hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 615


ਸੋਰਠਿ ਮਹਲਾ ੫ ॥
ਪ੍ਰਭ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥੧॥ ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪੁਨੋ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥੨॥ ਤਾ ਕਉ ਬਿਘਨੁ ਨ ਕੋਊ ਲਾਗੈ ਜੋ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥੩॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ ਪੂਰਨ ਪੈਜ ਰਖਾਈ ॥੪॥੧੪॥੨੫॥


ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ। ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ।ਰਹਾਉ। ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।੧। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ। ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ।੨। ਹੇ ਭਾਈ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ। ਪਰਮਾਤਮਾ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ।੩। ਹੇ ਭਾਈ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ। ਹੇ ਦਾਸ ਨਾਨਕ! ਆਖ-) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ।੪।੧੪।੨੫।


सोरठि महला ५ ॥ प्रभ की सरणि सगल भै लाथे दुख बिनसे सुखु पाइआ ॥ दइआलु होआ पारब्रहमु सुआमी पूरा सतिगुरु धिआइआ ॥१॥ प्रभ जीउ तू मेरो साहिबु दाता ॥ करि किरपा प्रभ दीन दइआला गुण गावउ रंगि राता ॥ रहाउ ॥ सतिगुरि नामु निधानु द्रिड़ाइआ चिंता सगल बिनासी ॥ करि किरपा अपुनो करि लीना मनि वसिआ अबिनासी ॥२॥ ता कउ बिघनु न कोऊ लागै जो सतिगुरि अपुनै राखे ॥ चरन कमल बसे रिद अंतरि अम्रित हरि रसु चाखे ॥३॥ करि सेवा सेवक प्रभ अपुने जिनि मन की इछ पुजाई ॥ नानक दास ता कै बलिहारै जिनि पूरन पैज रखाई ॥४॥१४॥२५॥


अर्थ: हे प्रभू जी! तू मेरा मालिक है, तू मुझे सारी दातें देने वाला है। हे दीनों पर दया करने वाले प्रभू! (मेरे पर) मेहर कर, मैं तेरे प्रेम-रंग में रंग के तेरे गुण गाता रहूँ। रहाउ। हे भाई! जो मनुष्य पूरे गुरू का ध्यान धरता है, उस पर मालिक परमात्मा दयावान होता है (और, वह मनुष्य परमात्मा की शरण पड़ता है) परमात्मा की शरण पड़ने से उसके सारे डर उतर जाते हैं, सारे दुख दूर हो जाते हैं, वह (सदा) आत्मिक आनंद लेता है।1। हे भाई! जिस मनुष्य के हृदय में गुरू ने सारे सुखों का खजाना प्रभू-नाम पक्का कर दिया, उसकी सारी चिंताएं दूर हो गई। परमात्मा मेहर करके उसको अपना बना लेता है, उसके मन में नाश-रहित परमात्मा आ बसता है।2। हे भाई! अपने गुरू ने जिस मनुष्य की रक्षा की उसको (आत्मिक जीवन के रास्ते में) कोई रुकावट नहीं आती। परमात्मा के कमल-फूल जैसे कोमल चरण उसके हृदय में आ बसते हैं, वह मनुष्य आत्मिक जीवन देने वाला हरी-नाम-रस सदा चखता है।3। हे भाई! जिस परमात्मा ने (हर वक्त) तेरे मन की (हरेक) कामना पूरी की है, सेवक की तरह उसकी सेवा-भक्ति करता रह। हे दास नानक! (कह–) मैं उस प्रभू से सदके जाता हूँ, जिसने (विघनों से मुकाबले पर हर समय) पूरी तौर पर इज्जत बचा के रखी है।4।14।25।

www.shrimuktsarsahib.com


Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib

PatnaSahib #Hukamnama #HukamnamaPatnaSahib #HukamnamaPatnaSahib #HukamnamaSriHarmandirSahib

Dhan Shri Guru Granth Sahib JI Maharaj

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji  Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 799


ਬਿਲਾਵਲੁ ਮਹਲਾ ੪ ॥
ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥ ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥ ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥ ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥ ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥ ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥ 


ਅਰਥ: ਹੇ ਮੇਰੇ ਮਨ! ਸਦਾ ਪਰਮਾਤਮਾ ਦੇ ਗੁਣ ਯਾਦ ਕਰਦਾ ਰਹੁ। ਜਿਸ ਮਨੁੱਖ ਦੇ ਮੱਥੇ ਉੱਤੇ ਲਿਖੇ ਚੰਗੇ ਭਾਗ ਜਾਗਦੇ ਹਨ ਉਹ ਪ੍ਰਭੂ ਦੇ ਗੁਣ ਗਾਂਦਾ ਹੈ। (ਹੇ ਮਨ! ਤੂੰ ਭੀ) ਸਾਧ ਸੰਗਤਿ ਵਿਚ ਮਿਲ ਕੇ (ਗੁਣ ਗਾ ਅਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘ।੧।ਰਹਾਉ। ਹੇ ਸੰਤ ਜਨੋ! ਹੇ ਭਰਾਵੋ! ਸਾਧ-ਸੰਗਤਿ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ। ਇਸ ਕਲਹ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਮਾਨੋ) ਜਹਾਜ਼ ਹੈ, (ਗੁਰੂ ਇਸ ਜਹਾਜ਼ ਦਾ) ਮਲਾਹ (ਹੈ, ਤੁਸੀ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘੋ।੧। (ਸ਼ਹਿਰਾਂ ਵਿਚ ਖਾਣ ਪੀਣ ਲਈ ਕਈ ਕਿਸਮਾਂ ਦੇ ਸੁਆਦਲੇ ਪਦਾਰਥ ਮਿਲਦੇ ਹਨ। ਮਨੁੱਖਾ) ਸਰੀਰ (ਭੀ, ਮਾਨੋ, ਇਕ ਸ਼ਹਿਰ ਹੈ, ਇਸ) ਸ਼ਹਿਰ ਵਿਚ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਨਾਲੋਂ) ਵਧੀਆ ਸੁਆਦਲਾ ਪਦਾਰਥ ਹੈ। (ਪਰ) ਹੇ ਸੰਤ ਜਨੋ! ਮੈਨੂੰ) ਸਮਝਾਓ ਕਿ ਇਹ ਕਿਵੇਂ ਹਾਸਲ ਹੋਵੇ। (ਸੰਤ ਜਨ ਇਹੀ ਦੱਸਦੇ ਹਨ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ (ਆਤਮਕ ਜੀਵਨ-) ਫਲ ਦੇਣ ਵਾਲਾ ਦਰਸਨ ਕਰੋ, ਗੁਰੂ ਨੂੰ ਮਿਲ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ।੨। ਹੇ ਸੰਤ ਜਨੋ! ਬੇ-ਸ਼ੱਕ ਚੱਖ ਕੇ ਵੇਖ ਲਵੋ, ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰਸ ਸੁਆਦਲਾ ਲੱਗਦਾ ਹੈ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਹੋਰ ਸਾਰੇ ਰਸ ਉਹਨਾਂ ਨੂੰ ਭੁੱਲ ਜਾਂਦੇ ਹਨ।੩। ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਸੁਆਦਲਾ ਪਦਾਰਥ ਹੈ, ਰਸੈਣ ਹੈ, ਸਦਾ ਇਸ ਦਾ ਸੇਵਨ ਕਰਦੇ ਰਹੋ (ਸਦਾ ਇਸ ਨੂੰ ਵਰਤਦੇ ਰਹੋ। ਹੇ ਨਾਨਕ! ਜਗਤ ਵਿਚ ਕੁੱਲ) ਚਾਰ ਪਦਾਰਥ (ਗਿਣੇ ਗਏ ਹਨ, ਨਾਮ-ਰਸੈਣ ਦੀ ਬਰਕਤਿ ਨਾਲ ਇਹ) ਚਾਰੇ ਹੀ ਮਿਲ ਜਾਂਦੇ ਹਨ। (ਇਸ ਵਾਸਤੇ) ਗੁਰੂ ਦੀ ਮਤਿ ਲੈ ਕੇ ਸਦਾ ਹਰਿ-ਨਾਮ ਦਾ ਭਜਨ ਕਰਦੇ ਰਹੋ।੪।੪।


बिलावलु महला ४ ॥
आवहु संत मिलहु मेरे भाई मिलि हरि हरि कथा करहु ॥ हरि हरि नामु बोहिथु है कलजुगि खेवटु गुर सबदि तरहु ॥१॥ मेरे मन हरि गुण हरि उचरहु ॥ मसतकि लिखत लिखे गुन गाए मिलि संगति पारि परहु ॥१॥ रहाउ ॥ काइआ नगर महि राम रसु ऊतमु किउ पाईऐ उपदेसु जन करहु ॥ सतिगुरु सेवि सफल हरि दरसनु मिलि अम्रितु हरि रसु पीअहु ॥२॥ हरि हरि नामु अम्रितु हरि मीठा हरि संतहु चाखि दिखहु ॥ गुरमति हरि रसु मीठा लागा तिन बिसरे सभि बिख रसहु ॥३॥ राम नामु रसु राम रसाइणु हरि सेवहु संत जनहु ॥ चारि पदारथ चारे पाए गुरमति नानक हरि भजहु ॥४॥४॥ 


अर्थ: हे मेरे मन! सदा परमात्मा के गुण याद करता रह। जिस मनुष्य के माथे पर लिखे अच्छे भाग्य जागते हैं वह प्रभू के गुण गाता है। (हे मन! तू भी) साध-संगति में मिल के (गुण गा और संसार-समुंद्र से) पार लांघ।1। रहाउ। हे संतजनो! हे भाईयो! (साध-संगित में) एक साथ मिल के बैठो, और मिल के सदा प्रभू की सिफत सालाह की बातें करो। इस कलह भरे संसार में परमात्मा का नाम (जैसे) जहाज है, (गुरू इस जहाज का) मल्लाह (है, तुम) गुरू के शबद में जुड़ के (संसार-समुंद्र से) पार लांघो।1। (शहरों में खाने-पीने के लिए कई किस्मों के स्वादिष्ट पदार्थ मिलते हैं। मनुष्य का) शरीर (भी, जैसे, एक शहर है, इस) शहर में परमात्मा का नाम (सब पदार्थों से) उक्तम स्वादिष्ट पदार्थ है। (पर) हे संतजनो! (मुझे) समझाओ कि ये कैसे हासिल हो। (संत जन यही बताते हैं कि गुरू की शरण पड़ कर) परमात्मा का (आत्मिक जीवन-) फल देने वाले दर्शन करो, गुरू को मिल के आत्मिक जीवन देने वाला नाम-जल पीते रहो।2। हे संतजनो! बेशक चख के देख लो, परमात्मा का नाम आत्मिक जीवन देने वाला मीठा जल है। गुरू की शिक्षा पर चल के जिन मनुष्यों को यह नाम-रस स्वादिष्ट लगता है, आत्मिक जीवन को खत्म कर देने वाले और सारे रस उनको भूल जाते हैं।3। हे संत जनो! परमात्मा का नाम स्वादिष्ट पदार्थ है, रसायन है, सदा इसका सेवन करते रहो (इसका प्रयोग हमेशा करते रहो)। हे नानक! (जगत में कुल) चार पदार्थ (गिने गए हैं, नाम-रसायन की बरकति से यह) चारों ही मिल जाते हैं। (इस वास्ते) गुरू की मति ले के हमेशा हरी-नाम का भजन करते रहो।4।4।

www.shrimuktsarsahib.com

hukamnama patna sahib,patna sahib live katha today,patna sahib,sri patna sahib,patna sahib live,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,chardikla time tv katha,hukamnama aaj ka,live from patna sahib,giani sukhdev singh patna sahib
Daily Mukhwak From Takht Shri  Patna Shri Patna Sahib

Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ  ਹਰਿਮੰਦਰ ਜੀ  ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 730


ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ {


ਅਰਥ: (ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ (ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ।੧।ਰਹਾਉ। (ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ। ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤਿ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ।੧। (ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ। ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ।੨। (ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ।੩। (ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ। (ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੧।


ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
रागु सूही महला १ चउपदे घरु १
भांडा धोइ बैसि धूपु देवहु तउ दूधै कउ जावहु ॥ दूधु करम फुनि सुरति समाइणु होइ निरास जमावहु ॥१॥ जपहु त एको नामा ॥ अवरि निराफल कामा ॥१॥ रहाउ ॥ इहु मनु ईटी हाथि करहु फुनि नेत्रउ नीद न आवै ॥ रसना नामु जपहु तब मथीऐ इन बिधि अम्रितु पावहु ॥२॥ मनु स्मपटु जितु सत सरि नावणु भावन पाती त्रिपति करे ॥ पूजा प्राण सेवकु जे सेवे इन्ह बिधि साहिबु रवतु रहै ॥३॥ कहदे कहहि कहे कहि जावहि तुम सरि अवरु न कोई ॥ भगति हीणु नानकु जनु ज्मपै हउ सालाही सचा सोई ॥४॥१॥


अर्थ: (हे भाई! अगर प्रभू को प्रसन्न करना है) तो सिर्फ प्रभू का नाम ही जपो (सिमरन छोड़ के प्रभू को प्रसन्न करने के) और सारे उद्यम व्यर्थ हैं।1। रहाउ। (मक्खन हासिल करने के लिए हे भाई!) तुम (पहले) बर्तन धो के बैठ के (उस बर्तन को) धूप में धो के तब दूध लेने जाते हो (फिर जाग लगा के उसको जमाते हो। इसी तरह यदि हरी-नाम प्राप्त करना है, तो) हृदय को पवित्र करके मन को रोको – ये इस हृदय-बर्तन को धूप दो। तब दूध लेने जाओ। रोजाना की किरत-कार दूध है, प्रभू-चरनों में (हर वक्त) सुरति जोड़े रखनी (रोजाना के किरत-कार में) जाग लगाना है, (जुड़ी सुरति की बरकति से) दुनिया की आशाओं से ऊपर उठो, इस तरह ये दूध जमाओ (भाव, जुड़ी हुई सुरति की सहायता से रोजाना काम-काज करते हुए भी माया की ओर से उपरामता ही रहेगी)।1। (दूध मथने के वक्त तुम नेत्रे की गिटियाँ हाथ में पकड़ते हो) अपने इस मन को वश में करो (आत्मिक जीवन के लिए इस तरह ये मन-रूप) गीटियाँ हाथ में पकड़ो। माया के मोह की नींद (मन पर) प्रभाव ना डाल सके- ये है नेत्रा। जीभ से परमात्मा का नाम जपो (ज्यों-ज्यों नाम जपोगे) त्यों-त्यों (ये रोजाना काम-काज रूपी दूध) मथता रहेगा, इन तरीकों से (रोजाना काम-काज करते हुए ही) नाम-अमृत प्राप्त कर लोगे।2। (पुजारी मूर्ति को डिब्बे में डालता है, अगर जीव) अपने मन को डब्बा बनाए (उसमें परमात्मा का नाम टिका के रखे) उस नाम के द्वारा साध-संगति सरोवर में स्नान करे, (मन में टिके हुए प्रभू ठाकुर को) श्रद्धा के पत्रों से प्रसन्न करे, अगर जीव सेवक बन के स्वै भाव छोड़ के (अंदर बसते ठाकुर-प्रभू की) सेवा (सिमरन) करे, तो इन तरीकों से वह जीव मालिक प्रभू को सदा मिला रहता है।3। (सिमरन के बिना प्रभू को प्रसन्न करने के अन्य उद्यम) बताने वाले लोग जो अन्य उद्यम बताते हैं, वे बता-बता के जीवन समय व्यर्थ गवा लेते हैं (क्योंकि) हे प्रभू! तेरे सिमरन जैसा और कोई उद्यम नहीं है। (चाहे) नानक (तेरा) दास भक्ति से वंचित (ही है फिर भी ये यही) विनती करता है कि मैं सदा कायम रहने वाले प्रभू की सदा सिफत-सालाह करता रहूँ।4।1।


hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
Bangla sahib gurudwara hukamnama
gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak darbar sahib
hukamnama of bangla sahib
today hukamnama bangla sahib
hukamnama today from darbar sahib
sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

Shabad Lyrics In Punjabi
Shabad Lyrics in Hindi
Shabad Lyrics In English

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama  bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi

hukamnama bangla sahib today,hukamnama bangla sahib,bangla sahib live hukamnama,aaj da hukamnama bangla sahib,hukamnama from bangla sahib today,bangla sahib da hukamnama,hukamnama bangla sahib gurudwara,hukamnama bangla sahib gurudwara delhi,bangla sahib,hukamnama sahib,sri bangla sahib,gurudwara sri bangla sahib,bangla sahib gurudwara delhi,bangla sahib gurudwara gurbani,today hukamnama,hukamnama,hukamnama today,hukamnama bangla sahib delhi
Daily Mukhwak From  Gurdwara Bangla Sahib  New Delhi

Hukamnama Sahib From Gurdwara  Shri Bangla Sahib New Delhi, India
ਗੁਰਦਵਾਰਾ  ਬੰਗਲਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 669

ਧਨਾਸਰੀ ਮਹਲਾ ੪ ॥
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥


ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ। ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।


धनासरी महला ४ ॥
इछा पूरकु सरब सुखदाता हरि जा कै वसि है कामधेना ॥ सो ऐसा हरि धिआईऐ मेरे जीअड़े ता सरब सुख पावहि मेरे मना ॥१॥ जपि मन सति नामु सदा सति नामु ॥ हलति पलति मुख ऊजल होई है नित धिआईऐ हरि पुरखु निरंजना ॥ रहाउ ॥ जह हरि सिमरनु भइआ तह उपाधि गतु कीनी वडभागी हरि जपना ॥ जन नानक कउ गुरि इह मति दीनी जपि हरि भवजलु तरना ॥२॥६॥१२॥ 


अर्थ: हे मन! सदा स्थिर प्रभू का नाम सदा जपा कर। हे भाई! सर्व-व्यापक निर्लिप हरी का सदा ध्यान धरना चाहिए, (इस तरह) लोक-परलोक में इज्जत कमा ली जाती है। रहाउ। हे मेरी जिंदे! जो हरी सारी ही कामनाएं पूरी करने वाला है, जो सारे ही सुख देने वाला है, जिसके वश में (स्वर्ग में रहने वाली समझी गई) कामधेनु है उस ऐसी स्मर्था वाले परमात्मा का सिमरन करना चाहिए। हे मेरे मन! (जब तू परमात्मा का सिमरन करेगा) तब सारे सुख हासिल कर लेगा।1। हे भाई! जिस हृदय में परमात्मा की भक्ति होती है उसमें से हरेक किस्म का झगड़ा-बखेड़ा निकल जाता है। (फिर भी) बहुत भाग्य से ही परमात्मा का भजन हो सकता है। हे भाई! दास नानक को (तो) गुरू ने ये समझ दी है कि परमात्मा का नाम जप के संसार समुंद्र से पार लांघ जाना है।2।6।12।

www.shrimuktsarsahib.com

hukamnama bangla sahib
hukamnama bangla sahib today
aaj da hukamnama bangla sahib
aaj ka hukamnama bangla sahib
daily hukamnama bangla sahib
hukamnama for today
hukamnama from bangla sahib
today’s hukamnama from bangla sahib
 bangla sahib gurudwara hukamnama
 gurudwara bangla sahib hukamnama
hukamnama bangla sahib today in hindi
today’s hukamnama from bangla sahib in hindi
hukamnama of today
mukhwak  darbar sahib
hukamnama of bangla sahib
today hukamnama bangla sahib
hukamnama today from  darbar sahib
 sis ganj hukamnama
hukamnama sis ganj sahib today
today hukamnama bangla sahib
hukamnama of the day
hukamnama gurudwara bangla sahib

live from sri  darbar sahib,darbar sahib,live darbar sahib,live gurbani sri darbar sahib,live from sri  harmandir sahib,harmandar sahib,harmandar sahib live,harmandir sahib live,manji sahib katha,hukamnama sri darbar sahib today,hukamnama sri  darbar sahib  amritsar,hukamnama sri darbar sahib,hukamnama darbar sahib,aj da hukamnama darbar sahib,hukamnam darbar sahib today,aj da hukamnama darbar sahibh,hukamnama sahib,swer da hukamnama sahib
Daily Mukhwak From Shri Darbar Sahib


Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 556

ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥

☬ ਵਿਆਖਿਆ ☬

ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖ਼ਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ। ਹੇ ਨਾਨਕ ਜੀ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖ ਹੋਏ ਜਿਸ ਮਨੁੱਖ ਨੂੰ ‘ਨਾਮ’ ਆਸਰਾ (ਰੂਪ) ਹੈ, ਉਸ ਨਾਮ ਦਾ ਵਾਪਾਰੀ ਮੁਬਾਰਿਕ ਹੈ ॥੧॥ ਤੁਸੀਂ ਕੋਈ ਭੀ ਮਨੁੱਖ ਬ੍ਰਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾਂ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਥਾਇ ਨਹੀਂ ਪਈ)। ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ। ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬ੍ਰਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਊਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤਦਿਆਂ ਭੀ ਮਾਇਆ ਤੋਂ ਉਦਾਸ ਹੈ)। ਹੇ ਨਾਨਕ ਜੀ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ ॥੨॥ ਹੇ ਮੇਰੇ ਭਾਈ ਸੰਤ ਜਨੋਂ! ਇਕ ਕਿਣਕਾ ਮਾਤ੍ਰ (ਮੈਨੂੰ ਭੀ) ਹਰੀ ਦਾ ਨਾਮ ਜਪਾਵੋ। ਹੇ ਹਰੀ ਜਨੋਂ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ। ਇਹੋ ਜਿਹਾ ਸ਼ਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸ਼ਿੰਗਾਰ ਪਿਆਰਾ ਲੱਗਦਾ ਹੈ। ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ ਵਿਚ ਸਾਰੇ ਪਾਪ ਕੱਟ ਦੇਵੇਗਾ। ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ ॥੨੧॥

सलोकु मः ३ ॥
पड़णा गुड़णा संसार की कार है अंदरि त्रिसना विकारु ॥ हउमै विचि सभि पड़ि थके दूजै भाइ खुआरु ॥ सो पड़िआ सो पंडितु बीना गुर सबदि करे वीचारु ॥ अंदरु खोजै ततु लहै पाए मोख दुआरु ॥ गुण निधानु हरि पाइआ सहजि करे वीचारु ॥ धंनु वापारी नानका जिसु गुरमुखि नामु अधारु ॥१॥ मः ३ ॥ विणु मनु मारे कोइ न सिझई वेखहु को लिव लाइ ॥ भेखधारी तीरथी भवि थके ना एहु मनु मारिआ जाइ ॥ गुरमुखि एहु मनु जीवतु मरै सचि रहै लिव लाइ ॥ नानक इसु मन की मलु इउ उतरै हउमै सबदि जलाइ ॥२॥ पउड़ी ॥ हरि हरि संत मिलहु मेरे भाई हरि नामु द्रिड़ावहु इक किनका ॥ हरि हरि सीगारु बनावहु हरि जन हरि कापड़ु पहिरहु खिम का ॥ ऐसा सीगारु मेरे प्रभ भावै हरि लागै पिआरा प्रिम का ॥ हरि हरि नामु बोलहु दिनु राती सभि किलबिख काटै इक पलका ॥ हरि हरि दइआलु होवै जिसु उपरि सो गुरमुखि हरि जपि जिणका ॥२१॥

☬ अर्थ ☬

पढ़ना और विचारना संसार का काम (ही हो गया) है (भावार्थ, अन्य व्यवहारों की तरह यह भी एक व्यवहार ही बन गया है, पर) हृदय में तृष्णा और विकार (टिके ही रहते) हैं। अहंकार में सारे (पंडित) पढ़ पढ़ कर थक गए हैं, माया के मोह में परेशान ही होते हैं। वह मनुष्य पढ़ा हुआ और समझदार पंडित है (भावार्थ, उस मनुष्य को पंडित समझो), जो सतिगुरू के श़ब्द में विचार करता है, जो अपने मन को खोजता है (अंदर से) हरी को खोज लेता है और (तृष्णा से) बचने के लिए मार्ग खोज लेता है, जो गुणों के ख़ज़ाने हरी को प्राप्त करता है और आतमिक अडोलता में टिक कर परमात्मा के गुणों में सुरती जोड़ी रखता है। हे नानक जी! इस तरह सतिगुरू के सनमुख हो कर जिस मनुष्य को ‘नाम’ आसरा (रूप) है, उस नाम का व्यापारी मुबारिक है ॥१॥ आप कोई भी मनुष्य ब्रिती जोड़ कर देख लो, मन को काबू करे बिना कोई कामयाब नहीं (भावार्थ, किसी का परिश्रम काम नहीं आया)। भेख करने वाले (साधू भी) तीर्थों की यात्रा कर के रह गए हैं, (इस तरह) यह मन मारा नहीं जाता। सतिगुरू के सनमुख हो कर मनुष्य सच्चे हरी में ब्रिती जोड़ी रखता है (इस लिए) उस का मन जीवित रहते हुए ही मरा हुआ है (भावार्थ, माया में रहते हुए भी माया से निरलेप है।) हे नानक जी! इस मन की मैल इस तरह उतरती है कि (मन की) हउमै (सतिगुरू के) श़ब्द के द्वारा जलाई जाए ॥२॥ हे मेरे भाई संत जनों! एक किनका मात्र (मुझे भी) हरी का नाम जपावो। हे हरी जनों! हरी के नाम का सिंगार बनावो, और माफ़ी की पुश़ाक पहनावो। इस तरह का सिंगार प्यारे हरी को अच्छा लगता है, हरी को प्रेम का सिंगार प्यारा लगता है। दिन रात हरी का नाम सिमरो, एक पल में सभी पाप कट देंगे। जिस गुरमुख पर हरी दयाल होता है, वह हरी का सिमरन कर के (संसार से) जीत (कर) जाता है ॥२१॥

☬ Meaning ☬

Reading and studying are just worldly pursuits, if there is thirst and corruption within. Reading in egotism, all have grown weary; through the love of duality, they are ruined. He alone is educated, and he alone is a wise Pandit, who contemplates the Word of the Guru’s Shabad. He searches within himself, and finds the true essence; he finds the Door of Salvation. He finds the Lord, the treasure of excellence, and peacefully contemplates Him. Blessed is the trader, O Nanak Ji, who, as Gurmukh, takes the Name as his only Support. ||1|| Third Mahalaa: Without conquering his mind, no one can be successful. See this, and concentrate on it. The wandering holy men are tired of of making pilgrimages to sacred shrines; they have not been able to conquer their minds. The Gurmukh has conquered his mind, and he remains lovingly absorbed in the True Lord. O Nanak Ji, this is how the filth of the mind is removed; the Word of the Shabad burns away the ego. ||2|| Paurree: O Saints of the Lord, O my Siblings of Destiny, please meet with me, and implant the Name of the One Lord within me. O humble servants of the Lord, adorn me with the decorations of the Lord, Har, Har; let me wear the robes of the Lord’s forgiveness. Such decorations are pleasing to my God; such love is dear to the Lord. I chant the Name of the Lord, Har, Har, day and night; in an instant, all sins are eradicated. That Gurmukh, unto whom the Lord becomes merciful, chants the Lord’s Name, and wins the game of life. ||21||

www.shrimuktsarsahib.in

hukamnama,
hukamnama from amritsar today,
hukamnama sri darbar sahib today,
hukamnama sahib,
hukamnama katha manji sahib today,
hukamnama darbar sahib,
hukamnama from amritsar today with meaning,
hukamnama today,
hukamnama from amritsar today live,
hukamnama sri darbar sahib today live,
hukamnama darbar sahib today,
hukamnama from amritsar today evening,
hukamnama amritsar,
hukamnama amritsar today,
hukamnama aaj ka,
hukamnama ajj da,
hukamnama amritsar darbar sahib,
hukamnama ang 621,
hukamnama ardas,
hukamnama app,
hukamnama ang 725,
hukamnama amritsar sahib,
aaj da hukamnama,
aj da hukamnama golden temple in punjabi,
aaj ka hukamnama,
ajj da hukamnama darbar sahib amritsar,
aj da hukamnama,
aaj da hukamnama harmandir sahib,
aaj da hukamnama sri harmandir sahib,
aaj da hukamnama amritsar,
amritsar hukamnama,
aaj ka hukamnama darbar sahib,

HOLLA MAHALLA 1
ਹੋਲੇ ਮਹੱਲੇ ਦਾ ਇਤਿਹਾਸ

Video Here ਹੋਲੇ ਮਹੱਲੇ ਦਾ ਇਤਿਹਾਸ

ਜਾਣੋ ਕਿਉਂ ਮਨਾਇਆ ਜਾਂਦੈ ਹੋਲਾ-ਮਹੱਲਾ; ਸ਼ਸਤਰ ਵਿਦਿਆ ਨਾਲ ਜੁੜਿਆ ਇਤਿਹਾਸ

HOLLA MAHALLA 1

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਚੇਤ ਦੀ ਪਹਿਲੀ ਨੂੰ ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ, ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।


ਹੋਲੇ ਮਹੱਲੇ ਦੇ ਸ਼ਬਦੀ ਅਰਥ
ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ, ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ‘ਹੋਲਾ’ ਅਰਬੀ ਭਾਸ਼ਾ ਦੇ ਸ਼ਬਦ ਹੂਲ ਤੋਂ ਬਣਿਆ ਹੈ ਜਿਸਦੇ ਅਰਥ ਭਲੇ ਕੰਮਾਂ ਲਈ ਜੂਝਣਾ, ਸੀਸ ਤਲੀ ‘ਤੇ ਧਰ ਕੇ ਲੜਨਾ, ਤਲਵਾਰ ਦੀ ਧਾਰ ‘ਤੇ ਚੱਲਣਾ ਕੀਤੇ ਗਏ ਹਨ। ਮਹੱਲਾ ਸ਼ਬਦ ਦੇ ਅਰਥ ਹਨ ਉਹ ਅਸਥਾਨ ਜਿੱਥੇ ਫ਼ਤਹਿ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਦਸਮੇਸ਼ ਪਿਤਾ ਜੀ ਨੇ ਨਿੱਘਰ ਚੁੱਕੇ ਸਮਾਜ ਦੇ ਦੱਬੇ-ਕੁਚਲੇ ਅਤੇ ਲਿਤਾੜੇ ਜਾ ਰਹੇ ਮਨੁੱਖਾਂ ਨੂੰ ਆਪਣੀ ਹੋਂਦ ਦਾ ਅਹਿਸਾਸ ਤੇ ਸਵੈਮਾਨ ਮਹਿਸੂਸ ਕਰਵਾਉਣ, ਉਨ੍ਹਾਂ ਵਿਚ ਨਿਡਰਤਾ ਤੇ ਨਿਰਭੈਤਾ ਭਰਨ ਅਤੇ ਸੂਰਬੀਰ ਯੋਧੇ ਬਣਾਉਣ ਲਈ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ। ਉਨ੍ਹਾਂ ਨੇ ਚਰਨ ਪਾਹੁਲ ਦੀ ਥਾਂ ਖੰਡੇ-ਬਾਟੇ ਦਾ ਅੰਮ੍ਰਿਤ ਤੇ ਹੋਲੀ ਦੀ ਥਾਂ ਹੋਲਾ-ਮਹੱਲਾ ਪ੍ਰਚਲਿਤ ਕੀਤਾ। ਆਜ਼ਾਦੀ ਪ੍ਰਾਪਤ ਕਰਨ ਅਤੇ ਜੋਸ਼ ਪੈਦਾ ਕਰਨ ਲਈ ਗੁਰੂ ਜੀ ਨੇ ਜਿਥੇ ਨਵਾਂ ਜੀਵਨ ਬਖਸ਼ਿਆ ਉਥੇ ਭਾਰਤੀ ਸਮਾਜ ਨੂੰ ਉਨ੍ਹਾਂ ਦੇ ਰੀਤੀ-ਰਿਵਾਜਾਂ ਅਤੇ ਤਿਉਹਾਰ ਮਨਾਉਣ ਦੇ ਢੰਗਾਂ ਵਿਚ ਵੀ ਇਨਕਲਾਬੀ ਤਬਦੀਲੀਆਂ ਲਿਆਂਦੀਆਂ। ਭਾਈ ਕਾਨ੍ਹ ਸਿੰਘ ਅਨੁਸਾਰ- ਹੋਲੇ ਦੇ ਅਰਥ ਹਮਲਾ ਜਾ ਹੱਲਾ ਕਰਨਾ ਹੈ। ਡਾ. ਵਣਜਾਰਾ ਬੇਦੀ ਨੇ ‘ਮੁਹੱਲਾ ਨੂੰ ਅਰਬੀ ਦੇ ਸ਼ਬਦ ਮਹਲੱਹੇ ਦਾ ਤਦਭਵ ਦੱਸਿਆ ਹੈ। ਜਿਸ ਦਾ ਭਾਵ ਉਸ ਸਥਾਨ ਤੋਂ ਹੈ ਜਿੱਥੇ ‘ਫ਼ਤਹ ਕਰਨ ਤੋਂ ਬਾਅਦ ਟਿਕਾਣਾ ਕੀਤਾ ਜਾਵੇ। ਪਹਿਲਾ ਇਹ ਸ਼ਬਦ ਇਸੇ ਭਾਵ ਵਿਚ ਵਰਤਿਆ ਜਾਂਦਾ ਜਦੋਂ ਸਿਖੇ ਹੋਏ ਅਸਥਾਨ ਉੱਪਰ ਕੋਈ ਦਲ ਕਾਬਜ ਹੋ ਜਾਂਦਾ ਤਾਂ ਉੱਥੇ ਹੀ ਦਰਬਾਰ ਲੱਗਦਾ ਹੈ ਸ਼ਾਸਤਰਧਾਰੀ ਤੇਗਜ਼ਨੀ ਦੇ ਕਮਾਲ ਵਿਖਾਉਂਦੇ ਪਰ ਹੌਲੀ-ਹੌਲੀ ਇਹ ਸ਼ਬਦ ਜਲੂਮ ਲਈ ਪ੍ਰਚਲਿਤ ਹੋ ਗਿਆ ਜੋ ਫ਼ੋਜੀ ਸੱਜ ਪੱਜ ਕੇ ਨਗਾਰਿਆਂ ਦੀ ਚੋਟ ਨਾਲ ਆਨੰਦਪੁਰ ਸਾਹਿਬ ਵਿਚ ਇਕ ਗੁਰਧਾਮ ਤੋਂ ਦੂਜੇ ਗੁਰਧਾਮਾ ਦੀ ਯਾਤਰਾਂ ਲਈ ਨਿਕਲਦਾ ਸੀ।

image 1

ਹੋਲੇ ਮੁਹੱਲੇ ਦਾ ਮੁੱਢ
ਹੋਲੇ-ਮਹੱਲੇ ਦਾ ਇਤਿਹਾਸ ਕਾਫੀ ਪੁਰਾਣਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਇਸ ਪਰੰਪਰਾ ਦੀ ਸ਼ੁਰੂਆਤ ਕੀਤੀ ਗਈ ਸੀ ਜੋ ਕਿ ਸਿੱਖ ਭਾਈਚਾਰੇ ਦੀ ਅਮੀਰ ਵਿਰਾਸਤ ਬਣੀ। ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਵਿਸ਼ਵ ਪ੍ਰਸਿੱਧ ਹੋਲਾ ਮੁਹੱਲਾ ਖਾਲਸਾ ਜਾਹੋ-ਜਲਾਲ ਦੇ ਪ੍ਰਤੀਕ ਧੂਮਧਾਮ ਨਾਲ ਮਨਾਇਆ ਜਾਂਦਾ ਹੈ।


ਕਿਵੇਂ ਸ਼ੁਰੂ ਹੋਈ ਪਰੰਪਰਾ
ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਜਾਬਰ ਤੇ ਜ਼ਾਲਮ ਹਾਕਮਾਂ ਖ਼ਿਲਾਫ਼ ਸੰਘਰਸ਼ ਕਰਨ ਤੇ ਕੌਮ ‘ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ‘ਚ ਹੋਲੇ ਮਹੱਲੇ ਦੀ ਪਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖ਼ਾਲਸਾਈ ਫ਼ੌਜਾਂ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਜਾਂਦੀ ਸੀ। ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾਂਦਾ ਹੈ। ਖ਼ਾਲਸੇ ਵਲੋਂ ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜ਼ਿਆਂ ਨਾਲ ਖੇਡਿਆ ਜਾਂਦਾ ਹੈ। ਇਸ ਤੋਂ ਬਾਅਦ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ ਉਤੇ ਹੋਲਾ-ਮਹੱਲਾ ਮਨਾਇਆ ਜਾਂਦਾ ਹੈ। ਦੇਸ਼ਾਂ-ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਇਤਿਹਾਸਕ ਨਗਰੀ ਵਿੱਚ ਦਰਸ਼ਨ ਕਰਨ ਲਈ ਪੁੱਜਦੀ ਹੈ।


ਹੋਲਾ ਮੁਹੱਲਾ ਪੁਰਬ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਆਨੰਦਪੁਰ ਸਾਹਿਬ ਦੇ ਕਿਲ੍ਹੇ ਵਿਚ, ਚੇਤ ਵਦੀ ਏਕਤ ਸੰਮਤ 1757 ਨੂੰ ਬੰਨਿਆਂ, ਇਤਿਹਾਸਕਾਰਾਂ ਅਤੇ ਵਿਦਵਾਨਾਂ ਅਨੁਸਾਰ ਹੋਲੀ ਨੂੰ ਇਕ ਨਵੀ ਉਪਮਾ ਹੋਲਾ ਮੁਹੱਲਾ ਦੇਣ ਦਾ ਮਨੋਰਥ ਸਿੱਖ ਨੂੰ ਅਨਿਆਂ, ਜੁਲਮ ਉੱਤੇ ਸੱਚ ਅਤੇ ਨਿਆਂ ਦੀ ਜਿੱਤ ਦਾ ਸੰਕਲਪ ਦ੍ਰਿੜ ਕਰਵਾਉਣਾ ਸੀ। ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਮੁਰਦਾ ਹੋ ਚੁੱਕੀ ਭਾਰਤੀ ਖਲਕਤ ਨੂੰ ਉਸ ਵੇਲੇ ਦੇ ਜਾਬਰ ਤੇ ਜਾਲਮ ਹਾਕਮਾਂ ਖਿਲਾਫ ਸੰਘਰਸ਼ ਕਰਨ ਤੇ ਕੌਮ ‘ਚ ਜੋਸ਼ ਪੈਦਾ ਕਰਨ ਲਈ ਪੁਰਾਤਨ ਹੋਲੀ ਦੇ ਤਿਉਹਾਰ ਨੂੰ ਨਵਾਂ ਰੂਪ ਦੇ ਕੇ 1701 ਈ: ‘ਚ ਹੋਲੇ ਮਹੱਲੇ ਦੀ ਪ੍ਰੰਪਰਾ ਆਰੰਭ ਕੀਤੀ ਗਈ ਸੀ। ਉਨ੍ਹਾਂ ਵੱਲੋਂ ਖਾਲਸਾਈ ਫੌਜਾਂ ਦੇ ਦੋ ਮਨਸੂਈ ਦਲਾਂ ‘ਚ ਸਾਸ਼ਤਰ ਵਿਦਿਆ ਦੇ ਜੰਗੀ ਮੁਕਾਬਲੇ ਕਰਵਾਏ ਜਾਂਦੇ ਸਨ ਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ । ਅੱਜ ਵੀ ਉਸੇ ਰਵਾਇਤ ਅਨੁਸਾਰ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਭਾਰਤ ਵਾਸੀਆਂ ਨੇ ਪ੍ਰਾਚੀਨ ਕਾਲ ਤੋਂ ਹਰੇਕ ਰੁੱਤ ਦੇ ਬਦਲਣ ‘ਤੇ ਆਪਣੇ ਦਿਲੀ ਭਾਵਾਂ ਦਾ ਪ੍ਰਗਟਾਵਾ ਕਰਨ ਲਈ ਤਿਉਹਾਰ ਨੀਯਤ ਕੀਤੇ ਹੋਏ ਹਨ। ਗੁਰੂ ਸਾਹਿਬਾਨ ਇਨ੍ਹਾਂ ਪ੍ਰੰਪਰਾਗਤ ਤਿਉਹਾਰਾਂ ਵਿਚ ਨਰੋਆ ਅਤੇ ਰਹੱਸਮਈ ਪਰਿਵਰਤਨ ਲਿਆਉਣਾ ਚਾਹੁੰਦੇ ਸਨ। ਇਸ ਲਈ ਸਤਿਗੁਰਾਂ ਨੇ ਜਿਹੜਾ ਗੁਰਮਤਿ ਸੱਭਿਆਚਾਰ ਸਿਰਜਿਆ ਉਸ ਵਿਚ ਪ੍ਰਚਲਿਤ ਭਾਰਤੀ ਤਿਉਹਾਰਾਂ ਨੂੰ ਪਰਮਾਰਥ ਦੇ ਅਰਥਾਂ ਵਿਚ ਬਦਲ ਕੇ ਰੂਪਮਾਨ ਕੀਤਾ ਤਾਂ ਕਿ ਇਨ੍ਹਾਂ ਤੋਂ ਸਮਾਜ ਨੂੰ ਕੋਈ ਉਸਾਰੂ ਸੇਧ ਪ੍ਰਦਾਨ ਕੀਤੀ ਜਾ ਸਕੇ। ਖ਼ਾਲਸੇ ਵਲੋਂ ਹੋਲਾ ਤਲਵਾਰਾਂ, ਬਰਛਿਆਂ ਅਤੇ ਨੇਜ਼ਿਆਂ ਨਾਲ ਖੇਡਿਆ ਜਾਂਦਾ ਹੈ। ਹੋਲੀ ਦਾ ਇਹ ਬਦਲ ਹੋਲੇ-ਮਹੱਲੇ ਦੇ ਰੂਪ ਵਿਚ ਨਵ-ਸੰਕਲਪ ਵਜੋਂ ਸੀ।

image 2

ਇਸ ਤਰ੍ਹਾਂ ਹੋਲਾ ਮਹੱਲਾ ਆਨੰਦਪੁਰ ਸਾਹਿਬ ਦਾ ਮਸ਼ਹੂਰ ਮੇਲਾ ਹੈ। ਹੋਲਾ ਮਹੱਲਾ ਮਨੁੱਖ ਦੀ ਆਜਾਦੀ ਬਹਾਦਰੀ ਤੇ ਦਾਨਸ਼ਸੰਦੀ ਦਾ ਪ੍ਰਤੀਕ ਹੈ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਸਿੰਘ ਖਾਲਸਾ ਬਣਾ ਦਿੱਤਾ। ਉਨ੍ਹਾਂ ਨੇ ਵਹਿਮਾ ਭਰਮਾਂ ਨੂੰ ਖਤਮ ਕਰਕੇ ਇਕ ਸ਼ਕਤੀਸ਼ਾਲੀ ਕੌਮ ਦੀ ਸਿਰਜਣਾ ਕੀਤੀ। ਗੁਰੂ ਹੀ ਨੇ ਸਮਾਜ ਵਿੱਚੋਂ ਊਚ-ਨੀਚ, ਭਿੰਨ-ਭੇਦ ਮੁਕਾ ਕੇ ਹੀ ਖੁਸ਼ੀ ਵਜੋਂ ਹੋਲਾ ਮਹੱਲਾ ਸਨਾਉਣ ਆਰੰਭਿਆ ਜਦੋਂ ਹੋਲੇ ਮਹੱਲੇ ਦਾ ਜਲੂਮ ਕਢਿਆ ਜਾਂਦਾ ਤਾਂ ਉਸਦੇ ਅੱਗੇ-ਅੱਗੇ ਯੁੱਧ ਕਲਾ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਮੰਗ ਅਨੁਸਾਰ ਮਨੁੱਖਤਾ ਦਾ ਮਨੋਬਲ ਉੱਚਿਆਂ ਚੁੱਕਣ ਦੇ ਨਾਲ-ਨਾਲ ਸਰੀਰਕ ਤੌਰ ‘ਤੇ ਬਲਵਾਨ ਕਰਨ ਦੇ ਨਵੇਂ ਸਾਧਨ ਅਪਣਾਏ ਭਗਤੀ-ਸ਼ਕਤੀ ਦੇ ਆਦਰਸ਼ਕ ਸੁਮੇਲ ਲਈ ਸ਼ਸਤਰਾਂ ਦੇ ਸਤਿਕਾਰ ਅਤੇ ਸਹੀ ਪ੍ਰਯੋਗ ਉੱਪਰ ਬਲ ਦਿੱਤਾ। ਇਸੇ ਪਰਿਵਰਤਨ ਤਹਿਤ ਖ਼ਾਲਸਾ ਪੰਥ ਵਿਚ ਹੋਲਾ ਮਹੱਲਾ ਪੁਰਬ ਦਾ ਮੰਤਵ ਅਤੇ ਉਦੇਸ਼ ਬੜੇ ਉਸਾਰੂ ਅਤੇ ਸਾਰਥਕ ਰੂਪ ਵਿਚ ਪ੍ਰਗਟ ਕੀਤਾ।


ਸ੍ਰੀ ਗੁਰੂ ਗੋਬਿੰਦ ਸਿੰਘ ਜੀ ਖ਼ਾਲਸੇ ਨੂੰ ਯੁੱਧ-ਵਿੱਦਿਆ ਵਿਚ ਪ੍ਰਬੀਨ ਬਣਾਉਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਇਸ ਤਿਉਹਾਰ ਦਾ ਸੰਬੰਧ ਸੂਰਮਤਾਈ ਨਾਲ ਜੋੜਿਆ। ਮਹੱਲਾ ਇਕ ਪ੍ਰਕਾਰ ਦੀ ਮਸਨੂਈ ਲੜਾਈ ਹੈ, ਪੈਦਲ ਅਤੇ ਘੋੜ-ਸਵਾਰ ਸ਼ਸਤਰਧਾਰੀ ਸਿੰਘਾਂ ਦੇ ਦਲ ਬਣਾ ਕੇ ਇਕ ਖਾਸ ਹਮਲੇ ਦੀ ਥਾਂ ‘ਤੇ ਹਮਲਾ ਕਰਦੇ ਹਨ ਅਤੇ ਅਨੇਕ ਪ੍ਰਕਾਰ ਦੇ ਕਰਤੱਬ ਦਿਖਾਉਂਦੇ ਹਨ। ਗੁਰੂ ਗੋਬਿੰਦ ਸਿੰਘ ਜੀ ਆਪ ਇਸ ਮਸਨੂਈ ਲੜਾਈ ਨੂੰ ਵੇਖਦੇ ਅਤੇ ਦੋਵਾਂ ਦਲਾਂ ਨੂੰ ਲੋੜੀਂਦੀ ਸਿੱਖਿਆ ਪ੍ਰਦਾਨ ਕਰਦੇ ਸਨ। ਜਿਹੜਾ ਦਲ ਜੇਤੂ ਹੁੰਦਾ, ਉਸ ਨੂੰ ਦੀਵਾਨ ਵਿਚ ਸਿਰੋਪਾਓ ਬਖਸ਼ਿਸ਼ ਕਰਦੇ ਸਨ। ਘੋੜਸਵਾਰੀ ਤੇ ਗਤਕੇਬਾਜ਼ੀ ਦੇ ਜੰਗਜ਼ੂ ਕਰਤੱਬ ਦੇਖਣਯੋਗ ਹੁੰਦੇ ਹਨ। ਇਸ ਮੌਕੇ ਦੀਵਾਨ ਸਜਦੇ, ਕਥਾ ਕੀਰਤਨ ਹੁੰਦਾ, ਬੀਰਰਸੀ ਵਾਰਾਂ ਗਾਈਆਂ ਜਾਂਦੀਆਂ ਅਤੇ ਅਨੇਕ ਤਰ੍ਹਾਂ ਦੀਆਂ ਫੌਜੀ ਕਵਾਇਦਾਂ ਹੁੰਦੀਆਂ। ਹਰ ਪਾਸੇ ਚੜ੍ਹਦੀ ਕਲਾ ਦਾ ਮਾਹੌਲ ਬਣਿਆ ਰਹਿੰਦਾ। ਗੁਰੂ ਸਾਹਿਬ ਇਨ੍ਹਾਂ ਸਾਰੀਆਂ ਕਾਰਵਾਈਆਂ ਵਿਚ ਖੁਦ ਸ਼ਾਮਿਲ ਹੁੰਦੇ ਅਤੇ ਸਿੱਖਾਂ ਦਾ ਉਤਸ਼ਾਹ ਵਧਾਉਂਦੇ। ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਲਾ ਮਹੱਲਾ ਦੇ ਰੂਪ ਵਿਚ ਮਨਾਏ ਜਾਂਦੇ ਜੰਗਜ਼ੂ ਤਿਉਹਾਰ ‘ਤੇ ਸਿੰਘਾਂ ਦੀਆਂ ਆਪਸ ਵਿਚ ਲੜੀਆਂ ਜਾਂਦੀਆਂ ਅਭਿਆਸ ਰੂਪੀ ਮਸਨੂਈ ਲੜਾਈਆਂ ਨੇ ਭਾਰਤੀ ਲੋਕਾਂ ਦੇ ਮਨੋਬਲ ਨੂੰ ਉੱਚਾ ਕੀਤਾ। ਲੋਕ ਕਾਇਰਤਾ ਭਰੇ ਮਾਹੌਲ ‘ਚੋਂ ਨਿਕਲ ਕੇ ਇਸ ਉਤਸਵ ਵਿਚ ਧੜਾ-ਧੜ ਬੜੇ ਜੋਸ਼ ਤੇ ਸਜ-ਧਜ ਨਾਲ ਸ਼ਾਮਿਲ ਹੋਣ ਲੱਗੇ। ‘ਹੋਲਾ ਮਹੱਲਾ’ ਸਾਨੂੰ ਇਕ ਉਪਦੇਸ਼ ਦਿੰਦਾ ਹੈ। ਜਦ ਤਕ ਇਸ ਜਗਤ ਵਿਚ ਮਚ ਰਹੇ ‘ਮਹੱਲੇ’ ਅੰਦਰ ਅਸੀਂ ਪੂਰੇ ਬਲ ਅਤੇ ਪ੍ਰਾਕਰਮ ਨਾਲ ਸ਼ਾਮਿਲ ਨਹੀਂ ਹੁੰਦੇ, ਅਸੀਂ ਹੋਰਾਂ ਕੋਲੋਂ ਪਛੜ ਜਾਵਾਂਗੇ। ਜੇ ਅਸੀਂ ਚਾਹੁੰਦੇ ਹਾਂ ਕਿ ਇਸ ਜੀਵਨ ਨੂੰ ਸਫਲ ਕਰੀਏ ਤਾਂ ਸਾਨੂੰ ਪਿਤਾ ਕਲਗੀਧਰ ਦਾ ਦੱਸਿਆ ਉਦੇਸ਼ ਚੇਤੇ ਰੱਖਣਾ ਚਾਹੀਦਾ ਹੈ। ਸਾਨੂੰ ਹੋਲੇ ਮਹੱਲੇ ਤੋਂ ਸੱਚਾ ਉੱਦਮੀ ਜੀਵਨ ਲੈ ਕੇ ਆਪਣੀ ਤਕਦੀਰ ਨੂੰ ਨਵੇਂ ਸਿਰਿਓਂ ਘੜਨਾ ਚਾਹੀਦਾ ਹੈ।
ਵੱਖ-ਵੱਖ ਸਥਾਨਾਂ ਤੇ ਹੋਲੇ-ਮਹੱਲੇ ਦੀ ਮਹੱਤਤਾ ਸੋਧੋ

image 3

ਗੁਰੂ ਗੋਬਿੰਦ ਸਿੰਘ ਦੁਆਰਾ ਆਨੰਦਪੁਰ ਸਾਹਿਬ ਵਿਚ ਸ਼ੁਰੂ ਕੀਤੀ ਹੋਲਾ ਮੁਹੱਲਾ ਕੱਢਣ ਦੀ ਰੀਤ ਵਰਤਮਾਨ ਸਮੇਂ ਵੀ ਕੀਤੀ ਜਾਂਦੀ ਹੈ। ਨਿਹੰਗ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਹੋਲਾ ਮਹੱਲਾ ਸ਼ੁਰੂ ਕਰਦੇ ਹਨ। ਨਗਾਰਿਆਂ ਦੀ ਗੂੰਜ ਵਿਚ ਨਿਸ਼ਾਨ ਸਾਹਿਬ ਚੜ੍ਹਾਏ ਜਾਂਦੇ ਹਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਦੂਰ-ਦੂਰ ਤੋਂ ਲੋਕ ਵਹੀਰਾ ਘੱਤ ਕੇ ਆਉਂਦੇ ਹਨ।


ਹਜ਼ੂਰ ਸਾਹਿਬ ਨਾਦੇੜ ਵਿਚ ਵੀ ਹੋਲੇ ਮਹੱਲੇ ਦਾ ਜਲੂਸ ਨਿਕਲਦਾ ਹੈ। ਜਲੂਸ ਦੇ ਅੱਗੇ ਇੱਕ ਸ਼ਿੰਗਾਰਿਆਂ ਹੋਇਆ ਨੀਲਾ ਘੋੜਾ ਚੱਲਦਾ ਹੈ ਅਤੇ ਪਿੱਛੇ ਸੰਗਤਾਂ। ਫਿਰ ਕੁਝ ਸੂਰਮੇ ਹਵਾ ਵਿਚ ਫਾਇਰ ਕਰਦੇ ਹਨ, ਜਿਵੇਂ ਕਿਸੇ ਦੁਸ਼ਮਣ ਉੱਪਰ ਹਮਲਾ ਕੀਤਾ ਗਿਆ ਹੋਵੇ। ਘੋੜਾ ਬੜੀ ਤੇਜ਼ੀ ਨਾਲ ਦੌੜਦਾ ਹੈ ਤੇ ਉਸ ਪਿੱਤੇ ਸੰਗਤਾਂ ਦੌੜਦੀਆਂ ਹਨ। ਇਸ ਨੂੰ ‘ਮਹੱਲਾ` ਕਿਹਾ ਜਾਂਦਾ ਹੈ। ਹੋਲੇ ਮਹੱਲੇ ਦਾ ਜਲੂਸ ਆਨੰਦਪੁਰ ਸਾਹਿਬ ਅਤੇ ਹਜ਼ੂਰ ਸਾਹਿਬ ਤੋਂ ਇਲਾਵਾਂ ਹੋਰ ਕਿਧਰੇ ਨਹੀਂ ਨਿਕਲਦਾ।

image 4

ਹੋਲਾ ਮਹੱਲਾ ਦੀ ਤਿੱਥ ਨੂੰ ਗੁਰਦੁਆਰਾ ਪਾਉਂਟਾ ਸਾਹਿਬ ਦੇ ਬਾਹਰ ਮੇਲਾ ਲੱਗਦਾ ਹੈ। ਇਸ ਮੇਲੇ ਵਿਚ ਭਾਰੀ ਗਿਣਤੀ ਵਿਚ ਦੂਰ-ਦੁਹਾਡੇ ਤੋਂ ਆਏ ਲੋਕ ਸ਼ਾਮਿਲ ਹੁੰਦੇ ਹਨ। ਇਸ ਸਥਾਨ ਦੀ ਇਤਿਹਾਸਕ ਤੌਰ ਦੀ ਭਾਰੀ ਮਹੱਤਤਾ ਹੈ। ਡਾ. ਵਣਜਾਰਾ ਬੇਦੀ ਅਨੁਸਾਰ, “ਗੁਰੂ ਗੋਬਿੰਦ ਸਿੰਘ 1742 ਬਿਕਰਮੀ ਵਿਚ 52 ਕਵੀਆ ਅਤੇ ਇੱਥੇ ਸਾਢੇ ਚਾਰ ਸਾਲ ਰਹੇ ਸਨ। ਉਸ ਸਮੇਂ ਪਾਉਂਟਾ ਸਾਹਿਬ ਵਿਚ ਹੋਲੇ ਮੁਹੱਲੇ ਵਾਲੇ ਦਿਨ ਸੂਰਮੇ ਆਪਣੇ ਕਰਤੱਬ ਵਿਖਾਉਂਦੇ ਅਤੇ ਕਵੀ ਆਪਣੀ ਕਵਿਤਾ ਸੁਣਾਉਂਦੇ ਸਨ।


ਹੋਲੇ-ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਫੁੱਲਾਂ ਅਤੇ ਲਾਈਟਿੰਗ ਨਾਲ ਸਜਾਵਟ ਕੀਤੀ ਜਾਂਦੀ ਹੈ। ਇਸ ਮਗਰੋਂ ਹੋਲੇ-ਮਹੱਲੇ ਵਾਲੇ ਦਿਨ ਗੱਤਕਾ ਪਾਰਟੀਆਂ ਅਤੇ ਘੋੜ ਸਵਾਰਾਂ ਵੱਲੋਂ ਕਰਤੱਬ ਦਿਖਾਏ ਜਾਂਦੇ ਹਨ। ਇਹ ਮੁਕਾਬਲੇ ਕਾਫੀ ਖਿੱਚ ਦਾ ਕੇਂਦਰ ਹੁੰਦੇ ਹਨ। ਇਸ ਦਿਨ ਨਗਾਰਿਆਂ ਦੀ ਗੂੰਜ ਵਿਚ, ਸਜ-ਧਜ ਕੇ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਇੱਕ ਵੱਡਾ ਨਗਰ ਕੀਰਤਨ ਸਜਾਇਆ ਜਾਂਦਾ ਹੈ, ਜਿਸ ਨੂੰ ‘ਮਹੱਲਾ’ ਕਿਹਾ ਜਾਂਦਾ ਹੈ। ਇਸ ਮਹੱਲੇ ਵਿਚ ਨਿਹੰਗ ਸਿੰਘ ਅਤੇ ਹੋਰ ਸਿੱਖ ਸੰਗਤ ਵੱਡੀ ਪੱਧਰ ‘ਤੇ ਸ਼ਾਮਲ ਹੁੰਦੀ ਹੈ, ਜਿੱਥੇ ਸ਼ਸਤਰਾਂ ਦੇ ਕਰਤੱਬ ਦਿਖਾਏ ਜਾਂਦੇ ਹਨ।


ਧੰਨਵਾਦ