਸਰੀ ਮਹਲਾ ੩
ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥ ਨਾਮੁ ਅਮੋਲਕੁ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥ ਗੁਰਮਤੀ ਘਟਿ ਪਰਗਟੁ ਹੋਇ ॥ ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥ ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥


Meaning In Punjabi


ਅਰਥ: (ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ।ਰਹਾਉ। ਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹ ੈ। (ਇਸ ਧਨ ਦੀ ਇਹ ਸਿਫ਼ਤਿ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ।੧। (ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ।੨। ਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ।੩। (ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤਿ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ।੪।


Mukhwaak In Hindi


धनासरी महला ३ घरु २ चउपदे    ੴ सतिगुर प्रसादि ॥
इहु धनु अखुटु न निखुटै न जाइ ॥ पूरै सतिगुरि दीआ दिखाइ ॥ अपुने सतिगुर कउ सद बलि जाई ॥ गुर किरपा ते हरि मंनि वसाई ॥१॥ से धनवंत हरि नामि लिव लाइ ॥ गुरि पूरै हरि धनु परगासिआ हरि किरपा ते वसै मनि आइ ॥ रहाउ ॥ अवगुण काटि गुण रिदै समाइ ॥ पूरे गुर कै सहजि सुभाइ ॥ पूरे गुर की साची बाणी ॥ सुख मन अंतरि सहजि समाणी ॥२॥ एकु अचरजु जन देखहु भाई ॥ दुबिधा मारि हरि मंनि वसाई ॥ नामु अमोलकु न पाइआ जाइ ॥ गुर परसादि वसै मनि आइ ॥३॥ सभ महि वसै प्रभु एको सोइ ॥ गुरमती घटि परगटु होइ ॥ सहजे जिनि प्रभु जाणि पछाणिआ ॥ नानक नामु मिलै मनु मानिआ ॥४॥१॥


Mukhwaak Meaning In Hindi


अर्थ: (हे भाई! जिन मनुष्यों के हृदय में) पूरे गुरू ने परमात्मा के नाम का धन प्रगट कर दिया, वह मनुष्य परमात्मा के नाम में सुरति जोड़ के (आत्मिक जीवन के) शाह बन गए। हे भाई! ये नाम-धन परमात्मा की कृपा से मन में आ के बसता है। रहाउ। हे भाई! ये नाम-खजाना कभी खत्म होने वाला नहीं, ना ही ये (खर्चने से) समाप्त होता है, ना ये गायब होता है। (इस धन की ये महानता मुझे) पूरे गुरू ने दिखा दी है। (हे भाई!) मैं अपने गुरू से सदके जाता हूं, गुरू की कृपा से परमात्मा (का नाम-धन अपने) मन में बसाता हूँ।1। (हे भाई! गुरू की शरण आए मनुष्य के) अवगुण दूर करके परमात्मा की सिफत सालाह (उसके) हृदय में बसा देता है। (हे भाई!) पूरे गुरू की (उचारी हुई) सदा-स्थिर प्रभू की सिफत सालाह वाली बाणी (मनुष्य के) मन में आत्मिक हुलारे पैदा करती है। (इस बाणी की बरकति से) आत्मिक अडोलता में समाई हुई रहती है।2। हे भाई जनो! एक हैरान करने वाला तमाशा देखो। (गुरू मनुष्य के अंदर से) तेर-मेर हटा के परमात्मा (का नाम उसके) मन में बसा देता है। हे भाई! परमात्मा का नाम अमोहक है, (किसी भी दुनियावी कीमत से) नहीं मिल सकता। (हाँ,) गुरू की कृपा से मन में आ बसता है।3। (हे भाई! चाहे) परमात्मा खुद ही सबमें बसता है, (पर) गुरू की मति पर चलने से ही (मनुष्य के) हृदय में प्रकट होता है। हे नानक! आत्मिक अडोलता में टिक के जिस मनुष्य ने प्रभू के साथ गहरी सांझ डाल के (उसको अपने अंदर बसता) पहचान लिया है, उसे परमात्मा का नाम (सदा के लिए) प्राप्त हो जाता है, उसका मन (परमात्मा की याद में) पतीजा रहता है।4।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
bangla sahib gurudwara hukamnama
Gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib
Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

Daily Mukhwak From Shri  Darbar Sahib

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 698


Mukhwaak In Punjabi


ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥


Meaning In Punjabi


ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥ ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥ ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ ਜੀ! (ਆਖੋ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ॥੪॥੧॥੭॥


Mukhwaak In Hindi


जैतसरी महला ४ घरु २
ੴ सतिगुर प्रसादि ॥
हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अंम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अंम्रित मीठ लगाना ॥ हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥


Mukhwaak Meaning In Hindi


अर्थ: राग जैतसरी, घर २ में गुरु रामदास जी की बाणी।
अकाल पुरख एक है और सतिगुरु की कृपा द्वारा मिलता है।
हे भाई! उस अपहुँच और बेअंत परमात्मा का नाम सिमरिया करो, जिस को सिमरिया हम जीवों का हरेक दुःख दूर हो सकता है। हे हरी! हे प्रभू! हमें गुरु महापुरख मिला दे। अगर गुरु मिल जाए, तो आतमिक आनंद प्राप्त हो जाता है ॥१॥ हे मेरे मित्रो! परमात्मा की सिफत-सलाह के गीत गया करो, परमात्मा का नाम अपने हृदय में बसाई रखो। परमात्मा की सिफत-सलाह के आतमिक जीवन देने वाले बोल (मुझे भी) सुनाया करो। (हे मित्रो! गुरु की सरन पड़े रहो), अगर गुरु मिल जाए, तो परमात्मा हृदय में प्रकट हो जाता है ॥२॥ हे दूतां के नाश करने वाले! हे माया के पती! हे मेरी जिंद (के सहारे)! मेरे मन में, मेरे हिरदे में, आतमिक जीवन देन वाला तेरा नाम मिठा लग रहा है। हे हरी! हे प्रभू! (मेरे पर) मेहर कर, मुझे वह महापुरख गुरू मिला जो माया के प्रभाव से उतांह (परे) है ॥३॥ हे भाई! परमातमा का नाम सदा सुख देन वाला है। मेरा मन उस परमातमा के प्यार में मसत रहता है। हे नानक जी! (कहो-) हे हरी! मुझे गुरू महापुरख मिला। हे गुरू! (तेरे बखस़े) हरि-नाम में जुडिया आतमिक आनंद मिलता है ॥४॥१॥७॥


Jaitsaree Mahalaa 4 Ghar 2
Ik Oankaar Satgur Parsaad ||
Har Har Simrahu Agam Apaaraa || Jis Simrat Dukh Mitte Hamaaraa || Har Har Satgur Purakh Milaavahu Gur Mileai Sukh Hoee Raam ||1|| Har Gun Gaavahu Meet Hamaare || Har Har Naam Rakhahu Uur Dhaare || Har Har Amrit Bachan Sunaavahu Gur Mileai Paragatt Hoee Raam ||2|| Madhhusoodan Har Maadhho Praanaa || Merai Man Tan Amrit Meeth Lagaanaa || Har Har Daeaa Karahu Gur Melahu Purakh Niranjan Soee Raam ||3|| Har Har Naam Sadaa Sukhdaataa || Har Kai Rang Meraa Man Raataa || Har Har Mahaa Purakh Gur Melahu Gur Naanak Naam Sukh Hoee Raam ||4||1||7||


Meaning: Jaitsaree Mahalaa 4 Ghar 2
One Universal Creator God. By The Grace Of The True Guru:
Remember in meditation the Lord, Har, Har, the unfathomable, infinite Lord. Remembering Him in meditation, pains are dispelled. O Lord, Har, Har, lead me to meet the True Guru; meeting the Guru, I am at peace. ||1|| Sing the Glorious Praises of the Lord, O my friend. Cherish the Name of the Lord, Har, Har, in your heart. Read the Ambrosial Words of the Lord, Har, Har; meeting with the Guru, the Lord is revealed. ||2|| The Lord, the Slayer of demons, is my breath of life. His Ambrosial Amrit is so sweet to my mind and body. O Lord, Har, Har, have mercy upon me, and lead me to meet the Guru, the immaculate Primal Being. ||3|| The Name of the Lord, Har, Har, is forever the Giver of peace.  My mind is imbued with the Lord’s Love. O Lord Har, Har, lead me to meet the Guru, the Greatest Being; through the Name of Guru Nanak Ji, I have found peace. ||4||1||7||


www.shrimuktsarsahib.com


hukamnama,
hukamnama from amritsar today,
hukamnama sri Darbar sahib today,
hukamnama sahib,
hukamnama katha manji sahib today,
hukamnama darbar sahib,
hukamnama from  amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang
hukamnama ardas,
hukamnama app,
hukamnama ang,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri  harmandir sahib,
aaj da hukamnama amritsar,
amritsar hukamnama,
aaj ka hukamnama darbar sahib,
Shabad Lyrics In Punjabi
Shabad Lyrics in Hindi
Shabad Lyrics In English

darbar sahib,live darbar sahib,live from sri darbar sahib,live gurbani sri darbar sahib,harmandar sahib,harmandar sahib live,harmandir sahib live,manji sahib katha,live from sri harmandir sahib,hukamnama sahib,sri darbar sahib,sri amritsar sahib,shiromani gurdwara parbandhak committee,sikh saharan,sgpc amritsar,amritsar live,sgpc sri amritsar,sikh sargarmiyan,shiromani gurdwara,waheguru ji,news updates,sgpc latest,sgpc news, sgpc

patna-shabib-ji
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 745


Mukhwaak In Punjabi

ਸੂਹੀ ਮਹਲਾ ੫ ॥
ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥ ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥ ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥ 


Meaning In Punjabi

ਅਰਥ: ਹੇ ਪ੍ਰਭੂ! ਜਿਸ (ਮਾਇਆ) ਨੇ ਸਾਰੀ ਸ੍ਰਿਸ਼ਟੀ ਤੇ ਸਾਰੇ ਦੇਸ ਆਪਣੇ ਪਿਆਰ ਵਿਚ ਫਸਾਏ ਹੋਏ ਹਨ, ਉਸੇ (ਮਾਇਆ) ਦੇ ਵੱਸ ਵਿਚ ਮੈਂ ਭੀ ਪਿਆ ਹੋਇਆ ਹਾਂ। ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖ਼ਸ਼, ਤੇ ਮੈਨੂੰ ਇਸ ਵਿਕਾਰੀ ਜੀਵ ਨੂੰ (ਮਾਇਆ ਦੇ ਹੱਥੋਂ) ਬਚਾ ਲੈ।੧।ਰਹਾਉ। ਹੇ ਪ੍ਰਭੂ! ਮੈਂ ਭੀ ਉਸ (ਮਾਇਆ) ਦੇ ਪਿੱਛੇ (ਮੁੜ ਮੁੜ) ਜਾਂਦਾ ਹਾਂ ਜਿਸ ਪਾਸੋਂ ਕੋਈ ਭੀ ਕਦੇ ਸੁਖੀ ਨਹੀਂ ਹੋਇਆ। ਮੈਂ ਮੁੜ ਮੁੜ (ਉਹਨਾਂ ਪਦਾਰਥਾਂ ਨਾਲ) ਚੰਬੜਦਾ ਹਾਂ, ਜੋ (ਆਖ਼ਰ) ਸਭਨਾਂ ਨੂੰ ਛੱਡ ਜਾਂਦੇ ਹਨ।੧। ਹੇ ਤਰਸ ਦੇ ਮਾਲਕ! ਹੇ ਹਰੀ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ। ਹੇ ਪ੍ਰਭੂ! ਤੇਰੇ ਸੇਵਕ) ਨਾਨਕ ਦੀ (ਤੇਰੇ ਅੱਗੇ ਇਹੀ) ਬੇਨਤੀ ਹੈ ਕਿ ਮੈਂ ਸਾਧ ਸੰਗਤਿ ਵਿਚ ਟਿਕਿਆ ਰਹਾਂ।੨।੩।੪੩।


Mukhwaak In Hindi

सूही महला ५ ॥
जिनि मोहे ब्रहमंड खंड ताहू महि पाउ ॥ राखि लेहु इहु बिखई जीउ देहु अपुना नाउ ॥१॥ रहाउ ॥ जा ते नाही को सुखी ता कै पाछै जाउ ॥ छोडि जाहि जो सगल कउ फिरि फिरि लपटाउ ॥१॥ करहु क्रिपा करुणापते तेरे हरि गुण गाउ ॥ नानक की प्रभ बेनती साधसंगि समाउ ॥२॥३॥४३॥


Mukhwaak Meaning In Hindi

अर्थ: हे प्रभू! जिस (माया) ने सारी सृष्टि के सारे देश अपने प्यार में फसाए हुए हैं, उसी (माया) के वश में मैं भी पड़ा हुआ हूँ। हे प्रभू! मुझे अपना नाम बख्श, और मुझे इस विकारी जीव को (माया के चुंगल से) बचा ले।1। रहाउ। हे प्रभू! मैं भी उस (माया) के पीछे (बार-बार) जाता हूँ जिससे कभी भी कोई भी सुखी नहीं हुआ। मैं बार-बार (उन पदार्थों से) चिपकता हूँ, जो (आखिर) सभी को छोड़ जाते हैं।1। हे तरस के मालिक! हे हरी! (मेरे पर) मेहर कर, मैं तेरे गुण गाता रहूँ। हे प्रभू! (तेरे सेवक) नानक की (तेरे आगे यही) विनती है कि मैं साध-संगति में टिका रहूँ।2।3।43।


Soohee Mahalaa Panjavaa || jin mohe brahama(n)dd kha(n)dd taahoo meh paau || raakh leh ih bikhiee jeeau dheh apunaa naau ||1|| rahaau || jaa te naahee ko sukhee taa kai paachhai jaau || chhodd jaeh jo sagal kau fir fir lapaTaau ||1|| karahu kirapaa karunaapate tere har gun gaau || naanak kee prabh benatee saadhasa(n)g samaau ||2||3||43||


Soohee, Fifth Mehla: She has enticed the worlds and solar systems; I have fallen into her clutches. O Lord, please save this corrupt soul of mine; please bless me with Your Name. ||1||Pause|| She has not brought anyone peace, but still, I chase after her. She forsakes everyone, but still, I cling to her, again and again. ||1|| Have Mercy on me, O Lord of Compassion; please let me sing Your Glorious Praises, O Lord. This is Nanak’s prayer, O Lord, that he may join and merge with the Saadh Sangat, the Company of the Holy. ||2||3||43||


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Gurdwara Bangla Sahib
Daily Mukhwak From Gurdwara Bangla Sahib New Delhi

Hukamnama Sahib From Gurdwara Shri Bangla Sahib, New Delhi, India
ਗੁਰਦਵਾਰਾ ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :-
 781


Mukhwaak In Punjabi


ਸੂਹੀ ਮਹਲਾ ੫ ॥
ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥ ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥ ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥


Meaning In Punjabi


ਅਰਥ: ਹੇ ਭਾਈ! ਮਨੁੱਖ ਦਾ ਇਹ ਸਰੀਰ-) ਘਰ ਪਰਮਾਤਮਾ ਨੇ ਨਾਮ ਜਪਣ ਲਈ ਬਣਾਇਆ ਹੈ, (ਇਸ ਘਰ ਵਿਚ) ਸੰਤ-ਜਨ ਭਗਤ-ਜਨ (ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਆਪਣੇ ਮਾਲਕ-ਪ੍ਰਭੂ (ਦਾ ਨਾਮ) ਹਰ ਵੇਲੇ ਸਿਮਰ ਸਿਮਰ ਕੇ (ਸੰਤ ਜਨ ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰਾ ਲੈਂਦੇ ਹਨ। ਹੇ ਭਾਈ! ਇਸ ਸਰੀਰ-ਘਰ ਵਿਚ ਸੰਤ ਜਨਾਂ ਨੇ) ਪਰਮਾਤਮਾ ਦੀ ਪਵਿੱਤਰ ਸਿਫ਼ਤਿ-ਸਾਲਾਹ ਦੀ ਬਾਣੀ ਗਾ ਕੇ, ਪਰਮਾਤਮਾ ਦੇ ਗੁਣ ਗਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ। (ਇਸ ਸਰੀਰ-ਘਰ ਵਿਚ ਸੰਤ-ਜਨਾਂ ਨੇ) ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤਿ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ। ਹੇ ਦਾਸ ਨਾਨਕ! ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ (ਉਸ ਦੇ ਸਰੀਰ-ਘਰ ਵਿਚ ਉਹ) ਸ਼ੁਭ ਸੰਜੋਗ ਆ ਬਣਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੁਹੂਰਤ ਆ ਬਣਦਾ ਹੈ ਜਦੋਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀ) ਕਦੇ ਨਾਹ ਹਿੱਲਣ ਵਾਲੀ ਨੀਂਹ ਰੱਖੀ ਜਾਂਦੀ ਹੈ (ਤੇ, ਜਿਸ ਦੇ ਅੰਦਰ ਇਹ ਨੀਂਹ ਰੱਖੀ ਜਾਂਦੀ ਹੈ, ਉਸ ਦੇ ਅੰਦਰ) ਤਕੜੀ ਆਤਮਕ ਤਾਕਤ ਪੈਦਾ ਹੋ ਜਾਂਦੀ ਹੈ। ॥੧॥ ਹੇ ਭਾਈ! ਸਿਫ਼ਤਿ-ਸਾਲਾਹ ਦੀ ‘ਅਬਿਚਲ ਨੀਵ’ ਦੀ ਬਰਕਤਿ ਨਾਲ ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ (ਉਸ ਦੇ ਸਰੀਰ-ਮੰਦਰ ਵਿਚ ਆਤਮਕ) ਆਨੰਦ ਦੇ ਸਦਾ (ਮਾਨੋ,) ਵਾਜੇ ਵੱਜਦੇ ਰਹਿੰਦੇ ਹਨ, (ਉਸ ਦੇ ਸਰਰਿ-ਘਰ ਵਿਚੋਂ) ਸਾਰੇ ਭਰਮ ਡਰ ਝੂਠ ਨਾਸ ਹੋ ਜਾਂਦੇ ਹਨ, ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਹਰਿ-ਨਾਮ ਸਿਮਰਨਾ (ਉਸ ਮਨੁੱਖ ਦਾ) ਸ਼੍ਰੇਸ਼ਟ ਕਰਤੱਬ ਬਣ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਉਹ ਮਨੁੱਖ ਸਦਾ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ (ਪਿਆਰਾ) ਬਣਾ ਲਿਆ, ਸਾਰੇ ਸੁਖ ਉਸ ਦੇ ਅੰਦਰ ਆ ਇਕੱਠੇ ਹੋਏ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦੇ (ਹਿਰਦੇ-) ਘਰ ਵਿਚ (ਮਾਨੋ, ਧਰਤੀ ਦੇ) ਨੌ ਹੀ ਖ਼ਜ਼ਾਨਿਆਂ ਦੇ ਭੰਡਾਰੇ ਭਰ ਜਾਂਦੇ ਹਨ। ਹੇ ਨਾਨਕ! ਜਿਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ, ਉਸ ਨੂੰ ਪਰਮਾਤਮਾ ਕਦੇ ਨਹੀਂ ਭੁੱਲਦਾ।੨। ਹੇ ਭਾਈ! ਪ੍ਰਭੂ-ਪਾਤਿਸ਼ਾਹ ਨੇ (ਜਿਸ ਮਨੁੱਖ ਦੇ ਸਿਰ ਉਤੇ) ਆਪਣਾ ਹੱਥ ਰੱਖਿਆ, (ਉਸ ਦੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਨਾਸ ਹੋ ਗਈ, (ਉਸ ਦੇ ਅੰਦਰੋਂ) ਦੁੱਖਾਂ ਦਾ ਵਿਕਾਰਾਂ ਦਾ ਅੱਡਾ ਹੀ ਢਹਿ ਗਿਆ, ਉਸ ਮਨੁੱਖ ਦਾ ਜੀਵਨ-ਮਨੋਰਥ ਕਾਮਯਾਬ ਹੋ ਗਿਆ। ਹਰੀ ਪ੍ਰਭੂ ਨੇ ਹੁਕਮ ਦੇ ਦਿੱਤਾ (ਤੇ, ਉਸ ਮਨੁੱਖ ਦੇ ਅੰਦਰੋਂ ਮਾਇਆ) ਬਲਾ (ਦਾ ਪ੍ਰਭਾਵ) ਮੁੱਕ ਗਿਆ, ਸਦਾ-ਥਿਰ ਹਰਿ-ਨਾਮ ਸਿਮਰਨ ਦਾ ਧਰਮ ਪੁੰਨ (ਉਸ ਦੇ ਅੰਦਰ) ਵਧਣਾ ਸ਼ੁਰੂ ਹੋ ਗਿਆ। ਹੇ ਭਾਈ! ਸੁੱਤਿਆਂ ਬੈਠਿਆਂ ਖਲੋਤਿਆਂ (ਹਰ ਵੇਲੇ) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਦਾਸ ਨਾਨਕ! (ਜਿਹੜਾ ਮਨੁੱਖ ਧਿਆਨ ਧਰਦਾ ਹੈ, ਉਸ ਨੂੰ) ਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸੁਖਾਂ ਦਾ ਸਮੁੰਦਰ ਪ੍ਰਭੂ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ (ਹਰ ਥਾਂ ਵਿਆਪਕ ਦਿੱਸਦਾ ਹੈ) , ਉਹ ਮਨੁੱਖ ਪ੍ਰਭੂ ਦੀ ਸਰਨ ਹੀ ਪਿਆ ਰਹਿੰਦਾ ਹੈ, ਉਸ (ਪ੍ਰਭੂ) ਤੋਂ ਬਿਨਾ ਉਸ ਨੂੰ ਕੋਈ ਹੋਰ ਆਸਰਾ ਨਹੀਂ ਦਿੱਸਦਾ।੩। ਹੇ ਭਾਈ! ਜਦੋਂ ਦੇ) ਪ੍ਰਭੂ-ਪਾਤਿਸ਼ਾਹ ਦੇ ਚਰਨ ਪਰਸੇ ਹਨ, ਮੇਰਾ ਸਰੀਰ ਮੇਰਾ ਹਿਰਦਾ (ਸਭ ਕੁਝ) ਸੋਹਣਾ (ਸੋਹਣੀ ਆਤਮਕ ਰੰਗਣ ਵਾਲਾ) ਬਣ ਗਿਆ ਹੈ (ਜਦੋਂ ਤੋਂ) ਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ ਹਨ, ਮੇਰਾ ਮਨ ਸੋਹਣਾ (ਸੋਹਣੇ ਸੰਸਕਾਰਾਂ ਵਾਲਾ) ਹੋ ਗਿਆ ਹੈ, ਮੇਰੇ ਸਾਰੇ ਮਿੱਤਰ (ਸਾਰੇ ਗਿਆਨ-ਇੰਦ੍ਰੇ) ਆਤਮਕ ਜੀਵਨ ਵਾਲੇ ਬਣ ਗਏ ਹਨ। ਹੇ ਭਾਈ! ਪ੍ਰਭੂ ਦੇ ਗੁਣ ਗਾ ਕੇ ਸਦਾ-ਥਿਰ ਹਰੀ ਦਾ ਨਾਮ ਸਿਮਰ ਕੇ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹ (ਮਾਇਆ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਉਹਨਾਂ ਦੇ ਅੰਦਰ ਉਤਸ਼ਾਹ-ਭਰਿਆ ਆਤਮਕ ਜੀਵਨ ਬਣਿਆ ਰਹਿੰਦਾ ਹੈ। ਹੇ ਭਾਈ! ਸੁਖਾਂ ਦੇ ਦਾਤੇ ਮਾਲਕ-ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮਿਹਰ ਦੀ ਨਿਗਾਹ ਕੀਤੀ, (ਉਸ ਦਾ ਉਸ ਨੇ) ਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦਿੱਤਾ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਜਿਸ (ਪਰਮਾਤਮਾ) ਨੇ ਇਹ ਜਿੰਦ ਤੇ ਇਹ ਸਰੀਰ ਟਿਕਾ ਰੱਖਿਆ ਹੈ, ਉਸ ਦਾ ਨਾਮ ਸਦਾ ਜਪਣਾ ਚਾਹੀਦਾ ਹੈ।੪।੪।੭।


Mukhwaak In Hindi


सूही महला ५ ॥
हरि जपे हरि मंदरु साजिआ संत भगत गुण गावहि राम ॥ सिमरि सिमरि सुआमी प्रभु अपना सगले पाप तजावहि राम ॥ हरि गुण गाइ परम पदु पाइआ प्रभ की ऊतम बाणी ॥ सहज कथा प्रभ की अति मीठी कथी अकथ कहाणी ॥ भला संजोगु मूरतु पलु साचा अबिचल नीव रखाई ॥ जन नानक प्रभ भए दइआला सरब कला बणि आई ॥१॥ आनंदा वजहि नित वाजे पारब्रहमु मनि वूठा राम ॥ गुरमुखे सचु करणी सारी बिनसे भ्रम भै झूठा राम ॥ अनहद बाणी गुरमुखि वखाणी जसु सुणि सुणि मनु तनु हरिआ ॥ सरब सुखा तिस ही बणि आए जो प्रभि अपना करिआ ॥ घर महि नव निधि भरे भंडारा राम नामि रंगु लागा ॥ नानक जन प्रभु कदे न विसरै पूरन जा के भागा ॥२॥ छाइआ प्रभि छत्रपति कीन्ही सगली तपति बिनासी राम ॥ दूख पाप का डेरा ढाठा कारजु आइआ रासी राम ॥ हरि प्रभि फुरमाइआ मिटी बलाइआ साचु धरमु पुंनु फलिआ ॥ सो प्रभु अपुना सदा धिआईऐ सोवत बैसत खलिआ ॥ गुण निधान सुख सागर सुआमी जलि थलि महीअलि सोई ॥ जन नानक प्रभ की सरणाई तिसु बिनु अवरु न कोई ॥३॥ मेरा घरु बनिआ बनु तालु बनिआ प्रभ परसे हरि राइआ राम ॥ मेरा मनु सोहिआ मीत साजन सरसे गुण मंगल हरि गाइआ राम ॥ गुण गाइ प्रभू धिआइ साचा सगल इछा पाईआ ॥ गुर चरण लागे सदा जागे मनि वजीआ वाधाईआ ॥ करी नदरि सुआमी सुखह गामी हलतु पलतु सवारिआ ॥ बिनवंति नानक नित नामु जपीऐ जीउ पिंडु जिनि धारिआ ॥४॥४॥७॥


Mukhwaak Meaning In Hindi


अर्थ: हे भाई! (मनुष्य का ये शरीर-) घर परमात्मा ने नाम जपने के लिए बनाया है, (इस घर में) संत जन भक्त जन (परमात्मा के) गुण गाते रहते हैं। अपने मालिक प्रभू (का नाम) हर वक्त सिमर-सिमर के (संत जन अपने अंदर से) सारे पाप दूर कर लेते हैं। हे भाई! (इस शरीर घर में संत-जनों ने) परमात्मा की पवित्र सिफत सालाह की बाणी गा के, परमात्मा के गुण गा के सबसे उच्च आत्मिक दर्जा प्राप्त किया है। (इस शरीर-घर में संत-जनों ने) उस परमात्मा की सिफत सालाह की है जिसका सही स्वरूप बयान नहीं किया जा सकता, उस प्रभू की अत्यंत मीठी सिफत सालाह की है जो आत्मिक अडोलता पैदा करती है। हे दास नानक! (जिस मनुष्य पर) प्रभू जी दयावान होते हैं (उसके शरीर-घर में वह) शुभ संजोग आ बनता है, वह सदा कायम रहने वाला महूरत आ बनता है जब (परमात्मा के सिफत सालाह करने की) कभी ना हिलने वाली नींव रखी जाती है (और, जिस के अंदर ये नींव रखी जाती है, उसके अंदर) मजबूत आत्मिक शक्ति पैदा हो जाती है। ॥१॥ हे भाई! (सिफत सालाह की ‘अविचल नींव’ की बरकति से जिस मनुष्य के) मन में परमात्मा आ बसता है (उसके शरीर-मन्दिर में आत्मिक) आनंद के सदैव (मानो) बाजे बजते रहते हैं, (उसके शरीर-घर में से) सारे भ्रम-डर झूठ नाश हो जाते हैं, गुरू के सन्मुख रह के सदा-स्थिर हरी-नाम सिमरना (उस मनुष्य का) श्रेष्ठ कर्तव्य बन जाता है। हे भाई! गुरू के सन्मुख रहने वाला वह मनुष्य सदा एक-रस सिफत सालाह की बाणी उचारता रहता है, परमात्मा की सिफत सालाह सुन-सुन के उसका मन उसका तन आत्मिक जीवन वाला हो जाता है। हे भाई! जिस मनुष्य को परमात्मा ने अपना (प्यारा) बना लिया, सारे सुख उसके अंदर आ एकत्र हुए। हे भाई! परमात्मा के नाम में जिस मनुष्य का प्यार बन जाता है, उसके (हृदय-) घर में (मानो, धरती के) सारे खजाने और भण्डार भर जाते हैं। हे नानक! जिस दास के पूरे भाग्य जाग पड़ते हैं, उसको परमात्मा कभी नहीं भूलता।2। हे भाई! प्रभू पातशाह ने (जिस मनुष्य के सिर पर) अपना हाथ रखा, (उसके अंदर से विकारों की) सारी जलन नाश हो गई, (उसके अंदर से) दुखों का विकारों का अड्डा ही गिर गया, उस मनुष्य का जीवन-मनोरथ कामयाब हो गया। हरी-प्रभू ने हुकम दे दिया (और, उस मनुष्य के अंदर से माया) बला (का प्रभाव) खत्म हो गया, सदा स्थिर हरी-नाम सिमरन का परम पून्य (उसके अंदर) बढ़ना शुरू हो गया। हे भाई! सोते हुए बैठे हुए और खड़े हुए (हर वक्त) उस परमात्मा का ध्यान धरना चाहिए। हे दास नानक! (जो मनुष्य ध्यान धरता है, उस को) वह गुणों के खजाने प्रभू सुखों का समुंद्र प्रभू, पानी में, धरती में, आकाश में (हर जगह व्यापक) दिखता है, वह मनुष्य प्रभू की शरण में पड़ा रहता है, उस (प्रभू) के बिना उसको कोई अन्य आसरा नहीं दिखता।3। हे भाई! (जब से) प्रभू-पातशाह के चरन परसे हैं, मेरा शरीर मेरा हृदय (सब कुछ) सुंदर (सुंदर आत्मिक रंगत वाला) बन गया है (जब से) मैंने परमात्मा की सिफत सालाह के गीत गाने शुरू किए हैं, मेरा मन सुंदर (सोहणे संस्कारों वाला) हो गया है, मेरे सारे मित्र (सारी ज्ञानेन्द्रियां) आत्मिक जीवन वाली बन गई हैं। हे भाई! प्रभू के गुण गा के सदा-स्थिर हरी का नाम सिमर के सारी इच्छाएं पूरी हो जाती हैं। जो मनुष्य गुरू की चरणी लगते हैं, वे (माया के हमलों की ओर से) सदा सचेत रहते हैं, उनके अंदर उत्साह-भरा आत्मिक जीवन बना रहता है। हे भाई! सुखों के दाते मालिक-प्रभू ने (जिस मनुष्य पर) मेहर की निगाह की, (उसका उसने) ये लोक और परलोक दोनों सुंदर बना दिए। नानक विनती करता है– हे भाई! जिस (परमात्मा) ने यह जिंद और यह शरीर टिका के रखे हैं, उसका नाम सदा जपना चाहिए।4।4।7।


www.shrimuktsarsahib.com


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
Bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 
730


Mukhwaak In Punjabi

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥


Meaning In Punjabi


ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ। (ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।੧। (ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨। (ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩। (ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।


Mukhwaak In Hindi


ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
रागु सूही महला १ चउपदे घरु १
भांडा धोइ बैसि धूपु देवहु तउ दूधै कउ जावहु ॥ दूधु करम फुनि सुरति समाइणु होइ निरास जमावहु ॥१॥ जपहु त एको नामा ॥ अवरि निराफल कामा ॥१॥ रहाउ ॥ इहु मनु ईटी हाथि करहु फुनि नेत्रउ नीद न आवै ॥ रसना नामु जपहु तब मथीऐ इन बिधि अम्रितु पावहु ॥२॥ मनु स्मपटु जितु सत सरि नावणु भावन पाती त्रिपति करे ॥ पूजा प्राण सेवकु जे सेवे इन्ह बिधि साहिबु रवतु रहै ॥३॥ कहदे कहहि कहे कहि जावहि तुम सरि अवरु न कोई ॥ भगति हीणु नानकु जनु ज्मपै हउ सालाही सचा सोई ॥४॥१॥


Mukhwaak Meaning In Hindi


अर्थ: (हे भाई! अगर प्रभू को प्रसन्न करना है) तो सिर्फ प्रभू का नाम ही जपो (सिमरन छोड़ के प्रभू को प्रसन्न करने के) और सारे उद्यम व्यर्थ हैं।1। रहाउ। (मक्खन हासिल करने के लिए हे भाई!) तुम (पहले) बर्तन धो के बैठ के (उस बर्तन को) धूप में धो के तब दूध लेने जाते हो (फिर जाग लगा के उसको जमाते हो। इसी तरह यदि हरी-नाम प्राप्त करना है, तो) हृदय को पवित्र करके मन को रोको – ये इस हृदय-बर्तन को धूप दो। तब दूध लेने जाओ। रोजाना की किरत-कार दूध है, प्रभू-चरनों में (हर वक्त) सुरति जोड़े रखनी (रोजाना के किरत-कार में) जाग लगाना है, (जुड़ी सुरति की बरकति से) दुनिया की आशाओं से ऊपर उठो, इस तरह ये दूध जमाओ (भाव, जुड़ी हुई सुरति की सहायता से रोजाना काम-काज करते हुए भी माया की ओर से उपरामता ही रहेगी)।1। (दूध मथने के वक्त तुम नेत्रे की गिटियाँ हाथ में पकड़ते हो) अपने इस मन को वश में करो (आत्मिक जीवन के लिए इस तरह ये मन-रूप) गीटियाँ हाथ में पकड़ो। माया के मोह की नींद (मन पर) प्रभाव ना डाल सके- ये है नेत्रा। जीभ से परमात्मा का नाम जपो (ज्यों-ज्यों नाम जपोगे) त्यों-त्यों (ये रोजाना काम-काज रूपी दूध) मथता रहेगा, इन तरीकों से (रोजाना काम-काज करते हुए ही) नाम-अमृत प्राप्त कर लोगे।2। (पुजारी मूर्ति को डिब्बे में डालता है, अगर जीव) अपने मन को डब्बा बनाए (उसमें परमात्मा का नाम टिका के रखे) उस नाम के द्वारा साध-संगति सरोवर में स्नान करे, (मन में टिके हुए प्रभू ठाकुर को) श्रद्धा के पत्रों से प्रसन्न करे, अगर जीव सेवक बन के स्वै भाव छोड़ के (अंदर बसते ठाकुर-प्रभू की) सेवा (सिमरन) करे, तो इन तरीकों से वह जीव मालिक प्रभू को सदा मिला रहता है।3। (सिमरन के बिना प्रभू को प्रसन्न करने के अन्य उद्यम) बताने वाले लोग जो अन्य उद्यम बताते हैं, वे बता-बता के जीवन समय व्यर्थ गवा लेते हैं (क्योंकि) हे प्रभू! तेरे सिमरन जैसा और कोई उद्यम नहीं है। (चाहे) नानक (तेरा) दास भक्ति से वंचित (ही है फिर भी ये यही) विनती करता है कि मैं सदा कायम रहने वाले प्रभू की सदा सिफत-सालाह करता रहूँ।4।1।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib