Hukamnama Sahib From Takht Shri Harimandar Ji Patna Sahib, Bihar, India
ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਹੁਕਮਨਾਮਾ
ਅੰਗ :- 584
Mukhwaak In Punjabi
ਵਡਹੰਸੁ ਮਃ ੩ ॥
ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥ ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰ ਧਾਰੇ ॥ ਸਦਾ ਉਰ ਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰ ਰੰਗਿ ਰਾਤਾ ਸੋ ਸਚਾ ਚੋਲਾ ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੁ ਮੇਰਾ ਸਾਹਿਬੁ ਸਭ ਦੂ ਊਚਾ ਹੈ ਕਿਉ ਮਿਲਾ ਪ੍ਰੀਤਮ ਪਿਆਰੇ ॥੨॥ ਮੈ ਪ੍ਰਭੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥੩॥
Meaning In Punjabi
ਅਰਥ: ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ (ਸਾਡੇ) ਨਾਲ ਵੱਸਦਾ ਹੈ। ਹੇ ਭਾਈ! ਜਿਨ੍ਹਾਂ ਜੀਵਾਂ ਨੇ (ਜਗਤ ਤੋਂ ਆਖ਼ਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ। ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੌਤ ਦੇ ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ। ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ ਮੇਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ। (ਪਰ) ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸਤ੍ਰੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਊਂਦਾ-ਜਾਗਦਾ ਹੈ, ਤੇ, ਸਦਾ ਸਾਡੇ ਨਾਲ ਵੱਸਦਾ ਹੈ।੧। ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ? ਜਦੋਂ ਗੁਰੂ ਨੇ (ਕਿਸੇ ਜੀਵ-ਇਸਤ੍ਰੀ ਨੂੰ ਉਸ ਪ੍ਰਭੂ ਵਿਚ) ਮਿਲਾਇਆ, ਤਾਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਗਈ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ। ਉਹ ਜੀਵ-ਇਸਤ੍ਰੀ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਪਿਆਰੇ ਪ੍ਰਭੂ ਨਾਲ ਪਿਆਰ ਬਣਾਈ ਰੱਖਦੀ ਹੈ। ਹੇ ਭਾਈ! ਗੁਰੂ ਦੀ ਰਾਹੀਂ ਹੀ ਪ੍ਰਭੂ-ਪਤੀ ਦਾ ਦਰਸਨ ਹੁੰਦਾ ਹੈ। ਮਾਇਆ ਦਾ ਮੋਹ, ਮਾਨੋ ਕੱਚੇ ਰੰਗ ਵਾਲਾ ਚੋਲਾ ਹੈ, ਜੇ ਇਹ ਚੋਲਾ ਪਹਿਨੀ ਰੱਖੀਏ, (ਆਤਮਕ ਜੀਵਨ ਦੇ ਪੈਂਡੇ ਵਿਚ ਮਨੁੱਖ ਦਾ) ਪੈਰ ਡੋਲਦਾ ਹੀ ਰਹਿੰਦਾ ਹੈ। ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਚੋਲਾ ਪੱਕੇ ਰੰਗ ਵਾਲਾ ਹੈ, ਜੇ ਇਹ ਚੋਲਾ ਪਹਿਨ ਲਈਏ, ਤਾਂ (ਪ੍ਰਭੂ ਦਾ ਪਿਆਰ ਮਨੁੱਖ ਦੇ ਹਿਰਦੇ ਵਿਚੋਂ ਮਾਇਆ ਦੀ) ਤ੍ਰਿਸ਼ਨਾ ਦੂਰ ਕਰ ਦੇਂਦਾ ਹੈ। (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ। ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਕਰਕੇ ਮੇਰਾ ਪ੍ਰਭੂ-ਪਤੀ ਮੈਨੂੰ ਸਦਾ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ। ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ ਆਪਣੇ ਮਨ ਵਿਚ ਵਸਾਂਦੀ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਗੁਰੂ ਨੂੰ ਮਿਲ ਕੇ ਉਹ ਪ੍ਰੀਤਮ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ, ਉਹ ਆਪਣੇ ਅੰਤਰ ਆਤਮੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, (ਵਿਕਾਰ ਆਦਿਕ ਉਸ ਦਾ) ਹਰੇਕ ਵੈਰੀ ਤੇ ਦੁੱਖ ਦੂਰ ਹੋ ਜਾਂਦਾ ਹੈ। ਹੇ ਭਾਈ! ਇਹ ਸਰੀਰ ਤੇ ਇਹ ਮਨ ਆਪਣੇ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ (ਜਦੋਂ ਤਨ ਮਨ ਗੁਰੂ ਨੂੰ ਦੇ ਦੇਈਏ) ਤਦੋਂ ਮਨ (ਹਰਿ-ਨਾਮ-ਰਸ ਨਾਲ) ਰਸ ਜਾਂਦਾ ਹੈ (ਗੁਰੂ ਮਨੁੱਖ ਦੇ) ਤ੍ਰਿਸ਼ਨਾ ਆਦਿਕ ਦੁੱਖ ਦੂਰ ਕਰ ਦੇਂਦਾ ਹੈ। (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ। ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗੁਣਾਂ ਵਿਚ ਫਸੀ ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਝੀ ਰਹੀ।੩। ਹੇ ਭਾਈ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ?।੨। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਨੂੰ (ਇਸ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ (ਰਹਿੰਦਾ) ਹੈ। (ਗੁਰੂ ਦੀ ਸਰਨ ਪਾ ਕੇ) ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਆਪ (ਹੀ ਜੀਵ ਨੂੰ) ਮਿਲਦਾ ਹੈ, ਆਪ ਹੀ (ਆਪਣੇ ਚਰਨਾਂ ਦਾ) ਪਿਆਰ ਬਖ਼ਸ਼ਦਾ ਹੈ। ਪ੍ਰਭੂ ਆਪ ਹੀ (ਆਪਣਾ) ਪਿਆਰ ਦੇਂਦਾ ਹੈ, (ਜੀਵ ਨੂੰ) ਆਤਮਕ ਅਡੋਲਤਾ ਵਿਚ ਟਿਕਾ ਕੇ (ਆਪਣੇ ਨਾਮ ਦਾ) ਵਪਾਰ ਕਰਾਂਦਾ ਹੈ, ਤੇ ਗੁਰੂ ਦੀ ਸਰਨ ਪਾ ਕੇ (ਜੀਵ ਦਾ) ਜਨਮ ਸੰਵਾਰਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦਾ ਹੈ, ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ, ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦਾ ਹੈ। ਹੇ ਨਾਨਕ! ਗੁਰੂ ਤੋਂ ਮਿਲੇ) ਗਿਆਨ-ਰਤਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵ ਨੂੰ ਇਸ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਬਣਿਆ ਰਹਿੰਦਾ ਹੈ।੪।੩।
Mukhwaak In Hindi
वडहंसु मः ३ ॥
रोवहि पिरहि विछुंनीआ मै पिरु सचड़ा है सदा नाले ॥ जिनी चलणु सही जाणिआ सतिगुरु सेवहि नामु समाले ॥ सदा नामु समाले सतिगुरु है नाले सतिगुरु सेवि सुखु पाइआ ॥ सबदे कालु मारि सचु उरि धारि फिरि आवण जाणु न होइआ ॥ सचा साहिबु सची नाई वेखै नदरि निहाले ॥ रोवहि पिरहु विछुंनीआ मै पिरु सचड़ा है सदा नाले ॥१॥ प्रभु मेरा साहिबु सभ दू ऊचा है किव मिलां प्रीतम पिआरे ॥ सतिगुरि मेली तां सहजि मिली पिरु राखिआ उर धारे ॥ सदा उर धारे नेहु नालि पिआरे सतिगुर ते पिरु दिसै ॥ माइआ मोह का कचा चोला तितु पैधै पगु खिसै ॥ पिर रंगि राता सो सचा चोला तितु पैधै तिखा निवारे ॥ प्रभु मेरा साहिबु सभ दू ऊचा है किउ मिला प्रीतम पिआरे ॥२॥ मै प्रभु सचु पछाणिआ होर भूली अवगणिआरे ॥ मै सदा रावे पिरु आपणा सचड़ै सबदि वीचारे ॥ सचै सबदि वीचारे रंगि राती नारे मिलि सतिगुर प्रीतमु पाइआ ॥ अंतरि रंगि राती सहजे माती गइआ दुसमनु दूखु सबाइआ ॥ अपने गुर कंउ तनु मनु दीजै तां मनु भीजै त्रिसना दूख निवारे ॥ मै पिरु सचु पछाणिआ होर भूली अवगणिआरे ॥३॥ सचड़ै आपि जगतु उपाइआ गुर बिनु घोर अंधारो ॥ आपि मिलाए आपि मिलै आपे देइ पिआरो ॥ आपे देइ पिआरो सहजि वापारो गुरमुखि जनमु सवारे ॥ धनु जग महि आइआ आपु गवाइआ दरि साचै सचिआरो ॥ गिआनि रतनि घटि चानणु होआ नानक नाम पिआरो ॥ सचड़ै आपि जगतु उपाइआ गुर बिनु घोर अंधारो ॥४॥३॥
Mukhwaak Meaning In Hindi
अर्थ: प्रभू-पति से विछुड़ी हुई जीव-सि्त्रयां सदा दुखी रहती हैं (वे नहीं जानती कि) मेरा प्रभू-पति सदा जीता-जागता है, और, सदा हमारे साथ बसता है। हे भाई! जिन जीवों ने (जगत से आखिर) चले जाने को ठीक मान लिया है वे परमात्मा का नाम हृदय में बसा के गुरू की बताई हुई सेवा करते हैं। हे भाई! जो मनुष्य प्रभू के नाम को दिल में सदा बसाए रखता है, गुरू उस के अंग-संग बसता है, वह गुरू के द्वारा बताई हुई सेवा करके सुख लेता है। गुरू के शबद की बरकति से मौत के डर को दूर करके वह मनुष्य सदा स्थिर प्रभू को अपने हृदय में बसाता है, उसको दुबारा जनम-मरन का चक्कर नहीं पड़ता। हे भाई! मालिक प्रभू सदा कायम रहने वाला है, उसकी वडिआई सदा कायम रहने वाली है, वह मेहर की निगाह करके (सब जीवों की) संभाल करता है। (पर) प्रभू-पति से विछुड़ी हुई जीव-सि्त्रयां सदा दुखी रहती हैं (वह नहीं जानतीं कि) मेरा प्रभू-पति सदा जीता-जागता है, और सदा हमारे साथ बसता है।1। हे भाई! मेरा मालिक प्रभू सबसे ऊँचा है (पर मैं जीव-स्त्री बड़े नीचे जीवन वाली हूँ) मैं उस प्यारे-प्रीतम को कैसे मिल सकती हूँ? जब गुरू ने (किसी जीव-स्त्री को उस प्रभू में) मिलाया, तो वह आत्मिक अडोलता में टिक के प्रभू के साथ मिल गई, उस जीव-स्त्री ने प्रभू-पति को अपने हृदय में बसा लिया। वह जीव-स्त्री प्रभू को सदा अपने हृदय में बसाए रखती है वह सदा प्यारे-प्रभू से प्यार बनाए रखती है। हे भाई! गुरू के माध्यम से प्रभू-पति के दर्शन होते हैं। माया का मोह, जैसे कच्चे रंग वाला चोला है, अगर ये चोला पहने रखें, (आत्मिक जीवन के राह में मनुष्य का) पैर फिसलता ही रहता है। प्रभू-पति के प्रेम-रंग में रंगा हुआ चोला पक्के रंग वाला है, अगर ये चोला पहन लें, तो (प्रभू का प्यार मनुष्य के हृदय में से माया की) तृष्णा दूर कर देता है। हे भाई! मेरा मालिक प्रभू सबसे ऊँचा है (पर मैं जीव-स्त्री बहुत ही तुच्छ जीवन वाली हूँ) मैं उस प्यारे पति को कैसे मिल सकती हूँ?।2। (गुरू ने मेरे पर मेहर की, तब) मैंने सदा कायम रहने वाले परमात्मा के साथ सांझ डाल ली (पहचान बना ली)। जिसे गुरू का मिलाप नसीब ना हुआ वह अवगुण में फंसी रही और प्रभू-चरणों से वंचित रही। गुरू के शबद से सदा-स्थिर रहने वाले परमात्मा के गुणों की विचार करने के कारण मेरा प्रभू-पति मुझे सदा अपने चरणों में जोड़े रखता है। जो जीव-स्त्री गुरू के शबद द्वारा सदा-स्थिर प्रभू के गुणों की विचार अपने मन में बसाती है, वह प्रभू के प्रेम-रंग में रंगी रहती है, गुरू को मिल के वह प्रभू-प्रीतम को (अपने अंदर ही) पा लेती है, वह अपने अंतरात्मे परमात्मा के प्यार-रंग में रंगी रहती है, वह सदा आत्मिक अडोलता में मस्त रहती है, (उसके विकार आदि) हरेक दुश्मन और दुख दूर हो जाते हैं। हे भाई! ये शरीर और ये मन अपने गुरू के हवाले कर देना चाहिए (जब तन-मन गुरू को दे दें) तब मन (हरी-नाम-रस से) भीग जाता है (गुरू मनुष्य के) तृष्णा आदि दुख दूर कर देता है। (गुरू ने मेरे पर मेहर की तब) मैंने सदा कायम रहने वाले परमात्मा के साथ सांझ डाली। जिसे गुरू का मिलाप नसीब ना हुआ वह अवगुणों में फंसी रही और प्रभू-चरणों से वंचित रही।3। हे भाई! सदा कायम रहने वाले परमात्मा ने खुद यह जगत पैदा किया है, पर गुरू की शरण पड़े बिना जीव को (इसमें आत्मिक जीवन की ओर से) घोर अंधकार (बना रहता) है। (गुरू की शरण पा कर) परमात्मा स्वयं ही (जीव को अपने साथ) मिला लेता है, खुद (ही जीव को) मिलाता है, खुद ही (अपने चरणों का) प्यार बख्शता है। प्रभू खुद ही (अपना) प्यार देता है, (जीव को) आत्मिक अडोलता में टिका के (अपने नाम का) व्यापार करवाता है, और गुरू की शरण पा कर (जीव का) जनम सँवारता है। (जो मनुष्य गुरू की शरण पड़ कर अपने अंदर से) स्वै भाव दूर करता है, उसका जगत में आना सफल हो जाता है, वह सदइा-स्थिर रहने वाले प्रभू के दर पर सुर्खरू हो जाता है। हे नानक! (गुरू से मिले) ज्ञान-रत्न की बरकति से उसके हृदय में (आत्मिक जीवन का) प्रकाश हो जाता है। हे भाई! सदा कायम रहने वाले परमात्मा ने स्वयं ये जगत पैदा किया है, पर गुरू की शरण पड़े बिना (जीव को इसमें आत्मिक जीवन की ओर से) घोर अंधकार बना ही रहता है।4।3।
Today Mukhwak From Janam Asthan Guru Gobind Singh Ji
Hukamnama Sahib
Takht Patna Sahib, Bihar
Mukhwak Patna Sahib
Mukhwak Guru Gobind Singh ji
Mukhwak Janam Asthan Guru Gobind Singh JI
Mukhwak Historical Gurdwara Sahib
Hukmanama Itihasik Gurdwara Sahib ton,
Mukhwak Patna Sahib Ton
Ajj Da hukmanam
Latest Hukamnana
Daily Hukamnama
Rojana Mukhwak Patna Sahib
Gurdwara Patna Sahib Hukamnama
Hukamnama Sahib Patna Sahib
hukamnama patna sahib,patna sahib live katha today,patna sahib live,patna sahib, sri patna sahib,patna sahib live today,patna sahib gurudwara live,gurudwara patna sahib,katha sri guru granth sahib ji,hukamnama today,hukamnama live,sri guru granth sahib ji da path,giani sahib singh ji,vyakhya sri guru granth sahib ji,sri guru granth sahib ji,hukamnama sahib,takhat patna sahib live katha,chardikla time tv katha,hukamnama darbar sahib