patna-shabib-ji
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 595


ਸੋਰਠਿ ਮਹਲਾ ੧ ਘਰੁ ੧ ॥
ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥


ਅਰਥ: ਹੇ ਭਾਈ! ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ (ਇਹ ਹਰੇਕ ਨੂੰ ਪਤਾ ਹੈ ਫਿਰ ਭੀ) ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਕੋਈ ਵਿਰਲਾ ਮਨੁੱਖ ਸਮਝਦਾ ਹੈ (ਕਿ ਸਦਾ ਨਾਲ ਨਿਭਣ ਵਾਲਾ ਧਨ ਹੋਰ ਹੈ) ।੧।ਰਹਾਉ। (ਹੇ ਭਾਈ! ਸਦਾ ਨਾਲ ਨਿਭਣ ਵਾਲਾ ਧਨ ਕਮਾਣ ਲਈ) ਮਨ ਨੂੰ ਹਾਲੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਸਮਝ, ਮੇਹਨਤ (ਨਾਮ ਫ਼ਸਲ ਵਾਸਤੇ) ਪਾਣੀ ਹੈ, (ਇਹ ਆਪਣਾ) ਸਰੀਰ (ਹੀ) ਪੈਲੀ ਹੈ। (ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, (ਬੀ ਬੀਜ ਕੇ ਉਸ ਨੂੰ ਪੰਛੀਆ ਤੋਂ ਬਚਾਣ ਲਈ ਸੁਹਾਗਾ ਫੇਰਨਾ ਜ਼ਰੂਰੀ ਹੈ, ਇਸੇ ਤਰ੍ਹਾਂ ਜੇ ਸੰਤੋਖ ਵਾਲਾ ਜੀਵਨ ਨਹੀਂ, ਤਾਂ ਮਾਇਆ ਦੀ ਤ੍ਰਿਸ਼ਨਾ ਨਾਮ-ਬੀਜ ਨੂੰ ਮੁਕਾ ਦੇਵੇਗੀ) ਸੰਤੋਖ (ਨਾਮ-ਬੀਜ ਨੂੰ ਤ੍ਰਿਸ਼ਨਾ-ਪੰਛੀਆਂ ਤੋਂ ਬਚਾਣ ਲਈ) ਸੁਹਾਗਾ ਹੈ, ਸਾਦਾ ਜੀਵਨ (ਨਾਮ-ਫ਼ਸਲ ਦੀ ਰਾਖੀ ਕਰਨ ਲਈ) ਰਾਖਾ ਹੈ। (ਹੇ ਭਾਈ! ਇਹ ਵਾਹੀ ਕੀਤਿਆਂ ਸਰੀਰ-ਪੈਲੀ ਵਿਚ) ਪਰਮਾਤਮਾ ਦੀ ਮੇਹਰ ਨਾਲ ਪ੍ਰੇਮ ਪੈਦਾ ਹੋਵੇਗਾ। ਵੇਖ, (ਜਿਨ੍ਹਾਂ ਇਹ ਵਾਹੀ ਕੀਤੀ) ਉਹ ਹਿਰਦੇ (ਨਾਮ-ਧਨ ਨਾਲ) ਧਨਾਢ ਹੋ ਗਏ।੧। (ਹੇ ਭਾਈ!) ਉਮਰ ਦੇ ਹਰੇਕ ਸੁਆਸ ਨੂੰ ਖੱਟੀ ਬਣਾ, ਇਸ ਹੱਟੀ ਵਿਚ ਸਦਾ-ਥਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ। ਆਪਣੀ ਸੁਰਤਿ ਤੇ ਵਿਚਾਰ-ਮੰਡਲ ਨੂੰ ਭਾਂਡਿਆਂ ਦੀ ਕਤਾਰ ਬਣਾ, ਇਸ ਭਾਂਡਸਾਲ ਵਿਚ ਇਸ ਹਰੀ-ਨਾਮ ਸੌਦੇ ਨੂੰ ਪਾ। ਇਹ ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ ਕਰ। ਇਸ ਵਣਜ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ।੨। (ਹੇ ਭਾਈ! ਸੌਦਾਗਰਾਂ ਵਾਂਗ ਹਰੀ-ਨਾਮ ਦਾ ਸੌਦਾਗਰ ਬਣ) ਧਰਮ-ਪੁਸਤਕਾਂ (ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ, (ਜ਼ਿੰਦਗੀ ਦੇ ਸਫ਼ਰ ਵਿਚ ਭੀ ਖ਼ਰਚ ਦੀ ਲੋੜ ਹੈ) ਚੰਗੇ ਗੁਣਾਂ ਨੂੰ ਜੀਵਨ-ਸਫ਼ਰ ਦਾ ਖ਼ਰਚ ਬਣਾ। ਹੇ ਮਨ! ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਹ ਪਾਈਂ। ਇਸ ਵਪਾਰ ਨਾਲ ਜੇ ਤੂੰ ਪਰਮਾਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ ਵਿਚ ਥਾਂ ਲੱਭ ਲਏਂਗਾ।੩। (ਹੇ ਭਾਈ! ਨੌਕਰ ਰੋਜ਼ੀ ਕਮਾਣ ਲਈ ਮੇਹਨਤ ਨਾਲ ਮਾਲਕ ਦੀ ਸੇਵਾ ਕਰਦਾ ਹੈ, ਤੂੰ ਭੀ) ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ (ਜਿਵੇਂ ਨੌਕਰ ਆਪਣੇ ਮਾਲਕ ਦੇ ਹੁਕਮ ਨੂੰ ਭੁਲਾਂਦਾ ਨਹੀਂ ਤੂੰ ਭੀ) ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ ਪੱਕਾ ਕਰ ਰੱਖ, ਇਹੀ ਹੈ ਉਸ ਦੀ ਸੇਵਾ। ਵਿਕਾਰਾਂ ਨੂੰ (ਆਪਣੇ ਨੇੜੇ ਆਉਣੋਂ) ਰੋਕ ਦੇ, ਇਹ ਹੈ ਪਰਮਾਤਮਾ ਦੀ ਨੌਕਰੀ ਵਾਸਤੇ ਦੌੜ-ਭੱਜ। (ਜੇ ਇਹ ਉੱਦਮ ਕਰੇਂਗਾ) ਤਾਂ ਹਰ ਕੋਈ ਤੈਨੂੰ ਸ਼ਾਬਾਸ਼ੇ ਆਖੇਗਾ। ਹੇ ਨਾਨਕ! ਇਹ ਨੌਕਰੀ ਕੀਤਿਆਂ ਪਰਮਾਤਮਾ ਤੈਨੂੰ ਮੇਹਰ ਦੀ ਨਜ਼ਰ ਨਾਲ ਵੇਖੇਗਾ, ਤੇਰੀ ਜਿੰਦ ਉਤੇ ਚੌ-ਗੁਣਾਂ ਆਤਮਕ ਰੂਪ ਚੜ੍ਹੇਗਾ।੪।੨।


सोरठि महला १ घरु १ ॥
मनु हाली किरसाणी करणी सरमु पाणी तनु खेतु ॥ नामु बीजु संतोखु सुहागा रखु गरीबी वेसु ॥ भाउ करम करि जमसी से घर भागठ देखु ॥१॥ बाबा माइआ साथि न होइ ॥ इनि माइआ जगु मोहिआ विरला बूझै कोइ ॥ रहाउ ॥ हाणु हटु करि आरजा सचु नामु करि वथु ॥ सुरति सोच करि भांडसाल तिसु विचि तिस नो रखु ॥ वणजारिआ सिउ वणजु करि लै लाहा मन हसु ॥२॥ सुणि सासत सउदागरी सतु घोड़े लै चलु ॥ खरचु बंनु चंगिआईआ मतु मन जाणहि कलु ॥ निरंकार कै देसि जाहि ता सुखि लहहि महलु ॥३॥ लाइ चितु करि चाकरी मंनि नामु करि कमु ॥ बंनु बदीआ करि धावणी ता को आखै धंनु ॥ नानक वेखै नदरि करि चड़ै चवगण वंनु ॥४॥२


अर्थ: हे भाई! (यहाँ से चलने के वक्त) माया जीव के साथ नहीं जाती (ये हरेक को पता है फिर भी) इस माया ने सारे जगत को अपने वश में किया हुआ है। कोई विरला मनुष्य समझता है (कि सदा साथ निभने वाला धन और है)।1। रहाउ। (हे भाई! सदा साथ निभने वाला धन कमाने के लिए) मन को किसान (जैसा उद्यमी) बना, ऊँचे आचरण को खेती समझ, मेहनत (नाम के फसल के लिए) पानी है, (ये अपना) शरीर (ही) जमीन है। (इस जमीन में) परमात्मा का नाम बीज, (बीज बो के उसे पक्षियों से बचाने के लिए सोहागा फेरना जरूरी है, इसी तरह अगर संतोष वाला जीवन नहीं, तो माया की तृष्णा नाम-बीज को समाप्त कर देगी) संतोष (नाम-बीज को तृष्णा-पक्षियों से बचाने के लिए) सुहागा है, सादा जीवन (नाम-फसल की रक्षा करने के लिए) रखवाला है। (हे भाई! ऐसी किसानी करने से शरीर-भूमि में) परमात्मा की मेहर से प्रेम पैदा होगा। देख, (जिन्होंने ऐसी खेती की) उनके हृदय (नाम-धन से) धनाढ हो गऐ।1। (हे भाई!) उम्र की हरेक सांस को कमाई बना, इस दुकान में सदा-स्थिर रहने वाला हरी का नाम सौदा बना। अपनी सुरति के विचार-मण्डल को बर्तनों की कतार बना, इस बर्तनों की कतार में (बर्तनशाला में) हरी-नाम सौदे को डाल। ये नाम-वाणज्य करने वाले सत्संगियों से मिल के तू भी हरी नाम का व्यापार कर। इस व्यापार से कमाई होगी मन का खिलना।2। (हे भाई! सौदागरों की तरह हरी-नाम का सौदागर बन) धर्म-पुस्तकों (का उपदेश) सुना कर, ये हरी-नाम की सौदागिरी है, (सौदागरी का माल असबाब लादने के लिए) उच्च आचरण वाले घोड़े बना के चल, (जिंदगी के सफर में भी खर्च की जरूरत है) अच्छे गुणों को जीवन-यात्रा का खर्च बना। हे मन! (इस व्यापार के उद्यम को) कल पर ना डालना। इस व्यापार से अगर तू परमात्मा के देश में (परमात्मा के चरणों में) टिक जाएं, तो आत्मिक सुख में जगह तलाश लेगा।3। (हे भाई! नौकर रोजी कमाने के लिए मेहनत से मालिक की सेवा करता है, तू भी) पूरे ध्यान से (प्रभू मालिक की) नौकरी कर (जैसे नौकर अपने मालिक के हुकम को भुलाता नहीं, तू भी) परमात्मा मालिक के नाम को मन में पक्का करके रख, यही है उसकी सेवा। विकारों को (अपने नजदीक आने से) रोक दे, ये है परमात्मा की नौकरी की दौड़-भाग। (यदि ये उद्यम करेगा) तो हर कोई तुझे साबाशी देगा। हे नानक! ऐसी नौकरी करने से परमात्मा तुझे मेहर की नजर से देखेगा, तेरी जीवात्मा पर चौगुना आत्मिक-रूप चढ़ेगा।4।2।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
21 April 2025
04 June 2025

patna sahib
Daily Mukhwak From Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 724

ਤਿਲੰਗ ਮਹਲਾ ੫ ॥
ਮੀਰਾਂ ਦਾਨਾਂ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥ ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥ ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥


ਅਰਥ: ਹੇ ਸਰਦਾਰ! ਹੇ ਸਿਆਣੇ! ਹੇ (ਜੀਵਾਂ ਦੇ) ਦਿਲਾਂ ਨੂੰ ਪਵਿਤ੍ਰ ਕਰਨ ਵਾਲੇ! ਹੇ ਸਦਾ-ਥਿਰ ਸ਼ਾਹ! ਹੇ ਬੰਦਨਾਂ ਤੋਂ ਛੁਡਾਣ ਵਾਲੇ! ਤੇਰੀ ਮੁਹੱਬਤ ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਵੱਸ ਰਹੀ ਹੈ।੧।ਰਹਾਉ। ਹੇ ਮਾਲਕ! ਤੇਰਾ ਦਰਸਨ ਕਰਨਾ (ਇਕ ਅਮੋਲਕ ਦਾਤਿ ਹੈ) , ਤੇਰੇ ਇਸ (ਦਰਸਨ) ਦਾ ਕੋਈ ਮੁੱਲ ਨਹੀਂ ਕੀਤਾ ਜਾ ਸਕਦਾ। ਹੇ ਪਵਿਤ੍ਰ! ਹੇ ਪਾਲਣਹਾਰ! ਤੂੰ ਆਪ (ਸਾਡਾ) ਖਸਮ ਹੈਂ ਤੂੰ ਸਭ ਤੋਂ ਵੱਡਾ ਹੈਂ, ਤੇਰੀ ਵੱਡੀ ਹਸਤੀ ਨੂੰ ਤੋਲਿਆ ਨਹੀਂ ਜਾ ਸਕਦਾ।੧। ਹੇ ਸੂਰਮੇ ਪ੍ਰਭੂ! ਮੇਰੀ ਸਹਾਇਤਾ ਕਰ, ਇਕ ਤੂੰ ਹੀ (ਮੇਰਾ ਆਸਰਾ) ਹੈਂ। ਹੇ ਨਾਨਕ! ਆਖ-) ਹੇ ਕਰਤਾਰ! ਹੇ ਕੁਦਰਤਿ ਦੇ ਰਚਨਹਾਰ! ਹੇ ਖ਼ਲਕਤ ਦੇ ਮਾਲਕ! ਮੈਨੂੰ ਤੇਰਾ ਸਹਾਰਾ ਹੈ।੨।੫।


तिलंग महला ५ ॥
मीरां दानां दिल सोच ॥ मुहबते मनि तनि बसै सचु साह बंदी मोच ॥१॥ रहाउ ॥ दीदने दीदार साहिब कछु नही इस का मोलु ॥ पाक परवदगार तू खुदि खसमु वडा अतोलु ॥१॥ दस्तगीरी देहि दिलावर तूही तूही एक ॥ करतार कुदरति करण खालक नानक तेरी टेक ॥२॥५॥


अर्थ: हे सरदार! हे समझदार! हे (जीवों के) दिल को पवित्र करने वाले! हे सदा स्थिर शाह! हे बँधनों से छुड़ाने वाले! तेरी मुहब्बत मेरे मन में मेरे दिल में बस रही है।1। रहाउ। हे मालिक! तेरे दर्शन करना (एक अमोलक दाति है), तेरे इस (दर्शन) का कोई मुल्य नहीं आँका जा सकता। हे पवित्र! हे पालणहार! तू खुद (हमारा) पति है तू सबसे बड़ा है, तेरी बड़ी हस्ती को तोला नहीं जा सकता।1। हे सूरमे प्रभू! मेरी सहायता कर, एक तू ही (मेरा आसरा) है। हे नानक! (कह–) हे करतार! हे कुदरति के रचनहार! हे ख़लकत के मालिक! मुझे तेरा सहारा है।2।5।




www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
02 June 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 666

Mukhwaak In Punjabi


ਧਨਾਸਰੀ ਮਹਲਾ ੩ ॥
ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥


Meaning In Punjabi


ਅਰਥ: ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ। ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ।੧।ਰਹਾਉ। ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ। ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ। ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ।੧। ਹੇ ਭਾਈ! ਅਸੀ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ, (ਸੋ ਜੋ ਅਸੀ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀ ਨਿਰੋਲ ਮੂਰਖ ਹਾਂ। ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ। (ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ।੨। (ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ) । ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ। ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹਾਂ।੩। ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ। ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ।੪।੮।


Mukhwaak In Hindi


धनासरी महला ३ ॥
नावै की कीमति मिति कही न जाइ ॥ से जन धंनु जिन इक नामि लिव लाइ ॥ गुरमति साची साचा वीचारु ॥ आपे बखसे दे वीचारु ॥१॥ हरि नामु अचरजु प्रभु आपि सुणाए ॥ कली काल विचि गुरमुखि पाए ॥१॥ रहाउ ॥ हम मूरख मूरख मन माहि ॥ हउमै विचि सभ कार कमाहि ॥ गुर परसादी हंउमै जाइ ॥ आपे बखसे लए मिलाइ ॥२॥ बिखिआ का धनु बहुतु अभिमानु ॥ अहंकारि डूबै न पावै मानु ॥ आपु छोडि सदा सुखु होई ॥ गुरमति सालाही सचु सोई ॥३॥ आपे साजे करता सोइ ॥ तिसु बिनु दूजा अवरु न कोइ ॥ जिसु सचि लाए सोई लागै ॥ नानक नामि सदा सुखु आगै ॥४॥८॥


Mukhwaak Meaning In Hindi


अर्थ: हे भाई! परमात्मा का नाम हैरान करने वाली ताकत वाला है। (पर यह नाम) प्रभू स्वयं ही (किसी भाग्यशाली को) सुनाता है। इन झगड़ों-भरे जीवन समय में वही मनुष्य हरी-नाम प्राप्त करता है जो गुरू के सन्मुख रहता है।1। रहाउ। हे भाई! ये नहीं कहा जा सकता कि परमात्मा का नाम किस मोल मिल सकता है और इस नाम की ताकत कितनी है। जिन मनुष्यों ने परमात्मा के नाम में सुरति जोड़ी हुई है वे भाग्यशाली हैं। जो मनुष्य कभी गलती ना करने वाली गुरू की मति ग्रहण करता है, वह मनुष्य सदा-स्थिर प्रभू के गुणों की विचार (अपने अंदर) बसाता है। पर ये विचार प्रभू उसे ही देता है जिस पर खुद मेहर करता है।1। हे भाई! हम जीव (अपना) हरेक काम अहंकार के आसरे ही करते हैं, (सो जो हम अपने) मन में (ध्यान से विचारें तो इस अहंकार के कारण) हम केवल मूर्ख हैं। ये अहंकार (हमारे अंदर से) गुरू की कृपा से दूर हो सकता है। (गुरू भी उसी को) मिलाता है जिस पर प्रभू खुद ही मेहर करता है।2। (हे भाई! ये दुनियावी) माया का धन (मनुष्य के मन में) बड़ा अहंकार (पैदा करता है)। और, जो मनुष्य अहंकार में डूबा रहता है वह (प्रभू की हजूरी में) आदर नहीं पाता। हे भाई! स्वैभाव त्याग के सदा आत्मिक आनंद बना रहता है। हे भाई! मैं तो गुरू की मति ले के उस सदा-स्थिर प्रभू की सिफत सालाह करता रहता हूँ।3। हे भाई! वह करतार स्वयं ही (सारी सृष्टि को) पैदा करता है, उसके बिना कोई और (ऐसी अवस्था वाला) नहीं है। वह करतार जिस मनुष्य को (अपने) सदा-स्थिर नाम में जोड़ता है, वही मनुष्य (नाम-सिमरन में) लगता है। हे नानक! जो मनुष्य नाम में लगता है उसको ही आत्मिक आनंद बना रहता है (इस लोक में भी, और) परलोक में भी।4।8।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Dhan Shri Guru Granth Sahib JI Maharaj

hukamnama patna sahib,patna sahib live katha today,patna sahib live,patna sahib,sri patna sahib,patna sahib live today, patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path, giani sahib singh ji, vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

15 June 2024
7 July 2024
31May 2025

patna-shabib-ji
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 713

Mukhwaak In Punjabi

ਟੋਡੀ ਮਹਲਾ ੫ ॥
ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥


Meaning In Punjabi

ਅਰਥ: ਹੇ ਭਾਈ! ਸਾਰੇ ਸੁਖਾਂ ਦੇ) ਖ਼ਜ਼ਾਨੇ ਗੋਪਾਲ-ਪ੍ਰਭੂ ਦੇ ਗੁਣ ਜੀਭ ਨਾਲ ਗਾਂਵਿਆਂ ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਪੈਦਾ ਹੁੰਦੀ ਹੈ, ਸੁਖ ਪੈਦਾ ਹੁੰਦਾ ਹੈ, ਸਾਰੇ ਦੁੱਖ ਦੂਰ ਹੋ ਜਾਂਦੇ ਹਨ।੧।ਰਹਾਉ। ਹੇ ਭਾਈ! ਪ੍ਰਭੂ ਸਾਰੇ ਰਸਾਂ ਦਾ ਘਰ ਹੈ ਉਸ ਦੇ ਚਰਨ ਸੇਵ ਕੇ (ਮਨੁੱਖ) ਜੋ ਕੁਝ (ਉਸ ਦੇ ਦਰ ਤੋਂ) ਮੰਗਦੇ ਹਨ, ਉਹੀ ਕੁਝ ਪ੍ਰਾਪਤ ਕਰ ਲੈਂਦੇ ਹਨ, (ਨਿਰਾ ਇਹੀ ਨਹੀਂ, ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ) ਜਨਮ ਅਤੇ ਮੌਤ ਦੋਹਾਂ ਤੋਂ ਬਚ ਜਾਂਦੇ ਹਨ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ।੧। ਹੇ ਭਾਈ! ਖੋਜ ਕਰਦਿਆਂ ਕਰਦਿਆਂ ਪ੍ਰਭੂ ਦੇ ਦਾਸ ਅਸਲੀਅਤ ਵਿਚਾਰ ਲੈਂਦੇ ਹਨ, ਅਤੇ ਪ੍ਰਭੂ ਦੇ ਹੀ ਆਸਰੇ ਰਹਿੰਦੇ ਹਨ। ਹੇ ਨਾਨਕ! ਆਖ-ਹੇ ਭਾਈ!) ਜੇ ਤੂੰ ਕਦੇ ਨਾਹ ਮੁੱਕਣ ਵਾਲਾ ਸੁਖ ਲੋੜਦਾ ਹੈਂ, ਤਾਂ ਸਦਾ ਪਰਮਾਤਮਾ ਦਾ ਸਿਮਰਨ ਕਰਿਆ ਕਰ।੨।੫।੧੦।


Mukhwaak In Hindi

टोडी महला ५ ॥
रसना गुण गोपाल निधि गाइण ॥ सांति सहजु रहसु मनि उपजिओ सगले दूख पलाइण ॥१॥ रहाउ ॥ जो मागहि सोई सोई पावहि सेवि हरि के चरण रसाइण ॥ जनम मरण दुहहू ते छूटहि भवजलु जगतु तराइण ॥१॥ खोजत खोजत ततु बीचारिओ दास गोविंद पराइण ॥ अबिनासी खेम चाहहि जे नानक सदा सिमरि नाराइण ॥२॥५॥१०॥


Mukhwaak Meaning In Hindi

अर्थ: हे भाई! (सारे सुखों के) खजाने गोपाल प्रभू के गुण जीभ से गाते हुए मन में शांति पैदा हो जाती है, आत्मिक अडोलता पैदा होती है, सुख पैदा होता है, सारे दुख दूर हो जाते हैं।1। रहाउ। हे भाई! प्रभू सारे रसों का घर है उसके चरनों की सेवा करके (मनुष्य) जो कुछ (उसके दर से) माँगते हैं, वही कुछ प्राप्त कर लेते हैं, (निरा यही नहीं, प्रभू की सेवा-भक्ति करने वाले मनुष्य) जन्म और मौत दोनों से बच जाते हैं, संसार-समुंद्र से पार लांघ जाते हैं।1। हे भाई! खोज करते-करते प्रभू के दास असल तत्व को समझ लेते हैं, और प्रभू के ही आसरे रहते हैं। हे नानक! (कह– हे भाई!) अगर तू कभी ना खत्म होने वाला सुख चाहता है, तो सदा परमात्मा का सिमरन किया कर।2।5।10।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Date When this Mukhwaak Comes Again
10 September 2024
17 February 2025
15 April 2025
30 May 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 661


Mukhwaak In Punjabi

ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥


Meaning In Punjabi

ਅਰਥ: (ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥ (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ, ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥ (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥ ਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥ (ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਹੇ ਨਾਨਕ ਜੀ! ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਲਾ ਨਹੀਂ ਰੱਖਦਾ) ॥੪॥੩॥੫॥


Mukhwaak In Hindi

धनासरी महला १ ॥
जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥ जेता मोहु परीति सुआद ॥ सभा कालख दागा दाग ॥ दाग दोस मुहि चलिआ लाइ ॥ दरगह बैसण नाही जाइ ॥३॥ करमि मिलै आखणु तेरा नाउ ॥ जितु लगि तरणा होरु नही थाउ ॥ जे को डूबै फिरि होवै सार ॥ नानक साचा सरब दातार ॥४॥३॥५॥


Mukhwaak Meaning In Hindi

अर्थ: (सिफत सालाह की बाणी को विसार के) जिंद बार बार दुखी होती है, दुखी हो हो के (फिर भी) और ही विकारों में दुखी होती है। जिस शरीर में (भाव, जिस मनुष्य को) प्रभू की सिफत सालाह की बाणी भूल जाती है, वह सदा यूँ विलकता है जैसे कोढ़ के रोग वाला आदमी।1। (सिमरन से खाली रहने के कारण सहेड़े हुए दुखों की बाबत ही) बहुते गिले करते रहना व्यर्थ का बोल-बुलारा है क्योंकि वह परमात्मा हमारे गिले किए बिना ही (हमारे रोगों की) सार जानता है।1। रहाउ। (दुखों से बचने के लिए उस प्रभू का सिमरन करना चाहिए) जिसने कान दिए, आँखें दीं, नाक दिया, जिसने जीभ दी जो फटाफट बोलती है, जिसने हमारे शरीर को गरमी दे के जीवात्मा (शरीर में) टिका दी; (जिसकी कला से शरीर में) श्वास चलता है और मनुष्य हर जगह (चल-फिर के) बोल-चाल कर सकता है।2। जितना भी माया का मोह है दुनिया की प्रीति है, रसों के स्वाद हैं, ये सारे मन में विकारों की कालिख ही पैदा करते हैं, विकारों के दाग़ ही लगाते जाते हैं। (सिमरन से सूने रह के विकारों में फस के) मनुष्य विकारों के दाग़ अपने माथे पर लगा के (यहाँ से) चल पड़ता है, और परमात्मा की हजूरी में इसे बैठने के लिए जगह नहीं मिलती।3। (पर, हे प्रभू! जीव के भी क्या वश?) तेरा नाम सिमरन (का गुण) तेरी मेहर से ही मिल सकता है, तेरे नाम में लग के (मोह और विकारों के समुंद्र में से) पार लांघा जा सकता है, (इनसे बचने के लिए) और कोई जगह नहीं है। हे नानक! (निराश होने की आवश्यक्ता नहीं) अगर कोई मनुष्य (प्रभू को भुला के विकारों में) डूबता भी है (वह प्रभू इतना दयालु है कि) फिर भी उसकी संभाल होती है। वह सदा-स्थिर रहने वाला प्रभू सब जीवों को दातें देने वाला है (किसी से भेद-भाव नहीं रखता)।4।3।5।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

Dhan Shri  Guru Granth Sahib JI Maharaj

DATES WHEN THIS MUKHWAK COMES

12 October 2025
28 May 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 645


ਸੋਰਠਿ ਮਹਲਾ ੫ ॥
ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੋ ਪ੍ਰਭੁ ਅੰਤਰਜਾਮੀ ॥੧॥ ਮੇਰਾ ਗੁਰੁ ਹੋਆ ਆਪਿ ਸਹਾਈ ॥ ਸੂਖ ਸਹਜ ਆਨੰਦ ਮੰਗਲ ਰਸ ਅਚਰਜ ਭਈ ਬਡਾਈ ॥ ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ ਮਾਨੇ ॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥ ਜੈ ਜੈ ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ ਪ੍ਰਭ ਅਪੁਨੇ ਜਿਨਿ ਪੂਰਨ ਪੈਜ ਸਵਾਰੀ ॥੩॥ ਗੋਸਟਿ ਗਿਆਨੁ ਨਾਮੁ ਸੁਣਿ ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥


ਅਰਥ: ਹੇ ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ, ਉਸ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਖ਼ੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ। ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ ਹੈਰਾਨ ਹੋ ਜਾਈਦਾ ਹੈ।ਰਹਾਉ। (ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ, ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ।੧। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) ।੨। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ। ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ।੩। ਹੇ ਭਾਈ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ। ਹੇ ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ।੪।੧੩।੨੪।


सोरठि महला ५ ॥
करण करावणहार प्रभु दाता पारब्रहम प्रभु सुआमी ॥ सगले जीअ कीए दइआला सो प्रभु अंतरजामी ॥१॥ मेरा गुरु होआ आपि सहाई ॥ सूख सहज आनंद मंगल रस अचरज भई बडाई ॥ रहाउ ॥ गुर की सरणि पए भै नासे साची दरगह माने ॥ गुण गावत आराधि नामु हरि आए अपुनै थाने ॥२॥ जै जै कारु करै सभ उसतति संगति साध पिआरी ॥ सद बलिहारि जाउ प्रभ अपुने जिनि पूरन पैज सवारी ॥३॥ गोसटि गिआनु नामु सुणि उधरे जिनि जिनि दरसनु पाइआ ॥ भइओ क्रिपालु नानक प्रभु अपुना अनद सेती घरि आइआ ॥४॥१३॥२४॥


अर्थ: हे भाई! मेरा गुरू (जिस मनुष्य का) मददगार खुद बनता है, उस मनुष्य के अंदर आत्मिक अडोलता के सुख आनंद खुशियां व स्वाद उघड़ आते हैं। उस मनुष्य को (लोक-परलोक में) ऐसी इज्जत मिलती है कि हैरान हो जाते हैं। रहाउ। (हे भाई! जिस मनुष्य का मददगार गुरू बन जाता है, उसे निश्चय हो जाता है कि) परमात्मा सब कुछ कर सकने वाला है (जीवों से) सब कुछ करवा सकने वाला है, सब जीवों को दातें देने वाला है, सब का मालिक है, सारे जीव उसी दया के घर प्रभू के पैदा किए हुए हैं, वह प्रभू हरेक के दिल की जानने वाला है।1। हे भाई! जो मनुष्य गुरू की शरण आ पड़ते हैं, उनके सारे डर दूर हो जाते हैं, सदा स्थिर रहने वाले प्रभू की हजूरी में उन्हें आदर मिलता है। परमात्मा की सिफत सालाह के गीत गा के परमात्मा का नाम सिमर के वह अपने (उस हृदय-) स्थल में आ टिकते हैं (जहाँ कोई विकार उन्हें निकाल के भटकना में नहीं डाल सकता)।2। हे भाई! जिस मनुष्य को गुरू की संगति प्यारी लगने लग पड़ती है, सारी दुनिया उसकी सराहना करती है, शोभा करती है। हे भाई! मैं (भी) अपने प्रभू से सदा सदके जाता हूँ जिसने (मुझे गुरू की शरण डाल के) मेरी इज्जत पूरे तौर पर रख ली है।3। हे भाई! जिस जिस मनुष्य ने (गुरू के) दर्शन किए हैं, उन्हें प्रभू का मिलाप प्राप्त हो गया, उनको आत्मिक जीवन की समझ प्राप्त हो गई, प्रभू का नाम सुन-सुन के वे मनुष्य (विकारों के हमलों से) बच गए। हे नानक! जिस मनुष्य पर प्यारा प्रभू दयावान हुआ वह मनुष्य आत्मिक आनंद से प्रभू चरनों में लीन हो गया।4।13।24।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

hukamnama patna sahib,patna sahib live katha today,patna sahib live,patna sahib,
sri patna sahib,patna sahib live today,patna sahib gurudwara live,gurudwara patna sahib,katha sri
guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dhan Shri  Guru Granth Sahib JI Maharaj

DATES WHEN THIS MUKHWAK COMES

26 May 2024

patna-shabib-ji
Daily Mukhwak From Takht Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 793


ਸੂਹੀ ॥
ਜੋ ਦਿਨ ਆਵਹਿ ਸੋ ਦਿਨ ਜਾਹੀ ॥ ਕਰਨਾ ਕੂਚੁ ਰਹਨੁ ਥਿਰੁ ਨਾਹੀ ॥ ਸੰਗੁ ਚਲਤ ਹੈ ਹਮ ਭੀ ਚਲਨਾ ॥ ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥ ਕਿਆ ਤੂ ਸੋਇਆ ਜਾਗੁ ਇਆਨਾ ॥ ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥ ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥ ਸਭ ਘਟ ਭੀਤਰਿ ਹਾਟੁ ਚਲਾਵੈ ॥ ਕਰਿ ਬੰਦਿਗੀ ਛਾਡਿ ਮੈ ਮੇਰਾ ॥ ਹਿਰਦੈ ਨਾਮੁ ਸਮੑਾਰਿ ਸਵੇਰਾ ॥੨॥ ਜਨਮੁ ਸਿਰਾਨੋ ਪੰਥੁ ਨ ਸਵਾਰਾ ॥ ਸਾਂਝ ਪਰੀ ਦਹ ਦਿਸ ਅੰਧਿਆਰਾ ॥ ਕਹਿ ਰਵਿਦਾਸ ਨਿਦਾਨਿ ਦਿਵਾਨੇ ॥ ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥ 


ਅਰਥ: (ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ) , (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ; ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ) ।੧। ਹੇ ਅੰਞਾਣ! ਹੋਸ਼ ਕਰ। ਤੂੰ ਕਿਉਂ ਸੌਂ ਰਿਹਾ ਹੈਂ? ਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ।੧।ਰਹਾਉ। (ਤੂੰ ਹਰ ਵੇਲੇ ਰਿਜ਼ਕ ਦੇ ਹੀ ਫ਼ਿਕਰ ਵਿਚ ਰਹਿੰਦਾ ਹੈਂ, ਵੇਖ) ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ, ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ। ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ) -ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ, ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ।੨। ਉਮਰ ਮੁੱਕਣ ਤੇ ਆ ਰਹੀ ਹੈ, ਪਰ ਤੂੰ ਆਪਣਾ ਰਾਹ ਸੁਚੱਜਾ ਨਹੀਂ ਬਣਾਇਆ; ਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ। ਰਵਿਦਾਸ ਆਖਦਾ ਹੈ-ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ, ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ।੩।੨।


सूही ॥
जो दिन आवहि सो दिन जाही ॥ करना कूचु रहनु थिरु नाही ॥ संगु चलत है हम भी चलना ॥ दूरि गवनु सिर ऊपरि मरना ॥१॥ किआ तू सोइआ जागु इआना ॥ तै जीवनु जगि सचु करि जाना ॥१॥ रहाउ ॥ जिनि जीउ दीआ सु रिजकु अ्मबरावै ॥ सभ घट भीतरि हाटु चलावै ॥ करि बंदिगी छाडि मै मेरा ॥ हिरदै नामु सम्हारि सवेरा ॥२॥ जनमु सिरानो पंथु न सवारा ॥ सांझ परी दह दिस अंधिआरा ॥ कहि रविदास निदानि दिवाने ॥ चेतसि नाही दुनीआ फन खाने ॥३॥२॥


अर्थ: (मनुष्य की जिंदगी में) जो जो दिन आते हैं, वह दिन (असल में साथ-साथ) गुजरते जाते हैं (भाव, उम्र में से कम होते जाते हैं), (यहाँ से हरेक ने) कूच कर जाना है (किसी की भी यहाँ) सदा ही रिहायश नहीं है। हमारा साथ चलता जा रहा है, हमने भी (यहाँ से) चले जाना है; ये दूर की यात्रा है और मौत सिर पर खड़ी है (पता नहीं कौन से वक्त आ जाए)।1। हे अंजान! होश कर! तू क्यों सो रहा है? तू जगत में इस जीवन को सदा कायम रहने वाला समझ बैठा है।1। रहाउ। (तू हर वक्त रिजक की ही फिक्र में रहता है, देख) जिस प्रभू ने जिंद दी है, वह रिजक भी पहुँचाता है, सारे शरीरों में बैठा हुआ वह स्वयं रिजक के आहर पैदा कर रहा है। मैं (इतना बड़ा हॅूँ) मेरी (इतनी मल्कियत है) – छोड़ ये बातें, प्रभू की बंदगी कर, अब वक्त रहते उसका नाम अपने दिल में संभाल।2। उम्र बीतने पर आ रही है, पर तूने अपना राह सही नहीं बनाया; शाम पड़ रही है, हर तरफ अंधकार ही अंधकार छाने वाला है। रविदास कहता है– हे कमले मनुष्य! तू प्रभू को याद नहीं करता, दुनिया (जिससे तू मन जोड़े बैठा है) अंत में नाश हो जाने वाली है।3।2।


...



www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib,sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again
14 February 2025
22 May 2025

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Hukamnama Sahib From Takht Shri Harimandar Ji Patna Sahib, Bihar, India

Daily Mukhwak From  Takht Shri Patna Shri Patna Sahib
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 597


ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥ ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥


ਅਰਥ: ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ। ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ।ਰਹਾਉ। (ਹੇ ਭਾਈ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਉਸ ਨੂੰ ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ) ਵਿਖਾ ਦਿੱਤਾ। ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ!) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ।੨। ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ। ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ।੩। ਹੇ ਸਤਿਗੁਰੂ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ।੪।੮।


सोरठि महला १ ॥
तू प्रभ दाता दानि मति पूरा हम थारे भेखारी जीउ ॥ मै किआ मागउ किछु थिरु न रहाई हरि दीजै नामु पिआरी जीउ ॥१॥ घटि घटि रवि रहिआ बनवारी ॥ जलि थलि महीअलि गुपतो वरतै गुर सबदी देखि निहारी जीउ ॥ रहाउ ॥ मरत पइआल अकासु दिखाइओ गुरि सतिगुरि किरपा धारी जीउ ॥ सो ब्रहमु अजोनी है भी होनी घट भीतरि देखु मुरारी जीउ ॥२॥ जनम मरन कउ इहु जगु बपुड़ो इनि दूजै भगति विसारी जीउ ॥ सतिगुरु मिलै त गुरमति पाईऐ साकत बाजी हारी जीउ ॥३॥ सतिगुर बंधन तोड़ि निरारे बहुड़ि न गरभ मझारी जीउ ॥ नानक गिआन रतनु परगासिआ हरि मनि वसिआ निरंकारी जीउ ॥४॥८॥


अर्थ: हे प्रभू जी! तू हमें सब पदार्थ देने वाला है, दातें देने में तू कभी चूकता नहीं, हम तेरे (दर के) मंगते हैं। मैं तुझ से कौन सी चीज माँगू? कोई भी चीज सदा टिकी नहीं रहने वाली। (हाँ, तेरा नाम ही है जो सदा स्थिर रहने वाला है। इसलिए) हे हरी! मुझे अपना नाम दे, मैं तेरे नाम को प्यार करूँ।1। परमात्मा हरेक शरीर में व्यापक है। पानी में, धरती में, धरती पर, आकाश में हर जगह मौजूद है पर छुपा हुआ है। (हे मन!) गुरू के शबद के माध्यम से उसे देख। रहाउ। (हे भाई! जिस मनुष्य पर) गुरू ने सतिगुरू ने कृपा की उसको उसने धरती आकाश पाताल (सारा जगत ही परमात्मा के अस्तित्व से भरपूर) दिखा दिया। वह परमात्मा जूनियों में नहीं आता, अब भी मौजूद है, आगे भी मौजूद रहेगा, (हे भाई!) उस प्रभू को तू अपने दिल में बसता देख।2। ये भाग्यहीन जगत जनम-मरण का चक्कर सहेड़े बैठा है क्योंकि इसने माया के मोह में पड़ कर परमात्मा की भक्ति भुला दी है। अगर सतिगुरू मिल जाए तो गुरू के उपदेश में चलने से (प्रभू की भक्ति) प्राप्त होती है, पर माया-ग्रसित जीव (भक्ति से टूट के मानस जन्म की) बाजी हार जाते हैं।3। हे सतिगुरू! माया के बँधन तोड़ के जिन लोगों को तू माया से निर्लिप कर देता है, वह दुबारा जनम-मरन के चक्कर में नहीं पड़ता। हे नानक! (गुरू की कृपा से जिनके अंदर परमात्मा के) ज्ञान का रतन चमक पड़ता है, उनके मन में हरी निरंकार (स्वयं) आ बसता है।4।9।


SoraTh mahalaa pehilaa ||
too prabh dhaataa dhaan mat pooraa ham thaare bhekhaaree jeeau || mai kiaa maagau kichh thir na rahaiee har dheejai naam piaaree jeeau ||1|| ghaT ghaT rav rahiaa banavaaree || jal thal maheeal gupato varatai gur sabadhee dhekh nihaaree jeeau || rahaau || marat piaal akaas dhikhaio gur satigur kirapaa dhaaree jeeau || so braham ajonee hai bhee honee ghaT bheetar dhekh muraaree jeeau ||2|| janam maran kau ih jag bapuRo in dhoojai bhagat visaaree jeeau || satigur milai ta gurmat paieeaai saakat baajee haaree jeeau ||3|| satigur ba(n)dhan toR niraare bahuR na garabh majhaaree jeeau || naanak giaan ratan paragaasiaa har man vasiaa nira(n)kaaree jeeau ||4||8||


Sorat’h, First Mehla: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. ||1|| In each and every heart, the Lord, the Lord of the forest, is permeating and pervading. In the water, on the land, and in the sky, He is pervading but hidden; through the Word of the Guru’s Shabad, He is revealed. ||Pause|| In this world, in the nether regions of the underworld, and in the Akaashic Ethers, the Guru, the True Guru, has shown me the Lord; He has showered me with His Mercy. He is the unborn Lord God; He is, and shall ever be. Deep within your heart, behold Him, the Destroyer of ego. ||2|| This wretched world is caught in birth and death; in the love of duality, it has forgotten devotional worship of the Lord. Meeting the True Guru, the Guru’s Teachings are obtained; the faithless cynic loses the game of life. ||3|| Breaking my bonds, the True Guru has set me free, and I shall not be cast into the womb of reincarnation again. O Nanak, the jewel of spiritual wisdom shines forth, and the Lord, the Formless Lord, dwells within my mind. ||4||8||


Today Mukhwak From Janam Asthan Guru Gobind Singh Ji
Hukamnama Sahib
 Takht Patna  Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Dates When this Mukhwaak Comes Again

9 August 2024
20 November 2024
12 January 2025
20 January 2025
05 May 2025
20 May 2025

patna sahib
Daily Mukhwak From  Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 748


Mukhwaak In Punjabi


ਸੂਹੀ ਮਹਲਾ ੫ ॥
ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥ ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥ ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥੨॥ ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥ ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥


Meaning In Punjabi


ਅਰਥ: ਹੇ ਮੇਰੇ ਪ੍ਰਭੂ! ਤੇਰੇ ਸੰਤਾਂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ। ਹੇ ਭਾਈ! ਸੰਤ ਜਨਾਂ ਦੀ ਪਰਮਾਤਮਾ ਨਾਲ ਡੂੰਘੀ ਪ੍ਰੀਤਿ ਬਣੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ।੧।ਰਹਾਉ। ਹੇ ਭਾਈ! ਉਹ ਸੰਤ ਜਨ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ। ਜੋ ਕੁਝ ਪਰਮਾਤਮਾ ਕਰਦਾ ਹੈ, ਉਸ ਨੂੰ ਉਹ ਪਰਮਾਤਮਾ ਦਾ ਕੀਤਾ ਹੀ ਮੰਨਦੇ ਹਨ। ਹੇ ਭਾਈ! ਜਿਨ੍ਹਾਂ ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾ ਲਈ, ਉਹਨਾਂ ਦੀ ਵਡਿਆਈ ਸਭ ਥਾਵਾਂ ਵਿਚ (ਖਿੱਲਰ ਜਾਂਦੀ ਹੈ) ।੧। ਹੇ ਭਾਈ! ਕ੍ਰੋੜਾਂ ਅਪਰਾਧ ਕਰਨ ਵਾਲਾ ਮਨੁੱਖ ਭੀ ਸੰਤ ਦੀ ਸੰਗਤਿ ਵਿਚ (ਟਿਕ ਕੇ) ਵਿਕਾਰਾਂ ਤੋਂ ਬਚ ਜਾਂਦਾ ਹੈ, (ਫਿਰ) ਜਮ ਉਸ ਦੇ ਨੇੜੇ ਨਹੀਂ ਆਉਂਦਾ। ਜੇ ਕੋਈ ਮਨੁੱਖ ਅਨੇਕਾਂ ਜਨਮਾਂ ਤੋਂ ਪਰਮਾਤਮਾ ਨਾਲੋਂ ਵਿਛੁੜਿਆ ਹੋਵੇ-ਸੰਤ ਅਜੇਹੇ ਅਨੇਕਾਂ ਮਨੁੱਖਾਂ ਨੂੰ ਲਿਆ ਕੇ ਪਰਮਾਤਮਾ ਨਾਲ ਮਿਲਾ ਦੇਂਦਾ ਹੈ।੨। ਹੇ ਭਾਈ! ਜੇਹੜਾ ਭੀ ਮਨੁੱਖ ਸੰਤ ਦੀ ਸਰਨ ਆ ਪੈਂਦਾ ਹੈ, ਸੰਤ ਉਸ ਦੇ ਅੰਦਰੋਂ ਮਾਇਆ ਦਾ ਮੋਹ, ਭਟਕਣਾ, ਡਰ ਦੂਰ ਕਰ ਦੇਂਦਾ ਹੈ। ਮਨੁੱਖ ਜਿਹੋ ਜਿਹੀ ਵਾਸਨਾ ਧਾਰ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ ਉਹੀ ਫ਼ਲ ਸੰਤ ਜਨਾਂ ਤੋਂ ਪ੍ਰਾਪਤ ਕਰ ਲੈਂਦਾ ਹੈ।੩। ਹੇ ਭਾਈ! ਜੇਹੜੇ ਸੇਵਕ ਆਪਣੇ ਪ੍ਰਭੂ ਨੂੰ ਪਿਆਰੇ ਲੱਗ ਚੁਕੇ ਹਨ, ਮੈਂ ਉਹਨਾਂ ਦੀ ਕਿਤਨੀ ਕੁ ਵਡਿਆਈ ਬਿਆਨ ਕਰਾਂ? ਹੇ ਨਾਨਕ! ਆਖ-ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ, ਉਹ ਸਾਰੀ ਲੁਕਾਈ ਤੋਂ ਬੇ-ਮੁਥਾਜ ਹੋ ਗਏ।੪।੪।੫੧।


Mukhwaak In Hindi


टोडी महला ५ ॥
हरि हरि चरन रिदै उर धारे ॥ सिमरि सुआमी सतिगुरु अपुना कारज सफल हमारे ॥१॥ रहाउ ॥ पुंन दान पूजा परमेसुर हरि कीरति ततु बीचारे ॥ गुन गावत अतुल सुखु पाइआ ठाकुर अगम अपारे ॥१॥ जो जन पारब्रहमि अपने कीने तिन का बाहुरि कछु न बीचारे ॥ नाम रतनु सुनि जपि जपि जीवा हरि नानक कंठ मझारे ॥२॥११॥३०॥


Mukhwaak Meaning In Hindi


अर्थ: हे भाई! परमात्मा के चरण सदा अपने हृदय में संभाल के रख। अपने गुरू को, मालिक प्रभू को सिमर के हम जीवों के सारे काम सिरे चढ़ सकते हैं।1। रहाउ। हे भाई! सारी विचारों का निचोड़ ये है कि परमात्मा की सिफत सालाह ही परमात्मा की पूजा है, और दान पुंन है। अपहुँच और बेअंत मालिक-प्रभू के गुण गा के बेअंत सुख प्राप्त कर लेने हैं।1। हे भाई! जिन मनुष्यों को परमात्मा ने अपने (सेवक) बना लिया उनके कर्मों का फिर लेखा नहीं पूछता। हे नानक! (कह–) मैंने भी परमात्मा के रत्न (जैसे कीमती) नाम को अपने गले से परो लिया है, नाम सुन-सुन के जप-ज पके मैं आत्मिक जीवन प्राप्त कर रहा हूँ।2।11।30।


www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht  Patna Takht Patna Sahib, Bihar
Mukhwak  Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak  Patna Sahib
Gurdwara  Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

25 October 2024
13 December 2024
17 May 2025
19 May 2025

patna-shabib-ji
Daily Mukhwak From  Takht  Shri  Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 630


Mukhwaak In Punjabi


ਸੋਰਠਿ ਮਹਲਾ ੫ ॥
ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥


Meaning In Punjabi


ਅਰਥ: ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖ਼ਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ੍ਰੇਸ਼ਟ ਅਕਲ ਦੇ ਦਿੱਤੀ।੧।ਰਹਾਉ। ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ। (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖ਼ਤਰਾ ਨਹੀਂ ਰਿਹਾ) । ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ।੧। (ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖ਼ਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ। ਹੇ ਨਾਨਕ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ।੨।੨੪।੮੮।


Mukhwaak In Hindi


सोरठि महला ५ ॥
नालि नराइणु मेरै ॥ जमदूतु न आवै नेरै ॥ कंठि लाइ प्रभ राखै ॥ सतिगुर की सचु साखै ॥१॥ गुरि पूरै पूरी कीती ॥ दुसमन मारि विडारे सगले दास कउ सुमति दीती ॥१॥ रहाउ ॥ प्रभि सगले थान वसाए ॥ सुखि सांदि फिरि आए ॥ नानक प्रभ सरणाए ॥ जिनि सगले रोग मिटाए ॥२॥२४॥८८॥


Mukhwaak Meaning In Hindi


अर्थ: हे भाई! जिस मनुष्य को पूरे गुरू ने (जीवन में) सफलता बख्शी, प्रभू ने (कामादिक उसके) सारे ही वैरी समाप्त कर दिए, और, उस सेवक को (नाम सिमरन की) श्रेष्ठ बुद्धि दे दी।1। रहाउ। हे भाई! परमात्मा मेरे साथ (मेरे हृदय में बस रहा) है। (उसकी बरकति से) जमदूत मेरे नजदीक नहीं फटकता (मुझे मौत का आत्मिक मौत का खतरा नहीं रहा)। हे भाई! जिस मनुष्य को गुरू की सदा-स्थिर हरी-नाम-सिमरन की शिक्षा मिल जाती है, प्रभू उस मनुष्य को अपने गले से लगाए रखता है।1। (हे भाई! जिन मनुष्यों को गुरू ने जीवन सफलता बख्शी) प्रभू ने उनके सारी ज्ञानेन्द्रियों को आत्मिक गुणों से भरपूर कर दिया, वह मनुष्य (कामादिक विकारों से) पलट के आत्मिक आनंद में आ टिके। हे नानक! उस प्रभू की शरण पड़ा रह, जिसने (शरण पड़ों के) सारे रोग दूर कर दिए।2।28।88।


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Shabad Lyrics In Punjabi
Shabad Lyrics in Hindi
Shabad Lyrics In English

hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib

Dates When this Mukhwaak Comes Again

19 March 2025
16 May 2025