Daily Mukhwak From Takht Shri Patna Shri Patna Sahib
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 774
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥
ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ ਰਸਨ ਰਸਾਏ ॥ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥ ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥ ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥ ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥ ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥ ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥ ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥ ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥ ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥
ਅਰਥ: ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਪਰਮਾਤਮਾ ਦੇ ਗੁਣ ਆਪਣੇ) ਹਿਰਦੇ ਵਿਚ (ਵਸਾਈ ਰਖਦਾ ਹੈ, ਆਪਣੀ) ਜੀਭ ਨਾਲ (ਗੁਣਾਂ ਦਾ) ਰਸ ਮਾਣਦਾ ਹੈ, (ਜਿਹੜਾ ਮਨੁੱਖ) ਹਰੀ (ਦੇ ਗੁਣਾਂ ਦਾ) ਰਸ (ਆਪਣੀ) ਜੀਭ ਨਾਲ ਮਾਣਦਾ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਉਸ ਟਿਕੇ ਹੋਏ ਨੂੰ) ਪਰਮਾਤਮਾ ਮਿਲ ਪੈਂਦਾ ਹੈ। ਉਹ ਮਨੁੱਖ ਹਰ ਵੇਲੇ (ਸਿਫ਼ਤਿ-ਸਾਲਾਹ ਦਾ) ਅਨੰਦ ਮਾਣਦਾ ਹੈ, ਆਨੰਦ ਵਿਚ ਲੀਨ ਰਹਿੰਦਾ ਹੈ, (ਗੁਰੂ ਦੇ) ਸ਼ਬਦ ਦੀ ਰਾਹੀਂ (ਉਹ ਮਨੁੱਖ ਪ੍ਰਭੂ ਵਿਚ) ਸੁਰਤਿ ਜੋੜੀ ਰੱਖਦਾ ਹੈ। ਪਰ, ਹੇ ਭਾਈ! ਪੂਰਾ ਗੁਰੂ ਮਿਲਦਾ ਹੈ ਵੱਡੀ ਕਿਸਮਤ ਨਾਲ, (ਜਿਸ ਨੂੰ ਮਿਲਦਾ ਹੈ, ਉਹ) ਹਰ ਵੇਲੇ ਹਰਿ-ਨਾਮ ਸਿਮਰਦਾ ਰਹਿੰਦਾ ਹੈ। ਹੇ ਨਾਨਕ! ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਜਗਤ ਦਾ ਸਹਾਰਾ ਪ੍ਰਭੂ ਉਸ ਨੂੰ ਮਿਲ ਪੈਂਦਾ ਹੈ, ਉਹ ਮਨੁੱਖ ਉਸ ਅਵਸਥਾ ਵਿਚ ਲੀਨ ਰਹਿੰਦਾ ਹੈ ਜਿੱਥੇ ਮਾਇਆ ਦਾ ਕੋਈ ਫੁਰਨਾ ਪੋਹ ਨਹੀਂ ਸਕਦਾ। ਹੇ ਭਾਈ! ਜਿਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਮਿਲਦਾ ਹੈ, ਉਹ ਪਰਮਾਤਮਾ ਦੇ ਪਵਿੱਤਰ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ। ਉਹ ਮਨੁੱਖ ਪ੍ਰਭੂ ਦੇ ਪਵਿੱਤਰ ਨਾਮ-ਜਲ ਵਿਚ ਇਸ਼ਨਾਨ ਕਰਦਾ ਹੈ, ਉਸ ਦਾ ਸਰੀਰ ਪਵਿੱਤਰ ਹੋ ਜਾਂਦਾ ਹੈ, (ਨਾਮ-ਜਲ ਉਸ ਦੇ ਅੰਦਰੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦਾ ਹੈ। (ਨਾਮ-ਜਲ ਦੀ ਬਰਕਤਿ ਨਾਲ ਉਸ ਦੇ ਅੰਦਰੋਂ) ਖੋਟੀ ਮਤਿ ਦੀ ਮੈਲ ਧੁਪ ਜਾਂਦੀ ਹੈ, ਭਟਕਣਾ ਦੂਰ ਹੋ ਜਾਂਦੀ ਹੈ, ਹਉਮੈ ਦੀ ਪੀੜ ਨਾਸ ਹੋ ਜਾਂਦੀ ਹੈ। ਪਰ, ਹੇ ਭਾਈ! ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ ਹੀ ਸਾਧ ਸੰਗਤਿ ਮਿਲਦੀ ਹੈ, (ਜਿਸ ਨੂੰ ਮਿਲਦੀ ਹੈ, ਉਸ ਦਾ) ਟਿਕਾਣਾ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਹੇ ਨਾਨਕ! ਉਹ ਮਨੁੱਖ ਸੁਆਦ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤਾਂ ਦਾ ਰਸ ਆਪਣੀ ਜੀਭ ਨਾਲ ਮਾਣਦਾ ਹੈ, (ਉਸ ਦੇ ਅੰਦਰ ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ ਪੈਦਾ ਕਰ ਦੇਂਦਾ ਹੈ।੨। ਹੇ ਭਾਈ! ਜਿਹੜਾ ਮਨੁੱਖ ਆਪਣੇ ਅੰਦਰ ਪ੍ਰਭੂ ਦੀ ਅਮੋਲਕ ਸਿਫ਼ਤਿ-ਸਾਲਾਹ ਨੂੰ ਪ੍ਰੋ ਰੱਖਦਾ ਹੈ, ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਨਾਮ ਨੂੰ ਪਿਆਰਦਾ ਹੈ, ਹਰਿ-ਨਾਮ ਨਾਲ ਪਿਆਰ ਪਾਈ ਰੱਖਦਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ (ਉਸ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ, (ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਦੂਰ ਕਰ ਦੇਂਦਾ ਹੈ। (ਉਸ ਮਨੁੱਖ ਦੇ) ਹਿਰਦੇ ਵਿਚ ਆਤਮਕ ਜੀਵਨ ਦੀ ਸੂਝ ਵਾਲਾ ਤੇਜ਼ ਚਾਨਣ ਮਘ ਪੈਂਦਾ ਹੈ, ਉਸ ਦੇ ਸਾਰੇ ਗਿਆਨ-ਇੰਦ੍ਰੇ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। (ਉਹ ਮਨੁੱਖ ਆਪਣਾ) ਸਰੀਰ ਭੇਟ ਕਰ ਕੇ, (ਆਪਣਾ) ਮਨ ਭੇਟ ਕਰ ਕੇ ਆਤਮਕ ਜੀਵਨ ਦਾ ਸੁਹਜ ਪੈਦਾ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਨਾਨਕ! (ਉਹ ਮਨੁੱਖ ਸਦਾ ਪ੍ਰਭੂ ਦੀ) ਗੋਦ ਵਿਚ ਲੀਨ ਰਹਿੰਦਾ ਹੈ (ਉਸ ਦੀ ਇਹ ਸਰਧਾ ਬਣੀ ਰਹਿੰਦੀ ਹੈ ਕਿ) ਜੋ ਕੁਝ ਪ੍ਰਭੂ ਹੁਕਮ ਕਰਦਾ ਹੈ, ਉਹੀ ਧਿਆਨ ਨਾਲ ਕਰਨਾ ਚਾਹੀਦਾ ਹੈ (ਪ੍ਰਭੂ ਦੀ ਰਜ਼ਾ ਵਿਚ ਪੂਰਨ ਤੌਰ ਤੇ ਰਾਜ਼ੀ ਰਹਿਣਾ ਚਾਹੀਦਾ ਹੈ) ।੩। ਹੇ ਭਾਈ! ਹਰੀ ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦੇ ਵਿਆਹ ਦਾ) ਕੰਮ ਰਚ ਦਿੱਤਾ, ਉਸ ਨੂੰ ਉਹ ਗੁਰੂ ਦੀ ਰਾਹੀਂ ਵਿਆਹੁਣ ਲਈ ਆ ਪਹੁੰਚਿਆ (ਜਿਹੜੀ ਜੀਵ-ਇਸਤ੍ਰੀ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜਨਾ ਚਾਹੁੰਦਾ ਹੈ, ਉਸ ਨੂੰ ਗੁਰੂ ਦੀ ਸਰਨ ਵਿਚ ਟਿਕਾਂਦਾ ਹੈ) । ਹੇ ਭਾਈ! ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ ਆਪਣੇ ਨਾਲ ਜੋੜਨ ਦੀ ਮਿਹਰ ਕਰਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਉਹ ਜੀਵ-ਇਸਤ੍ਰੀ ਸੰਤ ਜਨਾਂ ਨਾਲ ਮਿਲ ਕੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਹੈ, ਪ੍ਰਭੂ ਆਪ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ। (ਜਿਵੇਂ ਵਿਆਹ ਦੇ ਸਮੇ ਜਾਂਞੀ ਰਲ ਕੇ ਆਉਂਦੇ ਹਨ, ਤਿਵੇਂ ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ) ਦੈਵੀ ਗੁਣਾਂ ਵਾਲੇ ਸੰਤ ਜਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲੇ ਭਗਤ-ਜਨ ਮਿਲ ਕੇ ਆਉਂਦੇ ਹਨ (ਉਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਵਿਆਹ ਕਰਨ ਲਈ) ਇਕ ਅਦੁਤੀ ਜੰਞ ਬਣਾਂਦੇ ਹਨ। ਹੇ ਨਾਨਕ (ਸਤ ਸੰਗੀਆਂ ਦੀ ਉਸ ਜੰਞ ਦੀ ਬਰਕਤਿ ਨਾਲ, ਭਾਵ, ਉਸ ਸਤਸੰਗ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੂੰ) ਉਹ ਪਿਆਰਾ ਪ੍ਰਭੂ ਮਿਲ ਪੈਂਦਾ ਹੈ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਕਦੇ ਜੰਮਦਾ ਮਰਦਾ ਨਹੀਂ।੪।੧।੩।
ੴ सतिगुर प्रसादि ॥
रागु सूही छंत महला ४ घरु २ ॥
गुरमुखि हरि गुण गाए ॥ हिरदै रसन रसाए ॥ हरि रसन रसाए मेरे प्रभ भाए मिलिआ सहजि सुभाए ॥ अनदिनु भोग भोगे सुखि सोवै सबदि रहै लिव लाए ॥ वडै भागि गुरु पूरा पाईऐ अनदिनु नामु धिआए ॥ सहजे सहजि मिलिआ जगजीवनु नानक सुंनि समाए ॥१॥ संगति संत मिलाए ॥ हरि सरि निरमलि नाए ॥ निरमलि जलि नाए मैलु गवाए भए पवितु सरीरा ॥ दुरमति मैलु गई भ्रमु भागा हउमै बिनठी पीरा ॥ नदरि प्रभू सतसंगति पाई निज घरि होआ वासा ॥ हरि मंगल रसि रसन रसाए नानक नामु प्रगासा ॥२॥ अंतरि रतनु बीचारे ॥ गुरमुखि नामु पिआरे ॥ हरि नामु पिआरे सबदि निसतारे अगिआनु अधेरु गवाइआ ॥ गिआनु प्रचंडु बलिआ घटि चानणु घर मंदर सोहाइआ ॥ तनु मनु अरपि सीगार बणाए हरि प्रभ साचे भाइआ ॥ जो प्रभु कहै सोई परु कीजै नानक अंकि समाइआ ॥३॥ हरि प्रभि काजु रचाइआ ॥ गुरमुखि वीआहणि आइआ ॥ वीआहणि आइआ गुरमुखि हरि पाइआ सा धन कंत पिआरी ॥ संत जना मिलि मंगल गाए हरि जीउ आपि सवारी ॥ सुरि नर गण गंधरब मिलि आए अपूरब जंञ बणाई ॥ नानक प्रभु पाइआ मै साचा ना कदे मरै न जाई ॥४॥१॥३॥
अर्थ: हे भाई! जो मनुष्य गुरू के सन्मुख रह के परमात्मा के गुण गाता रहता है (परमात्मा के गुण अपने) हृदय में (बसाए रखता है, अपनी) जीभ से (गुणों का) रस लेता है, (जो मनुष्य) हरी (के गुणों का) रस (अपनी) जीभ से लेता रहता है, वह मनुष्य प्रभू को प्यारा लगने लगता है, आत्मिक अडोलता में प्रेम में (उस टिके हुए को) परमात्मा मिल जाता है। वह मनुष्य हर वक्त (सिफत सालाह का) आनंद लेता है, आनंद में लीन रहता है, (गुरू के) शबद के द्वारा (वह मनुष्य प्रभू में) सुरति जोड़े रखता है। पर, हे भाई! पूरा गुरू मिलता है बड़ी किस्मत से, (जिसको मिलता है, वह) हर वक्त हरी-नाम सिमरता रहता है। हे नानक! वह मनुष्य हर समय आत्मिक अडोलता में टिका रहता है, जगत का सहारा प्रभू उसको मिल जाता है, वह मनुष्य उस अवस्था में लीन रहता है जहाँ माया का कोई विचार छू भी नहीं सकता।1। हे भाई! जो मनुष्य संत जनों की संगति में मिलता है, वह परमात्मा के पवित्र सरोवर में स्नान करता है। वह मनुष्य प्रभू के पवित्र नाम-जल में स्नान करता है, उसका शरीर पवित्र हो जाता है, (नाम-जल उसके अंदर से विकारों की) मैल दूर कर देता है। (नाम-जल के बरकति से उसके अंदर से) दुमर्ति की मैल धुल जाती है, भटकना दूर हो जाती है, अहंकार की पीड़ा नाश हा जाती है। पर, हे भाई! परमात्मा की मेहर की निगाह के साथ ही साध-संगति मिलती है (जिसको मिलती है, उसका) ठिकाना प्रभू-चरणों में हुआ रहता है। हे नानक! वह मनुष्य स्वाद से परमातमा की सिफत सालाह के गीतों का रस लेता है, (उसके अंदर परमात्मा का) नाम (आत्मिक जीवन का) प्रकाश पैदा कर देता है।2। हे भाई! जो मनुष्य अपने अंदर प्रभू की अमूल्य सिफत सालाह को परोए रखता है, गुरू के सन्मुख रहके परमात्मा के नाम को प्यार करता है, हरी-नाम से प्यार डाले रखता है, (गुरू अपने) शबद के द्वारा (उसको संसार समुंद्र से) पार लंघा देता है, (उसके अंदर से) आत्मिक जीवन के प्रति अज्ञानता (का) अंधकार दूर कर देता है। (उस मनुष्य के) हृदय में आत्मिक जीवन की सूझ वाला तेज प्रकाश जल उठता है, उसकी सारी ज्ञानेन्द्रियां सुंदर आत्मिक जीवन वाली बन जाती हैं। (वह मनुष्य अपना) शरीर भेट करके, (अपना) मन भेट करके आत्मिक जीवन का सुहज पैदा कर लेता है, वह सदा-स्थिर प्रभू को प्यारा लगने लग जाता है। हे नानक! (वह मनुष्य सदा प्रभू की) गोद में लीन रहता है (उसकी ये श्रद्धा बनी रहती है कि) जो कुछ प्रभू हुकम करता है, वही ध्यान से करना चाहिए (प्रभू की रजा में पूरी तौर पर राजी रहना चाहिए)।3। हे भाई! हरी प्रभू ने (जिस जीव-स्त्री के विवाह का) काम रच दिया, उसको वह गुरू के द्वारा ब्याहने के लिए आ पहुँचा (जिस जीव-स्त्री को परमात्मा अपने चरणों से जोड़ता है, उसको गुरू की शरण में टिकाता है)। हे भाई! (जिस जीव-स्त्री को) प्रभू अपने साथ जोड़ने की मेहर करता है, उसको गुरू के माध्यम से मिल जाता है, वह जीव-स्त्री प्रभू-पति को प्यारी लगने लग जाती है। वह जीव-स्त्री संत जनों के साथ मिल के प्रभू-पति की सिफत-सालाह के गीत गाती है, प्रभू स्वयं उसका जीवन सुंदर बना देता है। (जैसे विवाह के समय बाराती मिलजुल के आते हैं, वैसे ही जीव स्त्री को प्रभू-पति से मिलाने के लिए) दैवी-गुणों वाले संत-जन, प्रभू की सिफत सालाह करने वाले भक्तजन मिल के आते हैं (उस जीव-स्त्री का प्रभू-पति के साथ विवाह करने के लिए) एक अद्वितीय बारात बनाते हैं। हे नानक! (सत्संगियों की उस बारात की बरकति से, भाव, उस सत्संग की कृपा से उस जीव-स्त्री को) वह प्यारा प्रभू मिल जाता है, जो सदा कायम रहने वाला है, जो कभी पैदा होता मरता नहीं।4।1।3।
…
…
Today Mukhwak From Janam Asthan Guru Gobind Singh Ji
Hukamnama Sahib
Takht Patna Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,hukamnama sahib,giani sahib singh ji,vyakhya sri guru granth sahib ji,sri guru granth sahib ji,live from patna sahib,hukamnama,hukamnama aaj ka,takht patna sahib,#hukamnama
Dates When this Mukhwaak Comes Again
13 January 2025
25 January 2025