Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 778
ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥ ਅਨਹਤ ਸਬਦੁ ਸੁਹਾਵਾ ॥ ਸਚੁ ਮੰਗਲੁ ਹਰਿ ਜਸੁ ਗਾਵਾ ॥ ਗੁਣ ਗਾਇ ਹਰਿ ਹਰਿ ਦੂਖ ਨਾਸੇ ਰਹਸੁ ਉਪਜੈ ਮਨਿ ਘਣਾ ॥ ਮਨੁ ਤੰਨੁ ਨਿਰਮਲੁ ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥
ਅਰਥ: ਰਾਗੁ ਸੂਹੀ ਛੰਤ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, (ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ । ਹੇ ਭਾਈ! ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ।੧। ਹੇ ਭਾਈ! ਉਹਨਾਂ ਨੂੰ ਸਿਫ਼ਤਿ-ਸਾਲਾਹ ਦੀ ਬਾਣੀ ਹਰ ਵੇਲੇ ਇਕ-ਰਸ (ਕੰਨਾਂ ਨੂੰ) ਸੁਖਦਾਈ ਲੱਗਣ ਲੱਗ ਪੈਂਦੀ ਹੈ, ਜਿਨ੍ਹਾਂ ਮਨੁੱਖਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਹਰ ਵੇਲੇ ਗਾਂਵਿਆਂ । ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਸਾਰੇ) ਦੁੱਖ ਨਾਸ ਹੋ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਬਹੁਤ ਆਨੰਦ ਪੈਦਾ ਹੋ ਜਾਂਦਾ ਹੈ । ਹੇ ਭਾਈ! ਜਿਹੜੇ ਮਨੁੱਖ (ਆਪਣੇ) ਮੂੰਹ ਨਾਲ ਪਰਮਾਤਮਾ ਦਾ ਨਾਮ ਉਚਾਰਦੇ ਰਹਿੰਦੇ ਹਨ, (ਉਹਨਾਂ ਦਾ) ਦਰਸਨ ਕਰ ਕੇ ਮਨ ਪਵਿੱਤਰ ਹੋ ਜਾਂਦਾ ਹੈ ਸਰੀਰ ਪਵਿੱਤਰ ਹੋ ਜਾਂਦਾ ਹੈ । ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ ।੨। ਹੇ ਭਾਈ! ਗੁਰੂ ਨੂੰ ਮਿਲ ਕੇ (ਪਰਮਾਤਮਾ ਦਾ ਨਾਮ ਜਪਦਿਆਂ) ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ । ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਪਰਮਾਤਮਾ ਦਾ ਨਾਮ ਜਪਦਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ । ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਹ ਸਾਰੀਆਂ ਮੂੰਹ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ, ਉਸ ਦੇ ਜਨਮ ਮਰਨ ਦੇ ਗੇੜ (ਭੀ) ਮਿਟ ਜਾਂਦੇ ਹਨ । ਪਿਆਰ ਦੀ ਰਾਹੀਂ ਭਗਤੀ ਵਾਲੇ ਸੁਭਾਉ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਅਦ੍ਰਿਸ਼ਟ ਬੇਅੰਤ ਅਤੇ ਸਰਬ-ਵਿਆਪਕ ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ—ਗੁਰੂ ਨੇ (ਮੇਰੀ) ਭਟਕਣਾ ਦੂਰ ਕਰ ਦਿੱਤੀ ਹੈ, (ਹੁਣ) ਮੈਂ ਜਿਧਰ ਵੇਖਦਾ ਹਾਂ, ਉਧਰ ਉਹ (ਪਰਮਾਤਮਾ) ਹੀ (ਦਿੱਸਦਾ ਹੈ) ।੩। ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ ਅਤੇ ਸੰਤ ਜਨਾਂ ਦੇ ਸਾਰੇ ਕੰਮ ਸਿਰੇ ਚੜ੍ਹਾਨ ਵਾਲਾ ਹੈ । ਜਿਨ੍ਹਾਂ ਨੂੰ ਸੰਤ-ਗੁਰੂ ਮਿਲ ਪਿਆ, ਉਹਨਾਂ ਨੇ ਪ੍ਰਭੂ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋਣ ਲੱਗ ਪਈਆਂ, (ਉਹਨਾਂ ਦੇ ਅੰਦਰੋਂ) ਹਉਮੈ ਦੇ ਕਲੇਸ਼ ਨਾਸ ਹੋ ਗਏ, ਉਹ ਸਦਾ ਖਿੜੇ-ਮੱਥੇ ਰਹਿਣ ਲੱਗ ਪਏ, ਚਿਰਾਂ ਦੇ ਵਿੱਛੁੜੇ ਹੋਏ ਉਹ ਪ੍ਰਭੂ ਨੂੰ ਮਿਲ ਪਏ । ਉਹਨਾਂ ਦੇ ਮਨ ਵਿਚ (ਸਿਮਰਨ ਦੀ ਬਰਕਤਿ ਨਾਲ) ਠੰਢ ਪੈ ਗਈ, ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਪਰਮਾਤਮਾ ਦਾ ਨਾਮ ਉਹਨਾਂ ਨੂੰ ਕਦੇ ਨਹੀਂ ਭੁੱਲਦਾ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਗੁਰੂ ਨੇ (ਇਹ ਗੱਲ ਹਿਰਦੇ ਵਿਚ) ਪੱਕੀ ਕਰ ਦਿੱਤੀ ਹੈ ਕਿ ਸਦਾ ਜਗਤ ਦੇ ਮਾਲਕ ਦਾ ਨਾਮ ਜਪਦੇ ਰਿਹਾ ਕਰੋ ।੪।੧।੩।
रागु सूही छंत महला ५ घरु २
ੴ सतिगुर प्रसादि ॥
गोबिंद गुण गावण लागे ॥ हरि रंगि अनदिनु जागे ॥ हरि रंगि जागे पाप भागे मिले संत पिआरिआ ॥ गुर चरण लागे भरम भागे काज सगल सवारिआ ॥ सुणि स्रवण बाणी सहजि जाणी हरि नामु जपि वडभागै ॥ बिनवंति नानक सरणि सुआमी जीउ पिंडु प्रभ आगै ॥१॥ अनहत सबदु सुहावा ॥ सचु मंगलु हरि जसु गावा ॥ गुण गाइ हरि हरि दूख नासे रहसु उपजै मनि घणा ॥ मनु तंनु निरमलु देखि दरसनु नामु प्रभ का मुखि भणा ॥ होइ रेण साधू प्रभ अराधू आपणे प्रभ भावा ॥ बिनवंति नानक दइआ धारहु सदा हरि गुण गावा ॥२॥ गुर मिलि सागरु तरिआ ॥ हरि चरण जपत निसतरिआ ॥ हरि चरण धिआए सभि फल पाए मिटे आवण जाणा ॥ भाइ भगति सुभाइ हरि जपि आपणे प्रभ भावा ॥ जपि एकु अलख अपार पूरन तिसु बिना नही कोई ॥ बिनवंति नानक गुरि भरमु खोइआ जत देखा तत सोई ॥३॥ पतित पावन हरि नामा ॥ पूरन संत जना के कामा ॥ गुरु संतु पाइआ प्रभु धिआइआ सगल इछा पुंनीआ ॥ हउ ताप बिनसे सदा सरसे प्रभ मिले चिरी विछुंनिआ ॥ मनि साति आई वजी वधाई मनहु कदे न वीसरै ॥ बिनवंति नानक सतिगुरि द्रिड़ाइआ सदा भजु जगदीसरै ॥४॥१॥३॥
अर्थ: हे भाई! जो मनुष्य प्यारे गुरू को मिल जाते हैं, वे मनुष्य परमात्मा का गुण-गान करने लग जाते हैं, परमात्मा के प्रेम-रंग में (टिक के) वह हर वक्त (माया के हमलों से) सचेत रहते हैं, (ज्यों-ज्यों) वह प्रभू के प्यार-रंग में (टिक के) सचेत होते हैं, (उनके अंदर से) सारे पाप भाग जाते हैं। हे भाई! जो मनुष्य गुरू के चरणों में लगते हैं, उनकी सारी भटकनें दूर हो जाती हैं, उनके सारे काम भी सँवर जाते हैं। नानक विनती करता है– जो मनुष्य बहुत बड़ी किस्मत से सतिगुरू की बाणी कानों से सुन के परमात्मा का नाम जप के आत्मिक अडोलता में (टिक के परमात्मा के साथ) गहरी सांझ डालता है, वह मनुष्य मालिक प्रभू की शरण पड़ कर अपनी जिंद अपना शरीर (सब कुछ) परमात्मा के आगे (रख देता है)।1। हे भाई! जिन मनुष्यों ने सदा-स्थिर प्रभू की सिफत सालाह के गीत हर वक्त गाए, उनको सिफत सालाह की बाणी हर वक्त एक-रस (कानों को) सुखद लगने लग जाती है। परमात्मा के गुण गा-गा के (उनके सारे) दुख नाश हो जाते हैं, (उनके) मन में बहुत आनंद पैदा हो जाता है। हे भाई! जो मनुष्य (अपने) मुँह से परमात्मा का नाम उचारते रहते हैं, (उनका) दर्शन करके मन पवित्र हो जाता है। गुरू की चरण-धूल हो के जो मनुष्य परमात्मा की आराधना करते रहते हैं, वह मनुष्य अपने प्रभू को प्यारे लगने लग जाते हैं। नानक विनती करता है– हे प्रभू! (मेरे पर) मेहर कर, मैं (भी) सदा तेरे गुण गाता रहॅूँ।2। हे भाई! गुरू को मिल के परमात्मा का नाम जपने से संसार-समुंद्र से पार लांघा जा सकता है। जो मनुष्य परमात्मा के चरणों में सुरति जोड़े रखता है वह सारी मुँह मांगी मुरादें प्राप्त कर लेता है, उसके जनम-मरण के चक्कर भी मिट जाते हैं। प्यार के द्वारा, भक्ति वाले स्वभाव के द्वारा परमात्मा का नाम जप के वह मनुष्य अपने प्रभू को प्यारा लगने लगता है। हे भाई! अदृश्य बेअंत और सर्व-व्यापक परमात्मा का नाम जपा कर, उसके बिना और कोई नहीं है। नानक विनती करता है– गुरू ने (मेरी) भटकना दूर कर दी है, (अब) मैं जिधर देखता हूँ, उधर वह (परमात्मा) ही (दिखता है)।3। हे भाई! परमात्मा का नाम विकारियों को पवित्र करने वाला है और संत जनों के सारे काम सिरे चढ़ाने वाला है। जिनको संत-गुरू मिल गया, उन्होंने प्रभू का नाम सिमरना आरम्भ कर दिया, उनकी सारी मुरादें पूरी होने लग पड़ीं, (उनके अंदर से) अहंकार के कलेश नाश हो गए, वे सदैव प्रफुल्लित रहने लग पड़े, चिरों से विछुड़े हुए वे प्रभू को मिल गए। उनके मन में (सिमरन की बरकति से) ठंड पड़ गई, उनके अंदर चढ़दीकला (प्रगतिशील जीवन की उमंग) प्रबल हो गई, परमात्मा का नाम उन्हें कभी नहीं भूलता। नानक विनती करता है– (हे भाई! गुरू ने ये बात हृदय में) पक्की कर दी है कि सदा जगत के मालिक का नाम जपते रहा करो।4।1।3।
Raag soohee chhant mehlaa 5 ghar 2
ik-oNkaar satgur parsaad.
gobind gun gaavan laagay. har rang an-din jaagay. har rang jaagay paap bhaagay milay sant pi-aari-aa. gur charan laagay bharam bhaagay kaaj sagal savaari-aa. sun sarvan banee sahj jaanee har naam jap vadbhaagai. binvant naanak saran su-aamee jee-o pind parabh aagai. ||1|| anhat sabad suhaavaa. sach mangal har jas gaavaa. gun gaa-ay har har dook naaay rahas upjai man ghanaa. man tann nirmal daykh darsan naam parabh kaa mukh bhanaa. ho-ay rayn saaDhoo parabh araaDhoo aapnay parabh bhaavaa. binvant naanak da-i-aa Dhaarahu sadaa har gun gaavaa. ||2|| gur mil saagar tari-aa. har charan japat nistari-aa. har charan Dhi-aa-ay sabh fal paa-ay mitay aavan jaanaa. bhaa-ay bhagat subhaa-ay har jap aapnay parabh bhaavaa. jap ayk alakh apaar pooran tis binaa nahee ko-ee. binvant naanak gur bharam kho-i-aa jat daykhaa tat so-ee. ||3|| patit paavan har naamaa. pooran sant janaa kay kaamaa. gur sant paa-i-aa parabh Dhi-aa-i-aa sagal ichhaa punnee-aa. ha-o taap binsay sadaa sarsay parabh milay chiree vichhunni-aa. man saat aa-ee vajee vaDhaa-ee manhu kaday na veesrai. binvant naanak satgur drirr-aa-i-aa sadaa bhaj jagdeesrai. ||4||1||3||
Meaning: Raag Soohee, Chhant, Fifth Mehl, Second House:
One Universal Creator God. By The Grace Of The True Guru:
I sing the Glorious Praises of the Lord of the Universe. I am awake, night and day, in the Lord’s Love. Awake to the Lord’s Love, my sins have left me. I meet with the Beloved Saints. Attached to the Guru’s Feet, my doubts are dispelled, and all my affairs are resolved. Listening to the Word of the Guru’s Bani with my ears, I know celestial peace. By great good fortune, I meditate on the Lord’s Name. Prays Nanak, I have entered my Lord and Master’s Sanctuary. I dedicate my body and soul to God. ||1|| The unstruck melody of the Shabad, the Word of God is so very beautiful. True joy comes from singing the Lord’s Praises. Singing the Glorious Praises of the Lord, Har, Har, pain is dispelled, and my mind is filled with tremendous joy. My mind and body have become immaculate and pure, gazing upon the Blessed Vision of the Lord’s Darshan; I chant the Name of God. I am the dust of the feet of the Holy. Worshipping God in adoration, my God is pleased with me. Prays Nanak, please bless me with Your Mercy, that I may sing Your Glorious Praises forever. ||2|| Meeting with the Guru, I cross over the world-ocean. Meditating on the Lord’s Feet, I am emancipated. Meditating on the Lord’s Feet, I have obtained the fruits of all rewards, and my comings and goings have ceased. With loving devotional worship, I meditate intuitively on the Lord, and my God is pleased. Meditate on the One, Unseen, Infinite, Perfect Lord; there is no other than Him. Prays Nanak, the Guru has erased my doubts; wherever I look, there I see Him. ||3|| The Lord’s Name is the Purifier of sinners. It resolves the affairs of the humble Saints. I have found the Saintly Guru, meditating on God. All my desires have been fulfilled. The fever of egotism has been dispelled, and I am always happy. I have met God, from whom I was separated for so long. My mind has found peace and tranquility; congratulations are pouring in. I shall never forget Him from my mind. Prays Nanak, the True Guru has taught me this, to vibrate and meditate forever on the Lord of the Universe. ||4||1||3||
www.shrimuktsarsahib.com
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna SahibToday Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
Dhan Shri Guru Granth Sahib JI Maharaj
hukamnama patna sahib, takht shri harimandar ji patna sahib bihar,patna sahib live katha today,hukamnama sahib,sri patna sahib,patna sahib live today,gurudwara patna sahib,patna sahib,patna sahib gurudwara live,patna sahib live,takht patna sahib,katha sri guru granth sahib ji,live from patna sahib,5 takht sahib,#gurdwara sahib in east india,sri guru granth sahib ji da path,hukamnama #from #darbar #sahib #amritsar #today,vyakhya sri guru granth sahib ji
Dates When this Mukhwaak Comes Again
16 January 2025